Sat, Apr 20, 2024
Whatsapp

ਜੰਮੂ-ਕਸ਼ਮੀਰ ਦੇ ਸਾਂਬਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ

Written by  Jashan A -- February 20th 2020 07:12 PM -- Updated: February 20th 2020 07:14 PM
ਜੰਮੂ-ਕਸ਼ਮੀਰ ਦੇ ਸਾਂਬਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ

ਜੰਮੂ-ਕਸ਼ਮੀਰ ਦੇ ਸਾਂਬਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ

ਸ਼੍ਰੀਨਗਰ: ਦੇਸ਼ ਭਰ 'ਚ ਲਗਾਤਾਰ ਵਾਪਰ ਰਹੇ ਭਿਆਨਕ ਸੜਕ ਹਾਦਸੇ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਹੁਣ ਤਕ ਇਹਨਾਂ ਹਾਦਸਿਆਂ 'ਚ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। Jammu Kashmir Road Accidentਅਜਿਹਾ ਹੀ ਇੱਕ ਭਿਆਨਕ ਸੜਕ ਹਾਦਸਾ ਜੰਮੂ ਦੇ ਸਾਂਬਾ 'ਚ ਵਾਪਰਿਆ ਹੈ, ਜਿਥੇ ਕਾਰ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਇਲਾਕੇ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਹੋਰ ਪੜ੍ਹੋ: ਪਟਿਆਲਾ 'ਚ ਇਨੋਵਾ ਕਾਰ ਦੀ ਟਿੱਪਰ ਨਾਲ ਹੋਈ ਟੱਕਰ,ਕਾਰ ਨੂੰ ਲੱਗੀ ਅੱਗ Jammu Kashmir Road Accidentਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਆਏ ਦਿਨ ਦੇਸ਼ 'ਚ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ਦਾ ਮੁੱਖ ਕਾਰਨ ਤੇਜ਼ ਰਫਤਾਰ ਤੇ ਅਵਾਰਾ ਪਸ਼ੂ ਹਨ। -PTC News


Top News view more...

Latest News view more...