Fri, Apr 19, 2024
Whatsapp

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਨਾਇਬ ਤਹਿਸੀਲਦਾਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Written by  Ravinder Singh -- May 11th 2022 12:18 PM
ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਨਾਇਬ ਤਹਿਸੀਲਦਾਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਨਾਇਬ ਤਹਿਸੀਲਦਾਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਨਾਇਬ ਤਹਿਸੀਲਦਾਰ ਯਾਦਵਿੰਦਰ ਸਿੰਘ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ, ਜਿਨ੍ਹਾਂ ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਹੈ। ਯਾਦਵਿੰਦਰ ਸਿੰਘ ਨਾਇਬ ਤਹਿਸੀਲਦਾਰ ਵਜੋਂ ਸਾਦਿਕ ਵਿਖੇ ਤਾਇਨਾਤ ਸਨ ਅਤੇ ਉਹ ਫ਼ਰੀਦਕੋਟ ਦਾ ਵਾਧੂ ਚਾਰਜ ਵੀ ਸੰਭਾਲ ਰਹੇ ਸਨ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਨਾਇਬ ਤਹਿਸੀਲਦਾਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾਆਪਣੇ ਸ਼ੋਕ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ, "ਨਾਇਬ ਤਹਿਸੀਲਦਾਰ ਯਾਦਵਿੰਦਰ ਸਿੰਘ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਮੈਂ ਯਾਦਵਿੰਦਰ ਸਿੰਘ ਦੀ ਡਿਊਟੀ ਪ੍ਰਤੀ ਸਮਰਪਣ ਦੀ ਭਾਵਨਾ ਅਤੇ ਲਗਨ ਨੂੰ ਸਲਾਮ ਕਰਦਾ ਹਾਂ ਕਿਉਂਕਿ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਅ ਰਹੇ ਸਨ।" ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਨਾਇਬ ਤਹਿਸੀਲਦਾਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਕਾਰਜਕਾਲ ਮਿਸਾਲੀ ਸੀ। ਉਹ ਨੌਜਵਾਨਾਂ ਲਈ ਪ੍ਰੇਰਨਾ ਦਾ ਸ੍ਰੋਤ ਸਨ। ਨਾਇਬ ਤਹਿਸੀਲਦਾਰ ਯਾਦਵਿੰਦਰ ਸਿੰਘ ਹੋਰਨਾਂ ਲਈ ਇਕ ਮਾਰਗ ਦਰਸ਼ਕ ਸਨ। ਦੁਖੀ ਪਰਿਵਾਰ ਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਬ੍ਰਮ ਸ਼ੰਕਰ ਜਿੰਪਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਨੂੰ ਇਹ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ। ਉਨ੍ਹਾਂ ਨੇ ਕਿਹਾ ਕਿ ਇਹ ਨਾ ਪੂਰਾ ਹੋਣ ਵਾਲਾ ਘਾਟਾ ਅਤੇ ਇਸ ਨੂੰ ਕਦਾ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਹੈ। ਅਸੀਂ ਪਰਿਵਾਰ ਨੂੰ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਨਾਇਬ ਤਹਿਸੀਲਦਾਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਇਸ ਮੌਕੇ ਵੱਡੀ ਗਿਣਤੀ ਵਿੱਚ ਸਕੇ ਸਬੰਧੀ, ਰਿਸ਼ਤੇਦਾਰ ਤੇ ਇਲਾਕੇ ਦੀਆਂ ਸ਼ਖ਼ਸੀਅਤਾਂ ਨੇ ਪੁੱਜ ਕੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਹ ਵੀ ਪੜ੍ਹੋੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ


Top News view more...

Latest News view more...