Thu, Apr 25, 2024
Whatsapp

ਪੰਜਾਬ ਵਿਧਾਨ ਸਭਾ 'ਚ ਕਰਤਾਰਪੁਰ ਲਾਂਘੇ ਨੂੰ ਲੈ ਕੇ ਮਤਾ ਪਾਸ

Written by  Jashan A -- February 25th 2020 01:33 PM -- Updated: February 25th 2020 01:37 PM
ਪੰਜਾਬ ਵਿਧਾਨ ਸਭਾ 'ਚ ਕਰਤਾਰਪੁਰ ਲਾਂਘੇ ਨੂੰ ਲੈ ਕੇ ਮਤਾ ਪਾਸ

ਪੰਜਾਬ ਵਿਧਾਨ ਸਭਾ 'ਚ ਕਰਤਾਰਪੁਰ ਲਾਂਘੇ ਨੂੰ ਲੈ ਕੇ ਮਤਾ ਪਾਸ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਤੀਸਰਾ ਦਿਨ ਹੈ, ਜੋ ਕਾਫੀ ਹੰਗਾਮੇ ਭਰਪੂਰ ਰਿਹਾ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ 'ਚ ਕਰਤਾਰਪੁਰ ਲਾਂਘੇ ਨੂੰ ਲੈ ਕੇ ਮਤਾ ਪਾਸ ਕੀਤਾ ਗਿਆ ਹੈ। ਜਿਸ 'ਚ ਕਰਤਾਰਪੁਰ ਜਾਣ ਲਈ ਸ਼ਰਧਾਲੂਆਂ ਤੋਂ ਵਸੂਲੀ ਜਾ ਰਹੀ 20 ਡਾਲਰ ਫੀਸ ਘਟਾਉਣ ਤੇ ਪਾਸਪੋਰਟ ਦੀ ਸ਼ਰਤ ਨੂੰ ਖਤਮ ਕਰਨ ਦੀ ਮੰਗ ਕੀਤੀ ਗਈ ਹੈ। ਵਿਧਾਨ ਸਭਾ 'ਚ ਪਾਸ ਕੀਤਾ ਮਤਾ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਬ ਪਾਰਟੀ ਵਫਦ ਵੀ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਯਤਨ ਕਰੇਗਾ। ਹੋਰ ਪੜ੍ਹੋ: ਕਿਸਾਨਾਂ ਲਈ ਰੱਬ ਬਣ ਕੇ ਆਇਆ ਸਲਮਾਨ ਖ਼ਾਨ ,ਕੀਤਾ ਇਹ ਕੰਮ ਕਿ ਕਿਸਾਨਾਂ ਦੀ ਬਦਲੀ ਤਕਦੀਰ ਤੁਹਾਨੂੰ ਦੱਸ ਦੇਈਏ ਕਿ ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ ਕਰਤਾਰਪੁਰ ਲਾਂਘੇ ਨੂੰ ਲੈ ਕੇ ਮਤਾ ਪੇਸ਼ ਕੀਤਾ ਸੀ, ਜਿਸ ਨੂੰ ਪਾਸ ਕਰ ਦਿੱਤਾ ਹੈ। -PTC News


Top News view more...

Latest News view more...