Fri, Apr 19, 2024
Whatsapp

ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਖ਼ਿਲਾਫ ਕਤਲ ਦਾ ਮੁਕੱਦਮਾ ਦਰਜ ਕਰੋ : ਸੁਖਬੀਰ ਬਾਦਲ

Written by  Shanker Badra -- June 28th 2019 05:44 PM
ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਖ਼ਿਲਾਫ ਕਤਲ ਦਾ ਮੁਕੱਦਮਾ ਦਰਜ ਕਰੋ : ਸੁਖਬੀਰ ਬਾਦਲ

ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਖ਼ਿਲਾਫ ਕਤਲ ਦਾ ਮੁਕੱਦਮਾ ਦਰਜ ਕਰੋ : ਸੁਖਬੀਰ ਬਾਦਲ

ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਖ਼ਿਲਾਫ ਕਤਲ ਦਾ ਮੁਕੱਦਮਾ ਦਰਜ ਕਰੋ : ਸੁਖਬੀਰ ਬਾਦਲ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਰੰਧਾਵਾ ਕੱਲ੍ਹ ਲੁਧਿਆਣਾ ਕੇਂਦਰੀ ਜੇਲ੍ਹ ਵਿਚ ਹੋਈ ਪੁਲਿਸ ਗੋਲੀਬਾਰੀ ਦੌਰਾਨ ਹੋਈ ਇੱਕ ਕੈਦੀ ਦੀ ਮੌਤ ਲਈ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਪੁਲਿਸ ਗੋਲੀਬਾਰੀ ਵਿਚ ਕੈਦੀ ਅਜੀਤ ਬਾਬਾ ਅਤੇ ਚਾਰ ਹੋਰ ਕੈਦੀਆਂ ਦੇ ਜ਼ਖ਼ਮੀ ਹੋਣ ਦੀ ਜਿੰਮੇਵਾਰੀ ਤੈਅ ਕਰਨ ਲਈ ਜੇਲ੍ਹ ਮੰਤਰੀ ਤੋਂ ਇਲਾਵਾ ਬਾਕੀ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਜੇਲ੍ਹ ਸੁਪਰਇਨਟੇਨਡੈਂਟ ਦੀ ਭੂਮਿਕਾ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। [caption id="attachment_312544" align="aligncenter" width="300"]Register murder case against Jails minister : Sukhbir Badal ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਖ਼ਿਲਾਫ ਕਤਲ ਦਾ ਮੁਕੱਦਮਾ ਦਰਜ ਕਰੋ : ਸੁਖਬੀਰ ਬਾਦਲ[/caption] ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਇਸ ਘਟਨਾ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਜਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਕਰਵਾਉਣ ਦਾ ਹੁਕਮ ਨਾ ਦਿੱਤਾ ਤਾਂ ਸੱਤਾ ਵਿਚ ਆਉਣ ਮਗਰੋਂ ਅਕਾਲੀ ਦਲ ਵੱਲੋਂ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣ ਦਾ ਹੁਕਮ ਜਾਰੀ ਕੀਤਾ ਜਾਵੇਗਾ। ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਕਾਰਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲਦੀ ਜੁਲਦੀ ਹੀ ਹੋਵੇਗੀ, ਜਿਸ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਈ ਪੁਲਿਸ ਗੋਲੀਬਾਰੀ ਇਹ ਦਲੀਲ ਦਿੱਤੀ ਸੀ ਕਿ ਕੋਈ ਵੀ ਪੁਲਿਸ ਅਧਿਕਾਰੀ ਉੱਪਰੋਂ ਮਿਲੇ ਹੁਕਮਾਂ ਤੋਂ ਬਗੈਰ ਗੋਲੀ ਨਹੀਂ ਚਲਾ ਸਕਦਾ ਸੀ।ਉਹਨਾਂ ਕਿਹਾ ਕਿ ਇਸ ਦਲੀਲ ਮੁਤਾਬਿਕ ਵੇਖੀਏ ਤਾਂ ਇਹ ਬਿਲਕੁੱਲ ਸਪੱਸ਼ਟ ਹੈ ਕਿ ਕੱਲ੍ਹ ਲੁਧਿਆਣਾ ਜੇਲ੍ਹ ਦੇ ਕੈਦੀਆਂ ਉੱਤੇ ਗੋਲੀ ਚਲਾਉਣ ਦੇ ਹੁਕਮ ਜੇਲ੍ਹ ਮੰਤਰੀ ਨੇ ਦਿੱਤੇ ਸਨ। ਉਹਨਾਂ ਕਿਹਾ ਕਿ ਅਸੀਂ ਇਸ ਦੀ ਜਾਂਚ ਕਰਾਵਾਂਗੇ ਅਤੇ ਜ਼ਿੰਮੇਵਾਰੀ ਤੈਅ ਕਰਾਂਗੇ।ਇਹ ਫੈਸਲਾ ਲੈਣ ਲਈ ਕਿ ਪੁਲਿਸ ਗੋਲੀਬਾਰੀ ਦੇ ਹੁਕਮ ਕਿਸਨੇ ਦਿੱਤੇ ਸਨ, ਜੇਲ੍ਹ ਮੰਤਰੀ ਦੀਆਂ ਸਾਰੀਆਂ ਫੋਨ ਕਾਲਾਂ ਦੀ ਜਾਂਚ ਕੀਤੀ ਜਾਵੇਗੀ ਤਾਂ ਕਿ ਇਹ ਸੱਚ ਸਾਹਮਣੇ ਲਿਆਂਦਾ ਜਾ ਸਕੇ ਕਿ ਪੁਲਿਸ ਗੋਲੀਬਾਰੀ ਕਿਸੇ ਨੇ ਕਰਵਾਈ ਸੀ। [caption id="attachment_312545" align="aligncenter" width="300"]Register murder case against Jails minister : Sukhbir Badal ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਖ਼ਿਲਾਫ ਕਤਲ ਦਾ ਮੁਕੱਦਮਾ ਦਰਜ ਕਰੋ : ਸੁਖਬੀਰ ਬਾਦਲ[/caption] ਉਹਨਾਂ ਕਿਹਾ ਕਿ ਹੁਣ ਅਕਾਲੀ ਦਲ ਨੇ ਜੇਲ੍ਹ ਮੰਤਰੀ ਖ਼ਿਲਾਫ ਇਸ ਲਈ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ, ਕਿਉਂਕਿ ਉਹ ਜੇਲ੍ਹਾਂ ਦੇ ਪ੍ਰਬੰਧ ਲਈ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਜੇਲ੍ਹ ਸਟਾਫ ਨੇ ਅੰਨੇਵਾਹ ਗੋਲੀਆਂ ਚਲਾਈਆਂ, ਜਿਸ ਨਾਲ ਇੱਕ ਕੈਦੀ ਦੀ ਮੌਤ ਹੋ ਗਈ ਅਤੇ ਚਾਰ ਕੈਦੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਸੁਖਜਿੰਦਰ ਰੰਧਾਵਾ ਦੀ ਇਸ ਵਾਸਤੇ ਜੁਆਬਦੇਹੀ ਹੋਣੀ ਚਾਹੀਦੀ ਹੈ, ਕਿਉਂਕਿ ਗੋਲੀਬਾਰੀ ਦੀ ਇਹ ਘਟਨਾ ਉਸ ਦੀ ਸਹਿਮਤੀ ਬਿਨਾਂ ਨਹੀਂ ਸੀ ਵਾਪਰ ਸਕਦੀ। [caption id="attachment_312543" align="aligncenter" width="300"]Register murder case against Jails minister : Sukhbir Badal ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਖ਼ਿਲਾਫ ਕਤਲ ਦਾ ਮੁਕੱਦਮਾ ਦਰਜ ਕਰੋ : ਸੁਖਬੀਰ ਬਾਦਲ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਦੀ ਧੱਕੇਸ਼ਾਹੀ ਵਿਰੁੱਧ ਅਕਾਲੀ ਵਰਕਰਾਂ ਦੀ ਮਦਦ ਲਈ ਬਣਾਇਆ ਐਕਸ਼ਨ ਗਰੁੱਪ ਬਾਦਲ ਨੇ ਇਸ ਪ੍ਰਸਾਸ਼ਨਿਕ ਕੋਤਾਹੀ ਉੱਤੇ ਪਰਦਾ ਪਾਉਣ ਲਈ ਘਟਨਾ ਤੋਂ ਤੁਰੰਤ ਬਾਅਦ ਕੇਂਦਰੀ ਬਲਾਂ ਦੀ ਤਾਇਨਾਤੀ ਦੀ ਮੰਗ ਕਰਨ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੀ ਸਖ਼ਤ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਚਾਈ ਇਹ ਹੈ ਕਿ ਕੈਦੀਆਂ ਵੱਲੋਂ ਇੱਕ ਦਿਨ ਪਹਿਲਾਂ ਸ਼ੁਰੂ ਕੀਤੇ ਰੋਸ ਪ੍ਰਦਰਸ਼ਨਾਂ ਦੇ ਬਾਵਜੂਦ ਸਥਿਤੀ ਨੂੰ ਇਸ ਹੱਦ ਤਕ ਵਿਗੜਣ ਦਿੱਤਾ ਗਿਆ।ਉਹਨਾਂ ਕਿਹਾ ਕਿ ਜੇਲ੍ਹਾਂ ਅੰਦਰ ਤਹਿਸ ਨਹਿਸ ਹੋ ਚੁੱਕੇ ਪ੍ਰਸਾਸ਼ਨਿਕ ਪ੍ਰਬੰਧਾਂ ਦੇ ਮੁੱਦੇ ਦਾ ਹੱਲ ਕਰਨ ਦੀ ਬਜਾਇ ਮੁੱਖ ਮੰਤਰੀ ਨੇ ਜੇਲ੍ਹ ਮੰਤਰੀ ਨੂੰ ਕਲੀਨ ਚਿਟ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਇਹ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ ਕਿ ਜੇਲ੍ਹ ਦੇ ਉਸ ਸੁਰੱਖਿਅਤ ਇਲਾਕੇ ਅੰਦਰ ਗੋਲੀ ਮਾਰ ਦੇਣ ਦੇ ਹੁਕਮ ਕਿਉਂ ਜਾਰੀ ਕੀਤੇ ਗਏ, ਜਿੱਥੇ ਕੈਦੀਆਂ ਕੋਲ ਸਿਵਾਇ ਇੱਟਾਂ ਦੇ ਹੋਰ ਕੁੱਝ ਨਹੀਂ ਸੀ। ਕੈਪਟਨ ਅਮਰਿੰਦਰ ਨੂੰ ਇਸ ਸਮੁੱਚੀ ਘਟਨਾ ਦੀ ਨਿਰਪੱਖ ਜਾਂਚ ਕਰਾਉਣ ਦਾ ਹੁਕਮ ਦੇਣਾ ਚਾਹੀਦਾ ਹੈ। ਜੇ ਅਜਿਹਾ ਨਾ ਕੀਤਾ ਗਿਆ ਤਾਂ ਆਉਣ ਵਾਲੀ ਅਕਾਲੀ-ਭਾਜਪਾ ਸਰਕਾਰ ਇਸ ਗੋਲੀਬਾਰੀ ਲਈ ਜ਼ਿੰਮੇਵਾਰ ਸਾਰੇ ਵਿਅਕਤੀਆਂ ਦੀ ਕਾਨੂੰਨ ਮੁਤਾਬਿਕ ਜੁਆਬਦੇਹੀ ਕਰੇਗੀ। -PTCNews


Top News view more...

Latest News view more...