ਇਸ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਮਾਸਕ ਨਾ ਪਹਿਨਣ ‘ਤੇ ਲੱਗੇਗਾ 2 ਹਜ਼ਾਰ ਰੁਪਏ ਜੁਰਮਾਨਾ

Rs 2,000 Fine for Not Wearing Mask ,Delhi CM After All-Party Meet
ਇਸ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਮਾਸਕ ਨਾ ਪਹਿਨਣ 'ਤੇ ਲੱਗੇਗਾ 2 ਹਜ਼ਾਰ ਰੁਪਏ ਜੁਰਮਾਨਾ

ਇਸ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਮਾਸਕ ਨਾ ਪਹਿਨਣ ‘ਤੇ ਲੱਗੇਗਾ 2 ਹਜ਼ਾਰ ਰੁਪਏ ਜੁਰਮਾਨਾ:ਨਵੀਂ ਦਿੱਲੀ : ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਅਰਵਿੰਦ ਕੇਜਰੀਵਾਲ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦਿੱਲੀ ‘ਚ ਹੁਣ ਮਾਸਕ ਨਾ ਪਹਿਨਣ ‘ਤੇ 2000 ਰੁਪਏ ਦਾ ਜੁਰਮਾਨਾ ਲੱਗੇਗਾ। ਇਸ ਦਾ ਐਲਾਨ ਖ਼ੁਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ।

Rs 2,000 Fine for Not Wearing Mask ,Delhi CM After All-Party Meet
ਇਸ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਮਾਸਕ ਨਾ ਪਹਿਨਣ ‘ਤੇ ਲੱਗੇਗਾ 2 ਹਜ਼ਾਰ ਰੁਪਏ ਜੁਰਮਾਨਾ

ਉਨ੍ਹਾਂ ਕਿਹਾ ਕਿ ਦਿੱਲੀ ਵਿਚ ਹੁਣ ਮਾਸਕ ਨਾ ਪਹਿਨਣ ‘ਤੇ 2 ਹਜ਼ਾਰ ਰੁਪਏ ਦਾ ਜੁਰਮਾਨਾ ਲੱਗੇਗਾ। ਉਨ੍ਹਾਂ ਨੇ ਕਿਹਾ ਕਿ ਪਹਿਲਾਂ 500 ਰੁਪਏ ਦਾ ਜੁਰਮਾਨਾ ਲੱਗਦਾ ਸੀ ਪਰ ਕਈ ਲੋਕ ਅਜੇ ਵੀ ਮਾਸਕ ਨਹੀਂ ਪਹਿਨ ਰਹੇ ਹਨ। ਇਸ ਵਜ੍ਹਾ ਕਰ ਕੇ ਅਸੀਂ ਜੁਰਮਾਨੇ ਨੂੰ ਵਧਾ ਕੇ 2 ਹਜ਼ਾਰ ਰੁਪਏ ਕਰ ਰਹੇ ਹਾਂ।

Rs 2,000 Fine for Not Wearing Mask ,Delhi CM After All-Party Meet
ਇਸ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਮਾਸਕ ਨਾ ਪਹਿਨਣ ‘ਤੇ ਲੱਗੇਗਾ 2 ਹਜ਼ਾਰ ਰੁਪਏ ਜੁਰਮਾਨਾ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਐਲਾਨ ਕੋਰੋਨਾ ਸਥਿਤੀ ਨਾਲ ਨਜਿੱਠਣ ਲਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਾਰੇ ਦਲਾਂ ਦੀ ਬੈਠਕ ‘ਚ ਦਲਾਂ ਤੋਂ ਸਹਿਯੋਗ ਮੰਗਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਮਾਂ ਰਾਜਨੀਤੀ ਦਾ ਨਹੀਂ ਹੈ। ਸਾਰੇ ਦਲਾਂ ਨੂੰ ਮੇਰੀ ਬੇਨਤੀ ਹੈ ਕਿ ਉਹ ਆਪਣੇ ਵਰਕਰਾਂ ਤੋਂ ਸਾਰੀਆਂ ਜਨਤਕ ਥਾਵਾਂ ‘ਤੇ ਮਾਸਕ ਵੰਡਾਉਣ।

Rs 2,000 Fine for Not Wearing Mask ,Delhi CM After All-Party Meet
ਇਸ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਮਾਸਕ ਨਾ ਪਹਿਨਣ ‘ਤੇ ਲੱਗੇਗਾ 2 ਹਜ਼ਾਰ ਰੁਪਏ ਜੁਰਮਾਨਾ

ਜਨਤਕ ਥਾਵਾਂ ‘ਤੇ ਛੱਠ ਪੂਜਾ ਦੇ ਆਯੋਜਨ ‘ਤੇ ਕੇਜਰੀਵਾਲ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਹਰ ਕੋਈ ਛੱਠ ਪੂਜਾ ਧੂਮ-ਧਾਮ ਨਾਲ ਮਨਾਵੇ ਪਰ ਖਿਆਲ ਰੱਖੋ। ਇਕ ਕੋਰੋਨਾ ਪੀੜਤ ਨਾਲ ਕਈ ਲੋਕ ਕੋਰੋਨਾ ਪਾਜ਼ੇਟਿਵ ਹੋ ਸਕਦੇ ਹਨ। ਮੇਰੀ ਬੇਨਤੀ ਹੈ ਕਿ ਇਸ ਵਾਰ ਸਾਰੇ ਲੋਕ ਆਪਣੇ-ਆਪਣੇ ਘਰਾਂ ‘ਚ ਹੀ ਛੱਠ ਪੂਜਾ ਮਨਾਉਣ।

ਦੱਸ ਦਈਏ ਕਿਦਿੱਲੀ ‘ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਦਿੱਲੀ ਵਿੱਚ ਕੋਰੋਨਾ ਦੇ 7486 ਨਵੇਂ ਕੇਸ ਸਾਹਮਣੇ ਆਏ ਸਨ। ਇਸ ਤੋਂ ਬਾਅਦ ਰਾਜਧਾਨੀ ਵਿੱਚ ਸੰਕਰਮਿਤ ਕੁੱਲ ਕੋਰੋਨਾ ਦੀ ਗਿਣਤੀ 5 ਲੱਖ ਨੂੰ ਪਾਰ ਕਰ ਗਈ ਹੈ। ਜਦੋਂ ਕਿ ਇਸ ਮਹਾਮਾਰੀ ਨਾਲ ਬੁੱਧਵਾਰ ਨੂੰ ਰਿਕਾਰਡ 131 ਲੋਕਾਂ ਦੀ ਮੌਤ ਹੋ ਗਈ। ਇਹ ਦਿੱਲੀ ਵਿੱਚ ਕੋਰੋਨਾ ਸੰਕਰਮਣ ਨਾਲ ਮਰਨ ਵਾਲਿਆਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ।
-PTCNews