ਹਾਦਸੇ/ਜੁਰਮ

ਰੂਪਨਗਰ: ਮਹਿਲਾ ਨੇ ਸਤਲੁਜ ਦਰਿਆ 'ਚ ਮਾਰੀ ਛਾਲ, ਪਰਸ 'ਚੋਂ ਮਿਲਿਆ ਸੁਸਾਈਡ ਨੋਟ

By Jashan A -- August 07, 2019 7:08 pm -- Updated:Feb 15, 2021

ਰੂਪਨਗਰ: ਮਹਿਲਾ ਨੇ ਸਤਲੁਜ ਦਰਿਆ 'ਚ ਮਾਰੀ ਛਾਲ, ਪਰਸ 'ਚੋਂ ਮਿਲਿਆ ਸੁਸਾਈਡ ਨੋਟ,ਰੂਪਨਗਰ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ, ਇਥੇ ਸਤਲੁਜ ਦਰਿਆ ਦੇ ਪੁਲ ਤੋਂ ਛਾਲ ਮਾਰ ਕੇ ਇਕ ਮਹਿਲਾ ਵੱਲੋਂ ਖੁਦਕੁਸ਼ੀ ਕਰ ਲਈ ਹੈ। ਦਰਿਆ ਦੇ ਤੇਜ਼ ਵਹਾਅ 'ਚ ਮਹਿਲਾ ਦਾ ਅਜੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਦਰਿਆ 'ਚ ਛਾਲ ਮਾਰਨ ਤੋਂ ਪਹਿਲਾਂ ਮਹਿਲਾ ਕੰਢੇ 'ਤੇ ਆਪਣਾ ਪਰਸ ਛੱਡ ਗਈ, ਜਿਸ ਵਿਚੋਂ ਮਿਲੇ ਆਧਾਰ ਕਾਰਡ ਤੋਂ ਮਹਿਲਾ ਦੀ ਪਛਾਣ ਚਰਨਜੀਤ ਕੌਰ ਪਤਨੀ ਜਗਰੂਪ ਸਿੰਘ ਵਾਸੀ ਜੀ. ਟੀ. ਬੀ. ਨਗਰ ਜਲੰਧਰ ਦੇ ਰੂਪ ਵਿਚ ਹੋਈ ਹੈ।

ਹੋਰ ਪੜ੍ਹੋ:ਕਰਜ਼ੇ ਦੇ ਦੈਂਤ ਨੇ ਉਜਾੜਿਆ ਇੱਕ ਹੋਰ ਘਰ, ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਇਸ ਪਰਸ ਵਿਚੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿਚ ਮਹਿਲਾ ਨੇ ਆਪਣੀ ਮੌਤ ਲਈ ਕਿਸੇ ਨੂੰ ਵੀ ਜ਼ਿੰਮੇਵਾਰ ਨਹੀਂ ਠਹਿਰਾਇਆ ਹੈ। ਸੁਸਾਈਡ ਨੋਟ ਵਿਚ ਉਸ ਨੇ ਲਿਖਿਆ ਹੈ ਕਿ ਉਸ ਨੇ ਆਪਣੀ ਮਰਜ਼ੀ ਨਾਲ ਖੁਦਕੁਸ਼ੀ ਕੀਤੀ ਹੈ।

ਇਸ ਘਟਨਾ ਦੀ ਸੂਚਨਾ ਜਦੋਂ ਸਥਾਨਕ ਲੋਕਾਂ ਨੇ ਪੁਲਿਸ ਨੂੰ ਦਿੱਤੀ ਤਾਂ ਮੌਕੇ 'ਤੇ ਪਹੁੰਚੀ ਪੁਲਿਸ ਨੇ ਗੋਤਾਖੋਰਾਂ ਦੀ ਮਦਦ ਨਾਲ ਮਹਿਲਾ ਨੂੰ ਦਰਿਆ 'ਚੋਂ ਲੱਭਣ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਸਫਲਤਾ ਹੱਥ ਨਹੀਂ ਲੱਗੀ। ਫਿਲਹਾਲ ਸੁਸਾਈਡ ਨੋਟ ਅਤੇ ਮਿਲੇ ਆਧਾਰ ਕਾਰਡ ਜ਼ਰੀਏ ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

  • Share