Wed, Apr 24, 2024
Whatsapp

ਰੋਪੜ: ਮੋਟਰਸਾਈਕਲ ਸਵਾਰ ਚੋਰਾਂ ਨੇ 2 ਸ਼ਰਾਬ ਦੇ ਠੇਕਿਆਂ 'ਤੇ ਕੀਤਾ ਹੱਥ ਸਾਫ

Written by  Joshi -- November 11th 2018 12:52 PM
ਰੋਪੜ: ਮੋਟਰਸਾਈਕਲ ਸਵਾਰ ਚੋਰਾਂ ਨੇ 2 ਸ਼ਰਾਬ ਦੇ ਠੇਕਿਆਂ 'ਤੇ ਕੀਤਾ ਹੱਥ ਸਾਫ

ਰੋਪੜ: ਮੋਟਰਸਾਈਕਲ ਸਵਾਰ ਚੋਰਾਂ ਨੇ 2 ਸ਼ਰਾਬ ਦੇ ਠੇਕਿਆਂ 'ਤੇ ਕੀਤਾ ਹੱਥ ਸਾਫ

ਰੋਪੜ: ਮੋਟਰਸਾਈਕਲ ਸਵਾਰ ਚੋਰਾਂ ਨੇ 2 ਸ਼ਰਾਬ ਦੇ ਠੇਕਿਆਂ 'ਤੇ ਕੀਤਾ ਹੱਥ ਸਾਫ,ਰੋਪੜ: ਪੰਜਾਬ ਵਿੱਚ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਘਟਨਾਵਾਂ ਨੂੰ ਵੱਡੇ ਪੱਧਰ 'ਤੇ ਅੰਜ਼ਾਮ ਦਿੱਤਾ ਜਾ ਰਿਹਾ ਹੈ। ਅਜਿਹਾ ਇੱਕ ਮਾਮਲਾ ਰੋਪੜ ਤੋਂ ਸਾਹਮਣੇ ਆਇਆ ਹੈ, ਜਿਥੇ ਕੁਝ ਸ਼ਰਾਰਤੀ ਅਨਸਰਾਂ ਨੇ 2 ਸ਼ਰਾਬ ਦੇ ਠੇਕਿਆਂ ਤੋਂ ਪਿਸਤੌਲ ਦੀ ਨੋਕ 'ਤੇ ਨਗਦੀ ਲੁੱਟ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਚੋਰ ਮੋਟਰਸਾਈਕਲ 'ਤੇ ਆਏ ਸਨ, ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਰੋਪੜ ਦੇ ਪਿੰਡ ਪਥਰੇੜੀ ਜੱਟਾ ਅਤੇ ਚਮਕੋਰ ਸਾਹਿਬ ਦੇ ਪਿੰਡ ਟੱਪਰੀਆਂ ਦਾ ਹੈ, ਜਿਥੇ ਸ਼ਰਾਰਤੀ ਅਨਸਰਾਂ ਵੱਲੋਂ ਹੱਥ ਸਾਫ ਕੀਤਾ ਗਿਆ ਹੈ।ਪਥਰੇੜੀ ਜੱਟਾ ਠੇਕੇ ਤੋਂ 32 ਹਜ਼ਾਰ ਤੇ ਟੱਪਰੀਆਂ ਦੇ ਠੇਕੇ ਤੋਂ 60 ਹਜ਼ਾਰ ਦੇ ਕਰੀਬ ਰਾਸ਼ੀ ਲੁੱਟੀ ਗਈ। ਹੋਰ ਪੜ੍ਹੋ:ਇੱਕ ਭਰਾ ਨੂੰ ਭੈਣ ਦੀ ਰਾਖੀ ਕਰਨੀ ਪਈ ਮਹਿੰਗੀ, ਸ਼ਰਾਰਤੀ ਅਨਸਰਾਂ ਨੇ ਇਸ ਗੱਲ ਦਾ ਲਿਆ ਬਦਲਾ ਇਸ ਘਟਨਾ ਤੋਂ ਬਾਅਦ ਠੇਕੇ 'ਤੇ ਮੌਜੂਦ ਵਿਅਕਤੀਆਂ ਨੇ ਇਸ ਘਟਨਾ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਵਾਲੀ ਜਗ੍ਹਾ ਦਾ ਜਾਇਜਾ ਲਿਆ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਸਾਡੀ ਟੀਮ ਜਾਂਚ ਵਿੱਚ ਜੁਟ ਗਈ ਹੈ ਅਤੇ ਜਲਦੀ ਹੀ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ ਅਤੇ ਉਕਤ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ। —PTC News


Top News view more...

Latest News view more...