ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਅੰਮ੍ਰਿਤਸਰ ‘ਚ ਅੱਜ ਰੋਡ ਸ਼ੋਅ
ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਅੰਮ੍ਰਿਤਸਰ ਵਿੱਚ ਅੱਜ ਰੋਡ ਸ਼ੋਅ ਕਰਨਗੇ। ਇਹ ਪੈਦਲ ਯਾਤਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਤੀਰਥ ਅਤੇ ਵਾਲਮੀਕ ਤੀਰਥ ਉੱਤੇ ਜਾਣਗੇ। ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਦੇ ਲੋਕਾਂ ਦਾ ਖਾਸ ਧੰਨਵਾਦ ਕੀਤਾ ਜਾਵੇਗਾ। ਇਸ ਦੌਰਾਨ ਆਮ ਆਦਮੀ ਦੇ ਵਰਕਰ ਅਤੇ ਅਹੁਦੇਦਾਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਭਗਵੰਤ ਮਾਨ ਖਟਕੜ ਕਲਾਂ ਵਿੱਚ 16 ਮਾਰਚ ਨੂੰ ਸਹੁੰ ਚੁੱਕੀ ਜਾਵੇਗੀ। ਪੁਲਿਸ ਵੱਲੋ ਇਸ ਨੂੰ ਲੈ ਕੇ ਸੁਰੱਖਿਆ ਦੇ ਪੁਖਤੇ ਪ੍ਰਬੰਧ ਕੀਤੇ ਗਏ ਹਨ।
ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਪਾਰਟੀ ਦੇ ਸਹੁੰ ਚੁੱਕ ਸਮਾਗਮ ਉਤੇ 2 ਕਰੋੜ ਰੁਪਏ ਖ਼ਰਚ ਹੋਣਗੇ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਸਿੰਘ ਮਾਨ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਸਹੁੰ ਚੁਕ ਸਮਾਗਮ ਉਤੇ ਤਕਰੀਬਨ 2 ਕਰੋੜ ਰੁਪਏ ਖ਼ਰਚ ਹੋਣਗੇ।
ਇਹ ਵੀ ਪੜ੍ਹੋ:ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੋਲਾ ਮੁਹੱਲਾ ਮੌਕੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ
-PTC News