<![CDATA[ ਮੁੱਖਵਾਕ]]>https://www.ptcnews.tv/mukhwaken-usThu, 28 Mar 2024 09:52:33 +0530<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 28-March-2024 ]]>https://www.ptcnews.tv/news-in-punjabi/mukhwak/hukamnama-golden-temple-28-03-2024-4426081

Hukamnama Sachkhand Sri Harmandir Sahib, Sri Darbar Sahib Amritsar - 28.03.2024

ਸਲੋਕ ॥

ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥
ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥
ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥
ਪਉੜੀ ॥
ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥
ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥
ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥
ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥
ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਵੀਰਵਾਰ, ੧੫ ਚੇਤ (ਸੰਮਤ ੫੫੬ ਨਾਨਕਸ਼ਾਹੀ) ੨੮ ਮਾਰਚ, ੨੦੨੪ - ਅੰਗ: ੭੦੬
ਪੰਜਾਬੀ ਵਿਆਖਿਆ:
ਸਲੋਕ ॥
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।
English Translation:
SHALOK:
He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||
Thursday, 15th Chayt (Samvat 556 Nanakshahi) 28th March 2024 - Ang: 706
]]>
Gurteer SinghThu, 28 Mar 2024 09:52:33 +053043401774340177
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 27 March 2024 ]]>https://www.ptcnews.tv/news-in-punjabi/mukhwak/hukamnama-golden-temple-27-mar-2024-4421155

Hukamnama Sachkhand Sri Harmandir Sahib, Sri Darbar Sahib Amritsar - 27.03.2024

ਸਲੋਕ ਮਃ ੫ ॥

ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥
ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥
ਮਃ ੫ ॥
ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥
ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥
ਪਉੜੀ ॥
ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥
ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥
ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥
ਬੰਧਨ ਖੋਲਨਿੑ ਸੰਤ ਦੂਤ ਸਭਿ ਜਾਹਿ ਛਪਿ ॥
ਤਿਸੁ ਸਿਉ ਲਾਇਨਿੑ ਰੰਗੁ ਜਿਸ ਦੀ ਸਭ ਧਾਰੀਆ ॥
ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥
ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥
ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
ਬੁੱਧਵਾਰ, ੧੪ ਚੇਤ (ਸੰਮਤ ੫੫੬ ਨਾਨਕਸ਼ਾਹੀ) ੨੭ ਮਾਰਚ, ੨੦੨੪ - ਅੰਗ : ੫੨੦
ਪੰਜਾਬੀ ਵਿਆਖਿਆ:
ਸਲੋਕ ਮਃ ੫ ॥
(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ । ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ।੧। ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ।੨। (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ । ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ । (ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ।੯।
English Translation:
SHALOK, FIFTH MEHL:
Crossing the stream, my foot does not get stuck — I am filled with love for You. O Lord, my heart is attached to Your Feet; the Lord is Nanak’s raft and boat. || 1 || FIFTH MEHL: The sight of them banishes my evil-mindedness; they are my only true friends. I have searched the whole world; O servant Nanak, how rare are such persons! || 2 || PAUREE: You come to mind, O Lord and Master, when I behold Your devotees. The filth of my mind is removed, when I dwell in the Saadh Sangat, the Company of the Holy. The fear of birth and death is dispelled, meditating on the Word of His humble servant. The Saints untie the bonds, and all the demons are dispelled. They inspire us to love Him, the One who established the entire universe. The seat of the inaccessible and infinite Lord is the highest of the high. Night and day, with your palms pressed together, with each and every breath, meditate on Him. When the Lord Himself becomes merciful, then we attain the Society of His devotees. || 9 ||
Wednesday, 14th Chayt (Samvat 556 Nanakshahi) 27th March 2024 - Ang: 520
]]>
PTC News DeskWed, 27 Mar 2024 06:00:09 +053043353004335300
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 26 March 2024 ]]>https://www.ptcnews.tv/news-in-punjabi/mukhwak/hukamnama-golden-temple-26-mar-2024-4416544

Hukamnama Sachkhand Sri Harmandir Sahib, Sri Darbar Sahib Amritsar - 26.03.2024

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ

ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੩ ॥
ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥
ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥
ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥
ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥
ਮਃ ੩ ॥
ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥
ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥
ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥
ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥
ਪਉੜੀ ॥
ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥
ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥
ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥
ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥
ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥
ਮੰਗਲਵਾਰ, ੧੩ ਚੇਤ (ਸੰਮਤ ੫੫੬ ਨਾਨਕਸ਼ਾਹੀ) ੨੬ ਮਾਰਚ, ੨੦੨੪ - ਅੰਗ: ੫੦੮
ਪੰਜਾਬੀ ਵਿਆਖਿਆ:
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੩ ॥
ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ—ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ । ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ।੧। ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ । ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ।੨। ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ । ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ । ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ।੧।
GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM:
ONE UNIVERSAL CREATOR GOD. BY THE GRACE OF THE TRUE GURU:
SHALOK, THIRD MEHL:
This world perishing in attachment and possessiveness; no one knows the way of life. One who walks in harmony with the Guru’s Will, obtains the supreme status of life. Those humble beings who focus their consciousness on the Lord’s Feet, live forever and ever. O Nanak, by His Grace, the Lord abides in the minds of the Gurmukhs, who merge in celestial bliss. || 1 || THIRD MEHL: Within the self is the pain of doubt; engrossed in worldly affairs, they are killing themselves. Asleep in the love of duality, they never wake up; they are in love with, and attached to Maya. They do not think of the Naam, the Name of the Lord, and they do not contemplate the Word of the Shabad. This is the conduct of the self-willed manmukhs. They do not obtain the Lord’s Name, and they waste away their lives in vain; O Nanak, the Messenger of Death punishes and dishonors them. || 2 || PAUREE: He created Himself — at that time, there was no other. He consulted Himself for advice, and what He did came to pass. At that time, there were no Akaashic Ethers, no nether regions, nor the three worlds. At that time, only the Formless Lord Himself existed — there was no creation. As it pleased Him, so did He act; without Him, there was no other. || 1 ||
Tuesday, 13th Chayt (Samvat 556 Nanakshahi) 26th March 2024 - Ang: 508
]]>
PTC News DeskTue, 26 Mar 2024 06:00:09 +053043307124330712
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 25 March 2024 ]]>https://www.ptcnews.tv/news-in-punjabi/mukhwak/hukamnama-golden-temple-25-mar-2024-4412640

ਵਡਹੰਸੁ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥ ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥ ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥ ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥ ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥ ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥੫॥੧॥੯॥ ਸੋਮਵਾਰ, ੧੨ ਚੇਤ (ਸੰਮਤ ੫੫੬ ਨਾਨਕਸ਼ਾਹੀ) ੨੫ ਮਾਰਚ, ੨੦੨੪ (ਅੰਗ: ੫੬੪)


ਪੰਜਾਬੀ ਵਿਆਖਿਆ :
ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹੇ ਪਿਆਰੇ! ਮੇਰੇ ਮਨ ਵਿਚ (ਗੁਰੂ ਨੂੰ) ਮਿਲਣ ਦੀ ਤਾਂਘ ਹੈ । ਮੈਂ ਕਿਸ ਤਰ੍ਹਾਂ ਪੂਰੇ ਗੁਰੂ ਨੂੰ ਲੱਭਾਂ? ਹੇ ਸਹੇਲੀ! ਜੇ ਬਾਲਕ ਨੂੰ ਸੌ ਖੇਡਾਂ ਨਾਲ ਖਿਡਾਇਆ ਜਾਏ (ਪਰਚਾਇਆ ਜਾਏ), ਤਾਂ ਭੀ ਉਹ ਦੁੱਧ ਤੋਂ ਬਿਨਾ ਨਹੀਂ ਰਹਿ ਸਕਦਾ । (ਤਿਵੇਂ ਹੀ) ਹੇ ਸਖੀ! ਜੇ ਮੈਨੂੰ ਸੌ ਭੋਜਨ ਭੀ ਦਿੱਤੇ ਜਾਣ, ਤਾਂ ਭੀ ਮੇਰੇ ਅੰਦਰ (ਵੱਸਦੀ ਪ੍ਰਭੂ-ਮਿਲਾਪ ਦੀ) ਭੁੱਖ ਲਹਿ ਨਹੀਂ ਸਕਦੀ । ਹੇ ਸਹੇਲੀ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ, ਪਿਆਰੇ ਪ੍ਰਭੂ ਦਾ ਪੇ੍ਰਮ ਵੱਸ ਰਿਹਾ ਹੈ । (ਉਸ ਦੇ) ਦਰਸਨ ਤੋਂ ਬਿਨਾ ਮੇਰਾ ਮਨ ਸ਼ਾਂਤੀ ਨਹੀਂ ਹਾਸਲ ਕਰ ਸਕਦਾ ।੧। ਹੇ ਮੇਰੇ ਸੱਜਣ! ਹੇ ਮੇਰੇ ਪਿਆਰੇ ਵੀਰ! (ਮੇਰੀ ਬੇਨਤੀ) ਸੁਣ । ਮੈਨੂੰ ਆਤਮਕ ਆਨੰਦ ਦੇਣ ਵਾਲਾ ਮਿਤ੍ਰ-ਗੁਰੂ ਮਿਲਾ । ਉਹ (ਗੁਰੂ) ਮੇਰੀ ਜਿੰਦ ਦੀ ਸਾਰੀ ਪੀੜਾ ਜਾਣਦਾ ਹੈ, ਤੇ, ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦਾ ਹੈ । (ਹੇ ਵੀਰ!) ਮੈਂ ਉਸ (ਪਰਮਾਤਮਾ) ਤੋਂ ਬਿਨਾ ਰਤਾ ਭਰ ਸਮਾ ਭੀ ਨਹੀਂ ਰਹਿ ਸਕਦਾ (ਉਸ ਦੇ ਵਿਛੋੜੇ ਵਿਚ ਮੈਂ ਤੜਫਦਾ ਹਾਂ) ਜਿਵੇਂ ਪਪੀਹਾ ਵਰਖਾ ਦੀ ਬੂੰਦ ਦੀ ਖ਼ਾਤਰ ਵਿਲਕਦਾ ਹੈ । ਹੇ ਪ੍ਰਭੂ! ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਮੈਂ ਆਪਣੇ ਹਿਰਦੇ ਵਿਚ ਵਸਾਵਾਂ? ਤੂੰ ਮੈਨੂੰ ਗੁਣ-ਹੀਣ ਨੂੰ (ਸਦਾ) ਬਚਾ ਲੈਂਦਾ ਹੈਂ ।੨। ਹੇ ਸਖੀ! ਮੈਂ ਪ੍ਰਭੂ-ਪਤੀ ਨੂੰ ਮਿਲਣ ਵਾਸਤੇ ਉਤਾਵਲੀ ਹੋ ਰਹੀ ਹਾਂ । ਮੈਂ ਕਦੋਂ ਉਸ ਪਤੀ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗੀ? ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਮੈਨੂੰ ਸਾਰੇ ਪਦਾਰਥਾਂ ਦੇ ਭੋਗ ਭੁੱਲ ਚੁੱਕੇ ਹਨ, ਇਹ ਪਦਾਰਥ ਪ੍ਰਭੂ-ਪਤੀ ਤੋਂ ਬਿਨਾ ਮੇਰੇ ਕਿਸੇ ਕੰਮ ਨਹੀਂ । ਹੇ ਸਹੇਲੀ! ਮੈਨੂੰ ਤਾਂ ਆਪਣੇ ਸਰੀਰ ਉੱਤੇ ਇਹ ਕੱਪੜਾ ਭੀ ਨਹੀਂ ਸੁਖਾਂਦਾ, ਤਾਹੀਏਂ ਮੈਂ ਕੋਈ ਪਹਿਰਾਵਾ ਨਹੀਂ ਕਰ ਸਕਦੀ । ਜਿਨ੍ਹਾਂ ਸਹੇਲੀਆਂ ਨੇ ਪਿਆਰੇ ਲਾਲ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਹਨਾਂ ਅੱਗੇ ਅਰਜ਼ੋਈ ਕਰਦੀ ਹਾਂ (ਕਿ ਮੈਨੂੰ ਭੀ ਉਸ ਦੇ ਚਰਨਾਂ ਵਿਚ ਜੋੜ ਦੇਣ) ।੩। ਹੇ ਸਹੇਲੀ! ਜੇ ਮੈਂ ਸਾਰੇ ਸਿੰਗਾਰ ਕਰ ਭੀ ਲਏ, ਤਾਂ ਭੀ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ (ਇਹ ਸਿੰਗਾਰ) ਕਿਸੇ ਕੰਮ ਨਹੀਂ ਆਉਂਦੇ । ਹੇ ਸਖੀ! ਜੇ ਪ੍ਰਭੂ-ਪਤੀ ਨੇ ਮੇਰੀ ਵਾਤ ਹੀ ਨਾਹ ਪੁੱਛੀ (ਮੇਰੇ ਵਲ ਧਿਆਨ ਹੀ ਨਾਹ ਕੀਤਾ) ਤਾਂ ਮੇਰੀ ਤਾਂ ਸਾਰੀ ਜਵਾਨੀ ਹੀ ਵਿਅਰਥ ਚਲੀ ਜਾਵੇਗੀ । ਹੇ ਸਖੀ! ਉਹ ਸੁਹਾਗਣਾਂ ਬਹੁਤ ਭਾਗਾਂ ਵਾਲੀਆਂ ਹਨ ਜਿਨ੍ਹਾਂ ਦੇ ਹਿਰਦੇ ਵਿਚ ਖਸਮ-ਪ੍ਰਭੂ ਸਦਾ ਟਿਕਿਆ ਰਹਿੰਦਾ ਹੈ । ਹੇ ਸਹੇਲੀ! ਮੈਂ ਉਹਨਾਂ ਸੁਹਾਗਣਾਂ ਤੋਂ ਕੁਰਬਾਨ ਹਾਂ, ਮੈਂ ਸਦਾ ਉਹਨਾਂ ਦੇ ਪੈਰ ਧੋਂਦੀ ਹਾਂ (ਧੋਣ ਨੂੰ ਤਿਆਰ ਹਾਂ) ।੪। ਹੇ ਸਹੇਲੀ! ਜਿਤਨਾ ਚਿਰ ਮੈਨੂੰ ਕਿਸੇ ਹੋਰ (ਦੇ ਆਸਰੇ) ਦਾ ਭੁਲੇਖਾ ਸੀ, ਉਤਨਾ ਚਿਰ ਮੈਂ ਪ੍ਰਭੂ ਨੂੰ (ਆਪਣੇ ਤੋਂ) ਦੂਰ (-ਵੱਸਦਾ) ਜਾਣਦੀ ਰਹੀ । ਪਰ, ਹੇ ਸਹੇਲੀ! ਜਦੋਂ ਮੈਨੂੰ ਪੂਰਾ ਗੁਰੂ ਮਿਲ ਪਿਆ, ਤਾਂ ਮੇਰੀ ਹਰੇਕ ਆਸ ਹਰੇਕ ਤਾਂਘ ਪੂਰੀ ਹੋ ਗਈ (ਕਿਉਂਕਿ) ਹੇ ਸਖੀ! ਮੈਂ ਸਾਰੇ ਸੁਖਾਂ ਤੋਂ ਸ੍ਰੇਸ਼ਟ (ਪ੍ਰਭੂ-ਮਿਲਾਪ ਦਾ) ਸੁਖ ਪਾ ਲਿਆ, ਮੈਨੂੰ ਉਹ ਪ੍ਰਭੂ-ਪਤੀ ਸਭਨਾਂ ਵਿਚ ਵੱਸਦਾ ਦਿੱਸ ਪਿਆ । ਹੇ ਦਾਸ ਨਾਨਕ! (ਆਖ—) ਹੇ ਸਹੇਲੀ! ਗੁਰੂ ਦੀ ਚਰਨੀਂ ਲੱਗ ਕੇ ਮੈਂ ਪਰਮਾਤਮਾ ਦੇ ਮਿਲਾਪ ਦਾ ਆਨੰਦ ਪ੍ਰਾਪਤ ਕਰ ਲਿਆ ਹੈ ।੫।੧।੯।


English Translation:

WADAHANS,  FIFTH MEHL,  SECOND HOUSE:

ONE UNIVERSAL CREATOR GOD.  BY THE GRACE OF THE TRUE GURU:

Deep within my inner being, is the longing to meet my Beloved; how can I find the Perfect Guru? Even though a baby may play hundreds of games, he cannot survive without milk. The hunger deep within me is not satisfied, O my friend, even though I am served hundreds of dishes. My mind and body are filled with love for my Beloved; how can my mind be comforted, without the Blessed Vision of His Darshan?  || 1 ||   Listen, O my dear friends and Siblings of Destiny — lead me to my True Friend, the Giver of peace. He knows all the troubles of my soul; every day, he tells me stories of the Lord. I cannot survive without Him, even for an instant. I cry out for Him, as the song-bird cries for water. Which of Your Excellent Virtues should I contemplate? You save even worthless beings like me.  || 2 ||   I have become sad and depressed, longing for my Husband Lord, O my friend; when will I see my Husband with my eyes? I have forgotten how to enjoy all pleasures; without my Husband Lord, they are of no use at all. These clothes do not bring my body any pleasure; I cannot dress myself. I bow to those friends of mine, who have enjoyed their Beloved Husband Lord.  || 3 ||   I have adorned myself with all sorts of decorations, O my friend, but without my Husband Lord, they are of no use at all. When my Husband does not care for me, O my friend, then my youth passes away, totally useless. Blessed, blessed are the happy soul-brides, O my friend, who are immersed in their Husband Lord. I am a sacrifice to those happy soul-brides, O my friend; I wash their feet forever.  || 4 ||   As long as I suffered from duality and doubt, O my friend, I thought that God was far away. But when I met the Perfect True Guru, O my friend, then all my hopes and desires were fulfilled. I have obtained all pleasures and comforts, O my friend; my Husband Lord is all-pervading everywhere. Servant Nanak enjoys the Lord’s Love, O my friend; I fall at the feet of the Guru, the True Guru.  || 5 || 1 || 9 ||

Monday, 12th Chayt (Samvat 556 Nanakshahi) 25th March 2024   (Page: 564)

]]>
PTC News DeskMon, 25 Mar 2024 06:00:10 +053043268264326826
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 24 March 2024 ]]>https://www.ptcnews.tv/news-in-punjabi/mukhwak/hukamnama-golden-temple-24-mar-2024-4409506

ਧਨਾਸਰੀ ਮਹਲਾ ੪॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
ਐਤਵਾਰ, ੧੧ ਚੇਤ (ਸੰਮਤ ੫੫੬ ਨਾਨਕਸ਼ਾਹੀ) ੨੪ ਮਾਰਚ, ੨੦੨੪ (ਅੰਗ: ੬੬੮)


ਪੰਜਾਬੀ ਵਿਆਖਿਆ :
ਧਨਾਸਰੀ ਮਹਲਾ ੪॥ ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸ੍ਵਾਂਤੀ ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੑਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨੑਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।


English Translation:

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant.  || 1 ||   Without the Lord, I cannot live for even a second. Like the addict who dies without his drug, I die without the Lord.  ||  Pause  ||   You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent.  || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor.  || 3 ||   He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee.  || 4 || 5 ||

Sunday, 11th Chayt (Samvat 556 Nanakshahi) 24th March 2024   (Page: 668)

]]>
PTC News DeskSun, 24 Mar 2024 06:00:08 +053043237094323709
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 23 March 2024 ]]>https://www.ptcnews.tv/news-in-punjabi/mukhwak/hukamnama-golden-temple-23-mar-2024-4405664

ਵਡਹੰਸੁ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥ ਸ਼ਨਿਚਰਵਾਰ, ੧੦ ਚੇਤ (ਸੰਮਤ ੫੫੬ ਨਾਨਕਸ਼ਾਹੀ) ੨੩ ਮਾਰਚ, ੨੦੨੪ (ਅੰਗ: ੫੬੧)


ਪੰਜਾਬੀ ਵਿਆਖਿਆ:
ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ । (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ । ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ । ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ।੧। ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ । ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ । ਹੇ ਨਾਨਕ! (ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ ।੨। ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ—(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ—ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ । ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ—ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ—ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ । ਹੇ ਨਾਨਕ! (ਆਖ—ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ ।੩। ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ । ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ । ਹੇ ਨਾਨਕ! (ਆਖ—) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ ।੪। ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ । (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ । ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ । ਹੇ ਨਾਨਕ! (ਆਖ—) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ ।੫। ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ । ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ । (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ । ਹੇ ਨਾਨਕ! ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ ।੬।੧।੩।


English Translation:

WADAHANS, FOURTH MEHL, SECOND HOUSE:

ONE UNIVERSAL CREATOR GOD.  BY THE GRACE OF THE TRUE GURU:

Within my mind there is such a great yearning; how will I attain the Blessed Vision of the Lord’s Darshan? I go and ask my True Guru; with the Guru’s advice, I shall teach my foolish mind. The deluded mind is instructed in the Word of the Guru’s Shabad, and meditates forever on the Lord, Har, Har. O Nanak, one whom my Beloved blesses with His Glance of Grace, focuses his consciousness on the Lord’s Feet.  || 1 ||   I dress myself in all sorts of robes for the sake of my Husband, so that my True Lord God will be pleased. But my Beloved Husband Lord does not even cast a glance in my direction; how can I be consoled? For His sake, I adorn myself with adornments, but my Husband is imbued with another. O Nanak, blessed, blessed, blessed is that soul-bride, who enjoys her True, Sublime Husband Lord.  || 2 ||   I go and ask the blessed, happy soul-bride, “How did you attain Him — your Husband Lord, my God?” She answers, “My True Husband blessed me with His Glance of Grace; I abandoned the distinction between mine and yours. Dedicate everything — mind, body and soul to the Lord God; this is the way to meet Him, O sister.” If her God gazes upon her with favor, O Nanak, her light merges into the Light.  || 3 ||   I dedicate my mind and body to the one who brings me a message from my Lord God. I wave the fan over him every day, serve him and carry water for him.  Constantly and continuously, I serve the Lord’s humble servant, who recites the sermon of the Lord, Har, Har. Hail, hail unto the Guru, the Guru, the Perfect True Guru, who fulfills the desires of Nanak’s mind.  || 4 ||   Let me meet the Guru, my best friend, O Lord; meeting Him, I meditate on the Lord’s Name. I seek the Lord’s sermon from the Guru, the True Guru; joining with Him, I sing the Glorious Praises of the Lord. Each and every day, forever, I sing the Lord’s Praises; my mind lives by hearing Your Name. O Nanak, that moment when I forget my Lord and Master — at that moment, my soul dies.  || 5 ||   Everyone longs to see the Lord, but he alone sees Him, whom the Lord causes to see Him. One upon whom my Beloved bestows His Glance of Grace cherishes the Lord, Har, Har forever. He alone cherishes the Lord, Har, Har, forever and ever, who meets my Perfect True Guru. O Nanak, the Lord’s humble servant and the Lord become One; meditating on the Lord, he blends with the Lord.  || 6 || 1 || 3 ||

Saturday, 10th Chayt (Samvat 556 Nanakshahi) 23rd March 2024      (Page: 561)

]]>
PTC News DeskSat, 23 Mar 2024 06:00:12 +053043198814319881
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 22 March 2024 ]]>https://www.ptcnews.tv/news-in-punjabi/mukhwak/hukamnama-golden-temple-22-mar-2024-4400535

ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥
ਸ਼ੁੱਕਰਵਾਰ, ੯ ਚੇਤ (ਸੰਮਤ ੫੫੬ ਨਾਨਕਸ਼ਾਹੀ) ੨੨ ਮਾਰਚ, ੨੦੨੪ (ਅੰਗ: ੭੧੫)


ਪੰਜਾਬੀ ਵਿਆਖਿਆ:
ਟੋਡੀ ਮਹਲਾ ੫ ॥ ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ, ਜਿਵੇਂ ਮੱਛੀ ਨੂੰ ਕੁੰਡੀ ਵਿਚ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ ਸਦਾ ਬਹੁਤ ਬਹੁਤ ਮਾਇਆ ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ ਦਿੱਤਾ ਹੋਇਆ ਇਹ ਸਰੀਰ ਹੈ, ਇਸੇ ਨਾਲ ਮੂਰਖ ਜੀਵ ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ ਆਪਣੇ ਮਨ ਨੂੰ ਤ੍ਰਿਸ਼ਨਾ ਦੀ ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, ਇਸ ਦੀ ਬਰਕਤਿ ਨਾਲ ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! (ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।


English Translation:

TODEE, FIFTH MEHL:

My foolish heart is in the grip of pride. By the Will of my Lord God, Maya, like a witch, has swallowed by soul.  ||  Pause  ||   More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires.  || 1 ||   Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again.  || 2 || 2 || 19 ||

Friday, 9th Chayt (Samvat 556 Nanakshahi) 22nd March 2024   (Page: 715)

]]>
PTC News DeskFri, 22 Mar 2024 06:00:13 +053043147784314778
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 21 March 2024 ]]>https://www.ptcnews.tv/news-in-punjabi/mukhwak/hukamnama-golden-temple-21-mar-2024-4391847

ਬਿਲਾਵਲੁ ਮਹਲਾ ੫ ॥
ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥
ਵੀਰਵਾਰ, ੮ ਚੇਤ (ਸੰਮਤ ੫੫੬ ਨਾਨਕਸ਼ਾਹੀ) ੨੧ ਮਾਰਚ, ੨੦੨੪ (ਅੰਗ: ੮੨੧) ਪੰਜਾਬੀ ਵਿਆਖਿਆ: ਬਿਲਾਵਲੁ ਮਹਲਾ ੫ ॥ ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ । ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ ।੧।ਰਹਾਉ। ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ । (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕੋ੍ਰੜਾਂ ਜਨਮਾਂ ਦੀ (ਮਾਇਆ ਦੀ) ਤਿ੍ਰਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ ।੧। ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ । ਹੇ ਨਾਨਕ! ਆਖ—ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ ।੨।੫।੮੫।


English Translation:


BILAAVAL,  FIFTH MEHL:

He Himself has saved His humble servant. In His Mercy, the Lord, Har, Har, has blessed me with His Name, and all my pains and afflictions have been dispelled.  || 1 ||  Pause  ||   Sing the Glorious Praises of the Lord of the Universe, all you humble servants of the Lord; chant the jewels, the songs of the Lord with your tongue. The desires of millions of incarnations shall be quenched, and your soul shall be satisfied with the sweet, sublime essence of the Lord.  || 1 ||   I have grasped the Sanctuary of the Lord’s Feet; He is the Giver of peace; through the Word of the Guru’s Teachings, I meditate and chant the Chant of the Lord. I have crossed over the world-ocean, and my doubt and fear are dispelled, says Nanak, through the glorious granduer of our Lord and Master.  || 2 || 5 || 85 ||

Thursday, 8th Chayt (Samvat 556 Nanakshahi) 21st March 2024     (Page:  821)

]]>
PTC News DeskThu, 21 Mar 2024 06:00:10 +053043061424306142
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 20 March 2024 ]]>https://www.ptcnews.tv/news-in-punjabi/mukhwak/hukamnama-golden-temple-20-mar-2024-4372211

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਬੁੱਧਵਾਰ, ੭ ਚੇਤ (ਸੰਮਤ ੫੫੬ ਨਾਨਕਸ਼ਾਹੀ) ੨੦ ਮਾਰਚ, ੨੦੨੪ (ਅੰਗ: ੬੯੬)


ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।


English Translation:

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off.  || 1 ||   O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless.  ||  Pause  ||   Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless.  || 2 ||   Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe.  || 3 ||   I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You.  || 4 || 1 ||

Wednesday, 7th Chayt (Samvat 556 Nanakshahi) 20th March 2024    (Page: 696)

]]>
PTC News DeskWed, 20 Mar 2024 06:00:08 +053042926794292679
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 19 March 2024 ]]>https://www.ptcnews.tv/news-in-punjabi/mukhwak/hukamnama-golden-temple-19-mar-2024-4366272

ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਮੰਗਲਵਾਰ, ੬ ਚੇਤ (ਸੰਮਤ ੫੫੬ ਨਾਨਕਸ਼ਾਹੀ) ੧੯ ਮਾਰਚ, ੨੦੨੪ (ਅੰਗ: ੬੯੪)


ਪੰਜਾਬੀ ਵਿਆਖਿਆ:
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।


English Translation:

DHANAASAREE, DEVOTEE RAVI DAAS JEE:

ONE UNIVERSAL CREATOR GOD.  BY THE GRACE OF THE TRUE GURU:

There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection.  || 1 ||   I am a sacrifice, a sacrifice to the Lord. O Lord, why are You silent?  ||  Pause  ||   For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan.  || 2 || 1 ||

Tuesday, 6th Chayt (Samvat 556 Nanakshahi) 19th March 2024   (Page:  694)

]]>
PTC News DeskTue, 19 Mar 2024 06:00:08 +053042868414286841
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 18 March 2024 ]]>https://www.ptcnews.tv/news-in-punjabi/mukhwak/hukamnama-golden-temple-18-mar-2024-4361837

ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
ਸੋਮਵਾਰ, ੫ ਚੇਤ (ਸੰਮਤ ੫੫੬ ਨਾਨਕਸ਼ਾਹੀ) ੧੮ ਮਾਰਚ, ੨੦੨੪ (ਅੰਗ: ੬੬੮)


ਪੰਜਾਬੀ ਵਿਆਖਿਆ :
ਧਨਾਸਰੀ ਮਹਲਾ ੪ ॥ ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤਿ੍ਰਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੪।੬।


English Translation:

DHANAASAREE, FOURTH MEHL:

Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across.  || 1 ||   O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship.  ||  Pause  ||   The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased.  || 2 ||   The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen.  || 3 ||   You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves.  || 4 || 6 ||

Monday, 5th Chayt (Samvat 556 Nanakshahi) 18th March 2024     (Page: 668)

]]>
PTC News DeskMon, 18 Mar 2024 06:00:08 +053042824934282493
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 17 March 2024 ]]>https://www.ptcnews.tv/news-in-punjabi/mukhwak/hukamnama-golden-temple-17-mar-2024-4359893

ਸੋਰਠਿ ਮਹਲਾ ੫ ॥
ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਐਤਵਾਰ, ੪ ਚੇਤ (ਸੰਮਤ ੫੫੬ ਨਾਨਕਸ਼ਾਹੀ) ੧੭ ਮਾਰਚ, ੨੦੨੪ (ਅੰਗ: ੬੨੮)


ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥ ਹੇ ਭਾਈ! ਜਦੋਂ ਗੁਰੁੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ ਗੁਰੂ ਮਿਲਾਇਆ। ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ ਪਰਮਾਤਮਾ ਨੇ ਸਾਡੀ ਲਾਜ ਰੱਖ ਲਈ, ਬਿਖੈ ਠਗਉਰੀ ਤੋਂ ਬਚਾ ਲਿਆ।੧। ਹੇ ਭਾਈ ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ ਜੋ ਕੁਝ ਪਰਮਾਤਮਾ ਪਾਸੋਂ ਮੰਗਦੇ ਹਨ, ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। ਪਰਮਾਤਮਾ ਦੀ ਸਹਾਇਤਾ ਉਤੇ ਰੱਖੀ ਹੋਈ ਕੋਈ ਭੀ ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ ਸੁਭਾਵ ਬਣ ਜਾਂਦਾ ਹੈ, ਤੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜੋਰ ਮੁੱਕ ਜਾਂਦਾ ਹੈ। ਜਿਸ ਭੀ ਮਨੁੱਖ ਨੇ ਸਿਫ਼ਤਿ ਸਾਲਾਹ ਵਿਚ ਮਨ ਜੋੜਿਆ ਕਰਤਾਰ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩। ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ, ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋਏ।੪।੧੫।੭੯।


English Translation:

SORAT’H, FIFTH MEHL:

When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor.  || 1 ||   The Lord’s feet are forever peace-giving. Whatever fruit one desires, he receives; his hopes shall not go in vain.  || 1 ||  Pause  ||   That Saint, unto whom the Lord of Life, the Great Giver, extends His Mercy — he alone sings the Glorious Praises of the Lord. His soul is absorbed in loving devotional worship; his mind is pleasing to the Supreme Lord God.  || 2 ||   Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions.  || 3 ||   Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru.  || 4 || 15 || 79 ||

Sunday, 4th Chayt (Samvat 556 Nanakshahi) 17th March 2024    (Page: 628)

]]>
PTC News DeskSun, 17 Mar 2024 06:00:08 +053042806144280614
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 16 March 2024 ]]>https://www.ptcnews.tv/news-in-punjabi/mukhwak/hukamnama-golden-temple-16-mar-2024-4355766

ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ॥
ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਸ਼ਨਿਚਰਵਾਰ, ੩ ਚੇਤ (ਸੰਮਤ ੫੫੬ ਨਾਨਕਸ਼ਾਹੀ) ੧੬ ਮਾਰਚ, ੨੦੨੪ (ਅੰਗ: ੬੨੧)


ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ॥ ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ ।ਰਹਾਉ। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ । ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ । ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ । ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ । ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ।੪।੧।੫੧।


English Translation:

SORAT’H, FIFTH MEHL, THIRD HOUSE, CHAU-PADAS:

ONE UNIVERSAL CREATOR GOD.  BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord.  || 1 ||   Now, I do not go searching anywhere else, because I have met the Guru, the Lord of the Universe.  ||  Pause  ||   When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go?  || 2 ||   There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands.  || 3 ||   He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit.  || 4 || 1 || 51 ||

Saturday, 3rd Chayt (Samvat 556 Nanakshahi) 16th March 2024     (Page: 621)

]]>
PTC News DeskSat, 16 Mar 2024 06:00:08 +053042766114276611
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 15 March 2024 ]]>https://www.ptcnews.tv/news-in-punjabi/mukhwak/hukamnama-golden-temple-15-mar-2024-4351334

ਰਾਮਕਲੀ ਮਹਲਾ ੫ ॥
ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥
ਸ਼ੁੱਕਰਵਾਰ, ੨ ਚੇਤ (ਸੰਮਤ ੫੫੬ ਨਾਨਕਸ਼ਾਹੀ) ੧੫ ਮਾਰਚ, ੨੦੨੪ (ਅੰਗ: ੮੮੪)


ਪੰਜਾਬੀ ਵਿਆਖਿਆ :
ਰਾਮਕਲੀ ਮਹਲਾ ੫ ॥ ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ । (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ ।੧। ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ । ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ ।੧।ਰਹਾਉ।ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ । ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ ।੨।ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ । ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ । ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ ।੩।ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ । ਹੇ ਨਾਨਕ! (ਆਖ—) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ ।੪।੫।


English Translation:

RAAMKALEE, FIFTH MEHL:

God has made me His own, and vanquished all my enemies. Those enemies who have plundered this world, have all been placed in bondage.  || 1 ||   The True Guru is my Transcendent Lord. I enjoy countless pleasures of power and tasty delights, chanting Your Name, and placing my faith in You.  || 1 ||  Pause  ||   I do not think of any other at all. The Lord is my protector, above my head. I am carefree and independent, when I have the Support of Your Name, O my Lord and Master.  || 2 ||   I have become perfect, meeting with the Giver of peace, and now, I lack nothing at all. I have obtained the essence of excellence, the supreme status; I shall not forsake it to go anywhere else.  || 3 ||   I cannot describe how You are, O True Lord, unseen, infinite, immeasurable, unfathomable and unmoving Lord. O Nanak, He is my Lord and Master.  || 4 || 5 ||

Friday, 2nd Chayt (Samvat 556 Nanakshahi) 15th March 2024     (Page: 884)

]]>
PTC News DeskFri, 15 Mar 2024 06:00:08 +053042722514272251
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 14 March 2024 ]]>https://www.ptcnews.tv/news-in-punjabi/mukhwak/hukamnama-golden-temple-14-mar-2024-4332234

ਸਲੋਕੁ ਮਃ ੩ ॥
ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥
ਵੀਰਵਾਰ, ੧ ਚੇਤ (ਸੰਮਤ ੫੫੬ ਨਾਨਕਸ਼ਾਹੀ) ੧੪ ਮਾਰਚ, ੨੦੨੪ (ਅੰਗ ੬੪੮)


ਪੰਜਾਬੀ ਵਿਆਖਿਆ :
ਸਲੋਕੁ ਮਃ ੩ ॥ ਹੇ ਨਾਨਕ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ, (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ।੧। ਹੇ ਨਾਨਕ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ।੨। ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ । ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ । ਹੇ ਦਾਸ ਨਾਨਕ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ ।੧੫।


English Translation:

SHALOK, THIRD MEHL:

O Nanak, the blind, ignorant fools do not remember the Naam, the Name of the Lord; they involve themselves in other activities. They are bound and gagged at the door of the Messenger of Death; they are punished, and in the end, they rot away in manure.  || 1 ||   THIRD MEHL:  O Nanak, those humble beings are true and approved, who serve their True Guru. They remain absorbed in the Name of the Lord, and their comings and goings cease.  || 2 ||   PAUREE:  Gathering the wealth and property of Maya, brings only pain in the end. Homes, mansions and adorned palaces will not go with anyone. He may breed horses of various colors, but these will not be of any use to him. O human, link your consciousness to the Lord’s Name, and in the end, it shall be your companion and helper. Servant Nanak meditates on the Naam, the Name of the Lord; the Gurmukh is blessed with peace.  || 15 ||

Thursday, 1st Chayt (Samvat 556 Nanakshahi) 14th March 2024    (Page: 648)

]]>
PTC News DeskThu, 14 Mar 2024 06:00:08 +053042532974253297
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 13 March 2024 ]]>https://www.ptcnews.tv/news-in-punjabi/mukhwak/hukamnama-golden-temple-13-mar-2024-4329114

ਬਿਲਾਵਲੁ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣੀ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥ ਬੁੱਧਵਾਰ, ੩੦ ਫੱਗਣ (ਸੰਮਤ ੫੫੫ ਨਾਨਕਸ਼ਾਹੀ) ੧੩ ਮਾਰਚ, ੨੦੨੪ (ਅੰਗ: ੮੪੫)


ਪੰਜਾਬੀ ਵਿਆਖਿਆ:
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ । ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ । (ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ । (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ—ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ । (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ—) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ । ਨਾਨਕ (ਭੀ) ਬੇਨਤੀ ਕਰਦਾ ਹੈ—(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ ।੧। ਹੇ ਭਾਈ! (ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ । ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ । ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ । ਹੇ ਭਾਈ! (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ । ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ । (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ । ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ—ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼) ।੨। (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ । ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ । ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ । ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ) । (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ । (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ । ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ । (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ) । (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ । ਨਾਨਕ ਬੇਨਤੀ ਕਰਦਾ ਹੈ—(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ ।੩। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ, ਉਸ ਦਾ (ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈ, ਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ । (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ ਆਤਮਕ ਅਡੋਲਤਾ ਵਿਚ (ਟਿਕ ਕੇ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੀ ਹੈ, ਉਸ ਦੀਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ । ਸਾਧ ਸੰਗਤਿ ਦੀ ਚਰਨ-ਧੂੜ ਦੇ ਪਰਤਾਪ ਨਾਲ (ਉਸ ਦੇ ਅੰਦਰੋਂ) ਮਮਤਾ ਵਧਾਣ ਵਾਲੀ ਆਸ ਖ਼ਤਮ ਹੋ ਜਾਂਦੀ ਹੈ, ਉਸ ਨੂੰ ਚਿਰਾਂ ਦੇ ਵਿਛੁੜੇ ਹੋਏ ਪ੍ਰਭੂ-ਕੰਤ ਜੀ ਮਿਲ ਪੈਂਦੇ ਹਨ । ਨਾਨਕ ਬੇਨਤੀ ਕਰਦਾ ਹੈ—(ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ ਦੇ ਅੰਦਰ) ਹਰ ਵੇਲੇ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ (ਜਿਸ ਦਾ ਸਦਕਾ ਉਹ ਆਪਣੇ) ਮਨ ਦੀ ਹਉਮੈ ਵਾਲੀ ਮਤਿ ਤਿਆਗ ਦੇਂਦੀ ਹੈ ਸਾਧ ਸੰਗਤਿ ਵਿਚ ਰਹਿ ਕੇ ਉਸ ਦੀ ਸੁਰਤਿ ਮਾਲਕ-ਪ੍ਰਭੂ ਵਿਚ ਲੱਗੀ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦੀ ਸਰਨ ਪਈ ਰਹਿੰਦੀ ਹੈ ।੪।੧।


English Translation:

BILAAVAL, FIFTH MEHL, CHHANT:

ONE UNIVERSAL CREATOR GOD.  BY THE GRACE OF THE TRUE GURU:

The time of rejoicing has come; I sing of my Lord God. I have heard of my Imperishable Husband Lord, and happiness fills my mind. My mind is in love with Him; when shall I realize my great good fortune, and meet with my Perfect Husband? If only I could meet the Lord of the Universe, and be automatically absorbed into Him; tell me how, O my companions! Day and night, I stand and serve my God; how can I attain Him? Prays Nanak, have mercy on me, and attach me to the hem of Your robe, O Lord.  || 1 ||   Joy has come! I have purchased the jewel of the Lord. Searching, the seeker has found the Lord with the Saints. I have met the Beloved Saints, and they have blessed me with their kindness; I contemplate the Unspoken Speech of the Lord. With my consciousness centered, and my mind one-pointed, I meditate on my Lord and Master, with love and affection. With my palms pressed together, I pray unto God, to bless me with the profit of the Lord’s Praise. Prays Nanak, I am Your slave. My God is inaccessible and unfathomable.  || 2 ||   The date for my wedding is set, and cannot be changed; my union with the Lord is perfect. I am totally at peace, and my separation from Him has ended. The Saints meet and come together, and meditate on God; they form a wondrous wedding party. Gathering together, they arrive with poise and grace, and love fills the minds of the bride’s family. Her light blends with His Light, through and through, and everyone enjoys the Nectar of the Lord’s Name. Prays Nanak, the Saints have totally united me with God, the All-powerful Cause of causes.  || 3 ||   Beautiful is my home, and beauteous is the earth. God has entered the home of my heart; I touch the Guru’s feet. Grasping the Guru’s feet, I awake in peace and poise. All my desires are fulfilled. My hopes are fulfilled, through the dust of the feet of the Saints. After such a long separation, I have met my Husband Lord. Night and day, the sounds of ecstasy resound and resonate; I have forsaken my stubborn-minded intellect. Prays Nanak, I seek the Sanctuary of my Lord and Master; in the Society of the Saints, I am lovingly attuned to Him.  || 4 || 1 ||

Wednesday, 30th Phalgun (Samvat 555 Nanakshahi) 13th March, 2024   (Page: 845)

]]>
PTC News DeskWed, 13 Mar 2024 06:00:08 +053042499474249947
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 12 March 2024 ]]>https://www.ptcnews.tv/news-in-punjabi/mukhwak/hukamnama-golden-temple-12-mar-2024-4326276

ਗੋਂਡ ਮਹਲਾ ੫ ॥
ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥


ਮੰਗਲਵਾਰ, ੨੯ ਫੱਗਣ (ਸੰਮਤ ੫੫੫ ਨਾਨਕਸ਼ਾਹੀ) ੧੨ ਮਾਰਚ, ੨੦੨੪ (ਅੰਗ: ੮੬੬)
ਪੰਜਾਬੀ ਵਿਆਖਿਆ: ਗੋਂਡ ਮਹਲਾ ੫ ॥ (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ ‘ਧੂਪ ਦੀਪ’ ਦੀ ਕ੍ਰਿਆ ਹੈ ।੧।ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ ।੧।ਰਹਾਉ।ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ । ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ ।੨।ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ । ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ ।੩।ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ । ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ ।੪।੧੨।੧੪।


English Translation:

GOND, FIFTH MEHL:

My incense and lamps are my service to the Lord. Time and time again, I humbly bow to the Creator. I have renounced everything, and grasped the Sanctuary of God. By great good fortune, the Guru has become pleased and satisfied with me.  || 1 ||   Twenty-four hours a day, I sing of the Lord of the Universe. My body and wealth belong to God; my soul belongs to God.  || 1 ||  Pause  ||   Chanting the Glorious Praises of the Lord, I am in bliss. The Supreme Lord God is the Perfect Forgiver. Granting His Mercy, He has linked His humble servants to His service. He has rid me of the pains of birth and death, and merged me with Himself.  || 2 ||   This is the essence of karma, righteous conduct and spiritual wisdom, to chant the Lord’s Name in the Saadh Sangat, the Company of the Holy. God’s Feet are the boat to cross over the world-ocean. God, the Inner-knower, is the Cause of causes.  || 3 ||   Showering His Mercy, He Himself has saved me. The five hideous demons have run away. Do not lose your life in the gamble. The Creator Lord has taken Nanak’s side.  || 4 || 12 || 14 ||

Tuesday, 29th Phalgun (Samvat 555 Nanakshahi) 12th March, 2024       (Page: 866)

]]>
PTC News DeskTue, 12 Mar 2024 06:00:08 +053042469704246970
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 11 March 2024 ]]>https://www.ptcnews.tv/news-in-punjabi/mukhwak/hukamnama-golden-temple-11-mar-2024-4322511

ਗੂਜਰੀ ਮਹਲਾ ੩ ॥
ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥
ਸੋਮਵਾਰ, ੨੮ ਫੱਗਣ (ਸੰਮਤ ੫੫੫ ਨਾਨਕਸ਼ਾਹੀ) ੧੧ ਮਾਰਚ, ੨੦੨੪ (ਅੰਗ: ੪੯੧)


ਪੰਜਾਬੀ ਵਿਆਖਿਆ:
ਗੂਜਰੀ ਮਹਲਾ ੩ ॥ ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ।੧।ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ । (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ ।੧।ਰਹਾਉ।ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ), ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ । ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ । (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ ।੨।(ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ । ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ ।੩।ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ) । ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ । ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ ।੪।੫।੭।


English Translation:

GUJRI, THIRD MEHL:

That humble being who eliminates his ego is at peace; he is blessed with an ever-stable intellect. That humble being is immaculately pure, who, as Gurmukh, understands the Lord, and focuses his consciousness on the Lord’s Feet.  || 1 ||   O my unconscious mind, remain conscious of the Lord, and you shall obtain the fruits of your desires. By Guru’s Grace, you shall obtain the sublime elixir of the Lord; by continually drinking it in, you shall have eternal peace.  || 1 ||  Pause  ||   When one meets the True Guru, he becomes the philosopher’s stone, with the ability to transform others, inspiring them to worship the Lord. One who worships the Lord in adoration, obtains his rewards; instructing others, he reveals the Truth.  || 2 ||   Without becoming the philosopher’s stone, he does not inspire others to worship the Lord; without instructing his own mind, how can he instruct others? The ignorant, blind man calls himself the guru, but to whom can he show the way?  || 3 ||   O Nanak, without His Mercy, nothing can be obtained. One upon whom He casts His Glance of Grace, obtains Him. By Guru’s Grace, God bestows greatness, and projects the Word of His Shabad.  || 4 || 5 || 7 ||

Monday, 28th Phalgun (Samvat 555 Nanakshahi) 11th March, 2024   (Page: 491)

]]>
PTC News DeskMon, 11 Mar 2024 06:00:09 +053042429884242988
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 10 March 2024 ]]>https://www.ptcnews.tv/news-in-punjabi/mukhwak/hukamnama-golden-temple-10-mar-2024-4320371

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਐਤਵਾਰ, ੨੭ ਫੱਗਣ (ਸੰਮਤ ੫੫੫ ਨਾਨਕਸ਼ਾਹੀ) ੧੦ ਮਾਰਚ, ੨੦੨੪ (ਅੰਗ: ੬੯੬) ਪੰਜਾਬੀ ਵਿਆਖਿਆ: ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।


English Translation:


JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off.  || 1 ||   O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless.  ||  Pause  ||   Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless.  || 2 ||   Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe.  || 3 ||   I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You.  || 4 || 1 ||

Sunday, 27th Phalgun (Samvat 555 Nanakshahi)     (Page: 696)                                                    

]]>
PTC News DeskSun, 10 Mar 2024 06:00:08 +053042406564240656
<![CDATA[ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ – 09 March 2024 ]]>https://www.ptcnews.tv/news-in-punjabi/mukhwak/hukamnama-golden-temple-09-mar-2024-4317915

ਧਨਾਸਰੀ ਮਹਲਾ ੫ ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
ਸ਼ਨਿਚਰਵਾਰ, ੨੬ ਫੱਗਣ (ਸੰਮਤ ੫੫੫ ਨਾਨਕਸ਼ਾਹੀ) ੯ ਮਾਰਚ, ੨੦੨੪ (ਅੰਗ: ੬੭੨)


ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫ ॥ ਹੇ ਭਾਈ ! ਦੁਨੀਆਂ ਵਿਚ ਵਡੇ ਵਡੇ ਰਾਜੇ ਹਨ, ਵਡੇ ਵਡੇ ਜ਼ਿਮੀਦਾਰ ਹਨ, ਮਾਇਆ ਵਲੋਂ ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । ਮਾਇਆ ਤੋਂ ਬਿਨਾ ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।੧।ਹੇ ਭਾਈ ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਮਨੁੱਖ ਨੇ ਮਾਇਆ ਵਲੋਂ ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ । ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਹੀ ਨਹੀਂ ਸਕਦਾ ।ਰਹਾਉ ।ਹੇ ਭਾਈ ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ ਸੁਆਦਲੇ ਖਾਣਿਆਂ ਦੀ ਭੁੱਖ ਕਦੇ ਨਹੀਂ ਮੁੱਕਦੀ । ਸੁਆਦਲੇ ਖਾਣਿਆਂ ਦੀ ਖ਼ਾਤਰ ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ।੨।ਹੇ ਭਾਈ ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ । ਉਹ ਹਰ ਰੋਜ਼ ਵਿਸ਼ੇ-ਪਾਪ ਕਰਦਾ ਹੈ, ਤੇ, ਪਛੁਤਾਂਦਾ ਭੀ ਹੈ । ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ।੩।ਹੇ ਭਾਈ ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, ਇਸ ਨਾਮ-ਖ਼ਜਾਨੇ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ । ਪਰ ਹੇ ਨਾਨਕ ! ਗੁਰੂ ਪਾਸੋਂ ਹੀ ਇਸ ਖ਼ਜਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ।੪।੬।


English Translation:

DHANAASAREE, FIFTH MEHL:

The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all.  || 1 ||   No one has ever found satisfaction in sin and corruption. The flame is not satisfied by more fuel; how can one be satisfied without the Lord?  ||  Pause  ||   Day after day, he eats his meals with many different foods, but his hunger is not eradicated. He runs around like a dog, searching in the four directions.  || 2 ||   The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed.  || 3 ||   The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known.  || 4 || 6 ||

Saturday, 26th Phalgun (Samvat 555 Nanakshahi) 9th March, 2024    (Page: 672)

]]>
PTC News DeskSat, 09 Mar 2024 06:00:08 +053042379844237984