ਰੋਪੜ 'ਚ ਇਕ ਹੋਰ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ, ਜ਼ਿਲ੍ਹੇ 'ਚ ਸਿਰਫ਼ 2 ਐਕਟਿਵ ਕੇਸ

By Shanker Badra - May 30, 2020 4:05 pm

ਰੋਪੜ 'ਚ ਇਕ ਹੋਰ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ, ਜ਼ਿਲ੍ਹੇ 'ਚ ਸਿਰਫ਼ 2 ਐਕਟਿਵ ਕੇਸ:ਰੋਪੜ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਲਾਕਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਲਾ ਰੋਪੜ 'ਚ ਇਕ ਹੋਰ ਕੋਰੋਨਾ ਦਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ।

ਇਸ ਦੀ ਪੁਸ਼ਟੀ ਕਰਦਿਆਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਇਹ ਪਾਜ਼ੀਟਿਵ ਮਰੀਜ਼ 27 ਸਾਲਾ ਵਿਅਕਤੀ ਹੈ, ਜੋਕਿ ਦਿੱਲੀ ਤੋਂ ਪੰਜਾਬ ਪਰਤਿਆ ਸੀ। ਇਹ ਨੰਗਲ ਸ਼ਹਿਰ ਦਾ ਰਹਿਣ ਵਾਲਾ ਹੈ। ਇਸ ਨੂੰ ਗਿਆਨ ਸਾਗਰ ਮੈਡੀਕਲ ਸੈਂਟਰ ਬਨੂੜ ਵਿਖੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਰੂਪਨਗਰ ਤੋਂ ਇਕ ਡਰਾਈਵਰ ਦੀ ਰਿਪੋਰਟ ਪਾਜ਼ੀਟਿਵ ਆਈ ਸੀ।

ਇਸ ਦੇ ਨਾਲ ਹੀ ਹੁਣ  ਰੋਪੜ 'ਚ ਕੁੱਲ ਗਿਣਤੀ 61 ਹੋ ਗਈ ਹੈ, ਜਿਨ੍ਹਾਂ 'ਚੋਂ ਸਿਰਫ ਦੋ ਹੀ ਐਕਟਿਵ ਕੇਸ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ 'ਚ ਕੁੱਲ 2663 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ 'ਚੋਂ 2123 ਦੀ ਰਿਪੋਰਟ ਨੈਗੇਟਿਵ, 470 ਦੀ ਰਿਪੋਰਟ ਪੈਂਡਿੰਗ, 02 ਕੇਸ ਐਕਟਿਵ ਅਤੇ 59 ਠੀਕ ਹੋ ਚੁੱਕੇ ਹਨ ਜਦਕਿ ਪਿੰਡ ਚਤਾਮਲੀ ਨਿਵਾਸੀ ਇਕ ਵਿਅਕਤੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
-PTCNews

adv-img
adv-img