Mon, Apr 29, 2024
Whatsapp

ਭਿਆਨਕ ਸੜਕ ਹਾਦਸਾ 'ਚ ਗੱਡੀਆਂ ਦੇ ਉੱਡੇ ਪਰਖੱਚੇ, 11 ਲੋਕਾਂ ਦੀ ਮੌਤ

Written by  Jashan A -- March 14th 2020 11:10 AM
ਭਿਆਨਕ ਸੜਕ ਹਾਦਸਾ 'ਚ ਗੱਡੀਆਂ ਦੇ ਉੱਡੇ ਪਰਖੱਚੇ, 11 ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸਾ 'ਚ ਗੱਡੀਆਂ ਦੇ ਉੱਡੇ ਪਰਖੱਚੇ, 11 ਲੋਕਾਂ ਦੀ ਮੌਤ

ਜੋਧਪੁਰ: ਦੇਸ਼ ਭਰ 'ਚ ਆਏ ਦਿਨ ਵਾਪਰ ਰਹੇ ਭਿਆਨਕ ਸੜਕ ਹਾਦਸੇ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਹੁਣ ਤੱਕ ਇਹਨਾਂ ਹਾਦਸਿਆਂ 'ਚ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਰਾਜਸਥਾਨ ਦੇ ਜੋਧਪੁਰ ਜ਼ਿਲੇ 'ਚ ਵਾਪਰਿਆ ਹੈ, ਜਿਸ 'ਚ 11 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਟਰੇਲਰ ਟਰੱਕ ਅਤੇ ਪਿਕਅੱਪ ਦੀ ਟੱਕਰ ਹੋ ਗਈ, ਟੱਕਰ ਇਨ੍ਹੀ ਭਿਆਨਕ ਸੀ ਕਿ ਗੱਡੀਆਂ ਦੇ ਪਰਖਚੇ ਉੱਡ ਗਏ। ਇਸ ਹਾਦਸੇ 'ਚ 3 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ,ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹੋਰ ਪੜ੍ਹੋ: ਦਿੱਲੀ 'ਚ ਹਸਪਤਾਲ ਦੀ ਡਿੱਗੀ ਕੰਧ, 2 ਲੋਕਾਂ ਦੀ ਮੌਤ https://twitter.com/ANI/status/1238686186928893952?s=20 ਮ੍ਰਿਤਕਾਂ 'ਚ 4 ਪੁਰਸ਼, 6 ਔਰਤਾਂ ਅਤੇ ਇਕ ਬੱਚਾ ਸ਼ਾਮਲ ਹੈ।ਹਾਦਸੇ ਤੋਂ ਬਾਅਦ ਮੌਕੇ 'ਤੇ ਪੁੱਜੀ ਸ਼ੇਰਗੜ੍ਹ ਪੁਲਿਸ ਨੇ ਕ੍ਰੇਨ ਦੀ ਮਦਦ ਨਾਲ ਦੋਹਾਂ ਵਾਹਨਾਂ 'ਚ ਫਸੇ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ। ਹਾਦਸੇ ਦੇ ਸ਼ਿਕਾਰ ਹੋਏ ਲੋਕਾਂ 'ਚ ਇਕ ਨਵ ਵਿਆਹਿਆ ਜੋੜਾ ਵੀ ਦੱਸਿਆ ਜਾ ਰਿਹਾ ਹੈ। -PTC News


  • Tags

Top News view more...

Latest News view more...