Fri, Apr 19, 2024
Whatsapp

ਨੈਸ਼ਨਲ ਹਾਈਵੇਅ 'ਤੇ ਟਰੱਕ ਨੇ ਕੁਚਲਿਆ ਨੌਜਵਾਨ, ਮੌਕੇ 'ਤੇ ਹੋਈ ਮੌਤ

Written by  Jashan A -- January 30th 2020 10:18 AM
ਨੈਸ਼ਨਲ ਹਾਈਵੇਅ 'ਤੇ ਟਰੱਕ ਨੇ ਕੁਚਲਿਆ ਨੌਜਵਾਨ, ਮੌਕੇ 'ਤੇ ਹੋਈ ਮੌਤ

ਨੈਸ਼ਨਲ ਹਾਈਵੇਅ 'ਤੇ ਟਰੱਕ ਨੇ ਕੁਚਲਿਆ ਨੌਜਵਾਨ, ਮੌਕੇ 'ਤੇ ਹੋਈ ਮੌਤ

ਮੰਡੀ ਗੋਬਿੰਦਗੜ੍ਹ: ਪੰਜਾਬ 'ਚ ਆਏ ਦਿਨ ਵਾਪਰ ਰਹੇ ਭਿਆਨਕ ਸੜਕ ਹਾਦਸੇ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਇਹਨਾਂ ਹਾਦਸਿਆਂ 'ਚ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। Road Accidentਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਲੁਧਿਆਣਾ-ਦਿੱਲੀ ਹਾਈਵੇਅ 'ਤੇ ਮੰਡੀ ਗੋਬਿੰਦਗੜ੍ਹ ਵਿਖੇ ਵਾਪਰਿਆ ਹੈ, ਜਿਥੇ ਟਰੱਕ ਨੇ ਇਕ ਨੌਜਵਾਨ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ, ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹੋਰ ਪੜ੍ਹੋ:ਮਸ਼ਹੂਰ ਹਰਿਆਣਵੀ ਡਾਂਸਰ ਸਪਨਾ ਚੌਧਰੀ ਦਾ ਡਾਂਸ ਦੇਖਣ ਲਈ ਇਕੱਠੀ ਹੋਈ ਭੀੜ ,ਵਾਪਰਿਆ ਵੱਡਾ ਹਾਦਸਾ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵਲੋਂ ਬੱਸ ਸਟੈਂਡ ਦੇ ਸਾਹਮਣੇ ਬਣੇ ਓਵਰਬ੍ਰਿਜ ਹੇਠਾਂ ਨਾਕਾ ਲਾਇਆ ਗਿਆ ਸੀ।ਇਸ ਦੌਰਾਨ ਇਕ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਇਆ ਤਾਂ ਪੁਲਿਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਪੁਲਿਸ ਦੇ ਡਰੋਂ ਨੌਜਵਾਨ ਨੇ ਮੋਟਰਸਾਈਕਲ ਦੌੜਾ ਲਿਆ ਅਤੇ ਇਸੇ ਦੌਰਾਨ ਉਹ ਟਰੱਕ ਦੀ ਲਪੇਟ 'ਚ ਆ ਗਿਆ। road accidentਉਧਰ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਵੀ ਪੁਲਿਸ ਅਧਿਕਾਰੀ ਜਾਂ ਮੁਲਾਜ਼ਮ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। -PTC News


Top News view more...

Latest News view more...