ਦੇਸ਼

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਫਿਰ ਮਿਲੀਆਂ ਧਮਕੀਆਂ

By Jasmeet Singh -- August 15, 2022 1:46 pm -- Updated:August 15, 2022 1:47 pm

ਮੁੰਬਈ, 15 ਅਗਸਤ: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀਆਂ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਕਿ 8 ਵਾਰ ਕਾਲ ਕੀਤੀ ਗਈ ਸੀ। ਕਾਲ ਕਰਨ ਵਾਲੇ ਨੇ ਕਥਿਤ ਤੌਰ 'ਤੇ ਕੁਝ ਘੰਟਿਆਂ ਵਿੱਚ ਇੱਕ ਵੱਡੀ ਘਟਨਾ ਹੋਣ ਦਾ ਦਾਅਵਾ ਕੀਤਾ ਹੈ। ਫਿਲਹਾਲ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਵੀ ਚੌਕਸ ਹੋ ਗਈ ਹੈ। ਇਸ ਤੋਂ ਪਹਿਲਾਂ ਵੀ ਅੰਬਾਨੀ ਪਰਿਵਾਰ ਨਾਲ ਅਜਿਹਾ ਮਾਮਲਾ ਸਾਹਮਣੇ ਆ ਚੁੱਕਿਆ ਹੈ।


ਮੀਡੀਆ ਰਿਪੋਰਟਾਂ ਮੁਤਾਬਕ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕਿਸੇ ਅਣਪਛਾਤੇ ਕਾਲਰ ਵੱਲੋਂ ਧਮਕੀ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਰਿਲਾਇੰਸ ਫਾਊਂਡੇਸ਼ਨ ਦੇ ਹਸਪਤਾਲ ਨੂੰ ਕਾਲ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਦਿਨ ਵਿੱਚ 8 ਵਾਰ ਕਾਲ ਕੀਤੀ ਗਈ ਹੈ। ਖਬਰਾਂ ਮੁਤਾਬਕ ਫੋਨ ਕਰਨ ਵਾਲੇ ਨੇ ਅੰਬਾਨੀ ਪਰਿਵਾਰ ਨੂੰ ਕਿਹਾ ਹੈ ਕਿ ਤਿੰਨ ਘੰਟਿਆਂ ਦੇ ਅੰਦਰ ਕੁਝ ਵੱਡਾ ਹੋਣ ਵਾਲਾ ਹੈ। ਫਿਲਹਾਲ ਹਸਪਤਾਲ ਪ੍ਰਬੰਧਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਹੈ।

ਸ਼ਿਕਾਇਤ ਮਿਲਦੇ ਹੀ ਪੁਲਸ ਵੀ ਹਰਕਤ ਵਿੱਚ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਬਿਆਨ ਦਰਜ ਕੀਤੇ ਜਾ ਰਹੇ ਹਨ। ਨਾਲ ਹੀ ਕਾਲ ਕਰਨ ਵਾਲੇ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ 'ਚ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੀ ਸੁਰੱਖਿਆ ਵੀ ਵਧਾਈ ਜਾ ਸਕਦੀ ਹੈ। ਹਾਲਾਂਕਿ ਸਨਅਤਕਾਰ ਨੂੰ ਪਹਿਲਾਂ ਹੀ ਸਰਕਾਰ ਵੱਲੋਂ ਸਖ਼ਤ ਸੁਰੱਖਿਆ ਪ੍ਰਦਾਨ ਹੈ।

ਨਿਊਜ਼ ਏਜੰਸੀ ਏਐਨਆਈ ਮੁਤਾਬਕ ਮੁੰਬਈ ਪੁਲਸ ਨੇ ਦੱਸਿਆ ਕਿ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੇ ਅੰਬਾਨੀ ਪਰਿਵਾਰ ਨੂੰ ਧਮਕੀਆਂ ਦੇਣ ਦੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਨੂੰ ਤਿੰਨ ਤੋਂ ਵੱਧ ਕਾਲਾਂ ਆਈਆਂ ਸਨ।


-PTC News

  • Share