adv-img
ਮੁੱਖ ਖਬਰਾਂ

ਲੁੱਟ ਦਾ ਮਾਸਟਰਮਾਈਂਡ: ਫਾਇਨਾਂਸ ਕੰਪਨੀ ਦਾ ਕਰਿੰਦਾ ਗ੍ਰਿਫ਼ਤਾਰ

By Pardeep Singh -- October 6th 2022 03:51 PM

ਬਠਿੰਡਾ: ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਕੋਲ ਫਾਇਨਾਂਸ ਕੰਪਨੀ ਦੇ ਕਰਿੰਦੇ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ 1 ਲੱਖ 60 ਹਜ਼ਾਰ ਰੁਪਏ ਦੀ ਲੁੱਟ ਹੋਈ ਸੀ ਜਿਸ ਦੀ ਪੁਲਿਸ ਨੇ ਗੁੱਥੀ ਸੁਲਝਾਉਂਦਿਆਂ ਹੋਇਆ ਦਾਅਵਾ ਕੀਤਾ ਕਿ ਫਾਇਨਾਂਸ ਕੰਪਨੀ ਦਾ ਕਰਿੰਦਾ ਹੀ ਲੁੁੱਟ ਦਾ ਮਾਸਟਰਮਾਈਂਡ ਹੈ ਅਤੇ ਉਸਨੇ ਆਪਣੇ ਇੱਕ ਰਿਸ਼ਤੇਦਾਰ ਨਾਲ ਮਿਲ ਕੇ ਉਕਤ ਫਰਜ਼ੀ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ।

ਡੀ.ਐੱਸ.ਪੀ ਬੂਟਾ ਸਿੰਘ ਗਿੱਲ ਦਾ ਕਹਿਣਾ ਹੈ ਕਿ ਭਾਰਤ ਫਾਇਨਾਂਸ ਕੰਪਨੀ ਦੇ ਕਰਿੰਦੇ ਰਵੀ ਸਿੰਘ ਨੇ ਬੀਤੀ ਦਿਨੀਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਜਾਣਕਾਰੀ ਦਿੱਤੀ ਸੀ ਕਿ ਮੋਟਰਸਾਈਕਲ ਸਵਾਰ ਦੋ ਵਿਅਕਤੀ ਉਸਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ 1 ਲੱਖ 60 ਹਜ਼ਾਰ ਰੁਪਏ ਦੀ ਰਾਸ਼ੀ ਲੁੱਟ ਕੇ ਫਰਾਰ ਹੋ ਗਏ ਹਨ। ਪੁਲਿਸ ਨੇ ਅਣਪਛਾਤੇ ਵਿਅਕਤੀ ਉੱਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ।

ਜਾਂਚ ਦੌਰਾਨ ਫਾਇਨਾਂਸ ਕੰਪਨੀ ਦੇ ਮੈਨੇਜਰ ਪ੍ਰਿਤਪਾਲ ਸਿੰਘ ਨੇ ਮੁਦੱਈ ਉੱਤੇ ਸ਼ੱਕ ਹੋਇਆ ਅਤੇ ਪੁਲਿਸ ਵੱਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਅਤੇ ਕਰਿੰਦਾ ਨੇ ਖੁਦ ਕਬੂਲ ਕਰ ਲਿਆ। ਡੀ.ਐੱਸ.ਪੀ ਨੇ ਦੱਸਿਆ ਕਿ ਭਾਰਤ ਫਾਇਨਾਂਸ ਕੰਪਨੀ ਦੇ ਮੈਨੇਜਰ ਪ੍ਰਿਤਪਾਲ ਸਿੰਘ ਦੇ ਬਿਆਨਾਂ ਉਤੇ ਮਾਮਲਾ ਦਰਜ ਕਰ ਲਿਆ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਦਾ ਰਿਮਾਂਡ ਹਾਸਿਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਪੁਲਿਸ ਨੇ ਸ਼ਰਾਬ ਦੀ ਵੱਡੀ ਖੇਪ ਕੀਤੀ ਬਰਾਮਦ

-PTC News

  • Share