PTC NEWS Punjabi-news-majha
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ ਜਾਣ ਦੀ ਸੂਚਨਾ ਤੋਂ ਬਾਅਦ ਹਵਾਈ ਅੱਡੇ ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਗਈ। ਜਾਣਕਾਰੀ ਮੁਤਾਬਕ, ਐਤਵਾਰ ਰਾਤ ਕਰੀਬ 9 ਵਜੇ ਰਾਜਾਸਾਂਸੀ ਨੇੜਲੇ ਇੱਕ ਪਿੰਡ ‘ਚ ਡਰੋਨ ਐਕਟੀਵਿਟੀ ਦੇਖੇ ਜਾਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਅੰਮ੍ਰਿਤਸਰ ਆ ਰਹੀਆਂ ਤਿੰਨ ਉਡਾਣਾਂ ਨੂੰ ਡਾਇਵਰਟ ਕਰ ਦਿੱਤਾ ਗਿਆ।
ਜਾਣਕਾਰੀ ਮੁਤਾਬਕ, ਏਅਰ ਇੰਡੀਆ ਦੀ ਦਿੱਲੀ ਤੋਂ ਅੰਮ੍ਰਿਤਸਰ ਆ ਰਹੀ ਉਡਾਣ AI-855 ਨੂੰ ਵਾਪਸ ਦਿੱਲੀ ਭੇਜ ਦਿੱਤਾ ਗਿਆ। ਇਸੇ ਤਰ੍ਹਾਂ ਇੰਡੀਗੋ ਦੀ ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਉਡਾਣ 6E-5028 ਨੂੰ ਚੰਡੀਗੜ੍ਹ ਵੱਲ ਡਾਇਵਰਟ ਕੀਤਾ ਗਿਆ, ਜਦਕਿ ਮਲੇਸ਼ੀਆ ਏਅਰਲਾਈਨਜ਼ ਦੀ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਆ ਰਹੀ ਉਡਾਣ MH-118 ਨੂੰ ਦਿੱਲੀ ਭੇਜਿਆ ਗਿਆ।
ਘਟਨਾ ਤੋਂ ਬਾਅਦ ਹਵਾਈ ਅੱਡੇ ਦੇ ਆਲੇ-ਦੁਆਲੇ ਸੁਰੱਖਿਆ ਨੂੰ ਲੈ ਕੇ ਚੌਕਸੀ ਵਰਤੀ ਜਾ ਰਹੀ ਹੈ। ਹਾਲਾਂਕਿ, ਡਰੋਨ ਐਕਟੀਵਿਟੀ ਸਬੰਧੀ ਅਜੇ ਤੱਕ ਅਧਿਕਾਰਤ ਪੁਸ਼ਟੀ ਤੇ ਘਟਨਾ ਦੇ ਕਾਰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ।
ਸਤੰਬਰ ਮਹੀਨੇ ਵੀ ਸਾਹਮਣੇ ਆਇਆ ਸੀ ਅਜਿਹਾ ਮਾਮਲਾ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਮਹੀਨੇ, ਸਤੰਬਰ ‘ਚ ਵੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਐਤਵਾਰ ਦੇਰ ਰਾਤ ਸ਼ੱਕੀ ਡਰੋਨ ਗਤੀਵਿਧੀ ਨੂੰ ਲੈ ਕੇ ਹੜਕੰਪ ਮਚ ਗਿਆ ਸੀ। ਸ਼ੁਰੂਆਤੀ ਜਾਂਚ ‘ਚ ਇਹ ਸ਼ੱਕ ਜਤਾਇਆ ਸੀ ਕਿ ਏਅਰਪੋਰਟ ਨੇੜੇ ਦਿਖਾਈ ਦਿੱਤਾ ਡਰੋਨ ਖੇਡ ਟੂਰਨਾਮੈਂਟ ਦੀ ਵੀਡੀਓਗ੍ਰਾਫੀ ਲਈ ਉਡਾਇਆ ਗਿਆ ਹੋ ਸਕਦਾ ਹੈ। ਹਾਲਾਂਕਿ, ਇਸ ਮਾਮਲੇ ‘ਚ ਪੁਲਿਸ ਦੇ ਉੱਚ-ਅਧਿਕਾਰੀਆਂ ਤੇ ਏਅਪੋਰਟ ਪ੍ਰਸ਼ਾਸਨ ਨੇ ਮੀਟਿੰਗ ਕੀਤੀ ਸੀ, ਜਾਂਚ ਨੂੰ ਅੱਗੇ ਵਧਾਇਆ ਗਿਆ ਸੀ।
ਮਾਮਲੇ ‘ਚ ਦੱਸਿਆ ਗਿਆ ਸੀ ਕਿ ਏਅਰਪੋਰਟ ਦੇ ਓਪਰੇਸ਼ਨਲ ਏਰੀਏ ਨੇੜੇ ਦੋ ਤੋਂ ਸ਼ੱਕੀ ਡਰੋਨ ਵਰਗੀਆਂ ਉੱਡਦੀਆਂ ਵਸਤੂਆਂ ਨਜ਼ਰ ਆਉਣ ਦੀ ਸੂਚਨਾ ਮਿਲੀ ਸੀ। ਰਨਵੇ ਦੇ ਨੇੜੇ ਸ਼ੱਕੀ ਗਤੀਵਿਧੀ ਦਿਖਾਈ ਦੇਣ ਤੋਂ ਬਾਅਦ ਏਅਰ ਟ੍ਰੈਫਿਕ ਕੰਟਰੋਲ ਵੱਲੋਂ ਤੁਰੰਤ ਅਲਰਟ ਜਾਰੀ ਕੀਤਾ ਗਿਆ ਸੀ। ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਆਉਣ ਵਾਲੀਆਂ 7 ਉਡਾਣਾਂ ਨੂੰ ਦਿੱਲੀ ਤੇ ਚੰਡੀਗੜ੍ਹ ਵੱਲ ਡਾਇਵਰਟ ਕਰ ਦਿੱਤਾ ਗਿਆ ਸੀ।
Punjab News: ਅੰਮ੍ਰਿਤਸਰ ਵਿੱਚ ਲੁਹਾਰਕਾ ਰੋਡ ਨੇੜੇ ਇੱਕ ਪਲਾਟ ਵਿੱਚੋਂ ਇੱਕ ਅਸਾਲਟ ਰਾਈਫਲ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮਿਲਟਰੀ ਇੰਟੈਲੀਜੈਂਸ, ਅੰਮ੍ਰਿਤਸਰ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਇਹ ਹਥਿਆਰ ਬਰਾਮਦ ਕੀਤਾ। ਕੰਬੋਹ ਥਾਣੇ ਵਿੱਚ ਅਸਲਾ ਐਕਟ (Arms Act) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਰਿਕਾਰਡ ਅਨੁਸਾਰ 11 ਅਕਤੂਬਰ ਨੂੰ ਏ.ਐਸ.ਆਈ. ਸਰਵਣ ਸਿੰਘ ਆਪਣੀ ਪੁਲਿਸ ਟੀਮ ਨਾਲ ਮੀਰਾਕੋਟ ਖੁਰਦ ਵਿਖੇ ਗਸ਼ਤ ਕਰ ਰਹੇ ਸਨ ਅਤੇ ਸ਼ੱਕੀ ਵਿਅਕਤੀਆਂ ਦੀ ਭਾਲ ਕਰ ਰਹੇ ਸਨ। ਇਸ ਦੌਰਾਨ ਮਿਲਟਰੀ ਇੰਟੈਲੀਜੈਂਸ, ਅੰਮ੍ਰਿਤਸਰ ਦੇ ਅਧਿਕਾਰੀਆਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਜਾਣਕਾਰੀ ਦਿੱਤੀ ਕਿ ਲੁਹਾਰਕਾ ਰੋਡ 'ਤੇ ਸਥਿਤ ਕੈਮਬ੍ਰਿਜ ਸਕੂਲ ਨੇੜੇ ਇੱਕ ਪਲਾਟ ਵਿੱਚ ਕੋਈ ਘਾਤਕ ਹਥਿਆਰ ਜਾਂ ਅਸਲਾ ਲੁਕਾਇਆ ਹੋ ਸਕਦਾ ਹੈ।
ਨਿਰਧਾਰਤ ਸਥਾਨ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ
ਇਹ ਜਾਣਕਾਰੀ ਮਿਲਣ 'ਤੇ ਏ.ਐਸ.ਆਈ. ਸਰਵਣ ਸਿੰਘ ਨੇ ਪੁਲਿਸ ਅਤੇ ਮਿਲਟਰੀ ਇੰਟੈਲੀਜੈਂਸ ਦੇ ਕਰਮਚਾਰੀਆਂ ਨਾਲ ਮਿਲ ਕੇ ਦੱਸੇ ਗਏ ਸਥਾਨ 'ਤੇ ਤਲਾਸ਼ੀ ਮੁਹਿੰਮ ਚਲਾਈ। ਮੁਹਿੰਮ ਦੌਰਾਨ ਕੈਮਬ੍ਰਿਜ ਸਕੂਲ ਨੇੜਲੇ ਪਲਾਟ ਦੀ ਜਾਂਚ ਕੀਤੀ ਗਈ। ਮੌਕੇ ਤੋਂ ਪੀਲੇ ਰੰਗ ਦਾ ਇੱਕ ਲਿਫ਼ਾਫ਼ਾ ਬਰਾਮਦ ਹੋਇਆ।
ਜਾਂਚ ਦੌਰਾਨ ਅਸਾਲਟ ਰਾਈਫਲ ਮਿਲੀ
ਲਿਫ਼ਾਫ਼ੇ ਦੀ ਜਾਂਚ ਕਰਨ 'ਤੇ ਉਸ ਵਿੱਚੋਂ ਇੱਕ ਅਸਾਲਟ ਰਾਈਫਲ ਮਿਲੀ। ਰਾਈਫਲ 'ਤੇ "CAL 223 BORE S/A" ਲਿਖਿਆ ਹੋਇਆ ਸੀ। ਪੁਲਿਸ ਰਿਕਾਰਡ ਮੁਤਾਬਕ, ਬਰਾਮਦ ਕੀਤੀ ਗਈ ਰਾਈਫਲ ਦੇ ਨਾਲ ਨਾ ਤਾਂ ਕੋਈ ਮੈਗਜ਼ੀਨ ਅਤੇ ਨਾ ਹੀ ਕੋਈ ਸਫਾਈ ਕਰਨ ਵਾਲੀ ਰਾਡ (cleaning rod) ਮਿਲੀ। ਹਥਿਆਰ ਨੂੰ ਜ਼ਬਤ ਕਰ ਲਿਆ ਗਿਆ ਅਤੇ ਬਰਾਮਦਗੀ ਦੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ।
ਉਪਲਬਧ ਰਿਕਾਰਡ ਵਿੱਚ ਕੋਈ ਜਾਣਕਾਰੀ ਨਹੀਂ
ਇਸ ਮਾਮਲੇ ਸਬੰਧੀ ਕੰਬੋਹ ਥਾਣੇ ਵਿੱਚ ਭਾਰਤੀ ਅਸਲਾ ਐਕਟ (Indian Arms Act) ਦੀਆਂ ਧਾਰਾਵਾਂ 25(8), 54 ਅਤੇ 59 ਤਹਿਤ ਕੇਸ ਦਰਜ ਕੀਤਾ ਗਿਆ ਹੈ। ਕੇਸ ਵਿੱਚ ਕਿਸੇ ਅਣਪਛਾਤੇ ਮੁਲਜ਼ਮ ਨੂੰ ਨਾਮਜ਼ਦ ਕੀਤਾ ਗਿਆ ਹੈ। ਫਿਲਹਾਲ, ਉਪਲਬਧ ਰਿਕਾਰਡ ਵਿੱਚ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਹਥਿਆਰ ਪਲਾਟ ਵਿੱਚ ਕਿਸਨੇ ਅਤੇ ਕਿਸ ਮਕਸਦ ਲਈ ਲੁਕਾਇਆ ਸੀ।
ਚੰਡੀਗੜ੍ਹ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 15 ਕਿਲੋ ਅਫੀਮ, ਇੱਕ ਐਮ-16 ਰਾਈਫਲ, ਨੌਂ ਗੈਰ-ਕਾਨੂੰਨੀ ਪਿਸਤੌਲ ਅਤੇ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੰਜਾਬ ਦੇ ਡੀਜੀਪੀ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ਉੱਤੇ ਲਿਖਿਆ "ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨੈੱਟਵਰਕਾਂ ਨੂੰ ਤਬਾਹ ਕੀਤਾ, 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 15 ਕਿਲੋਗ੍ਰਾਮ ਅਫੀਮ, 1 ਆਧੁਨਿਕ M16 ਰਾਈਫਲ, 9 ਗੈਰ-ਕਾਨੂੰਨੀ ਪਿਸਤੌਲ ਅਤੇ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ੀ ਤਸਕਰਾਂ ਨਾਲ ਜੁੜਿਆ ਹੋਇਆ ਹੈ ਅਤੇ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਵਿੱਚ ਸ਼ਾਮਲ ਹੈ। ਅੰਮ੍ਰਿਤਸਰ ਦੇ ਥਾਣਾ ਘਰਿੰਡਾ ਅਤੇ ਥਾਣਾ ਲੋਪੋਕੇ ਵਿਖੇ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੂਰੀ ਤਰ੍ਹਾਂ ਪਿਛਲੇ ਅਤੇ ਅੱਗੇ ਸਬੰਧਾਂ ਦਾ ਪਤਾ ਲਗਾਉਣ ਅਤੇ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।"
In a major breakthrough, Amritsar Rural Police dismantles two illegal arms & narcotics supply networks, apprehends 4 accused and recovers 15 Kg opium, 1 sophisticated M16 rifle, 9 illegal pistols and 25 live cartridges.
Preliminary investigation reveals that the accused is allegedly linked to foreign-based smugglers and is involved in procuring illegal weapons.
Separate FIRs have been registered at PS Gharinda & PS Lopoke, Amritsar. Further investigation is underway to uncover the complete backward and forward linkages and identify other persons involved.
@PunjabPoliceInd remains committed to maintaining strict vigil against illegal arms trafficking and organised criminal networks and taking firm action against those involved in the illegal supply and circulation of weapons.
— DGP Punjab Police (@DGPPunjabPolice) October 10, 2026
ਡੀਜੀਪੀ ਨੇ ਅੱਗੇ ਲਿਖਿਆ "ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਸਖ਼ਤ ਨਿਗਰਾਨੀ ਰੱਖਣ ਅਤੇ ਹਥਿਆਰਾਂ ਦੀ ਗੈਰ-ਕਾਨੂੰਨੀ ਸਪਲਾਈ ਅਤੇ ਸੰਚਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।"
ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਦੀ ਕਾਰਵਾਈ ਦੌਰਾਨ ਇੱਕ ਅਤਿ-ਆਧੁਨਿਕ M16 ਅਸਾਲਟ ਰਾਈਫ਼ਲ ਅਤੇ 15 ਕਿਲੋ ਅਫ਼ੀਮ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਦੇ ਮਾਮਲੇ ਸਾਹਮਣੇ ਆਉਂਦੇ ਹਨ, ਪਰ ਇਸ ਵਾਰ ਵੱਡੀ ਮਾਤਰਾ ਵਿੱਚ ਅਫ਼ੀਮ ਅਤੇ ਅਮਰੀਕਾ ਵਿੱਚ ਬਣੀ M16 ਅਸਾਲਟ ਰਾਈਫ਼ਲ ਦੀ ਬਰਾਮਦਗੀ ਸਾਹਮਣੇ ਆਈ ਹੈ। ਦੂਜੇ ਮਾਡਿਊਲ ਵਿਰੁੱਧ ਕਾਰਵਾਈ ਦੌਰਾਨ ਪੁਲਿਸ ਨੇ 9 ਅਤਿ-ਆਧੁਨਿਕ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਵੀ ਜ਼ਬਤ ਕੀਤੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਸਰਹੱਦੀ ਪਿੰਡਾਂ ਨਾਲ ਜੁੜੇ ਤਸਕਰੀ ਨੈੱਟਵਰਕ ਦਾ ਖੁਲਾਸਾ
ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਲੋਪੋਕੇ ਨੇੜਲੇ ਸਰਹੱਦੀ ਪਿੰਡ ਮਾਂਝ ਅਤੇ ਕੱਕੜ ਦੇ ਰਹਿਣ ਵਾਲੇ ਹਨ। ਇਹ ਪਿੰਡ ਕੌਮਾਂਤਰੀ ਸਰਹੱਦ ਦੇ ਬਿਲਕੁਲ ਨੇੜੇ ਸਥਿਤ ਹਨ। ਮੁੱਖ ਮੁਲਜ਼ਮਾਂ ਵਿੱਚ ਮਲਕੀਅਤ ਸਿੰਘ ਅਤੇ ਗੁਰਜੀਤ ਸਿੰਘ ਦੇ ਨਾਂ ਸ਼ਾਮਲ ਹਨ, ਜੋ ਆਪਸ ਵਿੱਚ ਸਾਲਾ-ਜੀਜਾ ਦੱਸੇ ਗਏ ਹਨ। ਪੁਲਿਸ ਅਨੁਸਾਰ, ਇਨ੍ਹਾਂ ਦੇ ਪਰਿਵਾਰ ਦੇ ਕੁਝ ਹੋਰ ਮੈਂਬਰ ਵੀ ਪਹਿਲਾਂ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸ਼ਾਮਲ ਰਹੇ ਹਨ ਅਤੇ ਜੇਲ੍ਹ ਜਾ ਚੁੱਕੇ ਹਨ। ਪੁਲਿਸ ਜਾਂਚ ਮੁਤਾਬਕ, ਮੁਲਜ਼ਮ ਪਾਕਿਸਤਾਨ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਸਰਹੱਦ ਪਾਰੋਂ ਸੁੱਟੀ ਜਾਣ ਵਾਲੀ ਖੇਪ ਨੂੰ ਪ੍ਰਾਪਤ ਕਰਦੇ ਸਨ। ਇਸ ਤੋਂ ਬਾਅਦ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਨੂੰ ਸੁੰਨਸਾਨ ਸੜਕਾਂ, ਮੀਲ ਪੱਥਰਾਂ ਜਾਂ ਦਰੱਖਤਾਂ ਨੇੜੇ ਨਿਰਧਾਰਤ ਥਾਵਾਂ ’ਤੇ ਲੁਕਾ ਦਿੱਤਾ ਜਾਂਦਾ ਸੀ। ਅਗਲਾ ਵਿਅਕਤੀ GPS ਲੋਕੇਸ਼ਨ ਦੀ ਮਦਦ ਨਾਲ ਉਸ ਖੇਪ ਨੂੰ ਚੁੱਕ ਲੈਂਦਾ ਸੀ। ਇਸ ਪੂਰੀ ਪ੍ਰਕਿਰਿਆ ਦੌਰਾਨ ਤਸਕਰਾਂ ਵਿਚਕਾਰ ਆਹਮੋ-ਸਾਹਮਣੇ ਸੰਪਰਕ ਨਹੀਂ ਹੁੰਦਾ ਸੀ।
ਮੁਲਜ਼ਮਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ
ਆਈਜੀ ਭੁੱਲਰ ਨੇ ਕਿਹਾ ਕਿ ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਵਿਰੁੱਧ ਇਹ ਮਹੱਤਵਪੂਰਨ ਕਾਰਵਾਈ ਹੈ। ਪੁਲਿਸ ਹੁਣ M16 ਰਾਈਫ਼ਲ ਦੀ ਆਖ਼ਰੀ ਡਿਲਿਵਰੀ ਵਾਲੀ ਥਾਂ ਅਤੇ ਇਸ ਦੇ ਪਿੱਛੇ ਸਰਗਰਮ ਗਿਰੋਹਾਂ ਜਾਂ ਸੰਭਾਵਿਤ ਅੱਤਵਾਦੀ ਮਾਡਿਊਲਾਂ ਨਾਲ ਸਬੰਧਾਂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੈਰ-ਕਾਨੂੰਨੀ ਗਤੀਵਿਧੀਆਂ ਰਾਹੀਂ ਬਣਾਈਆਂ ਗਈਆਂ ਮੁਲਜ਼ਮਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ NDPS ਐਕਟ ਦੀ ਧਾਰਾ 68F ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦਾ ਉਦੇਸ਼ ਤਸਕਰੀ ਨਾਲ ਜੁੜੇ ਵਿੱਤੀ ਨੈੱਟਵਰਕ ਨੂੰ ਤੋੜਨਾ ਹੈ।
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ (ਸਕੂਲਾਂ) ਦੇ ਪ੍ਰਿੰਸੀਪਲ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਪ੍ਰਬੰਧਕੀ ਬਲਾਕ ਵਿਖੇ ਹੋਈ। ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਸਕੱਤਰ ਵਿਦਿਆ ਇੰਜੀ: ਸੁਖਮਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ ਨੇ ਕੀਤੀ।
ਇਕੱਤਰਤਾ ਦੌਰਾਨ ਸਿੱਖ ਸੰਸਥਾਵਾਂ ਨੂੰ ਜਾਣਬੁੱਝ ਕੇ ਨਿਸ਼ਾਨੇ ’ਤੇ ਲੈ ਕੇ ਕੀਤੇ ਜਾ ਰਹੇ ਪ੍ਰਚਾਰ ’ਤੇ ਚਿੰਤਾ ਪ੍ਰਗਟ ਕੀਤੀ ਗਈ ਅਤੇ ਇਸ ਨੂੰ ਮੰਦਭਾਗਾ ਤੇ ਚਿੰਤਾਜਨਕ ਵਰਤਾਰਾ ਕਰਾਰ ਦਿੱਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਵੱਖ-ਵੱਖ ਮੰਚਾਂ ’ਤੇ ਸਿੱਖ ਸੰਸਥਾਵਾਂ ਅਤੇ ਸਿੱਖ ਸਿਧਾਂਤਾਂ ਸਬੰਧੀ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲੇ ਪ੍ਰਚਾਰ ਦੀ ਪਛਾਣ ਕਰਨਾ ਸਮੇਂ ਦੀ ਲੋੜ ਹੈ। ਅਜਿਹੇ ਮਾਮਲਿਆਂ ਵਿਚ ਬਿਨਾਂ ਤੱਥਾਂ ਦੀ ਪੜਤਾਲ ਕੀਤੇ ਕਿਸੇ ਵੀ ਪ੍ਰਚਾਰ ਦਾ ਹਿੱਸਾ ਬਣਨ ਦੀ ਬਜਾਏ ਸੰਗਤ ਨੂੰ ਸਹੀ ਜਾਣਕਾਰੀ ਦੇਣ ਅਤੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਲਈ ਉਸਾਰੂ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਕੱਤਰਤਾ ਵਿੱਚ ਇਹ ਵਿਚਾਰ ਵੀ ਪ੍ਰਮੁੱਖਤਾ ਨਾਲ ਸਾਹਮਣੇ ਆਇਆ ਕਿ ਪੰਥ ਵਿਰੋਧੀ ਚਾਲਾਂ ਅਤੇ ਸਿੱਖ ਵਿਰੋਧੀ ਪ੍ਰਚਾਰ ਤੋਂ ਸੁਚੇਤ ਰਹਿਣਾ ਹਰ ਸਿੱਖ ਦੀ ਕੌਮੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਸਿੱਖ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਸਮੂਹਿਕ ਤੌਰ ’ਤੇ ਹੰਭਲਾ ਮਾਰਨ ਦੀ ਵੀ ਲੋੜ ਹੈ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਅੱਜ ਲੋੜ ਹੈ ਕਿ ਸੰਸਥਾ ਬਾਰੇ ਹੋ ਰਹੀ ਇਕਪਾਸੜ ਜਾਂ ਬਿਨਾਂ ਤੱਥਾਂ ਦੀ ਬਿਆਨਬਾਜ਼ੀ ਦਾ ਜਵਾਬ ਸੰਜਮ ਅਤੇ ਤੱਥਾਂ ਨਾਲ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸੰਸਥਾ ਨੇ ਪੰਥਕ ਕਾਰਜਾਂ ਵਿਚ ਹਮੇਸ਼ਾ ਮੋਹਰੀ ਹੋ ਕੇ ਭੂਮਿਕਾ ਨਿਭਾਈ ਅਤੇ ਵਿਦਿਅਕ ਅਦਾਰਿਆਂ ਨੂੰ ਵੀ ਸਮੇਂ ਦਾ ਹਾਣੀ ਬਨਾਉਣ ਲਈ ਵੀ ਵੱਡੇ ਯਤਨ ਕੀਤੇ ਹਨ। ਅੱਜ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਲਗਾਤਾਰ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਇਕਜੁਟਤਾ ਨਾਲ ਜਵਾਬ ਦੇਣਾ ਬੇਹੱਦ ਜ਼ਰੂਰੀ ਹੈ।
ਇਸੇ ਦੌਰਾਨ ਸਕੱਤਰ ਵਿਦਿਆ ਇੰਜੀ: ਸੁਖਮਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਵਿਕਾਸ ਅਤੇ ਕਰਮਚਾਰੀਆਂ ਦੀ ਭਲਾਈ ਲਈ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਏ ਕਾਰਜ ਆਪਣੇ ਆਪ ਵਿਚ ਮਹੱਤਵਪੂਰਨ ਹਨ। ਵਿਦਿਅਕ ਅਦਾਰਿਆਂ ਨੂੰ ਮਜ਼ਬੂਤ ਕਰਨ, ਤਲਵੰਡੀ ਸਾਬੋ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਦਿਆਰਥੀਆਂ ਦੀ ਮੁਫ਼ਤ ਪੜ੍ਹਾਈ, ਮੁਕਾਬਲਾ ਪ੍ਰੀਖਿਆ ਦੀ ਤਿਆਰੀ ਲਈ ਨਿਸ਼ਚੈ ਅਕੈਡਮੀ ਦੀ ਸਥਾਪਨਾ ਵਰਗੇ ਫੈਸਲੇ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਦੀ ਦੇਣ ਹਨ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸਿੱਖ ਸੰਸਥਾ ਦੇ ਪੱਖ ਨੂੰ ਮਜ਼ਬੂਤੀ ਨਾਲ ਇਕਜੁਟ ਹੋ ਕੇ ਲੋਕਾਂ ਸਾਹਮਣੇ ਰੱਖਿਆ ਜਾਵੇ।
ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੀ ਵਿਦਿਅਕ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ, ਸਿੱਖ ਸਿਧਾਂਤਾਂ ਅਤੇ ਸਿੱਖ ਵਿਰਸੇ ਨਾਲ ਜੋੜਨ ਲਈ ਨਵੇਂ ਉਪਰਾਲੇ ਕਰਨ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਦਾਰਿਆਂ ਨੂੰ ਸਿੱਖ ਸਿਧਾਂਤ ਮਿਸ਼ਨ ਦਾ ਪ੍ਰਭਾਵਸ਼ਾਲੀ ਕੇਂਦਰ ਬਣਾਉਣ ਅਤੇ ਵਿਦਿਆਰਥੀਆਂ ਅੰਦਰ ਆਪਣੇ ਧਰਮ, ਵਿਰਸੇ ਅਤੇ ਕੌਮੀ ਸਰੋਕਾਰਾਂ ਪ੍ਰਤੀ ਚੇਤਨਾ ਪੈਦਾ ਕਰਨ ਦੀ ਲੋੜ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਮਾਣਮੱਤੀ ਇਤਿਹਾਸਕ ਸੰਸਥਾ ਹੈ, ਜਿਸ ਵੱਲੋਂ ਧਰਮ, ਸਿੱਖਿਆ, ਸਿਹਤ, ਸਿੱਖ ਵਿਰਸੇ ਦੀ ਸੰਭਾਲ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਲੰਮੇ ਸਮੇਂ ਤੋਂ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ  ਗੁਰਦਿਆਲ ਸਿੰਘ, ਪ੍ਰਿੰਸੀਪਲ ਰਾਜਨਮੋਲ ਕੌਰ, ਪ੍ਰਿੰਸੀਪਲ ਅਮਨਦੀਪ ਕੌਰ, ਪ੍ਰਿੰਸੀਪਲ ਗੁਰੀਤ ਕੌਰ, ਪ੍ਰਿੰਸੀਪਲ ਪ੍ਰਭਜੀਤ ਸਿੰਘ, ਪ੍ਰਿੰਸੀਪਲ ਗਗਨਪ੍ਰੀਤ ਕੌਰ, ਪ੍ਰਿੰਸੀਪਲ ਗੁਰਸ਼ਰਨ ਸਿੰਘ, ਪ੍ਰਿੰਸੀਪਲ ਹਰਜੀਤ ਕੌਰ, ਪ੍ਰਿੰਸੀਪਲ ਸਰਬਜੀਤ ਸਿੰਘ, ਪ੍ਰਿੰਸੀਪਲ ਹਰਪ੍ਰੀਤ ਕੌਰ, ਪ੍ਰਿੰਸੀਪਲ ਬਲਕਾਰ ਸਿੰਘ, ਪ੍ਰਿੰਸੀਪਲ ਰਮਨਦੀਪ ਕੌਰ, ਪ੍ਰਿੰਸੀਪਲ ਬਿਕਰਮਜੀਤ ਸਿੰਘ, ਪ੍ਰਿੰਸੀਪਲ ਮਮਤਾ ਕੌਰ, ਪ੍ਰਿੰਸੀਪਲ ਸ੍ਰੀਮਤੀ ਪੂਜਾ ਸ਼ਰਮਾ, ਪ੍ਰਿੰਸੀਪਲ ਕਿਰਨਦੀਪ ਕੌਰ, ਪ੍ਰਿੰਸੀਪਲ ਰੀਤਾ ਸੈਨੀ, ਪ੍ਰਿੰਸੀਪਲ ਕੁਲਵੰਤ ਸਿੰਘ, ਪ੍ਰਿੰਸੀਪਲ ਸੰਦੀਪ ਸਿੰਘ, ਪ੍ਰਿੰਸੀਪਲ ਬਿੰਦਰਪਾਲ ਕੌਰ, ਪ੍ਰਿੰਸੀਪਲ ਨਵਲੀਨ ਕੌਰ, ਪ੍ਰਿੰਸੀਪਲ ਕੰਵਲਜੀਤ ਕੌਰ, ਪ੍ਰਿੰਸੀਪਲ ਸਤਨਾਮ ਸਿੰਘ, ਪ੍ਰਿੰਸੀਪਲ ਪ੍ਰਮਿੰਦਰ ਕੌਰ, ਪ੍ਰਿੰਸੀਪਲ ਮਨੋਰਮਾ ਸਮਾਗ, ਪ੍ਰਿੰਸੀਪਲ ਰਣਜੀਤ ਸਿੰਘ, ਪ੍ਰਿੰਸੀਪਲ ਸਤਵਿੰਦਰ ਕੌਰ, ਪ੍ਰਿੰਸੀਪਲ ਜਸਵਿੰਦਰ ਸਿੰਘ, ਪ੍ਰਿੰਸੀਪਲ ਰਾਜਵਿੰਦਰ ਕੌਰ, ਪ੍ਰਿੰਸੀਪਲ ਕੁਲਦੀਪ ਸਿੰਘ, ਪ੍ਰਿੰਸੀਪਲ ਪਵਨਦੀਪ ਕੌਰ, ਪ੍ਰਿੰਸੀਪਲ ਗੁਰਮੀਤ ਸਿੰਘ, ਪ੍ਰਿੰਸੀਪਲ ਹਰਪ੍ਰੀਤ ਸਿੰਘ, ਪ੍ਰਿੰਸੀਪਲ ਪਰਮੀਤ ਕੌਰ, ਪ੍ਰਿੰਸੀਪਲ ਦਲਵਿੰਦਰ ਕੌਰ, ਪ੍ਰਿੰਸੀਪਲ ਰਾਜਵਿੰਦਰ ਕੌਰ, ਪ੍ਰਿੰਸੀਪਲ ਕੁਲਦੀਪ ਸਿੰਘ ਸਮੇਤ ਹੋਰ ਮੌਜੂਦ ਸਨ।
Punjab News: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਬੁੱਧਵਾਰ ਨੂੰ ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਅੱਠ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 15 ਗੈਰ-ਕਾਨੂੰਨੀ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਸਨ; ਉਹ ਉਨ੍ਹਾਂ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ਸਨ ਅਤੇ ਅੱਗੇ ਹੋਰ ਅਪਰਾਧੀਆਂ ਨੂੰ ਸਪਲਾਈ ਕਰਦੇ ਸਨ। ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਜਾਣਕਾਰੀ ਸਾਹਮਣੇ ਆਈ ਹੈ।
In a major breakthrough, Amritsar Commissionerate Police dismantles three illegal arms supply networks, apprehends 8 accused and recovers 15 illegal pistols, 15 live cartridges.
Preliminary investigation reveals that the accused were allegedly linked to foreign-based arms smugglers and were procuring illegal weapons for further distribution to criminal elements. Investigation has also revealed links of the accused with other associates involved in the illegal arms supply network.
Separate FIRs have been registered at PS Cantonment, PS Islamabad & PS Chheharta, Amritsar. Further investigation is underway to uncover the complete backward and forward linkages and identify other persons involved.
@PunjabPoliceInd remains committed to maintaining strict vigil against illegal arms trafficking and organised criminal networks and taking firm action against those involved in the illegal supply and circulation of weapons.
— DGP Punjab Police (@DGPPunjabPolice) October 7, 2026
ਪੁਲਿਸ ਨੇ ਕੈਂਟੋਨਮੈਂਟ, ਇਸਲਾਮਾਬਾਦ ਅਤੇ ਛੇਹਰਟਾ ਥਾਣਿਆਂ ਵਿੱਚ ਵੱਖ-ਵੱਖ ਐਫ.ਆਈ.ਆਰ. (FIRs) ਦਰਜ ਕੀਤੀਆਂ ਹਨ। ਫਿਲਹਾਲ ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਪੂਰੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ, ਨਾਲ ਹੀ ਹਥਿਆਰਾਂ ਦੀ ਸਪਲਾਈ ਲੜੀ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਵੀ ਜਾਰੀ ਹਨ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਉਨ੍ਹਾਂ ਦੀ ਕਾਰਵਾਈ ਜਾਰੀ ਰਹੇਗੀ।
ਅੰਮ੍ਰਿਤਸਰ- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ  ਕੁਲਵੰਤ ਸਿੰਘ ਮੰਨਣ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ  ਮੇਜਰ ਸਿੰਘ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ  ਦਲਵਿੰਦਰਜੀਤ ਸਿੰਘ, ਨਗਰ ਨਿਗਮ ਦੇ ਕਮਿਸ਼ਨ ਬਿਕਰਮਜੀਤ ਸਿੰਘ ਸ਼ੇਰਗਿੱਲ, ਐਸਡੀਐਮ  ਗੁਰਮੰਦਰ ਸਿੰਘ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ  ਜੈਇੰਦਰ ਸਿੰਘ, ਡੀਸੀਪੀ  ਰਵਿੰਦਰਪਾਲ ਸਿੰਘ, ਏਡੀਸੀਪੀ ਬੀਬੀ ਅਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਗੁਰੂ ਨਗਰੀ ਵਿਚ ਸਾਫ਼ ਸਫ਼ਾਈ, ਟ੍ਰੈਫ਼ਿਕ ਸਮੇਤ ਹੋਰ ਅਹਿਮ ਮਸਲਿਆਂ ਨੂੰ ਵਿਚਾਰਿਆ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ 2026 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਹਰ ਸਾਲ ਵਾਂਗ 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਤ ਕੀਤਾ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਈ ਇਸ ਇਤਿਹਾਸਕ ਨਗਰੀ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਭ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਹਰ ਸਾਲ ਪ੍ਰਸ਼ਾਸਨ ਵੱਲੋਂ ਵੱਡਾ ਸਹਿਯੋਗ ਪ੍ਰਾਪਤ ਹੁੰਦਾ ਹੈ ਅਤੇ ਇਸ ਵਾਰ ਵੀ ਸਾਂਝੇ ਤੌਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।
ਇਸ ਦੌਰਾਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ  ਦਲਵਿੰਦਰਜੀਤ ਸਿੰਘ ਤੇ ਨਗਰ ਨਿਗਮ ਦੇ ਕਮਿਸ਼ਨ  ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਆਪਣੇ ਜ਼ੁੰਮੇ ਲੱਗੀ ਹਰ ਸੇਵਾ ਤਨਦੇਹੀ ਨਾਲ ਨਿਭਾਈ ਜਾਵੇਗੀ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਧਰ ’ਤੇ ਸਹਿਯੋਗ ਕੀਤਾ ਜਾਵੇਗਾ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੇ ਆਪਣੀ ਨਵੀਂ ਜ਼ਿੰਮੇਵਾਰੀ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਡਾ. ਮਨਮੋਹਨ ਸਿੰਘ ਦੀ ਧਰਮਪਤਨੀ (ਮਿਸੀਜ਼ ਮਨਮੋਹਨ ਸਿੰਘ) ਤੋਂ ਆਸ਼ੀਰਵਾਦ ਲਿਆ।
ਡਾ. ਮਨਮੋਹਨ ਸਿੰਘ ਜੀ ਪੰਜਾਬੀਅਤ, ਸਿੱਖੀ ਅਤੇ ਦੇਸ਼ ਦੇ ਅਜਿਹੇ ਮਹਾਨ ਸਤੰਭ (ਸਟਾਲਵਰਟ) ਹਨ, ਜਿਨ੍ਹਾਂ ਨੇ ਨਾ ਸਿਰਫ਼ ਆਰਥਿਕ ਤੌਰ 'ਤੇ ਦੇਸ਼ ਨੂੰ ਨਵੀਆਂ ਬੁਲੰਦੀਆਂ 'ਤੇ ਪਹੁੰਚਾਇਆ, ਬਲਕਿ ਇਮਾਨਦਾਰੀ ਅਤੇ ਇਨਸਾਨੀਅਤ ਦੀ ਇੱਕ ਮਿਸਾਲ ਕਾਇਮ ਕੀਤੀ। ਮੈਨੂੰ ਲੱਗਦਾ ਸੀ ਕਿ ਆਪਣੀ ਨਵੀਂ ਪਾਰਟੀ ਜ਼ਿੰਮੇਵਾਰੀ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਪਰਿਵਾਰ ਦਾ ਆਸ਼ੀਰਵਾਦ ਲੈ ਕੇ ਅੱਗੇ ਵਧਿਆ ਜਾਵੇ। ਡਾ. ਮਨਮੋਹਨ ਸਿੰਘ ਜੀ ਨੇ ਦੇਸ਼ ਵਿੱਚ ਜਿਹੜੀਆਂ ਸੰਸਥਾਵਾਂ ਖੜ੍ਹੀਆਂ ਕੀਤੀਆਂ ਸਨ, ਅੱਜ ਦੇ ਰਾਜਨੀਤਿਕ ਪ੍ਰਬੰਧ ਨੇ ਉਨ੍ਹਾਂ ਨੂੰ ਕਮਜ਼ੋਰ ਕਰ ਦਿੱਤਾ ਹੈ। ਸਾਡਾ ਮਕਸਦ ਉਸੇ ਭਾਵਨਾ (Spirit) ਨੂੰ ਪੰਜਾਬ ਅਤੇ ਦੇਸ਼ ਵਿੱਚ ਮੁੜ ਸੁਰਜੀਤ ਕਰਨਾ ਹੈ ਤਾਂ ਜੋ ਪੰਜਾਬ ਤਰੱਕੀ ਦੇ ਰਾਹ 'ਤੇ ਅੱਗੇ ਵਧ ਸਕੇ।
ਅਮ੍ਰਿਤਸਰ ਘਟਨਾ ਅਤੇ ਲਾਅ ਐਂਡ ਆਰਡਰ 'ਤੇ ਘੇਰਿਆ
ਅੰਮ੍ਰਿਤਸਰ ਵਿੱਚ ਹੋਈ ਹੱਤਿਆ ਦੀ ਘਟਨਾ ਅਤੇ ਗੈਂਗਸਟਰਾਂ ਵੱਲੋਂ ਜ਼ਿੰਮੇਵਾਰੀ ਲਏ ਜਾਣ ਦੇ ਸਵਾਲ 'ਤੇ ਬੋਲਦਿਆਂ ਪ੍ਰਗਟ ਸਿੰਘ ਨੇ ਮੌਜੂਦਾ ਸਰਕਾਰ ਅਤੇ ਪੰਜਾਬ ਪੁਲਿਸ ਦੀ ਅਗਵਾਈ 'ਤੇ ਸਵਾਲ ਚੁੱਕੇ।
ਜਦੋਂ ਸੰਸਥਾਵਾਂ ਢਹਿ-ਢੇਰੀ ਹੋ ਜਾਂਦੀਆਂ ਹਨ, ਤਾਂ ਅਜਿਹੇ ਹਾਲਾਤ ਪੈਦਾ ਹੁੰਦੇ ਹਨ। ਪੰਜਾਬ ਪੁਲਿਸ ਬਹੁਤ ਸਮਰੱਥ ਹੈ, ਪਰ ਮੌਜੂਦਾ ਸਿਆਸੀ ਅਤੇ ਪੁਲਿਸ ਲੀਡਰਸ਼ਿਪ ਦੀ ਘਾਟ ਕਾਰਨ ਸਥਿਤੀ ਨੂੰ ਪੇਸ਼ੇਵਰ ਤਰੀਕੇ ਨਾਲ ਨਹੀਂ ਸੰਭਾਲਿਆ ਜਾ ਰਿਹਾ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੀਡਰਸ਼ਿਪ ਦੇ ਸਿਸਟਮ ਨੂੰ ਖ਼ਤਮ ਕਰ ਦਿੱਤਾ ਹੈ, ਜਿਸ ਦਾ ਸਭ ਤੋਂ ਵੱਡਾ ਨੁਕਸਾਨ ਸੂਬੇ ਨੂੰ ਹੋ ਰਿਹਾ ਹੈ। ਪੰਜਾਬ ਦਾ ਚਰਿੱਤਰ ਅਤੇ ਪੰਜਾਬੀਅਤ ਅਜਿਹੀ ਹੈ ਜੋ ਨਾ ਤਾਂ ਧਾੜਵੀਆਂ ਨੂੰ ਪਸੰਦ ਕਰਦੀ ਹੈ ਅਤੇ ਨਾ ਹੀ ਨਫ਼ਰਤ ਫੈਲਾਉਣ ਵਾਲਿਆਂ ਨੂੰ। ਆਉਣ ਵਾਲੇ ਸਮੇਂ ਵਿੱਚ ਅਸੀਂ ਪੰਜਾਬ ਦੇ ਵੱਕਾਰ ਅਤੇ ਸ਼ਾਨ ਨੂੰ ਮੁੜ ਬਹਾਲ ਕਰਾਂਗੇ।
Punjab News: ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਨੇ ਇੱਕ ਵਾਰ ਫਿਰ ਪੰਜਾਬ ‘ਚ ਚਰਚਿਤ ਚਿਹਰਿਆਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। 3 ਅਕਤੂਬਰ 2026 ਨੂੰ ਲੋਹਾਰਕਾ ਰੋਡ ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਮੈਡ ਸੰਧੂ ਤੇ ਗੋਲੀਆਂ ਚਲਾਈਆਂ। ਹਸਪਤਾਲ ‘ਚ ਉਨ੍ਹਾਂ ਦੀ ਮੌਤ ਹੋ ਗਈ।
ਮੈਡ ਸੰਧੂ ਦੇ ਕਤਲ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋਣ ਲੱਗੀ, ਜਿਸ ‘ਚ ਇਸ ਕਤਲ ਦੀ ਜ਼ਿਮੇਮਵਾਰੀ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਵੱਲੋਂ ਲਏ ਜਾਣ ਦਾ ਦਾਅਵਾ ਕੀਤਾ ਗਿਆ।
ਮੈਡ ਸੰਧੂ ਦੇ ਕਤਲ ਨੇ ਲੋਕਾਂ ਨੂੰ ਕਮਲ ਕੌਰ ਭਾਬੀ, ਮਨਜੀਤ ਕੌਰ, ਸੰਦੀਪ ਨੰਗਲ ਅੰਬੀਆਂ, ਰਾਣਾ ਬਲਾਚੌਰੀਆ, ਸਿੱਧੂ ਮੂਸੇਵਾਲਾ ਅਤੇ ਅਮਰ ਸਿੰਘ ਚਮਕੀਲਾ ਵਰਗੇ ਮਾਮਲਿਆਂ ਦੀ ਯਾਦ ਦਿਵਾ ਦਿੱਤੀ ਹੈ। ਹਾਲਾਂਕਿ ਇਨ੍ਹਾਂ ਸਾਰੀਆਂ ਘਟਨਾਵਾਂ ਦੀ ਪਿਛੋਕੜ ਅਤੇ ਕਾਰਨ ਵੱਖ-ਵੱਖ ਰਹੇ ਹਨ, ਪਰ ਇਨ੍ਹਾਂ ਮਾਮਲਿਆਂ ਵਿੱਚ ਇੱਕ ਗੱਲ ਸਾਂਝੀ ਰਹੀ ਕਿ ਇਹ ਸਾਰੇ ਆਪਣੇ-ਆਪਣੇ ਖੇਤਰਾਂ ‘ਚ ਚਰਚਿਤ ਨਾਮ ਸਨ।
ਮੈਡ ਸੰਧੂ- ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ
ਮੈਡ ਸੰਧੂ, ਜਿਨ੍ਹਾਂ ਦਾ ਅਸਲ ਨਾਮ ਮਧੂਸੁਦਨ ਸੰਧੂ ਦੱਸਿਆ ਜਾਂਦੇ ਹੈ, ਅੰਮ੍ਰਿਤਸਰ ਦੇ ਜਾਣੇ-ਪਛਾਣੇ LGBTQ ਸੋਸ਼ਲ ਮੀਡੀਆ ਇਨਫਲੂਐਂਸਰ ਤੇ ਮੇਕਅੱਪ ਆਰਟਿਸਟ ਸਨ। ਉਨ੍ਹਾਂ ਦੇ ਇੰਸਟਾਗ੍ਰਾਮ ਤੇ 2 ਲੱਖ ਤੋਂ ਵੱਧ ਫਾਲੋਅਰ ਸਨ ਤੇ ਉਹ ਸੈਲੂਨ ਤੇ ਬਿਊਟੀ ਅਕੈਡਮੀਆਂ ਵੀ ਚਲਾਉਂਦੇ ਸਨ।
3 ਅਕਤੂਬਰ ਨੂੰ ਉਨ੍ਹਾਂ ਤੇ ਗੋਲੀਆਂ ਚਲਾਈਆਂ ਗਈਆਂ। ਕੁਝ ਮਹੀਨੇ ਪਹਿਲਾਂ ਉਨ੍ਹਾਂ ਦਾ ਸੋਸ਼ਲ ਮੀਡੀਆ ਕੰਟੈਂਟ ਨੂੰ ਲੈ ਕੇ ਵਿਵਾਦ ਵੀ ਸਾਹਮਣੇ ਆਇਆ ਸੀ। ਇਸ ਤੋਂ ਇਲਾਵਾ ਵੱਖ-ਵੱਖ ਵਿਵਾਦ ਕਰਕੇ ਉਹ ਚਰਚਾ ‘ਚ ਰਹਿੰਦੇ ਸਨ।
ਕਮਲ ਕੌਰ ਭਾਬੀ- ਕੰਟੈਂਟ ਨੂੰ ਲੈ ਕੇ ਵਿਵਾਦ ਤੋਂ ਕਤਲ ਤੱਕ
2025 ‘ਚ ਪੰਜਾਬ ਦੀ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ਕਤਲ ਹੋਇਆ ਸੀ। ਉਨ੍ਹਾਂ ਦੀ ਲਾਸ਼ ਬਠਿੰਡਾ ‘ਚ ਇੱਕ ਕਾਰ ‘ਚੋਂ ਮਿਲੀ ਸੀ। ਪੁਲਿਸ ਮੁਤਾਬਕ ਮੌਤ ਗਲਾ ਘੁੱਟਣ ਕਾਰਨ ਹੋਈ ਸੀ। ਇਸ ਮਾਮਲੇ ‘ਚ ਕੁਝ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬਾਅਦ ‘ਚ ਭਗੌੜਾ ਕਰਾਰ ਦਿੱਤਾ ਗਿਆ ਸੀ। ਬਾਅਦ ‘ਚ ਉਸ ਨੂੰ ਯੂਏਈ ਤੋਂ ਭਾਰਤ ਲਿਆਂਦਾ ਗਿਆ ਸੀ। ਇਸ ਮਾਮਲੇ ‘ਚ ਪੁਲਿਸ ਜਾਂਚ ਦੌਰਾਨ ਕਥਿਤ ਤੌਰ ਤੇ ਕੰਚਨ ਕੁਮਾਰੀ ਦੇ ਸੋਸ਼ਲ ਮੀਡੀਆ ਕੰਟੈਂਟ ਤੇ ਉਸ ਨਾਲ ਜੁੜੇ ਵਿਵਾਦ ਨੂੰ ਵੀ ਜਾਂਚ ਦਾ ਹਿੱਸਾ ਬਣਾਇਆ ਗਿਆ ਸੀ।
ਮਨਜੀਤ ਕੌਰ- ਅਗਵਾ, ਹਮਲਾ ਤੇ ਫਿਰ ਮੌਤ
ਇਸੇ ਸਾਲ, 2026 ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ ਦੀ ਮੌਤ ਦਾ ਮਾਮਲਾ ਵੀ ਸਾਹਮਣੇ ਆਇਆ। ਪਰਿਵਾਰ ਦੇ ਇਲਜ਼ਾਮਾਂ ਮੁਤਾਬਕ ਉਨ੍ਹਾਂ ਨੂੰ ਕਥਿਤ ਤੌਰ ਤੇ ਅਗਵਾ ਕਰਕੇ ਹਮਲਾ ਕੀਤਾ ਗਿਆ ਤੇ ਬਾਅਦ ‘ਚ ਅੱਗ ਲਗਾ ਦਿੱਤੀ ਗਈ। ਗੰਭੀਰ ਰੂਪ ‘ਚ ਝੁਲਸਣ ਤੋਂ ਬਾਅਦ ਚੰਡੀਗੜ੍ਹ ਦੇ ਹਸਪਤਾਲ ‘ਚ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਘਟਨਾ ਦੀ ਕੜੀ ਜੋੜਨ ਲਈ CCTV ਤੇ ਹੋਰ ਸਬੂਤਾਂ ਦੀ ਜਾਂਚ ਕੀਤੀ। ਇਸ ਮਾਮਲੇ ਦੀ ਜਾਂਚ ਜਾਰੀ ਹੈ।
ਚੀਨੀ ਕੁੱਬਾਹੇੜੀ- ਜ਼ਮੀਨੀ ਵਿਵਾਦ ਤੋਂ ਕਾਂਟਰੈਕਟ ਕਿਲਿੰਗ ਤੱਕ
2026 ‘ਚ ਚੰਡੀਗੜ੍ਹ ਦੇ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਉਰਫ਼ ਚੀਨੀ ਕੁੱਬਾਹੇੜੀ ਦਾ ਸੈਕਟਰ-9 ਦੇ ਇੱਕ ਜਿਮ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਜਾਂਚ ਮੁਤਾਬਕ ਮਾਮਲਾ ਨਿਊ ਚੰਡੀਗੜ੍ਹ ਦੀ ਜਾਇਦਾਦ ਨਾਲ ਜੁੜੇ ਵਿਵਾਦ ਤੱਕ ਪਹੁੰਚਿਆ। ਜਾਂਚ ‘ਚ ਇਲਜ਼ਾਮ ਲਗਾਇਆ ਗਿਆ ਕਿ ਅਮਰੀਨ ਨਾਮ ਦੀ ਮਹਿਲਾ ਨੇ ਕਥਿਤ ਤੌਰ ਤੇ ਗੈਂਗਸਟਰ ਲੱਕੀ ਪਟਿਆਲ ਨਾਲ ਸੰਪਰਕ ਕਰਕੇ ਕਤਲ ਦੀ ਸਾਜ਼ਿਸ਼ ਰਚੀ।
ਰਾਣਾ ਬਲਾਚੌਰੀਆ- ਕਬੱਡੀ ਦੇ ਮੈਦਾਨ ਚ ਗੋਲੀਆਂ
ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਕਬੱਡੀ ਨਾਲ ਜੁੜੇ ਪ੍ਰਮੋਟਰ ਸਨ। ਦਸੰਬਰ 2025 ‘ਚ ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਟੂਰਨਾਮੈਂਟ ਦੌਰਾਨ ਉਨ੍ਹਾਂ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਸ਼ੁਰੂਆਤੀ ਜਾਂਚ ‘ਚ ਕਤਲ ਨੂੰ ਕਬੱਡੀ ਟੂਰਨਾਮੈਂਟਾਂ ‘ਤੇ ਕੰਟਰੋਲ ਤੇ ਦਬਦਬੇ ਦੀ ਕਥਿਤ ਲੜਾਈ ਨਾਲ ਜੋੜਿਆ ਸੀ। ਬਾਅਦ ‘ਚ ਕਈ ਸ਼ੂਟਰ ਤੇ ਸਹਿਯੋਗੀ ਗ੍ਰਿਫ਼ਤਾਰ ਕੀਤੇ ਗਏ। ਇੱਕ ਸੋਸ਼ਲ ਮੀਡੀਆ ਪੋਸਟ ‘ਚ ਕਤਲ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਦੱਸਣ ਦਾ ਦਾਅਵਾ ਵੀ ਕੀਤਾ ਗਿਆ ਸੀ।
ਸਿੱਧੂ ਮੂਸੇਵਾਲਾ- ਪੰਜਾਬ ਦਾ ਸਭ ਤੋਂ ਚਰਚਿਤ ਕਤਲ
29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਨਸਾ ਜ਼ਿਲ੍ਹੇ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜਾਂਚ ‘ਚ ਗੈਂਗਸਟਰ ਨੈੱਟਵਰਕ, ਸ਼ੂਟਰਾਂ ਤੇ ਕਥਿਤ ਸਾਜ਼ਿਸ਼ਕਰਤਾਵਾਂ ਦੇ ਨਾਮ ਸਾਹਮਣੇ ਆਏ। 2026 ‘ਚ ਵੀ ਇਹ ਕੇਸ ਅਦਾਲਤੀ ਕਾਰਵਾਈ ਤੇ ਜਾਂਚ ਪ੍ਰਕਿਰਿਆ ਚਰਚਾ ‘ਚ ਹੈ।
ਸੰਦੀਪ ਨੰਗਲ ਅੰਬੀਆਂ- ਕਬੱਡੀ ਜਗਤ ਦਾ ਵੱਡਾ ਘਾਟਾ
ਪੰਜਾਬ ‘ਚ ਚਰਚਿਤ ਕਤਲਾਂ ‘ਚ ਸੰਦੀਪ ਨੰਗਲ ਅੰਬੀਆਂ ਦਾ ਨਾਮ ਵੀ ਮਹੱਤਵਪੂਰਨ ਹੈ। ਮਾਰਚ 2022 ‘ਚ ਜਲੰਧਰ ਦੇ ਮੱਲੀਆਂ ਖੁਰਦ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਉਨ੍ਹਾਂ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ। ਬਾਅਦ ਦੀਆਂ ਜਾਂਚਾਂ ‘ਚ ਕਬੱਡੀ ਨਾਲ ਜੁੜੀਆਂ ਐਸੋਸੀਏਸ਼ਨਾਂ ਤੇ ਟੂਰਨਾਮੈਂਟਾਂ ਦੇ ਕੰਟਰੋਲ ਨੂੰ ਲੈ ਕੇ ਕਥਿਤ ਰੰਜਿਸ਼ ਦਾ ਐਂਗਲ ਸਾਹਮਣੇ ਆਇਆ।
ਅਮਰ ਸਿੰਘ ਚਮਕੀਲਾ- 1988 ਦਾ ਅਣਸੁਲਝਿਆ ਕਤਲ
ਅੱਜ ਤੋਂ ਕਈ ਦਹਾਕੇ ਪਹਿਲਾਂ ਅਮਰ ਸਿੰਘ ਚਮਕੀਲਾ ਤੇ ਉਨ੍ਹਾਂ ਦੀ ਪਤਨੀ ਅਮਰਜੋਤ ਦਾ 8 ਮਾਰਚ 1988 ਨੂੰ ਮਹਿਸਮਪੁਰ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ‘ਚ ਕਈ ਚਰਚਾਵਾਂ ਸਾਹਮਣੇ ਆਈਆਂ, ਪਰ ਮਾਮਲਾ ਅੱਜ ਤੱਕ ਅਣਸੁਲਝਿਆ ਮੰਨਿਆ ਜਾਂਦਾ ਹੈ ਅਤੇ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਚਮਕੀਲਾ ਦੇ ਗੀਤਾਂ ਤੇ ਉਨ੍ਹਾਂ ਦੇ ਵਿਵਾਦਿਤ ਕੰਟੈਂਟ ਨੂੰ ਲੈ ਕੇ ਵੱਖ-ਵੱਖ ਦਾਅਵੇ ਕੀਤੇ ਜਾਂਦੇ ਰਹੇ ਹਨ।
ਧਮਕੀਆਂ ਤੇ ਗੋਲੀਬਾਰੀ ਤੱਕ…
ਪੰਜਾਬ ‘ਚ ਕਈ ਚਰਚਿਤ ਚਿਹਰਿਆਂ ਨੂੰ ਵੀ ਧਮਕੀਆਂ ਮਿਲਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਪੰਜਾਬੀ ਸਿੰਗਰ ਗੁਲਾਬ ਸਿੱਧੂ ਨੂੰ ਪਹਿਲਾਂ ਧਮਕੀਆਂ ਮਿਲਣ ਤੋਂ ਬਾਅਦ 2026 ‘ਚ ਉਨ੍ਹਾਂ ਦੇ ਬਰਨਾਲਾ ਸਥਿਤ ਘਰ ਤੇ ਗੋਲੀਆਂ ਵੀ ਚਲਾਈਆਂ ਗਈਆਂ। ਮਸ਼ਹੂਰ ਸਿੰਗਰ ਕਰਨ ਔਜਲਾ ਕੈਨੇਡਾ ਵਾਲੇ ਘਰ ‘ਤੇ ਗੋਲੀਬਾਰੀ ਦੀ ਘਟਨਾ ਦਾ ਜ਼ਿਕਰ ਕਰ ਚੁੱਕੇ ਹਨ। ਕਪਿਲ ਸ਼ਰਮਾ ਦੇ ਕੈਨੇਡਾ ਵਾਲੇ ‘ਕੈਪਸ ਕੈਫੇ’ ‘ਤੇ ਗੋਲੀਬਾਰੀ ਦੀਆਂ ਘਟਨਾਵਾਂ ਕਾਫ਼ੀ ਚਰਚਾਵਾਂ ‘ਚ ਰਹੀਆਂ। ਧਮਕੀਆਂ ਤੇ ਗੋਲੀਬਾਰੀ ਦੀਆਂ ਘਟਨਾਵਾਂ ਦੀ ਇਹ ਲਿਸਟ ਕਾਫ਼ੀ ਲੰਬੀ ਹੈ।
ਇਸੇ ਤਰ੍ਹਾਂ ਕਮਲ ਕੌਰ ਭਾਬੀ ਦੇ ਕਤਲ ਤੋਂ ਬਾਅਦ ਇਨਫਲੂਐਂਸਰ ਦੀਪਿਕਾ ਲੁਥਰਾ ਤੇ ਪ੍ਰੀਤ ਜੱਟੀ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਚਰਚਿਤ ਚਿਹਰਿਆਂ ਨੂੰ ਵੀ ਸਮੇਂ-ਸਮੇਂ ਤੇ ਧਮਕੀਆਂ ਜਾਂ ਹਮਲਿਆਂ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਨੇ ਜਨਤਕ ਸ਼ਖਸੀਅਤਾਂ ਦੀ ਸੁਰੱਖਿਆ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
Mad Sandhu Murder: ਸੋਸ਼ਲ ਮੀਡੀਆ ਇਨਫਲੂਐਂਸਰ ਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗੋਲਡੀ ਢਿੱਲੋਂ ਅਤੇ ਜੱਗਾ ਤਰਨ ਤਾਰਨ ਨੇ ਮੈਡ ਸੰਧੂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਇਸ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ ਗਿਆ ਹੈ ਕਿ ਰਣਜੀਤ ਐਵੇਨਿਊ ਵਿੱਚ ਮੈਡ ਸੰਧੂ ਦੇ ਹੋਏ ਕਤਲ ਦੀ ਜ਼ਿੰਮੇਵਾਰੀ ਗੋਲਡੀ ਢਿੱਲੋਂ ਅਤੇ ਜੱਗਾ ਤਰਨ ਤਾਰਨ ਲੈਂਦੇ ਹਨ। ਪੋਸਟ ਵਿੱਚ ਅੱਗੇ ਨੌਜਵਾਨ ਪੀੜ੍ਹੀ ਨੂੰ ਲੈ ਕੇ ਵੀ ਕੁਝ ਟਿੱਪਣੀਆਂ ਕੀਤੀਆਂ ਗਈਆਂ ਹਨ। ਹਾਲਾਂਕਿ ਇਸ ਪੋਸਟ ਦੀ ਪ੍ਰਮਾਣਿਕਤਾ ਅਤੇ ਇਸ ਵਿੱਚ ਕੀਤੇ ਦਾਅਵੇ ਦੀ ਪੁਲਿਸ ਵੱਲੋਂ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।
ਇਸ ਘਟਨਾ ਤੋਂ ਤੁਰੰਤ ਬਾਅਦ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਮੈਡ ਸੰਧੂ ਸੜਕ ਉੱਤੇ ਖੂਨ ਨਾਲ ਲਥਪਥ ਦਿਖਾਈ ਦੇ ਰਿਹਾ ਸੀ।
ਇਸ ਹਮਲੇ ਪਿੱਛੇ ਪੁਰਾਣੀ ਰੰਜਿਸ਼ ਦੀ ਸ਼ੰਕਾ ਜਤਾਈ ਜਾ ਰਹੀ ਹੈ। ਮੈਡ ਸੰਧੂ ਦਾ ਤਿੰਨ ਮਹੀਨੇ ਪਹਿਲਾਂ ਨਿਹੰਗ ਸਿੰਘ ਨਾਲ ਵਿਵਾਦ ਹੋਇਆ ਸੀ। ਉਸ ਸਮੇਂ ਨਿਹੰਗ ਵੱਲੋਂ ਉਸ ਦੇ ਪਹਿਰਾਵੇ, ਸੋਸ਼ਲ ਮੀਡੀਆ ਗਤੀਵਿਧੀਆਂ ਅਤੇ ਪੁਰਾਣੀਆਂ ਵੀਡੀਓਜ਼ 'ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਇਸ ਤੋਂ ਦੂਰ ਰਹਿਣ ਦੀ ਚਿਤਾਵਨੀ ਦਿੱਤੀ ਸੀ। ਹਾਲਾਂਕਿ ਉਸ ਦੌਰਾਨ ਮੈਡ ਸੰਧੂ ਨੇ ਕਿਹਾ ਸੀ ਕਿ ਉਹ ਅਜਿਹਾ ਨਹੀਂ ਕਰੇਗਾ। ਇਸ ਤੋਂ ਬਾਅਦ ਵੀ ਉਸ ਦੀਆਂ ਪੁਰਾਣੀਆਂ ਵੀਡੀਓਜ਼ ਸ਼ੇਅਰ ਕਰਕੇ ਵਿਵਾਦ ਖੜ੍ਹਾ ਕੀਤਾ ਗਿਆ ਸੀ।
ਮੈਡ ਸੰਧੂ ਪੰਜਾਬੀ ਸੋਸ਼ਲ ਮੀਡੀਆ ’ਤੇ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਵਜੋਂ ਜਾਣਿਆ ਜਾਂਦਾ ਹੈ। ਉਸ ਦਾ ਇੰਸਟਾਗ੍ਰਾਮ ਖਾਤਾ @its_madsandhuofficial ਹੈ। ਉਸ ਦੇ ਪ੍ਰੋਫਾਈਲ ’ਤੇ ਉਹ ਆਪਣੇ ਆਪ ਨੂੰ ਮੇਕਅੱਪ ਆਰਟਿਸਟ, ਉਦਯੋਗਪਤੀ, ਕਲਾਕਾਰ ਅਤੇ ਇਨਫਲੂਐਂਸਰ ਦੱਸਦਾ ਹੈ। ਉਹ Manelane Unisex Salon ਦਾ ਸੰਸਥਾਪਕ ਵੀ ਦੱਸਿਆ ਗਿਆ ਹੈ। ਉਸ ਦੇ ਇੰਸਟਾਗ੍ਰਾਮ ’ਤੇ 2.2 ਲੱਖ ਤੋਂ ਵੱਧ ਫਾਲੋਅਰ ਹਨ। ਸੋਸ਼ਲ ਮੀਡੀਆ ਵਿਸ਼ਲੇਸ਼ਣ ਵਾਲੇ ਸਰੋਤ ਮੁਤਾਬਕ ਉਸ ਦੀਆਂ ਕੁਝ ਰੀਲਾਂ ਨੂੰ ਲੱਖਾਂ ਵਿਊਜ਼ ਮਿਲੇ ਹਨ, ਜਿਸ ਤੋਂ ਉਸ ਦੀ ਸੋਸ਼ਲ ਮੀਡੀਆ ਪਹੁੰਚ ਦਾ ਅੰਦਾਜ਼ਾ ਲੱਗਦਾ ਹੈ। ਮੈਡ ਸੰਧੂ ਪੌਡਕਾਸਟਾਂ ਵਿੱਚ ਵੀ ਨਜ਼ਰ ਆ ਚੁੱਕਾ ਹੈ। 2024 ਦੇ ਇੱਕ ਪੌਡਕਾਸਟ ਵਿੱਚ ਉਸ ਦੀ ਸ਼ਮੂਲੀਅਤ ਦਰਜ ਹੈ, ਜਦਕਿ 2026 ਵਿੱਚ ਉਸ ਨੂੰ ਲੈ ਕੇ ਇੱਕ ਹੋਰ ਪੌਡਕਾਸਟ ਐਪੀਸੋਡ ਵੀ ਜਾਰੀ ਹੋਇਆ।
ਜੁਲਾਈ 2026 ਵਿੱਚ ਉਸ ਦੀਆਂ ਸੋਸ਼ਲ ਮੀਡੀਆ ਸਰਗਰਮੀਆਂ ਨੂੰ ਲੈ ਕੇ ਇੱਕ ਆਡੀਓ-ਵੀਡੀਓ ਵਿਵਾਦ ਵੀ ਚਰਚਾ ਵਿੱਚ ਆਇਆ ਸੀ। ਇਸ ਮਾਮਲੇ ਵਿੱਚ ਕਿਹਾ ਸੀ ਕਿ ਉਸ ਦੀਆਂ ਪੁਰਾਣੀਆਂ ਵੀਡੀਓਜ਼ ਮੁੜ ਸਾਂਝੀਆਂ ਕਰਕੇ ਬੇਲੋੜਾ ਵਿਵਾਦ ਖੜ੍ਹਾ ਕੀਤਾ ਜਾ ਰਿਹਾ ਹੈ।
Punjab News: ਅੰਮ੍ਰਿਤਸਰ ਵਿੱਚ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਸ਼ਨੀਵਾਰ ਨੂੰ ਬਹਿਰੀਨ ਦੀ ਇੱਕ ਔਰਤ ਨਾਲ ਜੁੜੀ ਵਾਇਰਲ ਆਡੀਓ ਕਲਿੱਪ ਬਾਰੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਜੋ ਆਡੀਓ ਫੈਲਾਈ ਜਾ ਰਹੀ ਹੈ ਅਤੇ ਉਨ੍ਹਾਂ ਨਾਲ ਜੋੜੀ ਜਾ ਰਹੀ ਹੈ ਉਹ AI (ਆਰਟੀਫੀਸ਼ੀਅਲ ਇੰਟੈਲੀਜੈਂਸ) ਤਕਨੀਕ ਦੀ ਵਰਤੋਂ ਕਰਕੇ ਬਣਾਈ ਗਈ ਅਤੇ ਤੋੜ-ਮਰੋੜ ਕੇ ਪੇਸ਼ ਕੀਤੀ ਗਈ ਸੀ।
ਵਲਟੋਹਾ ਨੇ ਕਿਹਾ ਕਿ ਨਾ ਤਾਂ ਉਹ ਉਸ ਔਰਤ ਨੂੰ ਕਦੇ ਮਿਲੇ ਸਨ ਅਤੇ ਨਾ ਹੀ ਉਨ੍ਹਾਂ ਨੇ ਵਾਇਰਲ ਆਡੀਓ ਵਿੱਚ ਦੱਸੇ ਗਏ ਕਥਿਤ ਸੰਵਾਦ ਕੀਤੇ ਸਨ। ਉਨ੍ਹਾਂ ਨੇ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੀ ਮੰਗ ਕੀਤੀ। ਵਲਟੋਹਾ ਨੇ ਦੋਸ਼ ਲਾਇਆ ਕਿ ਸਰਕਾਰ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ ਤਾਂ ਜੋ ਪੰਜਾਬ ਦੇ ਗੰਭੀਰ ਮੁੱਦਿਆਂ, ਜਿਵੇਂ ਕਿ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ, ਕਿਸਾਨਾਂ ਅਤੇ ਮੁਲਾਜ਼ਮਾਂ ਦੇ ਰੋਸ ਪ੍ਰਦਰਸ਼ਨ, ਕਾਨੂੰਨ-ਵਿਵਸਥਾ ਦੀਆਂ ਸਮੱਸਿਆਵਾਂ ਅਤੇ ਫਿਰੌਤੀ ਦੇ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਇਆ ਜਾ ਸਕੇ।
ਵਲਟੋਹਾ ਅਨੁਸਾਰ, ਬਹਿਰੀਨ ਦੀ ਰਹਿਣ ਵਾਲੀ ਉਸ ਔਰਤ ਨੇ ਉਨ੍ਹਾਂ ਨਾਲ ਉਦੋਂ ਸੰਪਰਕ ਕੀਤਾ ਸੀ ਜਦੋਂ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਸਬੰਧਤ ਕੁਝ ਮਾਮਲੇ ਜਨਤਕ ਕਰਨੇ ਸ਼ੁਰੂ ਕੀਤੇ ਸਨ। ਉਸ ਔਰਤ ਨੇ ਉਨ੍ਹਾਂ ਨੂੰ ਗਿਆਨੀ ਹਰਪ੍ਰੀਤ ਸਿੰਘ ਦੀ ਬਹਿਰੀਨ ਫੇਰੀ ਅਤੇ ਪ੍ਰੋਫੈਸਰ ਰਮਨਦੀਪ ਕੌਰ ਨਾਲ ਸਬੰਧਤ ਤਸਵੀਰਾਂ ਭੇਜੀਆਂ ਸਨ। ਵਲਟੋਹਾ ਨੇ ਦੱਸਿਆ ਕਿ ਹਾਲਾਂਕਿ ਉਨ੍ਹਾਂ ਨੇ ਉਸ ਔਰਤ ਨਾਲ ਕੁਝ ਵਾਰ ਗੱਲਬਾਤ ਕੀਤੀ ਸੀ, ਪਰ ਬਾਅਦ ਵਿੱਚ ਉਨ੍ਹਾਂ ਨੇ ਉਸ ਤੋਂ ਦੂਰੀ ਬਣਾ ਲਈ ਸੀ।
ਉਨ੍ਹਾਂ ਦੱਸਿਆ ਕਿ ਜਦੋਂ ਉਹ ਔਰਤ ਜੂਨ ਵਿੱਚ ਅੰਮ੍ਰਿਤਸਰ ਆਈ ਸੀ, ਤਾਂ ਉਸਨੇ ਉਨ੍ਹਾਂ ਨੂੰ ਫੋਨ ਕਰਕੇ ਕਿਹਾ ਕਿ ਉਹ ਤਿੰਨ ਦਿਨਾਂ ਤੋਂ ਹਰਗੋਬਿੰਦ ਨਿਵਾਸ ਵਿਖੇ ਰਹਿ ਰਹੀ ਹੈ ਅਤੇ ਉਸਨੂੰ ਕਿਰਾਇਆ ਦੇਣਾ ਪੈ ਰਿਹਾ ਹੈ। ਉਹ ਉਨ੍ਹਾਂ ਨੂੰ ਮਿਲਣਾ ਚਾਹੁੰਦੀ ਸੀ, ਪਰ ਵਲਟੋਹਾ ਨੇ ਉਸਨੂੰ ਇਕੱਲੇ ਮਿਲਣ ਤੋਂ ਇਨਕਾਰ ਕਰ ਦਿੱਤਾ।
ਔਰਤ ਨਾਲ ਹੋਈ ਗੱਲਬਾਤ ਦੇ ਤਿੰਨ ਵੌਇਸ ਸੁਨੇਹੇ ਚਲਾਏ
ਪ੍ਰੈਸ ਕਾਨਫਰੰਸ ਦੌਰਾਨ, ਵਲਟੋਹਾ ਨੇ ਉਸ ਔਰਤ ਨਾਲ ਹੋਈ ਗੱਲਬਾਤ ਦੇ ਤਿੰਨ ਵੌਇਸ ਸੁਨੇਹੇ ਚਲਾਏ। ਉਨ੍ਹਾਂ ਦਾਅਵਾ ਕੀਤਾ ਕਿ ਭਾਵੇਂ ਉਸ ਔਰਤ ਨੇ ਬਾਅਦ ਵਿੱਚ ਆਪਣੇ ਭੇਜੇ ਸੁਨੇਹੇ ਡਿਲੀਟ ਕਰ ਦਿੱਤੇ ਸਨ, ਪਰ ਉਨ੍ਹਾਂ ਨੇ ਉਹ ਪਹਿਲਾਂ ਹੀ ਸੇਵ (save) ਕਰ ​​ਲਏ ਸਨ। ਉਨ੍ਹਾਂ ਨੇ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਉਸ ਔਰਤ ਵੱਲੋਂ ਉਨ੍ਹਾਂ ਦੇ ਮੋਬਾਈਲ ਨੰਬਰ 'ਤੇ ਕੀਤੀਆਂ ਗਈਆਂ ਸਾਰੀਆਂ ਫੋਨ ਕਾਲਾਂ ਦੇ ਰਿਕਾਰਡ ਜਨਤਕ ਕਰੇ। ਅਮਰਜੀਤ ਚਾਵਲਾ 'ਤੇ ਬਲਾਤਕਾਰ ਦੇ ਦੋਸ਼ ਲਗਾਏ ਗਏ ਸਨ।
ਔਰਤ ਵੱਲੋਂ ਦਰਜ ਕਰਵਾਈ ਗਈ ਐਫ.ਆਈ.ਆਰ. (FIR) ਦਾ ਹਵਾਲਾ ਦਿੰਦਿਆਂ ਵਾਲਟੋਹਾ ਨੇ ਕਿਹਾ ਕਿ ਉਸ ਵਿੱਚ ਅਮਰਜੀਤ ਚਾਵਲਾ 'ਤੇ ਬਲਾਤਕਾਰ ਦੇ ਦੋਸ਼ ਲਗਾਏ ਗਏ ਸਨ, ਜਦਕਿ ਕਥਿਤ ਤੌਰ 'ਤੇ ਵਾਇਰਲ ਹੋਈ ਆਡੀਓ ਵਿੱਚ ਨਵੇਂ ਦੋਸ਼ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਔਰਤ ਦੇ ਪਾਸਪੋਰਟ ਅਤੇ ਉਸ ਦੀ ਯਾਤਰਾ ਨਾਲ ਸਬੰਧਤ ਮਾਮਲਿਆਂ ਬਾਰੇ ਵੀ ਸਵਾਲ ਉਠਾਏ।
ਅੰਮ੍ਰਿਤਸਰ- ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਗਟਾਏ ਇਤਰਾਜ਼ਾਂ ਤੇ ਚੱਲ ਰਹੇ ਮਾਮਲੇ ਦੇ ਬਾਵਜੂਦ ਉਸ ਨੂੰ ਸਲਾਹੁਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ” ਨੂੰ ਨਿੱਜੀ ਰੂਪ ਵਿੱਚ ਮਿਲਣ ਦੇ ਮਾਮਲੇ ਵਿੱਚ ਨਾਨਕਸਰ ਕਲੇਰਾਂ ਜਗਰਾਉਂ ਲੁਧਿਆਣਾ ਤੋਂ ਬਾਬਾ ਲੱਖਾ ਸਿੰਘ ਨੇ ਆਪਣਾ ਪੱਖ ਤੇ ਸਪਸ਼ਟੀਕਰਨ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ।
ਆਪਣੇ ਸਪਸ਼ਟੀਕਰਨ ਵਿੱਚ ਬਾਬਾ ਲੱਖਾ ਸਿੰਘ ਨੇ ਮੰਨਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੇ ਮੱਦੇਨਜ਼ਰ ਉਨ੍ਹਾਂ ਨੂੰ ਉਸ ਨਾਲ ਨਹੀਂ ਮਿਲਣਾ ਚਾਹੀਦਾ ਸੀ ਅਤੇ ਇਹ ਉਨ੍ਹਾਂ ਦੀ ਭੁੱਲ ਹੈ। ਉਨ੍ਹਾਂ ਕਿਹਾ ਕਿ ਮੁਲਾਕਾਤ ਦਾ ਕਾਰਨ ਨਾਨਕਸਰ ਸੰਪਰਦਾ ਵੱਲੋਂ ਚਲਾਏ ਜਾ ਰਹੇ ਹਸਪਤਾਲ ਦੇ ਪ੍ਰਬੰਧਾਂ ਸਬੰਧੀ ਕਾਰਜ ਸਨ, ਜਿਨ੍ਹਾਂ ਨੂੰ ਕਰਨ ਬਾਰੇ ਸਰਕਾਰੀ ਅਫ਼ਸਰਾਂ ਨੇ ਅਸਮਰੱਥਾ ਦਰਸਾਉਂਦਿਆਂ ਮੁੱਖ ਮੰਤਰੀ ਪਾਸੋਂ ਆਦੇਸ਼ ਕਰਵਾਉਣ ਬਾਰੇ ਕਿਹਾ ਸੀ, ਜਿਸ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਨੂੰ ਮਿਲਣਾ ਪਿਆ। ਬਾਬਾ ਲੱਖਾ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਤਖ਼ਤ ਸਾਹਿਬ ਤੋਂ ਆਏ ਆਦੇਸ਼ ਨੂੰ ਸਿਰ ਝੁਕਾਉਂਦੇ ਹੋਏ ਸਿਰ ਮੱਥੇ ਮੰਨਦੇ ਹਨ।
ਬਾਬਾ ਲੱਖਾ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਬਣਾਏ ਬੇਅਦਬੀ ਕਾਨੂੰਨ ਦੀ ਸ਼ਲਾਘਾ ਨਹੀਂ ਕੀਤੀ। ਇਸ ਸਬੰਧੀ ਜੋ ਖ਼ਬਰਾਂ ਮੀਡੀਆ ਵਿੱਚ ਛਪੀਆਂ ਹਨ ਉਨ੍ਹਾਂ ਵੱਲੋਂ ਅਜਿਹਾ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਇਹ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ਉੱਤੇ ਹੀ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਬਾਬਾ ਲੱਖਾ ਸਿੰਘ ਵੱਲੋਂ ਦਿੱਤਾ ਗਿਆ ਸਪਸ਼ਟੀਕਰਨ ਤੇ ਖਿਮਾ ਜਾਚਨਾ ਸਿੰਘ ਸਾਹਿਬ ਵੱਲੋਂ ਪ੍ਰਾਪਤ ਕਰ ਲਿਆ ਗਿਆ ਹੈ ਜਿਸ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੇ ਫੈਸਲਾ ਕੀਤਾ ਜਾਵੇਗਾ।
ਅੰਮ੍ਰਿਤਸਰ ਵਿੱਚ ਸ਼ਕਤੀ ਬੱਸ ਸਰਵਿਸ ਦੀਆਂ ਦੋ ਬੱਸਾਂ ਨੂੰ ਅੱਗ ਲੱਗ ਗਈ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਨੇੜੇ ਖੜ੍ਹੀਆਂ ਹੋਰ ਬੱਸਾਂ ਨੂੰ ਤਾਂ ਬਚਾ ਲਿਆ ਗਿਆ, ਪਰ ਅੱਗ ਦੀ ਲਪੇਟ ਵਿੱਚ ਆਈਆਂ ਦੋਵੇਂ ਬੱਸਾਂ ਨੁਕਸਾਨੀਆਂ ਗਈਆਂ।
ਸ਼ਕਤੀ ਬੱਸ ਸਰਵਿਸ ਦੀਆਂ ਇਹ ਬੱਸਾਂ ਵੀਰਵਾਰ ਦੇਰ ਰਾਤ ਆਪਣੇ ਰੂਟਾਂ ਤੋਂ ਵਾਪਸ ਆਉਣ ਤੋਂ ਬਾਅਦ ਇਸ ਥਾਂ 'ਤੇ ਖੜ੍ਹੀਆਂ ਕੀਤੀਆਂ ਗਈਆਂ ਸਨ। ਰਾਤ ਕਰੀਬ 11:40 ਵਜੇ, ਕੰਪਨੀ ਦੇ ਕੈਸ਼ੀਅਰ ਬਲਤੇਜ ਸਿੰਘ ਨੇ ਮੈਨੇਜਰ ਨੂੰ ਫੋਨ 'ਤੇ ਸੂਚਿਤ ਕੀਤਾ ਕਿ ਬੱਸਾਂ ਨੂੰ ਅੱਗ ਲੱਗ ਗਈ ਹੈ। ਇਸ ਤੋਂ ਬਾਅਦ ਕੰਪਨੀ ਦੇ ਅਧਿਕਾਰੀ ਅਤੇ ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ।
ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ
ਇਸ ਉਪਰੰਤ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚੀਆਂ। ਕਰਮਚਾਰੀਆਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ।
ਇੱਕ ਬੱਸ ਤੋਂ ਦੂਜੀ ਬੱਸ ਤੱਕ ਫੈਲੀ ਅੱਗ
ਬੱਸ ਸਰਵਿਸ ਦੇ ਬੁਲਾਰੇ ਅਨੁਸਾਰ, ਸ਼ੁਰੂਆਤੀ ਸੀਸੀਟੀਵੀ (CCTV) ਫੁਟੇਜ ਤੋਂ ਪਤਾ ਲੱਗਦਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਇੱਕ ਬੱਸ ਵਿੱਚ ਲੱਗੀ ਸੀ। ਗੱਡੀ ਦੇ ਅੰਦਰ ਮੌਜੂਦ ਸੀਟਾਂ ਅਤੇ ਫਾਈਬਰ ਦੇ ਹਿੱਸਿਆਂ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਜਿਵੇਂ-ਜਿਵੇਂ ਅੱਗ ਫੈਲੀ, ਬੱਸ ਆਪਣੇ ਆਪ ਚੱਲਣ ਲੱਗੀ ਅਤੇ ਅੱਗੇ ਖੜ੍ਹੀ ਇੱਕ ਹੋਰ ਬੱਸ ਨਾਲ ਟਕਰਾ ਗਈ, ਜਿਸ ਕਾਰਨ ਦੂਜੀ ਬੱਸ ਨੂੰ ਵੀ ਅੱਗ ਲੱਗ ਗਈ। ਕੰਪਨੀ ਨੇ ਕਿਹਾ ਕਿ ਅੱਗ ਲੱਗਣ ਦੇ ਅਸਲ ਕਾਰਨ ਅਤੇ ਘਟਨਾ ਦੇ ਪੂਰੇ ਵੇਰਵੇ ਜਾਂਚ ਤੋਂ ਬਾਅਦ ਹੀ ਪਤਾ ਲੱਗਣਗੇ। ਦੋਵਾਂ ਬੱਸਾਂ ਨੂੰ ਹੋਏ ਨੁਕਸਾਨ ਦਾ ਅੰਦਾਜ਼ਾ ਅਜੇ ਨਹੀਂ ਲਗਾਇਆ ਗਿਆ ਹੈ।
30 ਸਾਲਾਂ ਤੋਂ ਇਸ ਥਾਂ 'ਤੇ ਖੜ੍ਹੀਆਂ ਕੀਤੀਆਂ ਜਾ ਰਹੀਆਂ ਸਨ ਬੱਸਾਂ
ਬੱਸ ਸਰਵਿਸ ਦੇ ਬੁਲਾਰੇ ਨੇ ਦੱਸਿਆ ਕਿ ਪਿਛਲੇ ਕਰੀਬ 30 ਸਾਲਾਂ ਤੋਂ ਬੱਸਾਂ ਇਸੇ ਥਾਂ 'ਤੇ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਹਿਲਾਂ ਕਦੇ ਅਜਿਹੀ ਘਟਨਾ ਨਹੀਂ ਵਾਪਰੀ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਦੋ ਬੱਸਾਂ ਦੇ ਨੁਕਸਾਨ ਨਾਲ ਨਾ ਸਿਰਫ਼ ਕੰਪਨੀ 'ਤੇ ਅਸਰ ਪਵੇਗਾ, ਸਗੋਂ ਇਸ ਨਾਲ ਜੁੜੇ ਕਰਮਚਾਰੀਆਂ ਦੇ ਰੋਜ਼ਗਾਰ 'ਤੇ ਵੀ ਅਸਰ ਪਵੇਗਾ।
ਅੰਮ੍ਰਿਤਸਰ- ਪੰਜਾਬ ਸਰਕਾਰ ਵੱਲੋਂ ਬਣਾਏ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਦੇ ਚੱਲ ਰਹੇ ਮਾਮਲੇ ਸਬੰਧੀ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫ਼ੋਂ ਮਿਤੀ 31 ਜੁਲਾਈ 2026 ਨੂੰ ਉਠਾਏ ਗਏ ਇਤਰਾਜ਼ਾਂ ਤੇ ਸੁਝਾਵਾਂ ਦੇ ਮੱਦੇਨਜ਼ਰ ਕਾਨੂੰਨ ਵਿੱਚ ਵਧੇਰੀ ਸੋਧ ਦਾ ਸਮਾਂ ਦਿੱਤਾ ਸੀ, ਉਸ ਦਾ ਸਮਾਂ ਮਿਤੀ 30 ਸਤੰਬਰ 2026 ਨੂੰ ਪੂਰਾ ਹੋਣ ਉੱਤੇ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਵੱਲੋਂ ਅਧਿਕਾਰਤ ਰੂਪ ਵਿੱਚ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਹ ਜਾਣਕਾਰੀ ਭੇਜੀ ਗਈ ਹੈ ਕਿ ਸੂਬਾ ਸਰਕਾਰ ਨੇ ਇਸ ਮਾਮਲੇ ਵਿੱਚ ਕਾਰਵਾਈ ਅੱਗੇ ਵਧਾਉਣ ਲਈ ਮਿਤੀ 16 ਸਤੰਬਰ 2026 ਨੂੰ ਇੱਕ ਸੱਤ-ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਭੇਜੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ “ਸਰਕਾਰ ਦੀ ਕਮੇਟੀ” ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਾਪਤ ਹੋਏ ਸੁਝਾਵਾਂ ਅਤੇ ਮਾਰਗਦਰਸ਼ਨ ਨੂੰ ਪੂਰੇ ਸਤਿਕਾਰ ਸਹਿਤ ਵਿਚਾਰ ਅਧੀਨ ਲਿਆਂਦਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਵੱਲੋਂ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਵੀ ਲੋੜੀਂਦਾ ਵਿਚਾਰ-ਵਟਾਂਦਰਾ ਅਤੇ ਤਾਲਮੇਲ ਕੀਤਾ ਜਾਵੇਗਾ ਅਤੇ ਸਾਰੇ ਸੁਝਾਵਾਂ ਤੇ ਵਿਚਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਮਲੇ ਨੂੰ ਸੁਚੱਜੇ ਢੰਗ ਨਾਲ ਅੰਤਿਮ ਰੂਪ ਦਿੱਤਾ ਜਾਵੇਗਾ।
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਧਿਆਨ ਵਿੱਚ ਲਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਨੇ ਇਸ ਗੱਲ ਉੱਤੇ ਖੇਦ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੰਜੀਦਾ ਨਹੀਂ ਤੇ ਸਰਕਾਰ ਦੀ ਪਹੁੰਚ ਗ਼ੈਰ-ਜ਼ਿੰਮੇਵਾਰੀ ਵਾਲੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਾਨੂੰਨ ਵਿੱਚ ਸਿੱਖ ਭਾਵਨਾਵਾਂ ਅਨੁਸਾਰ ਵਧੇਰੀ ਸੋਧ ਕਰਨ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ, ਜਿਸ ਤੋਂ ਭਾਵ ਹੈ ਕਿ ਸਰਕਾਰ ਨੇ ਦੋ ਮਹੀਨਿਆਂ ਦੇ ਵਿੱਚ-ਵਿੱਚ ਇਹ ਮਾਮਲਾ ਹੱਲ ਕਰਨਾ ਸੀ ਪਰੰਤੂ ਸਰਕਾਰ ਨੇ ਸਮਾਂ ਪੂਰਾ ਹੋਣ ਦੇ ਆਖ਼ਰੀ ਦਿਨ 30 ਸਤੰਬਰ 2026 ਨੂੰ ਕਮੇਟੀ ਸਬੰਧੀ ਸਿਰਫ ਜਾਣਕਾਰੀ ਹੀ ਭੇਜੀ ਹੈ ਜਦਕਿ ਕਾਰਜ ਕੁਝ ਵੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਵੀ 29 ਜੂਨ 2026 ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਜੋ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ, ਉਸ ਸਬੰਧੀ ਵੀ ਸਰਕਾਰ ਨੇ ਆਖ਼ਰੀ ਦਿਨ 29 ਜੁਲਾਈ 2026 ਨੂੰ ਆਪਣਾ ਜਵਾਬ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਰਾਹੀਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਸੀ, ਜੋ ਕਿ ਸਿੰਘ ਸਾਹਿਬ ਜੀ ਵੱਲੋਂ ਰੱਦ ਕਰ ਦਿੱਤਾ ਗਿਆ ਸੀ ਅਤੇ ਮਿਤੀ 30 ਜੁਲਾਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫੋਂ ਸਰਕਾਰ ਨਾਲ ਅਗਲੇਰੀ ਗੱਲਬਾਤ ਤੇ ਕਾਰਵਾਈ ਲਈ ਕਾਨੂੰਨੀ ਮਾਹਰਾਂ ਤੇ ਵਿਦਵਾਨਾਂ ਅਧਾਰਿਤ ਇੱਕ ਪੰਜ-ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸਰਕਾਰ ਨੇ 16 ਸਤੰਬਰ ਦੀ ਕਮੇਟੀ ਬਣਾਈ ਹੈ ਪਰ ਇਸ ਦੇ ਅਧਿਕਾਰਤ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਾਂ ਪੂਰਾ ਹੋਣ ਦੇ ਆਖ਼ਰੀ ਦਿਨ ਭੇਜੀ ਗਈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਮਾਮਲਾ ਹੱਲ ਕਰਨ ਦੀ ਬਜਾਏ ਇਸ ਨੂੰ ਲਟਕਾ ਰਹੀ ਹੈ।
ਬਗੀਚਾ ਸਿੰਘ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਵਿੱਚ ਆਪਸੀ ਸਹਿਮਤੀ ਨਹੀਂ ਬਣ ਜਾਂਦੀ ਉਦੋਂ ਤੱਕ ਕਾਨੂੰਨ ਨੂੰ ਮੁਅੱਤਲ ਕਰਨ ਲਈ ਸਰਕਾਰ ਨੂੰ ਨੋਟੀਫ਼ਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ, ਜਿਸ ਬਾਰੇ ਸਿੰਘ ਸਾਹਿਬ ਵੀ ਪਹਿਲਾਂ ਸਰਕਾਰ ਨੂੰ ਕਹਿ ਚੁੱਕੇ ਹਨ।
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਦੇ ਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ ਹੈ। ਅੰਮ੍ਰਿਤਸਰ ਦੇ ਪਿੰਡ ਚਾਟੀਵਿੰਡ 'ਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਦਰਦਨਾਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਰੋਸ਼ਨ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਸਥਾਨਕ ਲੋਕਾਂ 'ਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।
ਇੱਕੋ ਮਹੀਨੇ 'ਚ 4 ਨੌਜਵਾਨਾਂ ਦੀਆਂ ਗਈਆਂ ਜਾਨਾਂ
ਪਿੰਡ ਵਾਸੀਆਂ ਨੇ ਗੰਭੀਰ ਦੋਸ਼ ਲਗਾਉਂਦਿਆਂ ਦੱਸਿਆ ਕਿ ਇਕੱਲੇ ਸਤੰਬਰ ਮਹੀਨੇ ਦੇ ਅੰਦਰ-ਅੰਦਰ ਹੀ ਨਸ਼ੇ ਦੀ ਲਪੇਟ 'ਚ ਆਉਣ ਕਾਰਨ ਪਿੰਡ ਦੇ 4 ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪਿੰਡ 'ਚ ਸ਼ਰੇਆਮ ਚਿੱਟਾ ਅਤੇ ਹੋਰ ਘਾਤਕ ਨਸ਼ੇ ਵੇਚੇ ਜਾ ਰਹੇ ਹਨ, ਪਰ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਇਸ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ।
ਪ੍ਰਸ਼ਾਸਨ ਅਤੇ ਸਰਕਾਰ 'ਤੇ ਲਗਾਏ ਲਾਪ੍ਰਵਾਹੀ ਦੇ ਇਲਜ਼ਾਮ
ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਈ ਵਾਰ ਪੁਲਿਸ ਨੂੰ ਇਲਾਕੇ 'ਚ ਵਿਕ ਰਹੇ ਨਸ਼ੇ ਸਬੰਧੀ ਸ਼ਿਕਾਇਤਾਂ ਦਿੱਤੀਆਂ ਗਈਆਂ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਤਸਕਰਾਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ। ਲੋਕਾਂ ਨੇ ਦੋਸ਼ ਲਾਇਆ ਕਿ ਸਰਕਾਰ ਦੇ 'ਯੁੱਧ ਨਸ਼ੇ ਵਿਰੁੱਧ' ਦੇ ਦਾਅਵੇ ਸਿਰਫ਼ ਕਾਗਜ਼ਾਂ ਅਤੇ ਬਿਆਨਾਂ ਤੱਕ ਹੀ ਸੀਮਤ ਰਹਿ ਗਏ ਹਨ, ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਅੱਜ ਵੀ ਪੰਜਾਬ ਦੀ ਜਵਾਨੀ ਨਸ਼ੇ ਦੀ ਓਵਰਡੋਜ਼ ਨਾਲ ਦਮ ਤੋੜ ਰਹੀ ਹੈ।
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਪਿੰਡ ਚਾਟੀਵਿੰਡ ਅਤੇ ਆਸ-ਪਾਸ ਦੇ ਇਲਾਕਿਆਂ 'ਚ ਨਸ਼ਾ ਵੇਚਣ ਵਾਲੇ ਤਸਕਰਾਂ 'ਤੇ ਤੁਰੰਤ ਸ਼ਿਕੰਜਾ ਕੱਸਿਆ ਜਾਵੇ, ਤਾਂ ਜੋ ਹੋਰ ਮਾਵਾਂ ਦੇ ਪੁੱਤ ਨਸ਼ੇ ਦੀ ਬਲੀ ਚੜ੍ਹਨ ਤੋਂ ਬਚ ਸਕਣ।
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੇ ਜਾਣ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਚ ਨਿਰਦੇਸ਼ ਦੇਣ, ਗੁਰਦੁਆਰਾ ਪ੍ਰਬੰਧ ਲਈ ਪੰਜਾਬ ਦਾ ਵੱਖਰਾ ਐਕਟ ਬਨਾਉਣ ਲਈ ਕੁਝ ਲੋਕਾਂ ਵੱਲੋਂ ਬਿਆਨਬਾਜ਼ੀ ਕਰਨ ਦੇ ਮਾਮਲੇ ’ਤੇ ਚਰਚਾ ਕਰਨ ਦੇ ਨਾਲ-ਨਾਲ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਅਤੇ ਸਹਿਯੋਗ ਕਰਨ ਵਾਲੀਆਂ ਜਥੇਬੰਦੀਆਂ ਅਤੇ ਸੰਗਤਾਂ ਪ੍ਰਤੀ ਧੰਨਵਾਦੀ ਮਤਾ ਪਾਸ ਕੀਤਾ ਗਿਆ।
ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਵਿਚ ਇਕ ਬੀਬੀ ਵੱਲੋਂ ਲਗਾਏ ਗਏ ਦੋਸ਼ਾਂ ਦੇ ਮਾਮਲੇ ਵਿਚ ਪਰਚਾ ਦਰਜ ਹੋਣ ਦੇ ਬਾਅਦ ਉਸ ਦੀ ਜਾਂਚ ਨਿਰਪੱਖ ਜਾਂਚ ਏਜੰਸੀ ਤੋਂ ਹੋਣੀ ਚਾਹੀਦੀ ਹੈ ਅਤੇ ਜਾਂਚ ਦੇ ਵਿਸ਼ਿਆਂ ਨੂੰ ਸੋਸ਼ਲ ਮੀਡੀਆ ਟਰਾਇਲ ਦਾ ਵਿਸ਼ਾ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੁਝ ਧਿਰਾਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ’ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ, ਜਦਕਿ ਪੰਜਾਬ ਸਰਕਾਰ ਵੱਲੋਂ ਪੁਲਿਸ ਦੁਆਰਾ ਕਰਵਾਈ ਜਾ ਰਹੀ ਜਾਂਚ ’ਤੇ ਵੀ ਲੋਕਾਂ ਦਾ ਭਰੋਸਾ ਨਹੀਂ ਹੈ। ਇਸ ਲਈ ਅੰਤ੍ਰਿੰਗ ਕਮੇਟੀ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਨੂੰ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਪ੍ਰਬੰਧਕੀ ਤੌਰ ’ਤੇ ਆਪਣੀ ਜਾਂਚ ਜਾਰੀ ਰੱਖੇਗੀ, ਜਦਕਿ ਸੀਬੀਆਈ ਇਸ ਸਾਰੇ ਮਾਮਲੇ ਦੇ ਹਰ ਪੱਖ ਨੂੰ ਵਾਚ ਕੇ ਨਿਰਪੱਖ ਫੈਸਲਾ ਦੇਵੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਤਿੰਨ ਦਿਨਾਂ ਵਿਚ ਜਾਂਚ ਸੀਬੀਆਈ ਨੂੰ ਨਹੀਂ ਦਿੰਦੀ ਤਾਂ ਅਗਲੇ ਦਿਨਾਂ ’ਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਇਸ ਸਬੰਧੀ ਮੰਗ ਕੀਤੀ ਜਾਵੇਗੀ। ਪਿਛਲੇ ਸਮੇਂ ਤੋਂ ਉਨ੍ਹਾਂ ਦੀ ਚੁੱਪ ਬਾਰੇ ਹੋ ਰਹੀ ਚਰਚਾ ਸਬੰਧੀ ਉਨ੍ਹਾਂ ਕਿਹਾ ਕਿ ਦਰਜ ਹੋਇਆ ਕੇਸ ਜਦੋਂ ਜਾਂਚ ਦਾ ਵਿਸ਼ਾ ਹੋਵੇ ਤਾਂ ਜਾਂਚ ਨਾਲ ਸਬੰਧਤ ਤੱਥਾਂ ਪਹਿਲਾਂ ਨੂੰ ਜਨਤਕ ਕਰਨਾ ਠੀਕ ਨਹੀਂ।
ਐਡਵੋਕੇਟ ਧਾਮੀ ਨੇ ਹੋਰ ਫੈਸਲਿਆਂ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਸੀ, ਜਿਸ ਦੌਰਾਨ ਭਾਈ ਰਾਜੋਆਣਾ ਵੱਲੋਂ ਉਨ੍ਹਾਂ ਸਬੰਧੀ ਪਾਈ ਗਈ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਵਾਪਸ ਲੈਣ ਬਾਰੇ ਗੁਰਮਤਿ ਅਨੁਸਾਰ ਪ੍ਰਗਟ ਕੀਤੀ ਭਾਵਨਾ ਨੂੰ ਅੱਜ ਦੀ ਇਕੱਤਰਤਾ ਵਿਚ ਗੰਭੀਰਤਾ ਨਾਲ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਭਾਈ ਰਾਜੋਆਣਾ ਵੱਲੋਂ ਗੁਰਮਤਿ ਦੀ ਰੌਸ਼ਨੀ ਵਿਚ ਦਿੱਤੀਆਂ ਗਈਆਂ ਦਲੀਲਾਂ ਨਾਲ ਪੂਰੀ ਤਰ੍ਹਾਂ ਸਹਿਮਤ ਹੈ। ਪ੍ਰੰਤੂ ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਪਾਈ ਗਈ ਸੀ, ਇਸ ਲਈ ਅੰਤ੍ਰਿੰਗ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੁਰਮਤਿ ਦੇ ਫਲਸਫੇ ਅਤੇ ਸਿੱਖ ਇਤਿਹਾਸ ਦੀ ਰੌਸ਼ਨੀ ਵਿਚ ਆਦੇਸ਼ ਭੇਜਣ ਦੀ ਅਪੀਲ ਕਰਦੀ ਹੈ। ਇਸ ਮੌਕੇ ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਵੀ ਸਰਕਾਰ ਨੂੰ ਤੁਰੰਤ ਪੈਰੋਲ ਦੇਣ ਦੀ ਮੰਗ ਕੀਤੀ ਅਤੇ 2 ਅਕਤੂਬਰ ਨੂੰ ਕੌਮੀ ਇਨਸਾਫ਼ ਮੋਰਚੇ ਵੱਲੋਂ ਕੱਢੇ ਜਾ ਰਹੇ ਖ਼ਾਲਸਾ ਮਾਰਚ ਨੂੰ ਵੀ ਪੂਰਨ ਤੌਰ ’ਤੇ ਹਮਾਇਤ ਦਾ ਐਲਾਨ ਕੀਤਾ।
ਐਡਵੋਕੇਟ ਧਾਮੀ ਨੇ ਕੁਝ ਲੋਕਾਂ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਪੰਜਾਬ ਐਕਟ ਬਨਾਉਣ ਦੀ ਕੀਤੀ ਜਾ ਰਹੀ ਮੰਗ ’ਤੇ ਵੀ ਕਰੜਾ ਇਤਰਾਜ਼ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਇਕ ਸਦੀ ਪੁਰਾਣੀ ਸੰਸਥਾ ਹੈ ਅਤੇ ਦੁੱਖ ਦੀ ਗੱਲ ਹੈ ਕਿ ਅੱਜ ਸਿੱਖ ਵਿਰੋਧੀ ਸ਼ਕਤੀਆਂ ਦੇ ਏਜੰਡੇ ਤਹਿਤ ਕੁਝ ਲੋਕ ਇਸ ਦੀ ਸੰਵਿਧਾਨਕ ਹਸਤੀ ਅਤੇ ਵਿਸ਼ਾਲਤਾ ਨੂੰ ਛੁਟਿਆਉਣ ਲਈ ਤਾਣ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਐਕਟ ਦੀ ਵਕਾਲਤ ਕਰ ਰਹੇ ਹਨ, ਉਨ੍ਹਾਂ ਨੂੰ ਭਵਿੱਖ ਵਿਚ ਹੋਣ ਵਾਲੇ ਕੌਮੀ ਨੁਕਸਾਨ ਬਾਰੇ ਜ਼ਰੂਰ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਦੇਰੀ ਦਾ ਮਾਮਲਾ ਸਰਕਾਰ ਨਾਲ ਸਬੰਧਤ ਹੈ ਅਤੇ ਸ਼੍ਰੋਮਣੀ ਕਮੇਟੀ ਵੀ ਇਹ ਚੋਣਾਂ ਸਮੇਂ ਸਿਰ ਕਰਵਾਉਣ ਲਈ ਕਈ ਵਾਰ ਮੰਗ ਕਰ ਚੁੱਕੀ ਹੈ ਅਤੇ ਹੁਣ ਵੀ ਕਰਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜਾਬ ਦੇ ਮੁੱਦਿਆਂ, ਸਮੱਸਿਆਵਾਂ ਅਤੇ ਚੁਣੌਤੀਆਂ ਦੇ ਟਾਕਰੇ ਅਤੇ ਪੰਥਕ ਚੇਤਨਾ ਲਈ ਮੀਰੀ ਪੀਰੀ ਖਾਲਸਾ ਮਾਰਚ ’ਚ ਭਰਵੀਂ ਸ਼ਮੂਲੀਅਤ ਅਤੇ ਸਹਿਯੋਗ ਲਈ ਸਿੱਖ ਸੰਸਥਾਵਾਂ, ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ’ਚ ਨਿਭਾਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖ਼ਾਲਸਾ ਮਾਰਚ ਦੌਰਾਨ ਜਿਥੇ ਨੌਜੁਆਨਾਂ ਨਾਲ ਸਿੱਧਾ ਸੰਵਾਦ ਹੋਇਆ, ਉਥੇ ਪੰਜਾਬ ਨੂੰ ਦਰਪੇਸ਼ ਕਈ ਵੱਡੀਆਂ ਚੁਣੌਤੀਆਂ ਦੀ ਨਿਸ਼ਾਨਦੇਹੀ ਵੀ ਹੋਈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪਿੰਡਾਂ ਦੀਆਂ ਸੱਥਾਂ ਵਿਚ ਲੋਕਾਂ ਨੂੰ ਮਿਲਦਿਆਂ ਮਾਰੂ ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਦੀ ਤਬਾਹੀ ਦਾ ਸੱਚ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ ਚਿੱਟੇ ਵਰਗੇ ਮਾਰੂ ਨਸ਼ੇ ਆਮ ਮਿਲ ਰਹੇ ਹਨ, ਜਿਸ ਨਾਲ ਪੰਜਾਬ ਦੀ ਜਵਾਨੀ ਤਬਾਹ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦੌਰਾਨ ਬਹੁਤ ਸਾਰੇ ਨੌਜੁਆਨਾਂ ਨੇ ਸਾਬਤ ਸੂਰਤ ਹੋਣ ਅਤੇ ਨਸ਼ਿਆਂ ਦਾ ਤਿਆਗ ਕਰਨ ਦਾ ਪ੍ਰਣ ਕੀਤਾ, ਜੋ ਚੰਗੀ ਸ਼ੁਰੂਆਤ ਹੈ। ਇਕੱਤਰਤਾ ’ਚ ਸੈਕਸ਼ਨ 85, ਸੈਕਸ਼ਨ 87, ਟਰੱਸਟ, ਵਿਦਿਆ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਕੰਮਾਂ ਨੂੰ ਪ੍ਰਵਾਨਗੀ ਵੀ ਦਿੱਤੀ ਗਈ।
Sri Akal Takht Sahib: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦੋ ਸੀਨੀਅਰ ਮੈਂਬਰਾਂ ’ਤੇ ਕਾਰਵਾਈ ਕੀਤੀ ਗਈ ਹੈ। ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੇ ਸਖ਼ਤ ਰੁਖ ਅਪਣਾਉਂਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਨੇਕੇ ਤੇ  ਜਸਵੰਤ ਸਿੰਘ ਪੁੜੈਣ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਸਪਸ਼ਟੀਕਰਨ ਮੰਗਿਆ ਹੈ। ਦੋਵਾਂ ਮੈਂਬਰਾਂ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਹੀ 'ਗੁਰੂ ਦੋਖੀ' ਐਲਾਨਿਆ ਜਾ ਚੁੱਕਾ ਹੈ। ਇਸ ਨੂੰ ਪੰਥਕ ਮਰਿਆਦਾ ਦੀ ਸਿੱਧੀ ਉਲੰਘਣਾ ਦੱਸਿਆ ਗਿਆ ਹੈ।
ਸਕੱਤਰੇਤ ਵੱਲੋਂ ਜਾਰੀ ਅਧਿਕਾਰਤ ਪੱਤਰ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਦੇ ਹੁਕਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ "ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ" ਐਲਾਨਿਆ ਜਾ ਚੁੱਕਾ ਹੈ। ਨਿਯਮਾਂ ਤਹਿਤ ਕਿਸੇ ਵੀ ਸਿੱਖ ਸੰਸਥਾ ਦੇ ਚੁਣੇ ਹੋਏ ਨੁਮਾਇੰਦੇ ਜਾਂ ਜ਼ਿੰਮੇਵਾਰ ਮੈਂਬਰ ਦਾ ਉਨ੍ਹਾਂ ਨਾਲ ਮੇਲ-ਜੋਲ ਰੱਖਣਾ ਪੂਰੀ ਤਰ੍ਹਾਂ ਮਨਾਹੀ ਹੈ। ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮ ’ਤੇ ਜਾਰੀ ਇਸ ਨੋਟਿਸ ’ਚ ਦੋਵਾਂ ਮੈਂਬਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ 10 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ’ਚ ਨਿੱਜੀ ਤੌਰ ’ਤੇ ਪੇਸ਼ ਹੋਣ। ਉਨ੍ਹਾਂ ਨੂੰ ਇਸ ਅਨੁਸ਼ਾਸਨਹੀਣਤਾ ਸਬੰਧੀ ਆਪਣਾ ਲਿਖਤੀ ਸਪਸ਼ਟੀਕਰਨ ਪੇਸ਼ ਕਰਨ ਲਈ ਕਿਹਾ ਗਿਆ ਹੈ।
ਅਕਾਲ ਤਖ਼ਤ ਸਾਹਿਬ ਨੇ ਦੋਵਾਂ ਮੈਂਬਰਾਂ ਖ਼ਿਲਾਫ਼ ਅਨੁਸ਼ਾਸਨਾਤਮਕ ਕਾਰਵਾਈ ਵੀ ਕੀਤੀ ਹੈ। ਜਦੋਂ ਤੱਕ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਨਹੀਂ ਸੌਂਪਦੇ ਤੇ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ’ਤੇ ਅੰਤਿਮ ਫ਼ੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਦੋਵਾਂ ਮੈਂਬਰਾਂ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਿਸੇ ਵੀ ਤਰ੍ਹਾਂ ਦੀ ਮੀਟਿੰਗ ਜਾਂ ਇਕੱਤਰਤਾ ’ਚ ਸ਼ਾਮਲ ਹੋਣ ’ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ।
ਅੰਮ੍ਰਿਤਸਰ- ਅਮਰੀਕੀ ਸਫ਼ੀਰ ਸਰਜੀਓ ਗੋਰ ਨੇ ਅੱਜ 28 ਮੈਂਬਰੀ ਵਫ਼ਦ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਮਰੀਕੀ ਸਫ਼ੀਰ ਦਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਧਾਰਮਿਕ ਪੁਸਤਕਾਂ ਅਤੇ ਲੋਈ ਦੇ ਕੇ ਸਨਮਾਨ ਕੀਤਾ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕੀ ਵਫ਼ਦ ਦਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਕ ਪ੍ਰੇਰਣਾ ਦਾ ਕੇਂਦਰ ਹੈ, ਜਿੱਥੇ ਹਰ ਧਰਮ, ਵਰਗ ਅਤੇ ਦੇਸ਼ ਦੇ ਲੋਕ ਬਿਨਾਂ ਕਿਸੇ ਭੇਦਭਾਵ ਦੇ ਨਤਮਸਤਕ ਹੋਣ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਸਮੁੱਚੀ ਮਾਨਵਤਾ ਨੂੰ ਬਰਾਬਰੀ, ਸੇਵਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਤੇ ਦਿਨੀਂ ਅਮਰੀਕਾ ਵਿਚ ਸਿੰਘ ਸ਼ਬਦ ਦਾ ਇਸਤੇਮਾਲ ਕਰਕੇ ਜਾਰੀ ਹੋਏ ਪੋਸਟਰ ਦੇ ਮਾਮਲੇ ਸਬੰਧੀ ਵੀ ਅਮਰੀਕੀ ਵਫ਼ਦ ਨਾਲ ਚਰਚਾ ਕੀਤੀ ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਮੇਲ ਰਾਹੀਂ ਕੀਤੇ ਇਤਰਾਜ ਮਗਰੋਂ ਇਸ ਪੋਸਟ ਹਟਾ ਦਿੱਤਾ ਗਿਆ ਸੀ ਪਰ ਅਗੋਂ ਅਜਿਹਾ ਨਾ ਹੋਵੇ ਇਸ ਲਈ ਜ਼ਰੂਰੀ ਕਦਮ ਚੁੱਕਣ ਲਈ ਆਖਿਆ ਗਿਆ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਵਿਕਾਸ ਵਿੱਚ ਪੰਜਾਬੀਆਂ ਅਤੇ ਖਾਸਕਰ ਸਿੱਖਾਂ ਦਾ ਵੱਡਾ ਯੋਗਦਾਨ ਹੈ ਅਤੇ ਸਰਕਾਰ ਨੂੰ ਇਥੇ ਵੱਸਦੇ ਹਰ ਭਾਈਚਾਰੇ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ।
ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆ ਭਰ ਤੋਂ ਵੱਖ-ਵੱਖ ਦੇਸ਼ਾਂ ਅਤੇ ਧਰਮਾਂ ਨਾਲ ਸਬੰਧਤ ਸ਼ਰਧਾਲੂ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਪਰੰਪਰਾ ਅਨੁਸਾਰ ਹਰ ਆਉਣ ਵਾਲੇ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਗੁਰੂ ਸਾਹਿਬ ਦੀ ਪਾਵਨ ਹਜ਼ੂਰੀ ਵਿੱਚ ਮਨੁੱਖਤਾ ਦੀ ਭਲਾਈ ਅਤੇ ਆਪਸੀ ਸਦਭਾਵਨਾ ਦੀ ਕਾਮਨਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਸਿੱਖ ਕੌਮ ਦਾ ਪੁਰਾਣਾ ਨਾਤਾ ਹੈ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਵਿਚ ਕਈ ਅਧਿਕਾਰੀ ਸਨ, ਸੋ ਅਮਰੀਕਾ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਅਮਰੀਕੀ ਵਫ਼ਦ ਨਾਲ ਉਥੇ ਵਸਦੇ ਸਿੱਖਾਂ ਦੇ ਮਾਮਲਿਆਂ ਨੂੰ ਵੀ ਵਿਚਾਰਿਆ ਗਿਆ ਹੈ।
ਇਸ ਦੌਰਾਨ ਅਮਰੀਕੀ ਸਫ਼ੀਰ ਸਰਜੀਓ ਗੋਰ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਮਰਯਾਦਾ, ਗੁਰਬਾਣੀ ਕੀਰਤਨ ਅਤੇ ਗੁਰੂ ਘਰ ਦੀ ਸੇਵਾ-ਪਰੰਪਰਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਵਿਜ਼ਟਰ ਬੁੱਕ ਵਿੱਚ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਉਨ੍ਹਾਂ ਲਿਖਿਆ ਇਕ ਖਾਸ ਜਗ੍ਹਾ ਤੇ ਵਾਪਸ ਆਉਣ ਮਾਣ ਮਹਿਸੂਸ ਹੋ ਰਿਹਾ ਹੈ। ਉਹ 15 ਸਾਲ ਪਹਿਲਾਂ ਵੀ ਇਥੇ ਨਤਮਸਤਕ ਹੋਣ ਆਏ ਸਨ।
ਇਸ ਮੌਕੇ ਓਐਸਡੀ  ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ  ਹਰਭਜਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਰਨਲ ਮੈਨੇਜਰ ਮੇਜਰ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ,  ਰਣਧੀਰ ਸਿੰਘ,  ਜਤਿੰਦਰਪਾਲ ਸਿੰਘ, ਅਮਰੀਕਾ ਦੇ ਵਫ਼ਦ ਮੈਂਬਰ ਰਾਜਦੂਤ ਸਰਜੀਓ ਗੋਰ ਤੋਂ ਇਲਾਵਾ, ਬ੍ਰਾਇਨਾ ਮਾਸਟ, ਚੇਅਰਮੈਨ ਬ੍ਰਾਇਨ ਮਾਸਟ ਦੀ ਪਤਨੀ, ਗੈਲਾਘਰ, ਜੰਨਾ ਗੈਲਾਘਰ, ਪ੍ਰਤੀਨਿਧੀ ਥਾਨੇਦਾਰ, ਸ਼ਸ਼ੀ ਥਾਨੇਦਾਰ, ਪ੍ਰਤੀਨਿਧੀ ਪੈਟ੍ਰੋਨਿਸ, ਸਟੀਵਨਸ ਆਦਿ ਮੌਜੂਦ ਸਨ।
ਅੰਮ੍ਰਿਤਸਰ- ਅਮਰੀਕੀ ਸਫੀਰ ਮਿਸਟਰ ਸਰਜੀਓ ਗੋਰ ਕਰੀਬ 28 ਮੈਂਬਰੀ ਉੱਚ ਪੱਧਰੀ ਅਮਰੀਕੀ ਵਫ਼ਦ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਨ। ਇਸ ਵਫ਼ਦ ਵਿਚ ਅਮਰੀਕੀ ਰਾਜਦੂਤ ਤੋਂ ਇਲਾਵਾ ਕੁਝ ਅਮਰੀਕੀ ਸੈਨੇਟਰ ਅਤੇ ਹੋਰ ਅਧਿਕਾਰੀ ਅਤੇ ਵਿਦਵਾਨ ਸ਼ਾਮਿਲ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਉਪਰੰਤ ਇਹ ਵਫ਼ਦ ਜਲਿਆਂਵਾਲਾ ਬਾਗ ਅਤੇ ਪਾਰਟੀਸ਼ਨ ਮਿਊਜੀਅਮ ਵੀ ਦੇਖਣ ਜਾਵੇਗਾ।
ਇਸ ਦੌਰਾਨ ਅਮਰੀਕਾ ਦੇ ਸਫੀਰ ਸਰਜੀਓ ਗੋਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਵਲੋਂ ਸਰਜੀਓ ਗੋਰ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਸਿੱਖ ਧਰਮ ਨਾਲ ਸੰਬੰਧਿਤ ਧਾਰਮਿਕ ਪੁਸਤਕਾਂ, ਕੌਫੀ ਟੇਬਲ ਬੁੱਕ, ਲੋਈ ਅਤੇ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।  ਵਫ਼ਦ ਨਾਲ ਆਏ ਅਮਰੀਕੀ ਸੈਨੇਟਰਾਂ ਅਤੇ ਹੋਰਨਾਂ ਮੈਂਬਰਾਂ ਨੂੰ ਵੀ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ।
Punjab News: ਪੁਲਿਸ ਨੇ ਇੱਕ ਮੁਕਾਬਲੇ ਦੌਰਾਨ ਉਸ ਬਦਮਾਸ਼ ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ ਹੈ ਜਿਸ ਨੇ ਪਹਿਲਾਂ ਅੰਮ੍ਰਿਤਸਰ ਵਿੱਚ ਇੱਕ ਏ.ਐਸ.ਆਈ. (ASI) 'ਤੇ ਗੋਲੀ ਚਲਾਈ ਸੀ। ਮੁਲਜ਼ਮ, ਕਰਨਬੀਰ ਸਿੰਘ, ਕੁਝ ਦਿਨ ਪਹਿਲਾਂ ਹੀ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ। ਅੱਜ ਹੋਏ ਮੁਕਾਬਲੇ ਦੌਰਾਨ ਦੋਵਾਂ ਧਿਰਾਂ ਵੱਲੋਂ ਕੁੱਲ 14 ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਇੱਕ ਪੁਲਿਸ ਅਧਿਕਾਰੀ ਵੀ ਜ਼ਖ਼ਮੀ ਹੋ ਗਿਆ। ਮੁਕਾਬਲੇ ਤੋਂ ਬਾਅਦ, ਪੁਲਿਸ ਦੇ ਭਾਰੀ ਬਲ ਨੇ ਇਲਾਕੇ ਨੂੰ ਘੇਰਾ ਪਾ ਲਿਆ ਹੈ।
ਪੁਲਿਸ ਅਨੁਸਾਰ, ਮੁਲਜ਼ਮ ਦੀ ਭਾਲ ਕਰ ਰਹੀ ਇੱਕ ਟੀਮ ਨੇ ਉਸਨੂੰ ਅੰਮ੍ਰਿਤਸਰ ਦੇ ਦਿਹਾਤੀ ਇਲਾਕੇ ਵਿੱਚ ਘੇਰ ਲਿਆ; ਉਸਨੇ ਕੰਡੋਵਾਲੀਆ ਇਲਾਕੇ ਵਿੱਚ ਪੁਲਿਸ 'ਤੇ ਗੋਲੀਆਂ ਚਲਾਈਆਂ, ਜਿਸ ਨਾਲ ਇੱਕ ਅਧਿਕਾਰੀ ਜ਼ਖ਼ਮੀ ਹੋ ਗਿਆ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਕਰਨਬੀਰ ਜ਼ਖ਼ਮੀ ਹੋ ਗਿਆ ਅਤੇ ਬਾਅਦ ਵਿੱਚ ਹਸਪਤਾਲ ਲਿਜਾਣ 'ਤੇ ਉਸਦੀ ਮੌਤ ਹੋ ਗਈ।
ਮੁਲਜ਼ਮ ਨੇ ਪਹਿਲਾਂ ਏ.ਐਸ.ਆਈ. ਜਸਵੰਤ ਸਿੰਘ 'ਤੇ ਗੋਲੀ ਚਲਾਈ ਸੀ; ਹਾਲਾਂਕਿ ਅਧਿਕਾਰੀ ਵਾਲ-ਵਾਲ ਬਚ ਗਏ ਸਨ, ਪਰ ਜ਼ਖ਼ਮੀ ਹੋਣ ਦੇ ਬਾਵਜੂਦ ਉਹ ਆਪਣਾ ਮੋਟਰਸਾਈਕਲ ਚਲਾ ਕੇ ਪੁਲਿਸ ਸਟੇਸ਼ਨ ਪਹੁੰਚਣ ਵਿੱਚ ਕਾਮਯਾਬ ਹੋ ਗਏ, ਜਿੱਥੋਂ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਨੇ ਉਸ ਸਮੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਹਾਲਾਂਕਿ, ਬੁੱਧਵਾਰ ਰਾਤ ਨੂੰ, ਜਦੋਂ ਪੁਲਿਸ ਉਸਨੂੰ ਹਥਿਆਰ ਬਰਾਮਦ ਕਰਨ ਲਈ ਮਜੀਠਾ ਇਲਾਕੇ ਵਿੱਚ ਲੈ ਜਾ ਰਹੀ ਸੀ, ਤਾਂ ਉਹ ਪੁਲਿਸ ਨੂੰ ਚਕਮਾ ਦੇ ਕੇ ਹਿਰਾਸਤ ਵਿੱਚੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਉਸਦੇ ਫਰਾਰ ਹੋਣ ਤੋਂ ਬਾਅਦ, ਪੁਲਿਸ ਨੇ ਉਸਨੂੰ ਫੜਨ ਲਈ ਇੱਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾਏ।
ਡਿਊਟੀ ਦੌਰਾਨ ਗੋਲੀ ਚਲਾਈ ਗਈ
11 ਸਤੰਬਰ ਦੀ ਰਾਤ ਨੂੰ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਲਾਈਨਜ਼ ਵਿੱਚ ਤਾਇਨਾਤ ਏ.ਐਸ.ਆਈ. (ASI) ਜਸਵੰਤ ਸਿੰਘ ਰਾਜਾਸਾਂਸੀ ਇਲਾਕੇ ਵਿੱਚ ਆਪਣੇ ਮੋਟਰਸਾਈਕਲ 'ਤੇ ਜਾ ਰਹੇ ਸਨ। ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਦੇ ਸਿਰ 'ਤੇ ਗੋਲੀ ਚਲਾ ਦਿੱਤੀ। ਗੋਲੀ ਉਨ੍ਹਾਂ ਦੀ ਪੱਗ ਨੂੰ ਚੀਰਦੀ ਹੋਈ ਸਿਰ ਨੂੰ ਛੂਹ ਕੇ ਨਿਕਲ ਗਈ, ਜਿਸ ਨਾਲ ਮਾਮੂਲੀ ਸੱਟਾਂ ਲੱਗੀਆਂ।
ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮੁਲਜ਼ਮ ਗ੍ਰਿਫ਼ਤਾਰ
ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਕਰਨ ਨੂੰ ਗ੍ਰਿਫ਼ਤਾਰ ਕੀਤਾ। ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਪੁਲਿਸ ਮੁਲਜ਼ਮ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਸੀ। ਹਾਲਾਂਕਿ, ਹਥਿਆਰ ਬਰਾਮਦ ਕਰਨ ਲਈ ਲਿਜਾਏ ਜਾਣ ਦੌਰਾਨ ਮੁਲਜ਼ਮ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
TTH ਨੇ ਘਟਨਾ ਦੀ ਜ਼ਿੰਮੇਵਾਰੀ ਲਈ
'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' (TTH) ਨਾਮਕ ਅੱਤਵਾਦੀ ਸੰਗਠਨ ਨੇ ਏ.ਐਸ.ਆਈ. 'ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਲਈ। ਇਸ ਅੱਤਵਾਦੀ ਸੰਗਠਨ ਨੇ ਪਹਿਲਾਂ ਗੁਰਦਾਸਪੁਰ ਵਿੱਚ ਇੱਕ ਏ.ਐਸ.ਆਈ. ਅਤੇ ਇੱਕ ਹੋਮ ਗਾਰਡ ਦੀ ਹੱਤਿਆ ਦੀ ਜ਼ਿੰਮੇਵਾਰੀ ਵੀ ਲਈ ਸੀ।
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੀਜੇ ਪੜਾਅ ਤਹਿਤ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਇੱਕ ਜ਼ਰੂਰੀ ਬਿਆਨ ਜਾਰੀ ਕਰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰੀਆਂ ਨੂੰ ਭਰੋਸੇਯੋਗ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਹੁਣ ਜਦੋਂ ਖ਼ਾਲਸਾ ਮਾਰਚ ਆਖਰੀ ਦੋ ਦਿਨਾਂ ਵਿੱਚ ਸੰਪੂਰਨਤਾ ਵੱਲ ਵਧ ਰਿਹਾ ਹੈ ਤਾਂ ਇਸ ਦੌਰਾਨ ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਸ਼ਰਾਰਤ ਕਰਕੇ ਖਲਲ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਫ਼ਤਲਾਪੂਰਵਕ ਕਾਰਜ ਕਰਦਿਆਂ ਸੰਪੂਰਨ ਹੋ ਰਿਹਾ ਹੈ।
ਬਗੀਚਾ ਸਿੰਘ ਨੇ ਕਿਹਾ ਕਿ ਪਹਿਲੇ, ਦੂਜੇ ਅਤੇ ਤੀਜੇ ਪੜਾਅ ਦੌਰਾਨ ਮੀਰੀ ਪੀਰੀ ਖ਼ਾਲਸਾ ਮਾਰਚ ਦੌਰਾਨ ਪੰਜਾਬ ਦੇ ਸੈਂਕੜੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਵਿਚਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਤੇ ਪ੍ਰਚਾਰਕ ਜਥਿਆਂ ਵੱਲੋਂ ਸਿੱਖੀ ਪ੍ਰਚਾਰ ਪ੍ਰਸਾਰ ਸਫ਼ਲਤਾਪੂਰਵਕ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਹਜ਼ਾਰਾਂ ਸਿੱਖ ਨੌਜਵਾਨਾਂ ਨੇ ਸਾਬਤ ਸੂਰਤ ਸਿੱਖ ਪਛਾਣ ਕਾਇਮ ਕਰਨ ਅਤੇ ਨਸ਼ਿਆਂ ਨੂੰ ਤਿਆਗਣ ਦੇ ਪ੍ਰਣ ਕੀਤੇ ਹਨ।
ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਮਿਲੀ ਹੈ ਕਿ ਸਰਕਾਰੀ ਸ਼ਹਿ ਉੱਤੇ ਕੁਝ ਸ਼ਰਾਰਤੀ ਲੋਕ ਅਗਲੇ ਦੋ ਦਿਨਾਂ ਵਿਚ ਮੀਰੀ ਪੀਰੀ ਖ਼ਾਲਸਾ ਮਾਰਚ ਵਿੱਚ ਖਲਲ ਪਾ ਸਕਦੇ ਹਨ ਤਾਂ ਜੋ ਮਾਰਚ ਬਾਰੇ ਸੰਗਤ ਵਿੱਚ ਮਾੜਾ ਪ੍ਰਭਾਵ ਪਾਇਆ ਜਾ ਸਕੇ, ਪਰੰਤੂ ਇਸ ਸਾਜ਼ਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਆਖਰੀ ਦੋ ਦਿਨਾਂ ਵਿੱਚ ਕੋਈ ਸ਼ਰਾਰਤੀ ਵਿਅਕਤੀ ਮਾਰਚ ਵਿੱਚ ਖਲਲ ਪਾਉਂਦਾ ਹੈ ਅਤੇ ਸਿੱਖ ਸੰਗਤ ਵੱਲੋਂ ਉਸ ਦਾ ਵਿਰੋਧ ਕੀਤਾ ਜਾਂਦਾ ਹੈ ਤਾਂ ਹੋਣ ਵਾਲੀ ਘਟਨਾ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖੀ ਪ੍ਰਚਾਰ ਪ੍ਰਸਾਰ ਵਿੱਚ ਕਿਸੇ ਤਰ੍ਹਾਂ ਦਾ ਵੀ ਖਲਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਸ਼ਰਾਰਤੀ ਲੋਕਾਂ ਦੀਆਂ ਸਿੱਖ-ਵਿਰੋਧੀ ਸਾਜ਼ਸ਼ਾ ਕਾਮਯਾਬ ਹੋਣ ਦਿੱਤੀਆਂ ਜਾਣਗੀਆਂ।
ਬਗੀਚਾ ਸਿੰਘ ਨੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ਼ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪੜਾਵਾਂ ਤੇ ਰੂਟਾਂ ਉੱਤੇ ਪੁਖਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਅਤੇ ਕਿਸੇ ਤਰ੍ਹਾਂ ਦੇ ਵੀ ਸ਼ਰਾਰਤੀ ਵਿਅਕਤੀ ਨੂੰ ਖਲਲ ਪਾਉਣ ਤੋਂ ਪਹਿਲਾਂ ਹੀ ਰੋਕਿਆ ਜਾਵੇ।