ਪੰਜਾਬ 'ਚ ਗਰਮੀ ਨੇ ਤੋੜੇ ਸਾਰੇ ਰਿਕਾਰਡ, ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਨੂੰ ਹੋਇਆ ਪਾਰ
Punjab Weather: ਪੰਜਾਬ ਵਿਚ ਗਰਮੀ ਇੱਕ ਵਾਰ ਫਿਰ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਅਪ੍ਰੈਲ ਮਹੀਨੇ 'ਚ ਹੀ ਤਪਦੀ ਗਰਮੀ ਨੇ ਲੋਕਾਂ ਦਾ ਹਾਲ ਬੇਹਾਲ ਕਰ ਦਿੱਤਾ ਹੈ। ਉੱਤਰ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਗਰਮੀ ਰਿਕਾਰਡ ਤੋੜ ਰਹੀ ਹੈ। ਹਾਲਾਂਕਿ ਕਈ ਥਾਵਾਂ 'ਤੇ ਧੂੜ ਭਰੀ ਹਨੇਰੀ ਤੇ ਬਾਰਸ਼ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਸੀ ਪਰ ਇੱਕ ਵਾਰ ਫਿਰ ਤੋਂ ਗਰਮੀ ਵਧਣ ਲੱਗੀ ਹੈ। ਸੂਬੇ ਦੇ ਕਈ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ ਤੇ ਕਈਆਂ ਦਾ ਤਾਪਮਾਨ 40 ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਿਕ ਪੰਜਾਬ ਵਿੱਚ ਅੱਜ ਯਾਨੀ ਬੁੱਧਵਾਰ ਤੇ ਕੱਲ੍ਹ ਵੀਰਵਾਰ ਨੂੰ ਮੌਸਮ ਖੁਸ਼ਕ ਰਹਿਣ ਵਾਲਾ ਹੈ। ਤੇਜ਼ ਧੁੱਪ ਦਾ ਕਹਿਰ ਜਾਰੀ ਰਹੇਗਾ ਤੇ ਤਾਪਮਾਨ ਘਟਣ ਦਾ ਕੋਈ ਆਸਾਰ ਨਹੀਂ। ਅਜਿਹੇ 'ਚ ਆਉਣ ਵਾਲੇ ਦਿਨਾਂ 'ਚ ਵੀ ਗਰਮੀ ਦਾ ਪ੍ਰਕੋਪ ਵਧੇਗਾ। ਹੀਟ ਵੇਵ ਆਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੰਜਾਬ ਵਿੱਚ 27 ਤੇ 28 ਅਪ੍ਰੈਲ ਨੂੰ ਹੀਟ ਵੇਵ ਦੇ ਹਾਲਾਤ ਬਣਨ ਦੇ ਆਸਾਰ ਹਨ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਪੀਐਮ ਮੋਦੀ 12 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗਮੰਗਲਵਾਰ ਨੂੰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 40.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਵੇਰੇ ਤੇਜ਼ ਹਵਾਵਾਂ ਵੀ ਚੱਲੀਆਂ, ਜਿਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋਈ। ਹਾਲਾਂਕਿ ਅਗਲੇ ਦੋ ਦਿਨਾਂ ਤੱਕ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਅਤੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਹਲਕੇ ਬੱਦਲ ਛਾਏ ਰਹਿ ਸਕਦੇ ਹਨ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਪਟਿਆਲਾ ਦਾ ਤਾਪਮਾਨ 40 ਦੇ ਪਾਰ ਪਹੁੰਚ ਗਿਆ ਹੈ। ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 40.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਅਤੇ ਜਲੰਧਰ ਦਾ ਤਾਪਮਾਨ 39 ਡਿਗਰੀ ਤੋਂ ਵੱਧ, ਪਰ 40 ਡਿਗਰੀ ਤੋਂ ਘੱਟ ਹੈ। -PTC News