PTC NEWS Punjabi-news-malwa
Parvinder Singh Jhota shot dead : ਪੰਜਾਬ ਦੇ ਮਾਨਸਾ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਖ਼ੌਫ਼ਨਾਕ ਕਾਂਡ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਅੰਜਾਮ ਦਿੱਤਾ ਗਿਆ ਹੈ।
ਇਹ ਵੀ ਜਰੂਰ ਦੇਖੋ :
ਦੱਸ ਦੇਈਏ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਦੀ ਸ਼ੁਰੂਆਤ ਕਰਨ ਵਾਲੇ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਇੱਕ ਵਿਅਕਤੀ ਵੱਲੋਂ ਗੋਲੀਆਂ ਚਲਾਏ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਘਟਨਾ ਦੌਰਾਨ ਦੋ ਹੋਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ। ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਨ। ਇੱਕ ਮੈਡੀਕਲ ਸਟੋਰ ਮਾਲਕ 'ਤੇ ਪਰਵਿੰਦਰ ਝੋਟੇ ਨੂੰ ਗੋਲੀਆਂ ਮਾਰਨ ਦੇ ਇਲਜ਼ਾਮ ਸਾਹਮਣੇ ਆ ਰਹੇ ਹਨ।
ਹਸਪਤਾਲ਼ ਦੇ SMO ਡਾ. ਗੁਰਮੇਲ ਸਿੰਘ ਅਨੁਸਾਰ ਜਦੋਂ ਪਰਵਿੰਦਰ ਸਿੰਘ ਝੋਟਾ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ। ਮਾਨਸਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੋਲੀਬਾਰੀ ਦੇ ਕਾਰਨਾਂ ਅਤੇ ਘਟਨਾ ਨਾਲ ਸਬੰਧਤ ਹੋਰ ਵੇਰਵਿਆਂ ਦੀ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।
ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਵਿਰੋਧ ਕਰ ਰਹੇ ਸਨ। ਉਹ ਨਾ ਕੇਵਲ ਨਸ਼ਾ ਵੇਚਣ ਤੋਂ ਰੋਕਦੇ ਸਨ ਬਲਕਿ ਨਸ਼ਾ ਵੇਚਣ ਵਾਲਿਆਂ ਨੂੰ ਵੀ ਫੜਦੇ ਸਨ। ਇਸ ਨੂੰ ਲੈ ਕੇ ਕਈ ਵਾਰ ਉਨ੍ਹਾਂ ਦਾ ਝਗੜਾ ਵੀ ਹੋ ਚੁੱਕਾ ਸੀ ਅਤੇ ਉਨ੍ਹਾਂ ਦੇ ਕਹਿਣ ’ਤੇ ਕਈ ਪੰਚਾਇਤਾਂ ਨੇ ਨਸ਼ੇ ਦੇ ਖ਼ਿਲਾਫ਼ ਮਤੇ ਤੱਕ ਪਾਸ ਕੀਤੇ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਰਵਿੰਦਰ ਸਿੰਘ ਦੇ ਕਤਲ ਤੋਂ ਠੀਕ ਪਹਿਲਾਂ ਦੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਪਰਵਿੰਦਰ ਝੋਟਾ ਵਲੋਂ ਕੈਮਿਸਟ ਦੀ ਦੁਕਾਨ ਉੱਤੇ ਆ ਕੇ ਵੀਡੀਓ ਬਣਾਈ ਜਾ ਰਹੀ ਸੀ, ਜਿਸ ਦੌਰਾਨ ਤਲਖੀ ਵਧ ਗਈ ਅਤੇ ਦੁਕਾਨਦਾਰ ਨੇ ਗੋਲੀਆਂ ਚਲਾ ਦਿੱਤੀਆਂ। ਪਰਵਿੰਦਰ ਝੋਟਾ ਵੱਲੋ ਦਾਅਵਾ ਕੀਤਾ ਜਾ ਰਿਹਾ ਸੀ ਕਿ ਮੈਡੀਕਲ ਸਟੋਰ ਵਾਲੇ ਨੇ ਕੋਲ ਖੜੇ ਵਿਅਕਤੀ ਨੂੰ ਕੋਈ ਸਾਮਾਨ (ਨਸ਼ੀਲੀਆਂ ਗੋਲੀਆਂ) ਦਿੱਤੀਆਂ ਹਨ। ਇਸ ਸਾਰੀ ਵਾਰਦਾਤ ਤੋਂ ਬਾਅਦ ਬਿਕਰਮ ਮਜੀਠੀਆ ਨੇ ਇਕ ਵਾਰ ਫਿਰ ਤੋਂ ਮਾਨ ਸਰਕਾਰ ਨੂੰ ਘੇਰਿਆ ਹੈ।
<a href="http://" target="_blank" style="box-sizing: border-box; color: rgb(0, 123, 255); text-decoration: none; background-color: rgb(255, 255, 255); font-family: "Source Sans Pro", -apple-system, BlinkMacSystemFont, "Segoe UI", Roboto, "Helvetica Neue", Arial, sans-serif, "Apple Color Emoji", "Segoe UI Emoji", "Segoe UI Symbol"; font-size: 16px; font-style: normal; font-variant-ligatures: normal; font-variant-caps: normal; font-weight: 400; letter-spacing: normal; orphans: 2; text-align: left; text-indent: 0px; text-transform: none; widows: 2; word-spacing: 0px; -webkit-text-stroke-width: 0px; white-space: normal;"><a href="http://" target="_blank">
ਪਰਵਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਮਾਨਸਾ 'ਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟੇ ਦਾ ਕਤਲ ਕਰ ਦਿੱਤਾ ਗਿਆ ਜਿਸ ਨੇ ਇਕ ਵਾਰ ਮੁੜ ਪੰਜਾਬ ਦੇ ਲਾਅ ਐਂਡ ਆਰਡਰ ਦੀ ਸਥਿਤੀ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਝੋਟਾ ਪਿਛਲੇ ਲਗਭਗ 5-6 ਸਾਲਾਂ ਤੋਂ ਨਸ਼ਿਆਂ ਖਿਲਾਫ ਲੜਾਈ ਲੜ ਰਿਹਾ ਸੀ, ਉਹ ਥਾ ਥਾਂ 'ਤੇ ਜਾ ਕੇ ਜਿਥੇ ਵੀ ਮੈਡੀਕਲ ਸਟੋਰਾਂ 'ਤੇ ਨਸ਼ੇ ਵਿਕਦੇ ਸਨ, ਉਨ੍ਹਾਂ ਦਾ ਵਿਰੋਧ ਕਰਦਾ ਸੀ। ਉਨ੍ਹਾਂ ਕਿਹਾ ਕਿ ਪਹਿਲਾ ਪੁਲਿਸ ਨੇ ਝੋਟੇ 'ਤੇ ਕੇਸ ਦਰਜ ਕਰਕੇ ਉਸਨੂੰ ਜੇਲ੍ਹ 'ਚ ਸੁੱਟਿਆ ਅਤੇ ਹੁਣ ਜੇਲ੍ਹ ਤੋਂ ਬਾਹਰ ਆ ਕੇ ਅੱਜ ਜਦੋਂ ਉਹ ਲਾਈਵ ਆ ਕੇ ਮੈਡੀਕਲ ਸਟੋਰ ਵਾਲੇ ਨੂੰ ਚੈਲੇਂਜ ਕਰ ਰਿਹਾ ਸੀ ਕਿ ਤੇਰੀ ਦੁਕਾਨ ਤੋਂ ਇੱਕ ਗਾਹਕ ਨਸ਼ੇ ਦਾ ਸਮਾਨ ਲੈ ਕੇ ਗਿਆ ਅਤੇ ਇਸ ਦੌਰਾਨ ਮੈਡੀਕਲ ਸਟੋਰ ਵਾਲੇ ਨੇ ਸ਼ਰੇਆਮ ਬਿਨਾਂ ਕਿਸੇ ਡਰ ਭੈਅ ਤੋਂ ਚੱਲਦੇ ਲਾਈਵ ਦੌਰਾਨ ਪਿਸਤੌਲ ਕੱਢ ਕੇ ਝੋਟੇ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਡਾ. ਚੀਮਾ ਨੇ ਕਿਹਾ ਕਿ ਕੀ ਇਹ ਹੈ 'ਆਪ ਸਰਕਾਰ' ਦਾ 'ਯੁੱਧ ਨਸ਼ਿਆਂ ਵਿਰੁੱਧ'। ਉਨ੍ਹਾਂ ਕਿਹਾ ਕਿ ਥੋੜੇ ਦਿਨ ਪਹਿਲਾ ਪੰਜਾਬ ਪੁਲਿਸ ਦੇ 7 ਏ ਐਸ ਆਈ ਜੋ ਵਰਦੀ 'ਚ ਸਨ, ਉਨ੍ਹਾਂ ਨੂੰ ਗੋਲੀਆਂ ਮਾਰ ਕੇ ਉਡਾ ਦਿੱਤਾ ਗਿਆ। ਇਸ ਤੋਂ ਬਾਅਦ ਅੰਮ੍ਰਿਤਸਰ ਦੇ ਵਿਚ ਇੱਕ ਯੂਟਿਊਬਰ (ਮੈਡ ਸੰਧੂ) ਨੂੰ ਗੋਲੀਆਂ ਮਾਰ ਕੇ ਮੁਕਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇੱਥੇ ਹੀ ਬਸ ਨਹੀਂ ਇਸ ਤਰਾਂ ਦੀਆਂ ਹੋਰ ਵੀ ਕਈ ਘਟਨਾਵਾਂ ਸਨ। ਇਨ੍ਹਾਂ ਘਟਨਾਵਾਂ ਨੂੰ ਦੇਖ ਕੇ ਪੰਜਾਬ ਦੇ ਅਮਨ ਅਮਾਨ ਦੀ ਸਥਿਤੀ ਹੁਣ ਖਤਰੇ 'ਚ ਪੈਂਦੀ ਨਜਰ ਆ ਰਹੀ ਹੈ।
ਡਾ. ਚੀਮਾ ਨੇ ਸਵਾਲ ਕੀਤਾ ਕਿ ਅੱਜ ਪੰਜਾਬ 'ਚ ਮੈਡੀਕਲ ਸਟੋਰਾਂ 'ਤੇ ਨਸ਼ੇ ਸ਼ਰੇਆਮ ਲੋਕਾਂ ਨੂੰ ਆਸਾਨੀ ਨਾਲ ਕਿਉਂ ਮਿਲ ਰਹੇ ਹਨ। ਇਨ੍ਹਾਂ ਸਾਰੀਆਂ ਘਟਨਾਵਾਂ ਨੇ ਪੰਜਾਬ 'ਚ ਨਸ਼ਿਆਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਉਨ੍ਹਾਂ ਸਰਕਾਰ ਨੂੰ ਸਵਾਲ ਕੀਤਾ ਕਿ ਤੁਸੀਂ ਆਖਿਰ ਹੋਰ ਕਿੰਨਾ ਨੁਕਸਾਨ ਪੰਜਾਬ ਦਾ ਕਰਨਾ ਹੈ ?
ਸ਼੍ਰੋਮਣੀ ਅਕਾਲੀ ਦਲ ਪਰਵਿੰਦਰ ਸਿੰਘ ਝੋਟਾ ਦੇ ਇੱਕ ਨਸ਼ਾ ਤਸਕਰ ਵੱਲੋਂ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਘਟਨਾ 'ਤੇ ਡੂੰਘੀ ਚਿੰਤਾ ਅਤੇ ਦੁੱਖ ਪ੍ਰਗਟ ਕਰਦਾ ਹੈ। ਇਸ ਭਿਆਨਕ ਘਟਨਾ ਨੇ ਫਿਰ ਤੋਂ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੇ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦਾ ਪਰਦਾਫਾਸ਼ ਕੀਤਾ ਹੈ। ਅਸੀਂ ਇਸ ਔਖੀ ਘੜੀ ਵਿੱਚ ਦੁਖੀ ਪਰਿਵਾਰ ਦੇ ਨਾਲ ਹਾਂ।
ਪੰਜਾਬ-ਦੋਖੀ ਭਗਵੰਤ ਮਾਨ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਨੂੰ ਖੁੱਲ੍ਹੀ ਛੋਟ ਦਿੱਤੀ ਹੋਈ ਹੈ, ਜਿਸ ਦਾ ਨਤੀਜਾ ਇਹ ਹੈ ਕਿ ਅਪਰਾਧੀ ਬੇਖੌਫ਼ ਘੁੰਮਦੇ ਹਨ ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਗੁਰੂ ਦੋਖੀ ਸਰਕਾਰ ਘੁਟਾਲਿਆਂ ਵਿੱਚ ਮਸ਼ਰੂਫ਼ ਹੈ ਅਤੇ ਆਪਣੀਆਂ ਜੇਬਾਂ ਭਰਨ ਵਿੱਚ ਰੁੱਝੀ ਹੋਈ ਹੈ ਜਦੋਂ ਕਿ ਅਪਰਾਧੀਆਂ ਦੇ ਸ਼ਿਕਾਰ ਹੋਏ  ਪੰਜਾਬ ਦੇ ਲੋਕਾਂ ਦਾ ਸੜਕਾਂ 'ਤੇ ਲਹੂ ਵਹਿ ਰਿਹਾ ਹੈ। ਇਹ ਸ਼ਾਸਨ ਨਹੀਂ, ਇਹ ਕੁਸ਼ਾਸਨ ਅਤੇ ਘੋਰ ਤਸ਼ੱਦਦ ਹੈ, ਜ਼ੁਲਮ ਦੀ ਇੰਤਹਾ ਹੈ! ਪੰਜਾਬ ਦੀ ਅਜਿਹੀ ਦੁਰਦਸ਼ਾ ਕਰਨ ਲਈ ਗੁਰੂ ਦੋਖੀ ਨੂੰ ਕਦੇ ਮੁਆਫ਼ ਨਹੀਂ ਕੀਤਾ ਜਾ ਸਕਦਾ!
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਬੈਨਰ ਹੇਠ ਮੁੱਖ ਮੰਤਰੀ ਦੀ ਕੋਠੀ ਨੇੜੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿਸ਼ਾਲ ਮਹਾਂ ਰੈਲੀ ਕਰਕੇ ਪੰਜਾਬ ਸਰਕਾਰ ਨੂੰ ਵੰਗਾਰਿਆ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲਾਮਬੰਦ ਹੋਣ ਤੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।
ਅੱਜ ਮਹਾਂ ਰੈਲੀ ਵਿੱਚ ਹੋਏ ਵਿਸ਼ਾਲ ਇਕੱਠ ਤੋਂ ਜਾਪ ਰਿਹਾ ਸੀ ਜਿਵੇਂ ਸਾਰਾ ਪੰਜਾਬ ਹੀ ਸੰਗਰੂਰ ਪੁੱਜਿਆ ਹੋਵੇ। ਮੁੱਖ ਮੰਤਰੀ ਦੀ ਕੋਠੀ ਤੋਂ ਥੋੜ੍ਹੀ ਦੂਰ ਚੰਡੀਗੜ੍ਹ-ਬਠਿੰਡਾ ਕੌਮੀ ਹਾਈਵੇਅ ਦੇ ਸੰਗਰੂਰ-ਪਟਿਆਲਾ ਬਾਈਪਾਸ ਦੇ ਓਵਰਬ੍ਰਿਜ ਕੋਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਹੜ੍ਹ ਆਇਆ ਹੋਇਆ ਸੀ। ਦੂਰ-ਦੂਰ ਤੱਕ ਬੱਸਾਂ, ਕਾਰਾਂ ਅਤੇ ਵਾਹਨਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਸਨ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਕਾਫ਼ਲੇ ਹੀ ਨਜ਼ਰ ਆ ਰਹੇ ਸਨ ਤੇ ਨਾਅਰੇ ਗੂੰਜ ਰਹੇ ਸਨ।
ਰੈਲੀ ਵਿੱਚ ਸੂਬਾ ਆਗੂ ਸੁਖਚੈਨ ਸਿੰਘ ਖਹਿਰਾ, ਸਤੀਸ਼ ਰਾਣਾ, ਕਰਮ ਸਿੰਘ ਧਨੋਆ, ਭਜਨ ਸਿੰਘ ਗਿੱਲ, ਗੁਰਨਾਮ ਸਿੰਘ ਵਿਰਕ, ਧਨਵੰਤ ਸਿੰਘ ਭੱਠਲ ਆਦਿ ਵੱਖ-ਵੱਖ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਦੇ ਆਗੂ ਪੁੱਜੇ ਹੋਏ ਸਨ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਹ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦੀ ਅਣਦੇਖੀ ਕੀਤੀ ਹੈ ਅਤੇ ਡੀ.ਏ. (DA) ਦੇਣ ਤੋਂ ਭੱਜ ਰਹੀ ਹੈ।
ਉਨ੍ਹਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਲਾਮਬੰਦ ਰਹਿਣ ਅਤੇ ਏਕਾ ਬਣਾਈ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਸਰਕਾਰ ਸਿਰਫ਼ ਤਿੰਨ ਮਹੀਨਿਆਂ ਦੀ ਮਹਿਮਾਨ ਹੈ। ਰੈਲੀ ਤੋਂ ਬਾਅਦ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਰੈਲੀ ਜਾਰੀ ਹੈ। ਇਸ ਮੌਕੇ ਰਾਜ ਕੁਮਾਰ ਅਰੋੜਾ, ਦੇਵੀ ਦਿਆਲ, ਗੁਰਪ੍ਰੀਤ ਮੰਗਵਾਲ, ਅਵਿਨਾਸ਼ ਸ਼ਰਮਾ, ਮੇਲਾ ਸਿੰਘ ਪੁੰਨਾਵਾਲ, ਕੁਲਵਿੰਦਰ ਸਿੰਘ ਢਿੱਲੋਂ ਆਦਿ ਆਗੂ ਮੌਜੂਦ ਸਨ।
Punjab News: ਲੁਧਿਆਣਾ ਦੇ ਖੰਨਾ ਵਿੱਚ ਦਿਨ-ਦਿਹਾੜੇ ਵਾਪਰੀ ਲੁੱਟ-ਖੋਹ ਦੀ ਇੱਕ ਘਟਨਾ ਵਿੱਚ, ਬੰਦੂਕ ਦੀ ਨੋਕ 'ਤੇ ਇੱਕ ਆੜ੍ਹਤੀਏ ਤੋਂ 15 ਲੱਖ ਰੁਪਏ ਅਤੇ ਉਸ ਦੀ ਗੱਡੀ ਖੋਹ ਲਈ ਗਈ। ਆੜ੍ਹਤੀਏ ਨੇ ਹੁਣੇ ਹੀ ਬੈਂਕ ਵਿੱਚੋਂ ਨਕਦੀ ਕਢਵਾਈ ਸੀ; ਜਿਵੇਂ ਹੀ ਉਹ ਪੈਸੇ ਲੈ ਕੇ ਆਪਣੀ ਕਾਰ ਵਿੱਚ ਬੈਠਾ, ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।
ਲੁੱਟ ਦੀ ਖਬਰ ਮਿਲਦਿਆਂ ਹੀ ਪੁਲਿਸ ਹਾਈ ਅਲਰਟ 'ਤੇ ਆ ਗਈ। ਲੁਧਿਆਣਾ ਤੋਂ ਬਾਹਰ ਜਾਣ ਵਾਲੇ ਰਸਤੇ ਸੀਲ ਕਰ ਦਿੱਤੇ ਗਏ ਹਨ ਅਤੇ ਦੋਸ਼ੀਆਂ ਦੀ ਭਾਲ ਲਈ ਵੱਖ-ਵੱਖ ਰਸਤਿਆਂ 'ਤੇ ਪੁਲਿਸ ਦੀਆਂ ਕਈ ਟੀਮਾਂ ਭੇਜੀਆਂ ਗਈਆਂ ਹਨ। ਹੁਣ ਤੱਕ ਲੁਟੇਰਿਆਂ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਹੈ।
ਬੈਂਕ ਤੋਂ ਨਕਦੀ ਕਢਵਾਈ
ਪੁਲਿਸ ਅਨੁਸਾਰ, ਆੜ੍ਹਤੀਆ ਅਮਲੋਹ ਤੋਂ ਖੰਨਾ ਭੁਗਤਾਨ ਲੈਣ ਆਇਆ ਸੀ। ਉਸਨੇ HDFC ਬੈਂਕ ਜਾ ਕੇ 15 ਲੱਖ ਰੁਪਏ ਕਢਵਾਏ। ਆੜ੍ਹਤੀਏ ਨੇ ਦੱਸਿਆ ਕਿ ਇਸ ਸਮੇਂ ਝੋਨੇ ਦੀ ਖਰੀਦ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਉਸਨੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਭੁਗਤਾਨ ਕਰਨ ਲਈ ਇਹ ਰਕਮ ਕਢਵਾਈ ਸੀ।
ਕਾਰ ਵਿੱਚ ਬੈਠਦਿਆਂ ਹੀ ਲੁਟੇਰਿਆਂ ਨੇ ਹਮਲਾ ਕੀਤਾ; ਮੱਥੇ 'ਤੇ ਪਿਸਤੌਲ ਰੱਖ ਕੇ ਨਕਦੀ ਖੋਹ ਲਈ
ਆੜ੍ਹਤੀਏ ਨੇ ਪੁਲਿਸ ਨੂੰ ਦੱਸਿਆ ਕਿ ਜਿਵੇਂ ਹੀ ਉਹ ਪੈਸੇ ਕਢਵਾਉਣ ਤੋਂ ਬਾਅਦ ਬੈਂਕ ਦੇ ਬਾਹਰ ਖੜ੍ਹੀ ਆਪਣੀ ਹੁੰਡਈ ਵੈਨਿਊ (Hyundai Venue) ਕਾਰ ਵਿੱਚ ਬੈਠਾ, ਦੋ ਲੁਟੇਰਿਆਂ ਨੇ ਉਸਨੂੰ ਬੰਦੂਕ ਦੀ ਨੋਕ 'ਤੇ ਲੈ ਲਿਆ। ਉਨ੍ਹਾਂ ਨੇ ਉਸਦੇ ਮੱਥੇ 'ਤੇ ਪਿਸਤੌਲ ਤਾਣ ਦਿੱਤੀ ਅਤੇ ਗੋਲੀ ਮਾਰਨ ਦੀ ਧਮਕੀ ਦਿੱਤੀ, ਫਿਰ 15 ਲੱਖ ਰੁਪਏ ਦੀ ਨਕਦੀ ਖੋਹ ਲਈ।
ਕਾਰ ਵੀ ਲੁੱਟੀ; ਆੜ੍ਹਤੀਏ ਨੂੰ ਬਾਹਰ ਸੁੱਟਿਆ
ਆੜ੍ਹਤੀਏ ਅਨੁਸਾਰ, ਲੁਟੇਰਿਆਂ ਨੇ ਉਸਦੀ ਹੁੰਡਈ ਵੈਨਿਊ ਕਾਰ ਵੀ ਚੋਰੀ ਕਰ ਲਈ। ਉਨ੍ਹਾਂ ਨੇ ਦਰਵਾਜ਼ਾ ਖੋਲ੍ਹਿਆ, ਉਸ ਨੂੰ ਗੱਡੀ ਵਿੱਚੋਂ ਬਾਹਰ ਸੁੱਟ ਦਿੱਤਾ ਅਤੇ ਉਸ ਦੀ ਕਾਰ ਵਿੱਚ ਫਰਾਰ ਹੋ ਗਏ। ਮੁੱਢਲੀ ਜਾਣਕਾਰੀ ਅਨੁਸਾਰ ਲੁਟੇਰੇ ਮੰਡੀ ਗੋਬਿੰਦਗੜ੍ਹ ਵੱਲ ਭੱਜੇ; ਪੁਲਿਸ ਟੀਮਾਂ ਇਸ ਸਮੇਂ ਉਨ੍ਹਾਂ ਦਾ ਪਿੱਛਾ ਕਰ ਰਹੀਆਂ ਹਨ।
ਅਮਲੋਹ ਵਿੱਚ ਕਾਰੋਬਾਰ, ਖੰਨਾ ਵਿੱਚ ਵਿੱਤੀ ਲੈਣ-ਦੇਣ
ਪੁਲਿਸ ਨੇ ਲੁੱਟ ਦਾ ਸ਼ਿਕਾਰ ਹੋਏ ਆੜ੍ਹਤੀਏ ਨੂੰ ਆਪਣੀ ਸੁਰੱਖਿਆ ਹੇਠ ਲੈ ਲਿਆ ਹੈ, ਉਸ ਦਾ ਨਾਮ ਅਜੇ ਜਨਤਕ ਨਹੀਂ ਕੀਤਾ ਗਿਆ ਹੈ। ਪੁਲਿਸ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਉਹ ਅਮਲੋਹ ਦੇ ਪਿੰਡ ਭੱਦਲਠੂਹਾ ਵਿੱਚ ਆੜ੍ਹਤੀਏ ਦਾ ਕਾਰੋਬਾਰ ਚਲਾਉਂਦਾ ਹੈ ਅਤੇ ਆਪਣੇ ਕਾਰੋਬਾਰ ਦੇ ਸਬੰਧ ਵਿੱਚ ਖੰਨਾ ਵਿੱਚ ਵਿੱਤੀ ਲੈਣ-ਦੇਣ ਵੀ ਕਰਦਾ ਹੈ।
ਲੁੱਟ-ਖੋਹ ਦੀ ਘਟਨਾ ਦੀ ਜਾਂਚ ਖੰਨਾ ਸਿਟੀ ਪੁਲਿਸ ਸਟੇਸ਼ਨ-1 ਵੱਲੋਂ ਕੀਤੀ ਜਾ ਰਹੀ ਹੈ। ਸਟੇਸ਼ਨ ਹਾਊਸ ਅਫ਼ਸਰ (SHO) ਹਰਵਿੰਦਰ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ 'ਤੇ ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਤੁਰੰਤ ਪੂਰੇ ਇਲਾਕੇ ਨੂੰ ਸੀਲ ਕਰਨ ਦੇ ਹੁਕਮ ਦਿੱਤੇ। ਸਿਟੀ ਪੁਲਿਸ ਸਟੇਸ਼ਨ-1 ਅਤੇ ਸੀ.ਆਈ.ਏ. (CIA) ਸਟਾਫ ਦੀਆਂ ਟੀਮਾਂ ਫਿਲਹਾਲ ਲੁਟੇਰਿਆਂ ਦੀ ਭਾਲ ਕਰ ਰਹੀਆਂ ਹਨ।
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਲੰਗਰ ਹਾਲ ’ਚ ਵਾਪਰੀ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਗੁਰੂ ਕੇ ਲੰਗਰ ਦੀ ਸੇਵਾ ਵਾਲੇ ਸਥਾਨ ਨੂੰ ਨਿਸ਼ਾਨਾ ਬਣਾਉਣਾ ਬੇਹੱਦ ਗੰਭੀਰ ਮਾਮਲਾ ਹੈ ਅਤੇ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪੁਲਿਸ ਪ੍ਰਸ਼ਾਸਨ ਇਸ ਹਰਕਤ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਸੰਗਤ ਲਈ ਸਿਰਫ਼ ਧਾਰਮਿਕ ਸਥਾਨ ਹੀ ਨਹੀਂ, ਸਗੋਂ ਸੇਵਾ, ਸਾਂਝ ਅਤੇ ਆਸਥਾ ਦਾ ਕੇਂਦਰ ਹਨ। ਗੁਰੂ ਕੇ ਲੰਗਰ ਦੀ ਪਰੰਪਰਾ ਸਮੁੱਚੀ ਮਨੁੱਖਤਾ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਸੇਵਾ ਅਤੇ ਬਰਾਬਰੀ ਦਾ ਸੰਦੇਸ਼ ਦਿੰਦੀ ਹੈ। ਇਸ ਲਈ ਲੰਗਰ ਹਾਲ ਜਾਂ ਗੁਰਦੁਆਰਾ ਸਾਹਿਬ ਦੀ ਕਿਸੇ ਵੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਾਰਵਾਈ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਰਯਾਦਾ, ਗੁਰੂ ਕੇ ਲੰਗਰ ਦੀ ਸੇਵਾ ਅਤੇ ਸੰਗਤ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹਨ, ਜਿਸ ਦੀ ਤੌਹੀਨ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਆਦੇਸ਼ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਸ਼ਾਸਨ ਨੂੰ ਵੀ ਮਾਮਲੇ ਦੀ ਨਿਰਪੱਖ ਅਤੇ ਗੰਭੀਰਤਾ ਨਾਲ ਜਾਂਚ ਕਰਕੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਆਖਿਆ।
AAP leader Wedding Fraud: ਫਤਿਹਗੜ੍ਹ ਸਾਹਿਬ ਵਿੱਚ, ਇੱਕ ਔਰਤ ਨੇ PCS ਅਧਿਕਾਰੀ ਹੋਣ ਦਾ ਦਾਅਵਾ ਕਰਕੇ 'ਆਪ' (AAP) ਆਗੂ ਅਮਰਿੰਦਰ ਸਿੰਘ ਮੰਡੋਫਲ ਨਾਲ ਵਿਆਹ ਕਰਵਾ ਲਿਆ। ਵਿਆਹ ਤੋਂ ਕੁਝ ਦਿਨਾਂ ਬਾਅਦ ਹੀ ਉਹ ਸੋਨੇ-ਚਾਂਦੀ ਦੇ ਗਹਿਣੇ ਲੈ ਕੇ ਘਰੋਂ ਚਲੀ ਗਈ।
'ਆਪ' ਆਗੂ ਨੇ ਦੱਸਿਆ ਕਿ ਔਰਤ ਬਾਰੇ ਪੜਤਾਲ ਕਰਨ 'ਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਪਹਿਲਾਂ ਵਿਆਹੀ ਹੋਈ ਸੀ ਅਤੇ ਉਸ ਦਾ ਤਲਾਕ ਹੋ ਚੁੱਕਾ ਸੀ। ਇਹ ਵੀ ਸਾਹਮਣੇ ਆਇਆ ਕਿ ਉਸਦਾ ਇੱਕ ਪੁੱਤਰ ਵੀ ਹੈ, ਜਿਸ ਦੀ ਉਮਰ ਲਗਭਗ 18 ਸਾਲ ਹੈ।
'ਆਪ' ਆਗੂ ਦਾ ਦੋਸ਼ ਹੈ ਕਿ ਔਰਤ ਦੀ ਉਮਰ ਘੱਟ ਦਿਖਾਉਣ ਲਈ ਦਸਤਾਵੇਜ਼ਾਂ ਵਿੱਚ ਹੇਰਾਫੇਰੀ ਕੀਤੀ ਗਈ ਸੀ। ਜੋੜੇ ਦਾ ਵਿਆਹ ਫਰਵਰੀ 2026 ਵਿੱਚ ਹੋਇਆ ਸੀ; ਇਸ ਸਮਾਗਮ ਵਿੱਚ ਵਿਧਾਨ ਸਭਾ ਦੇ ਸਪੀਕਰ ਤੋਂ ਲੈ ਕੇ ਕੈਬਨਿਟ ਮੰਤਰੀਆਂ ਤੱਕ ਕਈ ਉੱਘੀਆਂ ਸ਼ਖਸੀਅਤਾਂ ਸ਼ਾਮਲ ਹੋਈਆਂ ਸਨ। ਪੁਲਿਸ ਨੇ ਔਰਤ, ਮਨਵਿੰਦਰ ਕੌਰ ਸਮੇਤ ਛੇ ਵਿਅਕਤੀਆਂ ਖਿਲਾਫ ਧੋਖਾਧੜੀ ਅਤੇ ਜਾਅਲਸਾਜ਼ੀ ਦਾ ਮਾਮਲਾ ਦਰਜ ਕੀਤਾ ਹੈ।
ਵਿਆਹ ਤੋਂ ਪਹਿਲਾਂ ਅਣਵਿਆਹੀ PCS ਅਧਿਕਾਰੀ ਹੋਣ ਦਾ ਦਾਅਵਾ
ਅਮਰਿੰਦਰ ਸਿੰਘ ਮੰਡੋਫਲ—ਜੋ 'ਆਪ' ਦੇ ਸੰਯੁਕਤ ਸਕੱਤਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਹਿੰਦ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਸੇਵਾ ਨਿਭਾ ਰਹੇ ਹਨ ਦੇ ਅਨੁਸਾਰ, ਵਿਆਹ ਤੋਂ ਪਹਿਲਾਂ ਔਰਤ ਅਤੇ ਉਸਦੇ ਪਰਿਵਾਰ ਨੇ ਦਾਅਵਾ ਕੀਤਾ ਸੀ ਕਿ ਉਹ ਇੱਕ ਅਣਵਿਆਹੀ PCS ਅਧਿਕਾਰੀ ਹੈ। ਉਸਦੀ ਉਮਰ ਵੀ ਅਸਲ ਉਮਰ ਨਾਲੋਂ ਘੱਟ ਦੱਸੀ ਗਈ ਸੀ। ਇਸ ਜਾਣਕਾਰੀ ਦੇ ਆਧਾਰ 'ਤੇ, ਦੋਵਾਂ ਨੇ ਫਰਵਰੀ 2026 ਵਿੱਚ ਵਿਆਹ ਕਰਵਾ ਲਿਆ।
ਦਸਤਾਵੇਜ਼ਾਂ ਵਿੱਚ ਉਮਰ ਗਲਤ ਦੱਸਣ ਦਾ ਦੋਸ਼
ਅਮਰਿੰਦਰ ਸਿੰਘ ਦਾ ਦੋਸ਼ ਹੈ ਕਿ ਔਰਤ ਦੇ ਪਿਛਲੇ ਵਿਆਹ, ਤਲਾਕ ਅਤੇ ਪੁੱਤਰ ਬਾਰੇ ਜਾਣਕਾਰੀ ਜਾਣਬੁੱਝ ਕੇ ਉਨ੍ਹਾਂ ਤੋਂ ਲੁਕਾਈ ਗਈ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਆਪਣੀ ਨਿੱਜੀ ਜਾਂਚ ਦੌਰਾਨ ਉਨ੍ਹਾਂ ਨੂੰ ਅਜਿਹੇ ਸਬੂਤ ਮਿਲੇ ਹਨ ਜਿਨ੍ਹਾਂ ਤੋਂ ਪਤਾ ਲੱਗਦਾ ਹੈ ਕਿ ਉਮਰ ਘੱਟ ਦਿਖਾਉਣ ਲਈ ਦਸਤਾਵੇਜ਼ਾਂ ਵਿੱਚ ਹੇਰਾਫੇਰੀ ਕੀਤੀ ਗਈ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਗਲਤ ਪਛਾਣ ਅਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਉਸ ਨਾਲ ਵਿਆਹ ਕਰਨ ਲਈ ਮਨਾਇਆ ਗਿਆ ਸੀ।
ਵਿਆਹ ਤੋਂ ਬਾਅਦ ਗਹਿਣੇ ਲੈ ਕੇ ਫਰਾਰ
ਅਮਰਿੰਦਰ ਸਿੰਘ ਨੇ ਔਰਤ 'ਤੇ ਵਿਆਹ ਤੋਂ ਬਾਅਦ ਕੀਮਤੀ ਗਹਿਣੇ ਅਤੇ ਹੋਰ ਸਮਾਨ ਲੈ ਕੇ ਘਰੋਂ ਚਲੇ ਜਾਣ ਦਾ ਦੋਸ਼ ਵੀ ਲਗਾਇਆ ਹੈ। ਉਨ੍ਹਾਂ ਨੇ ਇਨ੍ਹਾਂ ਦੋਸ਼ਾਂ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਦੇ ਆਧਾਰ 'ਤੇ ਪੁਲਿਸ ਨੇ ਮਨਵਿੰਦਰ ਕੌਰ ਸਮੇਤ ਛੇ ਲੋਕਾਂ ਖਿਲਾਫ ਧੋਖਾਧੜੀ ਅਤੇ ਜਾਅਲਸਾਜ਼ੀ ਦਾ ਮਾਮਲਾ ਦਰਜ ਕੀਤਾ ਹੈ। ਮਨਵਿੰਦਰ ਕੌਰ ਤੋਂ ਇਲਾਵਾ, ਐਫ.ਆਈ.ਆਰ. (FIR) ਵਿੱਚ ਉਸਦੇ ਭਰਾ ਤਰਲੋਚਨ ਸਿੰਘ, ਮਾਤਾ ਵਰਿੰਦਰਜੀਤ ਕੌਰ, ਨਰਿੰਦਰ ਸਿੰਘ ਗੋਲਡੀ (ਚਚੇਰੇ ਭਰਾ), ਰੁਪਿੰਦਰ ਕੌਰ (ਭਰਜਾਈ) ਅਤੇ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ ਰਾਣਾ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਪੁਲਿਸ ਅਨੁਸਾਰ, ਸਾਰੇ ਮੁਲਜ਼ਮ ਤਰਨ ਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਥਾਣੇ ਅਧੀਨ ਆਉਂਦੇ ਪਿੰਡ ਸੁਰਸਿੰਘ ਦੇ ਵਸਨੀਕ ਹਨ।
ਵਿਆਹ ਵਿੱਚ 'ਆਪ' ਦੇ ਕਈ ਆਗੂ ਸ਼ਾਮਲ ਹੋਏ
ਇਹ ਮਾਮਲਾ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਫਰਵਰੀ 2026 ਵਿੱਚ ਹੋਏ ਇਸ ਵਿਆਹ ਵਿੱਚ ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਕਈ ਪ੍ਰਮੁੱਖ ਆਗੂ ਅਤੇ ਚੁਣੇ ਹੋਏ ਨੁਮਾਇੰਦੇ ਸ਼ਾਮਲ ਹੋਏ ਸਨ। ਰਿਪੋਰਟਾਂ ਮੁਤਾਬਕ, ਵਿਆਹ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਸਮੇਤ ਕਈ ਸਿਆਸੀ ਸ਼ਖਸੀਅਤਾਂ ਮੌਜੂਦ ਸਨ।
ਇਸ ਤੋਂ ਪਹਿਲਾਂ ਇਨ੍ਹਾਂ ਆਗੂਆਂ ਦੀਆਂ ਜਸ਼ਨ ਮਨਾਉਂਦੇ ਅਤੇ ਭੰਗੜਾ ਪਾਉਂਦੇ ਹੋਏ ਤਸਵੀਰਾਂ ਅਤੇ ਵੀਡੀਓਜ਼ ਵੀ ਸਾਹਮਣੇ ਆਈਆਂ ਸਨ। ਵਿਆਹ ਤੋਂ ਬਾਅਦ ਸਾਹਮਣੇ ਆਏ ਦੋਸ਼ਾਂ ਅਤੇ ਉਸ ਤੋਂ ਬਾਅਦ ਦਰਜ ਹੋਈ ਐਫ.ਆਈ.ਆਰ. ਕਾਰਨ ਇਹ ਮਾਮਲਾ ਹੁਣ ਸੁਰਖੀਆਂ ਵਿੱਚ ਹੈ। ਪੁਲਿਸ ਇਨ੍ਹਾਂ ਦੋਸ਼ਾਂ ਦੀ ਜਾਂਚ ਕਰ ਰਹੀ ਹੈ ਅਤੇ ਨਾਮਜ਼ਦ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਪਟਿਆਲਾ: ਚਿਤਕਾਰਾ ਯੂਨੀਵਰਸਿਟੀ ਰਾਜਪੁਰਾ ਵਿਖੇ 25-26 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਵਿਦਿਆਰਥੀਆਂ ਵੱਲੋਂ ਕੀਤੇ ਗਏ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਕੀਤੀ ਜਾ ਰਹੀ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ, ਪਟਿਆਲਾ ਪੁਲਿਸ ਨੇ ਅੱਜ ਹਰਿਆਣਾ ਦੇ ਫਤਿਹਾਬਾਦ ਤੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਭੜਕਾਉਣ ਅਤੇ ਉਕਸਾਉਣ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪਟਿਆਲਾ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਾਰਥ ਮਹਿਤਾ, ਵਾਸੀ ਫਤਿਹਾਬਾਦ ਵਜੋਂ ਹੋਈ ਹੈ।
ਘਟਨਾ ਤੋਂ ਬਾਅਦ, ਥਾਣਾ ਬਨੂੜ ਵਿਖੇ ਇੱਕ ਐਫ.ਆਈ.ਆਰ ਦਰਜ ਕੀਤੀ ਗਈ ਸੀ ਅਤੇ ਵੱਡੇ ਪੱਧਰ 'ਤੇ ਜਾਂਚ ਸ਼ੁਰੂ ਕੀਤੀ ਗਈ ਸੀ। ਜਾਂਚ ਦੌਰਾਨ, ਇਸ ਮਾਮਲੇ ਵਿੱਚ ਪਹਿਲਾਂ ਦੋ ਮੁਲਜ਼ਮਾਂ ਹਿਮਾਂਸ਼ੂ (ਵਾਸੀ ਨੰਗਲ) ਅਤੇ ਆਰੀਅਨ (ਵਾਸੀ ਅੰਬਾਲਾ) ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਜਾਂਚ ਦੇ ਅਗਲੇ ਪੜਾਅ ਦੌਰਾਨ, ਫਤਿਹਾਬਾਦ ਦੇ ਰਹਿਣ ਵਾਲੇ ਪਾਰਥ ਮਹਿਤਾ ਦਾ ਨਾਮ ਵੀ ਸਾਹਮਣੇ ਆਇਆ। ਉਸ 'ਤੇ ਦੋਸ਼ ਹੈ ਕਿ ਉਸਨੇ ਵਿਦਿਆਰਥੀਆਂ ਨੂੰ ਭੜਕਾਉਣ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਝੂਠੇ ਅਤੇ ਗੁੰਮਰਾਹਕੁੰਨ ਸੰਦੇਸ਼ ਫੈਲਾਏ, ਅਤੇ ਨਾਲ ਹੀ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਅਧਿਕਾਰਤ ਫਰਜ਼ ਨਿਭਾਉਣ ਵਿੱਚ ਰੁਕਾਵਟ ਪਾਉਣ ਵਰਗੀਆਂ ਗਤੀਵਿਧੀਆਂ ਵਿੱਚ ਹਿੱਸਾ ਲਿਆ।
ਪਾਰਥ ਦੀ ਗ੍ਰਿਫ਼ਤਾਰੀ ਨਾਲ, ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਸ ਵਿਰੁੱਧ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਉਸੇ ਐਫ.ਆਈ.ਆਰ. ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਗਲਤ ਜਾਣਕਾਰੀ ਫੈਲਾਉਣ, ਵਿਦਿਆਰਥੀਆਂ ਨੂੰ ਭੜਕਾਉਣ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਕਰਮਚਾਰੀਆਂ ਦੇ ਕੰਮ ਵਿੱਚ ਰੁਕਾਵਟ ਪਾਉਣ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਜਾਂਚ ਅੱਗੇ ਵਧਣ ਨਾਲ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਬੁਲਾਰੇ ਨੇ ਸਪੱਸ਼ਟ ਕੀਤਾ ਕਿ ਪਟਿਆਲਾ ਪੁਲਿਸ ਸ਼ਾਂਤੀ ਅਤੇ ਜਨਤਕ ਵਿਵਸਥਾ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ 'ਤੇ ਦ੍ਰਿੜ ਹੈ।
Chitkara University: ਪਟਿਆਲਾ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੇ ਲਾਪਤਾ ਹੋਣ ਬਾਰੇ ਅਫਵਾਹਾਂ ਫੈਲ ਗਈਆਂ। ਇਹ ਅਫਵਾਹਾਂ 25-26 ਸਤੰਬਰ ਦੀ ਰਾਤ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ। ਨਤੀਜੇ ਵਜੋਂ, ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ੁੱਕਰਵਾਰ ਦੇਰ ਰਾਤ ਪ੍ਰਦਰਸ਼ਨ ਕੀਤਾ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ।
ਜਿਵੇਂ-ਜਿਵੇਂ ਹੰਗਾਮਾ ਵਧਿਆ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚੇ। ਸਟੇਸ਼ਨ ਹਾਊਸ ਅਫਸਰ (SHO) ਗੁਰਸੇਵਕ ਸਿੰਘ ਅਤੇ ਰਜਿਸਟਰਾਰ ਕਰਨਲ ਰਾਕੇਸ਼ ਸ਼ਰਮਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਹਾਲਾਂਕਿ, ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਬਹਿਸ ਵੀ ਹੋਈ। ਹਾਲਾਂਕਿ ਵਿਦਿਆਰਥੀ ਦਾਅਵਾ ਕਰ ਰਹੇ ਸਨ ਕਿ ਦੋ ਲੜਕੀਆਂ ਲਾਪਤਾ ਹਨ, ਪਰ ਉਨ੍ਹਾਂ ਕੋਲ ਕੋਈ ਪੁਖਤਾ ਜਾਣਕਾਰੀ ਨਹੀਂ ਸੀ।
ਹੋਸਟਲ ਤੋਂ ਆਉਣ ਵਾਲੀਆਂ ਆਵਾਜ਼ਾਂ 'ਤੇ ਸਵਾਲ
ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਕੈਂਪਸ ਵਿੱਚ ਐਂਬੂਲੈਂਸਾਂ ਦੀ ਆਵਾਜਾਈ ਅਤੇ ਰਾਤ ਵੇਲੇ ਹੋਸਟਲ ਵਿੱਚੋਂ ਸੁਣਾਈ ਦੇਣ ਵਾਲੀਆਂ ਕਥਿਤ ਆਵਾਜ਼ਾਂ ਬਾਰੇ ਵੀ ਸਵਾਲ ਉਠਾਏ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਪੂਰੇ ਮਾਮਲੇ ਦਾ ਵੇਰਵਾ ਦੇਵੇ ਅਤੇ ਕੈਂਪਸ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰੇ।
ਸੋਸ਼ਲ ਮੀਡੀਆ ਰਿਪੋਰਟਾਂ ਨੂੰ ਅਫਵਾਹਾਂ ਕਰਾਰ ਦਿੱਤਾ
ਇਸ ਤੋਂ ਬਾਅਦ ਚਿਤਕਾਰਾ ਯੂਨੀਵਰਸਿਟੀ ਦੇ ਰਜਿਸਟਰਾਰ ਕਰਨਲ ਰਾਕੇਸ਼ ਸ਼ਰਮਾ ਉੱਥੇ ਪਹੁੰਚੇ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕੈਂਪਸ ਵਿੱਚ ਦੋ ਵਿਦਿਆਰਥਣਾਂ ਦੀ ਮੌਤ ਨਾਲ ਸਬੰਧਤ ਕੋਈ ਘਟਨਾ ਨਹੀਂ ਵਾਪਰੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਖਬਰਾਂ ਪੂਰੀ ਤਰ੍ਹਾਂ ਝੂਠੀਆਂ ਅਤੇ ਸਿਰਫ਼ ਅਫਵਾਹਾਂ ਹਨ।
ਹੋਰ ਪੜ੍ਹੋ- ਅੰਮ੍ਰਿਤਸਰ 'ਚ ASI 'ਤੇ ਗੋਲੀ ਚਲਾਉਣ ਵਾਲਾ ਸ਼ੂਟਰ ਐਨਕਾਊਂਟਰ 'ਚ ਢੇਰ: ਕਸਟਡੀ 'ਚੋਂ ਫ਼ਰਾਰ ਹੋ ਕੇ ਭੱਜਣ ਦੀ ਕਰ ਰਿਹਾ ਸੀ ਕੋਸ਼ਿਸ਼, 1 ਪੁਲਿਸ ਕਰਮੀ ਵੀ ਜ਼ਖ਼ਮੀ!
ਡੀਐਸਪੀ (DSP) ਨੇ ਕਿਹਾ ਕਿ ਪੁਲਿਸ ਨੂੰ ਵਿਦਿਆਰਥੀਆਂ ਦੀ ਸ਼ਿਕਾਇਤ ਮਿਲੀ ਹੈ
ਬਨੂੜ ਦੇ ਡੀਐਸਪੀ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਵਿਦਿਆਰਥੀਆਂ ਦੀ ਸ਼ਿਕਾਇਤ ਮਿਲ ਗਈ ਹੈ। ਹੁਣ ਦਾਅਵਿਆਂ ਅਤੇ ਤੱਥਾਂ ਦੀ ਪੁਸ਼ਟੀ ਕੀਤੀ ਜਾਵੇਗੀ। ਜੇਕਰ ਕਿਸੇ ਵਿਦਿਆਰਥਣ ਦੇ ਲਾਪਤਾ ਹੋਣ ਦੀ ਪੁਸ਼ਟੀ ਹੁੰਦੀ ਹੈ, ਤਾਂ ਪੁਲਿਸ ਨਿਯਮਾਂ ਅਨੁਸਾਰ ਕਾਰਵਾਈ ਕਰੇਗੀ। ਯੂਨੀਵਰਸਿਟੀ ਪ੍ਰਸ਼ਾਸਨ ਨੇ ਮੌਤਾਂ ਦੀਆਂ ਖਬਰਾਂ ਨੂੰ ਗਲਤ ਦੱਸਿਆ। ਪੁਲਿਸ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਗੈਰ-ਪ੍ਰਮਾਣਿਤ ਖਬਰਾਂ 'ਤੇ ਯਕੀਨ ਨਾ ਕਰਨ। ਕੈਂਪਸ ਵਿੱਚ ਸਥਿਤੀ ਸ਼ਾਂਤ ਬਣੀ ਹੋਈ ਹੈ।
Gobindpura Cooperative Society : ਹਲਕਾ ਬੁਢਲਾਡਾ ਦੇ ਪਿੰਡਾਂ ਫੁੱਲੂ ਵਾਲਾ ਡੋਡ ਅਤੇ ਗੋਬੰਦਪੁਰਾ ਦੀ ਸਹਿਕਾਰੀ ਸਭਾ ਜਿਸ ਦਾ ਨਾਮ ਦੀ ਗੋਬਿੰਦਪੁਰਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਡ ਗੋਬਿੰਦਪੁਰਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਭੋਲਾ ਸਿੰਘ ਨੈਣ ਅਤੇ ਰਣਜੀਤ ਸਿੰਘ ਗੋਬਿੰਦਪੁਰਾ ਬਣੇ।
ਸਹਿਕਾਰੀ ਸਭਾ ਦੇ ਕੁੱਲ ਗਿਆਰਾਂ ਵਿੱਚੋਂ ਸੱਤ ਮੈਬਰ ਨਾਇਬ ਸਿੰਘ ਸਾਬਕਾ ਸਰਪੰਚ, ਬਲਵੰਤ ਸਿੰਘ ਨੰਬਰਦਾਰ, ਸਤਨਾਮ ਸਿੰਘ, ਹਰਦੀਪ ਕੌਰ ਸ਼੍ਰੋਮਣੀ ਅਕਾਲੀ ਦਲ ਦੇ ਚੁਣੇ ਗਏ ਹਨ। ਦੋਨਾਂ ਪਿੰਡਾਂ ਦੇ ਮੈਬਰਾਂ ਵੱਲੋਂ ਕੀਤੀ ਜਾਣ ਵਾਲੀ ਚੋਣ ਵਿੱਚ ਜਥੇਦਾਰ ਅਮਰਜੀਤ ਸਿੰਘ ਕੁਲਾਣਾ ਮੈਬਰ ਪੀ.ਏ.ਸੀ ਦੀ ਅਗਵਾਈ ਵਿੱਚ ਜਗਜੀਤ ਸਿੰਘ ਗੋਬਿੰਦਪੁਰਾ ਸਰਕਲ ਪ੍ਰਧਾਨ ਹੋਰਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਜਿੱਤ ਪ੍ਰਾਪਤ ਕੀਤੀ ਹੈ।
ਇਸ ਮੋਕੇ ਜਤਿੰਦਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ , ਅਬਜ਼ਰਵਰ ਹਲਕਾ ਬੁਢਲਾਡਾ ਨੇ ਸਮੁੱਚੀ ਜਥੇਬੰਦੀ ਨੂੰ ਜਿੱਤ ਦੀ ਮੁਬਾਰਕਬਾਦ ਦਿੰਦਿਆਂ ਇਸ ਜਿੱਤ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਤੇ ਪਾਰਟੀ ਦੀਆਂ ਨੀਤੀਆਂ ਦੀ ਜਿੱਤ ਦੱਸਿਆ।
ਇਸ ਮੋਕੇ ਹੋਰਨਾਂ ਤੋਂ ਇਲਾਵਾ ਮਨਮਿੰਦਰ ਸਿੰਘ ਸਰਪੰਚ, ਰਘੁਬੀਰ ਸਿੰਘ, ਬਿੱਕਰ ਸਿੰਘ ਸਾਬਕਾ ਸਰਪੰਚ, ਗੁਰਲਾਲ ਸਿੰਘ, ਮੇਜਰ ਸਿੰਘ, ਗੁਰਵਿੰਦਰ ਸਿੰਘ ਡੋਡ , ਗੁਰਜੰਟ ਸਿੰਘ ਸਾਬਕਾ ਮੈਂਬਰ, ਜਗਜੀਤ ਸਿੰਘ ਸਾਬਕਾ ਪੰਚ, ਬੰਤਾ ਸਿੰਘ ਨੈਣ, ਜੋਗਿੰਦਰ ਸਿੰਘ ਸਾਬਕਾ ਸਕੱਤਰ,ਗੁਰਪ੍ਰੀਤ ਸਿੰਘ, ਬਿੱਲੂ ਸਿੰਘ ਰਿਟਾਇਰਡ ਥਾਣੇਦਾਰ , ਪਰਮਜੀਤ ਸਿੰਘ ਕੁਲਾਣਾ ਤੇ ਅਰਵਿੰਦ ਭੁੱਲਰ ਹਾਜ਼ਰ ਸਨ।
ਸਾਊਦੀ ਅਰਬ 'ਚ ਸਿੱਖ ਡਰਾਈਵਰ ਨੂੰ ਬਚਾਉਣ ਲਈ ਅੱਗੇ ਆਏ Diljit Dosanjh, ਕੇਂਦਰ ਤੋਂ ਦਖਲ ਦੀ ਕੀਤੀ ਮੰਗ
ਪਟਿਆਲਾ- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਗੁਰਮਤਿ ਸੰਗੀਤ ਚੇਅਰ ਵਲੋਂ ਗੁਰਮਤਿ ਸੰਗੀਤ ਭਵਨ ਵਿਖੇ ਗੁਰਮਤਿ ਸੰਗੀਤਾਚਾਰੀਆ ਪ੍ਰੋ. ਤਾਰਾ ਸਿੰਘ ਸਿਮ੍ਰਤੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਗੁਰਮਤਿ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਵਿਚ ਪ੍ਰੋ. ਸਾਹਿਬ ਦੁਆਰਾ ਸੁਰਲਿਪੀਬੱਧ ਸ਼ਬਦ ਦੇ ਕੀਰਤਨ ਅਤੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤੀ ਗਈ।
ਗੁਰਮਤਿ ਸੰਗੀਤ ਚੇਅਰ ਦੇ ਇੰਚਾਰਜ ਡਾ. ਅਲੰਕਾਰ ਸਿੰਘ ਨੇ ਆਏ ਵਿਦਵਾਨਾਂ ਅਤੇ ਮਹਿਮਾਨਾਂ ਦਾ ਸੁਆਗਤ ਕਰਦਿਆਂ ਚੇਅਰ ਦੇ ਕਾਰਜਾਂ ਅਤੇ ਪ੍ਰੋ. ਤਾਰਾ ਸਿੰਘ ਦੀ ਸ਼ਖ਼ਸੀਅਤ ਬਾਰੇ ਦੱਸਿਆ। ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਜਗਦੀਪ ਸਿੰਘ ਵਲੋਂ ਸਿਮ੍ਰਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਚੇਅਰ ਵਲੋਂ ਕੀਤੇ ਜਾਂਦੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਉਹਨਾਂ ਨੇ ਪ੍ਰੋ. ਤਾਰਾ ਸਿੰਘ ਦੀ ਸੰਗੀਤਕ ਦੇਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵਾਈਸ ਚਾਂਸਲਰ ਨੇ  ਕਿਹਾ ਕਿ ਗੁਰੂ ਸਾਹਿਬਾਨ ਵਲੋਂ ਵਰੋਸਾਈ ਗੁਰਮਤਿ ਸੰਗੀਤ ਪਰੰਪਰਾ ਦੀ ਸੰਭਾਲ  ਲਈ ਅਜਿਹੇ ਸਮਾਗਮ ਭਵਿੱਖ ਵਿੱਚ ਵੀ ਜਾਰੀ ਰਹਿਣਗੇ।
ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਪ੍ਰੋਫ਼ੈਸਰ ਮਨਜੀਤ ਸਿੰਘ ਨੇ ‘ਗੁਰਮਤਿ ਸੰਗੀਤ ਦੇ ਸੰਦਰਭ ਵਿਚ ਗੁਰਬਾਣੀ ਦਾ ਉਚਾਰਨ ਅਤੇ ਵਿਸ਼ਰਾਮ’ ਵਿਸ਼ੇ 'ਤੇ ਸਿਮ੍ਰਤੀ ਵਿਖ਼ਿਆਨ ਦਿੱਤਾ। ਇਸ ਮੌਕੇ ਗੁਰਮਤਿ ਸੰਗੀਤਾਚਾਰੀਆ ਪ੍ਰੋ. ਤਾਰਾ ਸਿੰਘ ਸਿਮ੍ਰਤੀ ਐਵਾਰਡ ਉੱਘੇ ਕੀਰਤਨੀਏ ਅਤੇ ਵਿਦਵਾਨ ਡਾ. ਜਾਗੀਰ ਸਿੰਘ ਨੂੰ ਪ੍ਰਦਾਨ ਕੀਤਾ ਗਿਆ। ਇਸ ਐਵਾਰਡ ਦੀ ਰਾਸ਼ੀ ਕੈਨੇਡਾ ਨਿਵਾਸੀ ਪ੍ਰੋ. ਤਾਰਾ ਸਿੰਘ ਦੀ ਪੋਤਰੀ ਉਨਮਨ ਕੌਰ ਵੱਲੋਂ ਦਿੱਤੀ ਗਈ। ਚੇਅਰ ਵੱਲੋਂ ਗੁਰਮਤਿ ਸੰਗੀਤ ਦੇ ਪ੍ਰਚਾਰ-ਪ੍ਰਸਾਰ ਹਿਤ ਕਾਰਜ ਕਰਨ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਦਾ ਸਨਮਾਨ ਕਰਨ ਹਿਤ ਇਸ ਵਰ੍ਹੇ ਤੋਂ ਗੁਰਮਤਿ ਸੰਗੀਤ ਸੇਵਾ ਅਵਾਰਡ ਦੀ ਸ਼ੁਰੂਆਤ ਦੇ ਤਹਿਤ ਉੱਘੇ ਪੱਤਰਕਾਰ ਸ. ਗੁਰਕ੍ਰਿਪਾਲ ਸਿੰਘ ਅਸ਼ਕ ਨੂੰ ਐਵਾਰਡ ਦਿੱਤਾ ਗਿਆ।
ਪ੍ਰੋ. ਤਾਰਾ ਸਿੰਘ ਦੇ ਸ਼ਗਿਰਦ ਸ੍ਰੀਮਤੀ ਰਾਜਪਾਲ ਕੌਰ ਮਸਤ ਨੇ ਪ੍ਰੋ. ਸਾਹਿਬ ਦੀਆਂ ਸਿਮ੍ਰਤੀਆਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। ਮੁੱਖ ਮਹਿਮਾਨ ਵਜੋਂ ਪ੍ਰੋ. ਤਾਰਾ ਸਿੰਘ ਦੇ ਦਾਮਾਦ  ਗੁਰਜਿੰਦਰ ਸਿੰਘ ਸੋਹਲ ਅਤੇ ਡਾ. ਕੀਰਤੀ ਨੇ ਸ਼ਿਰਕਤ ਕੀਤੀ। ਇਹ ਆਯੋਜਨ ਯੂਨੀਵਰਸਿਟੀ ਦੇ ਸੰਗੀਤ ਵਿਭਾਗ, ਗੁਰਮਤਿ ਸੰਗੀਤ ਵਿਭਾਗ ਅਤੇ ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਦੇ ਸਹਿਯੋਗ ਨਾਲ ਨੇਪਰੇ ਚੜ੍ਹਿਆ।
ਵੱਡੀ ਗਿਣਤੀ ਵਿੱਚ ਫ਼ੈਕਲਟੀ ਮੈਂਬਰ, ਵਿਦਿਆਰਥੀ, ਖੋਜਾਰਥੀ, ਪ੍ਰੋ. ਤਾਰਾ ਸਿੰਘ ਜੀ ਦੇ ਸ਼ਿਸ਼ ਅਤੇ ਸੰਗੀਤ ਦੇ ਰਸੀਏ ਸ਼ਾਮਲ ਰਹੇ। ਹਾਜਰ ਸਖਸ਼ੀਅਤਾਂ ਵਿੱਚ ਸੰਗੀਤ ਵਿਭਾਗ ਦੇ ਮੁਖੀ ਡਾ. ਜਯੋਤੀ ਸ਼ਰਮਾ, ਡਾ. ਪਰਮੀਤ ਕੌਰ, ਡਾ. ਜਤਿੰਦਰ ਸਿੰਘ ਮੱਟੂ, ਡਾ. ਅਮਰਿੰਦਰ ਸਿੰਘ, ਡਾ. ਹਰਮਿੰਦਰ ਕੌਰ, ਡਾ. ਅਮਨਜੋਤ ਕੌਰ,ਡਾ. ਕਮਲਜੀਤ ਕੌਰ, ਸ੍ਰੀਮਤੀ ਰਾਜਦੀਪ ਕਲੇਟ, ਸ੍ਰੀਮਤੀ ਮੋਨੀਸਾ ਬੈਨਰਜੀ, ਜਸਬੀਰ ਸਿੰਘ ਜਵੱਦੀ  ਆਦਿ ਸ਼ਾਮਲ ਰਹੇ।
ਲੁਧਿਆਣਾ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ ਦੇ ਵਿਰੋਧ ਵਿੱਚ ਅੰਮ੍ਰਿਤਸਰ ਵਿਖੇ ਵੱਖ-ਵੱਖ ਵਾਲਮੀਕੀ ਸੰਗਠਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਭੰਡਾਰੀ ਪੁਲ ਨੂੰ ਚਾਰੋਂ ਪਾਸਿਓਂ ਬੰਦ ਕਰਕੇ ਟਰੈਫਿਕ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਇਸ ਮੌਕੇ ਵਾਲਮੀਕੀ ਆਗੂਆਂ ਨੇ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਦੀ ਘਟਨਾ ’ਤੇ ਸਖ਼ਤ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਮਾਮਲੇ ਦੀ ਤੁਰੰਤ ਜਾਂਚ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।
ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ
ਆਗੂਆਂ ਨੇ ਕਿਹਾ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਅਤੇ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਬਾਬਾ ਸਾਹਿਬ ਦੇ ਬੁੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਵੀ ਕੀਤੀ।
ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੁਮਾਇੰਦਿਆਂ ਨੇ ਕੀਤੀ ਸ਼ਮੂਲੀਅਤ
ਪ੍ਰਦਰਸ਼ਨ ਦੌਰਾਨ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੱਧਰ ’ਤੇ ਵੱਡਾ ਸੰਘਰਸ਼ ਵਿੱਢਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ  : Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ
ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ (DHS) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (ਟਵਿੱਟਰ) 'ਤੇ ਜਾਰੀ ਕੀਤੇ ਗਏ ਇੱਕ ਪੋਸਟਰ ਵਿੱਚ 'ਮਿਸਟਰ ਸਿੰਘ' ਸ਼ਬਦ ਦੀ ਵਰਤੋਂ ਕਰਕੇ ਪੰਜਾਬੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਅਤੇ ਨਸਲੀ ਲਾਂਛਨ ਲਗਾਉਣ ਦੀ ਘਟਨਾ ਦਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਗੰਭੀਰ ਨੋਟਿਸ ਲੈਂਦਿਆਂ ਇਸ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਆਖਿਆ ਕਿ ਅਮਰੀਕਾ ਵਰਗੇ ਆਪਣੇ ਆਪ ਨੂੰ ਮਾਨਵ ਅਧਿਕਾਰਾਂ ਦਾ ਆਲਮੀ ਅਲੰਬਰਦਾਰ ਅਖਵਾਉਣ ਵਾਲੇ ਮੁਲਕ ਦੇ ਸਰਕਾਰੀ ਵਿਭਾਗ ਵੱਲੋਂ ਅਜਿਹੀ ਸੰਕੁਚਿਤ, ਨਫ਼ਰਤੀ ਅਤੇ ਭਾਈਚਾਰਕ ਪੱਖਪਾਤ ਵਾਲੀ ਮਾਨਸਿਕਤਾ ਦਾ ਮੁਜ਼ਾਹਰਾ ਕਰਨਾ ਬਹੁਤ ਹੀ ਦੁਖਦਾਈ, ਚਿੰਤਾਜਨਕ ਅਤੇ ਸ਼ਰਮਨਾਕ ਹੈ।
ਸਿੰਘ ਸਾਹਿਬ ਨੇ ਆਖਿਆ ਕਿ ਸਿੱਖਾਂ ਦਾ ਇਤਿਹਾਸ ਗਵਾਹ ਹੈ ਕਿ ਉਨ੍ਹਾਂ ਨੇ ਅਮਰੀਕਾ ਦੀ ਆਰਥਿਕਤਾ, ਵਿਕਾਸ ਅਤੇ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਵਿੱਚ ਆਪਣੀ ਇਮਾਨਦਾਰੀ, ਮਿਹਨਤ ਅਤੇ ਹੁਨਰ ਨਾਲ ਨਿਵੇਕਲਾ ਯੋਗਦਾਨ ਪਾਇਆ ਹੈ। ਵਿਸ਼ੇਸ਼ ਤੌਰ 'ਤੇ ਅਮਰੀਕਾ ਦੇ ਟਰੱਕਿੰਗ ਖੇਤਰ ਵਿੱਚ ਦਿਨ-ਰਾਤ ਇੱਕ ਕਰਕੇ ਸੇਵਾਵਾਂ ਦੇਣ ਵਾਲੇ ਸਿੱਖ ਡਰਾਈਵਰ ਉੱਥੋਂ ਦੀ ਸਪਲਾਈ ਚੇਨ ਦੀ ਰੀੜ੍ਹ ਦੀ ਹੱਡੀ ਹਨ। ਅਜਿਹੇ ਮਿਹਨਤੀ ਭਾਈਚਾਰੇ ਦੀ ਧਾਰਮਿਕ ਅਤੇ ਕੌਮੀ ਪਛਾਣ ('ਸਿੰਘ') ਨੂੰ ਕਿਸੇ ਕਥਿਤ ਅਪਰਾਧਿਕ ਜਾਂ ਲਾਇਸੈਂਸ ਵਿਵਾਦ ਨਾਲ ਜੋੜ ਕੇ ਪੂਰੀ ਕੌਮ ਨੂੰ ਕਠਘਰੇ ਵਿੱਚ ਖੜ੍ਹਾ ਕਰਨਾ ਅਮਰੀਕਾ ਦੀ ਬਹੁ-ਸੱਭਿਆਚਾਰਕ ਸੋਚ 'ਤੇ ਵੱਡਾ ਧੱਬਾ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਵਿਸ਼ੇਸ਼ ਦੀ ਗਲਤੀ ਨੂੰ ਪੂਰੇ ਧਾਰਮਿਕ ਜਾਂ ਨਸਲੀ ਭਾਈਚਾਰੇ ਨਾਲ ਜੋੜਨਾ ਨਸਲੀ ਵਿਤਕਰੇ (Racial Profiling) ਦੀ ਪ੍ਰਤੱਖ ਉਦਾਹਰਨ ਹੈ, ਜੋ ਅੰਤਰਰਾਸ਼ਟਰੀ ਨਿਯਮਾਂ ਅਤੇ ਸੱਭਿਅਕ ਸਮਾਜ ਦੀਆਂ ਕਦਰਾਂ-ਕੀਮਤਾਂ ਦੇ ਬਿਲਕੁਲ ਉਲਟ ਹੈ। ਅਜਿਹੇ ਪੋਸਟਰ ਅਮਰੀਕਾ ਵਿੱਚ ਰਹਿੰਦੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ (Hate Crimes) ਨੂੰ ਹਵਾ ਦੇ ਸਕਦੇ ਹਨ, ਜਿਸ ਦੀ ਪੂਰੀ ਜ਼ਿੰਮੇਵਾਰੀ ਅਮਰੀਕੀ ਪ੍ਰਸ਼ਾਸਨ ਦੀ ਹੋਵੇਗੀ।
ਜਥੇਦਾਰ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਮਰੀਕੀ ਦੂਤਾਵਾਸ ਨੂੰ ਲਿਖੇ ਸਖ਼ਤ ਪੱਤਰ ਦਾ ਪੂਰਨ ਸਮਰਥਨ ਕਰਦਿਆਂ ਕਿਹਾ ਕਿ ਅਮਰੀਕਾ ਸਰਕਾਰ ਨੂੰ ਇਸ ਘਿਨੌਣੀ ਹਰਕਤ ਲਈ ਤੁਰੰਤ ਸਿੱਖ ਜਗਤ ਤੋਂ ਮਾਫੀ ਮੰਗਣੀ ਚਾਹੀਦੀ ਹੈ ਅਤੇ ਇਸ ਪੋਸਟਰ ਨੂੰ ਹਰ ਪਲੇਟਫਾਰਮ ਤੋਂ ਹਟਾਉਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਦੇ ਇਸ ਸੰਵੇਦਨਸ਼ੀਲ ਮੁੱਦੇ ਨੂੰ ਅਮਰੀਕੀ ਪ੍ਰਸ਼ਾਸਨ ਅਤੇ ਵਿਦੇਸ਼ ਮੰਤਰਾਲੇ ਕੋਲ ਉੱਚ ਪੱਧਰ 'ਤੇ ਉਠਾਉਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਿਦੇਸ਼ਾਂ ਵਿੱਚ ਵਸਦੇ ਭਾਰਤੀਆਂ, ਖਾਸ ਕਰਕੇ ਪ੍ਰਭਾਵਸ਼ਾਲੀ ਅਤੇ ਮਿਹਨਤੀ ਸਿੱਖ ਭਾਈਚਾਰੇ ਦੀ ਆਣ-ਬਾਣ, ਸ਼ਾਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਕੂਟਨੀਤਕ ਕਦਮ ਚੁੱਕੇ।
ਇਹ ਵੀ ਪੜ੍ਹੋ  : Sangrur ’ਚ ਕੂੜਾ ਪ੍ਰਬੰਧਨ ਨੂੰ ਲੈ ਕੇ NGT ਸਖ਼ਤ; 84 ਲੱਖ ਰੁਪਏ ਦਾ ਜੁਰਮਾਨਾ ਬਕਾਇਆ, ਸੰਗਰੂਰ DC ਤਲਬ
ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਮੋਗਾ ਸਣੇ ਪੰਜਾਬ ਭਰ ’ਚ ਵਿਚ ਗੇਟ ਰੈਲੀ ਕੀਤੀ ਗਈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਸਾਲ 2007 ਤੋਂ ਆਊਟਸੋਰਸ ਅਤੇ ਕੰਟਰੈਕਟ ਆਧਾਰ ’ਤੇ ਸੇਵਾਵਾਂ ਨਿਭਾ ਰਹੇ ਹਨ, ਪਰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ।
ਮੁਲਾਜ਼ਮਾਂ ਦੀਆਂ ਮੁੱਖ ਮੰਗਾਂ
ਮੁਲਾਜ਼ਮ ਆਗੂ ਨੇ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ‘ਬਰਾਬਰ ਕੰਮ, ਬਰਾਬਰ ਤਨਖਾਹ’ ਦਾ ਹੱਕ ਦੇਣਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਵੀ ਹੋ ਚੁੱਕੀਆਂ ਹਨ, ਪਰ ਅਜੇ ਤੱਕ ਮਸਲੇ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ।
ਨਵੀਂਆਂ ਬੱਸਾਂ ਦੀ ਮੰਗ
ਮੁਲਾਜ਼ਮ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਵਿਭਾਗ ਵਿੱਚ 10000 ਨਵੀਆਂ ਬੱਸਾਂ ਪਾਈਆਂ ਜਾਣ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਰਕਾਰੀ ਆਵਾਜਾਈ ਦੀ ਸਹੂਲਤ ਮਿਲ ਸਕੇ ਅਤੇ ਵਿਭਾਗ ਨੂੰ ਵੀ ਮਜ਼ਬੂਤ ਕੀਤਾ ਜਾ ਸਕੇ।
ਇਸ ਦੇ ਨਾਲ ਹੀ ਉਨ੍ਹਾਂ ਵਿਧਾਨ ਸਭਾ ਵਿੱਚ ਸਰਕਾਰ ਵੱਲੋਂ ਆਊਟਸੋਰਸ ਸ਼ਬਦ ਖ਼ਤਮ ਕਰਨ ਸਬੰਧੀ ਕੀਤੇ ਗਏ ਦਾਅਵੇ ਨੂੰ ਅਮਲੀ ਰੂਪ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਵੀ ਬਣਦਾ ਹੱਕ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਜੋਖ਼ਮ ਵਾਲੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਜਾਵੇ।
ਡਰਾਈਵਰ ਅਤੇ ਕੰਡਕਟਰ ਲਈ ਇਹ ਮੰਗ
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਡਰਾਈਵਰ ਅਤੇ ਕੰਡਕਟਰ ਹਰ ਮੁਸ਼ਕਲ ਹਾਲਾਤ ਵਿੱਚ ਆਪਣੀ ਡਿਊਟੀ ਨਿਭਾਉਂਦੇ ਹਨ। ਕੋਰੋਨਾ ਮਹਾਮਾਰੀ ਹੋਵੇ, ਹੜ੍ਹਾਂ ਵਰਗੀ ਕੁਦਰਤੀ ਆਫ਼ਤ ਹੋਵੇ ਜਾਂ ਚੋਣ ਡਿਊਟੀ—ਸਰਕਾਰੀ ਆਵਾਜਾਈ ਦੇ ਇਹ ਮੁਲਾਜ਼ਮ ਸਭ ਤੋਂ ਅੱਗੇ ਰਹਿ ਕੇ ਆਪਣੀਆਂ ਸੇਵਾਵਾਂ ਦਿੰਦੇ ਹਨ।
ਪੰਜਾਬ ਸਰਕਾਰ ਨੂੰ ਚਿਤਾਵਨੀ
ਮੁਲਾਜ਼ਮ ਆਗੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਅਨੁਸਾਰ ਆਊਟਸੋਰਸ ਪ੍ਰਥਾ ਖ਼ਤਮ ਕਰੇ, ਮੁਲਾਜ਼ਮਾਂ ਨੂੰ ਪੱਕਾ ਕਰੇ, ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇਵੇ ਅਤੇ ਪੰਜਾਬ ਰੋਡਵੇਜ਼/ਪਨਬੱਸ ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰੇ।
ਇਹ ਵੀ ਪੜ੍ਹੋ  :  Punjab Weather September 11 : ਪੰਜਾਬ ’ਚ ਲਗਾਤਾਰ ਵਧਦਾ ਜਾ ਰਿਹਾ ਤਾਪਮਾਨ, ਜਾਣੋ ਕਦੋਂ ਮਿਲੇਗੀ ਰਾਹਤ ?
Sangrur NGT News : ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਸੰਗਰੂਰ ਵਿੱਚ ਠੋਸ ਕੂੜਾ ਪ੍ਰਬੰਧਨ ਦੀਆਂ ਕਮੀਆਂ ਅਤੇ ਵਾਤਾਵਰਣੀ ਨਿਯਮਾਂ ਦੀ ਪਾਲਣਾ ਨਾ ਹੋਣ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ 18 ਨਵੰਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਸੰਗਰੂਰ ’ਚ ਕੂੜਾ ਪ੍ਰਬੰਧਨ ਨੂੰ ਲੈ ਕੇ NGT ਸਖ਼ਤ
ਮਾਮਲਾ ਸੰਗਰੂਰ ਦੇ ਸਥਾਨਕ ਡੰਪਸਾਈਟ ’ਤੇ ਪਏ ਵੱਡੀ ਮਾਤਰਾ ਵਿੱਚ ਵਿਰਾਸਤੀ ਕੂੜੇ (Legacy Waste) ਅਤੇ ਗੈਰ-ਕਾਨੂੰਨੀ ਢੰਗ ਨਾਲ ਡੰਪਿੰਗ ਨਾਲ ਜੁੜਿਆ ਹੈ। ਐਨਜੀਟੀ ਨੇ 84 ਲੱਖ ਰੁਪਏ ਦੇ ਬਕਾਇਆ ਵਾਤਾਵਰਣੀ ਜੁਰਮਾਨੇ ’ਤੇ ਵੀ ਨਾਰਾਜ਼ਗੀ ਜ਼ਾਹਰ ਕੀਤੀ ਹੈ।
18 ਨਵੰਬਰ ਨੂੰ DC ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ
ਟ੍ਰਿਬਿਊਨਲ ਨੇ ਸੰਗਰੂਰ ਨਗਰ ਕੌਂਸਲ ਵੱਲੋਂ ਨਿਯਮਾਂ ਦੀ ਪਾਲਣਾ ਕਰਨ ਵਿੱਚ ਵਾਰ-ਵਾਰ ਅਸਫਲਤਾਵਾਂ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਐਨਜੀਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੱਲ ਰਹੇ ਕੂੜਾ ਪ੍ਰਬੰਧਨ ਸੰਕਟ ਲਈ ਉਨ੍ਹਾਂ ਨੂੰ ਜਵਾਬਦੇਹ ਬਣਾਉਣ ਦੇ ਨਿਰਦੇਸ਼ ਦਿੱਤੇ। ਐਨਜੀਟੀ ਦੇ ਮੁੱਖ ਬੈਂਚ ਦੀ ਅਗਵਾਈ ਜਸਟਿਸ ਪ੍ਰਕਾਸ਼ ਸ਼੍ਰੀਵਾਸਤਵ ਕਰ ਰਹੇ ਸਨ ਅਤੇ ਇਸ ਵਿੱਚ ਮਾਹਰ ਮੈਂਬਰ ਅਫਰੋਜ਼ ਅਹਿਮਦ ਸ਼ਾਮਲ ਸਨ।
ਮਾਨਸੂਨ ਨੂੰ ਦੇਰੀ ਦਾ ਕਾਰਨ ਦੱਸਣ ’ਤੇ ਟ੍ਰਿਬਿਊਨਲ ਨੇ ਜਤਾਈ ਨਾਰਾਜ਼ਗੀ
ਬੈਂਚ ਨੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲ ਰਹਿਣ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਇਹ ਕਾਰਵਾਈ ਸੰਗਰੂਰ ਦੇ ਵਕੀਲ ਕਮਲ ਆਨੰਦ ਦੁਆਰਾ ਦਾਇਰ ਪਟੀਸ਼ਨ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ ਨਗਰ ਨਿਗਮ ਦੇ ਠੋਸ-ਰਹਿੰਦ-ਖੂੰਹਦ ਪ੍ਰਬੰਧਨ ਅਤੇ ਵਾਤਾਵਰਣ ਨੂੰ ਨੁਕਸਾਨ ਨਾਲ ਸਬੰਧਤ ਮੁੱਦੇ ਉਠਾਏ ਗਏ ਸਨ।
ਇਹ ਵੀ ਪੜ੍ਹੋ  : Punjab Weather September 11 : ਪੰਜਾਬ ’ਚ ਲਗਾਤਾਰ ਵਧਦਾ ਜਾ ਰਿਹਾ ਤਾਪਮਾਨ, ਜਾਣੋ ਕਦੋਂ ਮਿਲੇਗੀ ਰਾਹਤ ?
Gulzar Singh Death Case  :  ਨਸ਼ੇ ਦੀ ਲਤ ਦੇ ਦਰਦ ਦੀ ਗੱਲ ਕਰਨ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਹੁਣ ਸਿਰਫ਼ ਖੁਦਕੁਸ਼ੀ ਨਹੀਂ ਰਹੀ, ਸਗੋਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਇੱਕ ਵੱਡਾ ਜਨਤਕ ਰੋਸ ਬਣ ਗਈ ਹੈ। ਹੁਣ ਮ੍ਰਿਤਕ ਦੇ ਪਰਿਵਾਰਿਕ ਮੈਂਭਰਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਮ੍ਰਿਤਕ ਦੇ ਪੁੱਤਰਾਂ ਨੇ ਲਗਾਏ ਪ੍ਰਸ਼ਾਸਨ ’ਤੇ ਇਲਜ਼ਾਮ
ਦੱਸ ਦਈਏ ਕਿ ਮ੍ਰਿਤਕ ਗੁਲਜ਼ਾਰ ਸਿੰਘ ਦੇ ਤਿੰਨ ਪੁੱਤਰਾਂ ਵੱਲੋਂ ਪ੍ਰਸ਼ਾਸਨ ’ਤੇ ਸਵਾਲ ਚੁੱਕੇ ਗਏ ਅਤੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਆਖਰੀ ਵਾਰ ਉਨ੍ਹਾਂ ਨੂੰ ਆਪਣੇ ਪਿਤਾ ਦਾ ਮੂੰਹ ਤੱਕ ਵੀ ਦੇਖਣ ਨੂੰ ਨਹੀਂ ਦਿੱਤਾ ਗਿਆ। ਉਨ੍ਹਾਂ ’ਤੇ ਪ੍ਰਸ਼ਾਸਨ ਵੱਲੋਂ ਸਸਕਾਰ ਲਈ ਦਬਾਅ ਪਾਇਆ ਜਾ ਰਿਹਾ ਸੀ।
ਗੁਲਜ਼ਾਰ ਸਿੰਘ ਦੀ ਪਤਨੀ ਅਤੇ ਤਿੰਨ ਪੁੱਤਰਾਂ ਨੇ ਗੰਭੀਰ ਇਲਜ਼ਾਮ ਲਗਾਏ ਹਨ। ਜਿਨ੍ਹਾਂ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਗੁੰਮਰਾਹ ਕੀਤਾ ਗਿਆ ਸੀ ਅਤੇ ਜਲਦਬਾਜ਼ੀ ਵਿੱਚ ਗੁਲਜ਼ਾਰ ਸਿੰਘ ਦਾ ਅੰਤਿਮ ਸਸਕਾਰ ਕਰਨ ਲਈ ਮਜਬੂਰ ਕੀਤਾ ਗਿਆ।
'ਦੋਸ਼ੀਆਂ ਖਿਲਾਫ ਹੋਵੇ ਸਖਤ ਕਾਰਵਾਈ'
ਪਰਿਵਾਰ ਦਾ ਇਹ ਵੀ ਕਹਿਣਾ ਹੈ ਕਿ ਗੁਲਜ਼ਾਰ ਸਿੰਘ ਨੇ ਆਪਣੀ ਮੌਤ ਤੋਂ ਪਹਿਲਾਂ ਆਪਣੀ ਆਖਰੀ ਵੀਡੀਓ ਵਿੱਚ ਉਨ੍ਹਾਂ ਲੋਕਾਂ ਨੂੰ ਸਪੱਸ਼ਟ ਤੌਰ 'ਤੇ ਬੇਨਕਾਬ ਕੀਤਾ ਸੀ ਜਿਨ੍ਹਾਂ ਨੇ ਮੰਤਰੀ ਤੋਂ ਪੁੱਛਗਿੱਛ ਕਰਨ 'ਤੇ ਉਨ੍ਹਾਂ 'ਤੇ ਦਬਾਅ ਪਾਇਆ ਅਤੇ ਅਪਮਾਨ ਕੀਤਾ। ਪਰਿਵਾਰ ਹੁਣ ਮੰਗ ਕਰ ਰਿਹਾ ਹੈ ਕਿ ਵੀਡੀਓ ਵਿੱਚ ਦੱਸੇ ਗਏ ਸਾਰੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਜਾਵੇ।
ਪੀੜਤ ਪਰਿਵਾਰ ਦੀ ਚਿਤਾਵਨੀ
ਮ੍ਰਿਤਕ ਦੇ ਪਰਿਵਾਰ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਜਦੋਂ ਤੱਕ ਮੁੱਖ ਮੁਲਜ਼ਮ ਅਤੇ ਮੰਤਰੀ ਖਿਲਾਫ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ, ਉਹ ਨਾ ਤਾਂ ਅਸਥੀਆਂ ਦਾ ਜਲ ਪ੍ਰਵਾਹ ਕਰਨਗੇ ਅਤੇ ਨਾ ਹੀ 'ਭੋਗ' ਦੀ ਰਸਮ ਕਰਨਗੇ।
ਪੰਜਾਬ ਦੇ ਲੋਕਾਂ ਨੂੰ ਅਪੀਲ
ਗੁਲਜ਼ਾਰ ਸਿੰਘ ਦੇ ਪੁੱਤਰਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਲੜਾਈ ਸਿਰਫ਼ ਉਨ੍ਹਾਂ ਦੇ ਪਿਤਾ ਦੀ ਮੌਤ ਬਾਰੇ ਨਹੀਂ ਹੈ, ਸਗੋਂ ਪੰਜਾਬ ਦੇ ਹਰ ਉਸ ਪਿਤਾ ਬਾਰੇ ਹੈ ਜਿਸਦਾ ਪੁੱਤਰ ਨਸ਼ੇ ਦੀ ਲਤ ਵਿੱਚ ਫਸਿਆ ਹੋਇਆ ਹੈ। ਉਹ ਉਦੋਂ ਤੱਕ ਪਿੱਛੇ ਨਹੀਂ ਹਟਣਗੇ ਜਦੋਂ ਤੱਕ ਲੜਾਈ ਇਨਸਾਫ਼ ਦੀ ਆਖਰੀ ਹੱਦ ਤੱਕ ਨਹੀਂ ਪਹੁੰਚ ਜਾਂਦੀ।
ਇਹ ਵੀ ਪੜ੍ਹੋ  :  Punjab ’ਚ ਬਿਜਲੀ ਸੰਕਟ ਵਿਚਾਲੇ ਵਧੀ ਖਪਤ ਨੇ ਵਧਾਈ ਹੋਰ ਚਿੰਤਾ; ਰਾਜਪੁਰਾ ਤੇ ਤਲਵੰਡੀ ਸਾਬੋ ਥਰਮਲ ਪਲਾਂਟਾਂ ਦੀ ਜਾਣੋ ਤਾਜ਼ਾ ਸਥਿਤੀ
Patiala News : ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਵੱਲੋਂ ਅੱਜ ਪਟਿਆਲਾ ਵਿੱਚ ਧਰਨਾ-ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਗਏ। ਉਨ੍ਹਾਂ ਕਿਹਾ ਕਿ ਭਾਜਪਾ ਮਹਿਲਾ ਮੋਰਚਾ ਦੋ ਮੁੱਖ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਿਹਾ ਹੈ, ਜਿਨ੍ਹਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਕਥਿਤ ਬੇਅਦਬੀ ਅਤੇ ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਸ਼ਾਮਲ ਹੈ।
ਭਾਜਪਾ ਮਹਿਲਾ ਮੋਰਚੇ ਦਾ ਪ੍ਰਦਰਸ਼ਨ
ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ 'ਤੇ ਚੱਪਲਾਂ ਦੀ ਮਾਲਾ ਪਾਉਣ ਦੀ ਘਟਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਨਸ਼ੇ ਦੇ ਮੁੱਦੇ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕੋਲ ਆਪਣੀ ਗੱਲ ਰੱਖਣ ਗਿਆ ਸੀ। ਭਾਜਪਾ ਆਗੂ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਉਸ ਨੂੰ ਕਥਿਤ ਤੌਰ 'ਤੇ ਹਿਰਾਸਤ ਵਿੱਚ ਲੈ ਕੇ ਤਸ਼ੱਦਦ ਕੀਤਾ ਗਿਆ, ਜਿਸ ਤੋਂ ਬਾਅਦ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਨੂੰ ਪਹਿਲਾਂ ਪਟਿਆਲਾ, ਫਿਰ ਸੰਗਰੂਰ ਅਤੇ ਬਾਅਦ ਵਿੱਚ ਡੀਐੱਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਮਾਨ ਸਰਕਾਰ ਨੂੰ ਘੇਰਿਆ
ਭਾਜਪਾ ਆਗੂ ਨੇ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਦੇ ਅੰਤਿਮ ਸੰਸਕਾਰ ਦੌਰਾਨ ਵੀ ਪੁਲਿਸ ਵੱਲੋਂ ਪਰਿਵਾਰ ਅਤੇ ਲੋਕਾਂ ਨਾਲ ਕਥਿਤ ਤੌਰ 'ਤੇ ਦੁਰਵਿਵਹਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੰਤਿਮ ਸੰਸਕਾਰ ਮੌਕੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਕਥਿਤ ਤੌਰ 'ਤੇ ਪਰੇਸ਼ਾਨ ਕੀਤਾ ਗਿਆ।
ਕਾਨੂੰਨ-ਵਿਵਸਥਾ ਦੀ ਸਥਿਤੀ 'ਤੇ ਵੀ ਚੁੱਕੇ ਸਵਾਲ
ਉਨ੍ਹਾਂ ਪੰਜਾਬ ਦੀ ਕਾਨੂੰਨ-ਵਿਵਸਥਾ ਦੀ ਸਥਿਤੀ 'ਤੇ ਵੀ ਸਵਾਲ ਚੁੱਕੇ। ਭਾਜਪਾ ਆਗੂ ਨੇ ਦੋਸ਼ ਲਗਾਇਆ ਕਿ ਕਾਲਾ ਝੰਡਾ ਦਿਖਾਉਣ ਵਾਲੇ ਇੱਕ ਵਿਅਕਤੀ ਨਾਲ ਕਥਿਤ ਕੁੱਟਮਾਰ ਅਤੇ ਬਿਜਲੀ ਦਾ ਕਰੰਟ ਲਗਾਉਣ ਵਰਗੇ ਗੰਭੀਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਤੋਂ ਸਵਾਲ ਪੁੱਛਣਾ ਹਰ ਨਾਗਰਿਕ ਦਾ ਹੱਕ ਹੈ।
ਨਸ਼ਿਆਂ ਦੇ ਮਾਮਲਿਆਂ ’ਤੇ ਘੇਰੀ ਪੰਜਾਬ ਸਰਕਾਰ
ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਦਾਅਵਿਆਂ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਭਾਵੇਂ ਪੰਜਾਬ ਵਿੱਚੋਂ ਚਿੱਟਾ ਖ਼ਤਮ ਕਰਨ ਦੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੈ ਅਤੇ ਕਈ ਘਰ ਅਜੇ ਵੀ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਹਨ।
ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਦੀ ਮੰਗ
ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਦੋਵੇਂ ਮਾਮਲਿਆਂ ਵਿੱਚ ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਦਾ ਵਫ਼ਦ ਕਈ ਵਾਰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰ ਚੁੱਕਾ ਹੈ ਅਤੇ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਇਸ ਤੋਂ ਇਲਾਵਾ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਵੱਲੋਂ ਵੀ ਮਾਮਲੇ ਸਬੰਧੀ ਜਾਣਕਾਰੀ ਲੈਣ ਦੀ ਗੱਲ ਕਹੀ ਗਈ।
ਅੰਤ ਵਿੱਚ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਇਨ੍ਹਾਂ ਮਾਮਲਿਆਂ ਵਿੱਚ ਉਚਿਤ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਭਾਜਪਾ ਦਾ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ  : Jalandhar Closed Today : ਅੱਜ ਜਲੰਧਰ ਬੰਦ ਰਹੇਗਾ ! ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦਾ ਮਾਮਲਾ ; ਜਾਣੋ ਕੀ ਖੁੱਲ੍ਹਾ ਹੈ ਅਤੇ ਕੀ ਰਹੇਗਾ ਬੰਦ
Jalandhar Closed Today :  ਮੰਗਲਵਾਰ ਨੂੰ ਲੁਧਿਆਣਾ ਵਿੱਚ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ਵਿੱਚ, ਜ਼ਿਲ੍ਹੇ ਦੇ ਵਾਲਮੀਕਿ ਸੰਗਠਨਾਂ ਨੇ ਵੀਰਵਾਰ, 10 ਸਤੰਬਰ ਨੂੰ ਜਲੰਧਰ ਬੰਦ ਦਾ ਐਲਾਨ ਕੀਤਾ ਹੈ।
ਸੰਗਠਨਾਂ ਨੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਾਜ਼ਾਰਾਂ, ਮਾਲਾਂ ਅਤੇ ਬਾਜ਼ਾਰਾਂ ਸਮੇਤ ਸਾਰੇ ਵਪਾਰਕ ਅਦਾਰਿਆਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਕੁਝ ਵਾਲਮੀਕਿ ਸੰਗਠਨਾਂ ਨੇ ਬੁੱਧਵਾਰ ਰਾਤ ਨੂੰ ਇੱਕ ਮੀਟਿੰਗ ਕੀਤੀ ਅਤੇ 10 ਦਸੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਐਲਾਨ ਕੀਤਾ।
ਇਸ ਸਮੇਂ ਦੌਰਾਨ ਰੇਲਵੇ ਟਰੈਕ ਅਤੇ ਰਾਸ਼ਟਰੀ ਰਾਜਮਾਰਗ ਬੰਦ ਨਹੀਂ ਰਹਿਣਗੇ। ਬਹੁਤ ਸਾਰੇ ਵਿਦਿਅਕ ਅਦਾਰੇ ਇਸ ਸਮੇਂ ਇਨ੍ਹਾਂ ਦੋਵਾਂ ਪ੍ਰੋਗਰਾਮਾਂ ਲਈ ਪ੍ਰੀਖਿਆਵਾਂ ਕਰਵਾ ਰਹੇ ਹਨ, ਇਸ ਲਈ ਇਹ ਅਦਾਰੇ ਬੰਦ ਨਹੀਂ ਰਹਿਣਗੇ।
ਅੱਜ ਕੀ ਬੰਦ ਰਹੇਗਾ?
ਵੀਰਵਾਰ ਨੂੰ, ਸਾਰੇ ਵਪਾਰਕ ਅਦਾਰੇ, ਜਿਨ੍ਹਾਂ ਵਿੱਚ ਬਾਜ਼ਾਰ, ਦੁਕਾਨਾਂ, ਮਾਲ, ਸ਼ੋਅਰੂਮ, ਬੇਕਰੀ ਅਤੇ ਮਿਠਾਈ ਦੀਆਂ ਦੁਕਾਨਾਂ ਸ਼ਾਮਲ ਹਨ, ਬੰਦ ਰਹਿਣਗੇ।
ਕਿਸਨੂੰ ਰਾਹਤ ਮਿਲੇਗੀ?
ਵਾਲਮੀਕਿ ਸੰਗਠਨਾਂ ਦੇ ਪ੍ਰਤੀਨਿਧੀਆਂ ਨੇ ਵੀ ਹੜਤਾਲ ਦੌਰਾਨ ਰਾਹਤ ਦਾ ਐਲਾਨ ਕੀਤਾ ਹੈ। ਵੀਰਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੜਤਾਲ ਦੌਰਾਨ ਹਸਪਤਾਲ, ਮੈਡੀਕਲ ਦੁਕਾਨਾਂ, ਐਂਬੂਲੈਂਸ ਸੇਵਾਵਾਂ, ਅੰਤਰਰਾਸ਼ਟਰੀ ਉਡਾਣਾਂ ਦੇ ਯਾਤਰੀਆਂ, ਅੰਤਿਮ ਸੰਸਕਾਰਾਂ ਵਿੱਚ ਸ਼ਾਮਲ ਹੋਣ ਵਾਲਿਆਂ ਅਤੇ ਵਿਦਿਅਕ ਸੰਸਥਾਵਾਂ ਨੂੰ ਛੋਟ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਮਰੀਜ਼ਾਂ ਨੂੰ ਚੈੱਕਅਪ ਲਈ ਹਸਪਤਾਲ ਜਾਣ ਨਾਲ ਵੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ  : Punjab Regular DGP Appointment ਨਾ ਲਾਉਣ ਦਾ ਮਾਮਲਾ ਪਹੁੰਚਿਆ ਹਾਈਕੋਰਟ; 1 ਅਕਤੂਬਰ ਤੱਕ ਮਾਨ ਸਰਕਾਰ ਨੂੰ ਹਲਫਨਾਮਾ ਦਾਖਲ ਕਰਨ ਦੇ ਆਦੇਸ਼
ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਮੋਹਨਜੀਤ ਕੁੱਟਮਾਰ ਮਾਮਲੇ ਨੂੰ ਲੈ ਕੇ ਰੋਸ ਵੱਧਦਾ ਜਾ ਰਿਹਾ ਹੈ। ਇਸੇ ਤਹਿਤ ਵਿਦਿਆਰਥੀ ਜਥੇਬੰਦੀ ਐਸਓਆਈ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੇ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ
ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਵੱਲੋਂ ਲੋਕਾਂ ਨੂੰ ਇਹ ਅਪੀਲ ਕੀਤੀ ਜਾਂਦੀ ਸੀ ਕਿ ਉਹ ਸੱਤਾਧਾਰੀ ਪਾਰਟੀ ਨੂੰ ਸਵਾਲ ਕਰਨ ਅਤੇ ਸਰਕਾਰ ਦੀਆਂ ਨੀਤੀਆਂ ’ਤੇ ਆਪਣੀ ਆਵਾਜ਼ ਬੁਲੰਦ ਕਰਨ।
'ਮਾਮਲੇ ਦੀ ਨਿਰਪੱਖ ਜਾਂਚ ਅਤੇ ਕਾਰਵਾਈ ਦੀ ਮੰਗ'
ਵਿਦਿਆਰਥੀਆਂ ਨੇ ਕਿਹਾ ਕਿ ਜਦੋਂ ਅੱਜ ਲੋਕ ਸੱਥਾਂ ਅਤੇ ਮੁਹੱਲਿਆਂ ਵਿੱਚ ਸਰਕਾਰ ਤੋਂ ਸਵਾਲ ਪੁੱਛਦੇ ਹਨ ਤਾਂ ਉਨ੍ਹਾਂ ਨਾਲ ਕਥਿਤ ਤੌਰ ’ਤੇ ਕੁੱਟਮਾਰ ਅਤੇ ਦਬਾਅ ਵਾਲਾ ਰਵੱਈਆ ਕਿਉਂ ਅਪਣਾਇਆ ਜਾਂਦਾ ਹੈ। ਉਨ੍ਹਾਂ ਮੋਹਨਜੀਤ ਨਾਲ ਵਾਪਰੀ ਘਟਨਾ ਨੂੰ ਇਸ ਦੀ ਉਦਾਹਰਣ ਦੱਸਦਿਆਂ ਮਾਮਲੇ ਵਿੱਚ ਨਿਰਪੱਖ ਜਾਂਚ ਅਤੇ ਕਾਰਵਾਈ ਦੀ ਮੰਗ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਨਸ਼ਿਆਂ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਘੇਰਿਆ
ਪ੍ਰਦਰਸ਼ਨਕਾਰੀਆਂ ਨੇ ਨਸ਼ਿਆਂ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਜਦੋਂ ਇੱਕ ਬਜ਼ੁਰਗ ਪਿਤਾ ਵੱਲੋਂ ਆਪਣੇ ਇਲਾਕੇ ਵਿੱਚ ਨਸ਼ਿਆਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਗਈ ਤਾਂ ਉਸ ’ਤੇ ਕਥਿਤ ਤੌਰ ’ਤੇ ਦਬਾਅ ਬਣਾਇਆ ਗਿਆ। ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਉਸ ਵਿਅਕਤੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ
ਇਸ ਤੋਂ ਇਲਾਵਾ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਵੱਲੋਂ ਜਬਰ-ਜਨਾਹ ਦੇ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਰਿਸ਼ਵਤ ਲੈ ਕੇ ਕੇਸ ਰਫ਼ਾ-ਦਫ਼ਾ ਕਰਨ ਦੇ ਦੋਸ਼ ਵੀ ਲਗਾਏ ਗਏ। ਉਨ੍ਹਾਂ ਮੁੱਖ ਮੰਤਰੀ ਦੇ ਪਰਿਵਾਰ ਨਾਲ ਜੁੜੇ ਇੱਕ ਵਿਅਕਤੀ ’ਤੇ ਪੰਜ ਕਰੋੜ ਰੁਪਏ ਦੀ ਕਥਿਤ ਰਿਸ਼ਵਤ ਲੈਣ ਦੇ ਗੰਭੀਰ ਦੋਸ਼ ਲਗਾਉਂਦਿਆਂ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ।
ਐਸਓਆਈ  ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਜੇਕਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਨਜ਼ਰਅੰਦਾਜ਼ ਕਰਨ ਦਾ ਸਿਲਸਿਲਾ ਜਾਰੀ ਰਿਹਾ ਤਾਂ ਵਿਦਿਆਰਥੀ ਅਤੇ ਨੌਜਵਾਨ ਵਰਗ ਸਰਕਾਰ ਖ਼ਿਲਾਫ਼ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਕਿਸ ਦਿਸ਼ਾ ਵੱਲ ਜਾ ਰਿਹਾ ਹੈ, ਇਸ ਦਾ ਜਵਾਬ ਸਰਕਾਰ ਨੂੰ ਪੰਜਾਬ ਦੇ ਲੋਕਾਂ ਨੂੰ ਦੇਣਾ ਪਵੇਗਾ।
ਇਹ ਵੀ ਪੜ੍ਹੋ  :  Punjab Regular DGP Appointment ਨਾ ਲਾਉਣ ਦਾ ਮਾਮਲਾ ਪਹੁੰਚਿਆ ਹਾਈਕੋਰਟ; 1 ਅਕਤੂਬਰ ਤੱਕ ਮਾਨ ਸਰਕਾਰ ਨੂੰ ਹਲਫਨਾਮਾ ਦਾਖਲ ਕਰਨ ਦੇ ਆਦੇਸ਼
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਬੁੱਧਵਾਰ ਨੂੰ ਫਰੀਦਕੋਟ ਵਿੱਚ ਹੋਣ ਵਾਲੀ ਕਿਸਾਨ ਪੰਚਾਇਤ ਤੋਂ ਪਹਿਲਾਂ, ਪੁਲਿਸ ਨੇ ਸੰਗਠਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ।
ਫਰੀਦਕੋਟ ’ਚ ਅੱਜ ਕਿਸਾਨਾਂ ਦੀ ਮਹਾਂ ਪੰਚਾਇਤ
ਮਿਲੀ ਜਾਣਕਾਰੀ ਮੁਤਾਬਿਕ ਸੰਗਠਨ ਦੇ ਕਈ ਹੋਰ ਅਧਿਕਾਰੀਆਂ ਨੂੰ ਵੀ ਫਰੀਦਕੋਟ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕੀਤਾ ਗਿਆ ਹਾਊਸ ਅਰੈਸਟ
ਕਿਸਾਨ ਆਗੂਆਂ ਦੇ ਘਰਾਂ ਦੇ ਬਾਹਰ ਪੁਲਿਸ ਤਾਇਨਾਤ ਕੀਤੀ ਗਈ ਹੈ। ਪੁਲਿਸ ਕਾਰਵਾਈ ਦਾ ਵਿਰੋਧ ਕਰਦੇ ਹੋਏ, ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਜਮਹੂਰੀ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਇਹ ਉਨ੍ਹਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਲਈ ਆਪਣਾ ਸੰਘਰਸ਼ ਜਾਰੀ ਰੱਖਣਗੇ।
ਕਿਸਾਨਾਂ ਦੀਆਂ ਕੀ ਹਨ ਮੰਗਾਂ
ਕਾਬਿਲੇਗੌਰ ਹੈ ਕਿ ਪਿਛਲੇ ਪੰਜ ਮਹੀਨਿਆਂ ਤੋਂ, ਕਿਸਾਨ ਫਰੀਦਕੋਟ ਸਮੇਤ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਜ਼ਮੀਨੀ ਗਿਰਵੀਨਾਮਾ ਬੈਂਕਾਂ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਵਪਾਰਕ ਬੈਂਕਾਂ ਦੀ ਤਰਜ਼ 'ਤੇ ਜ਼ਮੀਨੀ ਗਿਰਵੀਨਾਮਾ ਬੈਂਕਾਂ ਵਿੱਚ ਓਟੀਐਸ (ਵਨ ਟਾਈਮ ਸੈਟਲਮੈਂਟ) ਯੋਜਨਾ ਲਾਗੂ ਕਰਨਾ, ਕਿਸਾਨਾਂ ਦੇ ਖਾਲੀ ਚੈੱਕ ਵਾਪਸ ਕਰਨਾ ਅਤੇ ਸ਼ੰਭੂ-ਕਨੌਰੀ ਸਰਹੱਦੀ ਵਿਰੋਧ ਪ੍ਰਦਰਸ਼ਨ ਦੌਰਾਨ ਚੋਰੀ ਹੋਏ ਸਮਾਨ ਦਾ ਮੁਆਵਜ਼ਾ ਦੇਣਾ ਸ਼ਾਮਲ ਹੈ।
ਇਹ ਵੀ ਪੜ੍ਹੋ  : Suntec City project ’ਚ ਕਿਸਾਨਾਂ ਨਾਲ ਧੋਖਾਧੜੀ ਦਾ ਮਾਮਲਾ; ਮੁਹਾਲੀ SSP ਨੂੰ ED ਦਾ ਸੰਮਨ
Bathinda News : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਲੋਕਾਂ ਵੱਲੋਂ ਸਮਰਥਨ ਮਿਲ ਰਿਹਾ ਹੈ। ਇਸੇ ਦੇ ਚੱਲਦੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ 17 ਵਿਅਕਤੀਆਂ ਨੇ ਆਪਣੇ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ।
ਮਿਲੀ ਜਾਣਕਾਰੀ ਮੁਤਾਬਿਕ ਗੁਰੂ ਅਮਰਦਾਸ ਨਗਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਇਨ੍ਹਾਂ ਵਿਅਕਤੀਆਂ ਨੇ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਬਬਲੀ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ।
ਬਬਲੀ ਢਿੱਲੋਂ ਨੇ ਕਿਹਾ ਕਿ ਸਰਕਲ ਪ੍ਰਧਾਨ ਕਮਲਜੀਤ ਸਿੰਘ ਅਤੇ ਐਮਸੀ ਮੱਖਣ ਸਿੰਘ ਦੀ ਪ੍ਰੇਰਨਾ ਨਾਲ ਇਨ੍ਹਾਂ ਵਿਅਕਤੀਆਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਵਿਅਕਤੀਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਨ੍ਹਾਂ ਦੀ ਸ਼ਮੂਲੀਅਤ ਨਾਲ ਇਸ ਇਲਾਕੇ ਵਿੱਚ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ, ਜਿਸ ਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਕਾਫ਼ੀ ਲਾਭ ਹੋਵੇਗਾ।
ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਗਰੇਜ਼ ਸਿੰਘ, ਪਿਰਤਪਾਲ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ, ਕਾਕਾ ਸਿੰਘ, ਜੋਗਿੰਦਰ ਸਿੰਘ, ਦਾਰਾ ਸਿੰਘ, ਕਾਕਾ ਪੰਡਿਤ, ਗਗਨਦੀਪ ਸਿੰਘ ਮਠਾੜੂ, ਜਸਪ੍ਰੀਤ ਸਿੰਘ ਮਠਾੜੂ, ਸਵਰਨਜੀਤ ਸਿੰਘ, ਮਨਦੀਪ ਸਿੰਘ, ਗਗਨੀ, ਬਲਤੇਜ ਸਿੰਘ ਤੇਜੀ, ਤਜਿੰਦਰ ਸਿੰਘ ਕਾਲਾ ਅਤੇ ਬਬਲੂ ਸਿੰਘ ਸਮੇਤ ਹੋਰ ਵਿਅਕਤੀ ਸ਼ਾਮਲ ਹਨ।
ਇਸ ਮੌਕੇ ਨਗਰ ਨਿਗਮ ਦੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਐਡਵੋਕੇਟ ਦਲਜੀਤ ਸਿੰਘ ਬਰਾੜ, ਨਿਰਮਲ ਸਿੰਘ ਸੰਧੂ, ਮੋਹਿਤ ਗੁਪਤਾ, ਚਮਕੌਰ ਸਿੰਘ ਮਾਨ, ਮੋਹਨਜੀਤ ਸਿੰਘ ਪੁਰੀ, ਕੁਲਦੀਪ ਸਿੰਘ ਨੰਬਰਦਾਰ, ਰਜਿੰਦਰ ਸਿੰਘ ਰਾਜੂ ਮਾਨ, ਮਨਮੋਹਨ ਸਿੰਘ ਕੁੱਕੂ ਅਤੇ ਦਰਸ਼ਨ ਸਿੰਘ ਰੁਮਾਣਾ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੇ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਾਰੇ ਵਿਅਕਤੀਆਂ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ  : Farmer Protest : ਕਿਸਾਨਾਂ ਦੇ ਰੋਹ ਅੱਗੇ ਝੁਕੀ ਮਾਨ ਸਰਕਾਰ ! ਲਿਖਤੀ ਰੂਪ 'ਚ ਮੰਨੀਆਂ ਮੰਗਾਂ, ਜਾਣੋ ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ ?
Power Crisis Deepens in Punjab :  ਪੰਜਾਬ ਵਿੱਚ ਬਿਜਲੀ ਸਪਲਾਈ ਨੂੰ ਲੈ ਕੇ ਸਥਿਤੀ ਅਜੇ ਵੀ ਚੁਣੌਤੀਪੂਰਨ ਬਣੀ ਹੋਈ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਸੂਬੇ ਦੀ ਮੰਗ ਕਰੀਬ 15,000 ਮੈਗਾਵਾਟ ਦੇ ਨੇੜੇ ਹੈ, ਜਦਕਿ ਪੰਜਾਬ ਇਸ ਵੇਲੇ ਲਗਭਗ 4,200 ਮੈਗਾਵਾਟ ਬਿਜਲੀ ਖੁਦ ਪੈਦਾ ਕਰ ਰਿਹਾ ਹੈ। ਬਾਕੀ ਲੋੜ ਕੇਂਦਰੀ ਗਰਿੱਡ ਤੋਂ ਪੂਰੀ ਕੀਤੀ ਜਾ ਰਹੀ ਹੈ।
ਕੋਲੇ ਦੀ ਕਮੀ
ਕੋਲੇ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਦਾਅਵਿਆਂ ਵਿੱਚ ਵੱਡਾ ਵਿਰੋਧਾਭਾਸ ਹੈ। ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਕੋਲੇ ਦੀ ਕਮੀ ਕਾਰਨ ਬਿਜਲੀ ਉਤਪਾਦਨ ਵਿੱਚ ਕਰੀਬ 1,500 ਮੈਗਾਵਾਟ ਦੀ ਕਮੀ ਆਈ ਹੈ ਅਤੇ ਰਾਜਪੁਰਾ ਤੇ ਤਲਵੰਡੀ ਸਾਬੋ ਪਲਾਂਟ ਪ੍ਰਭਾਵਿਤ ਹੋਏ ਹਨ।
4 ਸਤੰਬਰ ਤੱਕ ਨਾਰਮਟਿਵ ਲੋੜ ਦਾ ਕਰੀਬ 117% ਕੋਲਾ ਸਟਾਕ
ਦੂਜੇ ਪਾਸੇ, ਕੇਂਦਰੀ ਕੋਲਾ ਮੰਤਰਾਲੇ ਦਾ ਦਾਅਵਾ ਹੈ ਕਿ ਪੰਜਾਬ ਦੇ ਪੀਐਸਪੀਸੀਐਲ ਥਰਮਲ ਪਲਾਂਟਾਂ ਕੋਲ 4 ਸਤੰਬਰ ਤੱਕ ਨਾਰਮਟਿਵ ਲੋੜ ਦਾ ਕਰੀਬ 117% ਕੋਲਾ ਸਟਾਕ ਮੌਜੂਦ ਸੀ। ਮੰਤਰਾਲੇ ਮੁਤਾਬਕ ਸਮੱਸਿਆ ਸਿਰਫ਼ ਕੋਲੇ ਦੀ ਉਪਲਬਧਤਾ ਨਾਲ ਨਹੀਂ ਜੋੜੀ ਜਾ ਸਕਦੀ।
ਪੰਜਾਬ ’ਚ ਬਿਜਲੀ ਦੀ ਮੰਗ
ਇਸ ਦੌਰਾਨ 2 ਸਤੰਬਰ ਨੂੰ ਪੰਜਾਬ ਦੀ ਬਿਜਲੀ ਮੰਗ 16,343 ਮੈਗਾਵਾਟ ਤੱਕ ਪਹੁੰਚ ਗਈ ਸੀ। ਵੱਧ ਮੰਗ ਕਾਰਨ ਇੱਕ ਹੀ ਦਿਨ ਵਿੱਚ ਪੰਜਾਬ ਨੂੰ ਲਗਭਗ 119.5 ਕਰੋੜ ਰੁਪਏ ਦੀ ਬਿਜਲੀ ਖਰੀਦਣੀ ਪਈ।
ਪੰਜਾਬ ਦੇ ਥਰਮਲਪਲਾਟਾਂ ਦੀ ਸਥਿਤੀ
ਕੋਲੇ ਦੀ ਭਾਰੀ ਘਾਟ ਕਾਰਨ, ਨਿੱਜੀ ਤਲਵੰਡੀ ਸਾਬੋ ਅਤੇ ਰਾਜਪੁਰਾ ਥਰਮਲ ਪਲਾਂਟਾਂ 'ਤੇ ਬਿਜਲੀ ਉਤਪਾਦਨ ਪ੍ਰਭਾਵਿਤ ਹੋਇਆ ਹੈ। ਰਾਜਪੁਰਾ ਥਰਮਲ ਪਲਾਂਟ, ਜਿਸਦੀ ਕੁੱਲ ਸਮਰੱਥਾ 1400 ਮੈਗਾਵਾਟ ਹੈ, ਆਪਣੀ ਸਮਰੱਥਾ ਦੇ ਅੱਧੇ ਤੋਂ ਵੀ ਘੱਟ 'ਤੇ ਚਲਾਇਆ ਜਾ ਰਿਹਾ ਹੈ।
ਤਲਵੰਡੀ ਸਾਬੋ ਦੇ ਯੂਨਿਟ ਨੰਬਰ 1 ਨੂੰ ਵੀ ਘੱਟ ਸਮਰੱਥਾ 'ਤੇ ਚਲਾਇਆ ਜਾ ਰਿਹਾ ਹੈ। ਤਲਵੰਡੀ ਸਾਬੋ ਸਮੇਤ ਹੋਰ ਥਰਮਲ ਪਲਾਂਟਾਂ ਦੇ ਤਿੰਨ ਯੂਨਿਟ ਤਕਨੀਕੀ ਨੁਕਸ ਕਾਰਨ ਬੰਦ ਹਨ। ਬਿਜਲੀ ਦੀ ਇਸ ਭਾਰੀ ਘਾਟ ਕਾਰਨ, ਪਾਵਰਕਾਮ ਰੋਟੇਸ਼ਨ ਵਿੱਚ ਉਦਯੋਗਾਂ 'ਤੇ 4 ਘੰਟੇ ਦੇ ਬਿਜਲੀ ਕੱਟ ਲਗਾ ਰਿਹਾ ਹੈ। ਖੇਤੀਬਾੜੀ ਖੇਤਰ ਨੂੰ ਵੀ ਸਿਰਫ਼ 5 ਤੋਂ 7 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ।
ਇਹ ਵੀ ਪੜ੍ਹੋ  :  Mansa Bar Association ਨੇ 'No Work Day' ਦੀ ਦਿੱਤੀ ਕਾਲ ; ਸਮੂਹ ਜ਼ਿਲ੍ਹਾ ਤੇ ਤਹਿਸੀਲ ਬਾਰ ਐਸੋਸੀਏਸ਼ਨਾਂ ਨੂੰ ਕੰਮ ਠੱਪ ਰੱਖਣ ਦੀ ਕੀਤੀ ਅਪੀਲ