Thu, Oct 8, 2026
Whatsapp

ਆਲਮਗੀਰ ਗੁਰਦੁਆਰਾ ਸਾਹਿਬ ਘਟਨਾ , ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੱਲੋਂ ਸਖ਼ਤ ਨਿਖੇਧੀ

ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨਜਾਇਜ਼ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ ਲਵੇ ਸਖ਼ਤ ਕਾਨੂੰਨੀ ਐਕਸ਼ਨ

Reported by:  PTC News Desk  Edited by:  Jaswinder Kaur -- October 08th 2026 04:22 PM
ਆਲਮਗੀਰ ਗੁਰਦੁਆਰਾ ਸਾਹਿਬ ਘਟਨਾ ,  ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੱਲੋਂ ਸਖ਼ਤ ਨਿਖੇਧੀ

ਆਲਮਗੀਰ ਗੁਰਦੁਆਰਾ ਸਾਹਿਬ ਘਟਨਾ , ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੱਲੋਂ ਸਖ਼ਤ ਨਿਖੇਧੀ


ਆਲਮਗੀਰ ਗੁਰਦੁਆਰਾ ਸਾਹਿਬ ਘਟਨਾ : ਲੁਧਿਆਣਾ ਜ਼ਿਲ੍ਹੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਦੇ ਲੰਗਰ ਹਾਲ ’ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇੱਟਾਂ-ਰੋੜਿਆਂ ਨਾਲ ਕੀਤੇ ਗਏ ਹਮਲੇ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਬੇਹੱਦ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ’ਤੇ ਅਜਿਹਾ ਹਮਲਾ ਬਰਦਾਸ਼ਤਯੋਗ ਨਹੀਂ ਹੈ ਅਤੇ ਦੋਸ਼ੀਆਂ ਵਿਰੁੱਧ ਬਿਨਾਂ ਕਿਸੇ ਢਿੱਲ-ਮੱਠ ਦੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ, ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਿੱਖ ਆਗੂਆਂ ਨੇ ਭਾਵੇਂ ਮੁਸਤੈਦੀ ਦਿਖਾਉਂਦਿਆਂ ਦੋਸ਼ੀਆਂ ਵਿਰੁੱਧ ਕਾਰਵਾਈ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭਿਜਵਾਇਆ ਹੈ ਅਤੇ ਨਜਾਇਜ਼ ਕਬਜ਼ੇ ਵੀ ਖਾਲੀ ਕਰਵਾ ਲਏ ਹਨ, ਪ੍ਰੰਤੂ ਅਜਿਹੀ ਘਟਨਾ ਪੰਜਾਬ ਦੇ ਅਮਨ-ਚੈਨ ਅਤੇ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਵਾਲੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਬਾਹਰੋਂ ਆਏ ਲੋਕਾਂ ਵੱਲੋਂ ਬਿਨਾਂ ਕਿਸੇ ਖ਼ੌਫ਼ ਦੇ ਕੀਮਤੀ ਜ਼ਮੀਨਾਂ ’ਤੇ ਕਬਜ਼ੇ ਕਰਨਾ ਪ੍ਰਸ਼ਾਸਨ ਦੀ ਵੱਡੀ ਅਣਗਹਿਲੀ ਨੂੰ ਦਰਸਾਉਂਦਾ ਹੈ। ਸੂਬਾ ਸਰਕਾਰ ਨੂੰ ਇਸ ਘਟਨਾ ਤੋਂ ਤੁਰੰਤ ਗੰਭੀਰ ਸੇਧ ਲੈਂਦਿਆਂ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੀ ਪਾਵਨ ਧਰਤੀ ’ਤੇ ਕੋਈ ਵੀ ਬਾਹਰੀ ਵਿਅਕਤੀ ਜਾਂ ਗੈਰ-ਕਾਨੂੰਨੀ ਅਨਸਰ ਅਜਿਹੀਆਂ ਹਰਕਤਾਂ ਨਾ ਕਰੇ।

ਗਿਆਨੀ ਟੇਕ ਸਿੰਘ ਜੀ ਨੇ ਸਪੱਸ਼ਟ ਕੀਤਾ ਕਿ ਗੁਰਦੁਆਰਾ ਸਾਹਿਬਾਨ 'ਸਰਬੱਤ ਦੇ ਭਲੇ' ਦੇ ਸਿਧਾਂਤ 'ਤੇ ਚੱਲਦਿਆਂ ਹਰ ਲੋੜਵੰਦ ਤੇ ਗ਼ਰੀਬ ਲਈ ਲੰਗਰਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰੱਖਦੇ ਹਨ, ਪ੍ਰੰਤੂ ਜੇਕਰ ਕੋਈ ਧਾੜਵੀ ਬਣ ਕੇ ਲੰਗਰ ਹਾਲ ਜਾਂ ਗੁਰੂ ਘਰ 'ਤੇ ਹਮਲਾ ਕਰੇਗਾ ਤਾਂ ਸਿੱਖ ਕੌਮ ਇਸ ਨੂੰ ਕਦੇ ਬਰਦਾਸ਼ਤ ਨਹੀਂ ਕਰੇਗੀ।


- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK