ਰੋਪੜ ਦੀ DC ਸੋਨਾਲੀ ਗਿਰੀ ਨੂੰ ਹੋਇਆ ਕੋਰੋਨਾ, ਪਤੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ 

Ropar Deputy Commissioner Sonali Giri Corona Positive 
ਵੱਡੀ ਖ਼ਬਰ ! ਰੋਪੜ ਦੀ DC ਨੂੰ ਹੋਇਆ ਕੋਰੋਨਾ, ਪਤੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ 

ਰੋਪੜ ਦੀ DC ਸੋਨਾਲੀ ਗਿਰੀ ਨੂੰ ਹੋਇਆ ਕੋਰੋਨਾ, ਪਤੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ:ਰੋਪੜ : ਪੰਜਾਬ ‘ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ ‘ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਕਈ ਵੱਡੇ ਅਧਿਕਾਰੀਆਂ ਤੇ ਅਫਸਰਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੀਟਿਵ ਆ ਰਹੀਆਂ ਹਨ।

ਹੁਣ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਅਤੇ ਉਨ੍ਹਾਂ ਦੀ ਪਤਨੀ ਸੋਨਾਲੀ ਗਿਰੀ ਦੀ ਕੋਰੋਨਾ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।ਜ਼ਿਕਰਯੋਗ ਹੈ ਕਿ ਵਿਪੁਲ ਉਜਵਲ ਦੀ ਪਤਨੀ ਸੋਨਾਲੀ ਗਿਰੀ ਰੋਪੜ ਵਿਚ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਹਨ।

Ropar Deputy Commissioner Sonali Giri Corona Positive 
ਵੱਡੀ ਖ਼ਬਰ ! ਰੋਪੜ ਦੀ DC ਨੂੰ ਹੋਇਆ ਕੋਰੋਨਾ, ਪਤੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਆਪਣਾ ਟੈਸਟ ਕਰਵਾਇਆ ਹੈ ,ਕਿਉਂਕਿ ਬਾਜਵਾ ਦੀ ਕੱਲ੍ਹ ਹੋਈ ਮੀਟਿੰਗ ‘ਚ ਵੀ ਵਿਪੁਲ ਉਜਵਲ ਵੀ ਮੌਜੂਦ ਸਨ। ਵਿਪੁਲ ਉਜਵਲ ਪਿਛਲੇ ਦਿਨਾਂ ਦੌਰਾਨ ਸਰਕਾਰੀ ਮੀਟਿੰਗਾਂ ਵਿੱਚ ਕੁਝ ਹੋਰ ਅਧਿਕਾਰੀਆਂ ਤੇ ਮੰਤਰੀਆਂ ਆਦਿ ਦੇ ਵੀ ਸੰਪਰਕ ਵਿੱਚਰਹੇ ਹਨ। ਬਾਜਵਾ ਦਾ ਚੰਡੀਗੜ੍ਹ ਕੋਠੀ ‘ਤੇ ਡਾਕਟਰਾਂ ਵੱਲੋਂ ਟੈਸਟ ਕੀਤਾ ਗਿਆ ਹੈ ਅਤੇ ਰਿਪੋਰਟ ਦਾ ਇੰਤਜ਼ਾਰ ਹੈ।

ਦੱਸ ਦੇਈਏ ਕਿ ਪਤੀ-ਪਤਨੀ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ‘ਚ ਹਫੜਾ-ਦਫੜੀ ਮਚੀ ਹੋਈ ਹੈ। ਵਿਪੁਲ ਉੱਜਵਲ 2008 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ ਅਤੇ ਉਨ੍ਹਾਂ ਨੇ ਯੂ.ਪੀ.ਐਸ.ਸੀ. ਸਿਵਲ ਸਰਵਿਸਿਜ਼ ਦੀ ਪ੍ਰੀਖਿਆ ‘ਚ 14ਵਾਂ ਰੈਂਕ ਹਾਸਲ ਕੀਤਾ ਸੀ, ਜਦੋਂ ਕਿ ਉਨ੍ਹਾਂ ਦੀ ਪਤਨੀ ਸੋਨਾਲੀ ਗਿਰੀ ਨੇ 42ਵਾਂ ਰੈਂਕ ਹਾਸਲ ਕੀਤਾ ਸੀ।

ਇਸ ਦੇ ਇਲਾਵਾ ਲੁਧਿਆਣਾ ‘ਚ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਕੁਲਪ੍ਰੀਤ ਸਿੰਘ ਦਾ ਕੋਰੋਨਾ ਟੈਸਟ ਵੀ ਪਾਜ਼ੀਟਿਵ ਪਾਇਆ ਗਿਆ। ਇਸ ਸਬੰਧੀ ਸਿਵਲ ਸਰਜਨ ਡਾਕਟਰ ਰਾਜ਼ੇਸ਼ ਬੱਗਾ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਹੈ ਕਿ ਕੁਲਪ੍ਰੀਤ ਸਿੰਘ ਦਾ ਸੈਂਪਲ ਕੱਲ੍ਹ ਜਾਂਚ ਲਈ ਭੇਜਿਆ ਗਿਆ ਸੀ, ਜੋ ਕਿ ਅੱਜ ਪਾਜ਼ੀਟਿਵ ਮਿਲਿਆ ਹੈ।
-PTCNews