ਕਪੂਰਥਲਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ,ਇਕ ਹੀ ਪਰਿਵਾਰ ਦੇ 3 ਜੀਆਂ ਸਮੇਤ 6 ਦੀ ਮੌਤ

Road accident in Kapurthala, 6 killed including 3 members of the same family
ਕਪੂਰਥਲਾ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ,ਇਕ ਹੀ ਪਰਿਵਾਰ ਦੇ 3 ਜੀਆਂ ਸਮੇਤ 6 ਦੀ ਮੌਤ

ਕਪੂਰਥਲਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ,ਇਕ ਹੀ ਪਰਿਵਾਰ ਦੇ 3 ਜੀਆਂ ਸਮੇਤ 6 ਦੀ ਮੌਤ:ਕਪੂਰਥਲਾ : ਪੰਜਾਬ ‘ਚ ਹਰ ਦਿਨ ਭਿਆਨਕ ਸੜਕੀ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਹੈ। ਇਹਨਾਂ ਸੜਕੀ ਹਾਦਸਿਆਂ ਦੌਰਾਨ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਦਰਦਨਾਕ ਸੜਕ ਹਾਦਸਾ ਬੀਤੀ ਦੇਰ ਰਾਤ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ‘ਤੇ ਵਾਪਰਿਆ ਹੈ।

Road accident in Kapurthala, 6 killed including 3 members of the same family
ਕਪੂਰਥਲਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ,ਇਕ ਹੀ ਪਰਿਵਾਰ ਦੇ 3 ਜੀਆਂ ਸਮੇਤ 6 ਦੀ ਮੌਤ

ਇਹ ਵੀ ਪੜ੍ਹੋ :ਪੰਜਾਬ ਵਿਧਾਨ ਸਭਾ ਵਿੱਚ ਅੱਜ ਪੇਸ਼ ਕੀਤੇ ਕਿਸਾਨੀ ਬਿੱਲਾਂ ਦੇ ਅਹਿਮ ਨੁਕਤੇ , ਤੁਸੀਂ ਵੀ ਪੜ੍ਹੋ 

ਜਿੱਥੇ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ‘ਤੇ ਹੁਸੈਨਪੁਰ ‘ਚ ਰੇਲ ਕੋਚ ਫੈਕਟਰੀ ਨੇੜੇ ਮੰਗਲਵਾਰ ਦੇਰ ਰਾਤ ਆਲੂਆਂ ਨਾਲ ਭਰੇ ਟਰੱਕ ਨੇ ਇਕ ਵਾਹਨ ਨੂੰ ਟੱਕਰ ਮਾਰ ਦਿੱਤੀ ਹੈ। ਇਸ ਦੌਰਾਨ ਵਾਹਨ ਸਵਾਰ 6 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਤਿੰਨ ਜ਼ਖਮੀ ਹੋ ਗਏ ਹਨ। ਜ਼ਖ਼ਮੀ ਤਿੰਨੋਂ ਬੱਚੇ ਹਨ, ਜਿਨ੍ਹਾਂ ਦੀ ਉਮਰ 8 ਤੋਂ 10 ਸਾਲ ਹੈ। ਮਰਨ ਵਾਲਿਆਂ ‘ਚ ਤਿੰਨ ਲੋਕਾਂ ਇਕੋ ਪਰਿਵਾਰ ਦੇ ਸਨ ,ਜਦਕਿ ਦੋ ਮਾਂ-ਧੀ ਸਨ।

Road accident in Kapurthala, 6 killed including 3 members of the same family
ਕਪੂਰਥਲਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ,ਇਕ ਹੀ ਪਰਿਵਾਰ ਦੇ 3 ਜੀਆਂ ਸਮੇਤ 6 ਦੀ ਮੌਤ

ਮਿਲੀ ਜਾਣਕਾਰੀ ਮੁਤਾਬਕ ਕੁਝ ਮਜ਼ਦੂਰ ਆਪਣੇ ਬੱਚਿਆਂ ਦੇ ਨਾਲ ਸਿੱਧਵਾਂ ਦੋਨਾਂ ‘ਚ ਮਜਦੂਰੀ ਦਾ ਕੰਮ ਕਰਨ ਗਏ ਸਨ। ਦੇਰ ਰਾਤ ਉਹ ਮੋਟਰਸਾਇਕਲ ਦੇ ਪਿੱਛੇ ਰੇਹੜੀ ਜੋੜ ਕੇ ਭੁਲਾਣਾ ਪਿੰਡ ਕੋਲ ਬਣੀਆਂ ਝੁੱਗੀਆਂ ‘ਚ ਵਾਪਸ ਆ ਰਹੇ ਸਨ। ਇਸ ਦੌਰਾਨ ਰਾਹ ‘ਚ ਟਰੱਕ ਨੇ ਉਨ੍ਹਾਂ ਦੇ ਵਾਹਨ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ‘ਚ ਸਵਾਰ 6 ਲੋਕਾਂ ਦੀ ਮੌਤ ਹੋ ਗਈ ਜਦਕਿ ਤਿੰਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ :ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ ‘ਚ 3 ਬਿੱਲ ਪੇਸ਼ , MSP ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਹੋਵੇਗੀ 3 ਸਾਲ ਦੀ ਸਜ਼ਾ

Road accident in Kapurthala, 6 killed including 3 members of the same family
ਕਪੂਰਥਲਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ,ਇਕ ਹੀ ਪਰਿਵਾਰ ਦੇ 3 ਜੀਆਂ ਸਮੇਤ 6 ਦੀ ਮੌਤ

ਇਸ ਹਾਦਸੇ ‘ਚ 35 ਸਾਲਾ ਉਪਿੰਦਰ ਮੰਡਲ, ਉਸ ਦੀ 30 ਸਾਲਾ ਪਤਨੀ ਬਿੱਲੋ ਦੇਵੀ, 18 ਸਾਲਾ ਬੇਟਾ ਤੇ 7 ਸਾਲਾ ਬੇਟੀ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 24 ਸਾਲਾ ਰੀਨਾ ਦੇਵੀ ਤੇ ਉਸ ਦੀ ਢਾਈ ਸਾਲ ਦੀ ਧੀ ਦੀ ਜਾਨ ਚਲੀ ਗਈ ਹੈ।ਇਸ ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਜੁਗਾੜੂ ਵਾਹਨ ‘ਤੇ 10 ਜਾਣੇ ਸਵਾਰ ਸਨ।

Road accident in Kapurthala, 6 killed including 3 members of the same family
-PTCNews