ਤਾਮਿਲਨਾਡੂ 'ਚ ਰਥ ਯਾਤਰਾ ਦੌਰਾਨ ਹਾਦਸਾ, ਕਰੰਟ ਲੱਗਣ ਨਾਲ 11 ਦੀ ਮੌਤ
ਤੰਜਾਵੁਰ : ਤਾਮਿਲਨਾਡੂ ਤੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਇੱਥੇ ਮੰਦਿਰ ਵਿੱਚ ਰਥ ਯਾਤਰਾ ਦੌਰਾਨ ਵੱਡਾ ਹਾਦਸਾ ਵਾਪਰ ਗਿਆ ਹੈ। ਜਿਸ 'ਚ ਕਰੰਟ ਲੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਸ਼ਰਧਾਲੂ ਗੰਭੀਰ ਰੂਪ 'ਚ ਝੁਲਸੇ ਗਏ ਹਨ। ਪੁਲਿਸ ਅਤੇ ਬਚਾਅ ਦਲ ਮੌਕੇ 'ਤੇ ਰਾਹਤ ਕਾਰਜਾਂ 'ਚ ਲੱਗੇ ਹੋਏ ਹਨ। ਇਹ ਦੁਖਦ ਘਟਨਾ ਸੂਬੇ ਦੇ ਤੰਜਾਵੁਰ ਜ਼ਿਲ੍ਹੇ ਦੀ ਦੱਸੀ ਜਾ ਰਹੀ ਹੈ। ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ 'ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਕਰੰਟ ਲੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਰੱਥ ਯਾਤਰਾ ਦੌਰਾਨ ਲੋਕ ਹਾਈ ਟੈਂਸ਼ਨ ਤਾਰ ਦੀ ਲਪੇਟ 'ਚ ਆ ਗਏ। ਪੁਲਿਸ ਨੇ ਦੱਸਿਆ ਕਿ ਮਰਨ ਵਾਲਿਆਂ 'ਚ ਕੁਝ ਬੱਚੇ ਵੀ ਸ਼ਾਮਲ ਹਨ। ਇਹ ਦਰਦਨਾਕ ਘਟਨਾ ਬੁੱਧਵਾਰ ਤੜਕੇ ਕਲੀਮੇਡੂ ਨੇੜੇ ਉਸ ਸਮੇਂ ਵਾਪਰਿਆ ਜਦੋਂ ਉਪਰਲੇ ਮੰਦਰ ਦੀ ਰੱਥ ਯਾਤਰਾ ਚੱਲ ਰਹੀ ਸੀ। ਪੁਲਿਸ ਤੇ ਚਸ਼ਮਦੀਦਾਂ ਨੇ ਦੱਸਿਆ ਕਿ ਰੱਥ ਇਕ ਮੋੜ ਤੋਂ ਲੰਘ ਰਿਹਾ ਸੀ। ਇਸ ਦੌਰਾਨ ਰੱਥ 'ਤੇ ਖੜ੍ਹੇ ਲੋਕ ਹਾਈ ਵੋਲਟੇਜ ਤਾਰ ਦੀ ਲਪੇਟ 'ਚ ਆ ਗਏ। ਕਰੰਟ ਲੱਗਣ ਕਾਰਨ ਰੱਥ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਹਾਦਸੇ 'ਚ ਤਿੰਨ ਲੋਕ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਤੰਜਾਵੁਰ ਮੈਡੀਕਲ ਕਾਲਜ 'ਚ ਭਰਤੀ ਕਰਵਾਇਆ ਗਿਆ ਹੈ।
ਇੱਥੋਂ ਦੇ ਇੱਕ ਮੰਦਰ ਵਿੱਚ ਧਾਰਮਿਕ ਪ੍ਰੋਗਰਾਮ ਮਨਾਇਆ ਜਾ ਰਿਹਾ ਸੀ। ਇਸ ਉਤਸਵ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੰਦਰ ਵਿੱਚ ਇਕੱਠੇ ਹੋਏ ਸਨ ਅਤੇ ਰਵਾਇਤੀ ਰੱਥ ਯਾਤਰਾ ਕੱਢੀ ਜਾ ਰਹੀ ਸੀ। ਉਦੋਂ ਹਾਈ ਵੋਲਟੇਜ ਬਿਜਲੀ ਦੀ ਤਾਰ ਕਾਰ ਨੂੰ ਛੂਹ ਗਈ। ਜਿਸ ਕਾਰਨ ਕਰੰਟ ਲੱਗ ਗਿਆ ਅਤੇ ਹਫੜਾ-ਦਫੜੀ ਮੱਚ ਗਈ। ਇਸ ਹਾਦਸੇ 'ਚ ਬਿਜਲੀ ਦਾ ਕਰੰਟ ਲੱਗਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਜਿਸ ਵਿੱਚ 2 ਬੱਚੇ ਵੀ ਸ਼ਾਮਲ ਦੱਸੇ ਜਾਂਦੇ ਹਨ। ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਪੀਐਮ ਮੋਦੀ 12 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ#WATCH तमिलनाडु: तंजावुर में वार्षिक रथ उत्सव के दौरान हाई वोल्टेज तार की चपेट में आने से कम से कम 10 लोगों की मौत हो गई है। pic.twitter.com/JTGLjjqi5v — ANI_HindiNews (@AHindinews) April 27, 2022