Fri, Apr 19, 2024
Whatsapp

ਦਲਿਤ -ਸਿੱਖ ਚਿਹਰੇ ਨੂੰ DGP ਅਹੁਦੇ ਤੋਂ ਹਟਾਉਣ ਨਾਲ ਕਾਂਗਰਸ ਦਾ ਦਲਿਤ-ਸਿੱਖ ਵਿਰੋਧੀ ਚਿਹਰਾ ਹੋਇਆ ਬੇਨਕਾਬ : ਜਸਵੀਰ ਸਿੰਘ ਗੜ੍ਹੀ

Written by  Shanker Badra -- December 17th 2021 01:15 PM
ਦਲਿਤ -ਸਿੱਖ ਚਿਹਰੇ ਨੂੰ DGP ਅਹੁਦੇ ਤੋਂ ਹਟਾਉਣ ਨਾਲ ਕਾਂਗਰਸ ਦਾ ਦਲਿਤ-ਸਿੱਖ ਵਿਰੋਧੀ ਚਿਹਰਾ ਹੋਇਆ ਬੇਨਕਾਬ : ਜਸਵੀਰ ਸਿੰਘ ਗੜ੍ਹੀ

ਦਲਿਤ -ਸਿੱਖ ਚਿਹਰੇ ਨੂੰ DGP ਅਹੁਦੇ ਤੋਂ ਹਟਾਉਣ ਨਾਲ ਕਾਂਗਰਸ ਦਾ ਦਲਿਤ-ਸਿੱਖ ਵਿਰੋਧੀ ਚਿਹਰਾ ਹੋਇਆ ਬੇਨਕਾਬ : ਜਸਵੀਰ ਸਿੰਘ ਗੜ੍ਹੀ

ਜਲੰਧਰ : ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਵੱਲੋਂ ਲਗਾਏ ਕਾਰਜਕਾਰੀ ਡੀ.ਜੀ.ਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਹਟਾਉਣ ਅਤੇ ਦੂਜਾ ਕਾਰਜਕਾਰੀ ਡੀ.ਜੀ.ਪੀ ਲਗਾਉਣ ਨਾਲ ਕਾਂਗਰਸ ਦਾ ਦਲਿਤ ਸਿੱਖ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ। ਜਦੋਂ ਤੋਂ ਪੰਜਾਬ ਦਾ ਡੀਜੀਪੀ ਦਲਿਤ ਸਿੱਖ ਲੱਗਾ ਸੀ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਲਗਾਤਾਰ ਸੰਵਿਧਾਨਿਕ ਪੋਸਟਾਂ 'ਤੇ ਬੈਠੇ ਦਲਿਤਾਂ ਦਾ ਵਿਰੋਧ ਕਰਨਾ ਓਸਦੀ ਜਾਤੀਵਾਦੀ ਮਾਨਸਿਕਤਾ ਦਾ ਪ੍ਰਗਟਾਵਾ ਹੈ। [caption id="attachment_559202" align="aligncenter" width="259"] ਦਲਿਤ -ਸਿੱਖ ਚਿਹਰੇ ਨੂੰ DGP ਅਹੁਦੇ ਤੋਂ ਹਟਾਉਣ ਨਾਲ ਕਾਂਗਰਸ ਦਾ ਦਲਿਤ-ਸਿੱਖ ਵਿਰੋਧੀ ਚਿਹਰਾ ਹੋਇਆ ਬੇਨਕਾਬ : ਜਸਵੀਰ ਸਿੰਘ ਗੜ੍ਹੀ[/caption] ਜਦੋਂਕਿ ਨਵਜੋਤ ਸਿੱਧੂ ਵਲੋ ਕਾਂਗਰਸ ਦੀ ਹਾਈਪਾਵਰ ਕਮੇਟੀ ਵਲੋ ਜਗਦੀਸ਼ ਟਾਈਟਲਰ ਦੀ ਨਿਯੁਕਤੀ ਕਰਨ ਤੇ ਉਸ ਵਲੋ ਕੁਝ ਵੀ ਨਾ ਬੋਲਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਕਾਂਗਰਸ ਦੀ ਦਲਿਤ ਸਿੱਖ ਵਿਰੋਧੀ ਨੀਤੀ ਦਾ ਪ੍ਰਗਟਾਵਾ ਪਹਿਲੇ ਪੰਜਾਬ ਦੇ ਗਵਰਨਰ ਚੰਦੂ ਲਾਲ ਵਲੋ ਪੰਜਾਬੀਆ ਨੂੰ ਜਰਾਇਮ ਪੇਸ਼ਾ ਕੌਮ ਦੱਸਣਾ, ਪੰਜਾਬੀ ਬੋਲਦੇ ਇਲਾਕੇ ਅੱਜ ਤੱਕ ਵੀ ਵਾਪਸ ਨਾ ਦੇਵੇ, ਰਾਜਧਾਨੀ ਦਾ ਲਟਕਦਾ ਮਾਮਲਾ, ਦਰਿਆਈ ਪਾਣੀਆਂ ਦੀ ਆਸਾਵੀ ਵੰਡ, 1984 ਦਾ ਬਲਿਊ ਸਟਾਰ ਅਪ੍ਰੇਸ਼ਨ, ਬਲੈਕ ਥੰਡਰ ਆਦਿ ਪੰਜਾਬ ਵਿਚ ਕਾਂਗਰਸ ਦੀਆਂ ਸਿੱਖ ਵਿਰੋਧੀ ਘਟਨਾਵਾਂ ਹਨ। [caption id="attachment_559203" align="aligncenter" width="301"] ਦਲਿਤ -ਸਿੱਖ ਚਿਹਰੇ ਨੂੰ DGP ਅਹੁਦੇ ਤੋਂ ਹਟਾਉਣ ਨਾਲ ਕਾਂਗਰਸ ਦਾ ਦਲਿਤ-ਸਿੱਖ ਵਿਰੋਧੀ ਚਿਹਰਾ ਹੋਇਆ ਬੇਨਕਾਬ : ਜਸਵੀਰ ਸਿੰਘ ਗੜ੍ਹੀ[/caption] ਜਦੋਂਕਿ ਦਲਿਤ ਡੀਜੀਪੀ ਅਜਾਦੀ ਦੇ 49 ਸਾਲਾਂ ਵਾਦ 1996 ਵਿਚ ਬਸਪਾ ਦੀ ਤਾਕਤ ਹੇਠ ਸੂਬੇ ਸਿੰਘ ਨੂੰ ਲਗਾਇਆ ਗਿਆ ਸੀ ਤੇ ਹੁਣ ਦੂਜਾ ਕਾਰਜਕਾਰੀ ਡੀਜੀਪੀ 2021 ਵਿਚ 74 ਸਾਲਾ ਬਾਅਦ ਲਗਾਇਆ। ਬਸਪਾ ਨੇ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਸਵਾਲ ਕਰਦਿਆਂ ਕਿਹਾ ਹੈ ਕਿ ਡੀਜੀਪੀ ਨੂੰ ਹਟਾਉਣਾ ਸਿੱਧ ਕਰਦਾ ਹੈ ਕਿ ਮੁੱਖਮੰਤਰੀ ਹੁਕਮ ਦਾ ਗੁਲਾਮ ਹੈ ਤੇ ਦਲਿਤ ਸਮਾਜ ਨੂੰ ਗੁੰਮਰਾਹ ਕਰਨ ਲਈ ਠੁੱਸ ਚਿਹਰਾ ਕਾਂਗਰਸ ਨੇ ਮੁੱਖ ਮੰਤਰੀ ਬਣਾਇਆ ਹੈ। -PTCNews


Top News view more...

Latest News view more...