Fri, Apr 26, 2024
Whatsapp

ਸੇਵਾ ਮੁਕਤ ਹੋਣ ਵਾਲੇ ਡਾਕਟਰਾਂ ਤੇ ਮੈਡੀਕਲ ਸਪੈਸ਼ਲਿਸਟਾਂ ਦੇ ਸੇਵਾ ਕਾਲ 'ਚ ਹੋਇਆ ਵਾਧਾ

Written by  Jagroop Kaur -- October 14th 2020 07:07 PM -- Updated: October 14th 2020 07:12 PM
ਸੇਵਾ ਮੁਕਤ ਹੋਣ ਵਾਲੇ ਡਾਕਟਰਾਂ ਤੇ ਮੈਡੀਕਲ ਸਪੈਸ਼ਲਿਸਟਾਂ ਦੇ ਸੇਵਾ ਕਾਲ 'ਚ ਹੋਇਆ ਵਾਧਾ

ਸੇਵਾ ਮੁਕਤ ਹੋਣ ਵਾਲੇ ਡਾਕਟਰਾਂ ਤੇ ਮੈਡੀਕਲ ਸਪੈਸ਼ਲਿਸਟਾਂ ਦੇ ਸੇਵਾ ਕਾਲ 'ਚ ਹੋਇਆ ਵਾਧਾ

ਚੰਡੀਗੜ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਸੂਬੇ ਵਿੱਚ ਕੋਵਿਡ ਸੰਕਟ ਦੇ ਮੱਦੇਨਜ਼ਰ ਸੇਵਾ ਮੁਕਤ ਹੋ ਰਹੇ ਡਾਕਟਰਾਂ ਅਤੇ ਮੈਡੀਕਲ ਸਪੈਸ਼ਲਿਸਟਾਂ ਨੂੰ 1 ਅਕਤੂਬਰ, 2020 ਤੋਂ 31 ਦਸੰਬਰ ਤੱਕ ਸੇਵਾ ਕਾਲ ਵਿੱਚ 3 ਮਹੀਨੇ ਦੇ ਵਾਧੇ ਅਤੇ ਮੁੜ ਨੌਕਰੀ 'ਤੇ ਰੱਖਣ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਹ ਫੈਸਲਾ ਪੰਜਾਬ ਵਿੱਚ ਕੋਵਿਡ ਮਾਮਲਿਆਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਕੀਤਾ ਗਿਆ ਹੈ।Retiring Doctors in Punjab to get 3-month extension amid COVID-19 pandemicਦੇਸ਼ ਭਰ ਵਿੱਚ 72 ਲੱਖ ਮਾਮਲਿਆਂ ਵਿੱਚੋਂ1.25 ਲੱਖ ਮਾਮਲੇ ਸੂਬੇ ਵਿੱਚ ਸਾਹਮਣੇ ਆਏ ਹਨ ਅਤੇ ਇਸ ਬਿਮਾਰੀ ਦੀ ਲਪੇਟ ਵਿੱਚ ਆਉਣ ਵਾਲਿਆਂ ਤੋਂਂ ਇਲਾਵਾ ਮੌਤਾਂ ਦੀ ਗਿਣਤੀ ਵੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਹਾਲਾਂਕਿ ਡਾਕਟਰਾਂ ਅਤੇ ਪੈਰਾ-ਮੈਡੀਕਲ ਅਮਲੇ ਦੀ ਭਰਤੀ ਪ੍ਰਕੀਰਿਆ ਜਾਰੀ ਹੈ ਪਰ ਇਸ ਵਿੱਚ ਅਜਿਹੇ ਕੁਝ ਸਮਾਂ ਲੱਗ ਸਕਦਾ ਹੈ। ਇਸੇ ਦੇ ਚਲਦਿਆਂ ਸੂਬਾ ਸਰਕਾਰ ਨੇ ਮੌਜੂਦਾ ਸਮੇਂ ਨੌਕਰੀ ਕਰ ਰਹੇ ਡਾਕਟਰਾਂ/ਸਪੈਸ਼ਲਿਸਟਾਂ ਦੀਆਂ ਸੇਵਾਵਾਂ ਹਾਲ ਦੀ ਘੜੀ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। Punjab Cabinet meeting will be held this afternoon through video conferencing ਪੰਜਾਬ ਹੈਲਥ ਐਂਡ ਫੈਮਿਲੀ ਵੈਲਫੇਅਰ ਟੈਕਨੀਕਲ (ਗਰੁੱਪ ਸੀ) ਸਰਵਿਸ ਰੂਲਜ਼, 2016 ਨੂੰ ਮਨਜ਼ੂਰੀਕੈਬਨਿਟ ਵੱਲੋਂ ਪੰਜਾਬ ਹੈਲਥ ਐਂਡ ਫੈਮਿਲੀ ਵੈਲਫੇਅਰ ਟੈਕਨੀਕਲ (ਗਰੁੱਪ ਸੀ) ਸਰਵਿਸ ਰੂਲਜ਼, 2016 ਵਿੱਚ ਸੋਧ ਨੂੰ ਮਨਜ਼ੂਰੀਦੇ ਦਿੱਤੀ ਗਈ ਹੈ ਜਿਸ ਤਹਿਤ ਨਿਰਧਾਰਿਤ ਤਰੱਕੀ ਕੋਟਾ ਸਟਾਫ ਨਰਸ ਦੀ ਆਸਾਮੀ ਸਬੰਧੀ 25 ਫੀਸਦੀ ਤੋਂ ਘਟਾ ਕੇ 10 ਫੀਸਦੀ ਕੀਤਾ ਗਿਆ ਹੈ ਅਤੇ ਸਟਾਫ ਨਰਸਾਂ ਦੀਆਂ ਪੱਕੀਆਂ ਮਨਜ਼ੂਰਸ਼ੁਦਾ 4216 ਅਸਾਮੀਆਂ ਘਟਾ ਕੇ 3577 ਕਰ ਦਿੱਤੀਆਂ ਗਈਆਂ ਹਨ।Punjab Cabinet meeting will be held this afternoon through video conferencingਇਸ ਨਾਲ ਯੋਗ ਉਮੀਦਵਾਰਾਂ ਨੂੰ ਸਟਾਫ ਨਰਸ ਦੀਆਂ ਖਾਲੀ ਅਸਾਮਿਆਂ ਅਤੇ ਖੋਜ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਹਵਾਲੇ ਕੀਤੀਆਂ 639 ਅਸਾਮੀਆਂ ਸਬੰਧੀ ਸਿੱਧੀ ਭਰਤੀ ਹਿੱਤ ਰੋਜ਼ਗਾਰ ਦੇ ਮੌਕੇ ਮਿਲਣਗੇ। ਕੈਬਨਿਟ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਲਸਿਸ ਟੈਕਨੀਸ਼ੀਅਨ ਦੀ ਅਸਾਮੀ ਸਬੰਧੀ ਵੀ ਇਨ੍ਹਾਂ ਨਿਯਮਾਂ 'ਚ ਸੋਧ ਨੂੰ ਮਨਜੂਰੀ ਦਿੱਤੀ ਗਈ ਅਤੇ ਸਿੱਧੀ ਭਰਤੀ ਲਈ ਨਿਰਧਾਰਿਤ ਮੌਜੂਦਾ ਵਿੱਦਿਅਕ ਯੋਗਤਾ ਤੋਂ ਛੁੱਟ ਉਨ੍ਹਾਂ ਤਕਨੀਕੀ ਤੌਰ 'ਤੇ ਯੋਗ ਉਮੀਦਵਾਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਨੇ ਬੀ.ਐਸ. ਸੀ (ਡਾਇਲਸਿਸ ਟੈਕਨੀਸ਼ਅਨ) ਪਾਸ ਕੀਤੀ ਹੋਈ ਹੈ।


Top News view more...

Latest News view more...