Mon, Apr 29, 2024
Whatsapp

ਰੋਪੜ-ਘਨੋਲੀ ਮਾਰਗ 'ਤੇ ਵਾਪਰਿਆ ਭਿਆਨਿਕ ਸੜਕ ਹਾਦਸਾ ,ਹਾਲਤ ਗੰਭੀਰ ਹੋਣ ਕਾਰਨ ਪੀ.ਜੀ.ਆਈ ਰੈਫ਼ਰ

Written by  Shanker Badra -- October 24th 2018 12:28 PM
ਰੋਪੜ-ਘਨੋਲੀ ਮਾਰਗ 'ਤੇ ਵਾਪਰਿਆ ਭਿਆਨਿਕ ਸੜਕ ਹਾਦਸਾ ,ਹਾਲਤ ਗੰਭੀਰ ਹੋਣ ਕਾਰਨ ਪੀ.ਜੀ.ਆਈ ਰੈਫ਼ਰ

ਰੋਪੜ-ਘਨੋਲੀ ਮਾਰਗ 'ਤੇ ਵਾਪਰਿਆ ਭਿਆਨਿਕ ਸੜਕ ਹਾਦਸਾ ,ਹਾਲਤ ਗੰਭੀਰ ਹੋਣ ਕਾਰਨ ਪੀ.ਜੀ.ਆਈ ਰੈਫ਼ਰ

ਰੋਪੜ-ਘਨੋਲੀ ਮਾਰਗ 'ਤੇ ਵਾਪਰਿਆ ਭਿਆਨਿਕ ਸੜਕ ਹਾਦਸਾ ,ਹਾਲਤ ਗੰਭੀਰ ਹੋਣ ਕਾਰਨ ਪੀ.ਜੀ.ਆਈ ਰੈਫ਼ਰ:ਰੋਪੜ-ਘਨੋਲੀ ਮਾਰਗ 'ਤੇ ਪਿੰਡ ਥਲੀ ਨੇੜੇ ਇੱਕ ਕਾਰ ਅਤੇ ਮੋਟਰ-ਸਾਈਕਲ ਦੀ ਭਿਆਨਿਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਹਾਦਸੇ ਵਿੱਚ ਮੋਟਰ-ਸਾਈਕਲ ਸਵਾਰ ਤਿੰਨ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ।ਇਸ ਹਾਦਸੇ ਦੌਰਾਨ ਜ਼ਖਮੀਆਂ ਨੂੰ ਪੁਲਿਸ ਅਤੇ ਇੱਕ ਢਾਬਾ ਮਾਲਕ ਨੇ ਸਰਕਾਰੀ ਹਸਪਤਾਲ ਪਹੁੰਚਾ ਦਿੱਤਾ ਸੀ।ਜਿਥੇ ਜ਼ਖਮੀ ਹੋਏ ਵਿਅਕਤੀਆਂ 'ਚੋ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਦਕਿ ਬਾਕੀ ਦੋਵਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਜਾਣਕਾਰੀ ਅਨੁਸਾਰ ਰੋਪੜ ਸੜਕ ਹਾਦਸੇ 'ਚ ਜ਼ਖਮੀ ਹੋਏ ਤਿੰਨਾਂ ਵਿਅਕਤੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਚੰਡੀਗੜ੍ਹ ਪੀ.ਜੀ.ਆਈ ਰੈਫ਼ਰ ਕਰ ਦਿੱਤਾ ਹੈ।ਦੱਸਿਆ ਜਾਂਦਾ ਹੈ ਕਿ ਜ਼ਖਮੀ ਤਿੰਨੋਂ ਪਿੰਡ ਸੈਣੀ ਮਾਜਰਾ ਦੇ ਵਾਸੀ ਹਨ ਅਤੇ ਜ਼ਖਮੀਆਂ ਦੀ ਪਛਾਣ ਮਿਥੁਨ , ਉੱਤਮ ਅਤੇ ਪ੍ਰਦੀਪ ਵਜੋਂ ਹੋਈ ਹੈ। -PTCNews


Top News view more...

Latest News view more...