Wed, Apr 24, 2024
Whatsapp

ਦੀਪ ਸਿੱਧੂ ਦੀ ਜ਼ਮਾਨਤ ਨੂੰ ਲੈ ਕੇ ਦਿੱਲੀ ਅਦਾਲਤ ਨੇ ਸੁਣਾਇਆ ਇਹ ਫੈਸਲਾ

Written by  Jagroop Kaur -- April 12th 2021 03:40 PM
ਦੀਪ ਸਿੱਧੂ ਦੀ ਜ਼ਮਾਨਤ ਨੂੰ ਲੈ ਕੇ ਦਿੱਲੀ ਅਦਾਲਤ ਨੇ ਸੁਣਾਇਆ ਇਹ ਫੈਸਲਾ

ਦੀਪ ਸਿੱਧੂ ਦੀ ਜ਼ਮਾਨਤ ਨੂੰ ਲੈ ਕੇ ਦਿੱਲੀ ਅਦਾਲਤ ਨੇ ਸੁਣਾਇਆ ਇਹ ਫੈਸਲਾ

26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਘਟਨਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਦੀ ਜ਼ਮਾਨਤ ‘ਤੇ ਅੱਜ ਫਿਰ ਤੋਂ ਸੁਣਵਾਈ ਹੋਈ । ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਦੀਪ ਸਿੱਧੂ ਦੀ ਦਾਇਰ ਜ਼ਮਾਨਤ ਅਰਜ਼ੀ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।ਪਰ ਇਸ ਸਬੰਧੀ ਅਦਾਲਤ ਵੱਲੋਂ ਫੈਸਲਾ ਹੁਣ 15 ਅਪ੍ਰੈਲ ਨੂੰ ਸੁਣਾਇਆ ਜਾਵੇਗਾ। Read More : ਸਾਬਕਾ ਅਕਾਲੀ ਲੀਡਰ ਦਾ ਹੋਇਆ ਦੇਹਾਂਤ , ਰਾਜਨੀਤਿਕ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਵਧੀਕ ਸੈਸ਼ਨ ਜੱਜ ਨੀਲੋਫਰ ਅਬੀਦਾ ਪਰਵੀਨ ਨੇ ਦੀਪ ਸਿੱਧੂ ਦੁਆਰਾ ਦਾਇਰ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਫੈਸਲਾ ਰਾਖਵਾਂ ਰੱਖਿਆ ਹੈ, ਜਿਸ ‘ਚ ਦੀਪ ‘ਤੇ ਹਿੰਸਾ ਭੜਕਾਉਣ ਦੇ ਦੋਸ਼ ਲਗਾਏ ਗਏ ਹਨ। ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। Jan 26 video shows Deep Sidhu's intention to create violence and disregard national flag: Delhi Police to court

READ MORE : New coronavirus restrictions in Delhi will be announced soon: Arvind Kejriwal
ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ, ਜਿਸ ਦੇ ਚਲਦੇ ਦੀਪ ਸਿੱਧੂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਦਿੱਲੀ ਪੁਲਿਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਵਾਪਰੀ ਘਟਨਾ 'ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਦੀਪ ਸਿੱਧੂ 'ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਿਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ | ਦਸਣਯੋਗ ਹੈ ਕਿ ਦਿੱਲੀ ਅਦਾਲਤ ਵਿੱਚ ਸਰਕਾਰੀ ਵਕੀਲ ਨੇ ਦੀਪ ਸਿੱਧੂ ਦੀ ਇੱਕ ਇੰਟਰਵਿਊ ਵੀ ਸਾਹਮਣੇ ਰੱਖੀ ਸੀ।
ਦੱਸਣ ਯੋਗ ਹੈ ਕਿ ਦੀਪ ਸਿੱਧੂ ‘ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਿਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਤੀਸ ਹਜਾਰੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ।

Top News view more...

Latest News view more...