ਮੁੱਖ ਖਬਰਾਂ

ਸਿੱਧੂ ਬਣੇ ਕੈਦੀ ਨੰਬਰ 241383, ਜੇਲ੍ਹ 'ਚ ਆਮ ਕੈਦੀਆਂ ਵਾਂਗ ਰੱਖਿਆ ਗਿਆ, ਨਹੀਂ ਖਾਂਦਾ ਖਾਣਾ View in English

By Riya Bawa -- May 21, 2022 9:02 am -- Updated:May 21, 2022 9:02 am

ਪਟਿਆਲਾ: ਰੋਡ ਰੇਜ ਮਾਮਲੇ 'ਚ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਕੋਰਟ 'ਚ ਆਤਮ ਸਮਰਪਣ ਕਰਨ ਤੋਂ ਬਾਅਦ ਪਟਿਆਲਾ ਸੈਂਟਰਲ ਜੇਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਹੁਣ ਪਟਿਆਲਾ ਸੈਂਟਰਲ ਜੇਲ 'ਚ ਕੈਦੀ ਨੰਬਰ 241383 ਬਣ ਗਏ ਹਨ। ਜੇਲ੍ਹ ਦੇ ਅੰਦਰ ਜਾਣ ਤੋਂ ਬਾਅਦ ਉਸ ਨੂੰ ਇਹ ਕੈਦੀ ਨੰਬਰ ਅਲਾਟ ਕੀਤਾ ਗਿਆ ਹੈ। ਸਿੱਧੂ ਨੂੰ ਪਟਿਆਲਾ ਸੈਂਟਰਲ ਜੇਲ 'ਚ ਆਮ ਕੈਦੀਆਂ ਵਾਂਗ ਰੱਖਿਆ ਗਿਆ ਹੈ। ਜੇਲ੍ਹ ਵਿਚ ਕੋਈ ਬੈੱਡ, ਕੁਰਸੀ,ਕੋਈ ਟੇਬਲ ਆਦਿ ਨਹੀਂ ਦਿੱਤਾ ਗਿਆ ਹੈ ਤੇ ਸਿੱਧੂ ਨਾਲ 4 ਹੋਰ ਕੈਦੀ ਵੀ ਹਨ।

ਪਹਿਲਾਂ ਇਨ੍ਹਾਂ ਨੂੰ ਲਾਇਬ੍ਰੇਰੀ ਦੇ ਅਹਾਤੇ ਵਿੱਚ ਰੱਖਿਆ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਕੈਦੀ ਨੂੰ ਨੰਬਰ ਅਲਾਟ ਕਰਕੇ ਬੈਰਕ ਨੰਬਰ 10 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇੱਥੇ ਉਸਨੂੰ ਕਤਲ ਦੇ ਦੋਸ਼ ਵਿੱਚ ਸਜ਼ਾ ਕੱਟ ਰਹੇ 4 ਕੈਦੀਆਂ ਨਾਲ ਰੱਖਿਆ ਗਿਆ ਹੈ। ਬੈਰਕਾਂ 'ਚ ਸਿੱਧੂ ਨੂੰ ਸੀਮਿੰਟ ਦੇ ਬਣੇ ਘੜੇ 'ਤੇ ਸੌਣਾ ਪਵੇਗਾ। ਸਿੱਧੂ ਨੂੰ ਸੁਪਰੀਮ ਕੋਰਟ ਨੇ 34 ਸਾਲ ਪੁਰਾਣੇ ਇੱਕ ਕੇਸ ਵਿੱਚ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।

 ਨਵਜੋਤ ਸਿੱਧੂ ਦੇ ਵਕੀਲ ਨੇ ਸੁਪਰੀਮ ਕੋਰਟ 'ਚ ਸਿਹਤ ਦਾ ਹਵਾਲਾ ਦੇ ਕੇ ਸਰੰਡਰ ਲਈ ਮੰਗੀ ਮੋਹਲਤ

ਸਿੱਧੂ ਨੂੰ ਕੱਲ੍ਹ ਸ਼ਾਮ 7.15 ਵਜੇ ਜੇਲ੍ਹ ਮੈਨੂਅਲ ਅਨੁਸਾਰ ਦਾਲ-ਰੋਟੀ ਦਿੱਤੀ ਗਈ। ਹਾਲਾਂਕਿ ਉਨ੍ਹਾਂ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਇਸ ਤੋਂ ਇਨਕਾਰ ਕੀਤਾ ਹੈ। ਉਹ ਸਿਰਫ ਸਲਾਦ ਅਤੇ ਫਲ ਹੀ ਖਾਂਦੇ ਸੀ। ਸਭ ਤੋਂ ਅਹਿਮ ਗੱਲ ਇਹ ਵੀ ਹੈ ਕਿ ਸਿੱਧੂ ਦਾ ਸੁਰੱਖਿਆ ਅਮਲਾ ਵਾਪਸ ਲੈ ਲਿਆ ਗਿਆ ਹੈ। ਦੱਸ ਦੇਈਏ ਕਿ ਸਿੱਧੂ ਦੇ ਕੋਲ 45 ਦੇ ਕਰੀਬ ਸੁਰੱਖਿਆ ਮੁਲਾਜ਼ਮ ਤਾਇਨਾਤ ਸਨ। ਇਸ ਦੇ ਨਾਲ ਹੀ Y+ ਕੈਟੇਗਰੀ ਦੇ ਤਹਿਤ ਸੁਰੱਖਿਆ ਮਿਲੀ ਹੋਈ ਸੀ। ਸਿੱਧੂ ਨੇ ਬੀਤੀ ਸ਼ਾਮ ਪਟਿਆਲਾ ਸੈਸ਼ਨ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਉਥੇ ਮੈਡੀਕਲ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ।

ਨਵਜੋਤ ਸਿੱਧੂ ਦੇ ਵਕੀਲ ਨੇ ਸੁਪਰੀਮ ਕੋਰਟ 'ਚ ਸਿਹਤ ਦਾ ਹਵਾਲਾ ਦੇ ਕੇ ਸਰੰਡਰ ਲਈ ਮੰਗੀ ਮੋਹਲਤ

ਇਹ ਵੀ ਪੜ੍ਹੋ: CNG Price: ਮਹਿੰਗਾਈ ਦੀ ਮਾਰ, 6 ਦਿਨਾਂ 'ਚ ਦੂਜੀ ਵਾਰ ਵਧੀਆਂ CNG ਦੀਆਂ ਕੀਮਤਾਂ, ਜਾਣੋ RATE

ਦੱਸਣਯੋਗ ਹੈ ਕਿ ਸਿੱਧੂ ਨੂੰ ਜਿਗਰ ਦੀ ਸਮੱਸਿਆ ਹੈ। ਇਸ ਤੋਂ ਇਲਾਵਾ ਉਸ ਦੇ ਪੈਰਾਂ ਵਿਚ ਬੈਲਟ ਵੀ ਬੰਨ੍ਹੀ ਹੋਈ ਹੈ। ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਕਿਹਾ ਕਿ ਸਿੱਧੂ ਨੂੰ ਕਣਕ ਤੋਂ ਐਲਰਜੀ ਹੈ। ਉਹ ਕਣਕ ਦੀ ਰੋਟੀ ਨਹੀਂ ਖਾ ਸਕਦਾ। ਉਹ ਕਾਫੀ ਸਮੇਂ ਤੋਂ ਰੋਟੀ ਨਹੀਂ ਖਾ ਰਹੇ ਸੀ । ਇਸੇ ਲਈ ਉਨ੍ਹਾਂ ਨੇ ਸਪੈਸ਼ਲ ਡਾਈਟ ਲਈ ਕਿਹਾ ਹੈ। ਉਨ੍ਹਾਂ ਬੀਤੇ ਦਿਨੀਂ ਮੈਡੀਕਲ ਦੌਰਾਨ ਇਸ ਸਬੰਧੀ ਜਾਣਕਾਰੀ ਵੀ ਦਿੱਤੀ।

-PTC News

  • Share