PTC NEWS Punjab-elections-2027-punjabi
Savidhan Bachao Rally : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ (AAP) ਸਰਕਾਰ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਸਰਕਾਰੀ ਤੰਤਰ ਦੀ ਦੁਰਵਰਤੋਂ, ਆਉਣ ਵਾਲੀਆਂ ਚੋਣਾਂ ਲਈ ਕਾਂਗਰਸ ਦੀ ਰਣਨੀਤੀ, ਸੰਭਾਵਿਤ ਸਿਆਸੀ ਗੱਠਜੋੜਾਂ ਅਤੇ ਸੂਬੇ ਦੀ ਕਾਨੂੰਨ ਵਿਵਸਥਾ ਸਮੇਤ ਕਈ ਅਹਿਮ ਮੁੱਦਿਆਂ ’ਤੇ ਆਪਣੀ ਗੱਲ ਰੱਖੀ।
ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਲਈ ਕਾਂਗਰਸ (Congress) ਵਚਨਬੱਧ
ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਦੇਸ਼ ਦੇ ਸੰਵਿਧਾਨ ਨਿਰਮਾਤਾਵਾਂ ਡਾ. ਭੀਮ ਰਾਓ ਅੰਬੇਡਕਰ, ਪੰਡਿਤ ਜਵਾਹਰ ਲਾਲ ਨਹਿਰੂ, ਸਰਦਾਰ ਵੱਲਭ ਭਾਈ ਪਟੇਲ ਅਤੇ ਮੌਲਾਨਾ ਅਬੁਲ ਕਲਾਮ ਆਜ਼ਾਦ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਹੀ ਸੀ, ਜਿਸ ਨੇ 1951 ਵਿੱਚ ਹਰ ਭਾਰਤੀ ਨੂੰ ਵੋਟ ਪਾਉਣ ਦਾ ਬੁਨਿਆਦੀ ਅਧਿਕਾਰ ਦਿੱਤਾ ਅਤੇ 1952 ਵਿੱਚ ਦੇਸ਼ ਦੀਆਂ ਪਹਿਲੀਆਂ ਆਮ ਚੋਣਾਂ ਕਰਵਾਈਆਂ ਗਈਆਂ। ਬਾਜਵਾ ਨੇ ਕਿਹਾ ਕਿ ਅੱਜ ਵੀ ਕਾਂਗਰਸ ਪਾਰਟੀ ਸੰਵਿਧਾਨ ਦੀ ਰੱਖਿਆ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਪੂਰੀ ਮਜ਼ਬੂਤੀ ਨਾਲ ਲੜਾਈ ਲੜ ਰਹੀ ਹੈ।
ਮੋਗਾ ਰੈਲੀ ਵਿੱਚ ਸਰਕਾਰੀ ਖਜ਼ਾਨੇ ਦੀ ਲੁੱਟ ਦਾ ਦੋਸ਼
ਮੋਗਾ ਵਿੱਚ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਰੈਲੀ ’ਤੇ ਨਿਸ਼ਾਨਾ ਸਾਧਦਿਆਂ ਬਾਜਵਾ ਨੇ ਇਸ ਨੂੰ ਸਰਕਾਰੀ ਖਜ਼ਾਨੇ ਦੀ ਖੁੱਲ੍ਹੀ ਲੁੱਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਵਿੱਚ ਮਹਿਜ਼ ਇੱਕ ਮਹੀਨਾ ਬਾਕੀ ਹੈ ਅਤੇ ਅਜਿਹੇ ਸਮੇਂ ਵਿੱਚ ਇੱਕ ਸਿਆਸੀ ਪਾਰਟੀ ਦੇ ਪ੍ਰੋਗਰਾਮ ਨੂੰ ਸਰਕਾਰੀ ਰੂਪ ਦਿੱਤਾ ਜਾ ਰਿਹਾ ਹੈ। ਇਸ ਵਿੱਚ ਡੀਜੀਪੀ ਅਤੇ ਮੁੱਖ ਸਕੱਤਰ ਵਰਗੇ ਉੱਚ ਅਧਿਕਾਰੀ ਵੀ ਸ਼ਾਮਲ ਹੋ ਰਹੇ ਹਨ।
ਬਾਜਵਾ ਨੇ ਦੋਸ਼ ਲਾਇਆ ਕਿ ਇਸ ਰੈਲੀ ਲਈ ਕਰੀਬ ਢਾਈ ਹਜ਼ਾਰ ਸਰਕਾਰੀ ਬੱਸਾਂ ਦੀ ਦੁਰਵਰਤੋਂ ਕੀਤੀ ਗਈ ਹੈ ਅਤੇ ਕਰੋੜਾਂ ਰੁਪਏ ਦਾ ਸਰਕਾਰੀ ਡੀਜ਼ਲ ਫੂਕਿਆ ਜਾ ਰਿਹਾ ਹੈ। ਉਨ੍ਹਾਂ ਸਾਲ 2022 ਵਿੱਚ ਸਰਕਾਰ ਬਣਨ ਤੋਂ ਠੀਕ ਪਹਿਲਾਂ ਅੰਮ੍ਰਿਤਸਰ ਵਿੱਚ ਅਰਵਿੰਦ ਕੇਜਰੀਵਾਲ ਦੀ ਰੈਲੀ ਅਤੇ ਤਾਜ ਹੋਟਲ ਵਿੱਚ ਉਨ੍ਹਾਂ ਦੇ ਠਹਿਰਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਮ ਆਦਮੀ ਦੀ ਗੱਲ ਕਰਨ ਵਾਲੀ ਇਸ ਪਾਰਟੀ ਦਾ ਅਸਲੀ ਚਿਹਰਾ ਪਹਿਲੇ ਦਿਨ ਤੋਂ ਹੀ ਬੇਨਕਾਬ ਹੋ ਚੁੱਕਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸੂਬੇ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ ਅਹੁਦੇ ਦੀ ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਦੇ ਇਨ੍ਹਾਂ ਸਾਰੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ।
ਟਿਕਟਾਂ ਦੀ ਵੰਡ ਅਤੇ ‘ਆਪ’ ਨਾਲ ਗੱਠਜੋੜ ਬਾਰੇ ਸਥਿਤੀ ਸਪੱਸ਼ਟ
ਆਉਣ ਵਾਲੀਆਂ ਚੋਣਾਂ ਲਈ ਕਾਂਗਰਸ ਦੀਆਂ ਤਿਆਰੀਆਂ ਬਾਰੇ ਗੱਲ ਕਰਦਿਆਂ ਬਾਜਵਾ ਨੇ ਸੰਕੇਤ ਦਿੱਤਾ ਕਿ ਪਾਰਟੀ ਅਗਲੇ ਅੱਠ ਤੋਂ ਦਸ ਦਿਨਾਂ ਦੇ ਅੰਦਰ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਸਕਦੀ ਹੈ। ਉੱਥੇ ਹੀ ਆਮ ਆਦਮੀ ਪਾਰਟੀ ਨਾਲ ਕਿਸੇ ਵੀ ਤਰ੍ਹਾਂ ਦੇ ਚੋਣ ਗੱਠਜੋੜ ਦੀਆਂ ਸੰਭਾਵਨਾਵਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਕਾਂਗਰਸ ਦਾ ‘ਆਪ’ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਪਾਰਟੀ ਉਸ ਨੂੰ ਦੂਰੋਂ ਵੀ ਛੂਹਣਾ ਪਸੰਦ ਨਹੀਂ ਕਰੇਗੀ।
ਗੈਂਗਸਟਰਵਾਦ ਨੂੰ ਲੈ ਕੇ ਭਾਜਪਾ ਅਤੇ ‘ਆਪ’ ’ਤੇ ਮਿਲੀਭੁਗਤ ਦੇ ਦੋਸ਼
ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲ ਰਹੀਆਂ ਧਮਕੀਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਬਾਜਵਾ ਨੇ ਇਸ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਬਾਜਵਾ ਅਨੁਸਾਰ ਵੱਡੇ ਗੈਂਗਸਟਰ ਭਾਜਪਾ ਸ਼ਾਸਿਤ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਜਦੋਂ ਵੀ ਆਮ ਆਦਮੀ ਪਾਰਟੀ ਨੂੰ ਲੋੜ ਪੈਂਦੀ ਹੈ ਤਾਂ ਉਹ ਉਨ੍ਹਾਂ ਦੀ ਵਰਤੋਂ ਕਰ ਲੈਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਵਿੱਚ ਇਹ ਸਭ ਕੁਝ ਦੋਵਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਚੱਲ ਰਿਹਾ ਹੈ।
ਇਹ ਵੀ ਪੜ੍ਹੋ... WhatsApp 'ਚ ਆ ਰਿਹਾ ਵੱਡੇ ਕੰਮ ਦਾ ਨਵਾਂ ਫੀਚਰ ! 2 ਹਫ਼ਤੇ ਪਹਿਲਾਂ ਹੋ ਸਕਣਗੇ ਮੈਸੇਜ, ਸਮਝੋ ਕਿਵੇਂ ਕਰੇਗਾ ਕੰਮ ?
Supreme Court Guidlines : ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹਾਈ ਫੈਟ, ਖੰਡ ਤੇ ਨਮਕ ਲਈ ਵੱਖਰੀਆਂ ਚੇਤਾਵਨੀਆਂ ਲਾਜ਼ਮੀ
AAP Moga Rally : ਆਮ ਆਦਮੀ ਪਾਰਟੀ ਵੱਲੋਂ ਵੀਰਵਾਰ ਮੋਗਾ ਦੇ ਪਿੰਡ ਨੱਥੂਆਣਾ ਜਦੀਦ ਵਿਖੇ 'ਖੁਸ਼ਹਾਲ' ਰੈਲੀ (Khushal Rally) ਕੀਤੀ ਗਈ, ਪਰੰਤੂ ਇਸ ਖੁਸ਼ਹਾਲ ਰੈਲੀ ਨੇ ਪੰਜਾਬ ਦੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਰੱਖ ਦਿੱਤਾ। ਰੈਲੀ ਕਾਰਨ ਲੋਕ ਆਪਣੇ ਬੱਚਿਆਂ ਅਤੇ ਬਜ਼ੁਰਗ ਨਾਲ ਬੱਸ ਅੱਡਿਆਂ 'ਚ ਘੰਟਿਆਂਬੱਧੀ ਤੜੇ ਰਹੇ। ਸਵਰੀਆਂ ਨੂੰ ਘੰਟਾ-ਘੰਟਾ ਉਡੀਕ ਕਰਨ ਪਿੱਛੋਂ ਇੱਕ-ਦੁੱਕਾ ਸਰਕਾਰੀ ਬੱਸ (Government Buses) ਹੀ ਮਸਾਂ ਨਸੀਬ ਹੋ ਰਹੀ ਸੀ, ਕਿਉਂ ਪੰਜਾਬ ਸਰਕਾਰ (Punjab Government) ਨੇ ਪੀਆਰਟੀਸੀ (PRTC) ਅਤੇ ਪਨਬੱਸ ਦੀਆਂ 80 ਫ਼ੀਸਦੀ ਦੇ ਲਗਭਗ ਬੱਸਾਂ ਨੂੰ ਆਮ ਆਦਮੀ ਪਾਰਟੀ (AAP) ਦੀ ਸੇਵਾ ਵਿੱਚ ਲਗਾ ਰੱਖਿਆ ਹੈ।
ਇਹ ਵੀ ਪੜ੍ਹੋ... Moga : ਲਾਪਤਾ ਰਮਨਦੀਪ ਕੌਰ ਦਾ 13 ਦਿਨ ਬਾਅਦ ਵੀ ਨਹੀਂ ਕੋਈ ਸੁਰਾਗ਼ ! ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ, ਰੱਖਿਆ ਇਨਾਮ
2900 ਦੇ ਲਗਭਗ ਬੱਸਾਂ ਨੂੰ ਰੈਲੀ ਲਈ ਲਗਾਏ ਜਾਣ ਦੀ ਜਾਣਕਾਰੀ ਹੈ, ਜਿਸ ਰਾਹੀਂ ਭਗਵੰਤ ਮਾਨ ਸਰਕਾਰ ਵੱਲੋਂ ਮੋਗਾ ਵਿਖੇ ਡੇਢ ਲੱਖ ਲੋਕਾਂ ਨੂੰ ਪੰਜਾਬ ਦੇ ਕੋਨੇ-ਕੋਨੇ ਵਿਚੋਂ ਇਕੱਠਾ ਕਰਕੇ ਤਾਕਤ ਵਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ, ਸੱਤਾਧਿਰ ਵੱਲੋਂ ਤਾਕਤ ਵਿਖਾਉਣ ਦਾ ਇਹ ਅੰਦਾਜ਼ ਪੰਜਾਬ ਦੇ ਆਮ ਲੋਕਾਂ ਨੂੰ ਹਜ਼ਮ ਨਹੀਂ ਹੋ ਰਿਹਾ ਹੈ। ਬੱਸ ਅੱਡਿਆਂ 'ਚ ਖੱਜਲ ਹੋ ਰਹੀਆਂ ਸਵਾਰੀਆਂ ਨੇ ਬੱਸਾਂ ਨਾ ਮਿਲਣ ਕਾਰਨ ਨਿਰਾਸ਼ਾ ਜਤਾਈ ਹੈ।
ਘੰਟਿਆਂਬੱਧੀ ਪ੍ਰੇ਼ਸ਼ਾਨ ਹੋ ਰਹੀਆਂ ਸਵਾਰੀਆਂ ਨੇ ਕੱਢਿਆ ਗੁੱਸਾ
ਕਈ ਬਜ਼ੁਰਗ ਸਵਾਰੀਆਂ ਨੇ ਸਰਕਾਰ ਖਿਲਾਫ਼ ਆਪਣਾ ਗੁੱਸਾ ਵੀ ਜ਼ਾਹਰ ਕੀਤਾ ਕਿ ਸਰਕਾਰੀ ਬੱਸਾਂ ਨੂੰ ਕਿਉਂ ਇਸਤੇਮਾਲ ਕੀਤਾ ਜਾ ਰਿਹਾ ਹੈ, ਸਗੋਂ ਆਪਣੀਆਂ ਪ੍ਰਾਈਵੇਟ ਗੱਡੀਆਂ ਵਰਤੀਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਆਪ ਸਰਕਾਰ ਵੱਲੋਂ ਇਸ ਤਰ੍ਹਾਂ ਹੀ ਲੋਕਾਂ ਨੂੰ ਖੱਜਲ ਕੀਤਾ ਜਾਣਾ ਹੈ ਤਾਂ ਉਹ ਆਪਣੇ ਟੂੰ-ਟੂੰ ਆਪਣੇ ਕੋਲ ਹੀ ਰੱਖ ਲਵੇ। ਸਵਾਰੀਆਂ ਨੇ ਕਿਹਾ ਕਿ ਦੋ ਦੋ ਘੰਟੇ ਹੋ ਗਏ ਹਨ, ਸਾਨੂੰ ਬੱਸਾਂ ਨੂੰ ਉਡੀਕਦੇ ਕੋਈ ਬੱਸ ਨਹੀਂ। ਲੋਕਾਂ ਦਾ ਕਹਿਣਾ ਸੀ ਕਿ ਜੋ ਦਾਅਵੇ ਆਮ ਆਦਮੀ ਪਾਰਟੀ ਨੇ ਕੀਤੇ ਹਨ, ਉਹ ਆ ਕੇ ਜਮੀਨੀ ਹਕੀਕਤ ਵੇਖ ਲਏ ਹਨ।
ਮੌਕੇ 'ਤੇ ਹਾਲਾਤ ਇਹ ਹਨ ਕਿ ਮੋਗਾ ਰੈਲੀ ਨੂੰ ਲੈ ਕੇ ਸਰਕਾਰੀ ਬੱਸਾਂ ਘੱਟ ਗਿਣਤੀ ਦੇ ਵਿੱਚ ਚੱਲ ਰਹੀਆਂ ਹਨ। ਬਹੁ-ਗਿਣਤੀ ਵਿੱਚ ਲੋਕ ਕਰਤਾਰਪੁਰ-ਸੁਭਾਨਪੁਰ-ਬਿਆਸ ਜਾਣਾ ਚਾਹੁੰਦੇ ਹਨ ਪਰ ਪ੍ਰਾਈਵੇਟ ਬੱਸਾਂ ਵਾਲੇ ਰੂਟ ਨਹੀਂ ਬਣਾ ਰਹੇ। ਜਦਕਿ ਸਰਕਾਰੀ ਬੱਸਾਂ ਜੋ ਪਿੱਛੋਂ ਹੀ ਭਰ ਕੇ ਆ ਰਹੀਆਂ ਹਨ, ਉਸ ਨੂੰ ਵੀ ਲੋਕ ਘਰ ਪਹੁੰਚਣ ਦੀ ਇੱਛਾ ਵਿੱਚ ਟੁੱਟ ਕੇ ਪੈ ਰਹੇ ਹਨ।
ਲੁਧਿਆਣਾ ਬੱਸ ਸਟੈਂਡ 'ਚ ਸਰਕਾਰੀ ਬੱਸਾਂ ਦੇ ਡਰਾਈਵਰਾਂ ਨੇ ਵੀ ਜਾਣਕਾਰੀ ਦਿੱਤੀ ਸੀ ਕਿ 'ਆਪ' ਵੱਲੋਂ ਰੈਲੀ ਨੂੰ ਲੈ ਕੇ ਸਰਕਾਰੀ ਮਸ਼ੀਨਰੀ ਦਾ ਖੁੱਲ੍ਹ ਕੇ ਇਸਤੇਮਾਲ ਕੀਤਾ ਜਾ ਰਿਹਾ ਹੈ ਅਤੇ ਲੁਧਿਆਣਾ ਦੇ ਬੱਸ ਡੀਪੂ ਤੋਂ 60 ਤੋਂ ਉੱਪਰ ਬੱਸਾਂ ਮੋਗਾ ਵੱਲ ਰਵਾਨਾ ਹੋਈਆਂ। ਹਰ ਇੱਕ ਸਰਕਾਰੀ ਬੱਸ ਦੇ ਬਾਹਰ ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਦਾ ਰੂਟ ਪਲੈਨ ਪੋਸਟਰ ਵੀ ਲਗਾਇਆ ਗਿਆ ਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਨਾਮ ਦੇ ਨਾਲ ਨੰਬਰ ਵੀ ਦਰਜ ਸਨ।
ਜਗਰਾਉਂ-ਮੋਗਾ ਜੀਟੀ ਰੋਡ ਬੈਰੀਕੇਡਾਂ ਨਾਲ ਸੀਲ
ਉਧਰ, ਜਗਰਾਓਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਦੇ ਚੱਲਦਿਆਂ ਆਮ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ। ਜਗਰਾਉਂ ਤੋਂ ਮੋਗਾ ਜਾਣ ਵਾਲੀ ਜੀਟੀ ਰੋਡ 'ਤੇ ਥਾਂ-ਥਾਂ ਬੈਰੀਕੇਡ ਲਗਾਏ ਜਾਣ ਕਾਰਨ ਕਰਫਿਊ ਵਰਗੇ ਹਾਲਾਤ ਬਣ ਗਏ। ਇਥੇ ਆਮ ਲੋਕਾਂ ਦੀ ਆਵਾਜਾਈ ਰੋਕ ਕੇ ਰੈਲੀ ਵਾਲੀਆਂ ਬੱਸਾਂ ਨੂੰ ਰਾਹ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਲੋਕ ਖੱਜਲ ਹੋ ਰਹੇ ਹਨ।
ਇਸ ਦੌਰਾਨ ਰੈਲੀ ਲਈ ਜਾਂਦੀਆਂ ਕਈ ਬੱਸਾਂ ਖਾਲੀ ਹੋਣ ਦੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਛੇੜ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਬੋਲਿਆ ਹਮਲਾ
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੋਗਾ ਵਿਖੇ ਹੋ ਰਹੀ ਸਿਆਸੀ ਰੈਲੀ ਸਰਕਾਰੀ ਖ਼ਰਚੇ ’ਤੇ ਕਰਵਾਈ ਜਾ ਰਹੀ ਹੈ, ਪਰੰਤੂ ਖੱਜਲ ਆਮ ਲੋਕ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਰੈਲੀ ਲਈ PRTC ਦੀਆਂ 2,900 ਬੱਸਾਂ ਲਗਾਈਆਂ ਗਈਆਂ ਹਨ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਵੀ ਆਪਣੀਆਂ ਡਿਊਟੀਆਂ ਛੱਡ ਕੇ ਰੈਲੀ ਲਈ ਤਾਇਨਾਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਹੁਣ ਸਵਾਲ ਇਹ ਹੈ ਕਿ ਪੰਜਾਬ ਦੇ ਲੋਕਾਂ ਦੇ ਪੈਸੇ, ਸਰਕਾਰੀ ਬੱਸਾਂ ਅਤੇ ਸਰਕਾਰੀ ਮੁਲਾਜ਼ਮਾਂ ਦੀ ਵਰਤੋਂ ਸਿਆਸੀ ਰੈਲੀਆਂ ਲਈ ਕਿਉਂ ਕੀਤੀ ਜਾ ਰਹੀ ਹੈ? ਇੱਕ ਪਾਸੇ ਲੋਕ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ, ਦੂਜੇ ਪਾਸੇ ਸਰਕਾਰੀ ਮੁਲਾਜ਼ਮਾਂ ਨੂੰ ਸਿਆਸੀ ਰੈਲੀਆਂ ਵਿੱਚ ਲਗਾ ਕੇ ਆਮ ਲੋਕਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ, ''ਲੱਗਦਾ ਹੈ ਕਿ ਜਾਂਦੇ-ਜਾਂਦੇ ਵੀ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਸਿਆਸੀ ਮੇਵੇ ਲੁੱਟਣ ਦੀ ਤਿਆਰੀ ਹੈ। ਵਾਹ ਵਾਹ ਕੇਜਰੀਵਾਲ ਜੀ! ਤੁਹਾਡੀ ਸਿਆਸਤ ਦਾ ਬੋਝ ਵੀ ਪੰਜਾਬੀਆਂ ’ਤੇ ਅਤੇ ਤੁਹਾਡੀਆਂ ਰੈਲੀਆਂ ਦਾ ਖ਼ਰਚਾ ਵੀ ਪੰਜਾਬੀਆਂ ਦੇ ਸਿਰ!''
ਅਕਾਲੀ ਆਗੂ ਨੇ ਕਿਹਾ ਕਿ ਅਸੀਂ ਪੰਜਾਬ ਦੀ ਅਫ਼ਸਰਸ਼ਾਹੀ ਨੂੰ ਬੇਨਤੀ ਹੈ ਕਿ ਕਿਸੇ ਵੀ ਸਰਕਾਰੀ ਖ਼ਰਚੇ ਦੀ ਮਨਜ਼ੂਰੀ ਦੇਣ ਜਾਂ ਦਸਤਖ਼ਤ ਕਰਨ ਤੋਂ ਪਹਿਲਾਂ ਕਾਨੂੰਨੀ ਅਤੇ ਵਿੱਤੀ ਪੱਖਾਂ ਨੂੰ ਚੰਗੀ ਤਰ੍ਹਾਂ ਘੋਖ ਲਿਆ ਜਾਵੇ। ਸਰਕਾਰੀ ਪੈਸੇ ਅਤੇ ਸਰਕਾਰੀ ਮਸ਼ੀਨਰੀ ਦੀ ਵਰਤੋਂ ਨਿਯਮਾਂ ਅਨੁਸਾਰ ਹੋਣੀ ਚਾਹੀਦੀ ਹੈ। ਜੇਕਰ ਇਸ ਮਾਮਲੇ ਵਿੱਚ ਸਰਕਾਰੀ ਖ਼ਜ਼ਾਨੇ ਦੀ ਦੁਰਵਰਤੋਂ ਜਾਂ ਭ੍ਰਿਸ਼ਟਾਚਾਰ ਹੋਇਆ ਹੈ, ਤਾਂ ਇਸ ਦੀ ਜਵਾਬਦੇਹੀ ਤੈਅ ਹੋਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨਾ ਕਿਸੇ ਪਾਰਟੀ ਦੀ ਨਿੱਜੀ ਜਾਇਦਾਦ ਨਹੀਂ, ਇਹ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਹੈ। ਇਸ ਪੈਸੇ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਅਦਾਲਤ ਵਿੱਚ ਜਵਾਬ ਦੇਣਾ ਪਵੇਗਾ।
ਇਹ ਵੀ ਪੜ੍ਹੋ... 'ਆਪ' ਦੀ 'ਖੁਸ਼ਹਾਲ' ਰੈਲੀ ਤੋਂ ਪਹਿਲਾਂ ਧਮਾਕਾ ! ਕੌਫੀ ਵਾਲੀ ਮਸ਼ੀਨ ਫਟਣ ਕਾਰਨ ਇੱਕ ਵਿਅਕਤੀ ਦੀ ਮੌਤ
PM Modi on BJP Akali Dal Alliance: ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਮੁੜ ਇਕੱਠੇ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ (24 ਨਵੰਬਰ) ਨੂੰ ਇਸ ਘਟਨਾਕ੍ਰਮ 'ਤੇ ਆਪਣੇ ਵਿਚਾਰ ਸਾਂਝੇ ਕੀਤੇ। ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਨੂੰ ਸਭ ਤੋਂ ਅਹਿਮ ਦੱਸਦਿਆਂ, ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਲਾਲ ਕ੍ਰਿਸ਼ਨ ਅਡਵਾਨੀ ਦੀ ਭੂਮਿਕਾ ਨੂੰ ਵੀ ਯਾਦ ਕੀਤਾ।
'ਐਕਸ' (X) 'ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਸਭ ਤੋਂ ਵੱਧ ਮਹੱਤਵਪੂਰਨ ਹੈ। ਮੈਨੂੰ ਖੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਐਨ.ਡੀ.ਏ. (NDA) ਵਿੱਚ ਵਾਪਸੀ ਹੋਈ ਹੈ ਅਤੇ ਉਹ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ। ਸਾਡਾ ਗੱਠਜੋੜ ਇੱਕ ਸੁਭਾਵਿਕ ਗੱਠਜੋੜ ਹੈ, ਜੋ ਪੰਜਾਬ ਵਿੱਚ ਲੋਕ-ਪੱਖੀ ਸ਼ਾਸਨ ਨੂੰ ਯਕੀਨੀ ਬਣਾਏਗਾ ਅਤੇ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ਵੱਲ ਲੈ ਜਾਵੇਗਾ।"
Putting Punjab and the welfare of Punjabis first!
I am extremely delighted that the Shiromani Akali Dal returns to the NDA family and that too on the Parkash Purab of Sri Guru Nanak Dev Ji.
Ours is a natural alliance that will ensure Punjab gets pro-people governance that takes the state to new heights of progress.
Nurtured by Atal Ji, Advani Ji and Sardar Parkash Singh Badal Ji, the Akali Dal-BJP Alliance has stood the test of time.
I am confident that our Alliance will emerge as the preferred choice of the people of Punjab.
ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਸਭ ਤੋਂ ਪਹਿਲਾਂ!
ਮੈਨੂੰ ਬੇਹੱਦ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਐੱਨਡੀਏ ਪਰਿਵਾਰ ਵਿੱਚ ਵਾਪਸ ਪਰਤਿਆ ਹੈ ਅਤੇ ਉਹ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ।
ਸਾਡਾ ਇੱਕ ਸੁਭਾਵਿਕ ਗੱਠਜੋੜ ਹੈ, ਜੋ ਇਹ ਯਕੀਨੀ ਬਣਾਏਗਾ ਕਿ ਪੰਜਾਬ ਦੇ ਲੋਕਾਂ ਨੂੰ ਲੋਕ-ਪੱਖੀ ਸਰਕਾਰ ਮਿਲੇ, ਜੋ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ’ਤੇ ਲੈ ਕੇ ਜਾਵੇ।
ਅਟਲ ਜੀ, ਅਡਵਾਨੀ ਜੀ ਅਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਵੱਲੋਂ ਸਿੰਜਿਆ ਗਿਆ ਅਕਾਲੀ ਦਲ-ਭਾਜਪਾ ਗੱਠਜੋੜ ਹਮੇਸ਼ਾ ਸਮੇਂ ਦੀ ਕਸੌਟੀ ’ਤੇ ਖਰਾ ਉਤਰਿਆ ਹੈ।
ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਡਾ ਗੱਠਜੋੜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਵਜੋਂ ਉੱਭਰੇਗਾ।
@Akali_Dal_ @BJP4India
— Narendra Modi (@narendramodi) November 24, 2026
ਉਨ੍ਹਾਂ ਅੱਗੇ ਕਿਹਾ, "ਅਕਾਲੀ ਦਲ-ਭਾਜਪਾ ਗੱਠਜੋੜ ਜਿਸ ਨੂੰ ਅਟਲ ਜੀ, ਅਡਵਾਨੀ ਜੀ ਅਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਨੇ ਸੰਵਾਰਿਆ ਸੀ ਸਮੇਂ ਦੀ ਕਸੌਟੀ 'ਤੇ ਖਰਾ ਉਤਰਿਆ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਸਾਡਾ ਇਹ ਗੱਠਜੋੜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉਭਰੇਗਾ।"
ਗੱਠਜੋੜ ਬਾਰੇ ਪਾਰਟੀਆਂ ਦਾ ਕੀ ਕਹਿਣਾ ਹੈ
ਮੰਗਲਵਾਰ ਨੂੰ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਵਿੱਚ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਗੱਠਜੋੜ ਦਾ ਐਲਾਨ ਕੀਤਾ, ਜਿਸ ਨੂੰ ਉਨ੍ਹਾਂ ਨੇ ਇੱਕ "ਰਾਸ਼ਟਰੀ ਅਤੇ ਭਾਵਨਾਤਮਕ" ਸਾਂਝ ਦੱਸਿਆ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਦੋਵੇਂ ਪਾਰਟੀਆਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨਗੀਆਂ, ਜਿਸ ਵਿੱਚ ਮੁੱਖ ਮੰਤਰੀ ਦਾ ਅਹੁਦਾ ਸ਼੍ਰੋਮਣੀ ਅਕਾਲੀ ਦਲ ਕੋਲ ਰਹੇਗਾ। ਖਾਸ ਗੱਲ ਇਹ ਹੈ ਕਿ ਇਸ ਗੱਠਜੋੜ ਨਾਲ ਦੋਵਾਂ ਪਾਰਟੀਆਂ ਵਿਚਕਾਰ ਚੱਲੀ ਆ ਰਹੀ ਲੰਬੀ ਦੂਰੀ ਖਤਮ ਹੋ ਗਈ ਹੈ।
BJP Akali Dal alliance : ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਹੋਏ ਇਤਿਹਾਸਕ ਗਠਜੋੜ ਦਾ ਸਵਾਗਤ ਕਰਦਿਆਂ  ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਇਹ ਫੈਸਲਾ ਪੰਜਾਬ ਦੇ ਲੋਕਾਂ, ਵੋਟਰਾਂ ਅਤੇ ਦੋਵਾਂ ਪਾਰਟੀਆਂ ਦੇ ਜ਼ਮੀਨੀ ਵਰਕਰਾਂ ਦੀਆਂ ਭਾਵਨਾਵਾਂ ਦੇ ਅਨੁਸਾਰ ਲਿਆ ਗਿਆ ਹੈ।
ਬਿੱਟੂ ਨੇ ਦੱਸਿਆ ਕਿ ਭਾਵੇਂ ਭਾਜਪਾ ਪਹਿਲਾਂ ਇਕੱਲਿਆਂ ਚੋਣ ਲੜਨ ਦੀ ਤਿਆਰੀ ਕਰ ਰਹੀ ਸੀ, ਪਰ ਪਿਛਲੇ ਤਿੰਨ ਮਹੀਨਿਆਂ ਤੋਂ ਜ਼ਮੀਨੀ ਪੱਧਰ 'ਤੇ ਕੀਤੇ ਗਏ ਸਰਵੇਖਣਾਂ ਅਤੇ ਯਾਤਰਾਵਾਂ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੰਜਾਬ ਦੇ ਲੋਕ ਅਤੇ ਵਰਕਰ ਸੂਬੇ ਵਿੱਚ ਸਥਿਰਤਾ ਅਤੇ ਵਿਕਾਸ ਲਈ "ਡਬਲ ਇੰਜਣ" ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੀ ਇਸ ਆਵਾਜ਼ ਨੂੰ ਸੁਣਦਿਆਂ ਗੁਰਪੁਰਬ ਦੇ ਪਵਿੱਤਰ ਦਿਹਾੜੇ 'ਤੇ ਸਭ ਤੋਂ ਪੁਰਾਣੇ ਗਠਜੋੜ ਨੂੰ ਮੁੜ ਸੁਰਜੀਤ ਕਰਨ ਦਾ ਫੈਸਲਾ ਲਿਆ ਹੈ।
ਪੰਜਾਬ ਦੇ ਹਿੱਤ ਸਭ ਤੋਂ ਉੱਪਰ
ਮੁੱਖ ਮੰਤਰੀ ਦੇ ਚਿਹਰੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਬਿੱਟੂ ਨੇ ਸਪੱਸ਼ਟ ਕੀਤਾ ਕਿ ਇਸ ਵੇਲੇ ਅਹੁਦਿਆਂ ਦੀ ਕੋਈ ਲੜਾਈ ਨਹੀਂ ਹੈ, ਸਗੋਂ ਸਭ ਤੋਂ ਵੱਡਾ ਮੁੱਦਾ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਹੈ।
ਕਿਸਾਨੀ ਅਤੇ ਐਮ.ਐਸ.ਪੀ. (MSP) ਦੀ ਗਾਰੰਟੀ
ਕਿਸਾਨਾਂ ਦੇ ਮੁੱਦਿਆਂ 'ਤੇ ਬੋਲਦਿਆਂ ਉਨ੍ਹਾਂ ਭਰੋਸਾ ਦਿਵਾਇਆ ਕਿ ਗਠਜੋੜ ਸਰਕਾਰ ਬਣਨ 'ਤੇ ਕੇਂਦਰ ਤੋਂ ਫੰਡ ਲਿਆ ਕੇ ਝੋਨੇ ਅਤੇ ਕਣਕ ਤੋਂ ਇਲਾਵਾ ਬਾਕੀ ਸਾਰੀਆਂ 23 ਫਸਲਾਂ 'ਤੇ ਵੀ ਐਮ.ਐਸ.ਪੀ. (MSP) ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਰਹਿਣਗੀਆਂ।
ਬੰਦੀ ਸਿੰਘਾਂ ਦੀ ਰਿਹਾਈ
ਬੰਦੀ ਸਿੰਘਾਂ ਦੇ ਮਾਮਲੇ 'ਤੇ ਬਿੱਟੂ ਨੇ ਕਿਹਾ ਕਿ ਉਹ ਪਰਿਵਾਰਕ ਤੌਰ 'ਤੇ ਪਹਿਲਾਂ ਹੀ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲ ਕੇ ਆਪਣਾ ਪੱਖ ਸਪੱਸ਼ਟ ਕਰ ਚੁੱਕੇ ਹਨ ਕਿ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਪਰਿਵਾਰਾਂ ਦੀਆਂ ਭਾਵਨਾਵਾਂ ਅਨੁਸਾਰ ਉਨ੍ਹਾਂ ਨੂੰ ਬਣਦੀ ਰਾਹਤ ਮਿਲਣੀ ਚਾਹੀਦੀ ਹੈ ਅਤੇ ਇਸ ਵਿੱਚ ਉਨ੍ਹਾਂ ਵੱਲੋਂ ਕੋਈ ਅੜਿੱਕਾ ਨਹੀਂ ਹੈ।
ਅੰਤ ਵਿੱਚ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਇਸ ਗਠਜੋੜ ਦੇ ਹੱਕ ਵਿੱਚ ਇੱਕਜੁੱਟ ਹੈ ਅਤੇ ਇਹ ਗਠਜੋੜ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲੈ ਕੇ ਜਾਵੇਗਾ।
Punjab Election 2027 : ਪੰਜਾਬ ਚੋਣਾਂ ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ (SAD BJP Alliance) ਵਿਚਾਲੇ ਸਾਲ 2020 ਵਿੱਚ ਆਈ ਤਰੇੜ ਨੂੰ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਆਪਣੀ ਸਮਝਦਾਰੀ ਨਾਲ ਮੁੜ ਪੂਰ ਦਿੱਤਾ ਹੈ। ਦੋਵਾਂ ਪਾਰਟੀਆਂ ਵਿਚਾਲੇ ਕਈ ਮੁੱਦਿਆਂ 'ਤੇ ਪਿਛਲੇ ਦੋ-ਤਿੰਨ ਸਾਲਾਂ ਤੋਂ ਖਿੱਚੋਤਾਣ ਚੱਲ ਰਹੀ ਹੈ, ਜੋ ਆਗਾਮੀ ਵਿਧਾਨ ਸਭਾ ਚੋਣਾਂ 'ਚ ਸਹਿਮਤੀ 'ਤੇ ਖ਼ਤਮ ਹੁੰਦੀ ਜਾਪ ਰਹੀ ਹੈ। ਇਹ ਸੰਕੇਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਮੰਗਲਵਾਰ ਨੂੰ ਦਿੱਤੇ ਬਿਆਨਾਂ ਤੋਂ ਮਿਲਦੇ ਹਨ ਕਿ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕੁੱਝ ਵੱਡੇ ਮੁੱਦਿਆਂ 'ਤੇ ਅਹਿਮ ਫੈਸਲੇ ਲਏ ਜਾ ਸਕਦੇ ਹਨ, ਜਿਨ੍ਹਾਂ ਵਿੱਚ ਦੋ ਮੁੱਖ ਮੁੱਦੇ ਕਰਤਾਰਪੁਰ ਕੋਰੀਡੋਰ ਅਤੇ ਬੰਦੀ ਸਿੰਘਾਂ ਦੇ ਅਹਿਮ ਹਨ।
ਅਮਿਤ ਸ਼ਾਹ ਨੇ ਕੀ ਦਿੱਤਾ ਬਿਆਨ
ਅਮਿਤ ਸ਼ਾਹ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ, ''ਮੈਂ ਜੋ ਬੋਲਿਆ ਹਾਂ, ਸੋਚ ਸਮਝ ਕੇ ਬੋਲਿਆ ਹਾਂ, ਪੰਜਾਬ ਦੇ ਕਲਿਆਣ ਲਈ ਦੋਵੇਂ ਮੁੱਦਿਆਂ, ਸਾਰਿਆਂ 'ਤੇ ਦੋਵਾਂ ਪਾਰਟੀਆਂ ਨੇ ਸਾਰਥਕ ਚਰਚਾ ਕੀਤੀ ਹੈ, ਜਿਸ ਪਿੱਛੋਂ ਹੀ ਅਸੀਂ ਗਠਜੋੜ ਦਾ ਐਲਾਨ ਕੀਤਾ ਹੈ।''
ਅਮਿਤ ਸ਼ਾਹ ਨੇ ਕਿਹਾ ਕਿ ਇਹ ਦੇਰੀ ਇਸ ਲਈ ਹੋਈ, ਕਿਉਂਕਿ ਉਹ ਚਾਹੁੰਦੇ ਹਨ ਕਿ ਗਠਜੋੜ ਲੰਮੇ ਸਮੇਂ ਦਹਾਕਿਆਂ ਤੱਕ ਬਣਿਆ ਰਹੇ। ਇਸ ਲਈ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਲੰਬੀ ਚਰਚਾ ਵੀ ਹੋਈ ਹੈ, ਭਾਜਪਾ ਆਗੂਆਂ ਅਤੇ ਸੁਖਬੀਰ ਸਿੰਘ ਬਾਦਲ, ਦੋਵੇਂ ਧਿਰਾਂ ਦੇ ਆਗੂਆਂ ਦੀਆਂ ਆਪਣੇ-ਆਪਣੇ ਹਿੱਤ ਅਤੇ ਮੰਗਾਂ ਸਨ, ਜਿਸ ਤੋਂ ਬਾਅਦ ਹੀ ਸਾਂਝਾ ਰੋਡ ਮੈਪ ਤਿਆਰ ਹੋਇਆ, ਜਿਸ ਲਈ ਸੁਭਾਵਿਕ ਹੈ ਕਿ ਉਸ ਵਿੱਚ ਦੇਰੀ ਤਾਂ ਹੁੰਦੀ ਹੀ ਹੈ।
ਅਮਿਤ ਸ਼ਾਹ ਨੇ ਜ਼ੋਰ ਦੇ ਕੇ ਕਿਹਾ, "ਅਸੀਂ ਆਉਣ ਵਾਲੀਆਂ ਚੋਣਾਂ ਵਿੱਚ ਯਕੀਨੀ ਤੌਰ 'ਤੇ ਐਨ.ਡੀ.ਏ. (NDA) ਦੀ ਸਰਕਾਰ ਬਣਾਵਾਂਗੇ ਅਤੇ ਪੰਜਾਬ ਵਿੱਚ ਇੱਕ ਵਾਰ ਫਿਰ ਖੁਸ਼ਹਾਲੀ ਬਹਾਲ ਕਰਾਂਗੇ।"
ਬੰਦੀ ਸਿੰਘਾਂ ਦਾ ਮਸਲਾ ਕਿਉਂ ਅਹਿਮ ? (Bandi Sings)
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹਮੇਸ਼ਾ ਹੀ ਤਤਪਰਤਾ ਵਿਖਾਈ ਗਈ ਹੈ। ਇਹ ਪਾਰਟੀ ਦੀ ਮੁੱਖ ਮੰਗ ਵੀ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਕੇ 30-30 ਸਾਲਾਂ ਤੋਂ ਜੇਲ੍ਹਾਂ ਵਿੱਚ ਬੈਠੇ ਸਿੱਖਾਂ ਨੂੰ ਇਨਸਾਫ਼ ਦਿੱਤਾ ਜਾਵੇ।
ਅਕਾਲੀ ਦਲ ਇਸ ਮਸਲੇ ਨੂੰ ਸੰਗਰੂਰ ਜ਼ਿਮਨੀ ਚੋਣ 'ਚ ਵੀ ਲਿਆਂਦਾ ਗਿਆ ਸੀ, ਜਦੋਂ ਕਮਲਦੀਪ ਕੌਰ ਰਾਜੋਆਣਾ ਨੂੰ ਉਮੀਦਵਾਰ ਬਣਾਇਆ ਗਿਆ ਸੀ। ਉਪਰੰਤ, ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਦਸਤਖਤੀ ਮੁਹਿੰਮ ਵੀ ਚਲਾਈ ਗਈ ਸੀ, ਜਿਸ ਨੂੰ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਸਵਰਗੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਰੂ ਕਰਵਾਇਆ ਸੀ।
ਇਸ ਪਿੱਛੋਂ ਪੰਜਾਬ ਰਾਜਪਾਲ ਨੂੰ ਪਾਰਟੀ ਵੱਲੋਂ ਮੰਗ ਪੱਤਰ ਅਤੇ ਕੇਂਦਰ ਸਰਕਾਰ ਨੂੰ ਵੀ ਇਸ ਮੁੱਦੇ 'ਤੇ ਗੌਰ ਕਰਨ ਲਈ ਕਿਹਾ ਗਿਆ ਸੀ।
ਸਾਂਸਦ ਹਰਸਿਮਰਤ ਕੌਰ ਬਾਦਲ ਵੀ ਇਸ ਸਬੰਧ 'ਚ ਕੇਂਦਰ ਨੂੰ ਕਈ ਵਾਰ ਗੁਹਾਰ ਲਗਾ ਚੁੱਕੇ ਹਨ।
ਅਕਾਲੀ ਦਲ ਲਈ ਕਰਤਾਰਪੁਰ ਲਾਂਘੇ ਦੀ ਮਹੱਤਤਾ ? (Kartarpur Corridor)
ਕਰਤਾਰਪੁਰ ਲਾਂਘਾ, ਸ਼੍ਰੋਮਣੀ ਅਕਾਲੀ ਦਲ ਦਾ ਇੱਕ ਹੋਰ ਮੁੱਖ ਮੁੱਦਾ ਹੈ, ਜੋ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਦੱਸ ਦਈਏ ਕਿ ਕਰਤਾਰਪੁਰ ਸਾਹਿਬ ਲਾਂਘਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਨੂੰ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦੇ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜਦਾ ਹੈ, ਜੋ ਕਿ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਸਥਾਨਾਂ ਵਿੱਚੋਂ ਇੱਕ ਹੈ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਸਨ।
ਅਕਾਲੀ ਦਲ ਦੀ ਚਾਰਾਜੋਈ
- 15 ਸਤੰਬਰ 2025 ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਨੂੰ ਕੋਰੀਡਰ ਖੋਲ੍ਹਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਚਿੱਠੀ ਲਿਖੀ।
- ਉਪਰੰਤ, ਸੁਖਬੀਰ ਸਿੰਘ ਬਾਦਲ ਵੱਲੋਂ 17 ਜੁਲਾਈ 2026 ਨੂੰ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨੂੰ ਇਸ ਮੁੱਦੇ 'ਤੇ ਚਿੱਠੀ ਲਿਖੀ ਗਈ।
- 31 ਜੁਲਾਈ ਨੂੰ ਸਾਂਸਦ ਹਰਸਿਮਰਤ ਕੌਰ ਬਾਦਲ ਵੱਲੋਂ ਸੰਸਦ 'ਚ ਵੀ ਮੁੱਦਾ ਚੁੱਕਿਆ ਅਤੇ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ।
ਹਾਲਾਂਕਿ, ਕੇਂਦਰ ਸਰਕਾਰ ਵੱਲੋਂ ਲਾਂਘੇ ਨੂੰ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇਸ ਪਿੱਛੇ ਮੌਜੂਦਾ ਸੁਰੱਖਿਆ ਸਥਿਤੀ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਇਸਨੂੰ ਇਸ ਸਮੇਂ ਬਹਾਲ ਨਹੀਂ ਕੀਤਾ ਜਾ ਸਕਦਾ।
ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਦਿੱਤੇ ਸੰਕੇਤ (Amit Shah Statement on Kartarpur Corridor)
ਅਮਿਤ ਸ਼ਾਹ ਨੇ ਕਿਹਾ, "ਕਰਤਾਰਪੁਰ ਸਾਹਿਬ ਲਾਂਘੇ ਦੀ ਮੰਗ ਆਜ਼ਾਦੀ ਦੇ ਸਮੇਂ ਵੀ ਸੀ। ਜੇ ਅਸੀਂ ਉਸ ਸਮੇਂ ਉੱਥੇ ਹੁੰਦੇ ਤਾਂ ਕਰਤਾਰਪੁਰ ਸਾਹਿਬ ਭਾਰਤ ਵਿੱਚ ਹੁੰਦਾ। ਕਾਂਗਰਸ ਦੀ ਲਾਪਰਵਾਹੀ ਕਾਰਨ ਸਾਡੇ ਕੋਲ ਇਹ ਨਹੀਂ ਹੈ। ਅਸੀਂ ਲਾਂਘਾ ਬਣਾਇਆ ਸੀ, ਪਰ ਇਸਨੂੰ ਆਪ੍ਰੇਸ਼ਨ ਸਿੰਦੂਰ ਦੌਰਾਨ ਬੰਦ ਕਰ ਦਿੱਤਾ ਗਿਆ ਸੀ। ਸਥਿਤੀ ਆਮ ਹੋਣ 'ਤੇ ਇਸਨੂੰ ਦੁਬਾਰਾ ਖੋਲ੍ਹਿਆ ਜਾਵੇਗਾ। ਅਸੀਂ ਇਸਨੂੰ ਬਣਾਇਆ ਹੈ, ਇਸ ਲਈ ਅਸੀਂ ਵੀ ਚਾਹੁੰਦੇ ਹਾਂ ਕਿ ਇਸਨੂੰ ਖੁੱਲ੍ਹਾ ਰੱਖਿਆ ਜਾਵੇ। ਇਸਨੂੰ ਰਾਸ਼ਟਰੀ ਸੁਰੱਖਿਆ ਕਾਰਨਾਂ ਕਰਕੇ ਬੰਦ ਕਰ ਦਿੱਤਾ ਗਿਆ ਸੀ। ਇਸ 'ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ।"
ਜੇਕਰ ਅਮਿਤ ਸ਼ਾਹ ਦੇ ਬਿਆਨ ਨੂੰ ਵਾਚਿਆ ਜਾਵੇ ਤਾਂ ਪੰਜਾਬ ਚੋਣਾਂ ਦੇ ਐਨ ਮੌਕੇ ਇਨ੍ਹਾਂ ਦੋਵਾਂ ਮੁੱਦਿਆਂ 'ਤੇ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ ਹੋ ਸਕਦਾ ਹੈ ਅਤੇ ਸਿੱਖ ਵੋਟਰਾਂ ਨੂੰ ਲੁਭਾਉਣ ਲਈ ਦੋਵਾਂ ਮੁੱਦਿਆਂ 'ਚ ਸਾਰਥਕ ਕਦਮ ਚੁੱਕਿਆ ਜਾ ਸਕਦਾ ਹੈ। ਫਿਲਹਾਲ, ਕੇਂਦਰੀ ਮੰਤਰੀ ਅਨੁਸਾਰ, ਦੋਵਾਂ ਮੁੱਦਿਆਂ 'ਤੇ ਦੋਵੇਂ ਪਾਰਟੀਆਂ ਵਿਚਾਲੇ ਅਜੇ ਹੋਰ ਵੀ ਡੂੰਘੀ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ... SAD BJP Alliance : 2020 'ਚ ਕਿਉਂ ਆਈ ਸੀ ਪੰਜਾਬ ਦੇ 24 ਸਾਲ ਪੁਰਾਣੇ ਰਿਸ਼ਤੇ 'ਚ ਤਰੇੜ ? ਵੇਖੋ ਕੀ ਹੈ ਗਠਜੋੜ ਦਾ ਇਤਿਹਾਸ
NDA government: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਪੰਜਾਬ ਚੋਣਾਂ ਲਈ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗਠਜੋੜ ਦਾ ਐਲਾਨ ਕੀਤਾ। ਇਸ ਐਲਾਨ ਦੌਰਾਨ, ਉਨ੍ਹਾਂ ਨੇ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਨੂੰ ਆਪਣਾ ਮੁੱਖ ਟੀਚਾ ਦੱਸਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮਿਸ਼ਨ ਵਿੱਚ ਸੂਬੇ ਵਿੱਚੋਂ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦਾ ਖਾਤਮਾ ਕਰਨਾ, ਅਤੇ ਨਾਲ ਹੀ ਕਿਸਾਨਾਂ ਨੂੰ ਦਰਪੇਸ਼ ਮਸਲਿਆਂ ਦਾ ਹੱਲ ਕੱਢਣਾ ਸ਼ਾਮਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਇੱਕ "ਡਬਲ-ਇੰਜਣ" ਸਰਕਾਰ ਹੀ ਪੰਜਾਬ ਵਿੱਚ ਹਾਲਾਤ ਸੁਧਾਰ ਸਕਦੀ ਹੈ। ਅਮਿਤ ਸ਼ਾਹ ਨੇ ਕਿਹਾ, "ਜਦੋਂ ਮੈਂ ਕੱਲ੍ਹ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ, ਤਾਂ ਉਨ੍ਹਾਂ ਕਿਹਾ ਕਿ ਐਨ.ਡੀ.ਏ. (NDA) ਹੁਣ ਮੁਕੰਮਲ ਹੋ ਗਿਆ ਹੈ। ਇਹ ਗਠਜੋੜ ਹਿੰਦੂ-ਸਿੱਖ ਭਾਈਚਾਰੇ ਦੀ ਮਿਸਾਲ ਬਣੇਗਾ।"
ਪੰਜਾਬ ਵਿੱਚ ਨਸ਼ਿਆਂ ਦੇ ਸੰਕਟ ਬਾਰੇ ਗੱਲ ਕਰਦਿਆਂ, ਗ੍ਰਹਿ ਮੰਤਰੀ ਨੇ ਇੱਕ ਅਹਿਮ ਵਾਅਦਾ ਕੀਤਾ ਅਤੇ ਐਲਾਨ ਕੀਤਾ, "ਸਾਡਾ ਮੁੱਖ ਟੀਚਾ ਪੰਜਾਬ ਵਿੱਚੋਂ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨਾ ਹੋਵੇਗਾ। ਅਸੀਂ 31 ਦਸੰਬਰ, 2029 ਤੱਕ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰ ਦੇਵਾਂਗੇ।" ਉਨ੍ਹਾਂ ਨੇ ਹੋਰ ਅਹਿਮ ਮੁੱਦਿਆਂ 'ਤੇ ਵੀ ਚਰਚਾ ਕੀਤੀ, ਜਿਨ੍ਹਾਂ ਵਿੱਚ ਕਿਸਾਨਾਂ ਨੂੰ ਦਰਪੇਸ਼ ਚੁਣੌਤੀਆਂ, ਭ੍ਰਿਸ਼ਟਾਚਾਰ ਦਾ ਖਾਤਮਾ ਅਤੇ ਕਰਤਾਰਪੁਰ ਲਾਂਘਾ ਖੋਲ੍ਹਣਾ ਸ਼ਾਮਲ ਹੈ।
ਕਰਤਾਰਪੁਰ ਲਾਂਘੇ ਬਾਰੇ ਵਾਅਦਾ
ਪ੍ਰੈੱਸ ਕਾਨਫਰੰਸ ਦੌਰਾਨ, ਉਨ੍ਹਾਂ ਨੇ ਕਰਤਾਰਪੁਰ ਲਾਂਘੇ ਦੇ ਮੁੱਦੇ 'ਤੇ ਵੀ ਗੱਲ ਕੀਤੀ। ਅਮਿਤ ਸ਼ਾਹ ਨੇ ਦੱਸਿਆ, "'ਆਪਰੇਸ਼ਨ ਸਿੰਦੂਰ' ਤੋਂ ਬਾਅਦ ਰਾਸ਼ਟਰੀ ਸੁਰੱਖਿਆ ਦੇ ਮੱਦੇਨਜ਼ਰ ਇਸਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਸੀ। ਜਿਵੇਂ ਹੀ ਇਹ ਮਸਲਾ ਪੂਰੀ ਤਰ੍ਹਾਂ ਹੱਲ ਹੋ ਜਾਵੇਗਾ, ਅਸੀਂ ਤੁਰੰਤ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹ ਦੇਵਾਂਗੇ।"
ਉਨ੍ਹਾਂ ਅੱਗੇ ਕਿਹਾ, "ਇਸਨੂੰ ਬਿਨਾਂ ਵਜ੍ਹਾ ਬੰਦ ਰੱਖਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ; ਹਾਲਾਂਕਿ, ਮੇਰਾ ਮੰਨਣਾ ਹੈ ਕਿ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਮਾਮਲਿਆਂ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ।"
ਨਸ਼ਾ-ਮੁਕਤ ਪੰਜਾਬ ਲਈ ਸੰਕਲਪ
ਇਸ ਤੋਂ ਇਲਾਵਾ, ਉਨ੍ਹਾਂ ਨੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ 31 ਦਸੰਬਰ, 2029 ਦੀ ਸਮਾਂ-ਸੀਮਾ ਤੈਅ ਕੀਤੀ। ਅਮਿਤ ਸ਼ਾਹ ਨੇ ਦੁਹਰਾਇਆ, "ਸਾਡਾ ਮੁੱਖ ਉਦੇਸ਼ ਪੰਜਾਬ ਵਿੱਚੋਂ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਨੂੰ ਦੂਰ ਕਰਨਾ ਹੋਵੇਗਾ।" ਉਨ੍ਹਾਂ ਇਹ ਵੀ ਦੱਸਿਆ ਕਿ ਇਹ ਗਠਜੋੜ ਆਪਣੇ ਚੋਣ ਮਨੋਰਥ ਪੱ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਰਕਾਰ ਤਿੰਨ ਮਹੀਨਿਆਂ ਦੇ ਅੰਦਰ ਨਸ਼ੇ ਦੀ ਸਮੱਸਿਆ ਨੂੰ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਪਰ ਇਹ ਸਮੱਸਿਆ ਅਜੇ ਵੀ ਬਣੀ ਹੋਈ ਹੈ। ਸਾਲ 2017 ਵਿੱਚ, ਰਾਹੁਲ ਗਾਂਧੀ ਨੇ ਵੀ ਇੱਕ ਕਾਰਜਕਾਲ ਦੇ ਅੰਦਰ ਨਸ਼ੇ ਦੀ ਸਮੱਸਿਆ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਦੀ ਪਾਰਟੀ ਵੀ ਇਸ ਵਿਰੁੱਧ ਕੋਈ ਕਾਰਵਾਈ ਕਰਨ ਵਿੱਚ ਅਸਫਲ ਰਹੀ। ਹੁਣ, ਮੈਂ ਇੱਕ ਪ੍ਰਣ ਕਰਦਾ ਹਾਂ: 31 ਦਸੰਬਰ, 2029 ਤੱਕ, ਅਸੀਂ ਪੰਜਾਬ ਨੂੰ ਨਸ਼ੇ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ਮੁਕਤ ਕਰ ਦੇਵਾਂਗੇ।
ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਣ
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ, ਨਿਤਿਨ ਨਵੀਨ ਅਤੇ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਚੁਣੌਤੀਆਂ, ਸੂਬੇ ਦੇ ਆਰਥਿਕ ਵਿਕਾਸ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਬਾਰੇ ਵਿਸਤ੍ਰਿਤ ਚਰਚਾ ਕਰਨਗੇ। ਇਨ੍ਹਾਂ ਵਿਚਾਰ-ਵਟਾਂਦਰਿਆਂ ਤੋਂ ਬਾਅਦ ਇੱਕ ਰੂਪ-ਰੇਖਾ (ਰੋਡਮੈਪ) ਤਿਆਰ ਕੀਤੀ ਗਈ ਹੈ। ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਉਨ੍ਹਾਂ ਨੂੰ ਜੜ੍ਹੋਂ ਖਤਮ ਕਰਨ ਦੇ ਸਾਡੇ ਸੰਕਲਪ ਨੂੰ ਜਨਤਾ ਦਾ ਸਮਰਥਨ ਮਿਲੇਗਾ। ਹਿੰਦੂ-ਸਿੱਖ ਭਾਈਚਾਰੇ ਦੇ ਬੰਧਨ ਨੂੰ ਵੀ ਪੰਜਾਬ ਦੇ ਲੋਕਾਂ ਦਾ ਆਸ਼ੀਰਵਾਦ ਪ੍ਰਾਪਤ ਹੋਵੇਗਾ। ਅਮਿਤ ਸ਼ਾਹ ਨੇ ਜ਼ੋਰ ਦੇ ਕੇ ਕਿਹਾ, "ਅਸੀਂ ਆਉਣ ਵਾਲੀਆਂ ਚੋਣਾਂ ਵਿੱਚ ਯਕੀਨੀ ਤੌਰ 'ਤੇ ਐਨ.ਡੀ.ਏ. (NDA) ਦੀ ਸਰਕਾਰ ਬਣਾਵਾਂਗੇ ਅਤੇ ਪੰਜਾਬ ਵਿੱਚ ਇੱਕ ਵਾਰ ਫਿਰ ਖੁਸ਼ਹਾਲੀ ਬਹਾਲ ਕਰਾਂਗੇ।"
SAD BJP Alliance : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ 23 ਦਸੰਬਰ, 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (Shiromani Akali Dal) - ਭਾਰਤੀ ਜਨਤਾ ਪਾਰਟੀ (BJP) ਗੱਠਜੋੜ ਦੀ ਸੰਭਾਵੀ ਪੁਨਰ ਸੁਰਜੀਤੀ ਰਾਜਨੀਤਿਕ ਤੌਰ 'ਤੇ ਮਹੱਤਵਪੂਰਨ ਹੈ, ਕਿਉਂਕਿ ਦੋਵੇਂ ਪਾਰਟੀਆਂ ਪਹਿਲਾਂ 1990 ਦੇ ਦਹਾਕੇ ਦੇ ਅਖੀਰ ਤੋਂ ਲੈ ਕੇ ਲਗਭਗ 24 ਸਾਲਾਂ ਤੱਕ ਇਕੱਠੇ ਕੰਮ ਕਰਦੀਆਂ ਰਹੀਆਂ ਹਨ, ਜਦੋਂ ਤੱਕ ਸ਼੍ਰੋਮਣੀ ਅਕਾਲੀ ਦਲ, ਸਤੰਬਰ 2020 ਵਿੱਚ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ 'ਤੇ ਰਾਸ਼ਟਰੀ ਲੋਕਤੰਤਰੀ ਗੱਠਜੋੜ (NDA) ਤੋਂ ਬਾਹਰ ਨਹੀਂ ਨਿਕਲ ਗਿਆ ਸੀ। 24 ਨਵੰਬਰ, 2026 ਦੀ ਰਿਪੋਰਟਿੰਗ ਦੇ ਅਨੁਸਾਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 24 ਨਵੰਬਰ, 2026 ਨੂੰ ਦੁਪਹਿਰ 1 ਵਜੇ ਭਾਰਤੀ ਸਮੇਂ ਅਨੁਸਾਰ ਭਾਜਪਾ ਹੈੱਡਕੁਆਰਟਰ ਵਿਖੇ ਇੱਕ ਸਾਂਝੀ ਪ੍ਰੈਸ ਕਾਨਫਰੰਸ ਕਰਨ ਵਾਲੇ ਹਨ ਤਾਂ ਜੋ ਗੱਠਜੋੜ ਦਾ ਐਲਾਨ ਕੀਤਾ ਜਾ ਸਕੇ।
ਗੱਠਜੋੜ ਦੀ ਸ਼ੁਰੂਆਤ - 1996
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਰਸਮੀ ਤੌਰ 'ਤੇ 1996 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕੱਠੇ ਹੋਏ ਸਨ। ਇਸ ਸਾਂਝੇਦਾਰੀ ਨੇ ਵੱਖ-ਵੱਖ ਰਾਜਨੀਤਿਕ ਸਮਰਥਨ ਅਧਾਰਾਂ ਵਾਲੀਆਂ ਦੋ ਪਾਰਟੀਆਂ ਨੂੰ ਇਕੱਠਾ ਕੀਤਾ। ਅਕਾਲੀ ਦਲ ਮੁੱਖ ਤੌਰ 'ਤੇ ਸਿੱਖ ਅਤੇ ਖੇਤੀਬਾੜੀ ਹਿੱਤਾਂ ਦੀ ਨੁਮਾਇੰਦਗੀ ਕਰਦਾ ਸੀ, ਜਦੋਂ ਕਿ ਭਾਜਪਾ ਦਾ ਹਿੰਦੂ ਵੋਟਰਾਂ, ਵਪਾਰੀਆਂ ਅਤੇ ਸ਼ਹਿਰੀ ਭਾਈਚਾਰਿਆਂ ਵਿੱਚ ਇੱਕ ਮਜ਼ਬੂਤ ​​ਸਮਰਥਨ ਅਧਾਰ ਸੀ। ਗਠਜੋੜ ਦਾ ਉਦੇਸ਼ ਉਨ੍ਹਾਂ ਦੇ ਸਬੰਧਤ ਵੋਟਰ ਅਧਾਰਾਂ ਨੂੰ ਮਜ਼ਬੂਤ ​​ਕਰਨਾ ਅਤੇ ਪੰਜਾਬ ਵਿੱਚ ਇੱਕ ਸਥਿਰ ਰਾਜਨੀਤਿਕ ਵਿਕਲਪ ਪ੍ਰਦਾਨ ਕਰਨਾ ਸੀ।
1997 ਦੀਆਂ ਵਿਧਾਨ ਸਭਾ ਚੋਣਾਂ ਵਿੱਚ, ਗਠਜੋੜ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ, 117 ਵਿਧਾਨ ਸਭਾ ਸੀਟਾਂ ਵਿੱਚੋਂ 95 ਜਿੱਤੀਆਂ।
ਸ. ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਬਣੇ।
2. ਗਠਜੋੜ ਸਰਕਾਰ ਦੇ ਦਸ ਸਾਲ - 2007 ਤੋਂ 2017
- 2007 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗਠਜੋੜ ਸੱਤਾ ਵਿੱਚ ਵਾਪਸ ਆਇਆ ਅਤੇ 2012 ਵਿੱਚ ਦੁਬਾਰਾ ਸਰਕਾਰ ਬਣਾਈ। ਅਕਾਲੀ-ਭਾਜਪਾ ਗਠਜੋੜ ਨੇ ਕਾਂਗਰਸ ਨੂੰ ਹਰਾ ਕੇ ਸਰਕਾਰ ਬਣਾਈ, ਜਿਸ ਵਿੱਚ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਬਣੇ।
- 2012: ਗਠਜੋੜ ਨੇ ਇੱਕ ਹੋਰ ਜਿੱਤ ਪ੍ਰਾਪਤ ਕੀਤੀ, ਜਿਸ ਨਾਲ ਇਹ ਲਗਾਤਾਰ ਦੂਜੀ ਵਾਰ ਸੱਤਾ ਵਿੱਚ ਵਾਪਸ ਆਉਣ ਵਾਲੀ ਪੰਜਾਬ ਦੀ ਪਹਿਲੀ ਸਰਕਾਰ ਬਣ ਗਈ।
- ਇਸ ਸਮੇਂ ਦੌਰਾਨ, ਭਾਜਪਾ ਗਠਜੋੜ ਭਾਈਵਾਲ ਰਹੀ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ।
3. 2017 ਵਿਧਾਨ ਸਭਾ 'ਚ ਮਿਲੀ ਹਾਰ
2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਗਠਜੋੜ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ। ਚੋਣਾਂ ਵਿੱਚ ਕਾਂਗਰਸ ਨੇ 77 ਸੀਟਾਂ ਜਿੱਤੀਆਂ ਅਤੇ ਸਰਕਾਰ ਬਣਾਈ। ਜਦਕਿ ਸ਼੍ਰੋਮਣੀ ਅਕਾਲੀ ਦਲ ਨੇ 15 ਸੀਟਾਂ ਜਿੱਤੀਆਂ ਅਤੇ ਭਾਜਪਾ ਨੇ ਸਿਰਫ਼ 3 ਸੀਟਾਂ ਜਿੱਤੀਆਂ।
4. 2020 'ਚ ਟੁੱਟਿਆ ਗਠਜੋੜ
ਇਹ ਉਹ ਸਮਾਂ ਸੀ, ਜਦੋਂ ਦੋਵਾਂ ਪਾਰਟੀਆਂ ਵਿਚਕਾਰ ਸਭ ਤੋਂ ਵੱਡਾ ਮਤਭੇਦ 2020 ਵਿੱਚ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਸਾਹਮਣੇ ਆਇਆ। ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ, ਇਹ ਦਲੀਲ ਦਿੱਤੀ ਕਿ ਇਹ ਕਿਸਾਨਾਂ ਅਤੇ ਪੰਜਾਬ ਦੀ ਖੇਤੀਬਾੜੀ ਆਰਥਿਕਤਾ 'ਤੇ ਮਾੜਾ ਪ੍ਰਭਾਵ ਪਾਉਣਗੇ।
ਮੁੱਖ ਘਟਨਾਵਾਂ ਵਿੱਚ ਸ਼ਾਮਲ ਹਨ:
- 17 ਸਤੰਬਰ, 2020: ਕੇਂਦਰੀ ਕੈਬਨਿਟ ਵਿੱਚ ਅਕਾਲੀ ਦਲ ਦੀ ਪ੍ਰਤੀਨਿਧੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
- 26-27 ਸਤੰਬਰ, 2020: ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਨੂੰ ਛੱਡਣ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ, ਭਾਜਪਾ ਨਾਲ ਆਪਣੇ ਲੰਬੇ ਸਮੇਂ ਤੋਂ ਚੱਲ ਰਹੇ ਗਠਜੋੜ ਨੂੰ ਖਤਮ ਕਰ ਦਿੱਤਾ।
- ਅਕਾਲੀ ਦਲ ਨੇ ਕਿਹਾ ਕਿ ਕੇਂਦਰ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਿਹਾ ਹੈ ਅਤੇ ਪੰਜਾਬ ਅਤੇ ਸਿੱਖ ਭਾਈਚਾਰੇ ਨਾਲ ਸਬੰਧਤ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ।
ਗਠਜੋੜ, ਜੋ ਕਿ ਲਗਭਗ 24 ਸਾਲਾਂ ਤੋਂ ਜਾਰੀ ਸੀ, ਅਧਿਕਾਰਤ ਤੌਰ 'ਤੇ ਖਤਮ ਹੋ ਗਿਆ।
5. ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ ਦੀ ਵਾਪਸੀ - 2021
ਕਿਸਾਨਾਂ ਦਾ ਅੰਦੋਲਨ ਇੱਕ ਸਾਲ ਤੋਂ ਵੱਧ ਸਮੇਂ ਤੱਕ ਜਾਰੀ ਰਿਹਾ, ਦਿੱਲੀ ਦੀਆਂ ਸਰਹੱਦਾਂ 'ਤੇ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਹੋਏ। ਨਵੰਬਰ 2021 ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਕੇਂਦਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦੇਵੇਗਾ। ਬਾਅਦ ਵਿੱਚ ਸੰਸਦ ਨੇ ਖੇਤੀ ਕਾਨੂੰਨ ਰੱਦ ਐਕਟ, 2021 ਨੂੰ ਪਾਸ ਕਰ ਦਿੱਤਾ।
ਹਾਲਾਂਕਿ, ਕਾਨੂੰਨਾਂ ਨੂੰ ਵਾਪਸ ਲੈਣ ਨਾਲ ਅਕਾਲੀ-ਭਾਜਪਾ ਗੱਠਜੋੜ ਦੀ ਬਹਾਲੀ ਨਹੀਂ ਹੋਈ।
6. ਦੋਵੇਂ ਪਾਰਟੀਆਂ ਨੇ ਵੱਖਰੇ ਤੌਰ 'ਤੇ ਲੜੀਆਂ ਚੋਣਾਂ - 2022 ਅਤੇ 2024
ਆਪਣੀ ਭਾਈਵਾਲੀ ਖਤਮ ਕਰਨ ਤੋਂ ਬਾਅਦ, ਦੋਵਾਂ ਪਾਰਟੀਆਂ ਨੇ ਬਾਅਦ ਦੀਆਂ ਚੋਣਾਂ ਸੁਤੰਤਰ ਤੌਰ 'ਤੇ ਲੜੀਆਂ।
2022 ਪੰਜਾਬ ਵਿਧਾਨ ਸਭਾ ਚੋਣਾਂ 'ਚ ਗਠਜੋੜ ਦੀਆਂ ਦੋਵੇਂ ਪਾਰਟੀਆਂ ਨੂੰ ਵੱਡੇ ਝਟਕੇ ਲੱਗੇ।
- ਆਪ: 92 ਸੀਟਾਂ
- ਕਾਂਗਰਸ: 18 ਸੀਟਾਂ
- ਸ਼੍ਰੋਮਣੀ ਅਕਾਲੀ ਦਲ: 3 ਸੀਟਾਂ
- ਭਾਜਪਾ: 2 ਸੀਟਾਂ
2024 ਲੋਕ ਸਭਾ ਚੋਣਾਂ
- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਇੱਕ ਸੀਟ ਜਿੱਤੀ।
- ਭਾਜਪਾ ਰਾਜ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ ਕੋਈ ਵੀ ਜਿੱਤਣ ਵਿੱਚ ਅਸਫਲ ਰਹੀ।
ਹਾਲਾਂਕਿ ਗੱਠਜੋੜ ਨੂੰ ਮੁੜ ਸੁਰਜੀਤ ਕਰਨ ਬਾਰੇ ਚਰਚਾਵਾਂ ਜਾਰੀ ਰਹੀਆਂ, ਪਰ ਪਾਰਟੀਆਂ 2024 ਦੀਆਂ ਆਮ ਚੋਣਾਂ ਲਈ ਇਕੱਠੀਆਂ ਨਹੀਂ ਹੋਈਆਂ।
7. ਗੱਠਜੋੜ ਨੂੰ ਲੈ ਕੇ ਹੋਈਆਂ ਲਗਾਤਾਰ ਕੋਸ਼ਿਸ਼ਾਂ - 2024 ਤੋਂ 2025
ਦੋਵਾਂ ਪਾਰਟੀਆਂ ਨੂੰ ਦੁਬਾਰਾ ਇਕੱਠੇ ਕਰਨ ਬਾਰੇ ਕਈ ਕੋਸ਼ਿਸ਼ਾਂ ਅਤੇ ਵਿਚਾਰ-ਵਟਾਂਦਰੇ ਹੋਏ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ, ਸੰਭਾਵੀ ਗੱਠਜੋੜ ਬਾਰੇ ਕਿਆਸਅਰਾਈਆਂ ਵਧ ਗਈਆਂ, ਪਰ ਦੋਵਾਂ ਪਾਰਟੀਆਂ ਨੇ ਅੰਤ ਵਿੱਚ ਸੁਤੰਤਰ ਤੌਰ 'ਤੇ ਚੋਣ ਲੜਨ ਦਾ ਫੈਸਲਾ ਕੀਤਾ। ਜੁਲਾਈ 2025 ਵਿੱਚ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਨਤਕ ਤੌਰ 'ਤੇ ਗੱਠਜੋੜ ਨੂੰ ਮੁੜ ਸੁਰਜੀਤ ਕਰਨ ਦੀ ਵਕਾਲਤ ਕੀਤੀ, ਇਸਨੂੰ ਪੰਜਾਬ ਲਈ ਮਹੱਤਵਪੂਰਨ ਦੱਸਿਆ। ਹਾਲਾਂਕਿ, ਕਿਸਾਨਾਂ ਦੀਆਂ ਮੰਗਾਂ, ਸਿੱਖ ਧਾਰਮਿਕ ਮਾਮਲਿਆਂ, ਸਿੱਖ ਕੈਦੀਆਂ ਦੀ ਰਿਹਾਈ ਅਤੇ ਗੁਰਦੁਆਰਾ ਕਮੇਟੀਆਂ ਦੇ ਨਿਯੰਤਰਣ ਵਰਗੇ ਮੁੱਦਿਆਂ 'ਤੇ ਅਕਾਲੀ ਦਲ ਦੇ ਅੰਦਰ ਮਤਭੇਦ ਬਣੇ ਰਹੇ।
ਅਕਾਲੀ-ਭਾਜਪਾ ਗੱਠਜੋੜ ਵੱਖ-ਵੱਖ ਵੋਟਰ ਅਧਾਰਾਂ ਵਾਲੀਆਂ ਦੋ ਪਾਰਟੀਆਂ ਵਿਚਕਾਰ ਸਾਂਝੇਦਾਰੀ ਵਜੋਂ ਸ਼ੁਰੂ ਹੋਇਆ, ਪੰਜਾਬ ਵਿੱਚ ਇੱਕ ਪ੍ਰਮੁੱਖ ਰਾਜਨੀਤਿਕ ਸ਼ਕਤੀ ਬਣ ਗਿਆ, ਅਤੇ ਅੰਤ ਵਿੱਚ 2020 ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਢਹਿ ਗਿਆ। ਇਸ ਨੂੰ ਮੁੜ ਸੁਰਜੀਤ ਕਰਨ ਦੀਆਂ ਬਾਅਦ ਦੀਆਂ ਕੋਸ਼ਿਸ਼ਾਂ ਚੋਣ ਗਣਨਾਵਾਂ ਦੇ ਨਾਲ-ਨਾਲ ਅਣਸੁਲਝੇ ਰਾਜਨੀਤਿਕ, ਖੇਤੀਬਾੜੀ ਅਤੇ ਧਾਰਮਿਕ ਮੁੱਦਿਆਂ ਰਾਹੀਂ ਆਕਾਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ... ਸਪੀਕਰ ਕੁਲਤਾਰ ਸਿੰਘ ਦੇ ਪਿੰਡ ਸੰਧਵਾਂ 'ਚ 'ਆਪ' ਨੂੰ ਵੱਡਾ ਝਟਕਾ ! ਬਾਵਰੀਆ ਸਮਾਜ ਵੱਲੋਂ ਮੁਕੰਮਲ ਬਾਈਕਾਟ ਦਾ ਐਲਾਨ
SAD BJP alliance Live Updates : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗਠਜੋੜ ਦਾ ਐਲਾਨ ਕਰ ਦਿੱਤਾ ਗਿਆ। ਦੱਸ ਦੇਈਏ ਕਿ ਇਸ ਬਾਰੇ ਰਸਮੀ ਐਲਾਨ ਅੱਜ ਦੁਪਹਿਰ ਲਗਭਗ 1 ਵਜੇ ਦੇ ਕਰੀਬ ਕੀਤਾ ਜਾਵੇਗਾ।
ਦੱਸ ਦੇਈਏ ਕਿ ਅਕਾਲੀ - ਭਾਜਪਾ ਗਠਜੋੜ ਨੂੰ ਲੈ ਕੇ ਲੰਬੇ ਸਮੇਂ ਤੋਂ ਚਰਚਾਵਾਂ ਅਤੇ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ, ਜਿਨ੍ਹਾਂ 'ਤੇ ਅੱਜ ਵਿਰਾਮ ਲੱਗ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਦਿੱਲੀ ਵਿਖੇ ਭਾਜਪਾ ਦੇ ਦਫਤਰ 'ਚ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਮੌਜੂਦ ਰਹਿਣਗੇ।
ਜ਼ਿਕਰਯੋਗ ਹੈ ਕਿ 2027 ਵਿਧਾਨ ਸਭਾ ਚੋਣਾਂ ਲਈ ਦੋਵਾਂ ਪਾਰਟੀਆਂ ਦੇ ਆਗੂਆਂ ਵੱਲੋਂ ਸੀਟਾਂ ਦੀ ਵੰਡ ਨੂੰ ਲੈ ਕੇ ਜੋੜ-ਤੋੜ ਲਾਇਆ ਜਾ ਰਿਹਾ ਸੀ, ਜਿਸ 'ਤੇ ਹੁਣ ਪਾਰਟੀਆਂ ਦੀ ਸਹਿਮਤੀ ਪਿੱਛੋਂ ਇਹ ਐਲਾਨ ਕਰ ਦਿੱਤਾ ਹੈ। ਹਾਲਾਂਕਿ, ਸੀਟਾਂ ਦੀ ਵੰਡ ਬਾਰੇ ਅੰਤਿਮ ਫੈਸਲਾ 1 ਵਜੇ ਦੇ ਲਗਭਗ ਦੱਸਿਆ ਜਾਵੇਗਾ।
ਖਬਰ ਅਪਡੇਟ ਜਾਰੀ...
Speaker Kultar Singh Sandhwan : ਕੋਟਕਪੂਰਾ (Kotkapura News) ਦੇ ਪਿੰਡ ਸੰਧਵਾਂ ਵਿਖੇ ਬਾਵਰੀਆ ਸਮਾਜ ਵੱਲੋਂ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਦੇ ਮੁਕੰਮਲ ਬਾਈਕਾਟ (Boycott AAP) ਦਾ ਐਲਾਨ ਕੀਤਾ ਗਿਆ। ਮਹਾਂਪੰਚਾਇਤ ਵਿੱਚ ਇਕੱਠੇ ਹੋਏ ਸਮਾਜ ਦੇ ਲੋਕਾਂ ਨੇ ਬਾਬਾ ਗੋਸਾਈਂ ਦੀ ਸੌਂਹ ਚੁੱਕਦਿਆਂ ਫੈਸਲਾ ਕੀਤਾ ਕਿ ਜੇਕਰ ਸਮਾਜ ਦਾ ਕੋਈ ਵੀ ਵਿਅਕਤੀ ਆਮ ਆਦਮੀ ਪਾਰਟੀ ਦਾ ਸਮਰਥਨ ਕਰਦਾ ਹੈ ਤਾਂ ਉਸ ਨੂੰ ਸਮਾਜ ਦਾ ਹਿੱਸਾ ਨਹੀਂ ਮੰਨਿਆ ਜਾਵੇਗਾ। ਇਹ ਮਹਾਂਪੰਚਾਇਤ ਬਾਵਰੀਆ ਸਮਾਜ ਸਮੇਤ ਪੰਜਾਬ ਦੀਆਂ ਹੋਰ ਵਿਮੁਕਤ ਜਾਤੀਆਂ ਸਾਂਸੀ ਅਤੇ ਬਾਜ਼ੀਗਰ ਸਮਾਜ ਵੱਲੋਂ ਬਣਾਏ ਗਏ ਸਾਂਝੇ ਮੋਰਚੇ ਦੇ ਸੱਦੇ ’ਤੇ ਕਰਵਾਈ ਗਈ। ਆਗੂਆਂ ਨੇ ਦੱਸਿਆ ਕਿ ਮੋਰਚੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਆਮ ਆਦਮੀ ਪਾਰਟੀ ਦਾ ਬਾਈਕਾਟ ਕਿਉਂ ?
ਮਹਾਂਪੰਚਾਇਤ ਦੌਰਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਵਿਮੁਕਤ ਜਾਤੀਆਂ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਦੋ ਫੀਸਦੀ ਰਾਖਵਾਂਕਰਨ ਦਿੱਤਾ ਜਾਂਦਾ ਸੀ, ਪਰ ਮੌਜੂਦਾ ਸਰਕਾਰ ਨੇ ਸਤੰਬਰ 2022 ਵਿੱਚ ਪੱਤਰ ਜਾਰੀ ਕਰਕੇ ਇਸ ਨੂੰ ਰੱਦ ਕਰ ਦਿੱਤਾ ਸੀ। ਇਸ ਫੈਸਲੇ ਕਾਰਨ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਲਈ ਕਾਊਂਸਲਿੰਗ ਪੂਰੀ ਕਰ ਚੁੱਕੇ ਸੈਂਕੜੇ ਨੌਜਵਾਨ ਨੌਕਰੀਆਂ ਤੋਂ ਵਾਂਝੇ ਰਹਿ ਗਏ।
ਆਗੂਆਂ ਅਨੁਸਾਰ, ਇਸ ਫੈਸਲੇ ਨਾਲ ਸਮਾਜ ਦੇ ਹਜ਼ਾਰਾਂ ਨੌਜਵਾਨਾਂ ਨੂੰ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਰਾਖਵਾਂਕਰਨ ਬਹਾਲ ਕਰਵਾਉਣ ਲਈ ਸਮਾਜ ਵੱਲੋਂ ਲੰਮਾ ਸੰਘਰਸ਼ ਕੀਤਾ ਗਿਆ ਅਤੇ ਜੇਲ੍ਹਾਂ ਵੀ ਕੱਟੀਆਂ ਗਈਆਂ, ਪਰ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਹੋਈ। ਇਸੇ ਨਾਰਾਜ਼ਗੀ ਦੇ ਚੱਲਦਿਆਂ ਹੁਣ ਆਮ ਆਦਮੀ ਪਾਰਟੀ ਦੇ ਬਾਈਕਾਟ ਦਾ ਫੈਸਲਾ ਲਿਆ ਗਿਆ ਹੈ।
ਹੋਰਨਾਂ ਭਾਈਚਾਰਿਆਂ ਵੱਲੋਂ ਵੀ ਕੀਤਾ ਜਾਵੇਗਾ ਬਾਈਕਾਟ
ਸਮਾਜ ਦੇ ਆਗੂਆਂ ਨੇ ਕਿਹਾ ਕਿ ਅੱਜ ਦੀ ਮਹਾਂਪੰਚਾਇਤ ਵਿੱਚ ਸਮਾਜ ਦੇ ਲੋਕਾਂ ਨੇ ਇਕਜੁੱਟਤਾ ਦਿਖਾਈ ਹੈ। ਆਉਣ ਵਾਲੇ ਦਿਨਾਂ ਵਿੱਚ ਸਾਂਸੀ ਅਤੇ ਬਾਜ਼ੀਗਰ ਸਮਾਜ ਵੱਲੋਂ ਵੀ ਵੱਡੇ ਇਕੱਠ ਕਰਕੇ ਆਮ ਆਦਮੀ ਪਾਰਟੀ ਦੇ ਬਾਈਕਾਟ ਦਾ ਰਸਮੀ ਐਲਾਨ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਵਿਮੁਕਤ ਜਾਤੀਆਂ ਵੱਲੋਂ ਮੌਜੂਦਾ ਸਰਕਾਰ ਨਾਲ ਸਬੰਧਤ ਕਿਸੇ ਵੀ ਆਗੂ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਨਹੀਂ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ... ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼, ਜਦੋਂ ਮਹਿਮਾ ਜਾਣ ਪਾਂਧਾ ਵੀ ਹੋ ਗਿਆ ਸੀ ਹੈਰਾਨ...
Punjab Police Transfers: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਪੁਲਿਸ ਵਿਭਾਗ ਵਿੱਚ ਵੱਡੇ ਪੱਧਰ 'ਤੇ ਫੇਰਬਦਲ ਕੀਤਾ ਗਿਆ ਹੈ। ਦੇਰ ਸ਼ਾਮ, ਪੰਜਾਬ ਪੁਲਿਸ ਨੇ 273 ਡੀ.ਐਸ.ਪੀ. (DSPs) ਅਤੇ ਇੱਕ ਆਈ.ਪੀ.ਐਸ. (IPS) ਅਧਿਕਾਰੀ ਦੇ ਤਬਾਦਲੇ ਅਤੇ ਨਵੀਂ ਤਾਇਨਾਤੀ ਦੇ ਹੁਕਮ ਜਾਰੀ ਕੀਤੇ। ਇਹ ਹੁਕਮ 21 ਨਵੰਬਰ ਨੂੰ ਜਾਰੀ ਕੀਤੇ ਗਏ ਸਨ। ਇਹ ਤਬਾਦਲੇ 'ਪੁਲਿਸ ਸਥਾਪਨਾ ਕਮੇਟੀ' (Police Establishment Committee) ਦੀ ਮਨਜ਼ੂਰੀ ਤੋਂ ਬਾਅਦ ਪ੍ਰਸ਼ਾਸਕੀ ਆਧਾਰ 'ਤੇ ਕੀਤੇ ਗਏ ਹਨ। ਹੁਕਮਾਂ ਵਿੱਚ ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਲਈ ਕਿਹਾ ਗਿਆ ਹੈ।
https://docs.google.com/viewerng/viewer?url=https://ptcnews-wp.s3.ap-south-1.amazonaws.com/wp-content/uploads/2026/11/e4cca678d533b557f1595ab0786b65ff.pdf
ਇਹ ਹੁਕਮ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ ਦੇ Secret Section-2 ਵੱਲੋਂ ਜਾਰੀ ਕੀਤੇ ਗਏ ਹਨ। ਇਸ ਵਿੱਚ ਏ.ਐਸ.ਪੀ. (ASP) ਅਤੇ ਡੀ.ਐਸ.ਪੀ. (DSP) ਰੈਂਕ ਦੇ ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਦਾ ਵੇਰਵਾ ਦਿੱਤਾ ਗਿਆ ਹੈ। ਤਬਾਦਲਾ ਸੂਚੀ ਵਿੱਚ ਉਹ ਅਧਿਕਾਰੀ ਸ਼ਾਮਲ ਹਨ ਜੋ ਪਹਿਲਾਂ ਵੱਖ-ਵੱਖ ਜ਼ਿਲ੍ਹਿਆਂ, ਪੁਲਿਸ ਰੇਂਜਾਂ ਅਤੇ ਵਿਸ਼ੇਸ਼ ਇਕਾਈਆਂ ਵਿੱਚ ਤਾਇਨਾਤ ਸਨ।
ਹੁਕਮਾਂ ਅਨੁਸਾਰ, ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਮੌਜੂਦਾ ਤਾਇਨਾਤੀਆਂ ਤੋਂ ਹਟਾ ਕੇ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਬਹੁਤ ਸਾਰੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰ 'ਤੇ ਤਾਇਨਾਤ ਕੀਤਾ ਗਿਆ ਹੈ, ਜਦਕਿ ਹੋਰਾਂ ਨੂੰ ਕ੍ਰਾਈਮ ਬ੍ਰਾਂਚ, ਸਾਈਬਰ ਕ੍ਰਾਈਮ, ਇੰਟੈਲੀਜੈਂਸ (ਖੁਫੀਆ ਵਿਭਾਗ) ਅਤੇ ਨਾਰਕੋਟਿਕਸ (ਨਸ਼ਾ ਵਿਰੋਧੀ ਵਿਭਾਗ) ਵਰਗੀਆਂ ਇਕਾਈਆਂ ਵਿੱਚ ਭੇਜਿਆ ਗਿਆ ਹੈ।
ਹੋਰ ਪੜ੍ਹੋ- ਕੋਟਾ-ਉਦੈਪੁਰ ਹਾਈਵੇਅ ‘ਤੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, ਬੱਚਿਆਂ ਸਣੇ 9 ਦੀ ਮੌਤ ਤੇ 8 ਹੋਰ ਜ਼ਖਮੀ
ਇੱਕ ਆਈ.ਪੀ.ਐੱਸ. (IPS) ਅਧਿਕਾਰੀ ਲਈ ਨਵੀਂ ਨਿਯੁਕਤੀ
ਇਸ ਵੱਡੇ ਫੇਰਬਦਲ ਵਿੱਚ ਇੱਕ ਆਈ.ਪੀ.ਐੱਸ. ਅਧਿਕਾਰੀ ਵੀ ਸ਼ਾਮਲ ਹੈ। 2024 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਪਾਰਸ ਗਰਗ ਨੂੰ ਹੈਦਰਾਬਾਦ ਸਥਿਤ ਨੈਸ਼ਨਲ ਪੁਲਿਸ ਅਕੈਡਮੀ (NPA) ਵਿੱਚ ਆਪਣੀ ਬੁਨਿਆਦੀ ਸਿਖਲਾਈ ਪੂਰੀ ਕਰਨ ਤੋਂ ਬਾਅਦ, ਅੰਮ੍ਰਿਤਸਰ ਵਿੱਚ ਏ.ਐੱਸ.ਪੀ. (ਐੱਸ.ਡੀ.) ਸੈਂਟਰਲ ਵਜੋਂ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ, ਕਈ ਅਧਿਕਾਰੀਆਂ ਨੂੰ ਉਨ੍ਹਾਂ ਦੀ ਤਰੱਕੀ ਤੋਂ ਬਾਅਦ ਨਵੀਆਂ ਥਾਵਾਂ 'ਤੇ ਤਾਇਨਾਤ ਕੀਤਾ ਗਿਆ ਹੈ। ਇਸ ਸੂਚੀ ਵਿੱਚ ਉਹ ਅਧਿਕਾਰੀ ਸ਼ਾਮਲ ਹਨ ਜਿਨ੍ਹਾਂ ਨੂੰ ਡੀ.ਐੱਸ.ਪੀ. (DSP) ਦੇ ਅਹੁਦੇ 'ਤੇ ਤਰੱਕੀ ਮਿਲਣ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਅਤੇ ਪੁਲਿਸ ਇਕਾਈਆਂ ਵਿੱਚ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਸਾਈਬਰ ਕ੍ਰਾਈਮ ਅਤੇ ਨਾਰਕੋਟਿਕਸ ਇਕਾਈਆਂ ਵਿੱਚ ਤਬਦੀਲੀਆਂ
ਤਬਾਦਲਿਆਂ ਦੀ ਇਸ ਸੂਚੀ ਵਿੱਚ ਸਾਈਬਰ ਕ੍ਰਾਈਮ ਅਤੇ ਨਾਰਕੋਟਿਕਸ ਨਾਲ ਸਬੰਧਤ ਇਕਾਈਆਂ ਵੀ ਸ਼ਾਮਲ ਹਨ। ਅਮਰਬੀਰ ਸਿੰਘ ਨੂੰ ਜਲੰਧਰ ਤੋਂ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਡੀ.ਐੱਸ.ਪੀ. (ਸਾਈਬਰ ਕ੍ਰਾਈਮ ਅਤੇ ਫੋਰੈਂਸਿਕਸ) ਵਜੋਂ ਤਬਦੀਲ ਕੀਤਾ ਗਿਆ ਹੈ, ਜਦਕਿ ਗੋਲਡੀ ਵਿਰਦੀ ਨੂੰ ਰੋਪੜ ਰੇਂਜ ਵਿੱਚ ਡੀ.ਐੱਸ.ਪੀ. (ਏ.ਐੱਨ.ਟੀ.ਐੱਫ. - ANTF) ਵਜੋਂ ਤਾਇਨਾਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ, ਕਈ ਅਧਿਕਾਰੀਆਂ ਨੂੰ ਪੀ.ਬੀ.ਆਈ. (ਐੱਨ.ਡੀ.ਪੀ.ਐੱਸ. ਕਮ ਨਾਰਕੋਟਿਕਸ), ਸਪੈਸ਼ਲ ਕ੍ਰਾਈਮ, ਕਾਊਂਟਰ-ਇੰਟੈਲੀਜੈਂਸ ਅਤੇ ਇੰਟੈਲੀਜੈਂਸ ਵਿੰਗਾਂ ਵਿੱਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ਦੀ ਜਾਂਚ ਕਰਨ ਵਾਲੀਆਂ ਇਕਾਈਆਂ ਵਿੱਚ ਵੀ ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ।
ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਫੇਰਬਦਲ
ਇਨ੍ਹਾਂ ਤਬਾਦਲਿਆਂ ਦਾ ਅਸਰ ਪੰਜਾਬ ਦੇ ਕਈ ਵੱਡੇ ਸ਼ਹਿਰਾਂ ਅਤੇ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲੇਗਾ। ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ, ਬਠਿੰਡਾ, ਮੋਗਾ, ਸੰਗਰੂਰ, ਫਾਜ਼ਿਲਕਾ ਅਤੇ ਐੱਸ.ਏ.ਐੱਸ. ਨਗਰ ਸਮੇਤ ਕਈ ਖੇਤਰਾਂ ਵਿੱਚ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਬਦਲੀਆਂ ਗਈਆਂ ਹਨ।
ਲੁਧਿਆਣਾ ਵਿੱਚ ਟ੍ਰੈਫਿਕ, ਡਿਟੈਕਟਿਵ (ਜਾਂਚ ਵਿੰਗ) ਅਤੇ ਹੋਰ ਪੁਲਿਸ ਇਕਾਈਆਂ ਵਿੱਚ ਤਬਦੀਲੀਆਂ ਕੀਤੀਆਂ 22 ਨਵੰਬਰ ਤੱਕ ਨਵੀਆਂ ਤਾਇਨਾਤੀਆਂ ਵਾਲੀਆਂ ਥਾਵਾਂ 'ਤੇ ਹਾਜ਼ਰ ਹੋਣ ਬਾਰੇ ਹਦਾਇਤਾਂ
ਪੰਜਾਬ ਪੁਲਿਸ ਵੱਲੋਂ ਜਾਰੀ ਹੁਕਮਾਂ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੀਆਂ ਮੌਜੂਦਾ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਜਾਂਦਾ ਹੈ। ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ 22 ਨਵੰਬਰ, 2026 ਨੂੰ ਦੁਪਹਿਰ ਤੱਕ ਆਪਣੀਆਂ ਨਵੀਆਂ ਤਾਇਨਾਤੀ ਵਾਲੀਆਂ ਥਾਵਾਂ 'ਤੇ ਹਾਜ਼ਰ ਹੋਣ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਰਿਪੋਰਟ ਸੌਂਪਣੀ ਹੋਵੇਗੀ, ਜਿਸ ਵਿੱਚ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੋਵੇ ਕਿ ਉਨ੍ਹਾਂ ਨੇ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲ ਲਈਆਂ ਹਨ ਅਤੇ ਪੁਰਾਣੇ ਕੰਮ-ਕਾਜ ਤੋਂ ਕਾਰਜ-ਮੁਕਤ ਹੋ ਗਏ ਹਨ।
Punjab Assembly Elections 2027 - Dhuri constituency :  ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਬਣਨਾ ਸ਼ੁਰੂ ਹੋ ਗਿਆ ਹੈ। ਸੂਬੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਪੱਧਰ 'ਤੇ ਚੋਣ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਸੰਗਰੂਰ ਜ਼ਿਲ੍ਹੇ ਦਾ ਧੂਰੀ ਵਿਧਾਨ ਸਭਾ ਹਲਕਾ ਵੀ ਸਿਆਸੀ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ। ਇਹ ਹਲਕਾ ਇਸ ਲਈ ਵੀ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਇਸੇ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ।
ਧੂਰੀ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਸਿਆਸੀ ਪਾਰਟੀਆਂ ਦੀਆਂ ਗਤੀਵਿਧੀਆਂ, ਆਗੂਆਂ ਦੀ ਲੋਕਾਂ ਨਾਲ ਮੁਲਾਕਾਤ ਅਤੇ ਪਿੰਡ ਪੱਧਰ 'ਤੇ ਹੋਣ ਵਾਲੀਆਂ ਮੀਟਿੰਗਾਂ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ। ਹਾਲਾਂਕਿ ਚੋਣਾਂ ਵਿੱਚ ਅਜੇ ਸਮਾਂ ਹੈ, ਪਰ ਵੱਖ-ਵੱਖ ਪਾਰਟੀਆਂ ਵੱਲੋਂ ਆਪਣੀ ਸਿਆਸੀ ਜ਼ਮੀਨ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸੂਬੇ ਵਿੱਚ ਸਿਆਸੀ ਹਲਚਲ ਤੇਜ਼ ਹੋਣ ਲੱਗੀ ਹੈ। ਇਸ ਵਾਰ ਸੰਗਰੂਰ ਜ਼ਿਲ੍ਹੇ ਦਾ ਧੂਰੀ ਵਿਧਾਨ ਸਭਾ ਹਲਕਾ ਖਾਸ ਚਰਚਾ ਵਿੱਚ ਹੈ। ਇਸ ਦੀ ਸਭ ਤੋਂ ਵੱਡੀ ਵਜ੍ਹਾ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਇਸੇ ਹਲਕੇ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਆਮ ਆਦਮੀ ਪਾਰਟੀ ਨੇ 31 ਅਕਤੂਬਰ 2026 ਨੂੰ ਜਾਰੀ ਆਪਣੀ ਪਹਿਲੀ 40 ਉਮੀਦਵਾਰਾਂ ਦੀ ਸੂਚੀ ਵਿੱਚ ਭਗਵੰਤ ਮਾਨ ਨੂੰ ਧੂਰੀ ਤੋਂ ਉਮੀਦਵਾਰ ਐਲਾਨ ਦਿੱਤਾ ਹੈ।
ਇਹ ਵੀ ਪੜ੍ਹੋ :
Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ
ਜੇਕਰ ਪਿਛਲੀਆਂ ਵਿਧਾਨ ਸਭਾ ਚੋਣਾਂ ਦੀ ਗੱਲ ਕਰੀਏ ਤਾਂ ਸਾਲ 2022 ਵਿੱਚ ਭਗਵੰਤ ਮਾਨ ਨੇ ਧੂਰੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੂੰ 58,206 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ। ਭਗਵੰਤ ਮਾਨ ਨੂੰ 82,592 ਵੋਟਾਂ ਮਿਲੀਆਂ ਸਨ, ਜਦਕਿ ਦਲਵੀਰ ਸਿੰਘ ਗੋਲਡੀ 24,386 ਵੋਟਾਂ ਹੀ ਹਾਸਲ ਕਰ ਸਕੇ ਸਨ। ਉਸ ਸਮੇਂ ਆਮ ਆਦਮੀ ਪਾਰਟੀ ਦੀ ਸੂਬੇ ਵਿੱਚ ਵੱਡੀ ਲਹਿਰ ਸੀ ਅਤੇ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ।
ਵਿਰੋਧੀ ਪਾਰਟੀਆਂ ਲਈ ਧੂਰੀ ਬਣ ਸਕਦਾ ਹੈ ਵੱਡੀ ਚੁਣੌਤੀ
ਧੂਰੀ ਹਲਕੇ ਵਿੱਚ ਇਸ ਵਾਰ ਮੁੱਖ ਮੁਕਾਬਲਾ ਕਿਹੜੀਆਂ ਪਾਰਟੀਆਂ ਵਿਚਕਾਰ ਹੋਵੇਗਾ, ਇਹ ਆਉਣ ਵਾਲੇ ਸਮੇਂ ਵਿੱਚ ਸਪੱਸ਼ਟ ਹੋਵੇਗਾ। ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਵੱਲੋਂ ਆਪਣੀ ਸਿਆਸੀ ਸਥਿਤੀ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਾਂਗਰਸ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦਾ ਨਾਂ ਵੀ ਧੂਰੀ ਤੋਂ ਸੰਭਾਵੀ ਉਮੀਦਵਾਰ ਵਜੋਂ ਚਰਚਾ ਵਿੱਚ ਰਿਹਾ ਹੈ। ਉਨ੍ਹਾਂ ਨੇ 2017 ਵਿੱਚ ਇਸੇ ਹਲਕੇ ਤੋਂ ਚੋਣ ਜਿੱਤੀ ਸੀ। ਹਾਲਾਂਕਿ ਵਿਰੋਧੀ ਪਾਰਟੀਆਂ ਵੱਲੋਂ ਆਪਣੇ ਅਧਿਕਾਰਤ ਉਮੀਦਵਾਰਾਂ ਦਾ ਐਲਾਨ ਹੋਣਾ ਅਜੇ ਬਾਕੀ ਹੈ।
ਇਹ ਤਾਂ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਧੂਰੀ ਹਲਕੇ ਵਿੱਚ ਇਸ ਵਾਰ ਵਾਰ ਲੋਕ ਕਿਸ ਉੱਤੇ ਭਰੋਸਾ ਜਿਤਾਉਣਗੇ, ਕੀ ਇਸ ਵਾਰ ਪਾਰਟੀ ਵੱਡੀ ਹੋਵੇਗੀ ਜਾਂ ਲੋਕ ਚਿਹਰੇ 'ਤੇ ਭਰੋਸਾ ਜਿਤਾਉਣਗੇ। ਧੂਰੀ ਹਲਕੇ ਦੇ ਮਸਲਿਆਂ ਦੀ ਗੱਲ ਕਰੀਏ ਤਾਂ ਸਾਲ 2022 ਵਿਚ ਲੋਕਾਂ ਨੇ ਭਗਵੰਤ ਮਾਨ 'ਤੇ ਭਰੋਸਾ ਜਤਾ ਕੇ ਵੱਡੀ ਲੀਡ ਨਾਲ ਜਿੱਤ ਦਵਾਈ ਅਤੇ ਬਾਅਦ ਵਿਚ ਮੁੱਖ ਮੰਤਰੀ ਦੇ ਅਹੁਦੇ 'ਤੇ ਬਿਠਾਇਆ ਗਿਆ। ਪਰ ਜੇਕਰ ਹੁਣ ਗੱਲ ਕੀਤੀ ਜਾਵੇ ਤਾਂ ਆਮ ਆਦਮੀ ਸਰਕਾਰ ਧੂਰੀ ਹਲਕੇ ਸਮੇਤ ਪੂਰੇ ਸੂਬੇ 'ਚ ਨਸ਼ੇ ਦੇ ਮੁੱਦੇ ਨੂੰ ਲੈ ਕੇ ਘਿਰਦੀ ਨਜਰ ਆ ਰਹੀ ਹੈ। ਇਸ ਵੇਲੇ ਪੰਜਾਬ 'ਚ ਨਸ਼ੇ ਦਾ ਮੁੱਦਾ ਸਭ ਤੋਂ ਮੁੱਖ ਮੁੱਦਾ ਹੈ ਜਿਸ 'ਤੇ ਸਰਕਾਰ ਫੇਲ੍ਹ ਸਾਬਿਤ ਹੋਈ ਹੈ। ਸੂਬੇ 'ਚ ਆਏ ਦਿਨ ਕੋਈ ਨਾ ਕੋਈ ਖਬਰ ਅਜਿਹੀ ਮਿਲ ਜਾਂਦੀ ਹੈ ਜਿਸ ਨਾਲ ਇੱਥੇ ਨਸ਼ੇ ਦੇ ਕਾਲੇ ਕਾਰੋਬਾਰ ਦੀ ਪੋਲ ਖੁੱਲਦੀ ਸਾਫ ਤੌਰ 'ਤੇ ਨਜਰ ਆ ਜਾਂਦੀ ਹੈ। ਸੰਗਰੂਰ ਜ਼ਿਲ੍ਹੇ 'ਚ ਜਿਹੋ ਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ , ਉਨ੍ਹਾਂ ਨਾਲ ਸਥਾਨਕ ਲੋਕਾਂ 'ਚ ਕਾਫੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਕਿਉਂਕਿ ਆਪ ਸਰਕਾਰ ਨੇ 2022 'ਚ ਸਰਕਾਰ ਬਣਨ ਤੋਂ ਪਹਿਲਾ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਸਨ, ਜਿਨ੍ਹਾਂ 'ਚੋਂ ਮੁੱਖ ਵਾਅਦਾ ਸੂਬੇ 'ਚੋਂ ਨਸ਼ੇ ਦੇ ਖਾਤਮੇ ਦਾ ਸੀ। ਉਨ੍ਹਾਂ ਵਾਅਦਾ ਕੀਤਾ ਸੀ ਸਰਕਾਰ ਬਣਨ 'ਤੇ ਕੁਝ ਹਫਤਿਆਂ ਜਾਂ ਮਹੀਨਿਆਂ ਦੇ ਅੰਦਰ ਹੀ ਨਸ਼ੇ ਦਾ ਪੂਰੀ ਤਰ੍ਹਾਂ ਨਾਲ ਖਾਤਮਾ ਕਰ ਦਿੱਤਾ ਜਾਵੇਗਾ, ਪਰ ਜੇਕਰ ਹੁਣ ਦੇਖਿਆ ਜਾਵੇ ਤਾਂ ਨਸ਼ਾ ਖ਼ਤਮ ਹੋਣ ਦੀ ਥਾਂ ਦਿਨੋਂ ਦਿਨ ਵੱਧਦਾ ਹੀ ਨਜਰ ਆ ਰਿਹਾ ਹੈ, ਜਿਸ ਨਾਲ ਸਰਕਾਰ ਦੇ ਦਾਅਵਿਆਂ ਦੀ ਹਵਾ ਨਿਕਲਦੀ ਸਾਫ਼ ਦਿਸਦੀ ਹੈ।
ਇਸ ਵਾਰ ਕਿਹੜੀ ਪਾਰਟੀ ਦਾ ਕਿਹੜਾ ਸੰਭਾਵੀ ਉਮੀਦਵਾਰ ਚੋਣ ਰਣਨੀਤੀ 'ਚ ਕੁੱਦਣ ਲਈ ਤਿਆਰ ਹੈ ਅਤੇ ਕਿਹੜੀ ਪਾਰਟੀ ਇਸ ਵਾਰ ਕਿਸ ਉਮੀਦਵਾਰ 'ਤੇ ਭਰੋਸਾ ਜਤਾਏਗੀ। ਦੇਖਦੇ ਹਾਂ ਕਿ ਇਸ ਵਾਰ ਲੋਕ ਇਥੇ ਕਿਹੜੇ ਮੂਡ ਨਾਲ ਵੋਟਾਂ ਭੁਗਤਾਉਣਗੇ। ਆਮ ਆਦਮੀ ਪਾਰਟੀ ਧੂਰੀ ਹਲਕੇ ਨੂੰ ਆਪਣਾ ਗੜ੍ਹ ਦੱਸਦੀ ਹੈ।
ਦੂਜੇ ਪਾਸੇ ਧੂਰੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਖੇਤੀਬਾੜੀ ਅਤੇ ਸਿੰਚਾਈ ਨਾਲ ਸਬੰਧਤ ਮੰਗਾਂ ਵੀ ਚੋਣਾਂ ਵਿੱਚ ਅਹਿਮ ਰਹਿ ਸਕਦੀਆਂ ਹਨ।
ਇਸ ਵਾਰ ਧੂਰੀ ਵਿੱਚ ਮੁਕਾਬਲਾ ਦਿਲਚਸਪ ਰਹਿਣ ਦੀ ਸੰਭਾਵਨਾ ਹੈ। ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪਿਛਲੇ ਕਾਰਜਕਾਲ ਅਤੇ ਸਰਕਾਰ ਦੇ ਵਿਕਾਸ ਕਾਰਜਾਂ ਦੇ ਆਧਾਰ 'ਤੇ ਲੋਕਾਂ ਵਿੱਚ ਜਾਣਗੇ, ਜਦਕਿ ਵਿਰੋਧੀ ਪਾਰਟੀਆਂ ਸਰਕਾਰ ਦੀ ਕਾਰਗੁਜ਼ਾਰੀ ਅਤੇ ਸਥਾਨਕ ਮੁੱਦਿਆਂ ਨੂੰ ਲੈ ਕੇ ਸਵਾਲ ਉਠਾ ਸਕਦੀਆਂ ਹਨ।
ਹੁਣ ਦੇਖਣਾ ਦਿਲਚਸਪ ਹੋਵੇਗਾ ਕਿ ਲੋਕ ਦੋਬਾਰਾ ਭਗਵੰਤ ਮਾਨ 'ਤੇ ਭਰੋਸਾ ਜਿਤਾਉਣਗੇ ਜਾਂ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਉਣਗੇ। ਪਰ ਇਹ ਗੱਲ ਜਰੂਰ ਯਕੀਨਨ ਹੈ ਕਿ ਇਸ ਵਾਰ ਭਗਵੰਤ ਮਾਨ ਦੇ ਲਈ ਰਸਤਾ ਬਹੁਤ ਸੁਖਾਲਾ ਰਹਿਣ ਵਾਲਾ ਨਹੀਂ ਹੈ। ਲੋਕ ਜਵਾਬ ਮੰਗਣ ਲਈ ਤਿਆਰ ਬੈਠੇ ਹਨ।
ਵਿਰੋਧੀ ਪਾਰਟੀਆਂ ਧੂਰੀ ਵਿੱਚ ਮੁੱਖ ਮੰਤਰੀ ਨੂੰ ਟੱਕਰ ਦੇਣ ਲਈ ਕਿਸ ਆਗੂ ਨੂੰ ਮੈਦਾਨ ਵਿੱਚ ਉਤਾਰਦੀਆਂ ਹਨ ਅਤੇ ਚੋਣਾਂ ਤੱਕ ਸਿਆਸੀ ਸਮੀਕਰਨ ਕਿਸ ਤਰ੍ਹਾਂ ਬਦਲਦੇ ਹਨ। 2022 ਵਿੱਚ ਵੱਡੀ ਜਿੱਤ ਹਾਸਲ ਕਰਨ ਵਾਲੇ ਭਗਵੰਤ ਮਾਨ ਲਈ 2027 ਦੀ ਚੋਣ ਆਪਣੇ ਸਿਆਸੀ ਗੜ੍ਹ ਵਿੱਚ ਮੁੜ ਲੋਕਾਂ ਦਾ ਫਤਵਾ ਹਾਸਲ ਕਰਨ ਦੀ ਅਹਿਮ ਪਰਖ ਹੋਵੇਗੀ।
Punjab Congress : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੁਣ ਕੁੱਝ ਹੀ ਸਮਾਂ ਬਾਕੀ ਰਹਿ ਗਿਆ ਹੈ। ਸਾਰੀਆਂ ਪਾਰਟੀਆਂ ਨੇ ਆਪਣੇ ਕਮਰ-ਕਸੇ ਕੱਸ ਲਏ ਹਨ ਅਤੇ ਵੋਟਰਾਂ 'ਚ ਆਪਣੀ ਆਮਦ ਵਧਾ ਦਿੱਤੀ ਹੈ। ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਦੇ ਮੁੱਖ ਮੰਤਰੀ ਦੇ ਚਿਹਰੇ ਲਗਭਗ ਸਾਫ਼ ਵਿਖਾਈ ਵੀ ਦੇ ਰਹੇ ਹਨ, ਪਰੰਤੂ ਸਭ ਤੋਂ ਵੱਧ ਸਸਪੈਂਸ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਧਿਰ ਨੂੰ ਲੈ ਕੇ ਬਣਿਆ ਹੋਇਆ ਹੈ, ਕਿ ਕੀ ਕਾਂਗਰਸ, ਇਸ ਵਾਰ ਦੀਆਂ ਚੋਣਾਂ ਬਿਨਾਂ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੀਤੇ ਬਣੇਗੀ।
ਕਾਂਗਰਸ ਦਾ ਪਰਗਟ ਸਿੰਘ 'ਤੇ ਵੱਡਾ ਦਾਅ
ਇਹ ਸਵਾਲ ਇਸ ਲਈ ਉਠਿਆ ਹੈ ਕਿਉਂਕਿ ਕਾਂਗਰਸ ਹਾਈਕਮਾਂਡ ਵੱਲੋਂ ਇਸ ਵਾਰ ਇੱਕ ਅਜਿਹੇ ਆਗੂ ਨੂੰ ਪੰਜਾਬ ਦਾ ਪ੍ਰਧਾਨ ਲਾਇਆ ਹੈ, ਜਿਸ ਬਾਰੇ ਸਿਆਸੀ ਸਫਾਂ ਵਿੱਚ ਵਿਰੋਧੀ ਧਿਰਾਂ ਨੇ ਵੀ ਧਿਆਨ ਨਹੀਂ ਦਿੱਤਾ। ਸਾਫ਼-ਸੁਥਰੀ ਛਵੀ ਵਾਲੇ ਪਰਗਟ ਸਿੰਘ (Pargat Singh) ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਾਉਣਾ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦਾ ਲੀਡਰ ਬਣਾਉਣਾ ਇੱਕ ਵੱਡਾ ਦਾਅ ਹੈ।
ਇਹ ਵੀ ਪੜ੍ਹੋ... UPI Payment Tax : 2000 ਦੀ ਰੁਪਏ ਯੂਪੀਆਈ ਪੇਮੈਂਟ 'ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !
ਵਿਧਾਨ ਸਭਾ ਚੋਣਾਂ (Punjab Assembly Election 2027) ਨੇੜੇ ਆਉਂਦਿਆਂ ਹੀ ਮੁੱਖ ਮੰਤਰੀ (Chief Minister) ਚਿਹਰੇ ਦੀ ਦੌੜ ਵੀ ਹਮੇਸ਼ਾ ਕਾਂਗਰਸ ਲਈ ਮੁਸ਼ਕਿਲਾਂ ਪੈਦਾ ਕਰਦੀ ਰਹੀ ਹੈ, ਕਿਉਂਕਿ ਵਿਰੋਧੀ ਧਿਰਾਂ ਵੱਲੋਂ ਹਮੇਸ਼ਾ ਹੀ ਇਹ ਇਲਜ਼ਾਮ ਲਾਇਆ ਜਾਂਦਾ ਹੈ ਕਿ ਕਾਂਗਰਸ 'ਚ ਹਰ ਲੀਡਰ ਹੀ ਮੁੱਖ ਮੰਤਰੀ ਹੈ, ਵਰਕਰ ਨਹੀਂ ਰਹੇ ਹਨ।
ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ, ਪਹਿਲਾਂ ਪੰਜਾਬ ਦੇ ਜਨਰਲ ਸਕੱਤਰ ਵੀ ਰਹੇ ਹਨ ਅਤੇ ਚਰਨਜੀਤ ਸਿੰਘ ਚੰਨੀ ਸਰਕਾਰ 'ਚ ਕੈਬਨਿਟ ਮੰਤਰੀ ਦੀ ਭੂਮਿਕਾ ਵੀ ਨਿਭਾਅ ਚੁੱਕੇ ਹਨ। ਪਰਗਟ ਸਿੰਘ 'ਤੇ ਹਾਈਕਮਾਂਡ ਦੇ ਭਰੋਸੇ ਨੇ ਪਿਛਲੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮੇਂ ਪਾਰਟੀ 'ਚ ਵਧੇ ਕਲੇਸ਼ 'ਤੇ ਵੀ ਇੱਕ ਤਰ੍ਹਾਂ ਨਾਲ ਲਗਾਮ ਲਗਾਉਣ ਦੀ ਕੋਸ਼ਿਸ਼ ਕੀਤੀ ਹੈ, ਜੋ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਇੱਕਜੁਟਤਾ ਲਈ ਲਾਜ਼ਮੀ ਵੀ ਸੀ, ਕਿਉਂਕਿ ਪਾਰਟੀ ਦੇ ਵੱਡੇ ਲੀਡਰਾਂ ਦੇ ਕਲੇਸ਼ ਕਾਰਨ ਹੇਠਲੇ ਪੱਧਰ 'ਤੇ ਵਰਕਰਾਂ ਵਿੱਚ ਵੀ ਭੰਬਲਭੂਸੇ ਵਾਲੀ ਸਥਿਤੀ ਪੈਦਾ ਹੁੰਦੀ ਜਾ ਰਹੀ ਸੀ।
ਮੁੱਖ ਮੰਤਰੀ ਬਣਨ ਦੇ ਚਾਹਵਾਨ ਨਹੀਂ ਪਰਗਟ ਸਿੰਘ !
ਖਾਸ ਗੱਲ ਇਹ ਹੈ ਕਿ ਪਰਗਟ ਸਿੰਘ ਖੁਦ PTC NEWS 'ਤੇ ਇਸ ਬਾਰੇ ਆਪਣੇ ਇੱਕ ਵਿਸ਼ੇਸ਼ ਇੰਟਰਵਿਊ 'ਚ ਕਹਿ ਚੁੱਕੇ ਹਨ ਕਿ ਉਹ ਮੁੱਖ ਮੰਤਰੀ ਬਣਨ ਦੇ ਚਾਹਵਾਨ ਨਹੀਂ ਹਨ। ਉਨ੍ਹਾਂ ਸਪੱਸ਼ਟ ਕਿਹਾ ਸੀ ਕਿ ਕੋਈ ਵੀ ਵਿਅਕਤੀ ਚੋਣ ਜਿੱਤੇਗਾ, ਤਾਂ ਉਦੋਂ ਮੁੱਖ ਮੰਤਰੀ ਚੁਣਿਆ ਜਾਵੇਗਾ, ਜਿਸ ਵਿੱਚ ਵਿਧਾਇਕ ਅਤੇ ਆਬਜ਼ਰਵਰ ਵੀ ਹੋਣਗੇ ਅਤੇ ਉਹ ਕਿਸੇ ਨੂੰ ਵੀ ਸੁਤੰਤਰ ਰੂਪ ਵਿੱਚ ਚੁਣ ਸਕਦੇ ਹਨ। ਉਨ੍ਹਾਂ ਕਿਹਾ ਸੀ, ''ਮੈਂ ਮੁੱਖ ਮੰਤਰੀ ਬਣਨ ਦਾ ਬਿਲਕੁਲ ਚਾਹਵਾਨ ਨਹੀਂ ਹਾਂ। ਪਾਰਟੀ ਨੇ ਜੇਕਰ ਮੈਨੂੰ ਪ੍ਰਧਾਨ ਬਣਾ ਦਿੱਤਾ, ਮੈਨੂੰ ਇਹ ਡੈਸਟਿਨੀ ਲੱਗਦੀ ਹੈ, ਜਿਥੋਂ ਮੈਂ ਤੁਰਿਆ। ਮੈਂ ਇਹ ਆਸ ਹੀ ਨਹੀਂ ਰੱਖੀ, ਮੈਂ ਇਸ ਲੈਵਲ ਤੱਕ ਪਹੁੰਚ ਜਾਵਾਂ।''
1980 ਤੋਂ ਬਾਅਦ 2022 ਚੋਣਾਂ 'ਚ ਟੁੱਟਿਆ ਸੀ ਕਾਂਗਰਸ ਸਿਧਾਂਤ
ਉਂਝ ਤਾਂ 1980 ਤੋਂ ਕਾਂਗਰਸ ਪਾਰਟੀ ਦਾ ਸਿਧਾਂਤ ਰਿਹਾ ਹੈ ਕਿ ਜੋ ਵੀ ਪ੍ਰਧਾਨ ਬਣਦਾ ਹੈ, ਉਹ ਹੀ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਦਾ ਹੈ। ਪੰਜਾਬ ਵਿੱਚ ਕਾਂਗਰਸ ਦੇ ਪ੍ਰਧਾਨਾਂ ਦਾ ਇਤਿਹਾਸ ਵੇਖਿਆ ਜਾਵੇ ਤਾਂ 1980 ਤੋਂ ਬਾਅਦ ਦੇ ਵੇਰਵਿਆਂ ਅਨੁਸਾਰ ਹੁਣ ਤੱਕ ਪਰਗਟ ਸਿੰਘ ਸਮੇਤ 15 ਪ੍ਰਧਾਨ ਬਣੇ ਹਨ, ਜਿਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਸਭ ਤੋਂ ਵੱਧ 3 ਵਾਰੀ ਪ੍ਰਧਾਨ ਚੁਣੇ ਗਏ ਸਨ।
ਇਹ ਵੀ ਪੜ੍ਹੋ... Yograj Singh Video : 'ਮੈਂ ਤੈਨੂੰ ਵੱਖਰਾ ਖਿਡਾਰੀ ਬਣਾਵਾਂਗਾ...', ਯੋਗਰਾਜ ਸਿੰਘ ਦਾ ਅਨਾਇਆ ਬਾਂਗੜ ਨਾਲ ਵਾਅਦਾ
ਇਸੇ ਸਿਧਾਂਤ 'ਤੇ ਕੈਪਟਨ ਅਮਰਿੰਦਰ ਸਿੰਘ ਦੋ ਵਾਰ 2002 ਅਤੇ 2017 ਵਿੱਚ ਪ੍ਰਧਾਨ ਰਹਿੰਦੇ ਹੋਏ ਮੁੱਖ ਮੰਤਰੀ ਬਣੇ ਸਨ। ਪਰੰਤੂ 2022 ਦੀਆਂ ਚੋਣਾਂ 'ਚ ਕਾਂਗਰਸ ਨੇ ਇਸ ਮਿੱਥ ਨੂੰ ਤੋੜ ਦਿੱਤਾ ਸੀ, ਜਦੋਂ 2021 ਵਿੱਚ ਨਵਜੋਤ ਸਿੰਘ ਸਿੱਧੂ ਪ੍ਰਧਾਨ ਬਣਾਏ ਗਏ ਸਨ ਅਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਚਿਹਰੇ ਵੱਜੋਂ ਐਲਾਨ ਕੀਤਾ ਗਿਆ ਸੀ। ਹਾਲਾਂਕਿ, ਕਾਂਗਰਸ, ਇਹ ਚੋਣਾਂ ਹਾਰ ਗਈ ਸੀ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਵੱਜੋਂ ਸਥਾਪਤ ਹੋਈ।
ਧੜੇਬੰਦੀ 'ਤੇ ਲਗਾਮ, ਪਰ ਅੰਦਰਖਾਤੇ ਜਾਰੀ
ਫਿਲਹਾਲ, ਨਵੇਂ ਪ੍ਰਧਾਨ ਦੇ ਆਉਣ ਪਿੱਛੋਂ ਕਾਂਗਰਸ 'ਚ ਲੀਡਰਾਂ ਦੀ ਮੁੱਖ ਮੰਤਰੀ ਦੀ ਇੱਛਾ ਵੀ ਇੱਕ ਵਾਰ ਲਈ ਤਾਂ ਠੱਲ੍ਹੀ ਗਈ ਹੈ। ਨਾਲ ਹੀ, ਕਾਂਗਰਸ 'ਚ ਧੜੇਬੰਦੀ ਭਾਵੇਂ ਉਭਰ ਕੇ ਵਿਖਾਈ ਤਾਂ ਨਹੀਂ ਵਿਖਾਈ ਦੇ ਰਹੀ, ਪਰ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਅਤੇ ਉਸ ਦੇ ਬਰਾਬਰ ਹੁਣ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ਼ੁਰੂ ਕੀਤੀ ਆਪਣੀ ਵੱਖਰੀ ਯਾਤਰਾ ਇਸ ਨੂੰ ਅੰਦਰਖਾਤੇ ਜ਼ਰੂਰ ਬਲ ਦਿੰਦੀ ਨਜ਼ਰੀਂ ਪੈਂਦੀ ਹੈ।
ਕਾਂਗਰਸ ਵੱਲੋਂ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਰਗਟ ਸਿੰਘ ਨੂੰ ਪ੍ਰਧਾਨ ਤਾਂ ਐਲਾਨ ਦਿੱਤਾ ਹੈ, ਪਰ ਮੁੱਖ ਮੰਤਰੀ ਦੇ ਚਿਹਰੇ ਵੱਜੋਂ ਐਲਾਨ ਨਹੀਂ ਕੀਤਾ ਗਿਆ, ਜਿਸ ਨੂੰ ਲੈ ਕੇ ਵੀ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਹਨ। ਕਿਉਂਕਿ ਕਈ ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਜੇਕਰ ਕਾਂਗਰਸ ਇਨ੍ਹਾਂ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਦੀ ਹੈ ਤਾਂ ਉਸ ਨੂੰ ਵੱਡਾ ਲਾਭ ਮਿਲ ਸਕਦਾ ਹੈ। ਦੂਜੇ ਪਾਸੇ ਇਹ ਗੱਲ ਵੀ ਹਾਈਕਮਾਂਡ ਦੇ ਫੈਸਲੇ ਨੂੰ ਚੰਗਾ ਦੱਸਦੀ ਹੈ ਕਿ ਚਿਹਰਾ ਨਾ ਐਲਾਨ ਕੇ ਪਹਿਲਾਂ ਚੋਣਾਂ ਜਿੱਤਣ ਵੱਲ ਧਿਆਨ ਦੇਣਾ ਮਹੱਤਵਪੂਰਨ ਹੈ।
ਇਹ ਵੀ ਪੜ੍ਹੋ... ED ਦੇ ਐਕਸ਼ਨ ਵਿਚਾਲੇ ਮਾਨ ਸਰਕਾਰ ਦਾ ਵੱਡਾ ਯੂ-ਟਰਨ, GMADA ਦੇ 15000 ਕਰੋੜ ਦੇ ਫੰਡਿੰਗ ਟੈਂਡਰ ਨੂੰ ਕੀਤਾ ਰੱਦ
Patiala Municipal Corporation Election : ਪੰਜਾਬ ਰਾਜ ਚੋਣ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਵਿੱਚ ਤਾਇਨਾਤ ਛੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਐਸਐਸਪੀ, ਪਟਿਆਲਾ ਨੂੰ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਮੁਕਤ ਕਰਨ ਅਤੇ 17 ਨਵੰਬਰ ਸ਼ਾਮ 5 ਵਜੇ ਤੱਕ ਪਾਲਣਾ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ 17 ਨਵੰਬਰ ਨੂੰ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਡੀਆਈਜੀ, ਪਟਿਆਲਾ ਰੇਂਜ ਨੇ 12 ਨਵੰਬਰ ਨੂੰ ਛੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਸਨ ਅਤੇ ਉਨ੍ਹਾਂ ਨੂੰ ਰਿਲੀਵ ਕਰਨ ਦੇ ਨਿਰਦੇਸ਼ ਦਿੱਤੇ ਸਨ।
ਚੋਣ ਕਮਿਸ਼ਨ ਨੂੰ ਮਿਲੀ ਸੀ ਸ਼ਿਕਾਇਤ
ਕਮਿਸ਼ਨ ਨੂੰ ਇਨ੍ਹਾਂ ਤਬਾਦਲਿਆਂ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਸ਼ਿਕਾਇਤ ਮਿਲੀ ਸੀ ਅਤੇ ਜ਼ਿਲ੍ਹਾ ਚੋਣ ਅਧਿਕਾਰੀ, ਪਟਿਆਲਾ ਤੋਂ ਰਿਪੋਰਟ ਮੰਗੀ ਸੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਤਬਾਦਲੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੇ ਗਏ ਸਨ, ਪਰ 12 ਨਵੰਬਰ ਨੂੰ ਨਗਰ ਨਿਗਮ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਅਸਥਾਈ ਤੌਰ 'ਤੇ ਰੋਕ ਲਗਾ ਦਿੱਤੀ ਗਈ ਸੀ।
ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਛੇ ਅਧਿਕਾਰੀਆਂ ਨੂੰ ਅਸਲ ਤਬਾਦਲੇ ਦੇ ਹੁਕਮਾਂ ਅਨੁਸਾਰ ਤੁਰੰਤ ਮੁਕਤ ਕੀਤਾ ਜਾਣਾ ਚਾਹੀਦਾ ਹੈ।
ਐਸਐਚਓ ਨੂੰ ਵੀ ਤੁਰੰਤ ਰਿਲੀਵ ਕਰਨ ਦੇ ਨਿਰਦੇਸ਼
ਇਸ ਤੋਂ ਇਲਾਵਾ, ਹੁਕਮ ਵਿੱਚ ਕੋਤਵਾਲੀ ਪੁਲਿਸ ਸਟੇਸ਼ਨ, ਪਟਿਆਲਾ ਦੇ ਐਸਐਚਓ ਇੰਸਪੈਕਟਰ ਅਮਨਪਾਲ ਸਿੰਘ ਦੀ ਕਾਰਗੁਜ਼ਾਰੀ ਸਬੰਧੀ ਇੱਕ ਵੱਖਰੀ ਸ਼ਿਕਾਇਤ ਦਾ ਵੀ ਜ਼ਿਕਰ ਕੀਤਾ ਗਿਆ ਹੈ। ਕਮਿਸ਼ਨ ਨੇ ਕਿਹਾ ਕਿ ਉਨ੍ਹਾਂ ਦਾ ਡੀਆਈਜੀ, ਪਟਿਆਲਾ ਰੇਂਜ ਵੱਲੋਂ ਪਹਿਲਾਂ ਹੀ ਤਬਾਦਲਾ ਕੀਤਾ ਜਾ ਚੁੱਕਾ ਹੈ। ਇਸ ਲਈ, ਕਮਿਸ਼ਨ ਨੇ ਇਸ ਮਾਮਲੇ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਐਸਐਸਪੀ ਨੂੰ ਤੁਰੰਤ ਉਨ੍ਹਾਂ ਨੂੰ ਰਿਲੀਵ ਕਰਨ ਦਾ ਨਿਰਦੇਸ਼ ਦਿੱਤਾ।
ਕਮਿਸ਼ਨ ਨੇ ਐਸਐਸਪੀ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਪਟਿਆਲਾ ਦੇ ਕੋਤਵਾਲੀ ਪੁਲਿਸ ਸਟੇਸ਼ਨ ਵਿੱਚ ਇੱਕ ਨਵੇਂ ਐਸਐਚਓ ਦੀ ਨਿਯੁਕਤੀ ਲਈ ਦੁਪਹਿਰ 3 ਵਜੇ ਤੱਕ ਤਿੰਨ ਪੁਲਿਸ ਅਧਿਕਾਰੀਆਂ ਦਾ ਪੈਨਲ ਪੇਸ਼ ਕਰਨ, ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਕਾਰਨ ਦੱਸੋ ਨੋਟਿਸ (MLA Ajitpal Singh Kohli)
ਇੱਕ ਹੋਰ ਆਦੇਸ਼ ਵਿੱਚ, ਰਾਜ ਚੋਣ ਕਮਿਸ਼ਨ ਨੇ ਪਟਿਆਲਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਕਮਿਸ਼ਨ ਦੇ ਅਨੁਸਾਰ, 15 ਨਵੰਬਰ ਨੂੰ ਵਾਰਡ ਨੰਬਰ 33, ਪਟਿਆਲਾ ਵਿੱਚ ਕੁਝ ਵਿਕਾਸ ਕਾਰਜਾਂ ਦੇ ਐਲਾਨ ਬਾਰੇ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ। ਕਮਿਸ਼ਨ ਨੇ ਵਿਧਾਇਕ ਨੂੰ ਇਸ ਸਬੰਧ ਵਿੱਚ 24 ਘੰਟਿਆਂ ਦੇ ਅੰਦਰ ਆਪਣਾ ਜਵਾਬ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਧਿਆਨ ਦੇਣ ਯੋਗ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ 12 ਨਵੰਬਰ ਨੂੰ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਸੀ ਅਤੇ 13 ਨਵੰਬਰ ਨੂੰ ਚੋਣ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ, ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ।
ਇਹ ਵੀ ਪੜ੍ਹੋ... Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ
Bibi Jagir Kaur Joins Akali Dal : ਪੰਜਾਬ ਦੀ ਸਿਆਸਤ 'ਚ ਐਤਵਾਰ ਨੂੰ ਉਦੋਂ ਵੱਡੀ ਹਲਚਲ ਹੋਈ, ਜਦੋਂ ਬੀਬੀ ਜਗੀਰ ਕੌਰ ਐਤਵਾਰ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਮੁੜ ਸ਼ਾਮਲ ਹੋ ਗਈ। ਉਹ ਕਪੂਰਥਲਾ (Kapurthala) ਜ਼ਿਲ੍ਹੇ ਦੇ ਭੁਲੱਥ ਹਲਕੇ ਦੇ ਪਿੰਡ ਬੇਗੋਵਾਲ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਵਾਪਸ ਆਈ। ਇਸ ਮੌਕੇ ਕਈ ਅਕਾਲੀ ਦਲ ਆਗੂ ਅਤੇ ਸਮਰਥਕ ਵੀ ਮੌਜੂਦ ਸਨ।
ਬੀਬੀ ਜਗੀਰ ਕੌਰ ਦੀ ਵਾਪਸੀ ਨੂੰ ਦੋਆਬਾ ਖੇਤਰ ਵਿੱਚ ਅਕਾਲੀ ਦਲ ਦੀ ਰਾਜਨੀਤਿਕ ਸਥਿਤੀ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਉਹ ਪਹਿਲਾਂ ਪਾਰਟੀ ਵਿੱਚ ਕਈ ਮਹੱਤਵਪੂਰਨ ਅਹੁਦਿਆਂ 'ਤੇ ਰਹਿ ਚੁੱਕੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪ੍ਰਧਾਨ ਅਤੇ ਪੰਜਾਬ ਸਰਕਾਰ ਵਿੱਚ ਮੰਤਰੀ ਰਹਿ ਚੁੱਕੀ ਹੈ।
ਜਗੀਰ ਕੌਰ ਦਾ ਰਾਜਨੀਤਿਕ ਸਫ਼ਰ
ਬੀਬੀ ਜਗੀਰ ਕੌਰ, ਜੋ ਕਿ ਇੱਕ ਸਾਬਕਾ ਗਣਿਤ ਅਧਿਆਪਕਾ ਸੀ, 1995 ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਈ। ਉਸਨੇ 1997 ਵਿੱਚ ਭੁਲੱਥ ਵਿਧਾਨ ਸਭਾ ਸੀਟ ਜਿੱਤੀ ਅਤੇ ਬਾਅਦ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵਿੱਚ ਮੰਤਰੀ ਵਜੋਂ ਸੇਵਾ ਨਿਭਾਈ।
1999 ਵਿੱਚ, ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਮੁਖੀ ਬਣਨ ਵਾਲੀ ਪਹਿਲੀ ਔਰਤ ਬਣੀ। ਉਹ ਨਵੰਬਰ 2020 ਵਿੱਚ ਚੌਥੀ ਵਾਰ SGPC ਪ੍ਰਧਾਨ ਚੁਣੀ ਗਈ। ਉਸਨੇ ਅਕਾਲੀ ਦਲ ਦੇ ਮਹਿਲਾ ਵਿੰਗ ਦੀ ਮੁਖੀ ਵਜੋਂ ਵੀ ਸੇਵਾ ਨਿਭਾਈ ਹੈ।
ਬੀਬੀ ਜਗੀਰ ਕੌਰ ਦੀ ਵਾਪਸੀ ਦਾ ਸਵਾਗਤ ਕਰਦੇ ਹੋਏ, ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਖਾਸ ਕਰਕੇ ਦੋਆਬਾ ਖੇਤਰ ਵਿੱਚ ਕਾਫ਼ੀ ਤਾਕਤ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕੁਝ ਮਤਭੇਦਾਂ ਕਾਰਨ ਵੱਖ ਹੋ ਗਏ ਸਨ ਪਰ ਹੁਣ ਅਕਾਲੀ ਦਲ ਨੂੰ ਮਜ਼ਬੂਤ ​​ਕਰਨ ਲਈ ਦੁਬਾਰਾ ਇਕੱਠੇ ਹੋਏ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਬਚਾਉਣ ਦੀ ਲੋੜ ਹੈ, ਦੋਸ਼ ਲਗਾਇਆ ਕਿ ਬਾਹਰੀ ਲੋਕਾਂ ਨੇ ਪਿਛਲੇ 10 ਸਾਲਾਂ ਵਿੱਚ ਸੂਬੇ ਨੂੰ ਨੁਕਸਾਨ ਪਹੁੰਚਾਇਆ ਹੈ ਤੇ ਪੰਜਾਬ ਵਿੱਚ ਕਾਨੂੰਨ ਦੀ ਉਲੰਘਣਾ ਅਤੇ ਗੈਂਗਸਟਰ ਗਤੀਵਿਧੀਆਂ ਵਧੀਆਂ ਹਨ।
'ਆਪ' ਸਰਕਾਰ 'ਤੇ ਨਸ਼ਿਆਂ ਦੇ ਵਪਾਰ ਨੂੰ ਵਧਾਉਣ ਦਾ ਦੋਸ਼
ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਇਆ ਕਿ ਨਸ਼ੇ ਪੰਜਾਬ ਭਰ ਦੇ ਘਰਾਂ ਤੱਕ ਪਹੁੰਚ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਉਨ੍ਹਾਂ ਨੇ ਅਧਿਕਾਰੀਆਂ ਤੋਂ ਨਸ਼ਿਆਂ ਦੀ ਵਧਦੀ ਸਮੱਸਿਆ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨੂੰ ਬਾਅਦ ਵਿੱਚ 'ਆਪ' ਆਗੂਆਂ ਨੇ ਛੱਡ ਦਿੱਤਾ। ਉਨ੍ਹਾਂ ਅੱਗੇ ਦੋਸ਼ ਲਗਾਇਆ ਕਿ 'ਆਪ' ਆਗੂਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਪੰਜਾਬ ਨਾਲ ਕੋਈ ਭਾਵਨਾਤਮਕ ਸਬੰਧ ਨਹੀਂ ਹੈ ਅਤੇ ਉਹ ਸਿਰਫ਼ ਇਸਦਾ ਫਾਇਦਾ ਉਠਾਉਣ ਲਈ ਸੂਬੇ ਵਿੱਚ ਆਏ ਸਨ।
ਪੰਜਾਬ ਪ੍ਰਤੀ ਆਪਣੀ ਵਚਨਬੱਧਤਾ ਦੀ ਤੁਲਨਾ ਸਾਬਕਾ ਮੁੱਖ ਮੰਤਰੀ ਸਵਰਗੀ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਕਰਦੇ ਹੋਏ, ਸੁਖਬੀਰ ਨੇ ਕਿਹਾ ਕਿ ਨਾ ਤਾਂ ਕੇਜਰੀਵਾਲ ਅਤੇ ਨਾ ਹੀ ਰਾਹੁਲ ਗਾਂਧੀ ਸੂਬੇ ਲਈ ਇੱਕੋ ਜਿਹੀ ਚਿੰਤਾ ਕਰ ਸਕਦੇ ਹਨ।
ਆਪਣੇ ਪਿਤਾ ਦੇ ਯੋਗਦਾਨ ਨੂੰ ਯਾਦ ਕਰਦੇ ਹੋਏ, ਸੁਖਬੀਰ ਨੇ ਕਿਹਾ ਕਿ ਸਵਰਗੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਜ਼ਿੰਦਗੀ ਦੇ ਲਗਭਗ 70 ਸਾਲ ਪੰਜਾਬ ਅਤੇ ਸਿੱਖ ਪੰਥ ਦੀ ਸੇਵਾ ਲਈ ਸਮਰਪਿਤ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦਾ ਸ਼ਾਇਦ ਹੀ ਕੋਈ ਪਿੰਡ ਜਾਂ ਕਸਬਾ ਅਜਿਹਾ ਸੀ ਜਿੱਥੇ ਸਾਬਕਾ ਮੁੱਖ ਮੰਤਰੀ ਨੇ ਦੌਰਾ ਨਾ ਕੀਤਾ ਹੋਵੇ।
ਸੁਖਬੀਰ ਦੇ ਅਨੁਸਾਰ, ਵੱਡੇ ਬਾਦਲ ਸਾਬ੍ਹ, ਕਿਸਾਨਾਂ, ਗਰੀਬਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਸਨ ਅਤੇ ਹਮੇਸ਼ਾ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੇ ਸਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਧਾਰਮਿਕ ਭਾਈਚਾਰਿਆਂ ਦੇ ਲੋਕਾਂ ਨੇ ਬਾਦਲ ਪਰਿਵਾਰ ਦਾ ਸਮਰਥਨ ਕੀਤਾ ਹੈ ਅਤੇ ਉਨ੍ਹਾਂ ਦੇ ਨਾਲ ਖੜ੍ਹੇ ਹਨ।
ਇਹ ਵੀ ਪੜ੍ਹੋ... ''2027 'ਚ 'ਝਾੜੂ' ਨੂੰ ਵੋਟ ਨਾ ਪਾਉਣਾ ਹੀ ਪਰਵਿੰਦਰ ਝੋਟਾ ਨੂੰ ਅਸਲ ਸ਼ਰਧਾਂਜਲੀ ਹੋਵੇਗੀ''; ਭੀਮ ਸਿੰਘ ਦੀ ਪੰਜਾਬੀਆਂ ਨੂੰ ਅਪੀਲ
Parvinder Singh Jhota Antim Ardas : ਪਰਵਿੰਦਰ ਸਿੰਘ ਝੋਟਾ ਦੀ ਅੱਜ ਅੰਤਿਮ ਅਰਦਾਸ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਦੀਵਾਨ ਹਾਲ ਵਿਖੇ ਹੋਈ। ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਇਨਸਾਫ਼ ਜਥੇਬੰਦੀਆਂ ਅਤੇ ਸ਼ਖਸੀਅਤਾਂ ਸ਼ਾਮਲ ਹੋਈਆਂ ਅਤੇ ਨਸ਼ਿਆਂ ਖਿਲਾਫ ਲੜਾਈ ਵਿਰੁੱਧ ਵੱਧ ਚੜ੍ਹ ਕੇ ਹਿੱਸਾ ਪਾਉਣ ਦਾ ਅਹਿਮ ਲਿਆ। ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਭਾਵੁਕ ਹੁੰਦਿਆਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣਾ ਚਾਹੁੰਦੇ ਹਨ ਤਾਂ ਆਮ ਆਦਮੀ ਪਾਰਟੀ ਨੂੰ 2027 ਵਿੱਚ ਵੋਟ ਨਾ ਪਾਉਣ।
ਉਨ੍ਹਾਂ ਕਿਹਾ ਕਿ ਜਦੋਂ ਝੋਟਾ ਨੂੰ 2023 ਵਿੱਚ ਪੁਲਿਸ ਨੇ ਨਸ਼ਿਆਂ ਖਿਲਾਫ਼ ਉਸ ਸਮੇਂ ਦੇ ਐਸਐਸਪੀ ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਮੌਕੇ ਦੇ ਡੀਐਸਪੀ ਨੇ ਝੂਠੇ ਪਰਚੇ ਪਾ ਕੇ ਮਾਨਸਾ ਦੀ ਜੇਲ ਭੇਜਿਆ ਸੀ, ਤਾਂ ਉਥੇ ਨਵਾਂਸ਼ਹਿਰ ਤੋਂ ਵੀ ਇੱਕ ਨਸ਼ਿਆਂ ਖਿਲਾਫ਼ ਲੜਨ ਵਾਲਾ ਵਿਅਕਤੀ ਵੀ ਉਥੇ ਜੇਲ ਵਿੱਚ ਭੇਜਿਆ ਗਿਆ ਸੀ। ਉਪਰੰਤ ਉਹ 2 ਮਹੀਨੇ ਪਿੱਛੋਂ ਰਿਹਾਅ ਹੋ ਗਿਆ ਸੀ। ਜੇਲ 'ਚ ਰਹਿਣ ਪਿੱਛੋਂ ਜਦੋਂ ਪਰਵਿੰਦਰ ਸਿੰਘ ਬਾਹਰ ਆਇਆ ਤਾਂ ਉਕਤ ਵਿਅਕਤੀ ਵੀ ਪਰਵਿੰਦਰ ਝੋਟਾ ਦੇ ਧਰਨੇ ਵਿੱਚ ਸ਼ਾਮਲ ਹੁੰਦਾ ਰਿਹਾ ਸੀ ਅਤੇ ਆਪਣੇ ਇਲਾਕੇ ਵਿੱਚ ਵੀ ਨਸ਼ਿਆਂ ਖਿਲਾਫ਼ ਮੁਹਿੰਮ ਚਲਾਈ। ਪਰ ਨਸ਼ਾਂ ਤਸਕਰਾਂ ਨੇ ਇਸ ਦੀਆਂ ਲੱਤਾਂ ਤੋੜ ਦਿੱਤੀਆਂ।
ਪਤਾ ਲੱਗਣ 'ਤੇ ਪਰਵਿੰਦਰ ਸਿੰਘ, ਇਸ ਦਾ ਪਤਾ ਲੈਣ ਵੀ ਦੋ ਵਾਰ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਨਸ਼ਿਆਂ ਖਿਲਾਫ਼ ਵਾਅਦਾ ਕੀਤਾ ਸੀ, ਪਰ ਨਸ਼ਾ ਤਸਕਰ ਹੁਣ ਨਸ਼ਿਆਂ ਖਿਲਾਫ਼ ਲੜਨ ਵਾਲਿਆਂ ਦੀਆਂ ਲੱਤਾਂ-ਬਾਂਹਾਂ ਤੋੜ ਰਹੇ ਹਨ।
ਉਨ੍ਹਾਂ ਕਿਹਾ ਕਿ ਸੰਗਤ ਵਿੱਚ ਵੀ ਨਸ਼ਾ ਤਸਕਰਾਂ ਨੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਅਜਿਹੇ ਕਈ ਮਾਮਲੇ ਹਨ, ਜਿਸ ਵਿੱਚ ਪੁਲਿਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਮਾਰਿਆ ਹੈ ਅਤੇ ਸਰਕਾਰ ਨੇ ਪੁਲਿਸ ਨਾਲ ਰਲ ਕੇ ਸ਼ਿਕਾਰ ਕੀਤਾ।
'ਆਪ ਵਾਲੇ ਟੂੰ-ਟੂੰ ਹੀ ਨਹੀਂ, ਸਗੋਂ ਠਾਹ-ਠਾਹ ਵੀ ਕਰਵਾਉਂਦੇ ਹਨ'
ਭੀਮ ਸਿੰਘ ਨੇ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਰਵਿੰਦਰ ਸਿੰਘ ਝੋਟਾ ਨੂੰ ਅਸਲ ਸ਼ਰਧਾਂਜਲੀ ਦੇਣੀ ਹੈ ਤਾਂ 2027 ਵਿੱਚ ਚੋਣਾਂ ਦੌਰਾਨ 'ਝਾੜੂ' ਦਾ ਬਟਨ ਇਸ ਵਾਰ ਖਾਲੀ ਰਹਿ ਜਾਵੇ, ਇਸ ਨੂੰ ਵੋਟ ਨਾ ਪਾਈ ਜਾਵੇ। ਉਨ੍ਹਾਂ ਕਿਹਾ ਕਿ ਬੀਬੀਆਂ-ਭੈਣਾਂ ਨੂੰ ਆਮ ਆਦਮੀ ਪਾਰਟੀ ਨੇ ਅਖੀਰਲੇ ਸਾਲ ਵਿੱਚ ਆ ਕੇ 1000-1000 ਰੁਪਏ ਪਾ ਦਿੱਤਾ, ਪਰ ਬੀਬੀਆਂ ਨੂੰ ਸਮਝਣਾ ਪੈਣਾ ਹੈ ਕਿ ਤੁਹਾਡੀ ਕੁੱਖ ਨੂੰ ਇਹ ਟੀਕਿਆਂ ਨਾਲ ਸੱਖਣਾ ਕਰ ਰਹੇ ਹਨ, ਤੁਹਾਨੂੰ ਟੂੰ-ਟੂੰ ਹੀ ਨਹੀਂ, ਸਗੋਂ ਬੱਚਿਆਂ ਨੂੰ ਠਾਹ-ਠਾਹ ਕਰਕੇ ਵੀ ਮਾਰ ਰਹੇ ਹਨ, ਇਹ ਝਾੜੂ ਵਾਲੇ। ਇਸ ਲਈ ਨਸ਼ਿਆਂ ਖਿਲਾਫ਼ ਲੜਾਈ ਵਿੱਚ ਇਸ ਵਾਰ ਆਪ ਦੇ ਉਮੀਦਵਾਰਾਂ ਦੀਆਂ ਜ਼ਮਾਨਤ ਜ਼ਬਤ ਕਰਵਾ ਦਿਓ।
ਇਹ ਵੀ ਪੜ੍ਹੋ...
72 ਸਾਲਾ ਰੇਖਾ ਕਿਉਂ ਲਗਾਉਂਦੀ ਹੈ ਸਿੰਦੂਰ ? ਨਾ ਕੋਈ ਪਤੀ ਨਾ ਪ੍ਰੇਮੀ, ਅਦਾਕਾਰਾ ਨੇ ਖੁਦ ਖੋਲ੍ਹਿਆ ਸੀ ਭੇਤ
Punjab Congress : ਪੰਜਾਬ ਵਿੱਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਪਾਰਟੀ ਦਾ ਸੰਗਠਨ ਮਜ਼ਬੂਤ ਕਰਨ ਅਤੇ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸੇ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਵੱਲੋਂ ਚਾਰ ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਵੱਲੋਂ ਜਾਰੀ ਦਫ਼ਤਰੀ ਹੁਕਮਾਂ ਅਨੁਸਾਰ ਕਮੇਟੀ ਵਿੱਚ ਵਿਜੇ ਇੰਦਰ ਸਿੰਗਲਾ (ਮੈਂਬਰ, ਸੀ.ਡਬਲਯੂ.ਸੀ.), ਅਰੁਣਾ ਚੌਧਰੀ (ਵਿਧਾਇਕਾ ਅਤੇ ਸੀ.ਐੱਲ.ਪੀ. ਦੀ ਉਪ ਆਗੂ), ਕੁਸ਼ਲਦੀਪ ਸਿੰਘ ਢਿੱਲੋਂ (ਸਾਬਕਾ ਵਿਧਾਇਕ) ਅਤੇ ਹਰਦੇਵ ਸਿੰਘ ਲਾਡੀ (ਵਿਧਾਇਕ) ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਕਮੇਟੀ ਹੋਰਨਾਂ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦੇ ਇੱਛੁਕ ਆਗੂਆਂ ਦੀ ਜੁਆਇਨਿੰਗ ਪ੍ਰਕਿਰਿਆ ਦਾ ਤਾਲਮੇਲ ਕਰਨ ਦੇ ਨਾਲ-ਨਾਲ ਇਸ ਦੀ ਨਿਗਰਾਨੀ ਵੀ ਕਰੇਗੀ। ਪਾਰਟੀ ਨੇ ਇਸ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਬਾਹਰੀ ਆਗੂ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਤੋਂ ਪਹਿਲਾਂ ਸਬੰਧਤ ਵਿਧਾਨ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਾਲ ਲਾਜ਼ਮੀ ਤੌਰ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇ।
ਕਾਂਗਰਸ ਦੇ ਇਸ ਫੈਸਲੇ ਨੂੰ ਪਾਰਟੀ ਵਿੱਚ ਨਵੇਂ ਆਗੂਆਂ ਦੀ ਸ਼ਮੂਲੀਅਤ ਦੌਰਾਨ ਸਥਾਨਕ ਆਗੂਆਂ ਅਤੇ ਪੁਰਾਣੇ ਵਰਕਰਾਂ ਦੀ ਸਹਿਮਤੀ ਤੇ ਹਿੱਤਾਂ ਨੂੰ ਤਰਜੀਹ ਦੇਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਇਸ ਨਾਲ ਪਾਰਟੀ ਅੰਦਰੂਨੀ ਤਾਲਮੇਲ ਬਣਾਈ ਰੱਖਣ ਦੇ ਨਾਲ-ਨਾਲ ਨਵੇਂ ਆਗੂਆਂ ਦੀ ਸ਼ਮੂਲੀਅਤ ਨੂੰ ਇੱਕ ਤੈਅ ਪ੍ਰਕਿਰਿਆ ਅਧੀਨ ਲਿਆਉਣਾ ਚਾਹੁੰਦੀ ਹੈ।
ਦਫ਼ਤਰੀ ਹੁਕਮਾਂ ਮੁਤਾਬਕ ਚਾਰ ਮੈਂਬਰੀ ਇਹ ਕਮੇਟੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ।
ਇਹ ਵੀ ਪੜ੍ਹੋ... ਬਠਿੰਡਾ 'ਚ ਬੱਚਿਆਂ ਸਮੇਤ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਪਰਿਵਾਰ, ਸਰਪੰਚ 'ਤੇ ਲੱਗੇ ਇਲਜ਼ਾਮ
Raikot Assembly : ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਏਕੋਟ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਭਦੀਪ ਸਿੰਘ ਨੱਥੋਵਾਲ (Prabhdeep Singh Nathowal) ਦੇ ਨਾਮ ਦਾ ਐਲਾਨ ਕੀਤਾ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਕਾਲੀ ਦਲ ਉਮੀਦਵਾਰ ਨੂੰ ਵਧ ਚੜ੍ਹ ਕੇ ਵੋਟਾਂ ਨਾਲ ਜਿਤਾਉਣ ਲਈ ਕਿਹਾ ਹੈ।
ਦੱਸ ਦਈਏ ਕਿ ਪ੍ਰਭਦੀਪ ਸਿੰਘ ਨੇ ਪਿੱਛੇ ਜਿਹੇ ਹੀ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਅੱਜ ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਵਿਸ਼ੇਸ਼ ਤੌਰ 'ਤੇ ਸਿਰੋਪਾਓ ਦੇ ਕੇ ਪਾਰਟੀ ਵਿੱਚ ਪਹਿਲਾਂ ਸ਼ਮੂਲੀਅਤ ਕਰਵਾਈ ਅਤੇ ਫਿਰ ਉਮੀਦਵਾਰ ਵੱਜੋਂ ਮੈਦਾਨ 'ਚ ਉਤਾਰਿਆ।
'ਅਸੀਂ ਤਾਂ ਸੋਨੀਆ ਮਾਨ ਨੂੰ ਭੈਣ ਸਮਝਿਆ ਸੀ...', ਆਪ ਤੋਂ ਅਸਤੀਫਾ ਦੇਣ ਪਿੱਛੋਂ ਸੁਖਦੀਪ ਸਿੰਘ ਛੀਨਾ ਦਾ ਛਲਕਿਆ ਦਰਦ
ਪ੍ਰਭਦੀਪ ਸਿੰਘ ਨੱਥੋਵਾਲ ਮੂਲ ਰੂਪ ਵਿੱਚ ਰਾਏਕੋਟ ਵਿਧਾਨ ਸਭਾ ਹਲਕੇ ਦੇ ਅਧੀਨ ਆਉਣ ਵਾਲੇ ਪਿੰਡ ਨੱਥੋਵਾਲ ਦੇ ਰਹਿਣ ਵਾਲੇ ਹਨ। ਕਿਉਂਕਿ ਰਾਏਕੋਟ ਵਿਧਾਨ ਸਭਾ ਸੀਟ ਅਨੁਸੂਚਿਤ ਜਾਤੀ (ਐਸਸੀ) ਲਈ ਰਾਖਵੀਂ ਹੈ, ਇਸ ਲਈ ਅਕਾਲੀ ਦਲ ਉਨ੍ਹਾਂ ਦੇ ਮਜ਼ਬੂਤ ​​ਸਥਾਨਕ ਪ੍ਰਭਾਵ ਅਤੇ ਸਮਾਜਿਕ ਪਿਛੋਕੜ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਆਪਣਾ ਉਮੀਦਵਾਰ ਮੰਨ ਸਕਦਾ ਹੈ।
ਪ੍ਰਭਦੀਪ ਸਿੰਘ ਨੇ ਸੰਗਰੂਰ, ਲੁਧਿਆਣਾ ਅਤੇ ਮੋਗਾ ਵਰਗੇ ਵੱਡੇ ਜ਼ਿਲ੍ਹਿਆਂ ਵਿੱਚ ਡਿਪਟੀ ਪ੍ਰੌਸੀਕਿਊਟਰ ਵਜੋਂ ਸੇਵਾ ਨਿਭਾਈ ਹੈ। ਲੁਧਿਆਣਾ ਵਿੱਚ ਆਪਣੇ ਲੰਬੇ ਕਾਰਜਕਾਲ ਦੌਰਾਨ, ਮੀਡੀਆ ਅਤੇ ਪ੍ਰਸ਼ਾਸਨਿਕ ਹਲਕਿਆਂ ਦੋਵਾਂ ਵਿੱਚ ਉਨ੍ਹਾਂ ਦੀ ਕਾਰਜਸ਼ੈਲੀ ਦੀ ਭਰਵੀਂ ਪ੍ਰਸ਼ੰਸਾ ਕੀਤੀ ਗਈ।
ਡੀਪੀਆਰਓ ਹੁੰਦਿਆਂ, ਉਹ ਲਗਾਤਾਰ ਸਮਾਜਿਕ ਅਤੇ ਪ੍ਰਸ਼ਾਸਕੀ ਗਤੀਵਿਧੀਆਂ ਰਾਹੀਂ ਜਨਤਾ ਅਤੇ ਵੱਖ-ਵੱਖ ਵਰਗਾਂ ਨਾਲ ਸਿੱਧੇ ਸੰਪਰਕ ਵਿੱਚ ਰਹੇ, ਜਿਸ ਨਾਲ ਉਨ੍ਹਾਂ ਨੂੰ ਰਾਜਨੀਤੀ ਵਿੱਚ ਲਾਭ ਹੋ ਸਕਦਾ ਹੈ।
ਅਕਾਲੀ ਦਲ ਦੀ ਸਰਕਾਰ ਸਮੇਂ ਹੋਈ ਸੀ ਨਿਯੁਕਤੀ
ਪ੍ਰਭਦੀਪ ਸਿੰਘ ਨੱਥੋਵਾਲ ਨੂੰ ਅਕਾਲੀ ਦਲ ਸਰਕਾਰ ਦੌਰਾਨ ਨਿਯੁਕਤ ਕੀਤਾ ਗਿਆ ਸੀ। ਸੁਖਬੀਰ ਬਾਦਲ ਉਨ੍ਹਾਂ ਦੇ ਭਾਸ਼ਣ ਹੁਨਰ ਤੋਂ ਬਹੁਤ ਖੁਸ਼ ਸਨ ਅਤੇ ਚਾਹੁੰਦੇ ਸਨ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਰਾਏਕੋਟ ਤੋਂ ਲੜਨ। ਨੱਥੋਵਾਲ ਦੇ ਨਾਮ 'ਤੇ ਵੀ ਚਰਚਾ ਹੋਈ ਸੀ, ਪਰ ਉਨ੍ਹਾਂ ਨੇ ਆਖਰੀ ਸਮੇਂ 'ਤੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ। ਇਸ ਵਾਰ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਹੈ, ਜਿਸ ਨਾਲ ਇਹ ਸਪੱਸ਼ਟ ਹੋ ਗਿਆ ਸੀ ਕਿ ਉਹ ਰਾਏਕੋਟ ਤੋਂ ਹੀ ਚੋਣ ਲੜਨਗੇ।
ਇਹ ਵੀ ਪੜ੍ਹੋ... 17 ਖਿਡਾਰੀਆਂ ਨੂੰ ਮਿਲਿਆ ਅਰਜੁਨ ਪੁਰਸਕਾਰ ਮਿਲਿਆ, ਰਾਸ਼ਟਰਪਤੀ ਮੁਰਮੂ ਨੇ ਸਨਮਾਨਿਤ ਕੀਤਾ
Sukhdeep Singh Cheena : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਤੋਂ ਬਾਅਦ ਕਈ ਆਗੂ ਟਿਕਟ ਕੱਟੇ ਜਾਣ ਜਾਂ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਗਏ ਹਨ। ਕੁੱਝ ਥਾਂਵਾਂ 'ਤੇ ਇਹ ਬਗਾਵਤ ਸਾਹਮਣੇ ਵੀ ਆਈ ਹੈ। ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਤਿੰਨ ਸੀਨੀਅਰ ਆਗੂਆਂ ਨੇ ਅਸਤੀਫੇ ਦਿੱਤੇ ਹਨ, ਜਿਨ੍ਹਾਂ ਵਿੱਚ ਡੇਅਰੀ ਡਿਵੈਲਪਮੈਂਟ ਬੋਰਡ ਪੰਜਾਬ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਨਾ ਵੀ ਸ਼ਾਮਲ ਹਨ।
ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ 'ਚ ਰਾਜਾਸਾਂਸੀ ਹਲਕੇ ਤੋਂ ਅਦਾਕਾਰਾ ਸੋਨੀਆ ਮਾਨ ਨੂੰ ਟਿਕਟ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਸੁਖਦੀਪ ਸਿੰਘ ਛੀਨਾ ਨੇ ਵੀ ਗੱਲਬਾਤ ਦੌਰਾਨ ਪਾਰਟੀ ਵੱਲੋਂ ਖੁਦ ਨੂੰ ਅਣਗੌਲਿਆ ਕੀਤੇ ਜਾਣ ਦਾ ਦੁੱਖ ਜ਼ਾਹਰ ਕੀਤਾ ਹੈ।
'ਅਸੀਂ ਤਾਂ ਸੋਨੀਆ ਮਾਨ ਨੂੰ ਭੈਣ ਸਮਝਿਆ ਸੀ...'
ਛੀਨਾ ਨੇ ਅਸਤੀਫਾ ਛੱਡਣ ਦੇ ਕਾਰਨਾਂ ਤੋਂ ਲੈ ਕੇ ਸੋਨੀਆ ਮਾਨ ਨਾਲ ਕਈ ਖੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਕਿ 13 ਸਾਲਾਂ ਤੋਂ ਉਹ ਪਾਰਟੀ ਲਈ ਅਣਥੱਕ ਮਿਹਨਤ ਕਰਦੇ ਰਹੇ ਹਨ ਅਤੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੁਆਰਡੀਨੇਟ ਵੱਜੋਂ ਅਤੇ ਬਲਾਕ ਪ੍ਰਧਾਨ ਵੱਜੋਂ ਵੀ ਸੇਵਾਵਾਂ ਨਿਭਾਈਆਂ ਹਨ, ਪਰ ਹੁਣ ਡੇਢ ਕੁ ਸਾਲ ਤੋਂ ਸੋਨੀਆ ਮਾਨ ਨਾਲ ਭਰਾ ਤੇ ਵਰਕਰ ਵੱਜੋਂ ਡੱਟ ਕੇ ਕੰਮ ਕਰ ਰਹੇ ਸਨ, ਪਰ 2-3 ਮਹੀਨਿਆਂ ਤੋਂ ਚੱਲ ਰਹੀ ਅਣਬਣ ਕਾਰਨ ਉਨ੍ਹਾਂ ਨੂੰ ਅਸਤੀਫਾ ਦੇਣਾ ਪਿਆ।
ਉਨ੍ਹਾਂ ਕਿਹਾ ਕਿ ਸੋਨੀਆ ਮਾਨ ਵੱਲੋਂ ਉਨ੍ਹਾਂ ਨੂੰ ਮੀਟਿੰਗਾਂ ਲਈ ਵੀ ਅਣਗੌਲਿਆਂ ਕੀਤਾ ਜਾ ਰਿਹਾ ਸੀ, ਜਿਸ ਸਬੰਧੀ ਉਨ੍ਹਾਂ ਨੇ ਆਗੂ ਨੂੰ ਸਪੱਸ਼ਟ ਕਿਹਾ ਵੀ ਸੀ ਪਰ ਇਸ ਕਾਰਨ ਉਨ੍ਹਾਂ ਵਿੱਚ ਮਾਮਲਾ ਹੋਰ ਵਿਗੜ ਗਿਆ ਸੀ। ਉਨ੍ਹਾਂ ਕਿਹਾ ਕਿ ਸੋਨੀਆ ਮਾਨ ਨੇ ਇਸ ਦੌਰਾਨ ਉਨ੍ਹਾਂ ਨੂੰ ਅਤੇ ਸਾਥੀ ਰਾਜਬੀਰ ਸਿੰਘ ਨੂੰ ਪਾਰਟੀ ਛੱਡਣ ਬਾਰੇ ਵੀ ਕਹਿ ਦਿੱਤਾ ਸੀ, ਜਿਸ ਦਾ ਉਨ੍ਹਾਂ ਨੂੰ ਬਹੁਤ ਬੁਰਾ ਲੱਗਿਆ। ਹਾਲਾਂਕਿ, ਫਿਰ ਇਨ੍ਹਾਂ ਨੇ ਸਾਨੂੰ ਮਨਾ ਲਿਆ, ਪਰੰਤੂ ਬਾਅਦ ਵਿੱਚ ਹੱਦ ਉਦੋਂ ਹੋ ਗਈ, ਜਦੋਂ ਸਾਨੂੰ ਪਤਾ ਲੱਗਿਆ ਕਿ ਸੋਨੀਆ ਮਾਨ ਨੇ ਪਾਰਟੀ ਨੂੰ ਸੁਨੇਹਾ ਭੇਜਿਆ ਕਿ ਸੁਖਦੀਪ ਛੀਨਾ ਨੂੰ ਪਾਰਟੀ ਵਿਚੋਂ ਕੱਢ ਦਿਓ।
ਸੁਖਦੀਪ ਸਿੰਘ ਛੀਨਾ ਨੇ ਭਾਵੁਕ ਹੁੰਦਿਆਂ ਕਿਹਾ ਕਿ ਇਹ ਗੱਲ ਉਨ੍ਹਾਂ ਨੂੰ ਬਹੁਤ ਚੁਭੀ ਕਿ ਜਿਸ ਸੋਨੀਆ ਮਾਨ ਨੂੰ ਉਨ੍ਹਾਂ ਨੇ ਭੈਣ ਸਮਝਿਆ ਅਤੇ ਦਿਨ-ਰਾਤ ਮਿਹਨਤ ਕਰਦੇ ਰਹੇ, ਪਰ ਉਨ੍ਹਾਂ ਨੇ ਹੀ ਅਜਿਹਾ ਕੀਤਾ ਹੈ, ਜਿਸ ਪਿੱਛੋਂ ਅਸੀਂ ਅਸਤੀਫਾ ਦੇਣਾ ਹੀ ਬਿਹਤਰ ਸਮਝਿਆ।
ਉਨ੍ਹਾਂ ਕਿਹਾ ਕਿ ਸਾਨੂੰ ਸੋਨੀਆ ਮਾਨ ਦੀ ਸਭ ਤੋਂ ਘਟੀਆ ਗੱਲ ਇਹੀ ਲੱਗੀ ਕਿ ਅਸੀਂ ਉਸ ਨਾਲ ਡੱਟ ਕੇ ਕੰਮ ਕੀਤਾ ਅਤੇ ਮਿਹਨਤ ਕੀਤੀ, ਪਰ ਉਸ ਨੇ ਹੀ ਸਾਨੂੰ ਪਾਰਟੀ ਵਿਚੋਂ ਕੱਢਣ ਦੀ ਗੱਲ ਕਹੀ ਅਤੇ ਸਾਡੇ ਬਾਰੇ ਅਜਿਹਾ ਸੋਚਿਆ। ਉਨ੍ਹਾਂ ਕਿਹਾ ਕਿ ਅਸੀਂ ਹੁਣ ਖੁਦ ਵੀ ਚਾਹੁੰਦੇ ਹਾਂ ਕਿ ਉਹ ਆਪ ਹੀ ਆਪਣੇ ਢੰਗ ਨਾਲ ਚੱਲ ਸਕਣ ਅਤੇ ਅਸੀਂ ਧੋਖਾ ਦੇਣ ਦੀ ਥਾਂ ਪਾਸੇ ਹੋਣਾ ਚੁਣਿਆ।
ਉਨ੍ਹਾਂ ਕਿਹਾ ਕਿ ਉਹ ਹੁਣ ਕਿਸ ਪਾਰਟੀ ਵਿੱਚ ਸ਼ਾਮਲ ਹੋਣਗੇ, ਇਸ ਬਾਰੇ ਅਗਲੇ ਭਵਿੱਖ 'ਚ ਤੈਅ ਕੀਤਾ ਜਾਵੇਗਾ।
ਇਹ ਵੀ ਪੜ੍ਹੋ... ਸੂਬੇ ਦੇ ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ, ਬਕਾਇਆ ਬਿਜਲੀ ਬਿੱਲਾਂ ਦਾ ਵਿਆਜ ਤੇ ਜੁਰਮਾਨਾ ਮਾਫ
AAP Candidates Second List : ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਦੂਜੀ ਸੂਚੀ ਵਿੱਚ 31 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਗਿਆ, ਜਿਸ ਵਿੱਚ ਕਈ ਨਵੇਂ ਚਿਹਰਿਆਂ ਟਿਕਟ ਦਿੱਤੀ ਗਈ ਹੈ। ਦੱਸ ਦਈਏ ਕਿ ਇਸਤੋਂ ਪਹਿਲਾਂ 40 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ, ਜਿਸ ਨਾਲ ਹੁਣ ਕੁੱਲ 71 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।
ਇਹ ਫੈਸਲਾ ਵੀਰਵਾਰ ਨੂੰ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ (PAC) ਦੀ ਮੀਟਿੰਗ ਤੋਂ ਬਾਅਦ ਲਿਆ ਗਿਆ, ਜਿੱਥੇ ਆਉਣ ਵਾਲੀਆਂ ਵਿਧਾਨ ਸਭਾ ਟਿਕਟਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਪਾਰਟੀ ਨੇ ਉਮੀਦਵਾਰਾਂ ਦੀ ਚੋਣ ਕਰਦੇ ਸਮੇਂ ਜਨਤਾ ਤੋਂ ਫੀਡਬੈਕ ਦੀ ਵੀ ਸਮੀਖਿਆ ਕੀਤੀ।
ਜ਼ਿਕਰਯੋਗ ਹੈ ਕਿ 31 ਅਕਤੂਬਰ ਨੂੰ ਜਾਰੀ ਕੀਤੀ ਗਈ 40 ਦੀ ਪਹਿਲੀ ਸੂਚੀ ਪੂਰੀ ਤਰ੍ਹਾਂ ਮੌਜੂਦਾ ਵਿਧਾਇਕਾਂ ਤੋਂ ਬਣਾਈ ਗਈ ਸੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਸਨ। ਪਰੰਤੂ ਦੂਜੀ ਸੂਚੀ ਵਿੱਚ ਨਵੇਂ ਚਿਹਰੇ ਅਤੇ 2022 ਦੇ ਕਈ ਜੇਤੂ ਅਤੇ ਉਮੀਦਵਾਰਾਂ ਨੂੰ ਬਦਲ ਦਿੱਤਾ ਗਿਆ ਹੈ।
ਪਹਿਲੀ ਸੂਚੀ ਤੋਂ ਤੁਰੰਤ ਬਾਅਦ ਤਿੰਨ ਵਿਧਾਇਕਾਂ ਨੇ 'ਆਪ' ਛੱਡ ਦਿੱਤੀ ਸੀ, ਜਿਸ ਨਾਲ ਸਮਾਣਾ, ਸਨੌਰ ਅਤੇ ਅੰਮ੍ਰਿਤਸਰ ਉੱਤਰੀ ਖਾਲੀ ਰਹਿ ਗਏ।
ਸੂਚੀ ਤੋਂ ਪਹਿਲਾਂ, ਪਾਰਟੀ ਸੂਤਰਾਂ ਨੇ ਕਿਹਾ ਸੀ ਕਿ ਕੁਝ ਮੌਜੂਦਾ ਵਿਧਾਇਕਾਂ ਨੂੰ ਹਟਾ ਦਿੱਤਾ ਜਾਵੇਗਾ ਅਤੇ ਨਵੇਂ ਚਿਹਰੇ ਸ਼ਾਮਲ ਕੀਤੇ ਜਾਣਗੇ ਅਤੇ ਇਹ ਫੈਸਲਾ ਸਰਵੇਖਣ ਦੇ ਨਤੀਜਿਆਂ 'ਤੇ ਅਧਾਰਤ ਸੀ।
ਇਨ੍ਹਾਂ ਵਿਧਾਨ ਸਭਾਵਾਂ 'ਤੇ ਮੌਜੂਦਾ ਵਿਧਾਇਕਾਂ ਦੀ ਕੱਟੀ ਗਈ ਟਿਕਟ
ਚਮਕੌਰ ਸਾਹਿਬ: ਡਾ. ਚਰਨਜੀਤ ਸਿੰਘ ਮੌਜੂਦਾ ਵਿਧਾਇਕ ਸਨ, ਪਰੰਤੂ ਜਸਵੀਰ ਸਿੰਘ ਗੜ੍ਹੀ ਨੂੰ ਹੁਣ ਟਿਕਟ ਮਿਲ ਗਈ ਹੈ। ਪਾਰਟੀ ਨੇ ਪਹਿਲਾਂ ਹੀ ਗੜ੍ਹੀ ਨੂੰ ਉੱਥੇ ਇੰਚਾਰਜ ਬਣਾਇਆ ਸੀ, ਜਿਸ ਨਾਲ ਵਿਧਾਇਕ ਦੇ ਭਵਿੱਖ 'ਤੇ ਸਵਾਲ ਖੜ੍ਹੇ ਹੋ ਗਏ ਸਨ। ਗੜ੍ਹੀ ਨੇ ਸੀਟ ਸੰਭਾਲਣ ਲਈ ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਸਤੀਫਾ ਦੇ ਦਿੱਤਾ ਅਤੇ ਕਿਹਾ ਕਿ ਉਹ ਚੰਨੀ ਨੂੰ ਚੁਣੌਤੀ ਦੇਣ ਲਈ ਤਿਆਰ ਹਨ। ਇਹ ਸੀਟ ਕਾਂਗਰਸ ਯਾਤਰਾ ਦਾ ਲਾਂਚ ਸਥਾਨ ਹੈ।
ਬਠਿੰਡਾ ਦਿਹਾਤੀ: ਅਮਿਤ ਰਤਨ ਕੋਟਫੱਤਾ ਮੌਜੂਦਾ ਵਿਧਾਇਕ ਹਨ ਅਤੇ ਗੋਪਾਲ ਸਿੰਘ ਨੂੰ ਪਹਿਲਾਂ ਹੀ ਇੰਚਾਰਜ ਬਣਾਇਆ ਗਿਆ ਸੀ। ਗੋਪਾਲ ਸਿੰਘ ਹੁਣ ਉਮੀਦਵਾਰ ਹਨ।
ਖਰੜ: ਅਨਮੋਲ ਗਗਨ ਮਾਨ 2022 ਵਿੱਚ ਜਿੱਤੀ ਸੀ, ਪਰ ਉਸਨੇ ਜੁਲਾਈ 2025 ਵਿੱਚ ਵਿਧਾਇਕ ਵਜੋਂ ਅਸਤੀਫਾ ਦੇ ਦਿੱਤਾ ਅਤੇ ਕਿਹਾ ਕਿ ਉਹ ਰਾਜਨੀਤੀ ਛੱਡ ਰਹੀ ਹੈ। ਪਰਮਿੰਦਰ ਸਿੰਘ ਗੋਲਡੀ ਨੂੰ ਪਹਿਲਾਂ ਇੰਚਾਰਜ ਬਣਾਏ ਜਾਣ ਤੋਂ ਬਾਅਦ ਹੁਣ ਟਿਕਟ ਮਿਲੀ ਹੈ।
ਪੱਟੀ: ਲਾਲਜੀਤ ਸਿੰਘ ਭੁੱਲਰ 2022 ਵਿੱਚ ਜਿੱਤੇ ਸਨ। ਜਸਕੰਵਰ ਸਿੰਘ ਗਿੱਲ (ਜੱਸਾ ਪੱਟੀ) ਉਨ੍ਹਾਂ ਦੀ ਥਾਂ ਲੈਣਗੇ।
ਜਲੰਧਰ ਕੇਂਦਰੀ: ਰਮਨ ਅਰੋੜਾ 2022 ਦੇ ਉਮੀਦਵਾਰ ਸਨ। ਨਿਤਿਨ ਕੋਹਲੀ ਉਨ੍ਹਾਂ ਦੀ ਥਾਂ ਲੈਣਗੇ।
ਅੰਮ੍ਰਿਤਸਰ ਉੱਤਰੀ: ਇਹ ਸੀਟ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸੀਟ ਸੀ ਅਤੇ ਹੁਣ ਇਹ ਖਾਲੀ ਹੈ। ਕਰਮਜੀਤ ਸਿੰਘ ਰਿੰਟੂ ਟਿਕਟ ਲੈਂਦੇ ਹਨ।
2022 ਤੋਂ ਨਾਵਾਂ ਨੂੰ ਦੁਹਰਾਓ
ਗੁਰਦਾਸਪੁਰ: ਰਮਨ ਬਹਿਲ 2022 ਦੇ ਉਮੀਦਵਾਰ ਸਨ ਅਤੇ ਉਨ੍ਹਾਂ ਨੂੰ ਦੁਬਾਰਾ ਨਾਮਜ਼ਦ ਕੀਤਾ ਗਿਆ ਹੈ।
ਦੀਨਾਨਗਰ (SC): ਸ਼ਮਸ਼ੇਰ ਸਿੰਘ 2022 ਦੇ ਉਮੀਦਵਾਰ ਸਨ ਅਤੇ ਉਨ੍ਹਾਂ ਨੂੰ ਦੁਬਾਰਾ ਨਾਮਜ਼ਦ ਕੀਤਾ ਗਿਆ ਹੈ।
ਬਰਨਾਲਾ: ਗੁਰਮੀਤ ਸਿੰਘ ਮੀਤ ਹੇਅਰ 2022 ਵਿੱਚ ਇੱਥੋਂ ਜਿੱਤੇ ਸਨ ਅਤੇ ਬਾਅਦ ਵਿੱਚ ਸੰਗਰੂਰ ਦੇ ਸੰਸਦ ਮੈਂਬਰ ਬਣੇ। ਉਹ ਹੁਣ ਵਿਧਾਨ ਸਭਾ ਉਮੀਦਵਾਰ ਵਜੋਂ ਵਾਪਸ ਆ ਗਏ ਹਨ।
ਫਗਵਾੜਾ: ਡਾ. ਰਾਜ ਕੁਮਾਰ ਚੱਬੇਵਾਲ ਕਥਿਤ ਤੌਰ 'ਤੇ ਹੁਸ਼ਿਆਰਪੁਰ ਦੇ ਮੌਜੂਦਾ ਸੰਸਦ ਮੈਂਬਰ ਹਨ, ਜਿਨ੍ਹਾਂ ਨੂੰ ਹੁਣ ਵਿਧਾਨ ਸਭਾ ਲਈ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਆਦਮਪੁਰ: ਪਵਨ ਕੁਮਾਰ ਟੀਨੂੰ ਚੰਨੀ ਦੇ ਖਿਲਾਫ 2024 ਜਲੰਧਰ ਲੋਕ ਸਭਾ ਦੇ ਉਮੀਦਵਾਰ ਸਨ।
ਲੰਬੀ: ਗੁਰਮੀਤ ਸਿੰਘ ਖੁੱਡੀਆਂ ਨੇ 2022 ਵਿੱਚ ਇੱਥੇ ਸਾਬਕਾ ਮੁੱਖ ਮੰਤਰੀ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ। ਸੂਚੀ ਵਿੱਚ ਰਣਧੀਰ ਸਿੰਘ ਧੀਰਾ ਖੁੱਡੀਆਂ ਦਾ ਨਾਮ ਹੈ, ਜਿਸਦਾ ਅਰਥ ਹੈ ਕਿ ਮੌਜੂਦਾ ਵਿਧਾਇਕ ਨੂੰ ਬਾਹਰ ਕਰ ਕੀਤਾ ਗਿਆ।
ਆਮ ਆਦਮੀ ਪਾਰਟੀ ਵੱਲੋਂ ਸਪੱਸ਼ਟ ਤੌਰ 'ਤੇ ਚਮਕੌਰ ਸਾਹਿਬ, ਖਰੜ ਅਤੇ ਬਠਿੰਡਾ ਦਿਹਾਤੀ ਵਰਗੇ ਖੇਤਰਾਂ ਵਿੱਚ ਸਥਾਨਕ ਇੰਚਾਰਜਾਂ ਨੂੰ ਉਮੀਦਵਾਰਾਂ ਵਜੋਂ ਪਹਿਲ ਦਿੱਤੀ ਗਈ ਹੈ, ਜਦਕਿ 2022 ਵਿੱਚ ਹਾਰਨ ਵਾਲੇ ਉਮੀਦਵਾਰਾਂ ਨੂੰ ਜ਼ਿਆਦਾਤਰ ਬਦਲਿਆ ਗਿਆ ਹੈ ਅਤੇ ਸਿਰਫ਼ ਕੁਝ ਹੀ ਉਮੀਦਵਾਰਾਂ ਨੂੰ ਮੁੜ ਟਿਕਟ ਦਿੱਤੀ ਹੈ।
ਜਲੰਧਰ ਅਤੇ ਅੰਮ੍ਰਿਤਸਰ ਦੇ ਆਲੇ-ਦੁਆਲੇ ਦੀਆਂ ਸੀਟਾਂ 'ਤੇ ਬਹੁਤ ਸਾਰੇ ਨਵੇਂ ਨਾਮ ਹਨ, ਜੋ ਪਾਰਟੀ 'ਚ ਨਵੇਂ ਚਿਹਰਿਆਂ 'ਤੇ ਦਾਅ ਲਾਇਆ ਵਿਖਾ ਰਹੇ ਹਨ।
ਇਹ ਵੀ ਪੜ੍ਹੋ... DC ਦਫ਼ਤਰ 'ਚ ਬਾਂਦਰ ਦਾ 'ਨੋਟਾਂ ਵਾਲਾ ਡਰਾਮਾ'! ਦਰੱਖਤ 'ਤੇ ਚੜ੍ਹ ਕੇ ਕੀਤੀ ਨੋਟਾਂ ਦੀ ਬਾਰਿਸ਼
Election 2027: ਚੋਣ ਕਮਿਸ਼ਨ ਇਸ ਸਮੇਂ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਰੁੱਝਿਆ ਹੋਇਆ ਹੈ। ਇਸ ਦੌਰਾਨ, ਕਮਿਸ਼ਨ ਨੇ 'ਆਦਰਸ਼ ਚੋਣ ਜ਼ਾਬਤੇ' (Model Code of Conduct - MCC) ਤਹਿਤ ਲਗਾਈਆਂ ਗਈਆਂ ਪਾਬੰਦੀਆਂ ਦਾ ਦਾਇਰਾ ਵਧਾਉਂਦੇ ਹੋਏ, ਇਸ ਵਿੱਚ ਉਨ੍ਹਾਂ ਸੇਵਾ-ਮੁਕਤ ਸਰਕਾਰੀ ਅਧਿਕਾਰੀਆਂ ਨੂੰ ਵੀ ਸ਼ਾਮਲ ਕਰ ਲਿਆ ਹੈ ਜਿਨ੍ਹਾਂ ਨੂੰ ਰਾਜ ਸਰਕਾਰਾਂ ਦੁਆਰਾ ਨਿਯੁਕਤ ਕੀਤਾ ਗਿਆ ਹੈ।
ਮੰਗਲਵਾਰ ਨੂੰ ਗੋਆ, ਮਨੀਪੁਰ, ਪੰਜਾਬ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਮੁੱਖ ਸਕੱਤਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਨੂੰ ਲਿਖੇ ਇੱਕ ਪੱਤਰ ਵਿੱਚ, ਚੋਣ ਕਮਿਸ਼ਨ (EC) ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਤਹਿਤ ਮੌਜੂਦਾ ਸਰਕਾਰੀ ਕਰਮਚਾਰੀਆਂ 'ਤੇ ਲਾਗੂ ਹੋਣ ਵਾਲੀਆਂ ਪਾਬੰਦੀਆਂ ਅਤੇ ਮਨਾਹੀਆਂ, ਸੇਵਾ-ਮੁਕਤ ਸਰਕਾਰੀ ਅਧਿਕਾਰੀਆਂ ਅਤੇ ਰਾਜ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਸਰਕਾਰਾਂ ਦੁਆਰਾ ਨਿਯੁਕਤ ਕੀਤੇ ਗਏ ਹੋਰ ਵਿਅਕਤੀਆਂ 'ਤੇ ਵੀ ਲਾਗੂ ਹੋਣਗੀਆਂ।
EC extends Model Code of Conduct restrictions on retired government officials engaged by state governments. https://t.co/tPwTMP6Ulg
— Press Trust of India (@PTI_News) November 10, 2026
ਚੋਣ ਕਮਿਸ਼ਨ ਨੇ ਕਿਹਾ, "ਉਨ੍ਹਾਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਕਿਸੇ ਵੀ ਚੋਣ ਪ੍ਰਚਾਰ ਜਾਂ ਵੋਟਾਂ ਮੰਗਣ ਨਾਲ ਸਬੰਧਤ ਗਤੀਵਿਧੀਆਂ ਵਿੱਚ ਹਿੱਸਾ ਨਹੀਂ ਲੈਣਗੇ। ਉਨ੍ਹਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਨਾਮ, ਅਧਿਕਾਰਤ ਅਹੁਦੇ ਜਾਂ ਅਧਿਕਾਰ ਦੀ ਵਰਤੋਂ ਕਿਸੇ ਵਿਸ਼ੇਸ਼ ਵਿਅਕਤੀ, ਸਿਆਸੀ ਪਾਰਟੀ ਜਾਂ ਸਮੂਹ ਦੇ ਹੱਕ ਵਿੱਚ ਨਾ ਕੀਤੀ ਜਾਵੇ।"
ਕਮਿਸ਼ਨ ਨੇ ਅੱਗੇ ਕਿਹਾ, "ਆਦਰਸ਼ ਚੋਣ ਜ਼ਾਬਤੇ ਦੇ ਨਿਯਮ ਉਨ੍ਹਾਂ ਸਾਰੀਆਂ ਸੰਸਥਾਵਾਂ, ਕਮੇਟੀਆਂ, ਨਿਗਮਾਂ, ਕਮਿਸ਼ਨਾਂ ਆਦਿ 'ਤੇ ਲਾਗੂ ਹੁੰਦੇ ਹਨ, ਜਿਨ੍ਹਾਂ ਨੂੰ ਸਰਕਾਰ ਤੋਂ ਪੂਰੀ ਜਾਂ ਅੰਸ਼ਕ ਵਿੱਤੀ ਸਹਾਇਤਾ ਮਿਲਦੀ ਹੈ; ਇਹ ਨਿਯਮ ਉਨ੍ਹਾਂ ਦੇ ਕਰਮਚਾਰੀਆਂ 'ਤੇ ਵੀ ਲਾਗੂ ਹੁੰਦੇ ਹਨ। ਇਸ ਤੋਂ ਇਲਾਵਾ, ਰਾਜਾਂ ਵਿੱਚ ਲਾਗੂ 'ਆਚਰਣ ਨਿਯਮ' (Conduct Rules) ਸਰਕਾਰੀ ਕਰਮਚਾਰੀਆਂ ਨੂੰ ਸਿਆਸੀ ਗਤੀਵਿਧੀਆਂ ਜਾਂ ਚੋਣਾਂ ਵਿੱਚ ਹਿੱਸਾ ਲੈਣ ਤੋਂ ਵਰਜਦੇ ਹਨ।"
ਜ਼ਿਕਰਯੋਗ ਹੈ ਕਿ ਸਾਲ 2022 ਵਿੱਚ, ਚੋਣ ਕਮਿਸ਼ਨ ਨੇ ਇਨ੍ਹਾਂ ਪੰਜ ਰਾਜਾਂ ਲਈ 8 ਜਨਵਰੀ ਨੂੰ ਚੋਣਾਂ ਦਾ ਐਲਾਨ ਕੀਤਾ ਸੀ ਅਤੇ ਨਤੀਜੇ 10 ਮਾਰਚ ਨੂੰ ਐਲਾਨੇ ਗਏ ਸਨ। ਉਮੀਦ ਹੈ ਕਿ ਕਮਿਸ਼ਨ ਇਸ ਸਾਲ ਵੀ ਲਗਭਗ ਇਸੇ ਸਮੇਂ ਦੇ ਆਸ-ਪਾਸ ਚੋਣ ਤਾਰੀਖਾਂ ਦਾ ਐਲਾਨ ਕਰ ਸਕਦਾ ਹੈ। ਇਸ ਸੰਦਰਭ ਵਿੱਚ, ਕਮਿਸ਼ਨ ਦੇ ਸੀਨੀਅਰ ਅਧਿਕਾਰੀ ਚੋਣਾਂ ਦੀਆਂ ਤਿਆਰੀਆਂ ਦਾ ਲਗਾਤਾਰ ਜਾਇਜ਼ਾ ਲੈ ਰਹੇ ਹਨ।