ਰੋਡਰੇਜ ਮਾਮਲੇ ‘ਚ ਸਿੱਧੂ ਨੂੰ ਝਟਕਾ ,ਸੁਪਰੀਮ ਕੋਰਟ ਮੁੜ ਕਰੇਗੀ ਫੈਸਲੇ ‘ਤੇ ਵਿਚਾਰ

roadway case In Navjot Singh Sidhu Supreme Court Considere decision

ਰੋਡਰੇਜ ਮਾਮਲੇ ‘ਚ ਸਿੱਧੂ ਨੂੰ ਝਟਕਾ ,ਸੁਪਰੀਮ ਕੋਰਟ ਮੁੜ ਕਰੇਗੀ ਫੈਸਲੇ ‘ਤੇ ਵਿਚਾਰ:ਸੁਪਰੀਮ ਕੋਰਟ ਨੇ ਰੋਡਰੇਜ ਮਾਮਲੇ ‘ਚ ਨਵਜੋਤ ਸਿੰਘ ਸਿੱਧੂ ਨੂੰ ਇੱਕ ਵਾਰ ਫ਼ਿਰ ਝਟਕਾ ਦਿੱਤਾ ਹੈ।ਇਸ ਮਾਮਲੇ ਵਿੱਚ ਸ਼ਿਕਾਇਤ ਕਰਤਾ ਵਲੋਂ ਪਾਈ ਗਈ ਪਟੀਸ਼ਨ ਨੂੰ ਸੁਪਰੀਮ ਕੋਰਟ ਵੱਲੋਂ ਦਾਖ਼ਲ ਕਰ ਲਿਆ ਹੈ ਅਤੇ ਮੁੜ ਵਿਚਾਰ ਕਰਨ ਦਾ ਫੈਸਲਾ ਕੀਤਾ ਹੈ।

ਜ਼ਿਕਰਯੋਗ ਹੈ ਕਿ 1988 ‘ਚ ਸਿੱਧੂ ਨੇ ਇੱਕ ਮਾਮੂਲੀ ਐਕਸੀਡੈਂਟ ਦੌਰਾਨ ਗੁਰਨਾਮ ਸਿੰਘ ਦੀ ਕੁੱਟਮਾਰ ਕੀਤੀ ਸੀ।ਜਿਸ ਤੋਂ ਬਾਅਦ ਕੁੱਟਮਾਰ ‘ਚ ਜ਼ਖਮੀ ਹੋਏ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ।ਇਸ ਮਾਮਲੇ ਵਿੱਚ ਸਿੱਧੂ ਨੂੰ ਹੇਠਲੀ ਅਦਾਲਤ ਨੇ ਦੋਸ਼ ਮੁਕਤ ਕਰ ਦਿੱਤਾ ਸੀ ਪਰ ਹਾਈਕੋਰਟ ਨੇ ਫੈਸਲੇ ਨੂੰ ਪਲਟਦੇ ਹੋਏ ਸਿੱਧੂ ਨੂੰ ਗੈਰ-ਇਰਾਦਾਤਨ ਕਤਲ ਦਾ ਦੋਸ਼ੀ ਪਾਇਆ ਅਤੇ ਸਿੱਧੂ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਸੀ।ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਹਾਈਕੋਰਟ ਦੇ ਫੈਸਲੇ ਨੂੰ ਰੱਦ ਕਰਦੇ ਹੋਏ ਸਿੱਧੂ ਨੂੰ ਇੱਕ ਹਜ਼ਾਰ ਰੁਪਏ ਜ਼ੁਰਮਾਨਾ ਲਗਾ ਕੇ ਬਰੀ ਕਰ ਦਿੱਤਾ ਸੀ।

ਇਸ ਮਗਰੋਂ ਪੀੜਤ ਪੱਖ ਨੇ ਸਿੱਧੂ ਨੂੰ ਬਰੀ ਕੀਤੇ ਜਾਣ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਪਾਈ ਸੀ।ਜਿਸ ‘ਤੇ ਸੁਪਰੀਮ ਕੋਰਟ ਨੇ ਪਟੀਸ਼ਨ ਨੂੰ ਦਾਖ਼ਲ ਕਰ ਲਿਆ ਹੈ ਅਤੇ ਮੁੜ ਵਿਚਾਰ ਕਰਨ ਦਾ ਫੈਸਲਾ ਕੀਤਾ ਹੈ।
-PTCNews