ਰੋਪੜ ਦੇ ਸਰਕਾਰੀ ਹਸਪਤਾਲ ‘ਚੋਂ ਹਵਾਲਾਤੀ ਹੋਇਆ ਫਰਾਰ

Prisoner

ਰੋਪੜ ਦੇ ਸਰਕਾਰੀ ਹਸਪਤਾਲ ‘ਚੋਂ ਹਵਾਲਾਤੀ ਹੋਇਆ ਫਰਾਰ,ਰੋਪੜ : ਰੋਪੜ ਦੇ ਸਰਕਾਰੀ ਹਸਪਤਾਲ ‘ਚੋਂ ਰੋਪੜ ਜੇਲ ਦੇ ਇਕ ਹਵਾਲਾਤੀ ਦੇ ਫਰਾਰ ਹੋਣ ਦੀ ਸੂਚਨਾ ਮਿਲੀ ਹੈ। ਹਵਾਲਾਤੀ ਦੀ ਪਛਾਣ ਸੁਨੀਲ ਦੱਤ ਪੁੱਤਰ ਓਮ ਪ੍ਰਕਾਸ਼ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਹਵਾਲਾਤੀ ਐਨ.ਡੀ.ਪੀ.ਸੀ ਐਕਟ ਤਹਿਤ ਜਿਲ੍ਹਾ ਜੇਲ ‘ਚ ਬੰਦ ਸੀ। ਤੁਹਾਨੂੰ ਦੱਸ ਦੇਈਏ ਕਿ ਅੱਜ ਸਵੇਰੇ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ‘ਚੋਂ ਹੀ ਇੱਕ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ।

-PTC News