Tue, Dec 23, 2025
Whatsapp

ਰੋਪੜ: ਹੜ੍ਹ ਕਾਰਨ ਪ੍ਰਭਾਵਿਤ ਹੋਏ ਸਕੂਲੀ ਬੱਚਿਆਂ ਨੂੰ ਡਾ. ਦਲਜੀਤ ਸਿੰਘ ਚੀਮਾਂ ਨੇ ਵੰਡੀਆਂ ਕਾਪੀਆਂ/ ਕਿਤਾਬਾਂ

Reported by:  PTC News Desk  Edited by:  Jashan A -- August 25th 2019 07:00 PM
ਰੋਪੜ: ਹੜ੍ਹ ਕਾਰਨ ਪ੍ਰਭਾਵਿਤ ਹੋਏ ਸਕੂਲੀ ਬੱਚਿਆਂ ਨੂੰ ਡਾ. ਦਲਜੀਤ ਸਿੰਘ ਚੀਮਾਂ ਨੇ ਵੰਡੀਆਂ ਕਾਪੀਆਂ/ ਕਿਤਾਬਾਂ

ਰੋਪੜ: ਹੜ੍ਹ ਕਾਰਨ ਪ੍ਰਭਾਵਿਤ ਹੋਏ ਸਕੂਲੀ ਬੱਚਿਆਂ ਨੂੰ ਡਾ. ਦਲਜੀਤ ਸਿੰਘ ਚੀਮਾਂ ਨੇ ਵੰਡੀਆਂ ਕਾਪੀਆਂ/ ਕਿਤਾਬਾਂ

ਰੋਪੜ: ਹੜ੍ਹ ਕਾਰਨ ਪ੍ਰਭਾਵਿਤ ਹੋਏ ਸਕੂਲੀ ਬੱਚਿਆਂ ਨੂੰ ਡਾ. ਦਲਜੀਤ ਸਿੰਘ ਚੀਮਾਂ ਨੇ ਵੰਡੀਆਂ ਕਾਪੀਆਂ/ ਕਿਤਾਬਾਂ,ਰੋਪੜ: ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਪਿਛਲੇ ਕਈ ਦਿਨਾਂ ਤੋਂ ਰੋਪੜ ਹਲਕੇ ਦੇ ਪਿੰਡ ਹੜ੍ਹ ਦੀ ਚਪੇਟ ਆ ਚੁੱਕੇ ਹਨ।ਰੋਪੜ ‘ਚ ਜਿਥੇ ਨਜ਼ਰ ਪੈਂਦੀ ਹੈ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਉਥੇ ਹੀ ਘਰਾਂ ਵਿੱਚ ਪਾਣੀ ਵੜਨ ਨਾਲ ਬੱਚਿਆਂ ਦੀਆਂ ਕਿਤਾਬਾਂ/ਕਾਪੀਆਂ ਨਸ਼ਟ ਹੋ ਗਈਆਂ ਹਨ। dr cheemaਅਜਿਹੇ 'ਚ ਉਹਨਾਂ ਦੇ ਸੁਨਹਿਰੀ ਭਵਿੱਖ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਦਿਆਰਥੀਆਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾ ਰਹੀ ਹੈ। ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ SIT ਤੋਂ ਹਟਾਉਣ ਦੀ ਕੀਤੀ ਮੰਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵੱਲੋਂ ਹੜ੍ਹ ਪ੍ਰਭਾਵਿਤ ਬੱਚਿਆਂ ਨੂੰ ਕਿਤਾਬਾਂ / ਕਾਪੀਆਂ ਅਤੇ ਸਕੂਲੀ ਬਸਤੇ ਵੰਡੇ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਦੀ ਪੜਾਈ ਦਾ ਨੁਕਸਾਨ ਨਾ ਹੋਵੇ। dr cheemaਡਾ.ਚੀਮਾ ਨੇ ਲਗਭਗ 300 ਬੱਚਿਆਂ ਦੀ ਸੂਚੀ ਤਿਆਰ ਕੀਤੀ ਹੈ ਜਿਨਾਂ ਦੀ ਪੜਾਈ ਪ੍ਰਭਾਵਿਤ ਹੋ ਰਹੀ ਹੈ ਤੇ ਉਨਾਂ ਨੂੰ ਇਹ ਸਮਾਨ ਦਿੱਤਾ ਜਾ ਰਿਹਾ ਹੈ।ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਰੋਪੜ ਜਿਲ੍ਹੇ 'ਚ ਹੜ੍ਹ ਨੇ ਕੋਹਰਾਮ ਮਚਾਇਆ ਹੋਇਆ ਹੈ, ਜਿਸ ਕਾਰਨ ਲੋਕਾਂ ਦੀ ਹਜ਼ਾਰਾਂ ਏਕੜ ਮੱਕੀ,ਝੋਨੇ ਅਤੇ ਹੋਰ ਫਸਲ ਤਬਾਹ ਹੋ ਗਈ ਹੈ। -PTC News


Top News view more...

Latest News view more...

PTC NETWORK
PTC NETWORK