Advertisment

ਦਿੱਲੀ, ਯੂਪੀ, ਪੰਜਾਬ ਅਤੇ ਰਾਜਸਥਾਨ ਨੂੰ ਮਿਲਣ ਵਾਲੀ ਹੀਟਵੇਵ ਤੋਂ ਰਾਹਤ, ਪੂਰਾ ਪੜ੍ਹੋ

author-image
ਜਸਮੀਤ ਸਿੰਘ
Updated On
New Update
ਦਿੱਲੀ, ਯੂਪੀ, ਪੰਜਾਬ ਅਤੇ ਰਾਜਸਥਾਨ ਨੂੰ ਮਿਲਣ ਵਾਲੀ ਹੀਟਵੇਵ ਤੋਂ ਰਾਹਤ, ਪੂਰਾ ਪੜ੍ਹੋ
Advertisment
ਨਵੀਂ ਦਿੱਲੀ, 19 ਅਪ੍ਰੈਲ 2022: ਭਾਰਤ ਦੇ ਮੌਸਮ ਵਿਭਾਗ ਨੇ ਅੱਜ ਵੀ ਦਿੱਲੀ, ਹਰਿਆਣਾ, ਪੰਜਾਬ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹੀਟਵੇਵ ਦੀ ਭਵਿੱਖਬਾਣੀ ਕੀਤੀ ਸੀ ਪਰ ਕੱਲ੍ਹ ਤੋਂ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਖੇਤਰ ਵਿੱਚ ਇੱਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ ਮੌਸਮ 'ਚ ਬਦਲਾਅ ਦੀ ਪੂਰੀ ਸੰਭਾਵਨਾ ਹੈ।
Advertisment
weather update, Heat wave alert, North India, north india weather, Temperature ਇਹ ਵੀ ਪੜ੍ਹੋ: ਰਾਜਸਥਾਨ 'ਚ ਜੀਪ ਦੀ ਟਰੈਕਟਰ ਟਰਾਲੀ 'ਚ ਟੱਕਰ, ਇਕ ਪਰਿਵਾਰ ਦੇ 10 ਜੀਆਂ ਦੀ ਮੌਤ, 8 ਜ਼ਖਮੀ ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਪੰਜਾਬ ਅਤੇ ਉੱਤਰੀ ਰਾਜਸਥਾਨ 'ਚ ਕਈ ਥਾਵਾਂ 'ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਬੁੱਧਵਾਰ ਤੋਂ ਅਗਲੇ ਦੋ ਦਿਨਾਂ ਤੱਕ ਬੱਦਲਵਾਈ ਰਹਿ ਸਕਦੀ ਹੈ। ਕੁਝ ਥਾਵਾਂ 'ਤੇ ਮੀਂਹ ਵੀ ਪੈ ਸਕਦਾ ਹੈ। 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। temperature, weather, weather update, heat wave, haryana ਹਾਲਾਂਕਿ, ਮੰਗਲਵਾਰ ਨੂੰ ਪੰਜਾਬ, ਹਰਿਆਣਾ, ਦਿੱਲੀ, ਦੱਖਣੀ ਉੱਤਰ ਪ੍ਰਦੇਸ਼, ਰਾਜਸਥਾਨ, ਬਿਹਾਰ, ਮੱਧ ਪ੍ਰਦੇਸ਼, ਝਾਰਖੰਡ ਦੇ ਕੁਝ ਖੇਤਰਾਂ ਵਿੱਚ ਹੀਟਵੇਵ ਦੇ ਹਾਲਾਤ ਬਣ ਸਕਦੇ ਹਨ। ਪੰਜਾਬ ਅਤੇ ਉੱਤਰ-ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਗਰਜ਼-ਤੂਫ਼ਾਨ ਜਾਂ ਹਲਕੀ ਧੂੜ ਭਰੀ ਤੂਫ਼ਾਨ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਦੇ ਕਾਰਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਵਿੱਚ ਅਗਲੇ 5 ਦਿਨਾਂ ਦੌਰਾਨ ਗਰਜ਼ ਅਤੇ ਤੇਜ਼ ਹਵਾਵਾਂ ਆ ਸਕਦੀਆਂ ਹਨ। 20 ਅਪ੍ਰੈਲ ਅਤੇ 21 ਅਪ੍ਰੈਲ ਨੂੰ ਪੱਛਮੀ ਉੱਤਰ ਪ੍ਰਦੇਸ਼, 21 ਅਪ੍ਰੈਲ ਨੂੰ ਪੂਰਬੀ ਉੱਤਰ ਪ੍ਰਦੇਸ਼ ਅਤੇ 21 ਅਪ੍ਰੈਲ ਤੱਕ ਰਾਜਸਥਾਨ 'ਚ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ।
Advertisment
publive-image ਅਗਲੇ 24 ਘੰਟਿਆਂ ਦੌਰਾਨ ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਕੇਰਲ, ਅੰਦਰੂਨੀ ਤਾਮਿਲਨਾਡੂ ਅਤੇ ਦੱਖਣੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇੱਕ ਜਾਂ ਦੋ ਥਾਵਾਂ 'ਤੇ ਭਾਰੀ ਮੀਂਹ ਵੀ ਪੈ ਸਕਦਾ ਹੈ। ਇਹ ਵੀ ਪੜ੍ਹੋ: 'ਰੋਡ ਰੇਜ' ਮਾਮਲੇ 'ਚ ਕਾਰ ਸਵਾਰਾਂ ਨੇ ਕੀਤੀ ਫਾਇਰਿੰਗ, ਲੜਕੀ ਦੇ ਕਾਪਾ ਮਾਰ ਕੇ ਕੀਤਾ ਜ਼ਖ਼ਮੀ weather update, Heat wave alert, North India, north india weather, Temperature ਸੋਮਵਾਰ ਨੂੰ ਦੇਸ਼ ਦਾ ਸਭ ਤੋਂ ਵੱਧ ਤਾਪਮਾਨ ਵਾਰਾਣਸੀ ਬਾਬਤਪੁਰ ਵਿੱਚ 45.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਲੁਧਿਆਣਾ ਵਿੱਚ ਸਭ ਤੋਂ ਘੱਟ ਤਾਪਮਾਨ 18.5 ਡਿਗਰੀ ਸੈਲਸੀਅਸ ਰਿਹਾ। publive-image -PTC News-
punjabi-news weather-forecast india-meteorological-department heat-wave
Advertisment

Stay updated with the latest news headlines.

Follow us:
Advertisment