Advertisment

ਨਵਜੋਤ ਸਿੱਧੂ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

author-image
Shanker Badra
Updated On
New Update
ਨਵਜੋਤ ਸਿੱਧੂ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
Advertisment
publive-image ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਜ਼ੀਆ ਸੁਲਤਾਨਾ ਨੇ ਨਵਜੋਤ ਸਿੱਧੂ ਦੇ ਹੱਕ ਵਿੱਚ ਕੈਬਨਿਟ ਮੰਤਰੀ ਵੱਜੋਂ ਅਸਤੀਫ਼ਾ ਦਿੱਤਾ ਹੈ। ਇਸ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫੇਰ ਹਲਚੱਲ ਪੈਦਾ ਹੋ ਗਈ ਹੈ।
Advertisment
publive-image ਨਵਜੋਤ ਸਿੱਧੂ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਸੂਲਾਂ ਵਾਲੇ ਵਿਅਕਤੀ ਹਨ। ਉਨ੍ਹਾਂ ਨੂੰ ਕੋਈ ਲਾਲਚ ਨਹੀਂ ਹੈ। ਉਹ ਪੰਜਾਬ ਅਤੇ ਪੰਜਾਬੀਅਤ ਲਈ ਲੜ ਰਹੇ ਹਨ। ਰਜ਼ੀਆ ਸੁਲਤਾਨਾ ਮਲੇਰਕੋਟਲਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਹਾਲ ਹੀ ਵਿੱਚ ਹੋਏ ਪੰਜਾਬ ਕੈਬਨਿਟ ਦੇ ਵਿਸਥਾਰ ਵਿੱਚ ਉਨ੍ਹਾਂ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ, ਛਪਾਈ ਅਤੇ ਸਟੇਸ਼ਨਰੀ ਵਿਭਾਗ ਦਿੱਤਾ ਗਿਆ ਸੀ। publive-image ਨਵਜੋਤ ਸਿੱਧੂ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਦਰਅਸਲ 'ਚ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਸਿੱਧੂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ 'ਚ ਕਿਹਾ ਕਿ "ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ। ਇਸ ਲਈ ਮੈਂ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਮੈਂ ਕਾਂਗਰਸ ਦੀ ਸੇਵਾ ਕਰਦਾ ਰਹਾਂਗਾ। ਚਰਚਾ ਹੈ ਕਿ ਸਿੱਧੂ ਦਾ ਕੁੱਝ ਨੇਤਾਵਾਂ ਨੂੰ ਮੰਤਰੀ ਮੰਡਲ 'ਚ ਲੈਣ 'ਤੇ ਇਤਰਾਜ਼ ਸੀ, ਜਿਸ ਕਾਰਨ ਇਹ ਕਦਮ ਚੁੱਕਿਆ ਗਿਆ। publive-image ਨਵਜੋਤ ਸਿੱਧੂ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੂੰ 18 ਜੁਲਾਈ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਵਿਚਾਲੇ ਕਾਫੀ ਖਿੱਚੋਤਾਣ ਚੱਲ ਰਹੀ ਸੀ। ਕੈਪਟਨ ਅਮਰਿੰਦਰ ਨੇ 18 ਸਤੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਇਸ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ। publive-image ਨਵਜੋਤ ਸਿੱਧੂ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਗੁਲਜ਼ਾਰ ਇੰਦਰ ਸਿੰਘ ਚਾਹਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗੁਲਜ਼ਾਰ ਇੰਦਰ ਚਾਹਲ ਨੂੰ 21 ਸਤੰਬਰ ਨੂੰ ਪ੍ਰਦੇਸ਼ ਕਾਂਗਰਸ ਦਾ ਖਜ਼ਾਨਚੀ ਨਿਯੁਕਤ ਕੀਤਾ ਗਿਆ ਸੀ। ਓਧਰ ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾ ਰਹੇ ਹਨ ਅਤੇ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੂੰ ਮਿਲਣ ਜਾ ਰਹੇ ਹਨ। -PTCNews publive-image-
navjot-singh-sidhu amarinder-singh punjab-congress-crisis navjot-sidhu-resigns razia-sultana-resigned
Advertisment

Stay updated with the latest news headlines.

Follow us:
Advertisment