Wed, Apr 24, 2024
Whatsapp

ਦਸੂਹਾ-ਹੁਸ਼ਿਆਰਪੁਰ ਮਾਰਗ 'ਤੇ ਕਾਰ ਤੇ ਟਰਾਲੇ ਦੀ ਭਿਆਨਕ ਟੱਕਰ, 4 ਮੌਤਾਂ

Written by  Jashan A -- February 28th 2020 09:48 AM
ਦਸੂਹਾ-ਹੁਸ਼ਿਆਰਪੁਰ ਮਾਰਗ 'ਤੇ ਕਾਰ ਤੇ ਟਰਾਲੇ ਦੀ ਭਿਆਨਕ ਟੱਕਰ, 4 ਮੌਤਾਂ

ਦਸੂਹਾ-ਹੁਸ਼ਿਆਰਪੁਰ ਮਾਰਗ 'ਤੇ ਕਾਰ ਤੇ ਟਰਾਲੇ ਦੀ ਭਿਆਨਕ ਟੱਕਰ, 4 ਮੌਤਾਂ

ਦਸੂਹਾ: ਤੇਜ਼ ਰਫਤਾਰ ਕਾਰਨ ਪੰਜਾਬ 'ਚ ਲਗਾਤਾਰ ਵਾਪਰ ਰਹੇ ਸੜਕ ਹਾਦਸੇ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਹੁਣ ਤੱਕ ਇਹਨਾਂ ਹਾਦਸਿਆਂ 'ਚ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਭਿਆਨਕ ਸੜਕ ਦਸੂਹਾ-ਹੁਸ਼ਿਆਰਪੁਰ ਮਾਰਗ 'ਤੇ ਵਾਪਰਿਆ ਹੈ, ਜਿਥੇ ਕਾਰ ਤੇ ਟਰਾਲੇ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ 4 ਲੋਕਾਂ ਦੀ ਮੌਤ ਹੋ ਗਈ।ਇਹ ਹਾਦਸਾ ਸਵੇਰੇ 6.30 ਵਜੇ ਦੇ ਕਰੀਬ ਹੋਇਆ। ਮਿਲੀ ਜਾਣਕਾਰੀ ਮੁਤਾਬਕ ਕੁਝ ਲੋਕ ਕਾਰ 'ਚ ਸਵਾਰ ਹੋ ਕੇ ਜਾ ਰਹੇ ਸਨ ਕਿ ਰਸਤੇ 'ਚ ਉਹਨਾਂ ਦੀ ਕਾਰ ਦੀ ਟੱਕਰ ਟਰਾਲੇ ਨਾਲ ਹੋ ਗਈ। ਹੋਰ ਪੜ੍ਹੋ: ਇਟਲੀ 'ਚ ਵਾਪਰੇ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਹੋਈ ਮੌਤ, ਸੋਗ 'ਚ ਡੁੱਬਿਆ ਪਰਿਵਾਰ

ਹਾਦਸਾ ਇੰਨਾ ਜ਼ਬਰਦਸਤ ਸੀ ਕਿ ਹਾਦਸੇ ਵਿਚ ਕਾਰ ਬੁਰੀ ਤਰਾਂ ਨੁਕਸਾਨੀ ਗਈ। ਤੁਹਾਨੂੰ ਦੱਸ ਦੇਈਏ ਕਿ ਇਹ ਹਾਦਸਿਆਂ ਪਿੱਛੇ ਮੁੱਖ ਕਾਰਨ ਤੇਜ਼ ਰਫਤਾਰ ਹੈ, ਜਿਸ ਕਾਰਨ ਸੂਬੇ 'ਚ ਦਿਨ ਬ ਦਿਨ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਕੇ ਆਪਣੀਆਂ ਜਾਨਾ ਗਵਾ ਰਹੇ ਹਨ। -PTC News


Top News view more...

Latest News view more...