ਰੋਪੜ: ਰੇਲਵੇ ਟਰੈਕ ‘ਤੇ ਮਿਲੀ ਸਿਰ ਕਟੀ ਲਾਸ਼, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

Railway Track

ਰੋਪੜ: ਰੇਲਵੇ ਟਰੈਕ ‘ਤੇ ਮਿਲੀ ਸਿਰ ਕਟੀ ਲਾਸ਼, ਇਲਾਕੇ ‘ਚ ਦਹਿਸ਼ਤ ਦਾ ਮਾਹੌਲ,ਰੋਪੜ: ਰੋਪੜ ਵਿਖੇ ਰੇਲਵੇ ਸ਼ਟੇਸ਼ਨ ਦੇ ਨਜ਼ਦੀਕ ਇਕ ਵਿਅਕਤੀ ਦੀ ਰੇਲ ਗੱਡੀ ਨਾਲ ਕੱਟ ਕੇ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ ਦਾ ਧੜ ਸ਼ਰੀਰ ਨਾਲ਼ੋਂ ਅਲੱਗ ਹੋ ਕੇ ਦੂਰ ਜਾ ਡਿੱਗਿਆ।

Railway Trackਮ੍ਰਿਤਕ ਦੀ ਪਛਾਣ ਕੇਵਲ ਸਿੰਘ ਪੁੱਤਰ ਫੁੱਮਣ ਸਿੰਘ ਵਾਸੀ ਬਲਾਚੋਰ ਦੇ ਰੂਪ ‘ਚ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਹੋਰ ਪੜ੍ਹੋ:ਸਤਲੁਜ ਤੇ ਬਿਆਸ ਦਰਿਆ ਦੇ ਪਾਣੀ ਦਾ ਵਧਿਆ ਪੱਧਰ, ਨੇੜਲੇ ਇਲਾਕਿਆਂ ਨੂੰ ਚਿਤਾਵਨੀ ਜਾਰੀ

Railway Trackਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਮੌਤ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਦਾ ਕਹਿਣਾ ਹੀ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਕੋਈ ਗੱਲ ਕਹੀ ਜਾ ਸਕਦੀ ਹੈ।

-PTC News