Advertisment

ਰੈਵੇਨਿਊ ਪਟਵਾਰ ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

author-image
Ravinder Singh
Updated On
New Update
ਰੈਵੇਨਿਊ ਪਟਵਾਰ ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ
Advertisment
ਮੋਗਾ : ਰੈਵੇਨਿਊ ਪਟਵਾਰ ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਰੈਵੇਨਿਊ ਪਟਵਾਰ ਯੂਨੀਅਨ ਮੋਗਾ ਵੱਲੋਂ ਮੋਗਾ ਦੇ ਡੀਸੀ ਦਫਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਪਟਵਾਰੀਆਂ ਵਿਚ ਭਾਰੀ ਰੋਸ ਹੈ ਕਿ ਪੰਜਾਬ ਸਰਕਾਰ ਨੇ ਮਾਲ ਪਟਵਾਰੀ ਦੀਆਂ ਅਸਾਮੀਆਂ ਦਾ ਪੁਨਰਗਠਨ ਕਰਦੇ ਹੋਏ ਪਟਵਾਰੀਆਂ ਦੀਆਂ ਪੰਜਾਬ ਵਿੱਚ ਅਸਾਮੀਆਂ ਦੀ ਗਿਣਤੀ 4716 ਤੋਂ ਘਟਾ ਕੇ 3660 ਕਰ ਦਿੱਤੀ ਹੈ। ਜਿਸ ਨਾਲ ਲਗਭਗ 1056 ਪਟਵਾਰੀ ਦੀਆਂ ਪੋਸਟਾਂ ਖ਼ਤਮ ਹੋ ਗਈਆਂ ਹਨ।
Advertisment
ਰੈਵੇਨਿਊ ਪਟਵਾਰ ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 13 ਜ਼ਿਲ੍ਹਿਆਂ ਤੋਂ 23 ਅਤੇ ਤਹਿਸੀਲਾਂ 62 ਤੋਂ 96 ਬਣ ਚੁੱਕੀਆਂ ਹਨ ਤੇ ਬੀਤੇ ਸਾਲਾਂ ਵਿੱਚ ਪੰਜਾਬ ਦਾ ਸ਼ਹਿਰੀਕਰਨ ਹੋਣ ਉਤੇ ਨਵੇਂ ਜ਼ਿਲੇ ਤੇ ਤਹਿਸੀਲਾਂ ਬਣਨ ਨਾਲ ਜ਼ਮੀਨੀ ਪੱਧਰ ਉਤੇ ਪਟਵਾਰੀ ਦਾ ਕੰਮ ਘੱਟਣ ਦੀ ਬਜਾਏ ਵੱਧ ਚੁੱਕਾ ਹੈ ਜਿਵੇਂ ਕਿ ਪੰਜਾਬ ਤੇ ਭਾਰਤ ਸਰਕਾਰ ਦੀਆਂ ਨਵੀਂਆਂ ਸਕੀਮਾਂ ਜਿਵੇਂ ਮਾਲ ਰਿਕਾਰਡ ਆਨਲਾਈਨ ਕਾਰਨ,ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਆਯੂਸ਼ਮਾਨ ਸਕੀਮ , ਲਾਲ ਲਕੀਰ ਦੀ ਮਾਲਕੀ ਕਾਇਮ ਕਰਨ ਆਦਿ ਨਾਲ ਪਟਵਾਰੀ ਦਾ ਕੰਮ ਬਹੁਤ ਵਧ ਚੁੱਕਿਆ ਹੈ। ਰੈਵੇਨਿਊ ਪਟਵਾਰ ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾਅਸਾਮੀਆਂ ਦੀ ਗਿਣਤੀ ਵਧਾਉਣ ਦੀ ਬਜਾਏ ਘਟਾਉਣ ਕਾਰਨ ਸਰਕਾਰ ਦਾ ਬੇਰੁਜ਼ਗਾਰੀ ਨੂੰ ਵਧਾਉਣ ਪ੍ਰਤੀ ਵੀ ਹਾਂਪੱਖੀ ਹੁੰਗਾਰਾ ਮਿਲਿਆ ਹੈ। ਇਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਆਸਾਮੀਆਂ ਘਟਾਉਣ ਦੀ ਪ੍ਰਕਿਰਿਆ ਭਾਵੇਂ 2019 ਵਿੱਚ ਸ਼ੁਰੂ ਹੋਇਆ ਪਰੰਤੂ ਇਸਨੂੰ ਲਾਗੂ ਕਰਨ ਵਾਲੀ ਮੌਜੂਦਾ ਸਰਕਾਰ ਹੈ। ਰੈਵੇਨਿਊ ਪਟਵਾਰ ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਜਾਂਦਾ ਹੈ ਤੇ ਨਾਲ ਹੀ ਇਹ ਚਿਤਾਵਨੀ ਵੀ ਦਿੱਤੀ ਜਾਂਦੀ ਹੈ ਕਿ ਜੇ ਇਹ ਪੱਤਰ ਵਾਪਸ ਨਹੀਂ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਸੂਬਾ ਪੱਧਰੀ ਮੀਟਿੰਗ ਕਰ ਕੇ ਕੋਈ ਸਖ਼ਤ ਫ਼ੈਸਲਾ ਲੈਣ ਲਈ ਮਜਬੂਰ ਹੋਵੇਗੀ। publive-image -PTC News ਇਹ ਵੀ ਪੜ੍ਹੋ : ਡਿਜੀਟਲ ਸਟ੍ਰਾਇਕ ਤਹਿਤ 7 ਭਾਰਤੀ ਸਣੇ 1 ਪਾਕਿਸਤਾਨੀ Youtube ਨਿਊਜ਼ ਚੈਨਲ 'ਤੇ ਲਾਈ ਪਾਬੰਦੀ-
punjabinews latestnews dharna agitation ptcnews punjabgoverment revenuepatwarunion
Advertisment

Stay updated with the latest news headlines.

Follow us:
Advertisment