Advertisment

ਅੰਮ੍ਰਿਤਸਰ 'ਚ ਮੀਂਹ ਕਾਰਨ ਡਿੱਗੀ ਤਿੰਨ ਮੰਜ਼ਿਲਾ ਇਮਾਰਤ ਦੀ ਛੱਤ , ਪਰਿਵਾਰਕ ਮੈਂਬਰਾਂ ਨੂੰ ਸੁਰੱਖਿਅਤ ਕੱਢਿਆ ਬਾਹਰ

author-image
Shanker Badra
Updated On
New Update
ਅੰਮ੍ਰਿਤਸਰ 'ਚ ਮੀਂਹ ਕਾਰਨ ਡਿੱਗੀ ਤਿੰਨ ਮੰਜ਼ਿਲਾ ਇਮਾਰਤ ਦੀ ਛੱਤ , ਪਰਿਵਾਰਕ ਮੈਂਬਰਾਂ ਨੂੰ ਸੁਰੱਖਿਅਤ ਕੱਢਿਆ ਬਾਹਰ
Advertisment
publive-image ਅੰਮ੍ਰਿਤਸਰ : ਪੰਜਾਬ ਦੇ ਕਈ ਇਲਾਕਿਆਂ ਵਿੱਚ ਬੀਤੇ ਦਿਨ ਤੋਂ ਲਗਾਤਾਰ ਹੋਰ ਰਹੀ ਬਾਰਸ਼ ਨਾਲ ਲੋਕਾਂ ਦੇ ਘਰ ਡਿੱਗਣ ਲੱਗੇ ਹਨ। ਇਸ ਦੌਰਾਨ ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਕਿਲਾ ਭੰਗੀਆ 'ਚ ਇੱਕ ਤਿੰਨ ਮੰਜ਼ਿਲਾ ਇਮਾਰਤ ਦੀ ਛੱਤ ਡਿੱਗ ਗਈ ਹੈ। ਇਸ ਹਾਦਸੇ 'ਚ ਪਰਿਵਾਰ ਦੇ ਚਾਰ ਮੈਂਬਰ ਮਲਬੇ ਹੇਠਾਂ ਦੱਬੇ ਗਏ।
Advertisment
publive-image ਅੰਮ੍ਰਿਤਸਰ 'ਚ ਮੀਂਹ ਕਾਰਨ ਡਿੱਗੀ ਤਿੰਨ ਮੰਜ਼ਿਲਾ ਇਮਾਰਤ ਦੀ ਛੱਤ , ਪਰਿਵਾਰਕ ਮੈਂਬਰਾਂ ਨੂੰ ਸੁਰੱਖਿਅਤ ਕੱਢਿਆ ਬਾਹਰ ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਵਿਦਿਆਰਥੀਆਂ ਲਈ ਇਸ ਤਾਰੀਕ ਤੋਂ ਖੁੱਲ੍ਹਣਗੇ ਸਕੂਲ ਜਿਸ ਤੋਂ ਬਾਅਦ ਆਸਪਾਸ ਦੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਤੇ ਪੁਲਿਸ ਨੂੰ ਜਾਣਕਾਰੀ ਦਿੱਤੀ। ਲਗਪਗ 1 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਲੋਕਾਂ ਦੀ ਮਦਦ ਨਾਲ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਸੇਵਾ ਸੰਮਤੀ ਫਾਇਰ ਬ੍ਰਿਗੇਡ ਦੀ ਟੀਮ ਨੇ ਸੁਰੱਖਿਅਤ ਬਾਹਰ ਕੱਢ ਲਿਆ ਹੈ। ਮਲਬੇ 'ਚੋਂ ਕੱਢੇ ਗਏ ਲੋਕਾਂ ਦੀ ਪਛਾਣ ਬਿੱਲਾ, ਮੋਨੂ, ਭਾਵਨਾ ਤੇ ਮੰਨਤ ਵਜੋਂ ਹੋਈ ਹੈ। publive-image ਅੰਮ੍ਰਿਤਸਰ 'ਚ ਮੀਂਹ ਕਾਰਨ ਡਿੱਗੀ ਤਿੰਨ ਮੰਜ਼ਿਲਾ ਇਮਾਰਤ ਦੀ ਛੱਤ , ਪਰਿਵਾਰਕ ਮੈਂਬਰਾਂ ਨੂੰ ਸੁਰੱਖਿਅਤ ਕੱਢਿਆ ਬਾਹਰ ਉਕਤ ਚਾਰਾਂ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਆਸਪਾਸ ਦੇ ਲੋਕਾਂ ਨੇ ਦੱਸਿਆ ਕਿ ਮਕਾਨ ਕਾਫੀ ਪੁਰਾਣਾ ਹੋ ਚੁੱਕਾ ਸੀ। ਲੋਕਾਂ ਨੇ ਪੀੜਤ ਪਰਿਵਾਰ ਲਈ ਪੰਜਾਬ ਸਰਕਾਰ ਨੂੰ ਆਰਥਿਕ ਮਦਦ ਦੀ ਗੁਹਾਰ ਲਗਾਈ ਹੈ। publive-image ਅੰਮ੍ਰਿਤਸਰ 'ਚ ਮੀਂਹ ਕਾਰਨ ਡਿੱਗੀ ਤਿੰਨ ਮੰਜ਼ਿਲਾ ਇਮਾਰਤ ਦੀ ਛੱਤ , ਪਰਿਵਾਰਕ ਮੈਂਬਰਾਂ ਨੂੰ ਸੁਰੱਖਿਅਤ ਕੱਢਿਆ ਬਾਹਰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਅੰਮ੍ਰਿਤਸਰ 'ਚ ਗੇਟ ਹਕੀਮਾਂ ਥਾਣੇ ਅਧੀਨ ਪੈਂਦੇ ਮੂਲੇਚੱਕ ਪਿੰਡ ਨੇੜੇ ਭਾਈ ਵਾਰ ਸਿੰਘ ਕਾਲੋਨੀ 'ਚ ਰਹਿਣ ਵਾਲੇ ਸ਼ਮਸ਼ੇਰ ਸਿੰਘ ਦਾ ਮਕਾਨ ਬਾਰਸ਼ ਕਾਰਨ ਢਹਿ ਗਿਆ ਸੀ। ਇਸ ਹਾਦਸੇ 'ਚ ਪਰਿਵਾਰ ਦੇ ਚਾਰ ਮੈਂਬਰ ਮਲਬੇ ਹੇਠਾਂ ਦੱਬੇ ਗਏ ਤੇ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢ ਲਿਆ। -PTCNews publive-image-
amritsar rain family-members building roof
Advertisment

Stay updated with the latest news headlines.

Follow us:
Advertisment