Fri, Apr 26, 2024
Whatsapp

ਗੁਜਰਾਤ ਦੇ ਵਡੋਦਰਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 11 ਲੋਕਾਂ ਦੀ ਮੌਤ

Written by  Jashan A -- February 23rd 2020 02:12 PM
ਗੁਜਰਾਤ ਦੇ ਵਡੋਦਰਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 11 ਲੋਕਾਂ ਦੀ ਮੌਤ

ਗੁਜਰਾਤ ਦੇ ਵਡੋਦਰਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 11 ਲੋਕਾਂ ਦੀ ਮੌਤ

ਵਡੋਦਰਾ: ਦੇਸ਼ ਭਰ 'ਚ ਵਾਪਰ ਰਹੇ ਭਿਆਨਕ ਸੜਕ ਹਾਦਸੇ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਆਏ ਦਿਨ ਇਹਨਾਂ ਹਾਦਸਿਆਂ 'ਚ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਭਿਆਨਕ ਸੜਕ ਹਾਦਸਾ ਗੁਜਰਾਤ ਦੇ ਵਡੋਦਰਾ 'ਚ ਵਾਪਰਿਆ ਹੈ,ਜਿਥੇ ਟਰੱਕ ਅਤੇ ਟੈਂਪੂ ਟਰੈਵਲ ਦੀ ਟੱਕਰ ਹੋ ਗਈ। ਇਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ਼ ਲਈ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹੋਰ ਪੜ੍ਹੋ: ਸਮਾਣਾ-ਪਾਤੜਾਂ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, 1 ਨੌਜਵਾਨ ਦੀ ਮੌਤ ਇਸ ਘਟਨਾ ਤੋਂ ਬਾਅਦ ਇਲਾਕੇ ਹੜਕੰਪ ਮੱਚ ਗਿਆ ਹੈ। ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...