PTC NEWS Punjab-chunav-2027
ArvindKejriwal's Sheesh Mahal opened to the public :  ਦਿੱਲੀ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੂੰ ਅੱਜ ਜਨਤਾ ਲਈ ਖੋਲ੍ਹ ਦਿੱਤਾ ਹੈ। ਦਿੱਲੀ ਦੇ ਮੰਤਰੀ ਪ੍ਰਵੇਸ਼ ਵਰਮਾ ਨੇ ਕਿਹਾ ਕਿ ਇਸਦਾ ਇੱਕੋ ਇੱਕ ਉਦੇਸ਼ ਜਨਤਕ ਫੰਡਾਂ ਦਾ ਹਿਸਾਬ ਦੇਣਾ ਹੈ। ਉਨ੍ਹਾਂ ਕਿਹਾ ਕਿ ਟੈਕਸਦਾਤਾਵਾਂ ਦੇ ਪੈਸੇ ਇੱਥੇ ਨਿਵੇਸ਼ ਕੀਤੇ ਗਏ ਹਨ।
#WATCH | Delhi: Visuals from former CM and AAP National Convenor Arvind Kejriwal's residence, 'Sheesh Mahal'
Delhi Minister Parvesh Verma earlier said, "Sheesh Mahal will be opened to the general public. We will allow the public to tour the entire facility..." https://t.co/d9uEH5lcVR
— ANI (@ANI) November 27, 2026
ਮੰਦਿਰ ਦੀ ਕੀਮਤ 6 ਲੱਖ 71 ਹਜ਼ਾਰ 92 ਰੁਪਏ
ਸਰਕਾਰ ਨੂੰ ਜਨਤਾ ਨੂੰ ਹਰ ਪੈਸੇ ਦਾ ਹਿਸਾਬ ਦੇਣਾ ਚਾਹੀਦਾ ਹੈ। ਵਰਮਾ ਦੇ ਅਨੁਸਾਰ ਹਰ ਸਰਕਾਰ ਨੂੰ ਵੀ ਅਜਿਹਾ ਹੀ ਕਰਨਾ ਚਾਹੀਦਾ ਹੈ। ਇਸ ਸਹੂਲਤ ਨੂੰ ਇਸ ਉਦੇਸ਼ ਲਈ ਹੀ ਦਿੱਲੀ ਦੇ ਲੋਕਾਂ ਲਈ ਖੋਲ੍ਹਿਆ ਗਿਆ ਹੈ। ਅੱਜ ਮੀਡੀਆ ਨੂੰ ਸੱਦਾ ਦਿੱਤਾ ਗਿਆ ਹੈ। ਜਲਦੀ ਹੀ ਦਿੱਲੀ ਵਾਸੀ ਵੀ ਅੰਦਰ ਜਾ ਸਕਣਗੇ। ਪ੍ਰੋਜੈਕਟ ਲਈ ਖਰੀਦੀਆਂ ਗਈਆਂ ਚੀਜ਼ਾਂ ਦੇ ਵੇਰਵੇ ਵੀ ਪ੍ਰਦਾਨ ਕੀਤੇ ਗਏ ਹਨ।
PWD ਮੰਤਰੀ ਪ੍ਰਵੇਸ਼ ਵਰਮਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਦਿੱਲੀ ਵਿੱਚ 22,000 ਮੌਤਾਂ ਹੋਈਆਂ ਸੀ। ਉਸ ਸਮੇਂ ਪੀਡਬਲਯੂਡੀ ਮੰਤਰੀ ਸਤੇਂਦਰ ਜੈਨ ਨੇ ਹਸਪਤਾਲ ਬਣਾਉਣ ਜਾਂ ਦਵਾਈਆਂ ਖਰੀਦਣ ਲਈ ਕੋਈ ਪ੍ਰਸਤਾਵ ਨਹੀਂ ਦਿੱਤਾ ਸੀ। ਸ਼ਮਸ਼ਾਨਘਾਟਾਂ ਵਿੱਚ ਲੱਕੜ ਅਤੇ ਜਗ੍ਹਾ ਦੀ ਭਾਰੀ ਘਾਟ ਸੀ।
ਇਹ ਵੀ ਪੜ੍ਹੋ :
CM Mann's wife : ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਤੋਂ ਝਟਕਾ, ਜਸਟਿਸ ਰਣਜੀਤ ਸਿੰਘ ਖ਼ਿਲਾਫ਼ ਮਾਣਹਾਨੀ ਦਾ ਦਾਅਵਾ ਖਾਰਜ
ਉਨ੍ਹਾਂ ਕਿਹਾ ਕਿ ਸਿਰਫ਼ ਇਸੇ ਮਕਸਦ ਨਾਲ ਹੀ ਇਹ ਇਮਾਰਤ ਦਿੱਲੀ ਦੇ ਲੋਕਾਂ ਲਈ ਖੋਲ੍ਹੀ ਗਈ ਹੈ। ਉਨ੍ਹਾਂ ਕਿਹਾ ਕਿ "ਅੱਜ ਅਸੀਂ ਮੀਡੀਆ ਨੂੰ ਸੱਦਾ ਦਿੱਤਾ ਹੈ, ਬਹੁਤ ਜਲਦੀ ਦਿੱਲੀ ਦੇ ਲੋਕ ਵੀ ਖੁਦ ਆ ਕੇ ਇਸ ਨੂੰ ਦੇਖ ਸਕਣਗੇ। ਅਸੀਂ ਇਸ ਪ੍ਰਾਜੈਕਟ ਲਈ ਖਰੀਦੀਆਂ ਗਈਆਂ ਵਸਤਾਂ ਬਾਰੇ ਵਿਸ਼ੇਸ਼ ਤੌਰ ’ਤੇ ਵੇਰਵੇ ਜਨਤਕ ਕੀਤੇ ਹਨ।"ਉਨ੍ਹਾਂ ਦੱਸਿਆ ਕਿ ਇਸ ਮਹਿਲ ਦੇ ਲਈ ਦੁਨੀਆ ਦੇ ਵੱਖ-ਵੱਖ ਦੇਸ਼ਾਂ ਤੋਂ ਸਾਮਾਨ ਮੰਗਵਾਇਆ ਗਿਆ ਹੈ, ਸੰਗਮਰਮਰ ਵੀਅਤਨਾਮ ਤੋਂ ਦਰਾਮਦ ਕੀਤਾ ਗਿਆ, ਕਰੌਕਰੀ ਕਿਸੇ ਹੋਰ ਦੇਸ਼ ਤੋਂ ਅਤੇ ਮੇਜ਼ ਕਿਸੇ ਹੋਰ ਦੇਸ਼ ਤੋਂ ਮੰਗਵਾਏ ਗਏ ਸਨ। ਅੱਜ ਕੈਮਰਿਆਂ ਰਾਹੀਂ ਪੂਰਾ ਦੇਸ਼ ਇਸ ਸੱਚਾਈ ਨੂੰ ਆਪਣੀਆਂ ਅੱਖਾਂ ਨਾਲ ਦੇਖ ਸਕੇਗਾ।
ਦਿੱਲੀ ਵਿਧਾਨ ਸਭਾ ਵਿੱਚ ਪੇਸ਼ ਕੀਤੀ ਗਈ ਕੈਗ ਦੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਕੰਮ ਦੀ ਲਾਗਤ ਅੰਦਾਜ਼ੇ ਨਾਲੋਂ 342 ਪ੍ਰਤੀਸ਼ਤ ਵੱਧ ਕੇ ₹33.66 ਕਰੋੜ ਤੱਕ ਪਹੁੰਚ ਗਈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੁੱਲ ਖਰਚੇ ਵਿੱਚੋਂ ₹18.88 ਕਰੋੜ ਉੱਤਮ ਵਿਸ਼ੇਸ਼ਤਾਵਾਂ, ਕਲਾਤਮਕ ਅਤੇ ਪੁਰਾਤਨ ਅੰਦਰੂਨੀ ਸਜਾਵਟ 'ਤੇ ਖਰਚ ਕੀਤੇ ਗਏ ਸਨ। ਇਸ ਕਾਰਨ ਕਰਕੇ, ਵਿਰੋਧੀ ਧਿਰ ਵਲੋਂ ਬੰਗਲੇ ਨੂੰ 'ਸ਼ੀਸ਼ ਮਹਿਲ' ਦਾ ਨਾਮ ਦਿੱਤਾ ਗਿਆ ਸੀ।
ਆਮ ਲੋਕਾਂ ਲਈ ਟਿਕਟ ਰਾਹੀਂ ਹੋਵੇਗੀ ਐਂਟਰੀ
ਦਿੱਲੀ ਸਰਕਾਰ ਵੱਲੋਂ ਇਸ ਰਿਹਾਇਸ਼ ਨੂੰ ਆਮ ਲੋਕਾਂ ਲਈ ਖੋਲ੍ਹਣ ਦੀ ਯੋਜਨਾ ਬਣਾਈ ਗਈ ਹੈ। ਇਸ ਲਈ ਟਿਕਟ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ ਅਤੇ ਉਮੀਦ ਹੈ ਕਿ ਇਸ ਹਫ਼ਤੇ ਤੋਂ ਹੀ ਬੁਕਿੰਗ ਸ਼ੁਰੂ ਹੋ ਸਕਦੀ ਹੈ।
ਅਧਿਕਾਰੀਆਂ ਮੁਤਾਬਕ ਇੱਥੇ ਦਾਖ਼ਲੇ ਲਈ ਟਿਕਟ ਦੀ ਕੀਮਤ ਲਗਭਗ 20 ਰੁਪਏ ਰੱਖੇ ਜਾਣ ਦੀ ਸੰਭਾਵਨਾ ਹੈ। ਜਦਕਿ ਸੀਨੀਅਰ ਨਾਗਰਿਕਾਂ ਅਤੇ ਕਾਲਜ ਵਿਦਿਆਰਥੀਆਂ ਨੂੰ ਮੁਫ਼ਤ ਦਾਖ਼ਲੇ ਦੀ ਸਹੂਲਤ ਦਿੱਤੀ ਜਾ ਸਕਦੀ ਹੈ।
ਹਾਲਾਂਕਿ, ਆਮ ਲੋਕਾਂ ਲਈ ਇਹ ਰਿਹਾਇਸ਼ ਸਿਰਫ਼ ਸੀਮਤ ਸਮੇਂ ਲਈ ਹੀ ਖੋਲ੍ਹੀ ਜਾਵੇਗੀ। ਇਸ ਤੋਂ ਬਾਅਦ ਸਰਕਾਰ ਦੀ ਯੋਜਨਾ ਹੈ ਕਿ ਇਸ ਜਾਇਦਾਦ ਨੂੰ ਇੱਕ ਨਿੱਜੀ ਹਾਸਪਿਟੈਲਿਟੀ ਕੰਪਨੀ ਦੇ ਹਵਾਲੇ ਕੀਤਾ ਜਾਵੇ, ਜੋ ਇੱਥੇ ਸਰਕਾਰੀ ਕਾਨਫਰੰਸਾਂ, ਦੁਪਹਿਰ ਦੇ ਖਾਣੇ ਅਤੇ ਮੀਟਿੰਗਾਂ ਵਰਗੇ ਪ੍ਰੋਗਰਾਮਾਂ ਦਾ ਪ੍ਰਬੰਧ ਕਰੇਗੀ। ਇੱਕ ਸੀਨੀਅਰ ਸਰਕਾਰੀ ਅਧਿਕਾਰੀ ਅਨੁਸਾਰ ਨਿੱਜੀ ਕੰਪਨੀ ਨੂੰ ਜ਼ਿੰਮੇਵਾਰੀ ਸੌਂਪਣ ਸਬੰਧੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਜਲਦ ਅੰਤਿਮ ਰੂਪ ਦਿੱਤਾ ਜਾਵੇਗਾ।
2015 ਤੋਂ 2024 ਤੱਕ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਰਿਹਾ ਬੰਗਲਾ
ਦਿੱਲੀ ਦੇ 6, ਫਲੈਗਸਟਾਫ ਰੋਡ ਸਥਿਤ ਇਹ ਬੰਗਲਾ ਸਾਲ 2015 ਤੋਂ 2024 ਤੱਕ ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਰਹਿਣ ਦੌਰਾਨ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਰਿਹਾ ਸੀ। ਫਰਵਰੀ 2025 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੇ ਇਸ ਬੰਗਲੇ ਨੂੰ 'ਸ਼ੀਸ਼ ਮਹਿਲ' ਦਾ ਨਾਮ ਦੇ ਕੇ ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਨੂੰ ਨਿਸ਼ਾਨਾ ਬਣਾਇਆ ਸੀ।
ਭਾਜਪਾ ਨੇ ਦੋਸ਼ ਲਗਾਇਆ ਸੀ ਕਿ ਕੇਜਰੀਵਾਲ ਨੇ ਪਹਿਲਾਂ ਸਰਕਾਰੀ ਗੱਡੀ ਤੱਕ ਨਾ ਵਰਤਣ ਦੀ ਗੱਲ ਕੀਤੀ ਸੀ, ਪਰ ਬਾਅਦ ਵਿੱਚ ਕਈ ਹੋਰ ਘਰਾਂ ਨੂੰ ਢਾਹ ਕੇ ਆਪਣੇ ਲਈ ਆਲੀਸ਼ਾਨ ਰਿਹਾਇਸ਼ ਤਿਆਰ ਕਰਵਾਈ ਅਤੇ ਇਸ 'ਤੇ ਬੇਹਿਸਾਬ ਸਰਕਾਰੀ ਪੈਸਾ ਖਰਚ ਕੀਤਾ।
ਕੇਜਰੀਵਾਲ ਦੇ ਪਰਿਵਾਰ ਵੱਲੋਂ ਬੰਗਲਾ ਖਾਲੀ ਕਰਨ ਤੋਂ ਬਾਅਦ ਲੋਕ ਨਿਰਮਾਣ ਵਿਭਾਗ ਨੇ ਇਸ ਦੇ ਅੰਦਰੂਨੀ ਹਿੱਸੇ ਦਾ ਵਿਸਥਾਰ ਨਾਲ ਆਡਿਟ ਵੀ ਕਰਵਾਇਆ ਸੀ। ਇਸ ਜਾਇਦਾਦ ਦੀ ਸਾਂਭ-ਸੰਭਾਲ ਲਈ ਕਰੀਬ 10 ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜੋ ਇੱਥੇ ਸਫ਼ਾਈ ਅਤੇ ਹੋਰ ਦੇਖਭਾਲ ਦੇ ਕੰਮ ਕਰ ਰਹੇ ਹਨ।
Bathinda News : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਲੋਕਾਂ ਵੱਲੋਂ ਸਮਰਥਨ ਮਿਲ ਰਿਹਾ ਹੈ। ਇਸੇ ਦੇ ਚੱਲਦੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ 17 ਵਿਅਕਤੀਆਂ ਨੇ ਆਪਣੇ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ।
ਮਿਲੀ ਜਾਣਕਾਰੀ ਮੁਤਾਬਿਕ ਗੁਰੂ ਅਮਰਦਾਸ ਨਗਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਇਨ੍ਹਾਂ ਵਿਅਕਤੀਆਂ ਨੇ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਬਬਲੀ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ।
ਬਬਲੀ ਢਿੱਲੋਂ ਨੇ ਕਿਹਾ ਕਿ ਸਰਕਲ ਪ੍ਰਧਾਨ ਕਮਲਜੀਤ ਸਿੰਘ ਅਤੇ ਐਮਸੀ ਮੱਖਣ ਸਿੰਘ ਦੀ ਪ੍ਰੇਰਨਾ ਨਾਲ ਇਨ੍ਹਾਂ ਵਿਅਕਤੀਆਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਵਿਅਕਤੀਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਨ੍ਹਾਂ ਦੀ ਸ਼ਮੂਲੀਅਤ ਨਾਲ ਇਸ ਇਲਾਕੇ ਵਿੱਚ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ, ਜਿਸ ਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਕਾਫ਼ੀ ਲਾਭ ਹੋਵੇਗਾ।
ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਗਰੇਜ਼ ਸਿੰਘ, ਪਿਰਤਪਾਲ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ, ਕਾਕਾ ਸਿੰਘ, ਜੋਗਿੰਦਰ ਸਿੰਘ, ਦਾਰਾ ਸਿੰਘ, ਕਾਕਾ ਪੰਡਿਤ, ਗਗਨਦੀਪ ਸਿੰਘ ਮਠਾੜੂ, ਜਸਪ੍ਰੀਤ ਸਿੰਘ ਮਠਾੜੂ, ਸਵਰਨਜੀਤ ਸਿੰਘ, ਮਨਦੀਪ ਸਿੰਘ, ਗਗਨੀ, ਬਲਤੇਜ ਸਿੰਘ ਤੇਜੀ, ਤਜਿੰਦਰ ਸਿੰਘ ਕਾਲਾ ਅਤੇ ਬਬਲੂ ਸਿੰਘ ਸਮੇਤ ਹੋਰ ਵਿਅਕਤੀ ਸ਼ਾਮਲ ਹਨ।
ਇਸ ਮੌਕੇ ਨਗਰ ਨਿਗਮ ਦੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਐਡਵੋਕੇਟ ਦਲਜੀਤ ਸਿੰਘ ਬਰਾੜ, ਨਿਰਮਲ ਸਿੰਘ ਸੰਧੂ, ਮੋਹਿਤ ਗੁਪਤਾ, ਚਮਕੌਰ ਸਿੰਘ ਮਾਨ, ਮੋਹਨਜੀਤ ਸਿੰਘ ਪੁਰੀ, ਕੁਲਦੀਪ ਸਿੰਘ ਨੰਬਰਦਾਰ, ਰਜਿੰਦਰ ਸਿੰਘ ਰਾਜੂ ਮਾਨ, ਮਨਮੋਹਨ ਸਿੰਘ ਕੁੱਕੂ ਅਤੇ ਦਰਸ਼ਨ ਸਿੰਘ ਰੁਮਾਣਾ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੇ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਾਰੇ ਵਿਅਕਤੀਆਂ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ  : Farmer Protest : ਕਿਸਾਨਾਂ ਦੇ ਰੋਹ ਅੱਗੇ ਝੁਕੀ ਮਾਨ ਸਰਕਾਰ ! ਲਿਖਤੀ ਰੂਪ 'ਚ ਮੰਨੀਆਂ ਮੰਗਾਂ, ਜਾਣੋ ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ ?