ਹੋਰ ਖਬਰਾਂ

ਬਨੂੜ-ਤੇਪਲਾ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 3 ਲੋਕਾਂ ਦੀ ਹੋਈ ਮੌਤ

By Shanker Badra -- April 14, 2021 9:33 am

ਰਾਜਪੁਰਾ : ਬਨੂੜ-ਤੇਪਲਾ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਕਾਰ ਅਤੇ ਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ ਹੈ। ਇਸ ਹਾਦਸੇ 'ਚ 3 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।

Road accident on Banur-Tepla road, 3 killed ਬਨੂੜ-ਤੇਪਲਾ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 3 ਲੋਕਾਂ ਦੀ ਹੋਈ ਮੌਤ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਲੱਗ ਸਕਦੈ Weekend Lockdown , ਰੀਵਿਊ ਮੀਟਿੰਗ 'ਚ ਹੋਵੇਗਾ ਵਿਚਾਰ

ਜਾਣਕਾਰੀ ਅਨੁਸਾਰ ਪਿੰਡ ਤੇਪਲਾ ਵਾਸੀ ਬਲਵੰਤ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਬੀਤੇ ਦਿਨ ਉਸ ਦਾ ਭਰਾ ਕੁਲਦੀਪ ਸਿੰਘ ਆਪਣੇ ਦੋਸਤ ਪ੍ਰਣਾਮ ਸਿੰਘ ਵਾਸੀ ਰਾਮਪੁਰ ਸੈਣੀਆਂ ਨਾਲ ਸਾਈਕਲ 'ਤੇ ਸਵਾਰ ਹੋ ਕੇ ਬਨੂੜ-ਤੇਪਲਾ ਰੋਡ 'ਤੇ ਜਾ ਰਿਹਾ ਸੀ।

Road accident on Banur-Tepla road, 3 killed ਬਨੂੜ-ਤੇਪਲਾ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 3 ਲੋਕਾਂ ਦੀ ਹੋਈ ਮੌਤ

ਇਸ ਦੌਰਾਨ ਕਿਸੇ ਤੇਜ਼ ਰਫ਼ਤਾਰ ਕਾਰ ਸਵਾਰ ਨੇ ਉੱਥੋਂ ਪੈਦਲ ਲੰਘ ਰਹੇ ਸੁੱਚਾ ਸਿੰਘ ਵਾਸੀ ਪਿੰਡ ਰਾਜਗੜ੍ਹ ਅਤੇ ਉਸ ਦੇ ਭਰਾ ਦੇ ਸਾਈਕਲ 'ਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਭਰਾ ਕੁਲਦੀਪ ਸਿੰਘ, ਦੋਸਤ ਪ੍ਰਣਾਮ ਸਿੰਘ ਅਤੇ ਸੁੱਚਾ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ।

ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ 'ਚ ਕੋਰੋਨਾ ਕਰਕੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ

Road accident on Banur-Tepla road, 3 killed ਬਨੂੜ-ਤੇਪਲਾ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 3 ਲੋਕਾਂ ਦੀ ਹੋਈ ਮੌਤ

ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸ਼ੰਭੂ ਦੀ ਪੁਲਸ ਮੌਕੇ 'ਤੇ ਪੁੱਜ ਗਈ ਅਤੇ ਕਾਰ ਸਵਾਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTCNews

  • Share