Thu, Apr 25, 2024
Whatsapp

ਮੋਹਾਲੀ 'ਚ ਏਅਰਪੋਰਟ ਰੋਡ 'ਤੇ TDI ਨੇੜੇ ਵਾਪਰਿਆ ਦਰਦਨਾਕ ਹਾਦਸਾ, ਵਾਹਨਾਂ ਦੇ ਉੱਡੇ ਪਰਖੱਚੇ

Written by  Shanker Badra -- March 13th 2020 05:51 PM
ਮੋਹਾਲੀ 'ਚ ਏਅਰਪੋਰਟ ਰੋਡ 'ਤੇ TDI ਨੇੜੇ ਵਾਪਰਿਆ ਦਰਦਨਾਕ ਹਾਦਸਾ, ਵਾਹਨਾਂ ਦੇ ਉੱਡੇ ਪਰਖੱਚੇ

ਮੋਹਾਲੀ 'ਚ ਏਅਰਪੋਰਟ ਰੋਡ 'ਤੇ TDI ਨੇੜੇ ਵਾਪਰਿਆ ਦਰਦਨਾਕ ਹਾਦਸਾ, ਵਾਹਨਾਂ ਦੇ ਉੱਡੇ ਪਰਖੱਚੇ

ਮੋਹਾਲੀ 'ਚ ਏਅਰਪੋਰਟ ਰੋਡ 'ਤੇ TDI ਨੇੜੇ ਵਾਪਰਿਆ ਦਰਦਨਾਕ ਹਾਦਸਾ, ਵਾਹਨਾਂ ਦੇ ਉੱਡੇ ਪਰਖੱਚੇ:ਮੋਹਾਲੀ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਮੋਹਾਲੀ ਦੇ ਏਅਰਪੋਰਟ ਰੋਡ 'ਤੇ ਟੀਡੀਆਈ ਨੇੜਿਓਂ ਸਾਹਮਣੇ ਆਇਆ ਹੈ। ਜਿੱਥੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਚਾਰ ਜ਼ਖਮੀ ਹੋ ਗਏ ਹਨ। [caption id="attachment_395135" align="aligncenter" width="300"]Road Accident Airport Road Near TDI In Mohali, One Death, Four Injured ਮੋਹਾਲੀ 'ਚ ਏਅਰਪੋਰਟ ਰੋਡ 'ਤੇ TDI ਨੇੜੇ ਵਾਪਰਿਆ ਦਰਦਨਾਕ ਹਾਦਸਾ, ਵਾਹਨਾਂ ਦੇ ਉੱਡੇ ਪਰਖੱਚੇ[/caption] ਮਿਲੀ ਜਾਣਕਾਰੀ ਅਨੁਸਾਰ ਏਅਰਪੋਰਟ ਰੋਡ 'ਤੇ ਟੀ.ਡੀ.ਆਈ. ਰੋਡ 'ਤੇ ਇੱਕ ਵਿਅਕਤੀ ਕਰੂਜ਼ ਕਾਰ 'ਚ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਕਾਰ ਦੀ ਰਫਤਾਰ ਤੇਜ਼ ਹੋਣ ਕਾਰਨ ਡਰਾਈਵਰ ਆਪਣਾ ਸੰਤੁਲਨ ਗੁਆ ਬੈਠਾ ਅਤੇ ਸੜਕ 'ਤੇ ਲੱਗੀ ਰੇਲਿੰਗ ਨਾਲ ਟਕਰਾ ਕੇ ਸੜਕ ਦੇ ਦੂਜੇ ਪਾਸੇ ਜਾ ਲੱਗੀ। ਇਸ ਦੌਰਾਨ ਬੇਕਾਬੂ ਕਾਰ ਨੇ ਇਕ ਮੋਟਰਸਾਈਕਲ ਨੂੰ ਟੱਕਰ ਮਾਰੀ ਅਤੇ ਉਸ ਦੇ ਪਿੱਛੇ ਆ ਰਿਹਾ ਟਰੱਕ ਕਾਰ ਦੀ ਲਪੇਟ 'ਚ ਆ ਗਿਆ ਹੈ। [caption id="attachment_395134" align="aligncenter" width="300"]Road Accident Airport Road Near TDI In Mohali, One Death, Four Injured ਮੋਹਾਲੀ 'ਚ ਏਅਰਪੋਰਟ ਰੋਡ 'ਤੇ TDI ਨੇੜੇ ਵਾਪਰਿਆ ਦਰਦਨਾਕ ਹਾਦਸਾ, ਵਾਹਨਾਂ ਦੇ ਉੱਡੇ ਪਰਖੱਚੇ[/caption] ਇਸ ਹਾਦਸੇ 'ਚ 4 ਲੋਕ ਬੁਰੀ ਤਰ੍ਹਾਂ ਜ਼ਖਮੀਂ ਹੋ ਗਏ, ਜਿਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਇਸ ਦੌਰਾਨ ਇਲਾਜ ਦੌਰਾਨ ਜ਼ਖਮੀਆਂ 'ਚੋਂ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਹਾਦਸੇ ਦੌਰਾਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਟਰੱਕ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੇਪਰ ਲੈ ਕੇ ਤਰਨਤਾਰਨ ਜਾ ਰਿਹਾ ਸੀ। -PTCNews


Top News view more...

Latest News view more...