ਹੋਰ ਖਬਰਾਂ

ਖੰਨਾ -ਨੈਸ਼ਨਲ ਹਾਈਵੇਅ 'ਤੇ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਦੀ ਹੋਈ ਮੌਤ

By Shanker Badra -- January 16, 2021 4:02 pm

ਖੰਨਾ -ਨੈਸ਼ਨਲ ਹਾਈਵੇਅ 'ਤੇ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਦੀ ਹੋਈ ਮੌਤ:ਖੰਨਾ : ਖੰਨਾ -ਨੈਸ਼ਨਲ ਹਾਈਵੇਅ 'ਤੇ ਸ਼ਨੀਵਾਰ ਨੂੰ ਸਵੇਰੇ ਸੰਘਣੀ ਧੁੰਦ ਕਾਰਨ 5 ਵਾਹਨ ਆਪਸ ਵਿਚ ਟਕਰਾ ਗਏ ਹਨ, ਜਿਸ ਕਾਰਨ 2 ਲੋਕਾਂ ਦੀ ਮੌਕੇ' ਤੇ ਹੀ ਮੌਤ ਹੋ ਗਈ ਹੈ। ਇਹ ਘਟਨਾ ਸ਼ਨੀਵਾਰ ਸਵੇਰੇ ਕਰੀਬ 8 ਵਜੇ ਵਾਪਰੀ ਹੈ।

ਪੜ੍ਹੋ ਹੋਰ ਖ਼ਬਰਾਂ : ਦੇਸ਼ 'ਚ ਕੋਰੋਨਾ ਵੈਕਸੀਨ ਦੀ ਹੋਈ ਸ਼ੁਰੂਆਤ, AIIMS ਦੇ ਡਾ. ਗੁਲੇਰੀਆ ਨੂੰ ਲੱਗਾ ਪਹਿਲਾ ਟੀਕਾ

Road Accident due to dense fog on Khanna-National Highway ਖੰਨਾ -ਨੈਸ਼ਨਲ ਹਾਈਵੇਅ 'ਤੇ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ , 2 ਲੋਕਾਂ ਦੀ ਹੋਈ ਮੌਤ

ਜਾਣਕਾਰੀ ਅਨੁਸਾਰ ਸੰਘਣੀ ਧੁੰਦ ਕਾਰ ਖੰਨਾ ਨੈਸ਼ਨਲ ਹਾਈਵੇਅ 'ਤੇ ਇਕ ਗੱਡੀ ਨੂੰ ਪਿੱਛਿਓਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਦੇ ਕੁੱਝ ਦੇਰ ਬਾਅਦ ਹੀ ਇਕ ਤੋਂ ਬਾਅਦ 4-5 ਗੱਡੀਆਂ ਆਪਸ 'ਚ ਟਕਰਾਉਣੀਆਂ ਸ਼ੁਰੂ ਹੋ ਗਈਆਂ। ਇਸ ਪਿੱਛੋਂ ਆਏ ਇਕ ਹੋਰ ਟਰੱਕ ਨੇ ਗੱਡੀ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।

Road Accident due to dense fog on Khanna-National Highway ਖੰਨਾ -ਨੈਸ਼ਨਲ ਹਾਈਵੇਅ 'ਤੇ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ , 2 ਲੋਕਾਂ ਦੀ ਹੋਈ ਮੌਤ

ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦੇ ਬੁਰੀ ਤਰ੍ਹਾਂ ਪਰਖੱਚੇ ਉੱਡ ਗਏ ਅਤੇ ਗੱਡੀ 'ਚ ਸਵਾਰ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਿਥੇ ਇਹ ਘਟਨਾ ਵਾਪਰੀ ਉੱਥੇ ਪ੍ਰਸ਼ਾਸਨ ਵੱਲੋਂ ਸਟਰੀਟ ਲਾਈਟ ਦਾ ਵੀ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਸੀ।

Road Accident due to dense fog on Khanna-National Highway ਖੰਨਾ -ਨੈਸ਼ਨਲ ਹਾਈਵੇਅ 'ਤੇ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ , 2 ਲੋਕਾਂ ਦੀ ਹੋਈ ਮੌਤ

ਪੜ੍ਹੋ ਹੋਰ ਖ਼ਬਰਾਂ :ਭਾਰਤ ਦੇ ਇਸ ਵਿਅਕਤੀ ਨੂੰ ਸਭ ਤੋਂ ਪਹਿਲਾਂ ਲੱਗਾ ਕੋਰੋਨਾ ਦਾ ਟੀਕਾ , ਜਾਣੋਂ ਕੌਣ ਹੈ ਇਹ ਸ਼ਖਸ

ਦੱਸਿਆ ਜਾ ਰਿਹਾ ਹੈ ਕਿ ਖੰਨਾ ਨੈਸ਼ਨਲ ਹਾਈਵੇਅ 'ਤੇ ਲਾਈਟਾਂ ਤੇ ਸਪੀਡ ਬ੍ਰੇਕਰ ਨਾ ਹੋਣ ਕਾਰਨ ਇਹ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ, ਜੋ ਕਿ ਪ੍ਰਸ਼ਾਸਨ ਦੀ ਕਾਰਵਾਈ 'ਤੇ ਸਵਾਲੀਆ ਚਿੰਨ੍ਹ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
-PTCNews

  • Share