ਕਿਸਾਨਾਂ ਦੇ ਧਰਨੇ ਕਰਕੇ ਰੋਡ ਬਲਾਕ, ਕਈ ਰੇਲਾਂ ਰੱਦ ਤੇ ਕਈਆਂ ਦਾ ਬਦਲਿਆ ਸਮਾਂ
ਚੰਡੀਗੜ੍ਹ: ਦੋਆਬਾ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਦੀ ਮੰਗਾਂ ਨੂੰ ਲੈ ਕੇ ਜਲੰਧਰ ਦੇ ਕੋਲ ਦਿੱਲੀ ਨੈਸ਼ਨਲ ਹਾਈਵੇ 'ਤੇ ਧਰਨਾ ਦਿੱਤਾ ਜਾ ਰਿਹਾ ਹੈ। ਬੀਤੇ ਦਿਨੀ 32 ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ ਵਿਖੇ ਗੰਨੇ ਦਾ ਰੇਟ ਵਧਾਉਣ ਲਈ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੀ ਕਾਲ 'ਤੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ਵਿਚ ਵੱਖ ਵੱਖ ਸੂਬਿਆਂ ਤੇ ਜ਼ਿਲ੍ਹਿਆਂ ਦੇ ਲੋਕ ਸ਼ਾਮਿਲ ਹੋ ਰਹੇ ਹਨ। ਕਿਸਾਨਾਂ ਵੱਲੋਂ ਦਿੱਤੇ ਧਰਨੇ ਦੀਆਂ ਵੱਖ ਵੱਖ ਤਸਵੀਰਾਂ ਸਾਹਮਣੇ ਆਈਆਂ ਹਨ।
ਕਿਸਾਨਾਂ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਜਲੰਧਰ ਵਿੱਚ ਰਾਸ਼ਟਰੀ ਰਾਜਮਾਰਗ ਅਤੇ ਰੇਲਵੇ ਟ੍ਰੈਕ ਨੂੰ ਜਾਮ ਕਰ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਕਿ ਗੰਨੇ ਦਾ ਘੱਟੋ ਘੱਟ ਸਮਰਥਨ ਮੁੱਲ ਐਲਾਨਿਆ ਜਾਵੇ। ਇਸ ਕਾਰਨ ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ 'ਤੇ ਜਲੰਧਰ ਤੋਂ ਅੰਮ੍ਰਿਤਸਰ, ਲੁਧਿਆਣਾ ਅਤੇ ਚੰਡੀਗੜ੍ਹ ਲਈ ਬੱਸ ਸੇਵਾਵਾਂ ਪ੍ਰਭਾਵਿਤ ਹੋਈਆਂ।
ਇਸ ਦੇ ਕਰਕੇ ਟ੍ਰੇਨਾਂ ਨੂੰ ਡਾਇਵਰਟ ਕੀਤਾ ਗਿਆ ਹੈ। ਟ੍ਰੈਫਿਕ ਦਾ ਹਾਲ ਵੇਖ ਕੇ ਟ੍ਰੈਫਿਕ ਪੁਲਿਸ ਨੇ ਰੂਟ ਪਲਾਨ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਵੈਸ਼ਨੋ ਦੇਵੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ ਸ਼ਰਧਾਲੂ ਅਤੇ ਸੈਲਾਨੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 4 ਦਿਨਾਂ ਲਈ ਗੱਡੀਆਂ ਰੱਦ ਹੋਣ ਨਾਲ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਆਏ ਸੈਲਾਨੀ ਅੰਮ੍ਰਿਤਸਰ ਚ ਰੁਕਣ ਲਈ ਮਜਬੂਰ ਹੋਏ ਹਨ।
-PTCNews