PTC NEWS Punjabi-news-doaba
Heart Attack Prontha: ਸ਼ਹਿਰ ਵਿੱਚ ਆਪਣੇ ਵਿਲੱਖਣ ਨਾਮ ਕਾਰਨ ਚਰਚਾ ਵਿੱਚ ਆਏ ‘ਹਾਰਟ ਅਟੈਕ ਪਰੌਂਠੇ ਵਾਲੇ’ ਦੀ ਦੁਕਾਨ ਉੱਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਜੁੜੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫ਼ੈਲ ਗਈ ਹੈ।
ਪੀੜਤ ਦੁਕਾਨਦਾਰ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਕੁਝ ਨੌਜਵਾਨ ਅੱਜ ਦੋ ਵਾਰ ਉਸ ਦੀ ਦੁਕਾਨ ਉੱਤੇ ਹਮਲਾ ਕਰਨ ਦੇ ਇਰਾਦੇ ਨਾਲ ਆਏ ਸਨ, ਪਰ ਕਿਸਮਤ ਚੰਗੀ ਰਹੀ ਕਿ ਉਹ ਅਤੇ ਉਸ ਦੀ ਮਾਂ ਇਸ ਹਮਲੇ ਵਿੱਚ ਵਾਲ-ਵਾਲ ਬਚ ਗਏ।ਦੁਕਾਨਦਾਰ ਦਾ ਕਹਿਣਾ ਹੈ ਕਿ ਉਸ ਨੂੰ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਉਸ ਨੇ ਦੋਸ਼ ਲਾਇਆ ਕਿ ਅੱਜ ਉਸ ਨੂੰ ਜਾਣ ਬੁੱਝ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਕੁਝ ਲੋਕ ਉਸ ਨੂੰ ਸ਼ਾਂਤੀ ਨਾਲ ਜਿਉਣ ਨਹੀਂ ਦੇ ਰਹੇ, ਸਗੋਂ ਲਗਾਤਾਰ ਪਰੇਸ਼ਾਨ ਕਰ ਰਹੇ ਹਨ।
<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>
View this post on Instagram
A post shared by Birdavinder Singh Wadala Wadala (@heart_attack_prontha)
ਇਸ ਦੌਰਾਨ ਦੁਕਾਨਦਾਰ ਨੇ ਸੂਬੇ ਦੀ ਪੁਲਿਸ ਅਤੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਉੱਤੇ ਵੀ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ। ਉਸ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਵਾਰ-ਵਾਰ ਸ਼ਿਕਾਇਤਾਂ ਕਰਨ ਅਤੇ ਧਮਕੀਆਂ ਮਿਲਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਜਿਸ ਤੋਂ ਜਾਪਦਾ ਹੈ ਕਿ ਪੁਲਿਸ ਕਿਸੇ ਵੱਡੀ ਅਣਹੋਣੀ ਜਾਂ ਘਟਨਾ ਦਾ ਇੰਤਜ਼ਾਰ ਕਰ ਰਹੀ ਹੈ।
ਫ਼ਿਲਹਾਲ, ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਇਸ ਵੀਡੀਓ ਅਤੇ ਦੁਕਾਨਦਾਰ ਵੱਲੋਂ ਲਗਾਏ ਗਏ ਦੋਸ਼ਾਂ ਦੀ ਸੁਤੰਤਰ ਤੌਰ ਉੱਤੇ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਪ੍ਰਸ਼ਾਸਨ ਦਾ ਅਧਿਕਾਰਤ ਪੱਖ ਸਾਹਮਣੇ ਆਉਣ ਤੋਂ ਬਾਅਦ ਹੀ ਇਸ ਪੂਰੇ ਮਾਮਲੇ ਦੀ ਅਸਲ ਸਥਿਤੀ ਸਪੱਸ਼ਟ ਹੋ ਸਕੇਗੀ।
LPU Violence: ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਇੱਕ ਵਿਦਿਆਰਥਣ ਨਾਲ ਕਥਿਤ ਬਲਾਤਕਾਰ ਦੀਆਂ ਖਬਰਾਂ ਤੋਂ ਬਾਅਦ ਭੜਕੀ ਹਿੰਸਾ ਦੇ ਸਬੰਧ ਵਿੱਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਤਿੰਨੇ ਮੁਲਜ਼ਮ ਯੂਨੀਵਰਸਿਟੀ ਵਿੱਚ ਭੰਨ-ਤੋੜ ਦੀਆਂ ਘਟਨਾਵਾਂ ਵਿੱਚ ਸ਼ਾਮਲ ਸਨ।
ਪੁਲਿਸ ਨੇ ਡਿਜੀਟਲ ਸਬੂਤਾਂ ਦੀ ਵਰਤੋਂ ਕਰਕੇ ਉਨ੍ਹਾਂ ਦੀ ਪਛਾਣ ਕੀਤੀ। ਗ੍ਰਿਫਤਾਰੀ ਤੋਂ ਬਾਅਦ, ਮੁਲਜ਼ਮਾਂ ਨੂੰ ਫਗਵਾੜਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ; ਇਸ ਦੌਰਾਨ ਘਟਨਾ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਬਾਰੇ ਪੁੱਛਗਿੱਛ ਕੀਤੀ ਜਾਵੇਗੀ।
ਮੁਲਜ਼ਮਾਂ ਦੀ ਪਛਾਣ ਗਗਨ, ਜੇਮਸ ਦਹੀਆ ਅਤੇ ਅਭੀ ਵਜੋਂ ਹੋਈ ਹੈ, ਇਹ ਸਾਰੇ ਫਗਵਾੜਾ ਦੇ ਟਿੱਬੀ ਮੁਹੱਲੇ ਦੇ ਰਹਿਣ ਵਾਲੇ ਹਨ।
ਗਗਨ ਦੇ ਮਾਮੇ ਨੇ ਦੱਸਿਆ ਕਿ ਪਰਿਵਾਰ ਨੂੰ ਉਸ ਖਾਸ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ ਜਿਸ ਲਈ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲਿਆ ਹੈ। ਗਗਨ ਕੱਲ੍ਹ ਤੋਂ ਲਾਪਤਾ ਸੀ, ਪਰ ਅਦਾਲਤ ਵਿੱਚ ਪੇਸ਼ੀ ਤੋਂ ਪਹਿਲਾਂ ਅੱਜ ਉਸ ਨੇ ਪਰਿਵਾਰ ਨੂੰ ਫੋਨ ਕਰਕੇ ਸੂਚਿਤ ਕੀਤਾ।
ਉਨ੍ਹਾਂ ਦੱਸਿਆ ਕਿ ਖਬਰ ਮਿਲਣ 'ਤੇ ਉਹ ਫਗਵਾੜਾ ਅਦਾਲਤ ਪਹੁੰਚੇ ਅਤੇ ਗਗਨ ਦੀ ਗ੍ਰਿਫਤਾਰੀ ਬਾਰੇ ਪੁੱਛਗਿੱਛ ਕੀਤੀ, ਪਰ ਪੁਲਿਸ ਨੇ ਕੋਈ ਵੀ ਵੇਰਵਾ ਦੇਣ ਤੋਂ ਇਨਕਾਰ ਕਰ ਦਿੱਤਾ। ਮਾਮੇ ਨੇ ਇਹ ਵੀ ਕਿਹਾ ਕਿ ਗਗਨ ਖਿਲਾਫ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ।
ਪਰਿਵਾਰ ਅਨੁਸਾਰ, ਗਗਨ ਡੋਮੀਨੋਜ਼ (Domino's) ਲਈ ਪੀਜ਼ਾ ਡਿਲੀਵਰੀ ਦਾ ਕੰਮ ਕਰਦਾ ਹੈ ਅਤੇ ਉਸ ਨੇ ਇਹ ਨੌਕਰੀ ਸਿਰਫ਼ ਡੇਢ ਮਹੀਨਾ ਪਹਿਲਾਂ ਹੀ ਸ਼ੁਰੂ ਕੀਤੀ ਸੀ; ਪਰਿਵਾਰ ਉਸ ਦੀ ਗ੍ਰਿਫਤਾਰੀ ਨੂੰ ਲੈ ਕੇ ਬਹੁਤ ਚਿੰਤਤ ਹੈ।
ਇਸ ਦੌਰਾਨ ਸਤਨਾਮਪੁਰਾ ਪੁਲਿਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਦੀ ਟੀਮ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ; ਹਾਲਾਂਕਿ, ਜਾਂਚ ਅਧਿਕਾਰੀ ਨੇ ਗ੍ਰਿਫਤਾਰੀ ਬਾਰੇ ਵੇਰਵੇ ਨਹੀਂ ਦਿੱਤੇ ਅਤੇ ਮੀਡੀਆ ਦੇ ਕੈਮਰਿਆਂ ਤੋਂ ਬਚਦੇ ਹੋਏ ਉੱਥੋਂ ਚਲੇ ਗਏ।
Punjab News: ਜਲੰਧਰ ਵਿੱਚ ਭਾਜਪਾ ਦੀ 'ਨਸ਼ਾ-ਮੁਕਤ' ਰੈਲੀ ਦੌਰਾਨ ਪਾਰਟੀ ਦੇ ਦੋ ਵਰਕਰਾਂ ਦੀ ਮੌਤ ਹੋ ਗਈ। ਪੰਜਾਬ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੰਚ ਤੋਂ ਇਸ ਖਬਰ ਦਾ ਐਲਾਨ ਕੀਤਾ। ਬੁੱਧਵਾਰ ਦੁਪਹਿਰ ਰੈਲੀ ਵਿੱਚ ਆਏ ਇੱਕ ਵਰਕਰ ਨੂੰ ਦਿਲ ਦਾ ਦੌਰਾ ਪਿਆ।
ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਉਸਨੂੰ ਐਂਬੂਲੈਂਸ ਰਾਹੀਂ ਇੱਕ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਦਿਲ ਦਾ ਦੌਰਾ ਉਸ ਸਮੇਂ ਪਿਆ ਜਦੋਂ ਪੁਲਿਸ ਰੈਲੀ ਵਾਲੀ ਥਾਂ ਦੇ ਦਾਖਲਾ ਗੇਟ 'ਤੇ ਸੁਰੱਖਿਆ ਜਾਂਚ ਕਰ ਰਹੀ ਸੀ; ਉਹ ਵਿਅਕਤੀ ਉੱਥੇ ਹੀ ਡਿੱਗ ਪਿਆ।
ਪੰਜਾਬ ਪੁਲਿਸ ਦੇ ਜਵਾਨਾਂ ਅਤੇ ਹੋਰ ਸੁਰੱਖਿਆ ਅਮਲੇ ਨੇ ਉਸਨੂੰ ਪਾਣੀ ਪਿਲਾਇਆ ਅਤੇ ਸੀ.ਪੀ.ਆਰ. (CPR) ਦਿੱਤੀ। ਰੈਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ। ਸ਼ਾਹ ਦੇ ਨਾਲ ਆਏ ਮੈਡੀਕਲ ਅਮਲੇ ਨੇ ਐਂਬੂਲੈਂਸ ਵਿੱਚ ਉਸਦੀ ਦੇਖਭਾਲ ਕੀਤੀ ਅਤੇ ਮੁੱਢਲੀ ਸਹਾਇਤਾ ਦਿੱਤੀ, ਪਰ ਉਸਦੀ ਜਾਨ ਨਹੀਂ ਬਚਾਈ ਜਾ ਸਕੀ।
ਜਲੰਧਰ ਦਿਹਾਤੀ ਪੁਲਿਸ ਨੇ ਦੱਸਿਆ ਕਿ ਦੂਜੇ ਵਰਕਰ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਵਿਨੋਦ ਕੁਮਾਰ ਵਜੋਂ ਹੋਈ ਹੈ; ਉਨ੍ਹਾਂ ਦੇ ਰਿਹਾਇਸ਼ੀ ਸਥਾਨਾਂ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।
ਹਸਪਤਾਲ ਵਿੱਚ ਇਲਾਜ ਦੌਰਾਨ ਮੌਤਾਂ; ਦੂਜੇ ਵਰਕਰ ਦੀ ਵੀ ਮੌਤ
ਪੁਲਿਸ ਅਨੁਸਾਰ, ਪਹਿਲੇ ਵਰਕਰ ਦੀ ਮੌਤ ਹਸਪਤਾਲ ਵਿੱਚ ਇਲਾਜ ਦੌਰਾਨ ਹੋਈ। ਇਸੇ ਰੈਲੀ ਦੌਰਾਨ ਭਾਜਪਾ ਦੇ ਇੱਕ ਹੋਰ ਵਰਕਰ, ਵਿਨੋਦ ਕੁਮਾਰ, ਦੀ ਵੀ ਮੌਤ ਹੋ ਗਈ। ਪੁਲਿਸ ਦੋਵਾਂ ਮੌਤਾਂ ਦੇ ਕਾਰਨਾਂ ਅਤੇ ਹਾਲਾਤਾਂ ਦੀ ਜਾਂਚ ਕਰ ਰਹੀ ਹੈ। ਜਲੰਧਰ ਦਿਹਾਤੀ ਪੁਲਿਸ ਉਨ੍ਹਾਂ ਦੀ ਪਛਾਣ ਅਤੇ ਹੋਰ ਵੇਰਵਿਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।
ਕੇਵਲ ਸਿੰਘ ਢਿੱਲੋਂ ਨੇ ਮੰਚ ਤੋਂ ਸ਼ਰਧਾਂਜਲੀ ਭੇਟ ਕੀਤੀ
ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰੈਲੀ ਦੇ ਮੰਚ ਤੋਂ ਦੋਵਾਂ ਵਰਕਰਾਂ ਦੀ ਮੌਤ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦੇ ਦੋ ਵਰਕਰ, ਜੋ ਰੈਲੀ ਵਿੱਚ ਸ਼ਾਮਲ ਹੋਏ ਸਨ, ਹੁਣ ਉਨ੍ਹਾਂ ਵਿਚਕਾਰ ਨਹੀਂ ਰਹੇ।
ਦੋਵਾਂ ਨੂੰ ਸ਼ਰਧਾਂਜਲੀ ਦਿੰਦਿਆਂ ਢਿੱਲੋਂ ਨੇ ਕਿਹਾ ਕਿ ਪਾਰਟੀ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਦੁੱਖ ਵਿੱਚ ਸ਼ਰੀਕ ਹੈ। ਦੋਵਾਂ ਵਰਕਰਾਂ ਨੂੰ "ਪੰਜਾਬ ਦੇ ਸ਼ਹੀਦ" ਦੱਸਦਿਆਂ ਉਨ੍ਹਾਂ ਨੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।
Punja Police Encounter: ਜਲੰਧਰ ਪੁਲਿਸ ਨੇ ਇੱਕ ਮੁਕਾਬਲੇ ਦੌਰਾਨ ਇੱਕ ਅਪਰਾਧੀ ਦੀ ਲੱਤ ਵਿੱਚ ਗੋਲੀ ਮਾਰ ਕੇ ਉਸਨੂੰ ਕਾਬੂ ਕਰ ਲਿਆ। ਮੁਲਜ਼ਮ ਨੂੰ ਇੱਕ ਅਪਰਾਧ ਦੇ ਸਬੰਧ ਵਿੱਚ ਪਛਾਣ ਲਈ ਲਿਆਂਦਾ ਗਿਆ ਸੀ ਜਦੋਂ ਉਸਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਮੁਕਾਬਲੇ ਦੌਰਾਨ ਕੁੱਲ ਤਿੰਨ ਗੋਲੀਆਂ ਚਲਾਈਆਂ ਗਈਆਂ ਅਤੇ ਘਟਨਾ ਵਾਲੀ ਥਾਂ ਤੋਂ ਇੱਕ ਚੱਲਿਆ ਹੋਇਆ ਖੋਲ (spent shell) ਬਰਾਮਦ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ।
ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਰਹਿਣ ਵਾਲੇ ਸੁਖਜਿੰਦਰ ਉਰਫ਼ ਪ੍ਰਿੰਸ ਵਜੋਂ ਹੋਈ ਹੈ। ਉਹ 'ਡੋਨੀ ਬਾਲ ਗੈਂਗ' ਦਾ ਮੈਂਬਰ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਕਿਸੇ ਅਪਰਾਧ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ; ਉਸ ਨੂੰ ਪਹਿਲਾਂ ਵੀ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਪੁਲਿਸ ਉਸ ਨੂੰ ਬਰਾਮਦਗੀ ਲਈ ਲਿਆਈ ਸੀ
ਪੁੱਛਗਿੱਛ ਤੋਂ ਬਾਅਦ, ਪੁਲਿਸ ਸ਼ਨੀਵਾਰ ਸਵੇਰੇ ਕਰੀਬ 8 ਵਜੇ ਮੁਲਜ਼ਮ ਨੂੰ ਹਥਿਆਰ ਬਰਾਮਦ ਕਰਨ ਲਈ ਜਮਸ਼ੇਰਪੁਰ ਵਿੱਚ ਡੇਅਰੀ ਕੰਪਲੈਕਸ ਨੇੜਲੇ ਇਲਾਕੇ ਵਿੱਚ ਲੈ ਕੇ ਗਈ। ਇਸ ਦੌਰਾਨ ਉਸ ਨੇ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਈਆਂ, ਜਿਸ ਦੇ ਜਵਾਬ ਵਿੱਚ ਪੁਲਿਸ ਨੂੰ ਵੀ ਗੋਲੀ ਚਲਾਉਣੀ ਪਈ।
ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ; ਹਸਪਤਾਲ ਦਾਖਲ
ਮੁਕਾਬਲੇ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ। ਉਸ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪੰਜਾਬ ਦੇ ਬਾਗਬਾਨੀ, ਆਜ਼ਾਦੀ ਘੁਲਾਟੀਏ, ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਦੇ ਪਿਤਾ ਅਤੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀਲਾਲ ਦਾ ਦੇਹਾਂਤ ਹੋ ਗਿਆ ਹੈ। ਸ਼ਹਿਰ ਦੇ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਵਪਾਰਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਚੁੰਨੀਲਾਲ ਦੇ ਦੇਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਿਕ  ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀਲਾਲ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਹੋਣ ਦੇ ਚੱਲਦੇ ਹਸਪਤਾਲ ’ਚ ਦਾਖਲ ਸੀ। ਜਿਸਦੇ ਚੱਲਦੇ ਉਨ੍ਹਾਂ ਨੇ ਅੱਜ ਸਵੇਰੇ ਸਾਢੇ 5 ਵਜੇ ਤੜਕਸਾਰ 95 ਸਾਲ ਦੀ ਉਮਰ ’ਚ ਆਖਰੀ ਸਾਹ ਲਏ। ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ। ਦੱਸ ਦਈਏ ਕਿ ਅੱਜ ਸ਼ਾਮ ਜਲੰਧਰ ਦੇ ਮਾਡਲ ਹਾਊਸ ’ਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸੋਸ਼ਲ ਮੀਡੀਆ 'ਤੇ ਇਹ ਖ਼ਬਰ ਸਾਂਝੀ ਕਰਦਿਆਂ ਕਿਹਾ ਕਿ ਮੇਰੇ ਪਿਤਾ, ਸਤਿਕਾਰਯੋਗ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ, ਹੁਣ ਸਾਡੇ ਵਿੱਚ ਨਹੀਂ ਰਹੇ। ਸਾਨੂੰ ਉਨ੍ਹਾਂ ਦੇ ਦੇਹਾਂਤ ਦਾ ਬਹੁਤ ਦੁੱਖ ਹੈ। ਉਨ੍ਹਾਂ ਦਾ ਦੇਹਾਂਤ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ 10 ਸਤੰਬਰ, 2026 ਨੂੰ ਸ਼ਾਮ 5:00 ਵਜੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ  : Jalandhar Closed Today : ਅੱਜ ਜਲੰਧਰ ਬੰਦ ਰਹੇਗਾ ! ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦਾ ਮਾਮਲਾ ; ਜਾਣੋ ਕੀ ਖੁੱਲ੍ਹਾ ਹੈ ਅਤੇ ਕੀ ਰਹੇਗਾ ਬੰਦ
ਹੁਸ਼ਿਆਰਪੁਰ ਦੇ ਐਤਵਾਰ ਸ਼ਾਮ ਨੂੰ ਹਾਜੀਪੁਰ ਦੇ ਮੁਹੱਲਾ ਪੱਡਾ ਵਿੱਚ ਇੱਕ ਸੇਵਾਮੁਕਤ ਅਧਿਆਪਕ ਅਤੇ ਨੰਬਰਦਾਰ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਸੇਵਾਮੁਕਤ ਅਧਿਆਪਕ  ਦਾ ਉਸਦੇ ਹੀ ਭਤੀਜੇ ਵੱਲੋਂ ਕਾਤਲਾਨਾ ਹਮਲਾ ਕੀਤਾ ਗਿਆ ਸੀ, ਹਮਲੇ ਵਿੱਚ ਗੰਭੀਰ ਜ਼ਖਮੀ ਹੋਏ ਮਹਿੰਦਰ ਸਿੰਘ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਹਾਜੀਪੁਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਭਤੀਜੇ ਵੱਲੋਂ ਕੀਤਾ ਗਿਆ ਹਮਲਾ
ਮਿਲੀ ਜਾਣਕਾਰੀ ਮੁਤਾਬਿਕ ਜਿਸ ਸਮੇਂ ਮਹਿੰਦਰ ਸਿੰਘ ਆਪਣੇ ਘਰ ਦੇ ਬਾਹਰ ਖੜ੍ਹਾ ਸੀ। ਉਸ ਸਮੇਂ ਉਸਦਾ ਭਤੀਜਾ ਉੱਥੇ ਪਹੁੰਚਿਆ ਅਤੇ ਅਚਾਨਕ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਦੋਸ਼ੀ ਨੇ ਮਹਿੰਦਰ ਦੀ ਗਰਦਨ ਅਤੇ ਚਿਹਰੇ 'ਤੇ ਕਈ ਵਾਰ ਕੀਤੇ। ਮਹਿੰਦਰ ਸਿੰਘ ਇੱਕ ਸੇਵਾਮੁਕਤ ਅਧਿਆਪਕ ਸੀ ਅਤੇ ਇਸ ਸਮੇਂ ਪਿੰਡ ਦਾ ਨੰਬਰਦਾਰ ਸੀ। ਕਿਹਾ ਜਾ ਰਿਹਾ ਹੈ ਕਿ ਘਰੇਲੂ ਝਗੜੇ ਮਗਰੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਘਟਨਾ ਦੀ ਸੂਚਨਾ ਮਿਲਦੇ ਹੀ ਐਸਐਚਓ ਹਰਪ੍ਰੇਮ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ, ਘਟਨਾ ਨਾਲ ਸਬੰਧਤ ਸਬੂਤ ਇਕੱਠੇ ਕੀਤੇ ਅਤੇ ਨੇੜਲੇ ਲੋਕਾਂ ਤੋਂ ਪੁੱਛਗਿੱਛ ਸ਼ੁਰੂ ਕੀਤੀ। ਪੁਲਿਸ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕਤਲ ਦਾ ਅਸਲ ਕਾਰਨ ਸਾਹਮਣੇ ਆਵੇਗਾ। ਫਿਲਹਾਲ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ  : Amritsar Airport ਨੇੜੇ ਦੇਖੇ ਗਏ ਸ਼ੱਕੀ ਡਰੋਨ; 7 ਉਡਾਣਾਂ ਦਾ ਬਦਲਿਆ ਗਿਆ ਰੂਟ , ਸੁਰੱਖਿਆ ਏਜੰਸੀਆਂ ਅਲਰਟ
ਪੰਜਾਬ ਸਰਕਾਰ ’ਤੇ ਅੱਗਾ ਦੌੜ ਪਿੱਛਾ ਚੌੜ ਵਾਲੀ ਅਖਾਣ ਪੂਰੀ ਤਰ੍ਹਾਂ ਨਾਲ ਢੁੱਕਵੀਂ ਬੈਠਦੀ ਹੈ। ਦਰਅਸਲ ਸੂਬੇ ਭਰ ’ਚ ਬੀਤੇ ਦਿਨ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਮਨ ਅਰੋੜਾ ਵੱਲੋਂ ਡੀਜੀ ਪੰਜਾਬ ਨਵਾਂ ਪੋਰਟਲ ਸ਼ੁਰੂ ਕੀਤਾ ਗਿਆ। ਇਸ ਪੋਰਟਲ ਨੂੰ ਜ਼ਿਲ੍ਹੇ ਪੱਧਰ ’ਤੇ ਲਾਗੂ ਕੀਤਾ ਗਿਆ ਹੈ ਪਰ ਹੁਣ ਸਵਾਲ ਇਹ ਹੈ ਕਿ ਪਿਛਲੇ ਪੈਡੈਂਸੀ ਦਾ ਹਿਸਾਬ ਕੌਣ ਕਰੇਗਾ ?
ਡੀਜੀ ਪੰਜਾਬ ਪੋਰਟਲ
ਪੰਜਾਬ ਦੀ ਮਾਨ ਸਰਕਾਰ ਦਾ ਦਾਅਵਾ ਹੈ ਕਿ ਡੀਜੀ ਪੰਜਾਬ ਪੋਰਟਲ ਰਾਹੀਂ ਹੁਣ 300 ਤੋਂ ਵੱਧ ਸਰਕਾਰੀ ਸੇਵਾਵਾਂ ਇੱਕੋਂ ਪਲੇਟਫਾਰਮ ’ਤੇ ਮਿਲਣਗੀਆਂ ਅਤੇ ਇਹ ਲੋਕਾਂ ਦੇ ਲਈ ਹੋਰ ਵੀ ਸਰਲ, ਤੇਜ਼ ਅਤੇ ਸੁਵਿਧਾਜਨਕ ਹੋਵੇਗੀ। ਇਸ ਸਮੇਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਰਕਾਰੀ ਸੁਵਿਧਾਵਾਂ ਦਾ ਢੰਡੋਰਾ ਜ਼ੋਰ ਸ਼ੋਰਾਂ ’ਤੇ ਪਾਇਆ ਜਾ ਰਿਹਾ ਹੈ ਪਰ ਇਸਦੀ ਜ਼ਮੀਨੀ ਹਕੀਕਤ ਕੁਝ ਹੋਰ ਹੀ ਦਿਖ ਰਹੀ ਹੈ। ਪੰਜਾਬ ਦੇ ਲੋਕਾਂ ਦੇ ਕੰਮ ਅਜੇ ਵੀ ਪੈਡਿੰਗ ਹਨ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਲੰਧਰ ਸ਼ਹਿਰ ਦਾ ਸਭ ਤੋਂ ਮਾੜਾ ਹਾਲ
ਸੂਬੇ ਦੇ ਵੱਡੇ ਸ਼ਹਿਰਾਂ ਦਾ ਹਾਲ ਵੀ ਪੈਡੈਂਸੀ ’ਚ ਕਾਫੀ ਮਾੜਾ ਹੈ। ਜਲੰਧਰ ਇਸ ਸਮੇਂ ਪੈਡੈਂਸੀ ਦੇ ਮਾਮਲੇ ’ਚ 22ਵੇਂ ਨੰਬਰ ’ਤੇ ਹੈ ਜੋ ਕਿ ਪਹਿਲਾਂ ਦੂਜੇ ਸਥਾਨ ’ਤੇ ਹੁੰਦਾ ਸੀ। ਜੋ ਕਿ ਕਾਫੀ ਘੱਟ ਸਮੇਂ ’ਚ ਪੈਡੈਂਸੀ ਖਤਮ ਕਰਦਾ ਸੀ।
ਸੂਬੇ ਦਾ ਸਭ ਤੋਂ ਪੜ੍ਹਿਆ ਲਿਖਿਆ ਜ਼ਿਲ੍ਹਾ ਮੰਨਿਆ ਜਾਣ ਵਾਲਾ ਹੁਸ਼ਿਆਰਪੁਰ 19ਵੇਂ ਸਥਾਨ ’ਤੇ ਹੈ। ਅੰਮ੍ਰਿਤਸਰ 17ਵੇਂ ਨੰਬਰ ਤੇ ਅਤੇ ਮੋਗਾ ਸਭ ਤੋਂ ਅਖੀਰਲੇ ਸਥਾਨ ’ਤੇ ਜਿੱਥੇ 17 ਫੀਸਦੀ ਪੈਡੈਂਸੀ ਫੀਸਦ ਹੈ।
ਕੀ ਹੈ ਪੈਂਡੈਂਸੀ ਵੱਧਣ ਦਾ ਕਾਰਨ
ਹੁਣ ਇਨ੍ਹਾਂ ਪੈਂਡੈਂਸੀ ਦੀ ਸੂਚੀ ਕਾਫੀ ਵਧਦਾ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਸਦਾ ਕਾਰਨ ਹੜਤਾਲ, ਐਸਆਈਆਰ ਅਤੇ ਮਾਂਵਾਂ ਧੀਆਂ ਸਤਿਕਾਰ ਯੋਜਨਾ ਨੂੰ ਦੱਸਿਆ ਜਾ ਰਿਹਾ ਹੈ। ਜੀ ਹਾਂ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮ ਹੜਤਾਲ ’ਤੇ ਚੱਲ ਰਹੇ ਸੀ ਜਿਸ ਕਾਰਨ ਕਾਫੀ ਪੈਂਡਿੰਗ ਪਿਆ ਹੈ।
ਨਾਲ ਹੀ ਪਿਛਲੇ ਕੁਝ ਮਹੀਨਿਆਂ ਤੋਂ ਕਈ ਮਹਿਲਾਵਾਂ ਮਾਂਵਾਂ ਧੀਆ ਸਤਿਕਾਰ ਯੋਜਨਾ ਦਾ ਲਾਭ ਲੈਣ ਦੇ ਲਈ ਆਪਣੇ ਦਸਤਾਵੇਜ਼ਾਂ ਲਈ ਅਪਲਾਈ ਕਰ ਰਹੀਆਂ ਹਨ। ਇਨ੍ਹਾਂ ਹੀ ਨਹੀਂ ਐਸਆਈਆਰ ਦੇ ਕਾਰਨ ਵੀ ਮੁਲਾਜ਼ਮਾਂ ਦਾ ਕੰਮ ਵਧਣਾ ਵੀ ਇੱਕ ਕਾਰਨ ਦੱਸਿਆ ਗਿਆ ਹੈ। ਪਰ ਇਨ੍ਹਾਂ ਕੰਮਾਂ ਦੀ ਮੋਨਟਰਿੰਗ ਕਰਨਾ ਅਧਿਕਾਰੀਆਂ ਦੀ ਜ਼ਿੰਮੇਵਾਰੀ ਸੀ ਜੋ ਕਿ ਨਹੀਂ ਹੋਣ ਕਾਰਨ ਫਾਈਲਾਂ ਦੀ ਪੈਡੈਂਸੀ ਵਧੀ ਹੈ।
ਬੀਤੇ ਦਿਨ ਸ਼ੁਰੂ ਕੀਤਾ ਪੋਰਟਲ
ਕਾਬਿਲੇਗੌਰ ਹੈ ਕਿ ਬੀਤੇ ਦਿਨ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਮਨ ਅਰੋੜਾ ਨੇ ਬੀਤੇ ਦਿਨ ਡੀਜੀ ਪੰਜਾਬ ਪੋਰਟਲ ਲਾਂਚ ਕੀਤਾ ਗਿਆ। ਇਹ ਇੱਕ ਅਜਿਹਾ ਏਕੀਕ੍ਰਿਤ ਡਿਜੀਟਲ ਪੋਰਟਲ ਹੈ ਜਿਸ ’ਤੇ 12 ਵਿਭਾਗਾਂ ਦੀਆਂ 300 ਤੋਂ ਵੱਧ ਸਰਕਾਰੀ ਸੇਵਾਵਾਂ ਇੱਕੋ ਮੰਚ ’ਤੇ ਉਪਲੱਬਧ ਹੋਣ ਦਾ ਦਾਅਵਾ ਕੀਤਾ ਗਿਆ ਹੈ, ਜਿਸ ਨਾਲ ਵੱਖ-ਵੱਖ ਪੋਰਟਲਾਂ ’ਤੇ ਜਾਣ, ਦਸਤੀ ਫਾਈਲਾਂ ਦੇਣ ਤੇ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਗੇੜੇ ਲਗਾਉਣ ਦੀ ਲੋੜ ਨਹੀਂ ਪਵੇਗੀ।
ਇਹ ਵੀ ਪੜ੍ਹੋ  : Jalandhar ’ਚ ਲੁਟੇਰਿਆਂ ਵਿਚਾਲੇ ਖ਼ਤਮ ਹੋਇਆ ਪੁਲਿਸ ਦਾ ਖੌਫ; ਗੁਰਦੁਆਰਾ ਸਾਹਿਬ ਦੇ ਬਾਹਰ ਲੁੱਟ ਦੀ ਕੋਸ਼ਿਸ਼
Jalandhar News : ਜਲੰਧਰ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਦਾ ਗ੍ਰਾਫ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹਰ ਰੋਜ਼ ਤੇਜ਼ਧਾਰ ਹਥਿਆਰਾਂ ਨਾਲ ਲੈਸ ਲੁਟੇਰੇ ਅਪਰਾਧ ਕਰ ਰਹੇ ਹਨ। ਲੁੱਟ-ਖੋਹ ਦੀਆਂ ਰੋਜ਼ਾਨਾ ਵਧਦੀਆਂ ਘਟਨਾਵਾਂ ਨੇ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇੰਝ ਲੱਗਦਾ ਹੈ ਜਿਵੇਂ ਲੁਟੇਰਿਆਂ ਦਾ ਪੁਲਿਸ ਤੋਂ ਡਰ ਖਤਮ ਹੋ ਗਿਆ ਹੋਵੇ। ਤਾਜ਼ਾ ਮਾਮਲਾ ਅਜੀਤ ਨਗਰ ਵਿੱਚ ਸਥਿਤ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਬਾਹਰੋਂ ਸਾਹਮਣੇ ਆਇਆ ਹੈ ਜੋ ਕਿ ਡਾਕਟਰ ਬੀ ਅੰਬੇਡਕਰ ਚੌਕ (ਨਕੋਦਰ ਚੌਕ) ਨੇੜੇ ਹੈ ਜੋ ਕਿ ਥਾਣਾ 4 ਅਧੀਨ ਆਉਂਦਾ ਹੈ, ਜਿੱਥੇ ਲੁਟੇਰਿਆਂ ਨੇ ਦੇਰ ਰਾਤ ਐਕਟਿਵਾ ਸਵਾਰ ਇੱਕ ਵਿਅਕਤੀ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ।
ਘਟਨਾ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਸੀਸੀਟੀਵੀ ਫੁਟੇਜ ’ਚ ਦੇਖਿਆ ਜਾ ਸਕਦਾ ਹੈ ਕਿ ਬਜ਼ੁਰਗ ਵਿਅਕਤੀ ਗੁਰਦੁਆਰਾ ਸਾਹਿਬ ਦੇ ਬਾਹਰ ਖੜਿਆ ਸੀ ਅਤੇ ਉਹ ਐਕਟਿਵਾ ’ਚ ਸਾਮਾਨ ਰੱਖ ਰਿਹਾ ਸੀ, ਉਸੀ ਸਮੇਂ ਦੋ ਬਾਈਕ ਸਵਾਰ ਲੰਘਦੇ ਹਨ। ਇਸ ਦੌਰਾਨ ਵਿਅਕਤੀ ਐਕਟਿਵਾ ਨੂੰ ਬੰਦ ਕਰਕੇ ਗੁਰਦੁਆਰਾ ਸਾਹਿਬ ’ਚ ਜਾਣ ਲੱਗਦਾ ਹੈ ਤਾਂ ਬਾਈਕ ਸਵਾਰ ਵਾਪਿਸ ਆਉਂਦੇ ਹਨ ਅਤੇ ਬਜ਼ੁਰਗ ਵਿਅਕਤੀ ਨੂੰ ਆਵਾਜ ਦੇਕੇ ਰੋਕ ਲੈਂਦੇ ਹਨ।
ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ
ਉੱਥੇ ਹੀ ਇਸ ਘਟਨਾ ਸਬੰਧੀ ਪੁਲਿਸ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਗਈ ਤਾਂ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਕੋਲ  ਸ਼ਿਕਾਇਤ ਦਰਜ ਕਰਵਾਈ ਗਈ ਹੈ। ਸੀਸੀਟੀਵੀ ਫੁਟੇਜ ਜ਼ਬਤ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਟੇਸ਼ਨ ਹਾਊਸ ਅਫਸਰ ਨੇ ਦੱਸਿਆ ਕਿ ਉਸ ਵਿਅਕਤੀ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਲੁਟੇਰੇ ਅਪਰਾਧ ਨੂੰ ਅੰਜਾਮ ਦੇਣ ਵਿੱਚ ਅਸਫਲ ਰਹੇ।
ਇੰਝ ਵਾਪਰੀ ਪੂਰੀ ਘਟਨਾ
ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਹਰਜੋਤ ਸਿੰਘ ਲੱਕੀ ਨੇ ਦੱਸਿਆ ਕਿ ਇਹ ਘਟਨਾ ਰਾਤ 1:30 ਵਜੇ ਦੇ ਕਰੀਬ ਵਾਪਰੀ। ਕੁਝ ਸੇਵਾਦਾਰ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰ ਰਹੇ ਸੀ। ਇੱਕ ਬਜ਼ੁਰਗ ਵਿਅਕਤੀ ਨੇ ਆਪਣਾ ਸਕੂਟਰ ਖੜ੍ਹਾ ਕੀਤਾ ਅਤੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਲੱਗਾ। ਇਸ ਦੌਰਾਨ, ਇੱਕ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੇ ਉਸਨੂੰ ਅੰਦਰ ਧੱਕਣ ਦੀ ਕੋਸ਼ਿਸ਼ ਕੀਤੀ। ਬਜ਼ੁਰਗ ਵਿਅਕਤੀ ਨੇ ਵਿਰੋਧ ਕੀਤਾ ਅਤੇ ਰੌਲਾ ਪਾਇਆ। ਰੌਲਾ ਸੁਣ ਕੇ, ਸੇਵਾ ਕਰ ਰਹੇ ਸ਼ਰਧਾਲੂ ਹੇਠਾਂ ਆ ਗਏ ਅਤੇ ਦੋਵੇਂ ਨੌਜਵਾਨ ਆਪਣੇ ਮੋਟਰਸਾਈਕਲਾਂ 'ਤੇ ਭੱਜ ਗਏ।
ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ
ਹਰਜੋਤ ਸਿੰਘ ਲੱਕੀ ਨੇ ਖਦਸ਼ਾ ਪ੍ਰਗਟ ਕੀਤਾ ਕਿ ਦੋਵੇਂ ਨੌਜਵਾਨ ਲੁੱਟ-ਖੋਹ ਜਾਂ ਬੇਅਦਬੀ ਕਰਨ ਦੇ ਇਰਾਦੇ ਨਾਲ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸੀ। ਪ੍ਰਬੰਧਕ ਕਮੇਟੀ ਨੇ ਸਬੰਧਤ ਪੁਲਿਸ ਸਟੇਸ਼ਨ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੂੰ ਸੀਸੀਟੀਵੀ ਫੁਟੇਜ ਵੀ ਮੁਹੱਈਆ ਕਰਵਾਈ ਗਈ ਹੈ। ਲੱਕੀ ਅਨੁਸਾਰ, ਪੁਲਿਸ ਨੇ ਤਿੰਨ ਦਿਨਾਂ ਦੇ ਅੰਦਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਤਾਂ ਉਹ ਸਿੰਘ ਸਭਾਵਾਂ ਅਤੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕਰਨ ਅਤੇ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।
ਇਹ ਵੀ ਪੜ੍ਹੋ  :  Gurdaspur Police Constable Attack : ਨਸ਼ਾ ਤਸਕਰਾਂ ਦੇ ਹੌਂਸਲੇ ਬੁਲੰਦ ! ਪੁਲਿਸ ਕਾਂਸਟੇਬਲ ਦੀਆਂ ਤੋੜੀਆਂ ਲੱਤਾਂ, ਭੈਣ ਵੀ ਹੋਈ ਜ਼ਖਮੀ; ਦੇਖੋ ਵੀਡੀਓ
Tarn Taran Youth Murder Case : ਪੰਜਾਬ ’ਚ ਆਏ ਦਿਨ ਕਤਲ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਬੇਖੌਫ ਬਦਮਾਸਾਂ ਵੱਲੋਂ ਖੌਫਨਾਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਪੁਲਿਸ ਵੱਲੋਂ ਕਾਰਵਾਈ ਕਰਨ ਦਾ ਦਾਅਵਾ ਕੀਤਾ ਜਾਂਦਾ ਪਰ ਇਨ੍ਹਾਂ ਵਾਰਦਾਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ।
ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ
ਜ਼ਿਲ੍ਹਾ ਤਰਨਤਾਰਨ ਦੇ ਬੱਸ ਅੱਡੇ ਦੇ ਬਾਹਰ ਦਿਨ-ਦਿਹਾੜੇ ਗੁੰਡਾਗਰਦੀ ਦਾ ਸ਼ਰੇਆਮ ਨੰਗਾ ਨਾਚ ਦੇਖਣ ਨੂੰ ਮਿਲਿਆ। ਮੋਟਰਸਾਈਕਲ ਸਵਾਰ ਨੌਜਵਾਨ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਪਿੰਡ ਕੱਦਗਿੱਲ ਦੇ ਰਹਿਣ ਵਾਲੇ ਜਹਜੀਤ ਸਿੰਘ ਵਜੋਂ ਹੋਈ ਹੈ। ਦੱਸ ਦਈਏ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚ ਗਈ।
ਪ੍ਰੇਮ ਵਿਆਹ ਬਣਿਆ ਮੌਤ ਦਾ ਕਾਰਨ
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਆਪਣੇ ਨਾਨਕੇ ਪਿੰਡ ਨੋਰੰਗਾਬਾਦ ਵਿਖੇ ਰਹਿੰਦਾ ਸੀ ਜਿੱਥੇ ਉਸਦੇ ਪਿੰਡ ਦੀ ਲੜਕੀ ਨਾਲ ਪ੍ਰੇਮ ਸਬੰਧ ਸੀ ਅਤੇ ਮਹੀਨਾ ਪਹਿਲਾਂ ਹੀ ਦੋਹਾਂ ਨੇ ਭੱਜ ਕੇ ਵਿਆਹ ਕਰਵਾ ਲਿਆ ਸੀ। ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਦੋਵਾਂ ਦੇ ਪ੍ਰੇਮ ਵਿਆਹ ਤੋਂ ਲੜਕੀ ਦੇ ਭਰਾ ਖਾਰ ਖਾਂਦੇ ਸੀ ਜਿਸਦੇ ਚੱਲਦਿਆ ਲੜਕੀ ਦੇ ਭਰਾ ਵੱਲੋ ਆਪਣੇ ਸਾਥੀਆਂ ਨਾਲ ਮਿਲਕੇ ਜਗਜੀਤ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਮੌਕੇ ’ਤੇ ਪੁਲਿਸ ਪਾਰਟੀ ਨਾਲ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਦੇ ਮੁਤਾਬਿਕ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ  : Punjab Rakhi Bumper 2026 : ਪੰਜਾਬ ਪੁਲਿਸ ਦੇ ਕਾਂਸਟੇਬਲ ਦਾ ਨਿਕਲਿਆ 7 ਕਰੋੜ ਦਾ ਰੱਖੜੀ ਬੰਪਰ, ਅਚਾਨਕ ਖਰੀਦੀ ਸੀ ਲਾਟਰੀ ਟਿਕਟ
ਪੰਜਾਬ ਭਰ ’ਚ 300,000 ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 400,000 ਤੋਂ ਵੱਧ ਪੈਨਸ਼ਨਰ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਉਨ੍ਹਾਂ ਦੇ ਬਕਾਇਆ ਮਹਿੰਗਾਈ ਭੱਤੇ (DA) ਨੂੰ ਜਾਰੀ ਕਰਨ ਵਿੱਚ ਅਸਫਲ ਰਹਿਣ ਦੇ ਵਿਰੋਧ ਵਿੱਚ "ਜਨਤਕ ਹੜਤਾਲ" ਕਰ ਰਹੇ ਹਨ। ਦੱਸ ਦਈਏ ਕਿ 27 ਅਗਸਤ ਤੋਂ ਬਾਅਦ, 28 ਅਗਸਤ ਨੂੰ ਰੱਖੜੀ ਲਈ ਸਰਕਾਰੀ ਛੁੱਟੀ ਹੈ, ਅਤੇ ਉਸ ਤੋਂ ਬਾਅਦ ਆਉਣ ਵਾਲੇ ਸ਼ਨੀਵਾਰ ਅਤੇ ਐਤਵਾਰ ਲਗਾਤਾਰ ਕਈ ਦਿਨਾਂ ਲਈ ਨਿਯਮਤ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੀ ਉਮੀਦ ਹੈ।
ਜਥੇਬੰਦੀਆਂ ਵੱਲੋਂ ਵੱਡੇ ਸੰਘਰਸ਼ ਦਾ ਐਲਾਨ
ਇਸ ਤੋਂ ਇਲਾਵਾ ਪੰਜਾਬ ਦੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਵੱਡੇ ਸੰਘਰਸ਼ ਦਾ ਵੀ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਜਥੇਬੰਦੀਆਂ ਵੱਲੋਂ ਆਉਣ ਵਾਲੇ ਦੋ ਦਿਨਾਂ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੁਕਿਆ ਜਾਵੇਗਾ। ਨਾਲ ਹੀ 30 ਅਗਸਤ ਨੂੰ ਉਨ੍ਹਾਂ ਦੀ ਮੀਟਿੰਗ ਹੋਵੇਗੀ ਜਿਸ ਚ ਉਹ ਆਪਣੀ ਅਗਲੀ ਰਣਨੀਤੀ ਦਾ ਫੈਸਲਾ ਕਰਨਗੇ।
ਦੱਸ ਦਈਏ ਕਿ ਜਿੱਥੇ ਇੱਕ ਪਾਸੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੀਟਿੰਗ ਵੀ ਸੱਦੀ ਗਈ ਸੀ। ਪਰ ਮੀਟਿੰਗ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ।
ਮੀਟਿੰਗ ਕਰਨ ਤੋਂ ਮੁਕਰੀ ਸਰਕਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ। ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ। ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ।
ਜਲੰਧਰ ’ਚ ਇੱਕਠੇ ਹੋਏ ਮੁਲਾਜ਼ਮ
ਇਸ ਤੋਂ ਬਾਅਦ ਮੁਲਾਜ਼ਮ ਸਰਕਾਰ ਵੱਲੋਂ ਦਿੱਤੇ ਗਏ ਸਮੇਂ ਤੇ ਜਲੰਧਰ ਦੇ ਪੀਏਪੀ ਭਵਨ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਵੱਲੋਂ ਵੱਡਾ ਇੱਕਠ ਹੋਇਆ। ਪਰ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਦੇ ਨਾਲ ਝੜਪ ਵੀ ਹੋਈ ਪਰ ਉਨ੍ਹਾਂ ਨੂੰ ਅੱਗੇ ਜਾਣ ਨਹੀਂ ਦਿੱਤਾ ਗਿਆ। ਇਸ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਰਕਾਰ ਨੂੰ ਪਹਿਲਾਂ 20 ਮੀਟਿੰਗ ਦਾ ਸਮਾਂ ਦਿੱਤਾ ਗਿਆ ਅਤੇ ਕਿਹਾ ਗਿਆ ਕਿ ਜੇਕਰ ਸਰਕਾਰ ਵੱਲੋਂ ਮੀਟਿੰਗ ਨਹੀਂ ਕੀਤੀ ਗਈ ਤਾਂ ਉਹ ਵੀ ਫੇਰ ਮੀਟਿੰਗ ਨਹੀਂ ਕਰਨਗੇ ਅਤੇ ਆਪਣੇ ਸੰਘਰਸ਼ ਨੂੰ ਹੋਰ ਵੀ ਜਿਆਦਾ ਤਿੱਖਾ ਕਰਨਗੇ। ਪਰ ਇਸ ਗੱਲ ’ਤੇ ਸਰਕਾਰ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਨਹੀਂ ਕੀਤੀ ਗਈ। ਜਿਸ ਤੋਂ ਬਾਅਦ ਜਥੇਬੰਦੀਆਂ ਨੇ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ।
ਕੀ ਹਨ ਮੁਲਾਜ਼ਮਾਂ ਦੀਆਂ ਮੰਗਾਂ
ਕਰਮਚਾਰੀ ਯੂਨੀਅਨਾਂ ਦੀਆਂ ਮੁੱਖ ਮੰਗਾਂ ਵਿੱਚ ਡੀਏ ਵਿੱਚ ਵਾਧਾ ਅਤੇ ਬਕਾਇਆ ਭੁਗਤਾਨ, ਪੁਰਾਣੀ ਪੈਨਸ਼ਨ ਦੀ ਬਹਾਲੀ, ਪੈਨਸ਼ਨ ਸੋਧ, ਵਿਭਾਗੀ ਤਨਖਾਹ ਸੋਧ, ਅਸਥਾਈ ਕਰਮਚਾਰੀਆਂ ਨੂੰ ਨਿਯਮਤ ਕਰਨਾ, ਮਾਣ ਭੱਤਾ ਵਧਾਉਣਾ ਅਤੇ ਕੱਟੇ ਹੋਏ ਭੱਤਿਆਂ ਦੀ ਬਹਾਲੀ ਸ਼ਾਮਲ ਹੈ। ਉਹ ਛੇਵੇਂ ਤਨਖਾਹ ਕਮਿਸ਼ਨ ਦੇ ਲਾਭ, ਨਕਦੀ ਰਹਿਤ ਸਿਹਤ ਸੰਭਾਲ, ਗ੍ਰੈਚੁਟੀ ਵਿੱਚ ਵਾਧਾ, ਤਬਾਦਲਾ ਨੀਤੀ ਵਿੱਚ ਸੋਧ ਅਤੇ ਅਦਾਲਤੀ ਫੈਸਲਿਆਂ ਦੇ ਲਾਭਾਂ ਦੀ ਵੀ ਮੰਗ ਕਰਦੇ ਹਨ।
ਗੱਲਬਾਤ ਅਗਲੇ ਹਫ਼ਤੇ ਤੱਕ ਮੁਲਤਵੀ
ਹਾਲਾਂਕਿ ਡਿਪਟੀ ਕਮਿਸ਼ਨਰ ਆਫ਼ ਪੁਲਿਸ ਮਨਪ੍ਰੀਤ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਦੱਸਿਆ ਹੈ ਕਿ ਕਰਮਚਾਰੀਆਂ ਨਾਲ ਮੀਟਿੰਗ ਅਗਲੇ ਹਫ਼ਤੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਹਾਲਾਂਕਿ, ਮੁਲਾਜ਼ਮ ਜਥੇਬੰਦੀ ਮੁੱਖ ਮੰਤਰੀ ਨੂੰ ਮਿਲਣ ਦੇ ਮੌਕੇ ਦੀ ਉਡੀਕ ਵਿੱਚ ਦੀ ਰਹੇ। ਯੂਨੀਅਨਾਂ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਜਾਂ ਵਿੱਤ ਸਕੱਤਰ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਹੜਤਾਲੀ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ ! ਗੱਲਬਾਤ ਤੇ ਹੜਤਾਲ ਦੋਵੇਂ ਇੱਕਠੀਆਂ ਨਹੀਂ ਚੱਲ ਸਕਦੀਆਂ- CM
Jalandhar News : ਜਲੰਧਰ ਦੇ ਸ਼੍ਰੀ ਗੁਰੂ ਰਵਿਦਾਸ ਚੌਕ 'ਤੇ ਇੱਕ ਤੇਜ਼ ਰਫ਼ਤਾਰ ਕਾਰ ਦਾ ਕਹਿਰ ਦੇਖਣ ਨੂੰ ਮਿਲਿਆ। ਇੱਕ ਤੇਜ਼ ਰਫਤਾਰ ਕਾਰ ਦੇ ਡਰਾਈਵਰ ਨੇ ਪੁਲਿਸ ਮੁਲਾਜ਼ਮਾਂ ਵੱਲੋਂ ਚੌਕੀ 'ਤੇ ਖੜੀ ਬੋਲੈਰੋ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਵਿੱਚ ਦੋਵੇਂ ਵਾਹਨ ਨੁਕਸਾਨੇ ਗਏ। ਖੁਸ਼ਕਿਸਮਤੀ ਨਾਲ, ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸਾ ਇੰਨਾ ਭਿਆਨਕ ਸੀ ਕਿ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣ ਕੇ ਲੋਕ ਆਪਣੀਆਂ ਦੁਕਾਨਾਂ ਤੋਂ ਬਾਹਰ ਆ ਗਏ।
ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦਲਬੀਰ ਸਿੰਘ ਨੇ ਦੱਸਿਆ ਕਿ 112 ਨੰਬਰ ਵਾਲੀ ਇੱਕ ਬੋਲੈਰੋ ਕਾਰ ਨਾਕੇ ’ਤੇ ਖੜ੍ਹੀ ਸੀ। ਇਸ ਦੌਰਾਨ, ਤੇਜ਼ ਰਫ਼ਤਾਰ ਕਾਰ ਦਾ ਡਰਾਈਵਰ ਕੇਸ਼ਵ ਸ਼ਰਮਾ ਹਵਾਈ ਅੱਡੇ ਤੋਂ ਵਾਪਸ ਆ ਰਿਹਾ ਸੀ ਅਤੇ ਫ਼ੋਨ ਸੁਣ ਰਿਹਾ ਸੀ। ਦਲਬੀਰ ਦੇ ਅਨੁਸਾਰ, ਆਪਣੇ ਫ਼ੋਨ ’ਤੇ ਧਿਆਨ ਹੋਣ ਦੇ ਕਾਰਨ ਉਸਨੇ ਮੋੜਦੇ ਸਮੇਂ ਖੜ੍ਹੀ ਬੋਲੈਰੋ ਨੂੰ ਟੱਕਰ ਮਾਰ ਦਿੱਤੀ। ਦਲਬੀਰ ਨੇ ਦੱਸਿਆ ਕਿ ਦਿਓਲ ਨਗਰ ਦਾ ਰਹਿਣ ਵਾਲਾ ਕੇਸ਼ਵ ਸ਼ਰਮਾ ਹਵਾਈ ਅੱਡੇ 'ਤੇ ਆਪਣੇ ਇੱਕ ਰਿਸ਼ਤੇਦਾਰ ਨੂੰ ਛੱਡਣ ਤੋਂ ਬਾਅਦ ਵਾਪਸ ਆ ਰਿਹਾ ਸੀ।
ਟੱਕਰ ਮਗਰੋਂ ਹੋਇਆ ਧਮਾਕਾ
ਘਟਨਾ ਦੌਰਾਨ ਉਹ ਕਾਰ ਵਿੱਚ ਮੌਜੂਦ ਸੀ। ਖੁਸ਼ਕਿਸਮਤੀ ਨਾਲ, ਉਸਨੂੰ ਕੋਈ ਸੱਟ ਨਹੀਂ ਲੱਗੀ। ਦਲਬੀਰ ਨੇ ਕਿਹਾ ਕਿ ਜਦੋਂ ਉਹ ਕਾਰ ਵਿੱਚ ਬੈਠਾ ਸੀ, ਤਾਂ ਵਾਹਨਾਂ ਦੀ ਟੱਕਰ ਹੋਣ 'ਤੇ ਇੱਕ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਉਹ ਡਰ ਗਿਆ।
ਕਾਰ ਚਾਲਕ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਬਾਅਦ ਵਿੱਚ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਸੀਨੀਅਰ ਅਧਿਕਾਰੀਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ। ਦਲਬੀਰ ਦੇ ਅਨੁਸਾਰ, ਕਾਰ ਚਾਲਕ ਨੂੰ ਕਾਰ ਦੀ ਮੁਰੰਮਤ ਕਰਵਾਉਣ ਲਈ ਕਿਹਾ ਗਿਆ ਸੀ। ਜੇਕਰ ਕਾਰ ਦੀ ਮੁਰੰਮਤ ਨਹੀਂ ਕੀਤੀ ਜਾਂਦੀ ਹੈ, ਤਾਂ ਉਸਦੇ ਖਿਲਾਫ ਢੁਕਵੀਂ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ  : Birthday Party ਤੋਂ ਘਰ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਹਮਲੇ ਦੌਰਾਨ ਇੱਕ ਦੋਸਤ ਵੀ ਹੋਇਆ ਜ਼ਖ਼ਮੀ
Jalandhar Double Murder News : ਪੰਜਾਬ ’ਚ ਆਏ ਦਿਨ ਕਤਲ ਦੀਆਂ ਵਾਰਦਾਤ ਵਾਪਰ ਰਹੀਆਂ ਹਨ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਦੋਹੜੇ ਕਤਲਕਾਂਡ ਨਾਲ ਅਵਤਾਰ ਨਗਰ ਦਹਿਲ ਉੱਠਿਆ। ਮਿਲੀ ਜਾਣਕਾਰੀ ਮੁਤਾਬਿਕ ਇੱਕ ਸਖਸ ਵੱਲੋਂ ਇੱਕ ਵਿਅਕਤੀ ਅਤੇ ਮਹਿਲਾ ਦਾ ਕਤਲ ਕੀਤਾ ਗਿਆ ਹੈ। ਇਸ ਮਾਮਲੇ ਮਗਰੋਂ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ।
ਦੱਸ ਦਈਏ ਕਿ ਸ਼ਹਿਰ ਦੇ ਅਵਤਾਰ ਨਗਰ ਗਲੀ ਨੰਬਰ 7 ’ਚ ਦੋਹਰੇ ਕਤਲਕਾਂਡ ਦੀ ਘਟਨਾ ਵਾਪਰੀ। ਇੱਕ ਨੌਜਵਾਨ ਨੇ ਆਪਣੀ ਪਤਨੀ ਅਤੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਸ਼ਖਸ ਵੱਲੋਂ ਪਤਨੀ ਤੇ ਪਿਓ ਦਾ ਕਤਲ
ਮ੍ਰਿਤਕਾਂ ਦੀ ਪਛਾਣ ਪਿਤਾ ਅਯੋਧਿਆ ਪ੍ਰਕਾਸ਼ ਅਤੇ ਉਸਦੀ ਪਤਨੀ ਸਵਿਤਾ ਵਜੋਂ ਹੋਈ ਹੈ, ਜਦਕਿ ਮੁਲਜ਼ਮ ਦੀ ਪਛਾਣ ਹੀਰਾ ਲਾਲ ਵਜੋਂ ਹੋਈ ਹੈ। ਇਸ ਘਟਨਾ ਨੇ ਨਿਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਅਪਰਾਧ ਕਰਨ ਤੋਂ ਬਾਅਦ ਭੱਜ ਗਿਆ। ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।
ਨਸ਼ੇ ਦਾ ਆਦੀ ਸੀ ਮੁਲਜ਼ਮ
ਪੁਲਿਸ ਜਾਂਚ ਦੇ ਅਨੁਸਾਰ, ਘਟਨਾ ਸਮੇਂ ਬਜ਼ੁਰਗ ਮਾਂ ਘਰ ਦੀ ਪਹਿਲੀ ਮੰਜ਼ਿਲ 'ਤੇ ਮੌਜੂਦ ਸੀ ਅਤੇ ਉਸਨੂੰ ਤੁਰਨ ਵਿੱਚ ਮੁਸ਼ਕਲ ਆ ਰਹੀ ਸੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਉਸ ਦਿਨ ਪਹਿਲਾਂ ਪਰਿਵਾਰ ਵਿੱਚ ਘਰੇਲੂ ਝਗੜਾ ਹੋਇਆ ਸੀ, ਅਤੇ ਨੌਜਵਾਨ ਨਸ਼ੇ ਦਾ ਆਦੀ ਸੀ।
ਇਹ ਵੀ ਪੜ੍ਹੋ  : ED ਦੀ ਰਾਡਾਰ ’ਤੇ CM ਭਗਵੰਤ ਮਾਨ ਦਾ OSD ਰਾਜਵੀਰ ਘੁੰਮਣ ! ਈਡੀ ਨੇ ਡੀਜੀਪੀ ਨੂੰ ਲਿਖਿਆ ਪੱਤਰ, ਬਿਕਰਮ ਮਜੀਠੀਆ ਨੇ ਚੁੱਕੇ ਸਵਾਲ
ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ, ਜਲੰਧਰ ਅਤੇ ਐਸਬੀਐਸ ਨਗਰ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਆਈਐਸਆਈ-ਪ੍ਰਯੋਜਿਤ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਡਿਊਲ ਨਾਲ ਜੁੜੇ ਇੱਕ ਮੁੱਖ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸਦੇ ਕਬਜ਼ੇ ਵਿੱਚੋਂ ਇੱਕ 86-ਪੀ ਹੈਂਡ ਗ੍ਰੇਨੇਡ ਬਰਾਮਦ ਕੀਤਾ ਹੈ। ਇਸ ਸਬੰਧੀ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸਾਂਝੇ ਆਪਰੇਸ਼ਨ ’ਚ ਸ਼ੱਕੀ ਗ੍ਰਿਫਤਾਰ
ਪੁਲਿਸ ਦੇ ਅਨੁਸਾਰ, ਇਸ ਜ਼ਬਤੀ ਨੇ ਇੱਕ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲਣ ਵਿੱਚ ਮਦਦ ਕੀਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਨੇ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਸਥਿਤ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਜਲੰਧਰ ਦੇ ਆਦਮਪੁਰ ਨੇੜੇ ਇੱਕ ਡੀਲਰ ਤੋਂ ਹੈਂਡ ਗ੍ਰੇਨੇਡ ਪ੍ਰਾਪਤ ਕੀਤਾ ਸੀ। ਪੁਲਿਸ ਹੁਣ ਜਾਂਚ ਕਰ ਰਹੀ ਹੈ ਕਿ ਗ੍ਰਨੇਡ ਕਿੱਥੇ ਪਹੁੰਚਾਇਆ ਜਾਣਾ ਸੀ ਅਤੇ ਕਿਸ ਸਥਾਨ ਜਾਂ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਸੀ।
ਡੀਲਰ ਤੋਂ ਹੈਂਡ ਗ੍ਰੇਨੇਡ ਕੀਤਾ ਬਰਾਮਦ
ਇਸ ਮਾਮਲੇ ਵਿੱਚ ਨਵਾਂਸ਼ਹਿਰ ਦੇ ਐਸਬੀਐਸ ਨਗਰ ਦੇ ਸਦਰ ਪੁਲਿਸ ਸਟੇਸ਼ਨ ਵਿੱਚ ਬੀਐਨਐਸ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ 'ਤੇ, ਜਾਂਚ ਏਜੰਸੀਆਂ ਵਿਦੇਸ਼ੀ ਹੈਂਡਲਰਾਂ, ਸਥਾਨਕ ਸੁਵਿਧਾਕਰਤਾਵਾਂ ਅਤੇ ਮਾਡਿਊਲ ਨਾਲ ਜੁੜੇ ਹੋਰਾਂ ਦੀ ਪਛਾਣ ਕਰਨ ਲਈ ਕੰਮ ਕਰ ਰਹੀਆਂ ਹਨ।
ਵਿਦੇਸ਼ੀ ਸੰਚਾਲਿਤ ਨੈੱਟਵਰਕਾਂ ਦਾ ਪਰਦਾਫਾਸ਼
ਪੁਲਿਸ ਹਥਿਆਰਾਂ ਦੀ ਸਪਲਾਈ ਦੀ ਪੂਰੀ ਲੜੀ ਅਤੇ ਵਿਦੇਸ਼ੀ ਸੰਚਾਲਿਤ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਲਈ ਅੱਤਵਾਦੀ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ 'ਤੇ ਕੇਂਦ੍ਰਿਤ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਸੂਬੇ ਵਿੱਚ ਅੱਤਵਾਦੀ ਨੈੱਟਵਰਕਾਂ ਅਤੇ ਸੰਗਠਿਤ ਅਪਰਾਧ ਨੂੰ ਜੜ੍ਹੋਂ ਪੁੱਟਣ ਲਈ ਕਾਰਵਾਈ ਜਾਰੀ ਰਹੇਗੀ।
ਇਹ ਵੀ ਪੜ੍ਹੋ  : Punjab Vidhan Sabha Monsoon Session Live Updates : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦਾ ਅੱਜ ਆਖ਼ਰੀ ਦਿਨ, ਸਦਨ ’ਚ ਇਹ ਬਿੱਲ ਕੀਤੇ ਜਾਣਗੇ ਪੇਸ਼
Kapurthala News : ਕਪੂਰਥਲਾ ਦੇ ਕਸਬਾ ਕਾਲਾ ਸੰਘਿਆਂ ਦੇ ਮੁੱਖ ਬਾਜ਼ਾਰ ਵਿੱਚ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਕੱਪੜਾ ਵਪਾਰੀ ਕੁਲਦੀਪ ਕੁਮਾਰ ਲੂੰਬਾ ਦੀ ਦੁਕਾਨ ਅਤੇ ਉੱਪਰ ਬਣੇ ਰਿਹਾਇਸ਼ੀ ਮਕਾਨ ਵੱਲ ਤਾਬੜਤੋੜ ਫਾਇਰਿੰਗ ਕਰ ਦਿੱਤੀ।
ਦੁਕਾਨ ਤੇ ਘਰ ’ਤੇ ਫਾਇਰਿੰਗ
ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੁੱਖ ਬਾਜ਼ਾਰ ਵਿੱਚ ਪਹੁੰਚੇ ਅਤੇ ਦੁਕਾਨ ਅਤੇ ਮਕਾਨ ਵੱਲ ਕਰੀਬ ਚਾਰ ਰਾਊਂਡ ਫਾਇਰ ਕੀਤੇ। ਪੂਰੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਗੋਲੀਆਂ ਦੀ ਆਵਾਜ਼ ਸੁਣ ਕੇ ਬਾਜ਼ਾਰ ਵਿੱਚ ਡਿਊਟੀ ਕਰ ਰਹੇ ਪਹਿਰੇਦਾਰਾਂ ਨੇ ਦੁਕਾਨ ਮਾਲਕ ਅਤੇ ਉਸਦੇ ਪਰਿਵਾਰ ਨੂੰ ਜਗਾਇਆ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।
ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਫਾਇਰਿੰਗ ਦੌਰਾਨ ਇੱਕ ਗੋਲੀ ਦੁਕਾਨ ਦੇ ਸ਼ਟਰ ਨੂੰ ਚੀਰਦੀ ਹੋਈ ਅੱਗੇ ਲੱਗੇ ਟਫਨ ਗਲਾਸ ਵਿੱਚ ਜਾ ਵੱਜੀ, ਜਿਸ ਕਾਰਨ ਸ਼ੀਸ਼ਾ ਟੁੱਟ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਕਾਲਾਸੰਘਿਆਂ ਪੁਲਿਸ ਚੌਕੀ ਅਤੇ ਥਾਣਾ ਸਦਰ ਦੀ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਵੱਲੋਂ ਘਟਨਾ ਸਥਾਨ ਦੀ ਜਾਂਚ ਕੀਤੀ ਗਈ ਅਤੇ ਗੋਲੀਆਂ ਦੇ ਖੋਲ ਬਰਾਮਦ ਕੀਤੇ ਗਏ।
ਮਾਮਲੇ ਸਬੰਧੀ ਪੁਲਿਸ ਕਰ ਰਹੀ ਜਾਂਚ
ਮਾਮਲੇ ਸਬੰਧੀ ਡੀਐਸਪੀ ਸ਼ੀਤਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਕਾਲਾਸੰਘਿਆਂ ਪੁਲਿਸ ਚੌਕੀ ਇੰਚਾਰਜ ਏਐਸਆਈ ਅਮਰਜੀਤ ਸਿੰਘ ਮੁਤਾਬਕ ਪੁਲਿਸ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਾਧਨਾਂ ਰਾਹੀਂ ਮੁਲਜ਼ਮਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ।
ਇਸ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਮੁੱਖ ਬਾਜ਼ਾਰ ਵਿੱਚ ਰਾਤ ਦੇ ਸਮੇਂ ਕਾਰੋਬਾਰੀ ਦੀ ਦੁਕਾਨ ’ਤੇ ਗੋਲੀਆਂ ਚੱਲਣ ਦੀ ਘਟਨਾ ਨੇ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਹੁਣ ਦੇਖਣਾ ਹੋਵੇਗਾ ਕਿ ਪੁਲਿਸ ਸੀਸੀਟੀਵੀ ਵਿੱਚ ਕੈਦ ਹੋਏ ਇਨ੍ਹਾਂ ਹਮਲਾਵਰਾਂ ਤੱਕ ਕਿੰਨੀ ਜਲਦੀ ਪਹੁੰਚਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਿਹੜੇ ਠੋਸ ਕਦਮ ਚੁੱਕੇ ਜਾਂਦੇ ਹਨ।
ਇਹ ਵੀ ਪੜ੍ਹੋ  : Punjab Assembly Election 2027 ਤੋਂ ਪਹਿਲਾਂ AAP ’ਚ ਲੱਗੀ ਅਸਤੀਫਿਆਂ ਦੀ ਝੜੀ, ਬਲਜਿੰਦਰ ਸਿੰਘ ਥਾਂਦੇ ਮਗਰੋਂ ਇਨ੍ਹਾਂ ਆਗੂਆਂ ਨੇ ਵੀ ਦਿੱਤਾ ਅਸਤੀਫਾ
Accident in Jalandhar :  ਜਲੰਧਰ ਦੇ ਬਾਈਪਾਸ 'ਤੇ ਭਗਤ ਸਿੰਘ ਕਲੋਨੀ ਨੇੜੇ ਹਾਈਵੇਅ 'ਤੇ ਸ਼ਨੀਵਾਰ ਸਵੇਰੇ 6 ਵਜੇ ਦੇ ਕਰੀਬ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਦੱਸ ਦਈਏ ਕਿ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਪਿੱਛੇ ਤੋਂ ਖੜ੍ਹੇ ਟਰੱਕ ਨਾਲ ਟਕਰਾ ਗਈ। ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਪੁਲਿਸ ਅਧਿਕਾਰੀਆਂ ਅਨੁਸਾਰ, ਹਾਦਸਾ ਸਵੇਰੇ 6:30 ਵਜੇ ਦੇ ਕਰੀਬ ਹੋਇਆ।
ਇੰਝ ਵਾਪਰਿਆ ਭਿਆਨਕ ਹਾਦਸਾ
ਦੱਸਿਆ ਗਿਆ ਹੈ ਕਿ ਹਾਈਵੇਅ 'ਤੇ ਇੱਕ ਕੈਂਟਰ ਖੜ੍ਹਾ ਸੀ। ਉਸ ਸਮੇਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਕੈਂਟਰ ਨਾਲ ਟਕਰਾ ਗਈ। ਚਸ਼ਮਦੀਦਾਂ ਦੇ ਅਨੁਸਾਰ, ਕਾਰ ਲਗਭਗ 140 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਰਹੀ ਸੀ। ਹਾਦਸੇ ਤੋਂ ਬਾਅਦ, ਕਾਰ ਵਿੱਚ ਬੈਠੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਅਗਲੀ ਸੀਟ ਵਿੱਚ ਫਸ ਗਈਆਂ, ਜਦੋਂ ਕਿ ਇੱਕ ਹੋਰ ਨੌਜਵਾਨ ਦੀ ਲਾਸ਼ ਸੜਕ 'ਤੇ ਡਿੱਗ ਗਈ।
ਪੁਲਿਸ ਅਤੇ ਸਥਾਨਕ ਨਿਵਾਸੀਆਂ ਨੇ ਲਾਸ਼ਾਂ ਨੂੰ ਨੁਕਸਾਨੀ ਗਈ ਕਾਰ ਵਿੱਚੋਂ ਕੱਢਣ ਲਈ ਜੱਦੋ-ਜਹਿਦ ਕੀਤੀ। ਹਾਦਸੇ ਦੀ ਸੂਚਨਾ ਮਿਲਣ 'ਤੇ, ਇੱਕ ਪੁਲਿਸ ਟੀਮ ਮੌਕੇ 'ਤੇ ਪਹੁੰਚੀ, ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।
ਮ੍ਰਿਤਕਾਂ ਦੀ ਨਹੀਂ ਹੋਈ ਪਛਾਣ
ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਰਹੀ ਹੈ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਹਟਾ ਦਿੱਤਾ, ਹਾਈਵੇਅ 'ਤੇ ਆਵਾਜਾਈ ਬਹਾਲ ਕੀਤੀ, ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ  :  Punjab Weather Today : ਪੰਜਾਬ ’ਚ ਮਾਨਸੂਨ ਦੀ ਰਫਤਾਰ ਪਈ ਮੱਠੀ; ਜਾਣੋ ਅਗਲੇ 5 ਦਿਨਾਂ ਦੇ ਮੌਸਮ ਦਾ ਹਾਲ
ਪੰਜਾਬ ਪੁਲਿਸ ਨੇ ਟਾਂਡਾ ਪੁਲਿਸ ਸਟੇਸ਼ਨ ਦੇ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਅਮਰੀਕਾ ਦੇ ਇੱਕ ਪਰਿਵਾਰ ਤੋਂ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਮਗਰੋਂ ਅੱਜ ਦਸੂਹਾ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਪੁਲਿਸ ਨੂੰ ਨਾਗਰਾ ਦਾ ਤਿੰਨ ਦਿਨਾਂ ਦਾ ਰਿਮਾਂਡ ਦੇ  ਦਿੱਤਾ ਹੈ।
ਦੱਸ ਦਈਏ ਕਿ ਹੁਸ਼ਿਆਰਪੁਰ ਟਾਂਡਾ ਪੁਲਿਸ ਸਟੇਸ਼ਨ ਦੇ ਐਸਐਚਓ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨਾਲ ਸਬੰਧਤ ਇੱਕ ਜਬਰਦਸਤੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਪੰਜਾਬ ਪੁਲਿਸ ਨੇ ਉਸਨੂੰ ਤੁਰੰਤ ਪ੍ਰਭਾਵ ਨਾਲ ਪੁਲਿਸ ਲਾਈਨਜ਼, ਹੁਸ਼ਿਆਰਪੁਰ ਵਿੱਚ ਤਬਦੀਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਜਾਂਚ ਤੋਂ ਬਾਅਦ, ਇੰਸਪੈਕਟਰ ਨਾਗਰਾ ਖਿਲਾਫ ਸ਼ੁੱਕਰਵਾਰ ਦੇਰ ਰਾਤ ਜਬਰੀ ਵਸੂਲੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ।
ਅਮਰੀਕਾ ਕੈਨੇਡਾ ਤੇ ਯੂਰਪ ਦੀ ਪੁਲਿਸ ਵੱਲੋਂ ਸਾਂਝਾ ਆਪਰੇਸ਼ਨ
ਦੱਸ ਦਈਏ ਕਿ ਬੀਤੇ ਦਿਨੀ ਅਮਰੀਕਾ ਕੈਨੇਡਾ ਤੇ ਯੂਰਪ ਦੀ ਪੁਲਿਸ ਵੱਲੋਂ ਇਹ ਸਾਂਝਾ ਆਪਰੇਸ਼ਨ ਗੈਂਗਸਟਰਾਂ ਦੇ ਖਿਲਾਫ ਚਲਾਇਆ ਗਿਆ ਸੀ, ਜਿਸ ਵਿੱਚ ਗੈਂਗਸਟਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਪੁੱਛ ਪੜਤਾਲ ਕੀਤੀ ਗਈ ਅਤੇ ਭਾਰੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਅਤੇ ਹਥਿਆਰ ਫੜੇ ਗਏ ਸੀ। ਇਸ ਤੋਂ ਇਲਾਵਾ ਐਫਬੀਆਈ ਵੱਲੋਂ ਜਾਰੀ ਕੀਤੀ ਗਈ ਰਿਪੋਰਟ ’ਚ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੇ ਨਾਂ ਸਾਹਮਣੇ ਆਏ ਸਨ ਜੋ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ।
ਨਾਲ ਹੀ ਇਹ ਵੀ ਖੁਲਾਸਾ ਕੀਤਾ ਗਿਆ ਕਿ ਗੈਂਗਸਟਰਾਂ ਦੇ ਨਾਲ ਮਿਲ ਕੇ ਥਾਣਾ ਟਾਂਡਾ ਦੇ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ’ਤੇ 4 ਲੱਖ ਡਾਲਰ ਦੀ ਫਿਰੌਤੀ ਮੰਗਣ ਦਾ ਵੀ ਇਲਜ਼ਾਮ ਲਗਾਇਆ ਗਿਆ। ਜਿਸ ਤੋਂ ਬਾਅਦ  ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਐਸਐਚਓ ਨਾਗਰਾ ਨੂੰ ਲਾਈਨ ਹਾਜ਼ਰ ਕਰ ਦਿੱਤਾ ਸੀ।
ਜਾਣੋ ਕੀ ਹੈ ਪੂਰਾ ਮਾਮਲਾ
ਇਹ ਮਾਮਲਾ ਹੁਸ਼ਿਆਰਪੁਰ ਦੇ ਟਾਂਡਾ ਇਲਾਕੇ ਦੇ ਮਿਆਣੀ ਪਿੰਡ ਵਿੱਚ ਬਲਵਿੰਦਰ ਸਿੰਘ ਦੇ ਕਤਲ ਨਾਲ ਸਬੰਧਤ ਹੈ। ਪੀੜਤ ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਬਲਵਿੰਦਰ ਸਿੰਘ ਦੀ ਧੀ ਦੇ ਸਾਬਕਾ ਸਹੁਰੇ ਇਸ ਕਤਲ ਪਿੱਛੇ ਸਨ। ਬਲਵਿੰਦਰ ਸਿੰਘ ਦੀ ਧੀ ਦਾ ਵਿਆਹ ਅਮਰੀਕਾ ਵਿੱਚ ਹੋਇਆ ਸੀ ਪਰ ਬਾਅਦ ਵਿੱਚ ਤਲਾਕ ਹੋ ਗਿਆ।
ਇਲਜ਼ਾਮ ਹੈ ਕਿ ਕਤਲ ਦੀ ਜਾਂਚ ਦੌਰਾਨ, ਉਸ ਸਮੇਂ ਦੇ ਸਟੇਸ਼ਨ ਇੰਚਾਰਜ ਗੁਰਿੰਦਰਜੀਤ ਸਿੰਘ ਨਾਗਰਾ ਨੇ ਅਮਰੀਕਾ ਵਿੱਚ ਰਹਿ ਰਹੇ ਪੀੜਤ ਦੇ ਪਰਿਵਾਰਕ ਮੈਂਬਰਾਂ ਨਾਲ ਕਈ ਵਾਰ ਫ਼ੋਨ 'ਤੇ ਸੰਪਰਕ ਕੀਤਾ। ਪਰਿਵਾਰ ਦਾ ਇਲਜ਼ਾਮ ਹੈ ਕਿ ਉਨ੍ਹਾਂ ਤੋਂ ਲਗਭਗ 3.82 ਕਰੋੜ ਰੁਪਏ (ਲਗਭਗ ₹38.2 ਮਿਲੀਅਨ) ਦੀ ਮੰਗ ਕੀਤੀ ਗਈ ਸੀ ਅਤੇ ਜੇਕਰ ਉਨ੍ਹਾਂ ਨੇ ਪੈਸੇ ਨਾ ਦਿੱਤੇ ਤਾਂ ਉਨ੍ਹਾਂ ਨੂੰ ਕਤਲ ਦੇ ਮਾਮਲੇ ਵਿੱਚ ਫਸਾਉਣ ਦੀ ਧਮਕੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ  : ਯੂਕੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ
Jalandhar Police Traffic Advisory- ਜਲੰਧਰ ਵਿਖੇ ਵੀ.ਵੀ.ਆਈ.ਪੀ. ਦੌਰੇ ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਵੱਲੋਂ ਸ਼ੁੱਕਰਵਾਰ, 17 ਜੁਲਾਈ, 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 8:00 ਵਜੇ ਤੱਕ ਵਿਸ਼ੇਸ਼ ਟ੍ਰੈਫਿਕ ਡਾਇਵਰਜ਼ਨ ਯੋਜਨਾ ਲਾਗੂ ਕੀਤੀ ਗਈ ਹੈ। ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ, ਆਵਾਜਾਈ ਨੂੰ ਸੁਚਾਰੂ ਰੱਖਣ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਥਾਵਾਂ 'ਤੇ ਟ੍ਰੈਫਿਕ ਡਾਇਵਰਜ਼ਨ ਪੁਆਇੰਟ ਨਿਰਧਾਰਤ ਕੀਤੇ ਗਏ ਹਨ।
ਇਸ ਟ੍ਰੈਫਿਕ ਪ੍ਰਬੰਧ ਅਧੀਨ:
* ਲਾਲ ਰੰਗ ਨਾਲ ਦਰਸਾਏ ਗਏ ਰਸਤੇ ਆਮ ਆਵਾਜਾਈ ਲਈ ਪੂਰੀ ਤਰ੍ਹਾਂ ਬੰਦ ਰਹਿਣਗੇ।
* ਹਰੇ ਰੰਗ ਨਾਲ ਦਰਸਾਏ ਗਏ ਰਸਤੇ ਆਮ ਆਵਾਜਾਈ ਲਈ ਨਿਰਧਾਰਤ ਬਦਲਵੇਂ (ਡਾਇਵਰਜ਼ਨ) ਰੂਟ ਵਜੋਂ ਵਰਤੇ ਜਾਣਗੇ।
ਟ੍ਰੈਫਿਕ ਡਾਇਵਰਜ਼ਨ
ਦਸੂਹਾ, ਟਾਂਡਾ, ਹੁਸ਼ਿਆਰਪੁਰ, ਫਗਵਾੜਾ, ਨਕੋਦਰ, ਕਾਲਾ ਸੰਘਿਆ, ਕਪੂਰਥਲਾ ਅਤੇ ਸੁਭਾਨਪੁਰ ਵੱਲੋਂ ਜਲੰਧਰ ਆਉਣ ਵਾਲੀ ਆਮ ਆਵਾਜਾਈ ਨੂੰ ਟ੍ਰੈਫਿਕ ਡਾਇਵਰਜ਼ਨ ਮੈਪ ਵਿੱਚ ਹਰੇ ਰੰਗ ਨਾਲ ਦਰਸਾਏ ਗਏ ਨਿਰਧਾਰਤ ਬਦਲਵੇਂ ਰਸਤਿਆਂ ਰਾਹੀਂ ਭੇਜਿਆ ਜਾਵੇਗਾ।
ਜਨਤਕ ਅਪੀਲ
ਆਮ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ:
* ਟ੍ਰੈਫਿਕ ਪੁਲਿਸ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੋ।
* ਨਿਰਧਾਰਤ ਡਾਇਵਰਜ਼ਨ ਰੂਟਾਂ ਦੀ ਵਰਤੋਂ ਕਰੋ।
* ਸ਼ੁੱਕਰਵਾਰ, 17 ਜੁਲਾਈ, 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 8:00 ਵਜੇ ਤੱਕ ਸੰਭਾਵਿਤ ਦੇਰੀ ਤੋਂ ਬਚਣ ਲਈ ਆਪਣੀ ਯਾਤਰਾ ਦੀ ਪਹਿਲਾਂ ਤੋਂ ਯੋਜਨਾ ਬਣਾਓ।
ਇਹ ਟ੍ਰੈਫਿਕ ਪ੍ਰਬੰਧ ਵੀ.ਵੀ.ਆਈ.ਪੀ. ਦੌਰੇ ਨੂੰ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਦੇ ਨਾਲ-ਨਾਲ ਆਮ ਲੋਕਾਂ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਨਿਰਵਿਘਨ ਬਣਾਈ ਰੱਖਣ ਲਈ ਲਾਗੂ ਕੀਤੇ ਗਏ ਹਨ।
ਜਲੰਧਰ ਦਿਹਾਤੀ ਪੁਲਿਸ ਸਮੂਹ ਨਾਗਰਿਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਟ੍ਰੈਫਿਕ ਪੁਲਿਸ ਨਾਲ ਪੂਰਾ ਸਹਿਯੋਗ ਕਰਨ ਅਤੇ ਜਾਰੀ ਕੀਤੀ ਗਈ ਟ੍ਰੈਫਿਕ ਐਡਵਾਈਜ਼ਰੀ ਦੀ ਪਾਲਣਾ ਕਰਕੇ ਆਪਣੀ ਯਾਤਰਾ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਬਣਾਉਣ।
ਪੰਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਹੋਣ ਵਾਲੇ ਜਲੰਧਰ ਦੇ ਪ੍ਰਸਤਾਵਿਤ ਦੌਰੇ ਲਈ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਵਿਸ਼ੇਸ਼ ਪੁਲਿਸ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੁਪਹਿਰ 3:40 ਵਜੇ ਦੇ ਕਰੀਬ ਜਲੰਧਰ ਪਹੁੰਚਣਗੇ ਅਤੇ ਸ਼ਹਿਰ ਵਿੱਚ ਲਗਭਗ ਡੇਢ ਘੰਟਾ ਰੁਕਣਗੇ।
ਇਸ ਸਮਾਗਮ ਦੌਰਾਨ, ਉਹ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦੇ ਪੁਨਰ ਵਿਕਸਤ ਕੰਪਲੈਕਸ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ, ਦੇਸ਼ ਭਰ ਦੇ 74 ਹੋਰ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ ਵੀ ਵਰਚੁਅਲੀ ਉਦਘਾਟਨ ਕੀਤਾ ਜਾਵੇਗਾ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਥਾਨ ਰਾਸ਼ਟਰੀ ਰਾਜਮਾਰਗ 44 ਦੇ ਬਹੁਤ ਨੇੜੇ ਹੋਣ ਕਾਰਨ, ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ ਅਸਥਾਈ ਟ੍ਰੈਫਿਕ ਡਾਇਵਰਸ਼ਨ ਲਾਗੂ ਕੀਤੇ ਜਾਣਗੇ।
ਹਰਿਆਣਾ ਵਿੱਚ ਪਹਿਲੀ ਹਾਈਡ੍ਰੋਜਨ ਟ੍ਰੇਨ ਅਤੇ ਵਿਕਾਸ ਪ੍ਰੋਜੈਕਟ ਸ਼ੁਰੂ
ਪ੍ਰਧਾਨ ਮੰਤਰੀ ਮੋਦੀ ਜੀਂਦ ਵਿੱਚ ਲਗਭਗ 14,700 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਉਹ ਜੀਂਦ ਅਤੇ ਸੋਨੀਪਤ ਵਿਚਕਾਰ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਵੀ ਹਰੀ ਝੰਡੀ ਦਿਖਾਉਣਗੇ। ਹਾਈਡ੍ਰੋਜਨ ਫਿਊਲ ਸੈੱਲਾਂ ਦੁਆਰਾ ਸੰਚਾਲਿਤ, ਇਹ ਟ੍ਰੇਨ ਦੁਨੀਆ ਦੀਆਂ ਸਭ ਤੋਂ ਲੰਬੀਆਂ ਅਤੇ ਸਭ ਤੋਂ ਸ਼ਕਤੀਸ਼ਾਲੀ ਹਾਈਡ੍ਰੋਜਨ ਟ੍ਰੇਨਾਂ ਵਿੱਚੋਂ ਇੱਕ ਹੈ। ਇਹ ਜ਼ੀਰੋ ਕਾਰਬਨ ਨਿਕਾਸ ਪੈਦਾ ਕਰੇਗੀ ਅਤੇ ਸਿਰਫ਼ ਪਾਣੀ ਦੀ ਭਾਫ਼ ਛੱਡੇਗੀ।
ਕੁਰੂਕਸ਼ੇਤਰ ਵਿੱਚ ਬਣਾਇਆ ਜਾਵੇਗਾ ਸਿੱਖ ਅਜਾਇਬ ਘਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਰੂਕਸ਼ੇਤਰ ਵਿੱਚ ਸਿੱਖ ਗੁਰੂਆਂ ਦੀ ਵਿਰਾਸਤ ਅਤੇ ਸਿੱਖ ਪਰੰਪਰਾਵਾਂ ਨੂੰ ਸਮਰਪਿਤ ਇੱਕ ਸਿੱਖ ਅਜਾਇਬ ਘਰ ਦਾ ਨੀਂਹ ਪੱਥਰ ਰੱਖਣਗੇ। ਅਜਾਇਬ ਘਰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਉਨ੍ਹਾਂ ਦੀ ਹਿੰਮਤ, ਕੁਰਬਾਨੀਆਂ ਅਤੇ ਆਧੁਨਿਕ ਤਕਨਾਲੋਜੀ ਰਾਹੀਂ ਭਾਰਤੀ ਸਭਿਅਤਾ ਅਤੇ ਸੱਭਿਆਚਾਰ ਵਿੱਚ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਪ੍ਰਦਰਸ਼ਿਤ ਕਰੇਗਾ।
ਚੰਡੀਗੜ੍ਹ ਵਿੱਚ ਸਿਹਤ ਅਤੇ ਸਿੱਖਿਆ ਬੁਨਿਆਦੀ ਢਾਂਚੇ ਨੂੰ ਮਿਲੇਗਾ ਹੁਲਾਰਾ
ਪ੍ਰਧਾਨ ਮੰਤਰੀ ਚੰਡੀਗੜ੍ਹ ਵਿੱਚ 6,600 ਕਰੋੜ ਰੁਪਏ ਤੋਂ ਵੱਧ ਦੇ ਸਿਹਤ, ਸਿੱਖਿਆ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਉਹ ਪੀਜੀਆਈਐਮਈਆਰ ਵਿਖੇ ਐਡਵਾਂਸਡ ਮਦਰ ਐਂਡ ਚਾਈਲਡ ਸੈਂਟਰ ਅਤੇ ਸੈਂਟਰ ਫਾਰ ਐਡਵਾਂਸਡ ਨਿਊਰੋਸਾਇੰਸ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ ਦੇ ਤਹਿਤ 150 ਬਿਸਤਰਿਆਂ ਵਾਲੇ ਕ੍ਰਿਟੀਕਲ ਕੇਅਰ ਬਲਾਕ ਦਾ ਨੀਂਹ ਪੱਥਰ ਵੀ ਰੱਖਣਗੇ। ਸਿੱਖਿਆ ਖੇਤਰ ਵਿੱਚ, ਪੰਜਾਬ ਇੰਜੀਨੀਅਰਿੰਗ ਕਾਲਜ ਅਤੇ ਸਰਕਾਰੀ ਕਾਲਜ, ਸੈਕਟਰ 46 ਵਿਖੇ ਨਵੇਂ ਹੋਸਟਲਾਂ ਅਤੇ ਹੋਰ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਲਈ ਨੀਂਹ ਪੱਥਰ ਰੱਖੇ ਜਾਣਗੇ।
ਸੜਕ ਸੰਪਰਕ ਨੂੰ ਮਜ਼ਬੂਤ ​​ਕਰਨ ਲਈ ਕਈ ਪ੍ਰੋਜੈਕਟ
ਇਸ ਮਗਰੋਂ ਪ੍ਰਧਾਨ ਮੰਤਰੀ ਮੋਦੀ ਮੋਹਾਲੀ ਆਈਟੀ ਸਿਟੀ ਤੋਂ ਕੁਰਾਲੀ ਤੱਕ 6-ਲੇਨ ਵਾਲੇ ਗ੍ਰੀਨਫੀਲਡ ਹਾਈਵੇਅ ਦਾ ਉਦਘਾਟਨ ਕਰਨਗੇ। ਨਾਲ ਹੀ ਉਨ੍ਹਾਂ ਵੱਲੋਂ ਜ਼ੀਰਕਪੁਰ ਗ੍ਰੀਨਫੀਲਡ ਬਾਈਪਾਸ ਅਤੇ ਅੰਬਾਲਾ-ਚੰਡੀਗੜ੍ਹ ਗ੍ਰੀਨਫੀਲਡ ਹਾਈਵੇਅ (NH-205A) ਦੇ PR-7 ਕੋਰੀਡੋਰ ਦਾ ਨੀਂਹ ਪੱਥਰ ਵੀ ਰੱਖਣਗੇ। ਇਹ ਪ੍ਰੋਜੈਕਟ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿਚਕਾਰ ਸੰਪਰਕ ਨੂੰ ਬਿਹਤਰ ਬਣਾਵੇਗਾ।
ਪੰਜਾਬ ਵਿੱਚ ਰੇਲ ਅਤੇ ਸੜਕ ਪ੍ਰੋਜੈਕਟਾਂ ਨੂੰ ਮਿਲੇਗੀ ਗਤੀ
ਜਲੰਧਰ ਵਿੱਚ, ਪ੍ਰਧਾਨ ਮੰਤਰੀ 5,470 ਕਰੋੜ ਰੁਪਏ ਤੋਂ ਵੱਧ ਦੇ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਉਹ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ 20 ਰਾਜਾਂ ਵਿੱਚ 75 ਪੁਨਰ ਵਿਕਸਤ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ। ਲਗਭਗ 1,570 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੇ ਗਏ, ਇਹ ਸਟੇਸ਼ਨ ਸਥਾਨਕ ਵਿਰਾਸਤ ਅਤੇ ਸੱਭਿਆਚਾਰ ਦੀ ਝਲਕ ਦੇ ਨਾਲ-ਨਾਲ ਆਧੁਨਿਕ ਸਹੂਲਤਾਂ ਦਾ ਪ੍ਰਦਰਸ਼ਨ ਕਰਨਗੇ।
ਮੁਹਾਲੀ ’ਚ 'ਨੋ ਫਲਾਇੰਗ ਜ਼ੋਨ' ਐਲਾਨ
ਪੀਐਮ ਮੋਦੀ ਦੀ ਫੇਰੀ ਦੇ ਚੱਲਦੇ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ, ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਦੇ 17 ਜੁਲਾਈ, 2026 ਦੇ ਚੰਡੀਗੜ੍ਹ ਦੇ ਪ੍ਰਸਤਾਵਿਤ ਦੌਰੇ ਦੇ ਮੱਦੇਨਜ਼ਰ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਹਵਾਈ ਖੇਤਰ ਨੂੰ 17 ਜੁਲਾਈ, 2026 ਲਈ 'ਨੋ ਫਲਾਇੰਗ ਜ਼ੋਨ' (No Flying Zone) ਘੋਸ਼ਿਤ ਕੀਤਾ ਗਿਆ ਹੈ।
ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ 17 ਜੁਲਾਈ, 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਹਵਾਈ ਖੇਤਰ ਵਿੱਚ ਡਰੋਨ, ਯੂ.ਏ.ਵੀ, ਮਾਈਕਰੋ ਲਾਈਟ ਏਅਰਕ੍ਰਾਫਟ ਅਤੇ ਹੋਰ ਕਿਸੇ ਵੀ ਕਿਸਮ ਦੇ ਉਡਾਣ ਭਰਨ ਵਾਲੇ ਉਪਕਰਨ (Flying Objects) ਉਡਾਉਣ 'ਤੇ ਪੂਰਨ ਪਾਬੰਦੀ ਰਹੇਗੀ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਪਾਬੰਦੀ 17 ਜੁਲਾਈ, 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਮੂਹ ਹਵਾਈ ਖੇਤਰ ਵਿੱਚ ਲਾਗੂ ਰਹੇਗੀ।
ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਜਾਰੀ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਕਿਸੇ ਵੀ ਕਿਸਮ ਦੇ ਡਰੋਨ ਜਾਂ ਹੋਰ ਉਡਾਣ ਭਰਨ ਵਾਲੇ ਉਪਕਰਨ ਦੀ ਵਰਤੋਂ ਤੋਂ ਗੁਰੇਜ਼ ਕਰਨ।
ਜਲੰਧਰ ’ਚ ਸਫਾਈ ਅਭਿਆਨ
ਜਲੰਧਰ ਦੇ ਇੱਕ ਪਾਰਕ ਵਿੱਚ ਸਫ਼ਾਈ ਅਭਿਆਨ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਭਾਰਤੀ ਜਨਤਾ ਪਾਰਟੀ ਦੇ ਵਰਕਰ ਪੂਰੇ ਪੰਜਾਬ ਵਿੱਚ ਜੋਸ਼ ਅਤੇ ਉਤਸ਼ਾਹ ਨਾਲ ਸਫ਼ਾਈ ਅਭਿਆਨ ਚਲਾ ਰਹੇ ਹਨ।
3,100 ਤੋਂ ਵੱਧ ਥਾਵਾਂ 'ਤੇ ਸਫ਼ਾਈ ਅਭਿਆਨ
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਉਨ੍ਹਾਂ ਦਾ ਸ਼ਾਨਦਾਰ ਅਤੇ ਇਤਿਹਾਸਕ ਸਵਾਗਤ ਕੀਤਾ ਜਾ ਰਿਹਾ ਹੈ। ਭਾਜਪਾ ਦੇ 620 ਮੰਡਲਾਂ ਵਿੱਚ 3,100 ਤੋਂ ਵੱਧ ਥਾਵਾਂ 'ਤੇ ਸਫ਼ਾਈ ਅਭਿਆਨ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚ ਹਜ਼ਾਰਾਂ ਵਰਕਰਾਂ ਨੇ ਭਾਗ ਲਿਆ।
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ਵਿੱਚ ਭਾਗ ਲਿਆ।
ਆਧੁਨਿਕ ਅਤੇ ਬਿਹਤਰ ਸਹੂਲਤਾਂ ਮਿਲਣਗੀਆਂ- ਪੰਜਾਬ ਬੀਜੇਪੀ ਸੂਬਾ ਪ੍ਰਧਾਨ
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਰੇਲਵੇ ਸਟੇਸ਼ਨਾਂ ਦਾ ਵਿਸ਼ਵ-ਪੱਧਰੀ ਵਿਕਾਸ ਕੀਤਾ ਗਿਆ ਹੈ, ਜਿਸ ਨਾਲ ਯਾਤਰੀਆਂ ਨੂੰ ਆਧੁਨਿਕ ਅਤੇ ਬਿਹਤਰ ਸਹੂਲਤਾਂ ਮਿਲਣਗੀਆਂ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਬੇਮਿਸਾਲ ਬੁਨਿਆਦੀ ਢਾਂਚੇ ਦਾ ਵਿਕਾਸ ਹੋ ਰਿਹਾ ਹੈ ਅਤੇ ਪੰਜਾਬ ਵੀ ਇਸ ਵਿਕਾਸ ਯਾਤਰਾ ਦਾ ਇੱਕ ਮਹੱਤਵਪੂਰਨ ਭਾਗੀਦਾਰ ਬਣ ਰਿਹਾ ਹੈ।
ਇਹ ਵੀ ਪੜ੍ਹੋ  : Jagraon ’ਚ ਆਵਾਰਾ ਕੁੱਤਿਆਂ ਦਾ ਆਤੰਕ ; ਕੁੱਤਿਆਂ ਨੇ ਸਾਬਕਾ ਸਰਪੰਚ ਨੂੰ ਨੋਚ-ਨੋਚ ਕੇ ਉਤਾਰਿਆ ਮੌਤ ਦੇ ਘਾਟ
Jaswant Singh Khalra News : ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਕਤਲ ਮਾਮਲੇ ਵਿੱਚ ਦੋਸ਼ੀ ਸਾਬਕਾ DSP ਜਸਪਾਲ ਸਿੰਘ ਨੂੰ ਲੈ ਕੇ ਨਵਾਂ ਮੋੜ ਸਾਹਮਣੇ ਆਇਆ ਹੈ। ਨਾਭਾ ਓਪਨ ਖੇਤੀਬਾੜੀ ਜੇਲ੍ਹ ਨੇ ਹੁਸ਼ਿਆਰਪੁਰ ਪੁਲਿਸ ਨੂੰ ਜਸਪਾਲ ਸਿੰਘ ਦਾ ਥਹੁ-ਪਤਾ ਲਗਾਉਣ ਲਈ ਕਿਹਾ ਹੈ। ਜਸਪਾਲ ਸਿੰਘ ਮਈ 2023 ਤੋਂ ਅਦਾਲਤੀ ਹੁਕਮਾਂ ਤਹਿਤ ਜ਼ਮਾਨਤ ’ਤੇ ਰਿਹਾਅ ਹੈ, ਜਦਕਿ ਉਸ ਦੀ ਸਜ਼ਾ ਮੁਆਫ਼ੀ ਸਬੰਧੀ ਪ੍ਰਸਤਾਵ ’ਤੇ ਅਜੇ ਤੱਕ ਅੰਤਿਮ ਫ਼ੈਸਲਾ ਨਹੀਂ ਆਇਆ।
ਫ਼ਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਕਤਲ ਕੇਸ ਨੇ ਇੱਕ ਵਾਰ ਫਿਰ ਸੁਰਖੀਆਂ ਬਟੋਰੀਆਂ ਹਨ। ਇਸੇ ਵਿਚਾਲੇ ਖਾਲੜਾ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਡੀਐਸਪੀ ਜਸਪਾਲ ਸਿੰਘ ਨੂੰ ਲੈ ਕੇ ਇੱਕ ਹੋਰ ਵੱਡਾ ਖੁਲਾਸਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ, ਜਸਪਾਲ ਸਿੰਘ ਨੂੰ ਮਈ 2023 ਵਿੱਚ ਨਾਭਾ ਓਪਨ ਖੇਤੀਬਾੜੀ ਜੇਲ੍ਹ ਤੋਂ ਇੱਕ ਲੱਖ ਰੁਪਏ ਦੇ ਬਾਂਡ ਅਤੇ ਨਿੱਜੀ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ ਸੀ। ਇਹ ਰਿਹਾਈ ਹਾਈ ਕੋਰਟ ਦੇ ਉਸ ਫ਼ੈਸਲੇ ਦੇ ਆਧਾਰ ’ਤੇ ਹੋਈ, ਜਿਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਸਜ਼ਾ ਮੁਆਫ਼ੀ ਸਬੰਧੀ ਸਰਕਾਰ ਦੇ ਪ੍ਰਸਤਾਵ ’ਤੇ ਰਾਜਪਾਲ ਤਿੰਨ ਮਹੀਨਿਆਂ ਤੱਕ ਕੋਈ ਫ਼ੈਸਲਾ ਨਹੀਂ ਲੈਂਦੇ, ਤਾਂ ਅੰਤਿਮ ਫ਼ੈਸਲੇ ਤੱਕ ਕੈਦੀ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾ ਸਕਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਸਤੰਬਰ 2022 ਵਿੱਚ ਜਸਪਾਲ ਸਿੰਘ ਦੀ ਸਜ਼ਾ ਮੁਆਫ਼ੀ ਲਈ ਪ੍ਰਸਤਾਵ ਭੇਜਿਆ ਸੀ, ਪਰ ਇਸ ’ਤੇ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਹੋਇਆ। ਇਸੇ ਆਧਾਰ ’ਤੇ ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨਵਦੀਪ ਕੌਰ ਗਿੱਲ ਨੇ ਜਸਪਾਲ ਸਿੰਘ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ।
ਇਸ ਤੋਂ ਪਹਿਲਾਂ 2019 ਵਿੱਚ ਵੀ ਜਸਪਾਲ ਸਿੰਘ ਨੂੰ ਹਾਈ ਕੋਰਟ ਤੋਂ ਪੈਰੋਲ ਮਿਲੀ ਸੀ। ਹਾਲਾਂਕਿ ਟਾਂਡਾ ਥਾਣੇ ਦੇ ਇੱਕ ਹੋਰ ਮਾਮਲੇ ਵਿੱਚ ਸੁਣਾਈ ਗਈ ਸਜ਼ਾ ਕਾਰਨ ਉਸ ਨੂੰ ਜੇਲ੍ਹ ਵਿੱਚ ਹੀ ਰੱਖਿਆ ਗਿਆ ਸੀ। ਇਸ ਦੇ ਖ਼ਿਲਾਫ਼ ਉਸ ਨੇ ਹਾਈ ਕੋਰਟ ਵਿੱਚ ਹੈਬੀਅਸ ਕੋਰਪਸ ਪਟੀਸ਼ਨ ਵੀ ਦਾਇਰ ਕੀਤੀ ਸੀ, ਜੋ ਬਾਅਦ ਵਿੱਚ ਵਾਪਸ ਲੈ ਲਈ ਗਈ।
ਹੁਣ ਨਾਭਾ ਓਪਨ ਖੇਤੀਬਾੜੀ ਜੇਲ੍ਹ ਵੱਲੋਂ ਹੁਸ਼ਿਆਰਪੁਰ ਪੁਲਿਸ ਨੂੰ ਜਸਪਾਲ ਸਿੰਘ ਦਾ ਥਹੁ-ਪਤਾ ਲਗਾਉਣ ਲਈ ਕਿਹਾ ਗਿਆ ਹੈ। ਇਸ ਮਾਮਲੇ ਨੇ ਇੱਕ ਵਾਰ ਫਿਰ ਜਸਵੰਤ ਸਿੰਘ ਖਾਲੜਾ ਕਤਲ ਕੇਸ ਅਤੇ ਇਸ ਨਾਲ ਜੁੜੀਆਂ ਕਾਨੂੰਨੀ ਕਾਰਵਾਈਆਂ ਨੂੰ ਚਰਚਾ ਵਿੱਚ ਲਿਆ ਦਿੱਤਾ ਹੈ।
ਇੱਥੇ ਪੜ੍ਹੋ ਕੁਝ ਜ਼ਰੂਰੀ ਤੱਥ
ਮਈ 2023 ਵਿੱਚ ਨਾਭਾ ਓਪਨ ਜੇਲ੍ਹ ਤੋਂ 1 ਲੱਖ ਰੁਪਏ ਦੇ ਬਾਂਡ ’ਤੇ ਜ਼ਮਾਨਤ ਮਿਲੀ
ਸਤੰਬਰ 2022 ਵਿੱਚ ਪੰਜਾਬ ਸਰਕਾਰ ਨੇ ਸਜ਼ਾ ਮੁਆਫ਼ੀ ਦਾ ਪ੍ਰਸਤਾਵ ਭੇਜਿਆ ਸੀ।
ਰਾਜਪਾਲ ਵੱਲੋਂ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ।
ਹਾਈ ਕੋਰਟ ਦੇ ਹੁਕਮਾਂ ਦੇ ਆਧਾਰ ’ਤੇ ਸੀਜੇਐਮ ਪਟਿਆਲਾ ਨੇ ਜ਼ਮਾਨਤ ਦਿੱਤੀ।
2019 ਵਿੱਚ ਵੀ ਹਾਈ ਕੋਰਟ ਤੋਂ ਪੈਰੋਲ ਮਿਲੀ ਸੀ।
ਟਾਂਡਾ FIR 81/1996 ਮਾਮਲੇ ਨੂੰ ਲੈ ਕੇ ਹੈਬੀਅਸ ਕੋਰਪਸ ਪਟੀਸ਼ਨ ਦਾਇਰ ਕੀਤੀ, ਜੋ ਬਾਅਦ ਵਿੱਚ ਵਾਪਸ ਲੈ ਲਈ ਗਈ।
ਇਹ ਵੀ ਪੜ੍ਹੋ  : Punjab Weather 9 July : ਪੰਜਾਬ ’ਚ ਤੜਕਸਾਰ ਹੀ ਬਦਲਿਆ ਮੌਸਮ ਦਾ ਮਿਜ਼ਾਜ, ਇਸ ਦਿਨ ਤੱਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ
Federal Bureau of Investigation News : ਪੰਜਾਬ ਪੁਲਿਸ ਨੇ ਰਿਪੋਰਟਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਦਾ ਨੋਟਿਸ ਲਿਆ ਹੈ ਜਿਨ੍ਹਾਂ ਵਿੱਚ ਇਲਜ਼ਾਮ ਲਗਾਇਆ ਗਿਆ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਪੁਲਿਸ ਸਟੇਸ਼ਨ ਵਿੱਚ ਐਸਐਚਓ ਵਜੋਂ ਤਾਇਨਾਤ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੂੰ "ਆਪ੍ਰੇਸ਼ਨ ਹਾਰਡਬਾਲ" ਅਧੀਨ ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਦੁਆਰਾ ਕੀਤੀ ਜਾ ਰਹੀ ਜਾਂਚ ਵਿੱਚ ਨਾਮਜ਼ਦ ਕੀਤਾ ਗਿਆ ਹੈ।
ਦੱਸ ਦਈਏ ਕਿ ਤੱਥਾਂ ਦੀ ਪੁਸ਼ਟੀ ਹੋਣ ਤੱਕ, ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਤੁਰੰਤ ਪ੍ਰਭਾਵ ਨਾਲ ਟਾਂਡਾ ਪੁਲਿਸ ਸਟੇਸ਼ਨ ਤੋਂ ਪੁਲਿਸ ਲਾਈਨਜ਼, ਹੁਸ਼ਿਆਰਪੁਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ, ਜਲੰਧਰ ਰੇਂਜ ਦੇ ਡੀਆਈਜੀ ਨੇ ਮਾਮਲੇ ਦੀ ਰਸਮੀ ਜਾਂਚ ਦੇ ਹੁਕਮ ਦਿੱਤੇ ਹਨ, ਜੋ ਕਿ ਜਲੰਧਰ ਦਿਹਾਤੀ ਦੇ ਪੁਲਿਸ ਸੁਪਰਡੈਂਟ (ਜਾਂਚ) ਨੂੰ ਸੌਂਪਿਆ ਗਿਆ ਹੈ, ਜੋ ਕਿ ਇੱਕ ਆਈਪੀਐਸ ਅਧਿਕਾਰੀ ਹੈ। ਜਾਂਚ ਅਧਿਕਾਰੀ ਨੂੰ ਦੋਸ਼ਾਂ ਅਤੇ ਸਾਰੇ ਸੰਬੰਧਿਤ ਤੱਥਾਂ ਦੀ ਜਾਂਚ ਕਰਨ ਅਤੇ ਜਲਦੀ ਤੋਂ ਜਲਦੀ ਇੱਕ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ, ਲੋੜ ਪੈਣ 'ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਐਫਬੀਆਈ ਨੇ ਗੈਂਗਸਟਰਾਂ ਖਿਲਾਫ ਚਲਾਇਆ ਵੱਡਾ ਆਪਰੇਸ਼ਨ
ਕਾਬਿਲੇਗੌਰ ਹੈ ਕਿ ਅਮਰੀਕਾ ’ਚ ਐਫਬੀਆਈ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਿਲਾਫ ਹੁਣ ਤੱਕ ਦਾ ਸਭ ਤੋਂ ਵੱਡਾ ਆਪਰੇਸ਼ਨ ਚਲਾਇਆ ਹੈ। ਐਫਬੀਆਈ ਤੇ ਇਸਦੀ ਸਹਿਯੋਗੀ ਏਜੰਸੀਆਂ ਨੇ 7 ਜੁਲਾਈ ਨੂੰ ਅਮਰੀਕਾ ਦੇ ਕੈਲੀਫੋਰਨੀਆ ਸਣੇ ਕਈ ਥਾਵਾਂ ’ਤੇ ਵੱਡਾ ਆਪਰੇਸ਼ਨ ਚਲਾਉਂਦੇ ਹੋਏ ਘੱਟੋ-ਘੱਟ 20 ਲੋਕਾਂ ਨੂੰ ਹਿਰਾਸਤ ’ਚ ਲਿਆ ਹੈ ਅਤੇ ਉਨ੍ਹਾਂ ਦੇ ਕਈ ਪਾਬੰਦੀਸ਼ੁਦਾ ਸਾਮਾਨ ਤੇ ਹਥਿਆਰ, ਡਰੱਗ ਬਰਾਮਦ ਹੋਇਆ ਹੈ।
The #FBI is offering a reward of up to $50,000 for information leading to the arrest of Satinderjeet Singh, #wanted for his alleged involvement in the Lawrence Bishnoi Organized Crime Group which is allegedly engaged in a variety of violent acts in Southern California, and across… pic.twitter.com/BdCxmELUKv
— FBI Most Wanted (@FBIMostWanted) July 7, 2026
ਇਸ ਤੋਂ ਇਲਾਵਾ ਇਸ ਕਾਰਵਾਈ ਨੇ ਲਾਰੈਂਸ ਬਿਸ਼ਨੋਈ ਗੈਂਗ ਅਤੇ ਉਸਦੇ ਸਾਥੀਆਂ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਦੇ ਨੈੱਟਵਰਕ ਨੂੰ ਨਿਸ਼ਾਨਾ ਬਣਾਇਆ।  ਲਾਰੈਂਸ ਬਿਸ਼ਨੋਈ ਦੇ ਗੈਂਗ ਨਾਲ ਜੁੜੇ ਕਈ ਲੋੜੀਂਦੇ ਗੈਂਗਸਟਰ, ਜੋ ਅਮਰੀਕਾ, ਕੈਨੇਡਾ ਅਤੇ ਯੂਰਪ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਹਨ, ਨਾ ਸਿਰਫ ਭਾਰਤ ਵਿੱਚ ਆਪਣੇ ਅਪਰਾਧਿਕ ਸਾਮਰਾਜ ਚਲਾ ਰਹੇ ਹਨ ਅਤੇ ਪੈਸੇ ਵਸੂਲ ਰਹੇ ਹਨ, ਸਗੋਂ ਕੈਨੇਡਾ, ਅਮਰੀਕਾ ਅਤੇ ਯੂਰਪ ਵਿੱਚ ਰਹਿਣ ਵਾਲੇ ਭਾਰਤੀਆਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ ਅਤੇ ਉਨ੍ਹਾਂ ਤੋਂ ਪੈਸੇ ਵਸੂਲ ਰਹੇ ਹਨ।
ਇਹ ਵੀ ਪੜ੍ਹੋ : Gangster Goldy Brar ਦੀ ਗ੍ਰਿਫ਼ਤਾਰੀ ਲਈ 48 ਲੱਖ ਰੁਪਏ ਦੇਵੇਗਾ ਅਮਰੀਕਾ, FBI ਨੇ 'ਆਪ੍ਰੇਸ਼ਨ ਹਾਰਡਬਾਲ' ਦੌਰਾਨ ਕੀਤਾ ਐਲਾਨ