ਹੋਰ ਖਬਰਾਂ

ਨਵੇਂ ਸਾਲ ਦਾ ਜਸ਼ਨ ਮਨਾ ਕੇ ਮਨਾਲੀ ਤੋਂ ਦਿੱਲੀ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ

By Shanker Badra -- January 01, 2021 5:01 pm -- Updated:Feb 15, 2021

ਸੋਲਨ : ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿਚ ਨਵੇਂ ਸਾਲ ਵਾਲੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ  ਹਾਦਸੇ ਵਿਚ ਦੇਸ਼ ਦੀ ਰਾਜਧਾਨੀ ਦਿੱਲੀ ਦੇ ਰਹਿਣ ਵਾਲੇ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ ਜਦਕਿ ਚਾਲਕ ਸਮੇਤ 2 ਲੋਕ ਜ਼ਖ਼ਮੀ ਹੋ ਗਏ ਹਨ।

Road Accident happened to youths coming from Manali to Delhi to celebrate New Year ਨਵੇਂ ਸਾਲ ਦਾ ਜਸ਼ਨ ਮਨਾ ਕੇ ਮਨਾਲੀ ਤੋਂ ਦਿੱਲੀ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ

ਪੜ੍ਹੋ ਹੋਰ ਖ਼ਬਰਾਂ : ਕਿਸਾਨੀ ਅੰਦੋਲਨ ਦਾ 37ਵਾਂ ਦਿਨ , ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਹੀ ਮਨਾਇਆ ਨਵਾਂ ਸਾਲ   

ਇਸ ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਟੂਰਿਸਟ ਨਵੇਂ ਸਾਲ ਦਾ ਜਸ਼ਨ ਮਨਾ ਕੇ ਮਨਾਲੀ ਤੋਂ ਦਿੱਲੀ ਵਾਪਸ ਜਾ ਰਹੇ ਸਨ ,ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ ਹੈ।

Road Accident happened to youths coming from Manali to Delhi to celebrate New Year ਨਵੇਂ ਸਾਲ ਦਾ ਜਸ਼ਨ ਮਨਾ ਕੇ ਮਨਾਲੀ ਤੋਂ ਦਿੱਲੀ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ

ਜਾਣਕਾਰੀ ਅਨੁਸਾਰ ਸੋਲਨ ਜ਼ਿਲ੍ਹੇ ਦੇ ਨਾਲਾਗੜ੍ਹ ਸਵਾਰਘਾਟ ਮਾਰਗ 'ਤੇ ਇੱਕ ਕਾਰ ਖੱਡ ਵਿਚ ਡਿੱਗ ਗਈ ਹੈ। ਕਾਰ ਸਵਾਰ ਪੰਜ ਲੋਕ ਨਵੇਂ ਸਾਲ ਦਾ ਜਸ਼ਨ ਮਨਾ ਕੇ ਮਨਾਲੀ ਤੋਂ ਦਿੱਲੀ ਦੇ ਲਈ ਪਰਤ ਰਹੇ ਸੀ। ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦ ਕਿ ਚਾਲਕ ਸਣੇ ਦੋ ਲੋਕ ਜ਼ਖ਼ਮੀ ਹਨ।

ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਵੱਲੋਂ ਸਿੰਘੂ ਬਾਰਡਰ 'ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਨਗਰ ਕੀਰਤਨ

Road Accident happened to youths coming from Manali to Delhi to celebrate New Year ਨਵੇਂ ਸਾਲ ਦਾ ਜਸ਼ਨ ਮਨਾ ਕੇ ਮਨਾਲੀ ਤੋਂ ਦਿੱਲੀ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ

ਦੱਸਣਯੋਗ ਹੈ ਕਿ ਮਰਨ ਵਾਲੇ ਤਿੰਨੋਂ ਲੋਕ ਦਿੱਲੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਦੋਵੇਂ ਜ਼ਖ਼ਮੀਆਂ ਨੂੰ ਪੀਜੀਆਈ ਰੈਫਰ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
-PTCNews