Thu, Apr 25, 2024
Whatsapp

ਕਿਸਾਨੀ ਸੰਘਰਸ਼ ਦਾ ਬਦਲਾ ਲੈਣ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਮਨਜ਼ੂਰੀ ਦੇਣ ਤੋਂ ਕੀਤਾ ਗਿਆ ਇੰਨਕਾਰ: ਬਿਕਰਮ ਸਿੰਘ ਮਜੀਠੀਆ

Written by  Shanker Badra -- February 18th 2021 05:10 PM
ਕਿਸਾਨੀ ਸੰਘਰਸ਼ ਦਾ ਬਦਲਾ ਲੈਣ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਮਨਜ਼ੂਰੀ ਦੇਣ ਤੋਂ ਕੀਤਾ ਗਿਆ ਇੰਨਕਾਰ: ਬਿਕਰਮ ਸਿੰਘ ਮਜੀਠੀਆ

ਕਿਸਾਨੀ ਸੰਘਰਸ਼ ਦਾ ਬਦਲਾ ਲੈਣ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਮਨਜ਼ੂਰੀ ਦੇਣ ਤੋਂ ਕੀਤਾ ਗਿਆ ਇੰਨਕਾਰ: ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੇ ਸ੍ਰੀ ਨਨਕਾਣਾ ਸਾਹਿਬ ਵਿਖੇ ਜਾਣ ਵਾਲੇ ਜਥੇ 'ਤੇ ਰੋਕ ਲਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸ਼ਰਧਾਲੂਆਂ ਦੇ ਜਥੇ 'ਤੇ ਰੋਕ ਲਾ ਕੇ ਕਿਸਾਨੀ ਸੰਘਰਸ਼ ਦਾ ਗ਼ੁੱਸਾ ਕੱਢਿਆ ਹੈ।ਗੁਰੂ ਨਾਨਕ ਨਾਮ ਲੇਵਾ ਸੰਗਤ ਅਤੇ ਸ਼੍ਰੋਮਣੀ ਅਕਾਲੀ ਦਲ ਇਸ ਦੀ ਨਿਖੇਧੀ ਕਰਦਾ ਹੈ। [caption id="attachment_476021" align="aligncenter" width="1280"]Refusal to allow pilgrims to go to Pakistan to avenge peasant struggle: Bikram Singh Majithia ਕਿਸਾਨੀ ਸੰਘਰਸ਼ ਦਾ ਬਦਲਾ ਲੈਣ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਮਨਜ਼ੂਰੀ ਦੇਣ ਤੋਂ ਕੀਤਾ ਗਿਆ ਇੰਨਕਾਰ : ਬਿਕਰਮ ਸਿੰਘ ਮਜੀਠੀਆ[/caption] ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਗੁਰੂ ਨਾਨਕ ਦੇਵ ਦੇ ਜਨਮ ਅਸਥਾਨ ਵਾਲੀ ਪਾਵਨ ਧਰਤੀ ਦੇ ਦਰਸ਼ਨਾਂ ਦਾ ਮੌਕਾ ਮਿਲਣਾ ਵੱਡੇ ਭਾਗਾਂ ਵਾਲੀ ਗੱਲ ਹੈ ਪਰ ਕੇਂਦਰ ਸਰਕਾਰ ਵੱਲੋਂ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਅਤੇ ਸੁਰੱਖਿਆ ਦਾ ਬਹਾਨਾ ਬਣਾ ਕੇ ਇਨਕਾਰਕੀਤਾ ਗਿਆ ਹੈ। [caption id="attachment_476019" align="aligncenter" width="1280"]Refusal to allow pilgrims to go to Pakistan to avenge peasant struggle: Bikram Singh Majithia ਕਿਸਾਨੀ ਸੰਘਰਸ਼ ਦਾ ਬਦਲਾ ਲੈਣ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਮਨਜ਼ੂਰੀ ਦੇਣ ਤੋਂ ਕੀਤਾ ਗਿਆ ਇੰਨਕਾਰ : ਬਿਕਰਮ ਸਿੰਘ ਮਜੀਠੀਆ[/caption] ਮਜੀਠੀਆ ਨੇ ਕਿਹਾ ਕਿ ਨਵੰਬਰ ਮਹੀਨੇ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਗਿਆ ਸੀ ਕੀ ਉਦੋਂ ਕੋਰੋਨਾ ਨਹੀਂ ਸੀ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦਾ ਬਦਲਾ ਲੈਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬਦੀ ਅਗਵਾਈ ਹੇਠਲੇ ਜਥੇ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕੀਤਾ ਗਿਆ ਹੈ। [caption id="attachment_476018" align="aligncenter" width="1280"]Refusal to allow pilgrims to go to Pakistan to avenge peasant struggle: Bikram Singh Majithia ਕਿਸਾਨੀ ਸੰਘਰਸ਼ ਦਾ ਬਦਲਾ ਲੈਣ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਮਨਜ਼ੂਰੀ ਦੇਣ ਤੋਂ ਕੀਤਾ ਗਿਆ ਇੰਨਕਾਰ : ਬਿਕਰਮ ਸਿੰਘ ਮਜੀਠੀਆ[/caption] ਸ੍ਰੀ ਨਨਕਾਣਾ ਸਾਹਿਬ ਦੇ ਸ਼ਤਾਬਦੀ ਪ੍ਰੋਗਰਾਮ ਨੂੰ ਤਾਰਪੀਡੋ ਕਰਨ ਲਈ ਜਥਾ ਰੋਕਿਆ ਗਿਆ ਹੈ।  ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਦੀ ਮੰਗ ਅਣਦੇਖੀ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਦੇ ਨਜ਼ਦੀਕੀਆਂ ਨੂੰ ਪਾਕਿਸਤਾਨ ਆਉਣ ਜਾਣ ਲਈ ਤੁਰੰਤ ਮਨਜ਼ੂਰੀ ਦਿੱਤੀ ਜਾਂਦੀ ਹੈ। ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋ ਵਿਰੋਧ ਕੀਤਾ ਜਾਵੇਗਾ। ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਮਿਲ ਕੇ ਸਾਜਿਸ਼ਰਚੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇਜਥੇਦਾਰ ਦਾ ਅਪਮਾਨ ਕੀਤਾ ਗਿਆ ਹੈ। -PTCNews


Top News view more...

Latest News view more...