Sat, Apr 20, 2024
Whatsapp

ਵਿਧਾਇਕ ਸੰਦੋਆ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਅਦਾਲਤ ਨੇ ਚਾਰ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

Written by  Shanker Badra -- June 22nd 2018 02:53 PM
ਵਿਧਾਇਕ ਸੰਦੋਆ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਅਦਾਲਤ ਨੇ ਚਾਰ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਵਿਧਾਇਕ ਸੰਦੋਆ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਅਦਾਲਤ ਨੇ ਚਾਰ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਵਿਧਾਇਕ ਸੰਦੋਆ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਅਦਾਲਤ ਨੇ ਚਾਰ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ:ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਤੇ ਹਮਲਾ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਅੱਜ ਦੁਪਹਿਰ ਬਾਅਦ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ੍ਰੀ ਅਨੰਦਪੁਰ ਸਾਹਿਬ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ।roper AAP MLA attack Accused four days police remandਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 4 ਦਿਨਾ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।ਇਸ ਤੋਂ ਪਹਿਲਾਂ ਹਮਲੇ ਦੇ ਗ੍ਰਿਫ਼ਤਾਰ ਜਸਵਿੰਦਰ ਸਿੰਘ ਗੋਲਡੀ,ਅਮਰਜੀਤ ਸਿੰਘ, ਮਨਜੀਤ ਸਿੰਘ ਵਾਸੀ ਬੇਈਂਹਾਰਾ ਬਲਾਕ ਨੂਰਪੁਰ ਬੇਦੀ ਨੂੰ ਅਨੰਦਪੁਰ ਸਾਹਿਬ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਿਵਲ ਜੱਜ ਗੁਰਪ੍ਰੀਤ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।roper AAP MLA attack Accused four days police remandਦੂਜੇ ਪਾਸੇ ਅਨੰਦਪੁਰ ਸਾਹਿਬ ਪੁਲੀਸ ਥਾਣੇ ਵਿਚ ਆਈ.ਜੀ. ਐਸ.ਕੇ ਸਿੰਘ ਆਧਾਰਤ ਟੀਮ ਵੱਲੋਂ ਵੀ ਉਨ੍ਹਾਂ ਤੋਂ ਲੰਬੀ ਪੁੱਛ-ਗਿੱਛ ਕੀਤੀ ਗਈ। -PTCNews


Top News view more...

Latest News view more...