Sat, Apr 27, 2024
Whatsapp

ਕੇਜਰੀਵਾਲ ਨੇ ਰਵਿਦਾਸ ਭਾਈਚਾਰੇ ਨਾਲ ਵਿਸਵਾਸ਼ਘਾਤ ਕੀਤਾ: ਸ਼੍ਰੋਮਣੀ ਅਕਾਲੀ ਦਲ

Written by  Jashan A -- August 11th 2019 06:21 PM
ਕੇਜਰੀਵਾਲ ਨੇ ਰਵਿਦਾਸ ਭਾਈਚਾਰੇ ਨਾਲ ਵਿਸਵਾਸ਼ਘਾਤ ਕੀਤਾ: ਸ਼੍ਰੋਮਣੀ ਅਕਾਲੀ ਦਲ

ਕੇਜਰੀਵਾਲ ਨੇ ਰਵਿਦਾਸ ਭਾਈਚਾਰੇ ਨਾਲ ਵਿਸਵਾਸ਼ਘਾਤ ਕੀਤਾ: ਸ਼੍ਰੋਮਣੀ ਅਕਾਲੀ ਦਲ

ਕੇਜਰੀਵਾਲ ਨੇ ਰਵਿਦਾਸ ਭਾਈਚਾਰੇ ਨਾਲ ਵਿਸਵਾਸ਼ਘਾਤ ਕੀਤਾ: ਸ਼੍ਰੋਮਣੀ ਅਕਾਲੀ ਦਲ ਕਿਹਾ ਕਿ ਤੁਗਲਕਾਬਾਦ ਰਵਿਦਾਸੀਆ ਮੰਦਰ ਦੇ ਮੁੱਦੇ ਬਾਰੇ ਜਾਣੂ ਕਰਵਾਉਣ ਦੇ ਬਾਵਜੂਦ ਨੇ ਕੇਜਰੀਵਾਲ ਨੇ ਭਾਈਚਾਰੇ ਵੱਲੋਂ ਸਮਝੌਤੇ ਦੀ ਕੋਸ਼ਿਸ਼ ਨਹੀਂ ਕੀਤੀ ਕਿਹਾ ਕਿ ਪਾਰਟੀ ਵਿਧਾਇਕ ਅਕਾਲੀ ਦਲ ਪ੍ਰਧਾਨ ਨੂੰ ਇਹ ਮਸਲਾ ਕੇਂਦਰ ਕੋਲ ਉਠਾਉਣ ਦੀ ਅਪੀਲ ਕਰਨਗੇ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤੁਗਲਕਬਾਦ ਵਿਖੇ 500 ਸਾਲ ਪੁਰਾਣੇ ਰਵਿਦਾਸੀਆ ਮੰਦਿਰ ਨੂੰ ਢਾਹੁਣ ਤੋਂ ਬਚਾਉਣ ਲਈ ਭਾਈਚਾਰੇ ਵੱਲੋਂ ਕੋਈ ਵੀ ਸਮਝੌਤੇ ਦੀ ਕੋਸ਼ਿਸ਼ ਨਾ ਕਰਕੇ ਰਵਿਦਾਸੀਆ ਭਾਈਚਾਰੇ ਨਾਲ ਵਿਸਵਾਸ਼ਘਾਤ ਕੀਤਾ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਦੋਆਬਾ ਖੇਤਰ ਦੇ ਵਿਧਾਇਕਾਂ ਪਵਨ ਕੁਮਾਰ ਟੀਨੂੰ, ਡਾਕਟਰ ਸੁਖਵਿੰਦਰ ਕੁਮਾਰ ਅਤੇ ਬਲਦੇਵ ਖਾਰਾ ਤੋਂ ਇਲਾਵਾ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਰਵੀਦਾਸੀਆ ਭਾਈਚਾਰੇ ਨੇ ਇੱਕ ਮਹੀਨਾ ਪਹਿਲਾਂ ਇਸ ਮੁੱਦੇ ਉੱਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਕ ਪਹੁੰਚ ਕੀਤੀ ਸੀ। ਉਹਨਾਂ ਕਿਹਾ ਕਿ ਭਾਈਚਾਰੇ ਦੇ ਵਫ਼ਦ ਨੇ ਦਿੱਲੀ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ ਭਾਈਚਾਰੇ ਵੱਲੋਂ ਸੁਪਰੀਮ ਕੋਰਟ ਵਿਚ ਸਮਝੌਤੇ ਦੀ ਕੋਸ਼ਿਸ਼ ਕਰੇ ਅਤੇ ਇਸ ਪੁਰਾਣੇ ਮੰਦਿਰ ਨੂੰ ਢਾਹੇ ਜਾਣ ਤੋਂ ਬਚਾਏ। ਅਕਾਲੀ ਆਗੂਆਂ ਨੇ ਕਿਹਾ ਕਿ ਵਫ਼ਦ ਦੇ ਆਗੂਆਂ ਸੰਤ ਸਤਵਿੰਦਰ ਸਿੰਘ ਹੀਰਾ ਅਤੇ ਸੰਤ ਜਗਤਾਰ ਸਿੰਘ ਬਰਨਾਲਾ ਦੇ ਦੱਸਣ ਮੁਤਾਬਿਕ ਦਿੱਲੀ ਦੇ ਮੁੱਖ ਮੰਤਰੀ ਨੇ ਉਹਨਾਂ ਨੂੰ ਇਸ ਬਾਰੇ ਲਿਖ਼ਤੀ ਮੰਗ ਪੱਤਰ ਦੇਣ ਲਈ ਕਿਹਾ ਸੀ। ਉਹਨਾਂ ਦੱਸਿਆ ਕਿ 20 ਦਿਨ ਪਹਿਲਾਂ ਉਹਨਾਂ ਨੇ ਦਿੱਲੀ ਸਰਕਾਰ ਕੋਲ ਮੰਗ ਪੱਤਰ ਸਮੇਤ ਇਸ ਤੱਥ ਦੇ ਸਬੂਤ ਜਮ੍ਹਾਂ ਕਰਵਾ ਦਿੱਤੇ ਸਨ ਕਿ ਲੋਧੀ ਵੰਸ਼ ਵੱਲੋਂ 15ਵੀ ਸਦੀ ਵਿਚ ਮੰਦਿਰ ਵਾਲੀ ਜ਼ਮੀਨ ਰਵੀਦਾਸੀਆ ਭਾਈਚਾਰੇ ਨੂੰ ਦਿੱਤੀ ਗਈ ਸੀ। ਸਾਬਕਾ ਮੁੱਖ ਸੰਸਦੀ ਸਕੱਤਰ ਪਵਨ ਟੀਨੂੰ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਦਿੱਲੀ ਮੁੱਖ ਮੰਤਰੀ ਨੇ ਰਵੀਦਾਸੀਆ ਭਾਈਚਾਰੇ ਦੀ ਮੱਦਦ ਲਈ ਕੁੱਝ ਨਹੀਂ ਕੀਤਾ।ਇੱਥੋਂ ਤਕ ਕਿ ਆਖਰੀ ਸਮੇਂ ਇਸ ਮਾਮਲੇ ਵਿਚ ਦਖ਼ਲ ਦੇਣ ਲਈ ਕੀਤੀਆਂ ਬੇਨਤੀਆਂ ਨੂੰ ਵੀ ਆਪ ਸਰਕਾਰ ਨੇ ਨਜ਼ਰਅੰਦਾਜ਼ ਕਰ ਦਿੱਤਾ। ਅਕਾਲੀ ਆਗੂਆਂ ਨੇ ਕਿਹਾ ਕਿ ਰਵੀਦਾਸੀਆ ਭਾਈਚਾਰਾ ਇਸ ਮੰਦਿਰ ਨੂੰ ਬਚਾਉਣ ਲਈ ਕਾਫੀ ਸਮੇਂ ਤੋਂ ਲੜਾਈ ਲੜ ਰਿਹਾ ਸੀ ਅਤੇ ਕਿਹਾ ਕਿ ਆਪ ਸਰਕਾਰ ਇਸ ਮੁੱਦੇ ਨੂੰ ਪੈਦਾ ਕਰਨ ਵਾਲੀ ਪਿਛਲੀ ਕਾਂਗਰਸ ਸਰਕਾਰ ਦੇ ਨਕਸੇæ ਕਦਮਾਂ ਉੱਤੇ ਚੱਲ ਰਹੀ ਹੈ। ਉਹਨਾਂ ਕਿਹਾ ਕਿ ਹੁਣ ਦਲਿਤ ਭਾਈਚਾਰੇ ਨਾਲ ਇੱਕਜੁਟਤਾ ਦਾ ਵਿਖਾਵਾ ਕਰ ਰਹੇ ਕਾਂਗਰਸੀ ਆਗੂਆਂ ਨੂੰ ਜੁਆਬ ਦੇਣਾ ਚਾਹੀਦਾ ਹੈ ਕਿ ਦਿੱਲੀ ਵਿਚ 15 ਸਾਲ ਸੱਤਾ ਵਿਚ ਰਹੀ ਤੁਹਾਡੀ ਪਾਰਟੀ ਨੇ ਇਸ ਮਸਲੇ ਨੂੰ ਹੱਲ ਕਿਉਂ ਨਹੀਂ ਕੀਤਾ? ਅਕਾਲੀ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਉਹ ਕੱਲ੍ਹ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣਗੇ ਅਤੇ ਉਹਨਾਂ ਨੂੰ ਇਹ ਮਸਲਾ ਕੇਂਦਰ ਸਰਕਾਰ ਕੋਲ ਉਠਾਉਣ ਦੀ ਅਪੀਲ ਕਰਨਗੇ। ਉਹਨਾਂ ਕਿਹਾ ਕਿ ਅਸੀਂ ਇਸ ਮਸਲੇ ਦਾ ਤੁਰੰਤ ਹੱਲ ਚਾਹੁੰਦੇ ਹਾਂ, ਕਿਉਂਕਿ ਇੱਕ ਪੁਰਾਤਨ ਮੰਦਿਰ ਨੂੰ ਢਾਹੁਣ ਨਾਲ ਪੂਰੀ ਦੁਨੀਆਂ ਵਿਚ ਰਹਿੰਦੇ ਰਵੀਦਾਸੀਆ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਹਨਾਂ ਕਿਹਾ ਕਿ ਅਸੀਂ ਅਕਾਲੀ ਦਲ ਪ੍ਰਧਾਨ ਨੂੰ ਅਪੀਲ ਕਰਾਂਗੇ ਕਿ ਉਹ ਕੇਂਦਰ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਬੇਨਤੀ ਕਰਨ ਤਾਂ ਕਿ ਉਸੇ ਥਾਂ ਉੱਤੇ ਰਵੀਦਾਸੀਆ ਮੰਦਿਰ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਅਸੀਂ ਜਲਦੀ ਤੋਂ ਜਲਦੀ ਦੁਬਾਰਾ ਉਸੇ ਥਾਂ ਉੱਤੇ ਮੰਦਿਰ ਬਣਾਏ ਜਾਣ ਦੀ ਭਾਈਚਾਰੇ ਦੀ ਮੰਗ ਦਾ ਸਮਰਥਨ ਕਰਦੇ ਹਾਂ। ਅਕਾਲੀ ਆਗੂਆਂ ਨੇ ਕਿਹਾ ਕਿ ਉਹ ਰਵੀਦਾਸੀਆ ਭਾਈਚਾਰੇ ਦੇ ਮੈਂਬਰਾਂ ਨਾਲ ਮਸ਼ਵਰਾ ਕਰਕੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰਨਗੇ। ਉਹਨਾਂ ਕਿਹਾ ਕਿ ਅਸੀ ਸਾਰੇ ਸਹੀ ਸੋਚ ਰੱਖਣ ਵਾਲਿਆਂ ਨੂੰ ਇਸ ਮੁੱਦੇ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹਾਂ ਕਿਉਂਕਿ ਗੁਰੂ ਰਵੀਦਾਸ ਜੀ ਨੇ ਮਨੁੱਖਤਾ ਦਾ ਸੁਨੇਹਾ ਦਿੱਤਾ ਹੈ ਅਤੇ ਉਹਨਾਂ ਦੀਆਂ ਸਿੱਖਿਆਵਾਂ ਪੂਰੀ ਦੁਨੀਆਂ ਮੰਨਦੀ ਹੈ। ਇਹਨਾਂ ਸਿੱਖਿਆਵਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿਚ ਵੀ ਦਰਜ ਕੀਤਾ ਗਿਆ ਹੈ। -PTC News


Top News view more...

Latest News view more...