PTC NEWS Punjabi-news-religion
Sri Guru Nanak Dev Ji's GuruPurab :  ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਆਗਮਨ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਸ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਅੱਜ ਤੜਕਸਾਰ ਤੋਂ ਹੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ। ਸੰਗਤਾਂ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਪਵਿਤਰ ਸਰੋਵਰ 'ਚ ਇਸ਼ਨਾਨ ਕਰਕੇ ਘੰਟਿਆਂ ਬੱਧੀ ਕਤਾਰਾਂ ਵਿਚ ਖੜੇ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ।
ਪੂਰੇ ਕੰਪਲੈਕਸ ਨੂੰ ਰੰਗ-ਬਿਰੰਗੇ ਫੁੱਲਾਂ ਅਤੇ ਖੂਬਸੂਰਤ ਲਾਈਟਾਂ ਨਾਲ ਸਜਾਇਆ ਗਿਆ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ, ਅਰਦਾਸ ਕਰਨ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਨ ਲਈ ਪਹੁੰਚ ਰਹੇ ਹਨ। ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦਾ ਆਸਮਾਨ ਆਤਿਸ਼ਬਾਜ਼ੀ ਨਾਲ ਜਗਮਗਾ ਉੱਠਿਆ ਹੈ। ਅੰਮ੍ਰਿਤਸਰ ਦਾ ਨਜ਼ਾਰਾ ਕੁਝ ਅਜਿਹਾ ਸੀ ਕਿ ਪੂਰਾ ਇਲਾਕਾ ਰੌਸ਼ਨੀ ਨਾਲ ਨਹਾਇਆ ਹੋਇਆ ਹੈ, ਜਿਸ ਦੇ ਵਿਚਕਾਰ ਸ੍ਰੀ ਹਰਿਮੰਦਰ ਸਾਹਿਬ ਚਮਕ ਰਿਹਾ ਹੈ ਅਤੇ ਚਾਰੇ ਪਾਸੇ ਆਤਿਸ਼ਬਾਜ਼ੀ ਹੋ ਰਹੀ ਹੈ। ਗੁਰਪੁਰਬ ਮਨਾਉਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਅੰਮ੍ਰਿਤਸਰ ਪਹੁੰਚੇ ਹੋਏ ਹਨ।
ਇਹ ਵੀ ਪੜ੍ਹੋ :
Parkash Purab : ਰਾਸ਼ਟਰਪਤੀ ਮੂਰਮੁ ਤੇ PM ਮੋਦੀ ਸਮੇਤ ਵੱਖ ਵੱਖ ਆਗੂਆਂ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ
ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਅਨੇਕਾਂ ਸਮਾਗਮਾਂ ਦਾ ਅਯੋਜਿਨ ਕੀਤਾ ਜਾ ਰਿਹਾ ਹੈ। ਅੱਜ ਸਵੇਰੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਸੋਂ ਤੋਂ ਆਰੰਭੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਉਪਰੰਤ ਸਵੇਰੇ 8.30 ਵਜੇ ਤੋਂ ਦੁਪਹਿਰ 12 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅੱਟਲ ਰਾਏ ਵਿਖੇ ਪਵਿਤਰ ਜਲੌਅ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਗਏ, ਜਿਨ੍ਹਾਂ ਦੇ ਦਰਸ਼ਨਾਂ ਲਈ ਸੰਗਤਾਂ 'ਚ ਭਾਰੀ ਸ਼ਰਧਾ ਤੇ ਉਤਸ਼ਾਹ ਦੇਖਣ ਨੂੰ ਮਿਲਿਆ।
ਇਸ ਦੌਰਾਨ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਸੋਂ ਤੋਂ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ ਜਿਨ੍ਹਾਂ 'ਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜੱਥਿਆਂ ਨੇ  ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ। ਅੱਜ ਸ਼ਾਮ ਵੇਲੇ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ।
Greetings on Guru Nanak Dev Ji's Parkash Purab :  ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਭਰ ਵਿੱਚ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਹੈ। ਇਸ ਮੌਕੇ 'ਤੇ ਭਾਰਤ ਦੇ ਰਾਸ਼ਟਰਪਤੀ ਤੋਂ ਲੈ ਕੇ ਪ੍ਰਧਾਨ ਮੰਤਰੀ ਅਤੇ ਕਈ ਰਾਜਾਂ ਦੇ ਮੁੱਖ ਮੰਤਰੀਆਂ ਤੱਕ ਸਾਰਿਆਂ ਨੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਵਾਸੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਾਰੇ ਆਗੂਆਂ ਨੇ ਇਸ ਗੱਲ ਦੀ ਪ੍ਰਸ਼ੰਸਾ ਕੀਤੀ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੁਨੀਆ ਨੂੰ ਮਨੁੱਖਤਾ, ਪਿਆਰ, ਸੱਚਾਈ ਅਤੇ ਆਪਸੀ ਭਾਈਚਾਰੇ ਵੱਲ ਸੇਧਿਤ ਕਰਦੀਆਂ ਰਹਿੰਦੀਆਂ ਹਨ।
ਰਾਸ਼ਟਰਪਤੀ ਮੁਰਮੂ ਨੇ ਦਿੱਤੀ ਵਧਾਈ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਵਿੱਚ ਰਹਿੰਦੇ ਭਾਰਤੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ। ਰਾਸ਼ਟਰਪਤੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਸਮੁੱਚੀ ਮਨੁੱਖਤਾ ਨੂੰ ਏਕਤਾ ਦੇ ਧਾਗੇ ਵਿੱਚ ਬੰਨ੍ਹੇਗਾ। ਗੁਰੂ ਨਾਨਕ ਦੇਵ ਜੀ ਦੇ 'ਏਕ ਓਂਕਾਰ' ਦੇ ਸੰਦੇਸ਼ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਸਦਾ ਸਾਰ ਇਹ ਹੈ ਕਿ ਸਮੁੱਚੀ ਮਨੁੱਖਤਾ ਇੱਕ ਹੈ। ਸਮਾਜ ਵਿੱਚ ਜਾਤ, ਊਚ-ਨੀਚ ਅਤੇ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਹਰ ਵਿਅਕਤੀ ਨੂੰ ਬਰਾਬਰ ਸਤਿਕਾਰ ਮਿਲਣਾ ਚਾਹੀਦਾ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਪਿਆਰ, ਦਇਆ ਅਤੇ ਮਨੁੱਖਤਾ ਦੀ ਸੇਵਾ ਨੂੰ ਜੀਵਨ ਦੇ ਸਭ ਤੋਂ ਮਹੱਤਵਪੂਰਨ ਪਹਿਲੂ ਮੰਨਿਆ ਸੀ। ਉਨ੍ਹਾਂ ਦੀਆਂ ਤਿੰਨ ਮੁੱਖ ਸਿੱਖਿਆਵਾਂ "ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ", ਅੱਜ ਵੀ ਲੋਕਾਂ ਲਈ ਬਹੁਤ ਮਹੱਤਵਪੂਰਨ ਹਨ। ਇਸਦਾ ਅਰਥ ਹੈ ਪਰਮਾਤਮਾ ਨੂੰ ਯਾਦ ਕਰਨਾ, ਇਮਾਨਦਾਰੀ ਨਾਲ ਮਿਹਨਤ ਕਰਕੇ ਕਮਾਈ ਕਰਨਾ ਅਤੇ ਆਪਣੀ ਕਮਾਈ ਲੋੜਵੰਦਾਂ ਨਾਲ ਸਾਂਝੀ ਕਰਨਾ। ਉਨ੍ਹਾਂ ਲੰਗਰ ਦੀ ਪਰੰਪਰਾ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਰਾਹੀਂ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿੱਚ ਸਮਾਨਤਾ, ਭਾਈਚਾਰਾ ਅਤੇ ਨਿਰਸਵਾਰਥ ਸੇਵਾ ਦੀ ਇੱਕ ਉਦਾਹਰਣ ਕਾਇਮ ਕੀਤੀ। ਰਾਸ਼ਟਰਪਤੀ ਨੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਸਮਾਜ ਅਤੇ ਦੇਸ਼ ਦੀ ਭਲਾਈ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ :
School bus accident : ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ
ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪੋਸਟ ਕੀਤਾ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਹਮੇਸ਼ਾ ਮਨੁੱਖਤਾ ਦਾ ਮਾਰਗਦਰਸ਼ਨ ਕਰਨਗੀਆਂ। ਉਨ੍ਹਾਂ ਦਾ ਸੰਦੇਸ਼ ਸਾਨੂੰ ਇੱਕ ਅਜਿਹਾ ਸਮਾਜ ਬਣਾਉਣ ਲਈ ਪ੍ਰੇਰਿਤ ਕਰਦਾ ਹੈ ਜਿੱਥੇ ਦਇਆ, ਆਪਸੀ ਸਦਭਾਵਨਾ ਅਤੇ ਸਾਰਿਆਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਂਦੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਸ ਮੌਕੇ 'ਤੇ ਇੱਕ ਵੀਡੀਓ ਸੰਦੇਸ਼ ਵੀ ਸਾਂਝਾ ਕੀਤਾ। ਇਸ ਵਿੱਚ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾ ਸਿਰਫ਼ ਭਾਰਤ ਲਈ ਸਗੋਂ ਪੂਰੀ ਦੁਨੀਆ ਲਈ ਬਰਾਬਰ ਮਹੱਤਵਪੂਰਨ ਅਤੇ ਪ੍ਰੇਰਨਾਦਾਇਕ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸਾਦਾ ਜੀਵਨ ਜਿਉਣ, ਦੂਜਿਆਂ ਨਾਲ ਸਦਭਾਵਨਾ ਨਾਲ ਰਹਿਣ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਸਿੱਖਿਆ ਦਿੰਦੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਸਾਰੀ ਮਨੁੱਖਤਾ ਦੇ ਕਲਿਆਣ ਬਾਰੇ ਸੋਚਿਆ। ਉਨ੍ਹਾਂ ਨੇ ਲੋਕਾਂ ਨੂੰ ਸੱਚ, ਚੰਗੇ ਕੰਮਾਂ, ਸੇਵਾ, ਦਿਆਲਤਾ ਅਤੇ ਆਪਸੀ ਪਿਆਰ ਦਾ ਰਸਤਾ ਦਿਖਾਇਆ। ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਕਿਹਾ ਕਿ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਰਹਿਣ ਵਾਲੇ ਸਿੱਖ  ਭੈਣ-ਭਰਾ ਸੇਵਾ ਦੇ ਕੰਮਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅੱਗੇ ਵਧਾ ਰਹੇ ਹਨ। ਆਪਣੇ ਸੰਦੇਸ਼ ਦੇ ਅੰਤ ਵਿੱਚ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਰਾਹੁਲ ਗਾਂਧੀ ਵਲੋਂ ਵਧਾਈ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਜੀਵਨ ਦਰਸ਼ਨ , ਉਨ੍ਹਾਂ ਦਾ ਤਪ , ਤਿਆਗ , ਸੇਵਾ ਤੇ ਮਨੁੱਖਤਾ ਦਾ ਸੰਦੇਸ਼ ਸਦਾ ਹੀ ਸਾਡਾ ਮਾਰਗ ਦਰਸ਼ਨ ਕਰਦਾ ਰਹੇਗਾ।
ਸੁਖਬੀਰ ਸਿੰਘ ਬਾਦਲ ਨੇ ਦਿੱਤੀ ਪ੍ਰਕਾਸ਼ ਪੁਰਬ ਦੀ ਵਧਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਓ ਅੱਜ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੂੰ ਪ੍ਰਣਾਮ ਕਰਦਿਆਂ ਆਪਣੇ ਜੀਵਨ ਨੂੰ ਸੱਚੀ ਜੀਵਨ-ਜਾਚ ਨਾਲ ਜੀਵਣ ਦਾ ਪ੍ਰਣ ਕਰੀਏ ਅਤੇ ਸਭਨਾਂ ਨੂੰ ਇੱਕ ਅਕਾਲ ਪੁਰਖ ਦੀ ਸੰਤਾਨ ਮੰਨਦਿਆਂ ਸਾਂਝੀਵਾਲਤਾ ਦੇ ਉਪਦੇਸ਼ ਨੂੰ ਅਪਣਾਈਏ।
ਹਰਸਿਮਰਤ ਕੌਰ ਬਾਦਲ ਵਲੋਂ ਵਧਾਈ
ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਆਓ ਅੱਜ ਦੇ ਪਵਿੱਤਰ ਦਿਨ ਪਾਤਸ਼ਾਹ ਦੇ ਚਰਨੀਂ ‘ਸਰਬੱਤ ਦੇ ਭਲੇ’ ਦੀ ਅਰਦਾਸ ਕਰੀਏ ਅਤੇ ਸਰਬ ਲੋਕਾਈ ਦਾ ਭਲਾ ਮੰਗੀਏ।
ਅਮਿਤ ਸ਼ਾਹ ਤੇ ਰਾਜਨਾਥ ਸਿੰਘ ਨੇ ਵੀ ਦਿੱਤੀ ਵਧਾਈ
ਕੇਂਦਰ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਇੱਕ ਅਜਿਹੇ ਸਮਾਜ ਦੀ ਕਲਪਨਾ ਕੀਤੀ ਸੀ ਜਿੱਥੇ ਜਾਤ ਜਾਂ ਧਰਮ ਦੇ ਆਧਾਰ 'ਤੇ ਕਿਸੇ ਨਾਲ ਵੀ ਵਿਤਕਰਾ ਨਹੀਂ ਕੀਤਾ ਜਾਵੇਗਾ ਅਤੇ ਜਿੱਥੇ ਔਰਤਾਂ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ। ਲੰਗਰ ਅਤੇ ਧਰਮਸ਼ਾਲਾਵਾਂ ਦੀ ਪਰੰਪਰਾ ਰਾਹੀਂ, ਉਨ੍ਹਾਂ ਨੇ ਸੇਵਾ ਅਤੇ ਸਮਾਜਿਕ ਏਕਤਾ ਦੀ ਇੱਕ ਉਦਾਹਰਣ ਕਾਇਮ ਕੀਤੀ ਜੋ ਅੱਜ ਵੀ ਲੋਕਾਂ ਨੂੰ ਪ੍ਰੇਰਿਤ ਕਰਦੀ ਹੈ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਜਾਤੀਵਾਦ, ਊਚ-ਨੀਚ ਅਤੇ ਸਮਾਜਿਕ ਭੇਦਭਾਵ ਤੋਂ ਮੁਕਤ ਸਮਾਜ ਦਾ ਸੁਪਨਾ ਦੇਖਿਆ ਸੀ। ਉਨ੍ਹਾਂ ਅਨੁਸਾਰ ਗੁਰੂ ਨਾਨਕ ਦੇਵ ਜੀ ਦਾ 'ੴ ਓਂਕਾਰ' ਦਾ ਸੰਦੇਸ਼ ਸਾਨੂੰ ਸਾਰੀ ਮਨੁੱਖਤਾ ਨੂੰ ਇੱਕ ਮੰਨਣਾ ਸਿਖਾਉਂਦਾ ਹੈ। ਉਨ੍ਹਾਂ ਲੋਕਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ, ਪਰਮਾਤਮਾ ਨੂੰ ਯਾਦ ਕਰਨ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਅਪੀਲ ਕੀਤੀ।
Guru Nanak Dev Ji life : ਕੋਈ ਸਮਾਂ ਸੀ ਕਿ ਜਦੋਂ ਦੁਨੀਆਂ ਦੇ ਲੋਕਾਂ ਉਪਰ ਅੱਤਿਆਚਾਰ ਹੀ ਅਤਿਆਚਾਰ ਹੋ ਰਹੇ ਸਨ, ਵੱਡੇ ਵੱਡੇ ਲੋਕ ਗਰੀਬ ਲੋਕਾਂ ਨੂੰ ਆਪਣੇ ਪੈਰਾਂ ਥੱਲੇ ਲਤਾੜ ਰਹੇ ਸਨ। ਅਮੀਰ ਹੋਰ ਅਮੀਰ ਹੁੰਦੇ ਜਾ ਰਹੇ ਸਨ ਅਤੇ ਗਰੀਬ ਹੋਰ ਗਰੀਬ। ਇੰਨਾ ਹੀ ਨਹੀਂ, ਇੱਥੋਂ ਦੀ ਮਨੁੱਖ ਜਾਤੀ ਨੂੰ ਆਪਣਾ ਇਸ ਜ਼ਿੰਦਗੀ ਆਉਣ ਦਾ ਮਨੋਰਥ ਹੀ ਭੁੱਲ ਚੁੱਕਾ ਸੀ। ਲੋਕ ਦਿਨ-ਪ੍ਰਤੀ-ਦਿਨ ਕਰਮ-ਕਾਂਡਾਂ ਦੇ ਵਿਚ ਉਲਝਦੇ ਜਾਂਦੇ। ਪਰਮਾਤਮਾ ਦੇ ਨਾਮ ਦਾ ਕਿਤੇ ਵੀ ਜ਼ਿਕਰ ਨਹੀਂ ਸੀ ਮਿਲਦਾ। ਕਹਿਣ ਤੋਂ ਭਾਵ ਲੋਕ ਪਰਮਾਤਮਾ ਨੂੰ ਆਪਣੇ ਦਿਲਾਂ ਵਿਚੋਂ ਭੁਲਾ ਚੁੱਕੇ ਸਨ। ਜਗਤ ਗੁਰੂ ਧੰਨ ਗੁਰੂ ਨਾਨਕ ਸਾਹਿਬ ਜੀ ਦੇ ਆਗਮਨ ਦੇ ਨਾਲ ਇਕ ਇਹੋ ਜਿਹਾ ਪ੍ਰਕਾਸ਼ ਹੋਇਆ ਜਿਸ ਦੇ ਨਾਲ ਪੂਰੇ ਬ੍ਰਹਿਮੰਡ ਦੇ ਵਿਚ ਚਾਨਣ ਹੀ ਚਾਨਣ ਹੋ ਗਿਆ। ਉਹ ਚਾਨਣ ਸੂਰਜ ਦਾ ਚਾਨਣ ਨਹੀਂ, ਉਹ ਇਹੋ ਜਿਹਾ ਚਾਨਣ ਸੀ, ਜਿਸ ਚਾਨਣ ਦੇ ਨਾਲ ਅਗਿਆਨਤਾ ਦਾ ਹਨੇਰਾ ਸਦਾ-ਸਦਾ ਵਾਸਤੇ ਖ਼ਤਮ ਹੋ ਗਿਆ‌। ਸੱਚ ਦਾ ਪ੍ਰਕਾਸ਼ ਹੋ ਗਿਆ, ਗਿਆਨ ਦਾ ਪ੍ਰਕਾਸ਼ ਹੋ ਗਿਆ। ਇਸ ਲੋਕਾਈ ਨੂੰ ਪਰਮਾਤਮਾ ਦੀ ਇਬਾਦਤ ਨਾਲ ਜੋੜਨ ਵਾਸਤੇ, ਕਰਮ-ਕਾਂਡਾਂ ਨਾਲੋਂ ਤੋੜਨ ਵਾਸਤੇ, ਮਨੁੱਖ ਜਾਤੀ ਨੂੰ ਸਹੀ ਰਸਤੇ ਪਾਉਣ ਵਾਸਤੇ ਕਹਿਣ ਤੋਂ ਭਾਵ ਜਗਤ ਨੂੰ ਤਾਰਨ ਵਾਸਤੇ ਗੁਰੂ ਨਾਨਕ ਸਾਹਿਬ ਦੀ ਆਮਦ ਨੇ ਇਕ ਨਵਾਂ ਹੀ ਸਮਾਜ ਸਿਰਜ ਦਿੱਤਾ।
ਸੁਣੀ ਪੁਕਾਰਿ ਦਾਤਾਰ ਪ੍ਰਭੁ ਗੁਰੁ ਨਾਨਕ ਜਗ ਮਾਹਿ ਪਠਾਇਆ॥ (Guru Nanak Dev ji Teachings)
ਜਗਤ ਗੁਰੂ, ਧੰਨ ਗੁਰੂ ਨਾਨਕ ਦੇਵ ਦਾ ਆਗਮਨ 1469 ਈ: ਨੂੰ ਰਾਇ ਭੋਇੰ ਦੀ ਤਲਵੰਡੀ ਪਿਤਾ ਮਹਿਤਾ ਕਾਲੂ (ਕਲਿਆਣ ਦਾਸ) ਅਤੇ ਮਾਤਾ ਤ੍ਰਿਪਤਾ ਦੇ ਘਰ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਹੋਇਆ। ਆਪ ਬਚਪਨ ਤੋਂ ਹੀ ਬੜੀ ਹੀ ਉੱਚੀ-ਸੁੱਚੀ ਬਹੁਪੱਖੀ ਸ਼ਖ਼ਸੀਅਤ ਦੇ ਮਾਲਿਕ ਸਨ। ਸੰਸਾਰਕਤਾ ਨਾਲੋਂ ਆਪ ਦੀ ਰੁਚੀ ਪਰਮਾਰਥ ਵਾਲੇ ਪਾਸੇ ਜ਼ਿਆਦਾ ਸੀ। ਆਪ ਸ਼ਾਂਤ ਸੁਭਾਅ ਦੇ ਮਾਲਿਕ ਸਨ। ਆਪ ਜੀ ਤੋਂ ਇਕ ਵੱਡੀ ਭੈਣ ਸੀ, ਜਿਸਦਾ ਨਾਂ ਬੇਬੇ ਨਾਨਕੀ ਸੀ। ਬੇਬੇ ਨਾਨਕੀ ਜੀ ਹਮੇਸ਼ਾਂ ਹੀ ਆਪ ਜੀ ਨੂੰ ਪਰਮੇਸ਼ਵਰ ਦਾ ਰੂਪ ਜਾਣ ਕੇ ਮੰਨਿਆ। ਬੇਬੇ ਨਾਨਕੀ ਜੀ ਦਾ ਵਿਆਹ ਸੁਲਤਾਨਪੁਰ ਨਿਵਾਸੀ ਜੈ ਰਾਮ ਜੀ ਨਾਲ ਹੋਇਆ, ਜੋ ਕਿ ਦੌਲਤ ਖਾਂ ਲੋਧੀ ਪਾਸ ਨੌਕਰੀ ਕਰਦੇ ਸਨ।
ਆਪ ਜੀ ਦੇ ਪਿਤਾ ਮਹਿਤਾ ਕਾਲੂ ਜੀ ਖੇਤੀ ਅਤੇ ਵਪਾਰ ਦਾ ਕੰਮ ਕਰਦੇ ਸਨ। ਛੋਟੀ ਉਮਰ ਵਿਚ ਹੀ ਗੁਰੂ ਨਾਨਕ ਸਾਹਿਬ ਜੀ ਲਈ ਦੁਨਿਆਵੀ ਵਿੱਦਿਆ ਸਿਖਾਉਣ ਦਾ ਪ੍ਰਬੰਧ ਕੀਤਾ ਗਿਆ। ਸਭ ਤੋਂ ਪਹਿਲਾਂ ਉਹਨਾਂ ਨੂੰ ਗੋਪਾਲ ਨਾਂ ਦੇ ਪਾਂਧੇ ਕੋਲ ਭੇਜਿਆ ਗਿਆ, ਉਪਰੰਤ ਪੰਡਿਤ ਬ੍ਰਿਜ ਲਾਲ ਕੋਲ ਸੰਸਕ੍ਰਿਤ ਅਤੇ ਮੌਲਵੀ ਕੁਤਬੁਦੀਨ ਕੋਲ ਮਸੀਤ ਵਿਚ ਫ਼ਾਰਸੀ ਦੀ ਵਿੱਦਿਆ ਗ੍ਰਹਿਣ ਕਰਨ ਲਈ ਭੇਜਿਆ ਗਿਆ। ਪਰ ਗੁਰੂ ਨਾਨਕ ਸਾਹਿਬ ਨੇ ਦੁਨਿਆਵੀ ਵਿੱਦਿਆ ਗ੍ਰਹਿਣ ਕਰਨ ਨਾਲੋਂ ਅਧਿਆਤਮਕ ਗਿਆਨ ਵਿਚ ਜ਼ਿਆਦਾ ਦਿਲਚਸਪੀ ਦਿਖਾਈ ਅਤੇ ਆਪ ਜ਼ਿਆਦਾਤਰ ਉਦਾਸ ਹੀ ਰਹਿੰਦੇ ਸਨ। ਜਿਸ ਕਾਰਨ ਆਪ ਦੇ ਪਿਤਾ ਹਮੇਸ਼ਾਂ ਹੀ ਚਿੰਤਿਤ ਰਹਿੰਦੇ ਸਨ। ਜਦ ਉਨ੍ਹਾਂ ਦੇਖਿਆ ਕਿ ਗੁਰੂ ਨਾਨਕ ਸਾਹਿਬ ਦਾ ਧਿਆਨ ਪੜ੍ਹਾਈ ਵੱਲ ਨਹੀਂ ਲੱਗ ਰਿਹਾ ਤਾਂ ਉਹਨਾਂ ਗੁਰੂ ਨਾਨਕ ਸਾਹਿਬ ਨੂੰ ਕੰਮਕਾਰ ਵਿਚ ਲਗਾਉਣ ਖ਼ਾਤਿਰ ਆਪਣੇ ਨਾਲ ਹੀ ਵਣਜ ਵਪਾਰ ਦਾ ਧੰਦਾ ਕਰਨ ਲਈ ਲਗਾ ਲਿਆ। ਇਕ ਵਾਰ ਪਿਤਾ ਮਹਿਤਾ ਕਾਲੂ ਨੇ ਗੁਰੂ ਨਾਨਕ ਸਾਹਿਬ ਨੂੰ 20 ਰੁਪਏ ਦੇ ਕੇ ਵਪਾਰ ਕਰਨ ਲਈ ਭੇਜਿਆ। ਰਸਤੇ ਵਿਚ ਉਹਨਾਂ ਨੂੰ ਕੁਝ ਭੁੱਖੇ ਸਾਧੂ ਮਿਲ ਗਏ ਤੇ ਉਹਨਾਂ ਵੀਹ ਰੁਪਈਆਂ ਦਾ ਗੁਰੂ ਸਾਹਿਬ ਨੇ ਉਹਨਾਂ ਨੂੰ ਭੋਜਨ ਖਵਾ ਦਿੱਤਾ। ਪਰ ਜਦ ਗੁਰੂ ਸਾਹਿਬ ਵਾਪਿਸ ਘਰ ਪਹੁੰਚੇ ਤਾਂ ਪਿਤਾ ਜੀ ਇਸ ਕੰਮ ਤੋਂ ਬਹੁਤ ਨਾਰਾਜ਼ ਹੋਏ।
ਜਦ ਗੁਰੂ ਸਾਹਿਬ ਦੀ ਉਮਰ ਨੌਂ ਸਾਲ ਦੀ ਹੋਈ ਤਾਂ ਧਾਰਮਿਕ ਰਸਮਾਂ ਮੁਤਾਬਿਕ ਪੰਡਿਤ ਹਰਿਦਿਆਲ ਜੀ ਨੂੰ ਗੁਰੂ ਜੀ ਨੂੰ ਜਨੇਊ ਧਾਰਨ ਕਰਵਾਉਣ ਸੰਬੰਧੀ ਬੁਲਵਾਇਆ ਗਿਆ। ਗੁਰੂ ਸਾਹਿਬ ਤਾਂ ਜਨਮ ਤੋਂ ਹੀ ਗਿਆਨੀ ਸਨ ਤੇ ਜਦ ਪੰਡਿਤ ਹਰਿਦਿਆਲ ਜੀ ਗੁਰੂ ਜੀ ਦੇ ਜਨੇਊ ਪਾਉਣ ਲੱਗੇ ਤਾਂ ਗੁਰੂ ਨਾਨਕ ਸਾਹਿਬ ਨੇ ਇਸ ਜਨੇਊ ਦੀ ਨਿਰਾਰਥਕਤਾ ਦਰਸਾਉਂਦੇ ਹੋਏ ਕਿਹਾ, ਇਹ ਤਾਂ ਧਾਗੇ ਦਾ ਜਨੇਊ ਹੈ, ਜੋ ਮੈਲਾ ਹੋ ਸਕਦਾ ਹੈ, ਟੁੱਟ ਵੀ ਸਕਦਾ ਹੈ ਤੇ ਮਨੁੱਖ ਦੇ ਅੰਤਿਮ ਸਮੇਂ ਇਹ ਸੜ ਵੀ ਜਾਂਦਾ ਹੈ ਤੇ ਫਿਰ ਕਿਹਾ ਕਿ ਮੈਨੂੰ ਅਜਿਹਾ ਜਨੇਊ ਚਾਹੀਦਾ ਹੈ, ਜੋ ਮਨੁੱਖੀ ਜੀਵਨ ਨੂੰ ਹਰ ਪਾਸਿਓਂ ਉੱਚਾ-ਸੁੱਚਾ ਉਠਾ ਸਕੇ ਤੇ ਸਦੀਵੀ ਤੌਰ 'ਤੇ ਮੇਰੇ ਨਾਲ ਰਹੇ:
ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ॥
ਏਹੋ ਜਨੇਊ ਜੀਅ ਕਾ ਹਈ ਤ ਪਾਂਡੇ ਘਤੁ॥‌
ਨ ਏਹੁ ਤੁਟੈ ਨ ਮਲੁ ਲਗੈ ਨ ਏਹੁ ਜਲੈ ਨ ਜਾਇ॥
ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ॥
ਇਸ ਸਮੇਂ ਮਾਤਾ-ਪਿਤਾ, ਪੰਚਾਇਤ ਤੇ ਸਕੇ ਸੰਬੰਧੀਆਂ ਦੀਆਂ ਹਾਜ਼ਰੀਆਂ ਵਿਚ ਗੁਰੂ ਸਾਹਿਬ ਨੇ ਸਭ ਨੂੰ ਨਿਰ-ਉੱਤਰ ਕਰ ਦਿੱਤਾ। ਇਸ ਤੋਂ ਉਪਰੰਤ ਗੁਰੂ ਸਾਹਿਬ ਬਾਰੇ ਦੇਖਿਆ ਗਿਆ ਕਿ ਉਹਨਾਂ ਦਾ ਧਿਆਨ ਪੜ੍ਹਾਈ ਵੱਲ ਜਾਂ ਕਾਰੋਬਾਰ ਵੱਲ ਕਿਧਰੇ ਵੀ ਨਹੀਂ ਟਿਕ ਰਿਹਾ ਤਾਂ ਉਸ ਸਮੇਂ ਬੇਬੇ ਨਾਨਕੀ ਜੀ ਦੇ ਪਤੀ ਜੈ ਰਾਮ ਇਹਨਾਂ ਨੂੰ ਆਪਣੇ ਨਾਲ ਸੁਲਤਾਨਪੁਰ ਵਿਖੇ ਲੈ ਗਏ ਤੇ ਬਹੁਤ ਯਤਨਾਂ ਸਦਕਾ ਨਵਾਬ ਦੌਲਤ ਖਾਂ ਦੇ ਮੌਦੀਖਾਨੇ ਵਿਚ ਨੌਕਰੀ ਲਗਵਾ ਦਿੱਤੀ। ਇਥੇ ਵੀ ਗੁਰੂ ਸਾਹਿਬ ਪਰਮਾਤਮਾ ਦੇ ਰੰਗ ਵਿਚ ਰੰਗੇ ਹੋਏ ਖੁੱਲੇ ਹੱਥੀਂ ਤੇਰਾ-ਤੇਰਾ ਉਚਾਰਦੇ ਹੋਏ ਸਾਰੀਆਂ ਚੀਜ਼ਾਂ ਬਿਨ੍ਹਾਂ ਤੋਲੇ ਲੋਕਾਂ ਨੂੰ ਦੇ ਦਿੰਦੇ ਸਨ ਤੇ ਕਿਸੇ ਨੇ ਇਕ ਦਿਨ ਰਾਇ ਬੁਲਾਰ ਕੋਲ ਜਾ ਕੇ ਸ਼ਿਕਾਇਤ ਕੀਤੀ ਕਿ ਨਾਨਕ ਦੇਵ ਤਾਂ ਸਾਰਾ ਮੋਦੀਖਾਨਾ ਹੀ ਬਿਨ੍ਹਾਂ ਕਿਸੇ ਹਿਸਾਬ-ਕਿਤਾਬ ਦੇ ਲੋਕਾਂ ਨੂੰ ਲੁਟਾਈ ਜਾ ਰਹੇ ਹਨ ਤਾਂ ਰਾਇ ਬੁਲਾਰ ਨੇ ਇਸ ਸ਼ਿਕਾਇਤ ਦੇ ਨਿਵਿਰਤੀ ਹਿਤ ਮੋਦੀਖਾਨੇ ਦਾ ਸਾਰਾ ਹਿਸਾਬ-ਕਿਤਾਬ ਕਰਨ ਲਈ ਕਿਹਾ। ਜਦ ਮੋਦੀਖਾਨੇ ਦਾ ਹਿਸਾਬ ਲਗਾਇਆ ਗਿਆ ਤਾਂ ਕੋਈ ਵੀ ਚੀਜ਼ ਵੱਧ ਜਾਂ ਘੱਟ ਨਾ ਨਿਕਲੀ ਸਗੋਂ ਪੂਰੇ ਦਾ ਪੂਰਾ ਹਿਸਾਬ ਇੰਨ-ਬਿੰਨ ਸਹੀ ਨਿਕਲਿਆ। ਇਸ ਉਪਰੰਤ ਭਾਈ ਮਰਦਾਨਾ ਜੀ ਆਪ ਜੀ ਕੋਲ ਸੁਲਤਾਨਪੁਰ ਵਿਖੇ ਹੀ ਆ ਗਏ। ਆਪ ਜੀ ਦਾ ਪਰਮਾਤਮਾ ਪ੍ਰਤੀ ਅਥਾਹ ਪ੍ਰੇਮ ਅਤੇ ਅਨੰਤ ਵਿਸ਼ਵਾਸ ਸੀ। ਇਸ ਲਈ ਹਮੇਸ਼ਾਂ ਪਰਮਾਤਮਾ ਦੀ ਭਗਤੀ ਵਿਚ ਲੀਨ ਰਹਿੰਦੇ। ਮਰਦਾਨਾ ਰਬਾਬ ਵਜਾਉਂਦਾ ਸੀ ਅਤੇ ਗੁਰੂ ਜੀ ਇਲਾਹੀ ਬਾਣੀ ਉਚਾਰਣ ਕਰਦੇ ਸਨ। ਇਥੇ ਹੀ ਕੁਝ ਸਮਾਂ ਬਾਅਦ 1487 ਈ: ਨੂੰ ਆਪ ਜੀ ਦਾ ਵਿਆਹ ਬਟਾਲਾ ਨਿਵਾਸੀ ਮੂਲ ਚੰਦ ਦੀ ਸਪੁੱਤਰੀ ਬੀਬੀ ਸੁਲੱਖਣੀ ਜੀ ਨਾਲ ਹੋ ਗਿਆ। ਆਪ ਜੀ ਦੇ ਘਰ ਦੋ ਪੁੱਤਰਾਂ ਸ੍ਰੀ ਚੰਦ ਤੇ ਲਖਮੀ ਦਾਸ ਦਾ ਜਨਮ ਹੋਇਆ। ਭਾਵੇਂ ਆਪ ਗ੍ਰਹਿਸਥੀ ਬਣ ਗਏ ਸਨ, ਪਰ ਲਿਵ ਹਮੇਸ਼ਾਂ ਪਰਮੇਸ਼ਰ ਨਾਲ ਹੀ ਜੁੜੀ ਰਹਿੰਦੀ ਸੀ।
ਸੁਲਤਾਨਪੁਰ ਨੇੜੇ ਹੀ ਵੇਈਂ ਨਦੀ ਵਿਚ ਆਪ ਇਸ਼ਨਾਨ ਕਰਨ ਜਾਂਦੇ ਸਨ। ਪਰ ਇਕ ਦਿਨ ਜਦ ਵੇਈਂ ਨਦੀ ਵਿਚ ਇਸ਼ਨਾਨ ਕਰਨ ਲਈ ਗਏ ਤਾਂ ਤਿੰਨ ਦਿਨ ਤੱਕ ਬਾਹਰ ਨਾ ਨਿਕਲੇ। ਸਭ ਪਾਸੇ ਘਰ-ਪਰਿਵਾਰ, ਆਂਢ-ਗੁਆਂਢ ਵਿਚ ਉਦਾਸੀ ਦਾ ਮਾਹੌਲ ਛਾਇਆ ਹੋਇਆ ਸੀ। ਇਸ ਦੌਰਾਨ ਗੁਰੂ ਸਾਹਿਬ ਨੂੰ ਪਰਮਾਤਮਾ ਵੱਲੋਂ ਬ੍ਰਹਮ ਗਿਆਨ ਦੀ ਪ੍ਰਾਪਤੀ ਹੋਈ ਅਤੇ ਤੀਸਰੇ ਦਿਨ ਜਦ ਆਪ ਵੇਈਂ ਨਦੀ ਚੋਂ ਬਾਹਰ ਨਿਕਲੇ ਤਾਂ ਸਭ ਨੂੰ ਇਕ ਪਰਮਾਤਮਾ ਦੀ ਸੰਤਾਨ ਮੰਨਦੇ ਹੋਏ 'ਨਾ ਕੋਈ ਹਿੰਦੂ ਨਾ ਕੋਈ ਮੁਸਲਮਾਨ' ਆਖ ਕੇ ਲੋਕਾਂ ਨੂੰ ਤੰਗ ਨਜ਼ਰੀਏ ਤੋਂ ਉੱਪਰ ਉੱਠ ਕੇ ਸੱਚਾ ਧਰਮ ਧਾਰਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਉਪਰੰਤ ਜਦ ਗੁਰੂ ਸਾਹਿਬ ਨੇ ਲੋਕਾਂ ਨੂੰ ਇਕ ਦੂਜੇ ਪ੍ਰਤੀ ਈਰਖਾ ਦੀ ਅੱਗ ਵਿਚ ਸੜਦੇ ਵੇਖਿਆ ਤਾਂ ਸਮੁੱਚੀ ਲੋਕਾਈ ਦਾ ਉਧਾਰ ਕਰਨ ਵਾਸਤੇ ਘਰ-ਪਰਿਵਾਰ ਤਿਆਗ ਕੇ ਥਾਂ-ਥਾਂ ਘੁੰਮ-ਫਿਰ ਕੇ ਲੋਕਾਂ ਨੂੰ ਸਹੀ ਮਾਰਗ ਸਮਝਾਉਣ ਦਾ ਮਨ ਬਣਾਇਆ। ਇਸ ਲਈ ਸਭ ਤੋਂ ਪਹਿਲਾਂ ਉਹਨਾਂ ਮੋਦੀਖਾਨੇ ਦਾ ਕੰਮ ਛੱਡ ਦਿੱਤਾ ਅਤੇ ਕੁਰਾਹੇ ਪਈ ਲੋਕਾਈ ਨੂੰ ਸਿੱਧੇ ਰਾਹ ਪਾਉਣ ਲਈ ਹਿੰਦੁਸਤਾਨ ਅਤੇ ਹਿੰਦੁਸਤਾਨ ਤੋਂ ਬਾਹਰ ਪ੍ਰਚਾਰ ਦੌਰਿਆਂ ਲਈ ਨਿਕਲ ਪਏ। ਗੁਰੂ ਸਾਹਿਬ ਦੁਆਰਾ ਆਰੰਭ ਕੀਤੇ ਅਜਿਹੇ ਪ੍ਰਚਾਰ ਦੋਰਿਆਂ ਨੂੰ ਉਦਾਸੀਆਂ ਦਾ ਨਾਮ ਦਿੱਤਾ ਗਿਆ। ਗੁਰੂ ਸਾਹਿਬ ਆਪਣੇ ਇਸ ਮਨੋਰਥ ਲਈ ਭਾਰਤ ਦੀਆਂ ਚੌਹਾਂ ਦਿਸ਼ਾਵਾਂ ਪੂਰਬ, ਪੱਛਮ, ਉੱਤਰ, ਦੱਖਣ, ਹਰ ਪਾਸੇ ਪਰਮਾਤਮਾ ਦੇ ਨਾਮ ਦਾ ਡੰਕਾ ਵਜਾਉਣ ਲਈ ਗਏ ਅਤੇ ਰਾਹ ਵਿਚ ਪੈਂਦੇ ਹਰ ਪ੍ਰਸਿੱਧ ਧਾਰਮਿਕ ਸਥਾਨਾਂ ਤੋਂ ਹੁੰਦੇ ਹੋਏ ਉੱਥੇ ਦੇ ਪ੍ਰਸਿੱਧ ਧਾਰਮਿਕ ਮੁਖੀਆਂ, ਪੁਜਾਰੀਆਂ, ਪੀਰਾਂ-ਫਕੀਰਾਂ ਨਾਲ ਸੰਵਾਦ ਰਚਾਉਂਦੇ ਹੋਏ ਸਹੀ ਜੀਵਨ-ਜਾਂਚ ਸਿਖਾਈ ਅਤੇ ਉਨ੍ਹਾਂ ਨੂੰ ਆਪਣੇ ਅਨੁਯਾਈ ਬਣਾਇਆ।
ਗੁਰੂ ਸਾਹਿਬ ਨੇ ਆਪਣੇ ਜੀਵਨ ਦਾ ਕੁਝ ਸਮਾਂ ਕਰਤਾਰਪੁਰ ਸਾਹਿਬ ਵਿਚ ਹੀ ਬਤੀਤ ਕੀਤਾ। ਇਥੇ ਹੀ ਉਹ ਸੰਗਤਾਂ ਨੂੰ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦਿੰਦੇ ਰਹੇ। ਇਸੇ ਸਥਾਨ 'ਤੇ ਉਹਨਾਂ ਸੰਗਤ ਨੂੰ ਕਿਰਤ ਕਰਨ, ਵੰਡ ਛੱਕਣ ਤੇ ਨਾਮ ਜਪਣ ਜਿਹੇ ਸਿਧਾਂਤਾਂ ਨੂੰ ਅਮਲੀ ਰੂਪ ਵਿਚ ਆਪਣੇ ਜੀਵਨ ਵਿਚ ਧਾਰਨ ਕਰਨ ਦਾ ਉਪਦੇਸ਼ ਦਿੱਤਾ ਅਤੇ ਗੁਰੂ ਜੋਤ ਦਾ ਪ੍ਰਕਾਸ਼ ਆਪਣੇ ਅਨਿੰਨ ਸੇਵਕ ਭਾਈ ਲਹਿਣਾ ਨੂੰ ਆਪਣਾ ਅੰਗ ਜਾਣਦੇ ਹੋਏ, ਗੁਰੂ ਅੰਗਦ ਸਾਹਿਬ ਦੇ ਰੂਪ ਵਿਚ ਪ੍ਰਗਟ ਕੀਤਾ ਅਤੇ ਉਨਾਂ ਨੂੰ ਦੂਜੇ ਗੁਰੂ ਹੋਣ ਦਾ ਮਾਣ ਬਖਸ਼ਦਿਆਂ ਗੁਰਤਾ ਗੱਦੀ ਦਾ ਵਾਰਿਸ ਥਾਪਿਆ। ਇਸ ਤੋਂ ਉਪਰੰਤ ਜਲਦੀ ਹੀ 1539 ਈ: ਵਿਚ ਕਰਤਾਰਪੁਰ ਸਾਹਿਬ ਵਿਚ ਹੀ ਜੋਤੀ-ਜੋਤ ਸਮਾ ਗਏ।
ਕਰਤਾਰਪੁਰ ਸਾਹਿਬ ਵਿਚ ਰਹਿੰਦਿਆਂ ਗੁਰੂ ਸਾਹਿਬ ਨੇ ਬਹੁਤ ਸਾਰੇ ਅਹਿਮ ਕਾਰਜ ਕੀਤੇ, ਜਿਨ੍ਹਾਂ ਵਿਚੋਂ ਸਭ ਤੋਂ ਪ੍ਰਮੁੱਖ ਤੇ ਪਰਿਪੱਕ ਕਾਰਜ ਉਹਨਾਂ ਵੱਲੋਂ ਬਾਣੀ ਰਚਨਾ ਦਾ ਸੀ। ਗੁਰੂ ਸਾਹਿਬ ਨੇ ਬਹੁਤ ਸਾਰੀ ਬਾਣੀ ਰਚੀ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ। ਗੁਰੂ ਸਾਹਿਬ ਦੁਆਰਾ 19 ਰਾਗਾਂ ਵਿਚ ਰਚਿਤ ਬਾਣੀ ਮਿਲਦੀ ਹੈ। ਇਸ ਤੋਂ ਇਲਾਵਾ ਰਾਗ ਰਹਿਤ ਬਾਣੀ ਵੀ ਆਪ ਜੀ ਦੁਆਰਾ ਰਚੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਜਪੁਜੀ ਸਾਹਿਬ, ਸਿਧ ਗੋਸਟਿ, ਬਾਰਹਮਾਹਾ ਤੁਖਾਰੀ, ਕੁਚੱਜੀ, ਸੁਚੱਜੀ, ਪਹਿਰੇ, ਥਿਤੀ, ਅਲਾਹੁਣੀਆ, ਆਸਾ ਦੀ ਵਾਰ, ਮਾਝ ਕੀ ਵਾਰ, ਵਾਰ ਮਲ੍ਹਾਰ ਆਪ ਦੁਆਰਾ ਰਚਿਤ ਪ੍ਰਮੁੱਖ ਬਾਣੀਆਂ ਹਨ। ਆਪ ਜੀ ਦੀਆਂ ਰਚਿਤ ਸ਼ਬਦਾਂ ਦਾ ਕੁੱਲ ਜੋੜ 958 ਹੈ। ਜਿਨ੍ਹਾਂ ਵਿਚੋਂ ਜਪੁਜੀ, ਸਿਧ ਗੋਸਟਿ, ਓਅੰਕਾਰ, ਪੱਟੀ, ਬਾਰਹਮਾਹਾ ਅਤੇ ਥਿਤੀ ਵਡ-ਅਕਾਰੀ ਬਾਣੀਆਂ ਹਨ। ਪਹਿਰੇ, ਅਲਾਹੁਣੀਆ, ਆਰਤੀ, ਕੁਚੱਜੀ, ਸੁਚੱਜੀ ਲਘੂ ਆਕਾਰੀ ਬਾਣੀਆਂ ਹਨ। ਇਸ ਤੋਂ ਇਲਾਵਾ ਗੁਰੂ ਸਾਹਿਬ ਦੁਆਰਾ ਤਿੰਨ ਵਾਰਾਂ ਆਸਾ ਦੀ ਵਾਰ, ਮਾਝ ਕੀ ਵਾਰ ਅਤੇ ਵਾਰ ਮਲ੍ਹਾਰ ਦੀ ਰਚਨਾ ਹੋਈ ਮਿਲਦੀ ਹੈ। ਗੁਰ ਸਾਹਿਬ ਬਹੁ ਪੱਖੀ ਸ਼ਖ਼ਸੀਅਤ ਦੇ ਮਾਲਿਕ ਸਨ। ਜਿਥੇ ਇਕ ਪਾਸੇ ਉਨ੍ਹਾਂ ਦੀ ਬਾਣੀ ਵਿਚ ਤੱਤਕਾਲੀਨ ਹਾਲਾਤਾਂ ਦੇ ਮੱਦੇ ਨਜ਼ਰ ਸਮਾਜਿਕ, ਧਾਰਮਿਕ, ਰਾਜਨੀਤਿਕ ਅਵਸਥਾ ਬਾਰੇ ਅਸੰਤੁਸ਼ਟਤਾ ਅਤੇ ਨਿਰਾਸ਼ਾਪਨ ਪ੍ਰਗਟ ਕੀਤਾ ਗਿਆ ਹੈ, ਉਥੇ ਨਾਲ ਹੀ ਉਹਨਾਂ ਦੀ ਬਾਣੀ ਵਿਚ ਇਹਨਾਂ ਬਾਰੇ ਕਰੜੇ ਸ਼ਬਦਾਂ ਵਿਚ ਨਿੰਦਿਆ ਕਰਦੇ ਹੋਏ, ਇਸਦੇ ਵਿਰੋਧ ਵਿਚ ਸਵੱਛ ਅਤੇ ਕਲਿਆਣਕਾਰੀ ਸਮਾਜ ਦੀ ਉਸਾਰੀ ਦੇ ਯਤਨ ਵੀ ਕੀਤੇ ਗਏ ਹਨ। ਗਲਤ ਮਾਨਤਾਵਾਂ, ਕਦਰਾਂ-ਕੀਮਤਾਂ, ਊਚ-ਨੀਚ ਦੇ ਭੇਦ-ਭਾਵ ਨੂੰ ਨਕਾਰਿਆ ਗਿਆ ਹੈ। ਗੁਰੂ ਸਾਹਿਬ ਮਨੁੱਖ ਨੂੰ ਸਦਾਚਾਰ ਦੇ ਮਾਰਗ 'ਤੇ ਚਲਦਿਆਂ ਆਪਣੇ ਜੀਵਨ ਵਿਚ ਚੰਗੇ ਗੁਣਾਂ ਨੂੰ ਅਪਣਾਉਣ ਅਤੇ ਨਿਮਰਤਾ, ਮਿਠਾਸ ਅਤੇ ਸੰਜਮ ਨੂੰ ਅਮਲੀ ਜੀਵਨ ਵਿਚ ਧਾਰਨ ਕਰਨ ਦਾ ਉਪਦੇਸ਼ ਦ੍ਰਿੜ ਕਰਦੇ ਹਨ। ਗੁਰੂ ਸਾਹਿਬ ਮਨੁੱਖੀ ਜੀਵਨ ਦਾ ਅਸਲ ਮਨੋਰਥ ਵੀ ਦ੍ਰਿੜ ਕਰਦੇ ਹਨ‌। ਉਹਨਾਂ ਅਨੁਸਾਰ ਮਨੁੱਖੀ ਜੀਵਨ ਦਾ ਅਸਲ ਮਨੋਰਥ ਉਸ ਸੱਚ ਦੀ ਅਸਲੀਅਤ ਨੂੰ ਸਮਝਣਾ ਹੈ।
ਸੱਚਾ ਗੁਰੂ ਹੀ ਮਨੁੱਖ ਨੂੰ ਪਰਮਾਤਮਾ ਦੇ ਨਾਮ ਨਾਲ ਜੋੜਦਾ ਹੈ। ਜਿਹੜੇ ਜੀਵ ਗੁਰੂ ਦੀ ਕਿਰਪਾ ਸਦਕਾ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ, ਉਹਨਾਂ ਦੀ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ। ਪਰਮਾਤਮਾ ਦੇ ਨਾਮ ਨਾਲ ਜੁੜ ਕੇ ਜੀਵ ਦੀ ਸੁਰਤਿ ਉੱਚੀ ਹੁੰਦੀ ਹੈ ਤੇ ਉਸਨੂੰ ਆਪਣੇ ਜੀਵਨ ਦੇ ਅਸਲ ਮਨੋਰਥ ਪਰਮ ਪਦ ਦੀ ਪ੍ਰਾਪਤੀ ਹੁੰਦੀ ਹੈ ਤੇ ਅਜਿਹੇ ਜੀਵ ਹੀ ਪਰਮਾਤਮਾ ਦੇ ਦਰ 'ਤੇ ਵਡਿਆਈ ਦੇ ਪਾਤਰ ਬਣਦੇ ਹਨ।
ਇਹ ਵੀ ਪੜ੍ਹੋ... ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ 10 ਸਿੱਖਿਆਵਾਂ, ਜ਼ਿੰਦਗੀ ਦਾ ਚਾਨਣ ਮੁਨਾਰਾ
Guru Nanak Dev ji principles : ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਦ ਜਗੁ ਚਾਨਣ ਹੋਆ। ਗੁਰੂ ਨਾਨਕ ਦੇਵ ਜੀ ਜਿੰਨ੍ਹਾਂ ਨੁੰ ਅਕਸਰ ਹੀ ਆਮ ਧਾਰਨਾ ਤਹਿਤ ਸਿੱਖਾਂ ਦੇ ਪਹਿਲੇ ਗੁਰੁ ਮੰਨਿਆ ਜਾਂਦਾ ਹੈ, ਪਰ ਅਸਲ ਵਿਚ ਉਹ ਸਿੱਖਾਂ ਦੇ ਹੀ ਨਹੀਂ ਬਲਕਿ ਜਗਤ ਗੁਰੂ ਹਨ। ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਕਦੇ ਵੀ ਕਿਸੇ ਇੱਕ ਦੀ ਗੱਲ ਨਹੀਂ ਕੀਤੀ, ਬਲਕਿ ਪੂਰੀ ਮਨੁੱਖਤਾ ਦਾ ਭਲਾ ਮੰਗਿਆ। ਗੁਰੂ ਸਾਹਿਬ ਕ੍ਰਾਂਤੀਕਾਰੀ ਸੁਭਾਅ ਦੇ ਨਾਲ-ਨਾਲ ਉੱਚ ਦਰਜੇ ਦੇ ਸਮਾਜ ਸੁਧਾਰਕ ਵੀ ਸਨ। ਉਹਨਾਂ ਜ਼ੁਲਮ ਦੇ ਖਿਲਾਫ ਉਸ ਵੇਲੇ ਦੇ ਹਾਕਮ ਨੂੰ ਜਿੱਥੇ ਜ਼ਾਲਿਮ ਦੱਸ ਕੇ ਵੰਗਾਰਿਆ, ਉਥੇ ਹੀ ਗਰੀਬਾਂ ਮਜ਼ਲੁਮਾਂ 'ਤੇ ਹੁੰਦੇ ਜ਼ੁਲਮ ਲਈ ਰੱਬ ਨੂੰ ਵੀ ਮਿਹਣਾ ਮਾਰਿਆ।
ਏਤੀ ਮਾਰ ਪਈ ਕੁਰਲਾਣੇ ਤੈਂ ਕੀ ਦਰਦੁ ਨਾ ਆਇਆ॥
ਗੁਰੂ ਸਾਹਿਬ ਦੇ ਹੱਥੋਂ ੨੦ ਰੁਪਿਆਂ ਦੇ ਲੰਗਰ ਅੱਜ ਵੀ ਪੂਰੀ ਦੁਨੀਆਂ ਵਿਚ ਗਰੀਬ ਗੁਰਬਿਆਂ ਦਾ ਢਿੱਡ ਭਰ ਰਹੇ ਨੇ। ਗੁਰੁ ਸਾਹਿਬ ਸਰਬੱਤ ਦਾ ਭਲਾ ਮੰਗਣ ਦੀ ਭਾਵਨਾ ਅੱਜ ਵੀ 'ਖਾਲਸਾ ਏਡ' ਸਮੇਤ ਅਨੇਕਾਂ ਸੰਸਥਾਵਾਂ ਵਿਚ ਵੇਖੀ ਜਾ ਰਹੀ ਹੈ। ਇਹ ਸੋਚ ਕੇ ਵੀ ਹੈਰਾਨੀ ਹੁੰਦੀ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਪੈਦਲ ਹੀ ੨੮੦੦੦ ਕਿਲੋ ਮੀਟਰ ਦੀ ਯਾਤਰਾ ਕੀਤੀ ਤੇ ਆਪਣੀ ਇਸ ਯਾਤਰਾ ਦੌਰਾਨ ਉਹਨਾਂ ਸੱਚੀ ਮਨੁੱਖਤਾ ਦਾ ਸੁਨੇਹਾ ਦਿੰਦਿਆਂ, ਜਿੱਥੇ ਪ੍ਰਮਾਤਮਾ ਦੀ ਕੁਦਰਤ ਵੱਲੋਂ ਕੀਤੀ ਜਾਂਦੀ ਆਰਤੀ ਦੁਨੀਆਂ ਸਾਹਮਣੇ ਲਿਆਉਂਦੀ, ਉਥੇ ਹੀ ਔਰਤ ਦੀ ਸਿਫਤ ਕਰਦਿਆਂ ਉਸਨੁੰ ਰਾਜਿਆਂ ਦੀ ਜਨਮ ਦਾਤੀ ਕਿਹਾ।
ਗੁਰੂ ਸਾਹਿਬ ਨੇ ਸਾਰਥਕ ਜ਼ਿਦਗੀ ਦੇ ਤਿੰਨ ਸਿਧਾਂਤ ਦਿੱਤੇ - ਨਾਮ ਜੱਪੋ, ਕਿਰਤ ਕਰੋ ਅਤੇ ਵੰਡ ਛੱਕੋ ।
ਕਿਰਤ ਕਰੋ ਭਾਵ, ਉਸ ਪ੍ਰਮਾਤਮਾਂ ਦਾ ਨਾਮ ਜਪਦਿਆਂ, ਮਿਹਨਤ ਕਰੋ , ਕਿਰਤ ਕਰੋ ਤੇ ਲੋੜਵੰਦਾਂ ਦੀ ਮਦਦ ਕਰੋ। ਅਸੀਂ ਜੇਕਰ ਇਹਨਾਂ ਤਿੰਨਾਂ ਸਿਧਾਂਤਾਂ ਨੂੰ ਆਪਣੀ ਜਿੰਦਗੀ ਵਿਚ ਵਸਾ ਲਈਏ ਤਾਂ ਸਾਡਾ ਇਸ ਧਰਤੀ 'ਤੇ ਆਉਣਾ ਸਾਰਥਕ ਹੋ ਜਾਏਗਾ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ...ਜਿਨ੍ਹਾਂ ਦਾ ਜਨਮ ੧੪੬੯ ਈ: ਦੇ ਵਿੱਚ ਕੱਤਕ ਦੀ ਪੂਰਨਮਾਸ਼ੀ ਵਾਲੇ ਦਿਨ ਰਾਇ ਭੋਇ ਦੀ ਤਲਵੰਡੀ ਨਨਕਾਣਾ ਸਾਹਿਬ ਵਿਖੇ ਮਹਿਤਾ ਕਾਲੂ ਜੀ ਦੇ ਘਰ ਮਾਤਾ ਤ੍ਰਿਪਤਾ ਜੀ ਦੇ ਕੁੱਖੋਂ ਹੋਇਆ। ਗੁਰੂ ਸਾਹਿਬ ਬਚਪਨ ਤੋਂ ਹੀ ਵੱਖਰੇ ਵਿਚਾਰ ਰੱਖਦੇ ਸੀ। ਗੁਰੂ ਸਾਹਿਬ ਦੀ ਪਹਿਲੀ ਸਿੱਖਿਆ ਸੀ ਰੱਬ ਇੱਕ ਹੈ ਨਾ ਕੋਈ ਹਿੰਦੂ ਹੈ ਤੇ ਨਾ ਕੋਈ ਮੁਸਮਾਨ ਹੈ। ਗੁਰੂ ਜੀ ਦੇ ਮਾਤਾ-ਪਿਤਾ ਗੁਰੂ ਨਾਨਕ ਜੀ ਦੇ ਅਨੋਖੇ ਵਿਚਾਰਾ ਤੋਂ ਕਾਫੀ ਪਰੇਸ਼ਾਨ ਸੀ।
ਗੁਰੂ ਸਾਹਿਬ ਦੇ ਪਿਤਾ ਜੀ ਨੇ ਗੁਰੂ ਸਾਹਿਬ ਦੇ ਵਿਆਹ ਮਾਤਾ ਸੁਲੱਖਣੀ ਜੀ ਨਾਲ ਕਰ ਦਿੱਤਾ ਤਾਂ ਜੋ ਗੁਰੂ ਸਾਹਿਬ ਆਪਣੀ ਗ੍ਰਹਿਸਤੀ ਜੀਵਨ ਵਿੱਚ ਵਿਚਰ ਕੇ ਅਨੌਖੇ ਖਿਆਲ ਛੱਡ ਦੇਣ ਆਮ ਲੋਕਾਂ ਵਾਂਗ ਆਪਣਾ ਜੀਵਨ ਜੀਣ। ਫਿਰ ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ਨੇ ਗੁਰੂ ਸਾਹਿਬ ਨੂੰ ੨੦ ਰੁਪਏ ਦੇ ਕੇ ਸੱਚਾ ਸੌਦਾ ਕਰਨ ਲਈ ਭੇਜਿਆ ਤਾਂ ਗੁਰੂ ਸਾਹਿਬ ਉਹਨਾਂ ੨੦ ਰੁਪਇਆਂ ਦਾ ਭੁੱਖੇ ਸਾਧੂਆਂ ਨੂੰ ਭੋਜਨ ਛਕਾ ਆਏ। ਗੁਰੂ ਸਾਹਿਬ ਨੇ ਲੰਗਰ ਪ੍ਰਥਾ ਚਲਾਈ। ਫਿਰ ਗੁਰੂ ਸਾਹਿਬ ਦੇ ਪਿਤਾ ਜੀ ਮਹਿਤਾ ਕਾਲੂ ਜੀ ਨੇ ਗੁਰੂ ਨਾਨਕ ਦੇਵ ਜੀ ਨੂੰ ਗੁਰੂ ਜੀ ਦੀ ਭੈਣ ਕੋਲ ਸੁਲਤਾਨਪੁਰ ਭੇਜ ਦਿੱਤਾ। ਗੁਰੂ ਜੀ ਦੀ ਭੈਣ ਦਾ ਨਾਮ ਨਾਨਕੀ ਸੀ, ਜੋ ਕਿ ਗੁਰੂ ਜੀ ਤੋਂ ੫ ਸਾਲ ਵੱਡੀ ਸੀ ।ਗੁਰੂ ਸਾਹਿਬ ਆਪਣੀ ਭੈਣ ਨਾਨਕੀ ਕੋਲ ਰਹਿ ਕੇ ਦੌਲਤ ਖਾਨ ਲੋਧੀ ਪਾਸ ਕੰਮ ਕਰਨ ਲੱਗੇ। ਉੱਥੇ ਗੁਰੂ ਸਾਹਿਬ ਤੇਰਾਂ ਤੇਰਾਂ ਕਹਿ ਕੇ ਗਰੀਬਾਂ ਨੂੰ ਜ਼ਿਆਦਾ ਸਮਾਨ ਤੋਲ ਦਿੰਦੇ ਸੀ। ਇਸ ਗੱਲ ਦਾ ਪਤਾ ਜਦੋਂ ਦੌਲਤ ਖਾਨ ਨੂੰ ਪਤਾ ਲੱਗਾ ਤਾਂ ਦੌਲਤ ਖਾਨ ਨੇ ਸਾਰਾ ਹਿਸਾਬ ਚੈਕ ਕੀਤਾ। ਸਾਰਾ ਹਿਸਾਬ ਤਾਂ ਠੀਕ ਨਿਕਲਿਆ ਪਰ ਗੁਰੂ ਸਾਹਿਬ ਨੇ ਉਸਦੀ ਨੌਕਰੀ ਛੱਡ ਦਿੱਤੀ।
ਗੁਰੂ ਸਾਹਿਬ ਨੇ ਹਰ ਇੱਕ ਨੂੰ ਉਸ ਪਰਮਾਤਮਾ ਦਾ ਨਾਮ ਸਤਿਨਾਮ ਵਾਹਿਗੁਰੂ ਜੱਪਣ ਲਈ ਕਿਹਾ। ਗੁਰੂ ਸਾਹਿਬ ਨੇ ਸਿੱਖਿਆਵਾਂ 'ਚ ਇਹ ਵੀ ਕਿਹਾ ਕਿ ਪਰਮਾਤਮਾ ਇੱਕ ਹੈ ਤੇ ਜਪੁਜੀ ਸਾਹਿਬ ਦਾ ਉਚਾਰਣ ਕੀਤਾ ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ....।
ਆਪ ਸਭ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਅਦਾਰਾ ਪੀਟੀਸੀ ਨੈਟਵਰਕ ਵਲੋਂ ਬਹੁਤ ਬਹੁਤ ਮੁਬਾਰਕਾਂ ਜੀ।
ਇਹ ਵੀ ਪੜ੍ਹੋ...ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ 10 ਸਿੱਖਿਆਵਾਂ, ਜ਼ਿੰਦਗੀ ਦਾ ਚਾਨਣ ਮੁਨਾਰਾ
Gurpurab 2026 : ਸਿੱਖ ਧਰਮ ਦੇ ਪਹਿਲੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਕਾਰਤਿਕ ਪੂਰਨਿਮਾ ਦੇ ਦਿਨ ਮਨਾਇਆ ਜਾਂਦਾ ਹੈ। ਸਿੱਖ ਧਰਮ ਨੂੰ ਮੰਨਣ ਵਾਲੇ ਲੋਕ ਇਸ ਦਿਨ ਨੂੰ ਬੜੀ ਧੂਮ-ਧਾਮ ਨਾਲ ਮਨਾਉਂਦੇ ਹਨ। ਉਨ੍ਹਾਂ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਸੰਸਾਰ ਨੂੰ ਪਿਆਰ ਅਤੇ ਮਨੁੱਖਤਾ ਦਾ ਉਪਦੇਸ਼ ਦਿੱਤਾ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ, ਆਓ ਜਾਣਦੇ ਹਾਂ ਉਨ੍ਹਾਂ ਦੀਆਂ 10 ਸਿੱਖਿਆਵਾਂ ਬਾਰੇ, ਜੋ ਤੁਹਾਡੀ ਸੋਚ ਨੂੰ ਬਦਲ ਸਕਦੀਆਂ ਹਨ ਅਤੇ ਤੁਹਾਡੇ ਜੀਵਨ ਵਿੱਚ ਬਦਲਾਅ ਲਿਆ ਸਕਦੀਆਂ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ 10 ਧਾਰਮਿਕ ਸਿੱਖਿਆਵਾਂ (10 Teachings of Guru Nanak Dev Ji)
ਪਰਮੇਸ਼ੁਰ ਪਿਤਾ ਇੱਕ ਹੈ।
ਪਰਮਾਤਮਾ ਇੱਕ ਹੈ ਅਤੇ ਉਹ ਹਰ ਥਾਂ ਮੌਜੂਦ ਹੈ।
ਹਮੇਸ਼ਾ ਇਕ ਪਰਮਾਤਮਾ ਦੀ ਭਗਤੀ ਵਿਚ ਧਿਆਨ ਲਗਾਓ
ਆਪਣੀ ਮਿਹਨਤ ਅਤੇ ਇਮਾਨਦਾਰੀ ਦੀ ਕਮਾਈ ਦਾ ਕੁਝ ਹਿੱਸਾ ਗਰੀਬ ਲੋਕਾਂ ਨੂੰ ਦਾਨ ਕਰੋ।
ਕਦੇ ਵੀ ਕਿਸੇ ਦਾ ਹੱਕ ਨਹੀਂ ਖੋਹਣਾ ਚਾਹੀਦਾ, ਜਦੋਂ ਕੋਈ ਦੂਜਿਆਂ ਦਾ ਹੱਕ ਖੋਹ ਲੈਂਦਾ ਹੈ ਤਾਂ ਉਸ ਨੂੰ ਇੱਜ਼ਤ ਨਹੀਂ ਮਿਲਦੀ।
ਮਨੁੱਖ ਨੂੰ ਹਮੇਸ਼ਾ ਖੁਸ਼ ਰਹਿਣਾ ਚਾਹੀਦਾ ਹੈ ਅਤੇ ਆਪਣੀਆਂ ਗਲਤੀਆਂ ਲਈ ਪਰਮਾਤਮਾ ਤੋਂ ਮਾਫੀ ਮੰਗਣੀ ਚਾਹੀਦੀ ਹੈ।
ਸਾਰਿਆਂ ਨੂੰ ਬਰਾਬਰ ਦੀ ਨਜ਼ਰ ਨਾਲ ਦੇਖੋ, ਔਰਤ-ਮਰਦ ਦਾ ਵਿਤਕਰਾ ਗਲਤ ਹੈ।
ਜੀਵਨ ਵਿੱਚ ਲਾਲਚ ਤਿਆਗ ਦਿਓ ਅਤੇ ਮਿਹਨਤ ਨਾਲ ਹੀ ਧਨ-ਦੌਲਤ ਕਮਾਓ।
ਪੈਸਾ ਹਮੇਸ਼ਾ ਜੇਬ ਵਿਚ ਰਹਿਣਾ ਚਾਹੀਦਾ ਹੈ, ਇਸ ਨੂੰ ਦਿਲ ਦੇ ਨੇੜੇ ਨਹੀਂ ਰੱਖਣਾ ਚਾਹੀਦਾ ਭਾਵ ਪੈਸੇ ਨੂੰ ਬਹੁਤ ਜ਼ਿਆਦਾ ਪਿਆਰ ਨਹੀਂ ਕਰਨਾ ਚਾਹੀਦਾ।
ਸੰਸਾਰ ਨੂੰ ਜਿੱਤਣ ਤੋਂ ਪਹਿਲਾਂ, ਮਨੁੱਖ ਨੂੰ ਆਪਣੀਆਂ ਬੁਰਾਈਆਂ ਅਤੇ ਬੁਰੀਆਂ ਆਦਤਾਂ ਨੂੰ ਜਿੱਤਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ... ਗੁਰੂ ਨਾਨਕ ਦੇਵ ਜੀ ਦੇ ਤਿੰਨ ਸਿਧਾਂਤ ਕਿਹੜੇ ਸਨ ?
Parkash Purb of Sri Guru Nanak Dev Ji :  ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਦੇ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਜਾਇਆ ਗਿਆ। ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ 'ਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਰਵਾਇਤੀ  ਨਗਰ ਕੀਰਤਨ ਖਲਾਸਾਈ ਜਾਹੋ ਜਲਾਲ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਾਅਦ ਦੁਪਹਿਰ ਅਰਦਾਸ ਉਪਰੰਤ ਆਰੰਭ ਹੋਇਆ।
ਨਗਰ ਕੀਰਤਨ ਵਿਚ ਬੈਂਡ ਪਾਰਟੀਆਂ, ਖਲਾਸਾਈ ਜਾਹੋ ਜਲਾਲ ਦਿਖਾਉਂਦੀਆਂ ਗਤਕਾ ਪਾਰਟੀਆਂ, ਸਭਾ ਸੋਸਾਇਟੀਆਂ, ਸ਼ਬਦੀ ਜਥੇ, ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਅਤੇ ਗੁਰੂ ਜਸ ਗਾਇਨ ਕਰਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ। ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿਚੋਂ ਹੁੰਦਾ ਹੋਇਆ ਇਹ ਅਲੌਕਿਕ ਨਗਰ ਕੀਰਤਨ ਦੇਰ ਸ਼ਾਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪਨ ਹੋਵੇਗਾ। ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਮਦਾਸ ਸਰਾਂ, ਸਰਾਂ ਗੇਟ, ਵਿਰਾਸਤੀ ਮਾਰਗ, ਮਾਈ ਸੇਵਾਂ ਬਜਾਰ, ਪਾਪੜਾਂ ਵਾਲਾ ਬਜਾਰ, ਲਸ਼ਮਣਸਰ ਚੌਂਕ ਆਦਿ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ 'ਚ ਪੈਂਦੇ ਬਜਾਰਾਂ 'ਚੋਂ ਹੁੰਦਾ ਹੋਇਆ ਦੇਰ ਸ਼ਾਮ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸੰਪਨ ਹੋਵੇਗਾ।
ਇਹ ਵੀ ਪੜ੍ਹੋ :
Digital birth certificate : ਪੰਜਾਬ ਸਿੱਖਿਆ ਵਿਭਾਗ ਦਾ ਫੁਰਮਾਨ! 10ਵੀਂ ਦੇ ਵਿਦਿਆਰਥੀਆਂ ਲਈ ਡਿਜ਼ੀਟਲ ਜਨਮ ਸਰਟੀਫਿਕੇਟ ਕੀਤਾ ਲਾਜ਼ਮੀ
ਨਗਰ ਕੀਰਤਨ ਦਾ ਰਸਤੇ ਵਿਚ ਸ਼ਰਧਾਲੂਆ ਵਲੋਂ ਫ਼ੁੱਲਾਂ ਦੀ ਵਰਖਾ ਕਰਕੇ , ਇਤਰ ਦਾ ਛਿੜਕਾਅ ਕਰਕੇ ਅਤੇ ਸਜਾਵਟੀ ਗੇਟ ਲਗਾ ਕੇ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਵਲੋਂ ਕਈ ਤਰਾਂ ਦੇ ਲੰਗਰ ਅਟੁੱਟ ਵਰਤਾਏ ਗਏ।
ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਚੋਰ ਸਾਹਿਬ ਦੀ ਸੇਵਾ ਨਿਭਾ ਰਹੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸਮੂਹ ਸੰਗਤ ਨੂੰ ਪਾਵਨ ਪਵਿਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਗਤ ਗੁਰੂ ਦੀ ਵਿਚਾਰਧਾਰਾ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਗਵਾਈ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਵਿਚ ਮਾਨਵਤਾ ਦੇ ਮਨਾਂ ਦੀਆਂ ਉਲਝਣਾਂ ਤੇ ਭਟਕਣਾ ਨੂੰ ਹੱਲ ਕਰਨ ਵਾਲਾ ਅਨਮੋਲ ਖਜਾਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਵਿਚ ਸਮੁੱਚੇ ਬ੍ਰਹਿਮੰਡ ਦੀਆਂ ਮੁਸ਼ਕਿਲਾਂ ਦਾ ਹੱਲ ਹੈ, ਇਸ ਲਈ ਸੰਗਤਾਂ ਗੁਰੂ ਸਾਹਿਬ ਦੇ ਦੱਸੇ ਰਸਤੇ 'ਤੇ ਚਲਦਿਆਂ ਆਪਣਾ ਜੀਵਨ ਸਫਲਾ ਕਰਨ।
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 24 ਨਵੰਬਰ ਨੂੰ ਸ੍ਰੀ ਹਰਿਮੰਦਿਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰੂਦੁਆਰਾ ਬਾਬਾ ਅਟੱਲ ਰਾਏ ਵਿਖੇ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸਿਕ ਵਸਤਾਂ ਦੇ ਪਵਿੱਤਰ ਜਲੌਅ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਗਏ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਸ਼ਾਮ ਨੂੰ ਰਹਿਰਾਸ ਦੇ ਪਾਠ ਤੋਂ ਬਾਅਦ ਦੀਪਮਾਲਾ ਤੇ ਪ੍ਰਦੂਸ਼ਣ ਮੁਕਤ ਆਤਿਸ਼ਬਾਜੀ ਕੀਤੀ ਜਾਵੇਗੀ।
Terrible fire near Rajasthan's Khatushyam temple :  ਮਸ਼ਹੂਰ ਖਾਟੂਸ਼ਿਆਮਜੀ ਮੰਦਿਰ ਵਿੱਚ ਬਾਬਾ ਸ਼ਿਆਮ ਦੇ ਜਨਮ ਦਿਵਸ ਸਮਾਰੋਹ ਦੌਰਾਨ ਅੱਜ ਸਵੇਰੇ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਮੰਦਿਰ ਦੇ ਨਵੇਂ ਨਿਕਾਸ ਮਾਰਗ 'ਤੇ ਸਥਿਤ ਇੱਕ ਰੈਸਟੋਰੈਂਟ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਹ ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਇਸਨੇ ਪੂਰੀ ਦੁਕਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਰੈਸਟੋਰੈਂਟ ਵਿੱਚ ਰੱਖੇ ਦੋ ਦਰਜਨ ਤੋਂ ਵੱਧ ਗੈਸ ਸਿਲੰਡਰਾਂ ਵਿੱਚੋਂ ਚਾਰ ਜ਼ੋਰਦਾਰ ਧਮਾਕਿਆਂ ਨਾਲ ਫਟ ਗਏ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਹਾਲਾਂਕਿ, ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਜਾਣਕਾਰੀ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਅੱਗ ਨੇ ਕੁਝ ਹੀ ਸਮੇਂ ਵਿੱਚ ਪੂਰੇ ਰੈਸਟੋਰੈਂਟ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਸਨ। ਇਸ ਦੌਰਾਨ ਦੁਕਾਨ ਵਿੱਚ ਸਟੋਰ ਕੀਤੇ ਚਾਰ ਗੈਸ ਸਿਲੰਡਰ ਫਟ ਗਏ, ਜਿਸ ਨਾਲ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ।
ਇਹ ਵੀ ਪੜ੍ਹੋ :
https://www.ptcnews.tv/news-in-punjabi/sgpc-presidential-election-today-livenews-4431936
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਨਿਵਾਸੀ ਅਤੇ ਵਪਾਰੀ ਮੌਕੇ 'ਤੇ ਪਹੁੰਚੇ ਅਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਮੰਦਰ ਕਮੇਟੀ ਅਤੇ ਪ੍ਰਸ਼ਾਸਨ ਦੀਆਂ ਫਾਇਰ ਬ੍ਰਿਗੇਡ ਗੱਡੀਆਂ ਵੀ ਪਹੁੰਚ ਗਈਆਂ। ਰਾਹਤ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚੇ। ਸਥਾਨਕ ਨਿਵਾਸੀਆਂ, ਵਪਾਰੀਆਂ ਅਤੇ ਪ੍ਰਸ਼ਾਸਨਿਕ ਟੀਮਾਂ ਦੇ ਸਾਂਝੇ ਯਤਨਾਂ ਸਦਕਾ ਕਾਫ਼ੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਰੈਸਟੋਰੈਂਟ ਵਿੱਚ ਸਟੋਰ ਕੀਤੇ ਬਾਕੀ ਗੈਸ ਸਿਲੰਡਰਾਂ ਨੂੰ ਵੀ ਸੁਰੱਖਿਅਤ ਢੰਗ ਨਾਲ ਹਟਾ ਦਿੱਤਾ ਗਿਆ।
ਇਸ ਸਮੇਂ ਖਾਟੂਸ਼ਿਆਮਜੀ ਮੰਦਿਰ ਵਿੱਚ ਬਾਬਾ ਸ਼ਿਆਮ ਦਾ ਸਾਲਾਨਾ ਜਨਮ ਉਤਸਵ ਮੇਲਾ ਮਨਾਇਆ ਜਾ ਰਿਹਾ ਹੈ। ਲੱਖਾਂ ਸ਼ਰਧਾਲੂ ਇਸ ਵਿੱਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ। ਸਵੇਰੇ ਤੜਕੇ ਮੰਦਿਰ ਦੇ ਨਿਕਾਸ ਰਸਤੇ ਨੇੜੇ ਅੱਗ ਅਤੇ ਸਿਲੰਡਰ ਫਟਣ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਪ੍ਰਸ਼ਾਸਨ ਮਾਮਲੇ ਦੀ ਜਾਂਚ ਕਰ ਰਿਹਾ ਹੈ।
Kedarnath Temple Doors Closed :  ਅੱਜ ਸਵੇਰੇ 8:30 ਵਜੇ ਵੈਦਿਕ ਜਾਪ ਅਤੇ ਧਾਰਮਿਕ ਪਰੰਪਰਾਵਾਂ ਦੇ ਅਨੁਸਾਰ ਸਰਦੀਆਂ ਦੇ ਮੌਸਮ ਲਈ ਕੇਦਾਰਨਾਥ ਧਾਮ ਦੇ ਕਪਾਟ ਬੰਦ ਕਰ ਦਿੱਤੇ ਗਏ ਹਨ। ਇਸ ਨਾਲ ਇਸ ਸਾਲ ਦੀ ਕੇਦਾਰਨਾਥ ਯਾਤਰਾ ਦਾ ਅੰਤ ਹੋ ਗਿਆ ਹੈ। ਸਮਾਪਤੀ ਸਮਾਰੋਹ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੰਦਰ ਵਿੱਚ ਮੌਜੂਦ ਸਨ। ਪੂਰਾ ਕੰਪਲੈਕਸ ਬਾਬਾ ਦੇ ਨਾਮ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।
ਕਪਾਟ ਬੰਦ ਕਰਨ ਦੀ ਪ੍ਰਕਿਰਿਆ ਸਵੇਰੇ 4 ਵਜੇ ਵਿਸ਼ੇਸ਼ ਪ੍ਰਾਰਥਨਾਵਾਂ ਅਤੇ ਧਾਰਮਿਕ ਰਸਮਾਂ ਨਾਲ ਸ਼ੁਰੂ ਹੋਈ। ਰਸਮਾਂ ਪੂਰੀਆਂ ਹੋਣ ਤੋਂ ਬਾਅਦ ਸ਼ੁਭ ਸਮੇਂ ਵਿੱਚ ਸਵੇਰੇ 8:30 ਵਜੇ ਮੰਦਰ ਦੇ ਕਪਾਟ ਬੰਦ ਕਰ ਦਿੱਤੇ ਗਏ। ਇਸ ਦੌਰਾਨ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਚੇਅਰਮੈਨ ਹੇਮੰਤ ਦਿਵੇਦੀ, ਜ਼ਿਲ੍ਹਾ ਮੈਜਿਸਟਰੇਟ ਵਿਸ਼ਾਲ ਮਿਸ਼ਰਾ, ਪੁਲਿਸ ਸੁਪਰਡੈਂਟ ਨੀਹਾਰਿਕਾ ਤੋਮਰ, ਕਮੇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੋਹਣ ਸਿੰਘ ਰਾਗੜ, ਪੁਲਿਸ ਡਿਪਟੀ ਸੁਪਰਡੈਂਟ ਅਵਨੀ ਤਿਵਾੜੀ, ਚੌਕੀ ਇੰਚਾਰਜ ਮੁਕੇਸ਼ ਡਿਮਰੀ ਸਮੇਤ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀ ਮੌਜੂਦ ਸਨ। ਇਸ ਮੌਕੇ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਆਏ ਸ਼ਰਧਾਲੂ ਪੁਜਾਰੀ, ਹੱਕਦਾਰ ਅਤੇ ਸ਼ਰਧਾਲੂਆਂ ਨੇ ਵੀ ਹਿੱਸਾ ਲਿਆ।
ਇਹ ਵੀ ਪੜ੍ਹੋ :
https://www.ptcnews.tv/news-in-punjabi/mother-dairy-milk-becomes-expensive-4431576
ਕਪਾਟ ਬੰਦ ਹੋਣ ਤੋਂ ਬਾਅਦ ਭਗਵਾਨ ਕੇਦਾਰਨਾਥ ਦੀ ਚੱਲਤ ਮੂਰਤੀ, ਉਤਸਵ ਡੋਲੀ ਨੇ ਮੰਦਰ ਪਰਿਸਰ ਦਾ ਦੌਰਾ ਕੀਤਾ ਅਤੇ ਆਪਣੇ ਸਰਦੀਆਂ ਦੇ ਆਸਣ, ਓਂਕਾਰੇਸ਼ਵਰ ਮੰਦਰ, ਉਖੀਮਠ ਲਈ ਰਵਾਨਾ ਹੋ ਗਈ। ਇਸ ਦੌਰਾਨ ਜਦੋਂ ਬਾਬਾ ਦੀ ਪਾਲਕੀ ਮੰਦਰ ਤੋਂ ਰਵਾਨਾ ਹੋਈ ਤਾਂ ਸ਼ਰਧਾਲੂ ਭਾਵੁਕ ਹੋ ਗਏ। ਉਨ੍ਹਾਂ ਨੇ ਜੈਕਾਰੇ ਲਗਾਏ ਅਤੇ ਬਾਬਾ ਨੂੰ ਅਲਵਿਦਾ ਕਿਹਾ। ਬਹੁਤ ਸਾਰੇ ਸ਼ਰਧਾਲੂ ਪਾਲਕੀ ਦੇ ਨਾਲ ਹੀ ਮੰਦਰ ਤੋਂ ਰਵਾਨਾ ਹੋਏ।
ਨਿਰਧਾਰਤ ਪ੍ਰੋਗਰਾਮ ਅਨੁਸਾਰ ਬਾਬਾ ਕੇਦਾਰ ਦੀ ਪਾਲਕੀ ਬੁੱਧਵਾਰ ਨੂੰ ਪਹਿਲੀ ਰਾਤ ਰਾਮਪੁਰ ਵਿੱਚ ਆਰਾਮ ਕਰੇਗੀ। ਪਾਲਕੀ 12 ਨਵੰਬਰ ਨੂੰ ਗੁਪਤਕਾਸ਼ੀ ਪਹੁੰਚੇਗੀ ਅਤੇ ਫਿਰ 13 ਨਵੰਬਰ ਨੂੰ ਉਖੀਮਠ ਦੇ ਓਂਕਾਰੇਸ਼ਵਰ ਮੰਦਰ ਪਹੁੰਚੇਗੀ। ਇੱਥੇ ਧਾਰਮਿਕ ਪਰੰਪਰਾਵਾਂ ਅਨੁਸਾਰ, ਬਾਬਾ ਕੇਦਾਰ ਦੀ ਸਰਦੀਆਂ ਦੀ ਪੂਜਾ ਸ਼ੁਰੂ ਹੋਵੇਗੀ।
ਅਗਲੇ ਛੇ ਮਹੀਨਿਆਂ ਲਈ ਸ਼ਰਧਾਲੂ ਉਖੀਮਠ ਦੇ ਓਂਕਾਰੇਸ਼ਵਰ ਮੰਦਰ ਵਿੱਚ ਬਾਬਾ ਕੇਦਾਰ ਦੇ ਦਰਸ਼ਨ ਕਰ ਸਕਣਗੇ। ਇਸ ਸਥਾਨ 'ਤੇ ਪੂਜਾ ਅਤੇ ਧਾਰਮਿਕ ਰਸਮਾਂ ਕੀਤੀਆਂ ਜਾਣਗੀਆਂ। ਹੁਣ ਸਰਦੀਆਂ ਦੌਰਾਨ ਕੇਦਾਰਨਾਥ ਧਾਮ ਬਰਫ਼ ਨਾਲ ਢੱਕਿਆ ਰਹੇਗਾ ਅਤੇ ਸ਼ਰਧਾਲੂ ਅਗਲੇ ਸਾਲ ਯਾਤਰਾ ਦੀ ਸ਼ੁਰੂਆਤ ਦੀ ਉਡੀਕ ਕਰਨਗੇ। ਕੇਦਾਰਨਾਥ ਯਾਤਰਾ 2027 ਦੀਆਂ ਗਰਮੀਆਂ ਦੌਰਾਨ ਮੰਦਰ ਦੇ ਦਰਵਾਜ਼ੇ ਦੁਬਾਰਾ ਖੁੱਲ੍ਹਣ ਨਾਲ ਸ਼ੁਰੂ ਹੋਵੇਗੀ।
ਧਿਆਨ ਦੇਣ ਯੋਗ ਹੈ ਕਿ ਕੇਦਾਰਨਾਥ ਮੰਦਰ ਦੇ ਕਿਵਾੜ ਅਗਲੇ ਸਾਲ ਅਪਰੈਲ-ਮਈ ਵਿੱਚ ਮੁੜ ਸ਼ਰਧਾਲੂਆਂ ਲਈ ਖੋਲ੍ਹੇ ਜਾਣਗੇ। ਕਿਵਾੜ ਖੋਲ੍ਹਣ ਦੀ ਤਰੀਕ ਅਤੇ ਸ਼ੁਭ ਮਹੂਰਤ ਦਾ ਐਲਾਨ ਮਹਾਸ਼ਿਵਰਾਤਰੀ ਮੌਕੇ ਕੀਤਾ ਜਾਵੇਗਾ। ਸਰਕਾਰੀ ਅੰਕੜਿਆਂ ਅਨੁਸਾਰ ਇਸ ਸਾਲ 10 ਨਵੰਬਰ ਦੀ ਸ਼ਾਮ ਸੱਤ ਵਜੇ ਤੱਕ 19.22 ਲੱਖ ਤੋਂ ਵੱਧ ਸ਼ਰਧਾਲੂ ਬਾਬਾ ਕੇਦਾਰਨਾਥ ਦੇ ਦਰਸ਼ਨ ਕਰ ਚੁੱਕੇ ਸਨ।
Dhanteras Special - Unique decoration of temple with crores of rupees : ਦੀਵਾਲੀ ਮੌਕੇ 'ਤੇ ਦੇਸ਼ ਭਰ ਦੇ ਮੰਦਰਾਂ ਨੂੰ ਜਿੱਥੇ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਜਾਂਦਾ ਹੈ, ਉੱਥੇ ਹੀ ਮੱਧ ਪ੍ਰਦੇਸ਼ ਦੇ ਰਤਲਾਮ ਵਿੱਚ ਇੱਕ ਮੰਦਰ ਹੈ, ਜਿੱਥੇ ਦੇਵੀ ਲਕਸ਼ਮੀ ਦੇ ਦਰਬਾਰ ਨੂੰ ਸ਼ਰਧਾਲੂਆਂ ਦੇ ਪੈਸੇ ਅਤੇ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਨਾਲ ਸਜਾਇਆ ਜਾਂਦਾ ਹੈ। ਇਸ ਵਾਰ ਵੀ ਮਾਣਕਚੌਕ ਵਿੱਚ ਸਥਿਤ ਸ਼੍ਰੀ ਮਹਾਲਕਸ਼ਮੀ ਮੰਦਰ ਵਿੱਚ ਕਰੋੜਾਂ ਰੁਪਏ ਦੇ ਨੋਟਾਂ ਅਤੇ ਗਹਿਣਿਆਂ ਨਾਲ ਆਕਰਸ਼ਕ ਸਜਾਵਟ ਕੀਤੀ ਜਾ ਰਹੀ ਹੈ। ਨੋਟਾਂ ਤੋਂ ਫੁੱਲ, ਗੁਲਦਸਤੇ ਅਤੇ ਹਾਰ ਤਿਆਰ ਕੀਤੇ ਜਾ ਰਹੇ ਹਨ। ਧਨਤੇਰਸ 'ਤੇ ਸਵੇਰ ਦੀ ਪੂਜਾ ਤੋਂ ਬਾਅਦ ਸ਼ਰਧਾਲੂ ਇਸ ਅਨੋਖੀ ਸਜਾਵਟ ਨੂੰ ਦੇਖ ਸਕਣਗੇ। ਖਾਸ ਗੱਲ ਇਹ ਹੈ ਕਿ ਸ਼ਰਧਾਲੂਆਂ ਦੁਆਰਾ ਸਜਾਵਟ ਲਈ ਜਮ੍ਹਾ ਕੀਤੇ ਗਏ ਪੈਸੇ ਅਤੇ ਗਹਿਣੇ ਬਾਅਦ ਵਿੱਚ ਉਨ੍ਹਾਂ ਨੂੰ ਵਾਪਸ ਕਰ ਦਿੱਤੇ ਜਾਂਦੇ ਹਨ।
ਇਹ ਵੀ ਪੜ੍ਹੋ :
Diwali Gifts : ਦੀਵਾਲੀ ਮੌਕੇ ਕਰਮਚਾਰੀਆਂ ਨੂੰ ਦਿੱਤੇ iPhone 16, ਸਭ ਨੂੰ ਕੀਤਾ ਹੈਰਾਨ
ਰਤਲਾਮ ਦੇ ਮਾਣਕਚੌਕ ਖੇਤਰ ਵਿੱਚ ਸਥਿਤ ਪ੍ਰਾਚੀਨ ਸ਼੍ਰੀ ਮਹਾਲਕਸ਼ਮੀ ਮੰਦਰ ਨੂੰ ਸਾਲਾਂ ਤੋਂ ਦੀਵਾਲੀ ਲਈ ਪੈਸੇ ਅਤੇ ਗਹਿਣਿਆਂ ਨਾਲ ਸਜਾਇਆ ਜਾਂਦਾ ਰਿਹਾ ਹੈ। ਇਸ ਸਜਾਵਟ ਲਈ ਕਿਸੇ ਇੱਕ ਸੰਗਠਨ ਦੀ ਬਜਾਏ ਸੈਂਕੜੇ ਸ਼ਰਧਾਲੂ ਨੋਟ ਅਤੇ ਗਹਿਣੇ ਦਾਨ ਕਰਦੇ ਹਨ। ਮੰਦਰ ਦੀ ਸਜਾਵਟ ਲਈ ਨੋਟ ਜਮ੍ਹਾ ਕਰਨ ਦੀ ਪ੍ਰਕਿਰਿਆ ਸ਼ਰਦ ਪੂਰਨਿਮਾ 'ਤੇ ਸ਼ੁਰੂ ਹੋ ਜਾਂਦੀ ਹੈ। ਹੁਣ ਤੱਕ ਦੋ ਤੋਂ ਤਿੰਨ ਹਜ਼ਾਰ ਸ਼ਰਧਾਲੂਆਂ ਨੇ ਇੱਕ ਰੁਪਏ ਤੋਂ ਲੈ ਕੇ 500 ਰੁਪਏ ਤੱਕ ਦੇ ਨੋਟਾਂ ਦੇ ਬੰਡਲ ਜਮ੍ਹਾ ਕਰਵਾਏ ਹਨ। 5 ਨਵੰਬਰ ਦੀ ਰਾਤ ਤੱਕ ਸ਼ਰਧਾਲੂਆਂ ਤੋਂ ਪੈਸੇ ਸਵੀਕਾਰ ਕੀਤੇ ਗਏ। ਬੀਤੇ ਦਿਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਨੋਟਾਂ ਦੇ ਬੰਡਲ ਲੈ ਕੇ ਮੰਦਰ ਪਹੁੰਚੇ ਸਨ।
ਇਸ ਮੰਦਰ 'ਚ ਨਾ ਸਿਰਫ਼ ਰਤਲਾਮ ਅਤੇ ਆਸ ਪਾਸ ਦੇ ਇਲਾਕਿਆਂ ਤੋਂ ਸਗੋਂ ਮੱਧ ਪ੍ਰਦੇਸ਼ ਦੇ ਹੋਰ ਜ਼ਿਲ੍ਹਿਆਂ ਅਤੇ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ ਵੀ ਲੋਕ ਪਹੁੰਚ ਰਹੇ ਹਨ ਅਤੇ ਸਜਾਵਟ ਲਈ ਪੈਸੇ ਲਿਆ ਰਹੇ ਹਨ। ਇਨ੍ਹਾਂ ਵਿੱਚ ਗੁਜਰਾਤ, ਕਰਨਾਟਕ, ਗੋਆ, ਰਾਜਸਥਾਨ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਦੇ ਸ਼ਰਧਾਲੂ ਸ਼ਾਮਲ ਹਨ। ਕੁਝ ਸ਼ਰਧਾਲੂਆਂ ਨੇ ਵਿਦੇਸ਼ੀ ਕਰੰਸੀ ਵੀ ਜਮ੍ਹਾਂ ਕਰਵਾਈ ਹੈ।
ਮੰਦਰ ਵਿੱਚ ਨੋਟਾਂ ਤੋਂ ਗਮਲੇ, ਫੁੱਲ, ਗੁਲਦਸਤੇ ਅਤੇ ਹਾਰ ਬਣਾਏ ਜਾ ਰਹੇ ਹਨ। ਸਜਾਵਟ ਦਾ ਕੰਮ ਦੇਰ ਰਾਤ ਤੱਕ ਜਾਰੀ ਰਿਹਾ। ਮੰਦਰ ਦੇ ਪੁਜਾਰੀ ਅਸ਼ਵਿਨ ਦੇ ਅਨੁਸਾਰ ਇਸ ਸਾਲ ਵੀ ਮੰਦਰ ਨੂੰ ਕਰੰਸੀ ਨੋਟਾਂ ਅਤੇ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਨਾਲ ਸਜਾਇਆ ਜਾ ਰਿਹਾ ਹੈ। ਪਹਿਲਾਂ ਆਮ ਸ਼ਰਧਾਲੂਆਂ ਤੋਂ ਗਹਿਣੇ ਸਵੀਕਾਰ ਕੀਤੇ ਜਾਂਦੇ ਸਨ, ਪਰ ਹੁਣ ਗਹਿਣੇ ਸਿਰਫ਼ ਚੋਣਵੇਂ ਦੁਕਾਨਦਾਰਾਂ ਤੋਂ ਹੀ ਸਵੀਕਾਰ ਕੀਤੇ ਜਾਂਦੇ ਹਨ। ਮੰਦਰ 5 ਦਿਨਾਂ ਲਈ ਸਜਾਇਆ ਜਾਵੇਗਾ ਅਤੇ ਪੈਸੇ ਅਤੇ ਗਹਿਣੇ ਬਾਅਦ ਵਿੱਚ ਵਾਪਸ ਕੀਤੇ ਜਾਣਗੇ।
ਧਨਤੇਰਸ ਮੌਕੇ 6 ਨਵੰਬਰ ਨੂੰ ਬ੍ਰਹਮਾ ਮੁਹੂਰਤ ਸਵੇਰੇ ਦੇਵੀ ਮਹਾਲਕਸ਼ਮੀ ਦੀ ਪੂਜਾ ਕੀਤੀ ਜਾਵੇਗੀ। ਇਸ ਤੋਂ ਬਾਅਦ ਸ਼ਰਧਾਲੂ ਕਰੰਸੀ ਨੋਟਾਂ ਅਤੇ ਗਹਿਣਿਆਂ ਨਾਲ ਸਜਾਏ ਗਏ ਮੰਦਰ ਵਿੱਚ ਦਰਸ਼ਨ ਕਰ ਸਕਣਗੇ। ਮੰਦਰ ਪੰਜ ਦਿਨਾਂ ਲਈ ਇਸ ਤਰੀਕੇ ਨਾਲ ਸਜਾਇਆ ਜਾਵੇਗਾ। ਭਾਈ ਦੂਜ ਤੋਂ ਬਾਅਦ ਸ਼ਰਧਾਲੂਆਂ ਨੂੰ ਪੈਸੇ ਅਤੇ ਗਹਿਣੇ ਵਾਪਸ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਮੰਦਰ ਜਮ੍ਹਾ ਕੀਤੇ ਗਏ ਪੈਸੇ ਅਤੇ ਗਹਿਣਿਆਂ ਦਾ ਪੂਰਾ ਹਿਸਾਬ ਰੱਖਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਘਰ ਵਿੱਚ ਮੰਦਰ ਵਿੱਚ ਪੂਜਾ ਤੋਂ ਬਾਅਦ ਵਾਪਸ ਕੀਤੇ ਗਏ ਕਰੰਸੀ ਨੋਟਾਂ ਦੇ ਬੰਡਲ ਨੂੰ ਸੁਰੱਖਿਅਤ ਰੱਖਣ ਨਾਲ ਖੁਸ਼ਹਾਲੀ ਅਤੇ ਖੁਸ਼ੀ ਮਿਲਦੀ ਹੈ। ਸੁਰੱਖਿਆ ਲਈ 24 ਕੈਮਰੇ ਨਿਗਰਾਨੀ ਅਧੀਨ ਹਨ।
ਵੱਡੀ ਮਾਤਰਾ ਵਿੱਚ ਕਰੰਸੀ ਅਤੇ ਗਹਿਣਿਆਂ ਨੂੰ ਦੇਖਦੇ ਹੋਏ ਮੰਦਰ ਵਿੱਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। 8 ਘੰਟੇ ਦੀਆਂ ਸ਼ਿਫਟਾਂ ਵਿੱਚ ਚਾਰ ਸੁਰੱਖਿਆ ਗਾਰਡ ਡਿਊਟੀ 'ਤੇ ਹਨ। ਪੁਲਿਸ ਅਧਿਕਾਰੀ ਵੀ ਸੁਰੱਖਿਆ ਸਥਿਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਮੰਦਰ ਪਰਿਸਰ ਦੇ ਅੰਦਰ 24 ਘੰਟੇ ਨਿਗਰਾਨੀ ਲਈ 24 ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਮਾਣਕਚੌਕ ਪੁਲਿਸ ਸਟੇਸ਼ਨ ਵੀ ਨੇੜੇ ਸਥਿਤ ਹੈ। ਸ਼ਰਧਾਲੂਆਂ ਨੂੰ ਲੰਬੀਆਂ ਕਤਾਰਾਂ ਤੋਂ ਬਚਣ ਲਈ ਇਸ ਵਾਰ ਔਨਲਾਈਨ ਰਜਿਸਟ੍ਰੇਸ਼ਨ ਲਾਗੂ ਕੀਤੀ ਗਈ ਹੈ। ਸ਼ਰਧਾਲੂਆਂ ਨੂੰ ਔਨਲਾਈਨ ਫਾਰਮ ਵਿੱਚ ਆਪਣਾ ਨਾਮ, ਮੋਬਾਈਲ ਨੰਬਰ, ਈਮੇਲ ਆਈਡੀ, ਸ਼ਹਿਰ, ਰਾਜ, ਪਿੰਨ ਕੋਡ ਅਤੇ ਪਤਾ ਦਰਜ ਕਰਨਾ ਪਵੇਗਾ। ਮੰਦਰ ਵਿੱਚ ਰਜਿਸਟ੍ਰੇਸ਼ਨ ਨੰਬਰ ਦਿਖਾਉਣ ਤੋਂ ਬਾਅਦ ਆਪਰੇਟਰ ਸ਼ਰਧਾਲੂ ਦੀ ਜਾਣਕਾਰੀ ਦਰਜ ਕਰਦਾ ਹੈ ਅਤੇ ਰਕਮ ਜਮ੍ਹਾ ਕਰਵਾਉਂਦਾ ਹੈ। ਫਿਰ ਮੋਬਾਈਲ ਫੋਨ 'ਤੇ ਇੱਕ OTP ਭੇਜਿਆ ਜਾਂਦਾ ਹੈ। OTP ਦਰਜ ਕਰਨ 'ਤੇ ਇੱਕ ਟੋਕਨ ਤਿਆਰ ਹੁੰਦਾ ਹੈ। ਟੋਕਨ ਦੀਆਂ ਦੋ ਕਾਪੀਆਂ ਬਣਾਈਆਂ ਜਾਂਦੀਆਂ ਹਨ, ਇੱਕ ਸ਼ਰਧਾਲੂ ਕੋਲ ਅਤੇ ਦੂਜੀ ਮੰਦਰ ਕਮੇਟੀ ਕੋਲ। ਭਾਈ ਦੂਜ ਤੋਂ ਬਾਅਦ ਸ਼ਰਧਾਲੂਆਂ ਨੂੰ ਆਪਣੇ ਪੈਸੇ ਕਢਵਾਉਣ ਵੇਲੇ ਆਪਣਾ ਟੋਕਨ ਜਮਾਂ ਕਰਨਾ ਪਵੇਗਾ। ਇਸ ਦੇ ਆਧਾਰ 'ਤੇ ਜਮ੍ਹਾਂ ਰਕਮ ਵਾਪਸ ਕਰ ਦਿੱਤੀ ਜਾਵੇਗੀ।
ਮੰਦਰ ਆਉਣ ਵਾਲੇ ਸ਼ਰਧਾਲੂਆਂ ਨੂੰ ਧਨਤੇਰਸ ਤੋਂ ਕੁਬੇਰ ਪੋਟਲੀ ਵੀ ਵੰਡੀ ਜਾਵੇਗੀ। ਪੋਟਲੀ ਦੀ ਪੂਜਾ ਰਸਮੀ ਰਸਮਾਂ ਨਾਲ ਕੀਤੀ ਗਈ। ਇਸਦੀ ਵੰਡ ਧਨਤੇਰਸ 'ਤੇ ਸਵੇਰੇ 5 ਵਜੇ ਆਰਤੀ ਤੋਂ ਬਾਅਦ ਸ਼ੁਰੂ ਹੋਵੇਗੀ ਅਤੇ ਭਾਈਦੂਜ ਤੱਕ ਜਾਰੀ ਰਹੇਗੀ। ਲਾਲ ਕੱਪੜੇ ਵਿੱਚ ਦਿੱਤੀ ਗਈ ਇਸ ਪੋਟਲੀ ਵਿੱਚ ਕਮਲਗੱਟਾ, ਕੌੜੀ, ਚੌਲ, ਸੁਪਾਰੀ, ਪਿਸਤਾ ਅਤੇ ਗੋਮਤੀ ਚੱਕਰ ਰੱਖੇ ਗਏ ਹਨ। ਇਹ ਮੰਨਿਆ ਜਾਂਦਾ ਹੈ ਕਿ ਦੇਵੀ ਲਕਸ਼ਮੀ ਨੂੰ ਇਹ ਚੀਜ਼ਾਂ ਚੜ੍ਹਾਉਣ ਨਾਲ ਕਾਰੋਬਾਰ ਵਿੱਚ ਤਰੱਕੀ ਹੁੰਦੀ ਹੈ ਅਤੇ ਪਰਿਵਾਰ ਵਿੱਚ ਖੁਸ਼ੀ ਅਤੇ ਖੁਸ਼ਹਾਲੀ ਆਉਂਦੀ ਹੈ।
Jathedar Kuldeep Singh Gargajj Scotland visit : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕਾਟਲੈਂਡ ਦੇ ਐਡਿਨਬਰਗ ਸ਼ਹਿਰ ਵਿਖੇ ਗੁਰੂ ਨਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸੰਗਤ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਸੰਗਤ ਨਾਲ ਗੁਰਮਤਿ ਤੇ ਸਿੱਖ ਇਤਿਹਾਸ ਦੀਆਂ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਸਿੱਖੀ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।
ਸਮਾਗਮ ਤੋਂ ਪਹਿਲਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕਾਟਲੈਂਡ ਦੇ ਪ੍ਰਮੁੱਖ ਸਿੱਖਾਂ ਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਵਿਚਾਰ ਕਰਕੇ ਉਨ੍ਹਾਂ ਪਾਸੋਂ ਸਮੱਸਿਆਵਾਂ ਜਾਂ ਚਿੰਤਾਵਾਂ ਅਤੇ ਧਰਮ ਪ੍ਰਚਾਰ ਪ੍ਰਸਾਰ ਲਈ ਲੋੜਾਂ ਬਾਰੇ ਗੱਲਬਾਤ ਕੀਤੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਆ ਕੇ ਸਿੱਖ ਇੱਥੇ ਸਕਾਟਲੈਂਡ ਵਿੱਚ ਵੱਸੇ ਹਨ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੇ ਹੋਏ ਹਨ, ਇਹ ਬਹੁਤ ਦੀ ਖੁਸ਼ੀ ਦੀ ਗੱਲ ਹੈ। ਉਨ੍ਹਾਂ ਸੰਗਤ ਨੂੰ ਬੱਚਿਆਂ ਨੂੰ ਗੁਰੂ ਘਰ ਨਾਲ ਜੋੜਨ ਲਈ ਆਖਿਆ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਸਿੱਖੀ ਸੱਭਿਆਚਾਰ, ਰਵਾਇਤਾਂ ਅਤੇ ਸਿਧਾਂਤਾਂ ਨਾਲ ਜੁੜੇ ਤੇ ਸਰਬੱਤ ਦੇ ਭਲੇ ਦੇ ਕਾਰਜ ਕਰੇ।
ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਨੂੰ ਐਡਿਨਬਰਗ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਨੂੰ ਗੁਰਮੁਖੀ ਪੰਜਾਬੀ ਸਿਖਾਉਣ ਲਈ ਗੁਰੂ ਘਰ ਅੰਦਰ ਵਿਸ਼ੇਸ਼ ਪ੍ਰਬੰਧ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਸੰਗਤ ਪੰਜਾਬ ਨਾਲ ਜੁੜੀ ਰਹੇ ਅਤੇ ਸਮੇਂ-ਸਮੇਂ ਆਪਣੇ ਪਿੰਡਾਂ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੰਜਾਬ ਆਵੇ। ਇਸ ਮੌਕੇ ਵੱਡੀ ਗਿਣਤੀ ਵਿੱਤ ਸਿੱਖ ਪਰਿਵਾਰ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਆਏ ਜਿਨ੍ਹਾਂ ਨਾਲ ਬੈਠ ਕੇ ਸਿੰਘ ਸਾਹਿਬ ਨੇ ਵਿਚਾਰਾਂ ਸਾਂਝੀਆਂ ਕੀਤੀਆਂ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਐਡਿਨਬਰਗ ਸ਼ਹਿਰ ਦੀ ਖ਼ੂਬੀ ਹੈ ਕਿ ਜਿੱਥੇ ਸਿੱਖ ਸੱਚੀ ਸੁੱਚੀ ਕਿਰਤ ਕਰਦਿਆਂ ਚੜ੍ਹਦੀ ਕਲਾ ਨਾਲ ਇੱਥੇ ਵੱਸੇ ਹਨ ਉੱਥੇ ਹੀ ਇਸ ਜਗ੍ਹਾ ਹਜ਼ਾਰਾਂ ਸਾਲ ਪੁਰਾਣੀ ਵਿਰਾਸਤ ਤੇ ਵਿਰਾਸਤੀ ਇਮਾਰਤਾਂ ਹੂਬਹੂ ਉਸੇ ਤਰ੍ਹਾਂ ਸੰਭਾਲੀਆਂ ਹਨ ਜਿਵੇਂ ਉਹ ਸਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕੌਮ ਦੀ ਵਿਰਾਸਤ ਉਸਦਾ ਮੁੱਢ ਹੁੰਦੀ ਹੈ, ਇਸ ਲਈ ਸਿੱਖੀ ਵਿਰਾਸਤ ਨੂੰ ਵੀ ਹਰ ਹੀਲੇ ਉਸੇ ਤਰ੍ਹਾਂ ਸੰਭਾਲਿਆ ਜਾਣਾ ਚਾਹੀਦਾ ਹੈ ਜਿਵੇਂ ਐਡਿਨਬਰਗ ਵਿਖੇ ਇੱਥੋਂ ਦੀ ਵਿਰਾਸਤ ਸੰਭਾਲੀ ਗਈ ਹੈ।
ਇਸ ਮੌਕੇ ਗੁਰੂ ਨਾਨਕ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਧਰਮਵੀਰ ਸਿੰਘ ਖ਼ਾਲਸਾ, ਮੀਤ ਪ੍ਰਧਾਨ ਸ. ਲਖਵਿੰਦਰ ਸਿੰਘ, ਜਨਰਲ ਸਕੱਤਰ ਸ. ਵੇਗੇ ਸਿੰਘ, ਸਟੇਜ ਸਕੱਤਰ ਸ. ਗਲਾਬ ਸਿੰਘ ਗੋਲਡ, ਸ. ਸੁਖਦੀਪ ਸਿੰਘ ਰੰਧਾਵਾ, ਸ. ਸੁਰਜ ਸਿੰਘ ਗੋਲਡ, ਸ. ਅਜੀਤਕਮਲ ਸਿੰਘ ਰੰਧਾਵਾ, ਸ. ਅਮਨਦੀਪ ਸਿੰਘ, ਸ. ਗੁਰਵਿੰਦਰ ਸਿੰਘ, ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
ਇਹ ਵੀ ਪੜ੍ਹੋ...ਮਾਣਹਾਨੀ ਕੇਸ 'ਚ ਵੱਡਾ ਮੋੜ! ਡਾ. ਗੁਰਪ੍ਰੀਤ ਕੌਰ ਨੂੰ ਜਸਟਿਸ ਰਣਜੀਤ ਸਿੰਘ ਦਾ ਨਾਂ ਹਟਾਉਣ 'ਤੇ ਕੋਈ ਇਤਰਾਜ਼ ਨਹੀਂ
Holy birth anniversary of Mata Sahib Kaur Ji : ਖ਼ਾਲਸਾ ਪੰਥ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਪਾਵਨ ਜਨਮ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਮਾਤਾ ਸੁੰਦਰ ਕੌਰ ਜੀ ਵਿਖੇ ਬੀਤੇ ਕੱਲ੍ਹ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਲਕੇ 3 ਨਵੰਬਰ ਨੂੰ ਜਨਮ ਦਿਹਾੜੇ ਮੌਕੇ ਪੂਰਨ ਸ਼ਰਧਾ-ਭਾਵਨਾ ਅਤੇ ਸਤਿਕਾਰ ਸਹਿਤ ਪਾਏ ਜਾਣਗੇ। ਇਸ ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਦੇਸ਼-ਵਿਦੇਸ਼ ਦੀ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਪਾਵਨ ਪ੍ਰਕਾਸ਼ ਦਿਹਾੜੇ ਦੀ ਲੱਖ-ਲੱਖ ਵਧਾਈ ਦਿੰਦਿਆਂ ਵੱਧ ਤੋਂ ਵੱਧ ਸੰਗਤਾਂ ਨੂੰ ਸਮਾਗਮਾਂ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਹੈ।
ਸਮਾਗਮ ਦੀ ਜਾਣਕਾਰੀ ਸਾਂਝੀ ਕਰਦਿਆਂ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਦੱਸਿਆ ਕਿ ਭਲਕੇ 3 ਨਵੰਬਰ ਨੂੰ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਵਾਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ਾਲ ਖੁੱਲ੍ਹੇ ਪੰਡਾਲ ਅੰਦਰ ਅਲੌਕਿਕ ਗੁਰਮਤਿ ਸਮਾਗਮ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਗੁਰਮਤਿ ਸਮਾਗਮ ਦੀ ਮੁੱਖ ਖ਼ਾਸੀਅਤ ਇਹ ਹੋਵੇਗੀ ਕਿ ਪੰਥਕ ਰਵਾਇਤ ਅਨੁਸਾਰ ਇਸ ਦਿਨ ਸਮੁੱਚਾ ਮੰਚ ਸੰਚਾਲਨ ਅਤੇ ਗੁਰਮਤਿ ਪ੍ਰਵਾਹ ਪੂਰਨ ਤੌਰ 'ਤੇ ਬੀਬੀਆਂ ਵੱਲੋਂ ਹੀ ਸੰਭਾਲਿਆ ਜਾਵੇਗਾ। ਬੀਬੀਆਂ ਦੇ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ ਜਾਵੇਗਾ ਅਤੇ ਪ੍ਰਚਾਰਕ ਬੀਬੀਆਂ ਵੱਲੋਂ ਗੁਰਮਤਿ ਵਿਚਾਰਾਂ ਰਾਹੀਂ ਮਾਤਾ ਸਾਹਿਬ ਕੌਰ ਜੀ ਦੇ ਤਿਆਗ, ਸਮਰਪਣ ਅਤੇ ਲਾਸਾਨੀ ਜੀਵਨ-ਫ਼ਲਸਫ਼ੇ ਦੀ ਸਾਂਝ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ :
Dhanteras 2026 : 6 ਜਾਂ 7 ਨਵੰਬਰ ਨੂੰ ਕਦੋਂ ਹੈ ਧਨਤੇਰਸ , ਜਾਣੋ ਸਹੀ ਤਾਰੀਕ ਤੇ ਪੂਜਾ ਦਾ ਸਮਾਂ
ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਨੂੰ ਵਿਸ਼ੇਸ਼ ਸੱਦਾ ਦਿੰਦਿਆਂ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਆਪਣੇ ਪ੍ਰਭਾਵਸ਼ਾਲੀ ਸੰਦੇਸ਼ ਵਿੱਚ ਕਿਹਾ ਕਿ "ਖ਼ਾਲਸਾ ਪੰਥ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦਾ ਜੀਵਨ ਸਮੁੱਚੀ ਕੌਮ ਲਈ ਰੂਹਾਨੀ ਉਚਾਈਆਂ, ਤਿਆਗ ਅਤੇ ਸੇਵਾ ਦਾ ਸਦਾ ਜਗਮਗਾਉਂਦਾ ਚਾਨਣ-ਮੁਨਾਰਾ ਹੈ। ਅੱਜ ਦੇ ਦੌਰ ਵਿੱਚ ਨੌਜਵਾਨ ਪੀੜ੍ਹੀ ਅਤੇ ਖ਼ਾਸ ਤੌਰ 'ਤੇ ਬੀਬੀਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਮਾਤਾ ਜੀ ਦਾ ਜੀਵਨ-ਫ਼ਲਸਫ਼ਾ ਮਹੱਤਵਪੂਰਨ ਪ੍ਰੇਰਨਾ ਸਰੋਤ ਹੈ। ਮੈਂ ਸਮੁੱਚੀ ਸਾਧ-ਸੰਗਤ ਨੂੰ ਨਿਮਰਤਾ ਸਹਿਤ ਅਪੀਲ ਕਰਦਾ ਹਾਂ ਕਿ ਕੱਲ੍ਹ 3 ਤਾਰੀਖ਼ ਨੂੰ ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਵਿਸ਼ੇਸ਼ ਗੁਰਮਤਿ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਅਸੀਸਾਂ ਪ੍ਰਾਪਤ ਕਰੋ।"
Dhanteras 2026 : ਨਵੰਬਰ ਦੇ ਨਾਲ ਹੀ ਦੀਵਾਲੀ ਦੇ ਤਿਉਹਾਰ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਸ ਸਮੇਂ ਨੂੰ ਹਿੰਦੂ ਧਰਮ ਵਿੱਚ ਬਹੁਤ ਖਾਸ ਮੰਨਿਆ ਜਾਂਦਾ ਹੈ। ਇਹ ਨਵੀਂ ਸ਼ੁਰੂਆਤ, ਸ਼ੁਭਤਾ ਅਤੇ ਖੁਸ਼ਹਾਲੀ ਦਾ ਪ੍ਰਤੀਕ ਹੈ। 5 ਦਿਨਾਂ ਦਾ ਦੀਵਾਲੀ ਤਿਉਹਾਰ ਧਨਤੇਰਸ ਨਾਲ ਸ਼ੁਰੂ ਹੁੰਦਾ ਹੈ। ਹਿੰਦੂ ਕੈਲੰਡਰ ਦੇ ਅਨੁਸਾਰ ਕਾਰਤਿਕ ਮਹੀਨੇ ਦੇ ਕ੍ਰਿਸ਼ਨ ਪੱਖ (ਕਾਲੇ ਪੰਦਰਵਾੜੇ) ਦੇ ਤੇਰ੍ਹਵੇਂ ਦਿਨ ਨੂੰ ਧਨਤਰੋਦਸ਼ੀ ਜਾਂ ਧਨਤੇਰਸ ਕਿਹਾ ਜਾਂਦਾ ਹੈ। ਇਸ ਦਿਨ ਭਗਵਾਨ ਧਨਵੰਤਰੀ ਦੀ ਪੂਜਾ ਕਰਨ ਲਈ ਇੱਕ ਵਿਸ਼ੇਸ਼ ਰਸਮ ਹੈ। ਧਨਤੇਰਸ ਨੂੰ ਖਰੀਦਦਾਰੀ ਲਈ ਵੀ ਇੱਕ ਬਹੁਤ ਹੀ ਸ਼ੁਭ ਦਿਨ ਮੰਨਿਆ ਜਾਂਦਾ ਹੈ। ਧਾਰਮਿਕ ਮਾਨਤਾਵਾਂ ਅਨੁਸਾਰ ਇਸ ਦਿਨ ਕੁਝ ਚੀਜ਼ਾਂ ਘਰ ਲਿਆਉਣ ਨਾਲ ਖੁਸ਼ੀ, ਖੁਸ਼ਹਾਲੀ ਅਤੇ ਚੰਗੀ ਕਿਸਮਤ ਆਉਂਦੀ ਹੈ। ਹਾਲਾਂਕਿ, ਕੁਝ ਚੀਜ਼ਾਂ ਖਰੀਦਣ ਤੋਂ ਬਚਣ ਦੀ ਸਲਾਹ ਵੀ ਦਿੱਤੀ ਜਾਂਦੀ ਹੈ। ਆਓ ਜਾਣਦੇ ਹਾਂ ਕਿ 2026 ਵਿੱਚ ਧਨਤੇਰਸ ਕਦੋਂ ਮਨਾਇਆ ਜਾਵੇਗਾ, ਪੂਜਾ ਦਾ ਸ਼ੁਭ ਸਮਾਂ ਕੀ ਹੋਵੇਗਾ ਅਤੇ ਇਸ ਦਿਨ ਕਿਹੜੀਆਂ ਚੀਜ਼ਾਂ ਖਰੀਦਣੀਆਂ ਸ਼ੁਭ ਜਾਂ ਅਸ਼ੁਭ ਮੰਨੀਆਂ ਜਾਂਦੀਆਂ ਹਨ।
ਇਹ ਵੀ ਪੜ੍ਹੋ :
LTCG Tax : ਸ਼ੇਅਰ ਮਾਰਕੀਟ 'ਚ ਨਿਵੇਸ਼ਕਾਂ ਨੂੰ LTCG ਟੈਕਸ 'ਤੇ ਮਿਲ ਸਕਦੀ ਹੈ ਰਾਹਤ, SEBI ਨੇ ਸਰਕਾਰ ਨੂੰ ਦਿੱਤੇ ਦੋ ਪ੍ਰਸਤਾਵ
ਜਾਣੋ ਕਦੋਂ ਹੈ ਧਨਤੇਰਸ
ਇਸ ਸਾਲ ਧਨਤੇਰਸ ਦਾ ਤਿਉਹਾਰ ਸ਼ੁੱਕਰਵਾਰ, 6 ਨਵੰਬਰ ਨੂੰ ਮਨਾਇਆ ਜਾਵੇਗਾ। ਤ੍ਰਯੋਦਸ਼ੀ ਤਿਥੀ 6 ਨਵੰਬਰ, 2026 ਨੂੰ ਸਵੇਰੇ 10:30 ਵਜੇ ਸ਼ੁਰੂ ਹੁੰਦੀ ਹੈ ਅਤੇ 7 ਨਵੰਬਰ, 2026 ਸਵੇਰੇ 10:47 ਵਜੇ ਇਸਦੀ ਸਮਾਪਤੀ ਹੁੰਦੀ ਹੈ। ਇਸ ਦੌਰਾਨ ਪੂਜਾ ਦਾ ਸ਼ੁਭ ਸਮਾਂ ਸ਼ਾਮ 6:02 ਵਜੇ ਤੋਂ 07:57 ਵਜੇ ਤੱਕ ਦਾ ਹੈ।
ਪ੍ਰਦੋਸ਼ ਕਾਲ ਸ਼ਾਮ 05:33 ਤੋਂ ਸ਼ਾਮ 08:09 ਤੱਕ ਹੋਵੇਗਾ। ਵਰਸ਼ਭ ਕਾਲ ਸ਼ਾਮ 06:02 ਤੋਂ ਸ਼ਾਮ 07:57 ਤੱਕ ਰਹੇਗਾ ਅਤੇ ਅਭਿਜੀਤ ਮੁਹੂਰਤ ਸਵੇਰੇ 11:36 ਤੋਂ ਦੁਪਹਿਰ 12:24 ਤੱਕ ਹੋਵੇਗਾ।
ਧਨਤੇਰਸ 'ਤੇ ਕੀ ਖਰੀਦੀਏ
ਧਨਤੇਰਸ ਵਾਲੇ ਦਿਨ ਸਾਬਤ ਧਨੀਆ ਖਰੀਦਣਾ ਸ਼ੁਭ ਮੰਨਿਆ ਜਾਂਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਇਸ ਨਾਲ ਘਰ ਵਿੱਚ ਖੁਸ਼ੀ ਅਤੇ ਖੁਸ਼ਹਾਲੀ ਆਉਂਦੀ ਹੈ।
ਇਸ ਦਿਨ ਸੋਨੇ ਅਤੇ ਚਾਂਦੀ ਦੇ ਗਹਿਣੇ ਜਾਂ ਸਿੱਕੇ ਖਰੀਦਣਾ ਵੀ ਸ਼ੁਭ ਮੰਨਿਆ ਜਾਂਦਾ ਹੈ। ਇਹ ਦੇਵੀ ਲਕਸ਼ਮੀ ਦੇ ਆਸ਼ੀਰਵਾਦ ਅਤੇ ਦੌਲਤ ਅਤੇ ਖੁਸ਼ਹਾਲੀ ਨਾਲ ਜੁੜਿਆ ਹੋਇਆ ਹੈ।
ਇਸ ਦੇ ਨਾਲ ਹੀ ਧਨਤੇਰਸ 'ਤੇ ਪਿੱਤਲ, ਤਾਂਬੇ ਅਤੇ ਹੋਰ ਧਾਤਾਂ ਦੇ ਬਣੇ ਭਾਂਡੇ ਖਰੀਦਣਾ ਸ਼ੁਭ ਮੰਨਿਆ ਜਾਂਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਇਸ ਨਾਲ ਘਰ ਵਿੱਚ ਖੁਸ਼ੀ, ਖੁਸ਼ਹਾਲੀ ਅਤੇ ਤੰਦਰੁਸਤੀ ਆਉਂਦੀ ਹੈ। ਇਸ ਦਿਨ ਭਗਵਾਨ ਗਣੇਸ਼ ਅਤੇ ਦੇਵੀ ਲਕਸ਼ਮੀ ਦੀਆਂ ਮੂਰਤੀਆਂ ਖਰੀਦਣਾ ਵੀ ਸ਼ੁਭ ਮੰਨਿਆ ਜਾਂਦਾ ਹੈ। ਦੀਵਾਲੀ 'ਤੇ ਉਨ੍ਹਾਂ ਦੀ ਪੂਜਾ ਰਸਮਾਂ ਨਾਲ ਕੀਤੀ ਜਾਂਦੀ ਹੈ। ਧਨਤੇਰਸ 'ਤੇ ਝਾੜੂ ਖਰੀਦਣ ਦੀ ਪਰੰਪਰਾ ਵੀ ਹੈ। ਧਾਰਮਿਕ ਮਾਨਤਾਵਾਂ ਦੇ ਅਨੁਸਾਰ ਇੱਕ ਝਾੜੂ ਘਰ ਲਿਆਉਣ ਨਾਲ ਗਰੀਬੀ ਦੂਰ ਹੁੰਦੀ ਹੈ ਅਤੇ ਦੇਵੀ ਲਕਸ਼ਮੀ ਦਾ ਆਸ਼ੀਰਵਾਦ ਮਿਲਦਾ ਹੈ। ਇਸ ਦਿਨ ਮਿੱਟੀ ਦੇ ਦੀਵੇ ਖਰੀਦਣਾ ਵੀ ਸ਼ੁਭ ਮੰਨਿਆ ਜਾਂਦਾ ਹੈ। ਇਨ੍ਹਾਂ ਦੀਵਿਆਂ ਦੀ ਵਰਤੋਂ ਦੀਵਾਲੀ 'ਤੇ ਘਰ ਨੂੰ ਰੌਸ਼ਨ ਕਰਨ ਲਈ ਕੀਤੀ ਜਾਂਦੀ ਹੈ।
ਧਨਤੇਰਸ 'ਤੇ ਕੀ ਨਹੀਂ ਖਰੀਦਣਾ ਚਾਹੀਦਾ ?
ਧਨਤੇਰਸ ਵਾਲੇ ਦਿਨ ਤੇਲ, ਘਿਓ ਅਤੇ ਨਮਕ ਖਰੀਦਣ ਤੋਂ ਬਚਣ ਦਾ ਵਿਸ਼ਵਾਸ ਹੈ। ਇਸ ਦਿਨ ਚਾਕੂ, ਕੈਂਚੀ ਅਤੇ ਹੋਰ ਤਿੱਖੀਆਂ ਵਸਤੂਆਂ ਖਰੀਦਣਾ ਸ਼ੁਭ ਨਹੀਂ ਮੰਨਿਆ ਜਾਂਦਾ। ਧਾਰਮਿਕ ਮਾਨਤਾਵਾਂ ਦੇ ਅਨੁਸਾਰ ਧਨਤੇਰਸ 'ਤੇ ਲੋਹੇ ਦੀਆਂ ਚੀਜ਼ਾਂ ਘਰ ਲਿਆਉਣ ਤੋਂ ਬਚਣਾ ਚਾਹੀਦਾ ਹੈ। ਇਸ ਦਿਨ ਕਾਲੇ ਰੰਗ ਦੀਆਂ ਚੀਜ਼ਾਂ ਖਰੀਦਣਾ ਵੀ ਅਸ਼ੁੱਭ ਮੰਨਿਆ ਜਾਂਦਾ ਹੈ।
Humanity First organizes spiritual pilgrimage :  ਮਨੁੱਖਤਾ, ਸੇਵਾ ਅਤੇ ਸਮਾਨਤਾ ਦੀ ਭਾਵਨਾ ਨੂੰ ਸਾਕਾਰ ਕਰਦਿਆਂ ਅਮਰੀਕਾ ਸਥਿਤ ਗੈਰ-ਮੁਨਾਫ਼ਾ ਸੰਸਥਾ ਹਿਊਮੈਨਿਟੀ ਫਸਟ (Humanity First) ਵੱਲੋਂ ਸਾਹਿਬਜ਼ਾਦਾ ਫਤਿਹ ਸਿੰਘ ਸਪੈਸ਼ਲ ਸਕੂਲ ਦੇ ਸਹਿਯੋਗ ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਇੱਕ ਵਿਲੱਖਣ ਅਧਿਆਤਮਿਕ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਪਹਿਲਕਦਮੀ ਤਹਿਤ ਬੱਚੇ ਦਿੱਲੀ ਤੋਂ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਪਵਿੱਤਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ।
30 ਅਕਤੂਬਰ ਤੋਂ 5 ਨਵੰਬਰ 2026 ਤੱਕ ਚੱਲਣ ਵਾਲੀ ਇਸ ਵਿਸ਼ੇਸ਼ ਯਾਤਰਾ ਦੌਰਾਨ ਬੱਚੇ ਇੰਡੋ-ਕੈਨੇਡੀਅਨ ਬੱਸ ਰਾਹੀਂ ਨਾਂਦੇੜ ਪਹੁੰਚਣਗੇ। ਇਸ ਯਾਤਰਾ ਦਾ ਮੁੱਖ ਉਦੇਸ਼ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਅਧਿਆਤਮਿਕ ਅਨੁਭਵ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਜੀਵਨ ਦੇ ਯਾਦਗਾਰ ਪਲ ਦੇਣਾ ਅਤੇ ਸਮਾਜ ਵਿੱਚ ਉਨ੍ਹਾਂ ਪ੍ਰਤੀ ਸਨਮਾਨ, ਬਰਾਬਰੀ ਅਤੇ ਆਪਣੇਪਣ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ।
ਇਹ ਵੀ ਪੜ੍ਹੋ :
ਬੋਸਨੀਆ ਵਿੱਚ ਵੱਡਾ ਹੈਲੀਕਾਪਟਰ ਹਾਦਸਾ, ਯੂਰਪੀਅਨ ਯੂਨੀਅਨ ਦੇ ਸ਼ਾਂਤੀ ਮਿਸ਼ਨ ਦੇ 4 ਜਵਾਨਾਂ ਦੀ ਮੌਤ, 11 ਜ਼ਖਮੀ; ਜਾਂਚ ਸ਼ੁਰੂ
ਹਿਊਮੈਨਿਟੀ ਫਸਟ ਲੰਬੇ ਸਮੇਂ ਤੋਂ ਅਮਰੀਕਾ ਅਤੇ ਭਾਰਤ ਵਿੱਚ ਲੋੜਵੰਦ ਲੋਕਾਂ ਅਤੇ ਭਾਈਚਾਰਿਆਂ ਦੀ ਸਹਾਇਤਾ ਲਈ ਕੰਮ ਕਰ ਰਹੀ ਹੈ। ਸੰਸਥਾ ਕਈ ਸਾਲਾਂ ਤੋਂ ਸਾਹਿਬਜ਼ਾਦਾ ਫਤਿਹ ਸਿੰਘ ਸਪੈਸ਼ਲ ਸਕੂਲ ਅਤੇ ਉੱਥੇ ਪੜ੍ਹਦੇ ਬੱਚਿਆਂ ਦੀ ਸਿੱਖਿਆ ਅਤੇ ਭਲਾਈ ਲਈ ਸਹਿਯੋਗ ਦਿੰਦੀ ਆ ਰਹੀ ਹੈ। ਪਹਿਲੀ ਵਾਰ ਸੰਸਥਾ ਵੱਲੋਂ ਵਿਸ਼ੇਸ਼ ਬੱਚਿਆਂ ਲਈ ਇਸ ਤਰ੍ਹਾਂ ਦੀ ਅਧਿਆਤਮਿਕ ਯਾਤਰਾ ਦਾ ਆਯੋਜਨ ਕੀਤਾ ਗਿਆ ਹੈ।
ਯਾਤਰਾ ਨੂੰ ਸਫਲ ਅਤੇ ਸੁਵਿਧਾਜਨਕ ਬਣਾਉਣ ਲਈ ਪ੍ਰਬੰਧਕਾਂ ਵੱਲੋਂ ਬੱਚਿਆਂ ਅਤੇ ਉਨ੍ਹਾਂ ਦੇ ਨਾਲ ਜਾਣ ਵਾਲੀ ਟੀਮ ਲਈ ਆਵਾਜਾਈ, ਰਹਿਣ-ਸਹਿਣ, ਖਾਣ-ਪੀਣ ਅਤੇ ਪੂਰੇ ਸਫ਼ਰ ਦੌਰਾਨ ਲੋੜੀਂਦੀ ਸਹਾਇਤਾ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਬੱਚਿਆਂ ਦੀਆਂ ਵਿਸ਼ੇਸ਼ ਲੋੜਾਂ ਅਤੇ ਸਹੂਲਤਾਂ ਦਾ ਧਿਆਨ ਰੱਖਣ ਲਈ ਪ੍ਰਬੰਧਕਾਂ, ਸਵੈ-ਸੇਵਕਾਂ ਅਤੇ ਸਹਿਯੋਗੀਆਂ ਦੀ ਟੀਮ ਵੀ ਉਨ੍ਹਾਂ ਦੇ ਨਾਲ ਰਹੇਗੀ।
ਪ੍ਰਬੰਧਕਾਂ ਅਨੁਸਾਰ ਇਸ ਪਹਿਲਕਦਮੀ ਦਾ ਮਕਸਦ ਸਿਰਫ਼ ਬੱਚਿਆਂ ਨੂੰ ਧਾਰਮਿਕ ਸਥਾਨ ਦੇ ਦਰਸ਼ਨ ਕਰਵਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ, ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਾਉਣਾ ਅਤੇ ਇਹ ਸੰਦੇਸ਼ ਦੇਣਾ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਵੀ ਜੀਵਨ ਦੇ ਹਰ ਅਨੁਭਵ ਅਤੇ ਮੌਕੇ ਦੇ ਬਰਾਬਰ ਹੱਕਦਾਰ ਹਨ।
ਹਿਊਮੈਨਿਟੀ ਫਸਟ ਦੀ ਇਹ ਪਹਿਲਕਦਮੀ ਸੇਵਾ, ਦਇਆ ਅਤੇ ਮਨੁੱਖੀ ਸੰਵੇਦਨਾਵਾਂ ਦੀ ਇੱਕ ਪ੍ਰੇਰਨਾਦਾਇਕ ਮਿਸਾਲ ਹੈ। ਇਹ ਯਾਤਰਾ ਸਮਾਜ ਨੂੰ ਇਹ ਸੰਦੇਸ਼ ਦਿੰਦੀ ਹੈ ਕਿ ਸੱਚੀ ਸੇਵਾ ਉਹੀ ਹੈ, ਜਿਸ ਵਿੱਚ ਹਰ ਵਿਅਕਤੀ ਨੂੰ ਸਨਮਾਨ, ਬਰਾਬਰ ਮੌਕੇ ਅਤੇ ਖੁਸ਼ੀਆਂ ਦੇਣ ਦਾ ਯਤਨ ਕੀਤਾ ਜਾਵੇ।
Maharashtra government restores Takht Sri Hazur Sahib Board :  ਮਹਾਰਾਸ਼ਟਰ ਸਰਕਾਰ ਨੇ ਬੰਬੇ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਹੁਣ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਨੂੰ ਮੁੜ ਬਹਾਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਾਲ 2022 ਵਿੱਚ ਬੋਰਡ ਭੰਗ ਕੀਤੇ ਜਾਣ ਤੋਂ ਬਾਅਦ ਸਰਕਾਰੀ ਪ੍ਰਸ਼ਾਸਕ ਰਾਹੀਂ ਚਲਾਏ ਜਾ ਰਹੇ ਪ੍ਰਬੰਧ ਦਾ ਦੌਰ ਖ਼ਤਮ ਹੋ ਗਿਆ ਹੈ।
ਬੰਬੇ ਹਾਈ ਕੋਰਟ ਦੇ ਔਰੰਗਾਬਾਦ ਬੈਂਚ ਨੇ ਸਰਕਾਰ ਨੂੰ 28 ਅਕਤੂਬਰ ਤੱਕ ਬੋਰਡ ਬਹਾਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਹੁਕਮਾਂ ਦੀ ਪਾਲਣਾ ਨਾ ਹੋਣ ਦੇ ਹਾਲਾਤ ਵਿੱਚ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਸੀ। ਇਸ ਤੋਂ ਬਾਅਦ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰਦਿਆਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਬੋਰਡ ਅਤੇ ਇਸ ਦੇ ਪਹਿਲਾਂ ਵਾਲੇ 9 ਮੈਂਬਰੀ ਬੋਰਡ ਨੂੰ ਬਹਾਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ :
ਕੇਦਾਰਨਾਥ ਧਾਮ ਵਿੱਚ ਬਰਫ਼ਬਾਰੀ, ਬਰਫ ਦੀ ਚਿੱਟੀ ਚਾਦਰ 'ਚ ਲਿਪਟੇ ਬਾਬਾ ਕੇਦਾਰ
ਹਾਲਾਂਕਿ, ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਦਾ ਦੇਹਾਂਤ ਹੋ ਚੁੱਕਾ ਹੈ। ਇਸ ਲਈ ਬਾਕੀ ਰਹਿੰਦੇ 8 ਮੈਂਬਰਾਂ ਵੱਲੋਂ ਜਲਦ ਹੀ ਆਪਣਾ ਅਹੁਦਾ ਸੰਭਾਲੇ ਜਾਣ ਦੀ ਉਮੀਦ ਹੈ।
ਬਹਾਲ ਕੀਤੇ ਗਏ ਬੋਰਡ ਦੇ ਮੈਂਬਰਾਂ ਵਿੱਚ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਵਾ, ਸਕੱਤਰ ਰਵਿੰਦਰ ਸਿੰਘ ਭੁੰਗਾਈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਐੱਸਜੀਪੀਸੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਪਰਮਜੋਤ ਸਿੰਘ ਚਾਹਲ, ਗੁਰਮੀਤ ਸਿੰਘ ਮਹਾਜਨ, ਹਰਪਾਲ ਸਿੰਘ ਭਾਟੀਆ ਅਤੇ ਮਨਪ੍ਰੀਤ ਸਿੰਘ ਕੁੰਜੀਵਾਲੇ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਰਵਿੰਦਰ ਸਿੰਘ ਭੁੰਗਾਈ ਅਤੇ ਪਰਮਜੋਤ ਸਿੰਘ ਚਾਹਲ ਨੇ ਸਰਕਾਰ ਵੱਲੋਂ ਬੋਰਡ ਭੰਗ ਕਰਨ ਅਤੇ ਪ੍ਰਸ਼ਾਸਕ ਨਿਯੁਕਤ ਕਰਨ ਦੇ ਫ਼ੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ। ਇਸ ਮਾਮਲੇ ਨੂੰ ਲੈ ਕੇ ਲੰਬੀ ਕਾਨੂੰਨੀ ਲੜਾਈ ਚੱਲੀ। ਬੋਰਡ ਦੀ ਬਹਾਲੀ ਨੂੰ ਇਤਿਹਾਸਕ ਕਰਾਰ ਦਿੰਦਿਆਂ ਰਵਿੰਦਰ ਸਿੰਘ ਭੁੰਗਾਈ ਨੇ ਕਿਹਾ ਕਿ ਹੁਣ ਬੋਰਡ ਵਿੱਚ ਮੁੜ ਉਹ ਮੈਂਬਰ ਸ਼ਾਮਲ ਹਨ, ਜਿਨ੍ਹਾਂ ਦੀ ਨਿਯੁਕਤੀ ਸਬੰਧਤ ਕਾਨੂੰਨ ਤਹਿਤ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਇਹ ‘ਨਾਨਕ ਨਾਮ ਲੇਵਾ’ ਸੰਗਤ ਦੀ ਇਤਿਹਾਸਕ ਜਿੱਤ ਹੈ। ਸਰਕਾਰ ਵੱਲੋਂ ਚੁਣੇ ਹੋਏ ਮੈਂਬਰਾਂ ਦੇ ਬੋਰਡ ਨੂੰ ਭੰਗ ਕਰਕੇ ਪ੍ਰਸ਼ਾਸਕ ਨਿਯੁਕਤ ਕਰਨ ਨਾਲ ਤਖ਼ਤ ਦੀ ਖ਼ੁਦਮੁਖ਼ਤਿਆਰੀ ਪ੍ਰਭਾਵਿਤ ਹੋਈ ਸੀ। ਉਨ੍ਹਾਂ ਦੱਸਿਆ ਕਿ ਬੋਰਡ ਜਲਦ ਹੀ ਮੀਟਿੰਗ ਕਰਕੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਸੰਭਾਲੇਗਾ ਅਤੇ ਤਖ਼ਤ ਸਾਹਿਬ ਦੇ ਪ੍ਰਸ਼ਾਸਨ ਨੂੰ ਸੁਚਾਰੂ ਬਣਾਉਣ ਲਈ ਕਦਮ ਚੁੱਕੇਗਾ। ਇਸ ਦੌਰਾਨ ਮਰਹੂਮ ਪ੍ਰਧਾਨ ਦੀ ਥਾਂ ਅਗਲੇ ਪ੍ਰਬੰਧਾਂ ਬਾਰੇ ਵੀ ਵਿਚਾਰ ਕੀਤਾ ਜਾਵੇਗਾ।
ਕਰੀਬ 70 ਸਾਲਾਂ ਤੋਂ ਲਾਗੂ ਹੈ ਵਿਸ਼ੇਸ਼ ਕਾਨੂੰਨ
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਪਿਛਲੇ ਕਰੀਬ ਸੱਤ ਦਹਾਕਿਆਂ ਤੋਂ ‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956’ ਤਹਿਤ ਚੱਲ ਰਿਹਾ ਹੈ। ਇਸ ਕਾਨੂੰਨ ਅਨੁਸਾਰ ਤਖ਼ਤ ਸਾਹਿਬ ਅਤੇ ਮਹਾਰਾਸ਼ਟਰ ਵਿੱਚ ਸਥਿਤ ਇਸ ਨਾਲ ਸਬੰਧਤ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧ ਲਈ 17 ਮੈਂਬਰੀ ਬੋਰਡ ਦੀ ਵਿਵਸਥਾ ਹੈ। ਹਾਲਾਂਕਿ, ਸਾਲ 2022 ਵਿੱਚ ਭੰਗ ਕੀਤੇ ਜਾਣ ਸਮੇਂ ਬੋਰਡ ਵਿੱਚ ਸਿਰਫ਼ 9 ਮੈਂਬਰ ਹੀ ਸਨ।
Snowfall in Kedarnath Dham :  ਅੱਜ ਸਵੇਰੇ ਕੇਦਾਰਨਾਥ ਧਾਮ ਵਿੱਚ ਹੋਈ ਬਰਫ਼ਬਾਰੀ ਕਾਰਨ ਬਾਬਾ ਕੇਦਾਰ ਦਾ ਸ਼ਹਿਰ ਬਰਫ਼ ਦੀ ਚਿੱਟੀ ਚਾਦਰ ਵਿੱਚ ਲਪੇਟਿਆ ਗਿਆ। ਬਰਫ਼ਬਾਰੀ ਦੇ ਅਦਭੁਤ ਦ੍ਰਿਸ਼ ਨੂੰ ਦੇਖ ਕੇ ਸ਼ਰਧਾਲੂ ਉਤਸ਼ਾਹਿਤ ਦਿਖਾਈ ਦਿੱਤੇ। ਕੁਝ ਲੋਕ ਬਰਫ਼ ਨਾਲ ਢਕੇ ਧਾਮ ਦੇ ਦ੍ਰਿਸ਼ ਨੂੰ ਆਪਣੇ ਕੈਮਰਿਆਂ ਵਿੱਚ ਕੈਦ ਕਰਦੇ ਦਿਖਾਈ ਦਿੱਤੇ, ਜਦੋਂ ਕਿ ਕੁਝ ਸੈਲਫ਼ੀ ਲੈ ਕੇ ਇਸ ਸੁੰਦਰ ਪਲ ਨੂੰ ਯਾਦਗਾਰੀ ਬਣਾ ਰਹੇ ਸਨ। ਹਾਲਾਂਕਿ, ਬਰਫ਼ਬਾਰੀ ਦੇ ਨਾਲ-ਨਾਲ ਧਾਮ ਵਿੱਚ ਠੰਢ ਵੀ ਵਧ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਹੇਠਲੇ ਇਲਾਕਿਆਂ ਵਿੱਚ ਵੀ ਮੌਸਮ ਬਦਲਿਆ ਰਿਹਾ। ਜ਼ਿਲ੍ਹਾ ਹੈੱਡਕੁਆਰਟਰ ਸਮੇਤ ਉਖੀਮਠ, ਗੁਪਤਕਾਸ਼ੀ, ਜਾਖੋਲੀ ਅਤੇ ਬਸੂਕੇਦਾਰ ਖੇਤਰ ਸਵੇਰ ਤੋਂ ਹੀ ਬੱਦਲਵਾਈ ਰਹੀ ਅਤੇ ਹਲਕੀ ਬਾਰਿਸ਼ ਹੋਈ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।
ਇਹ ਵੀ ਪੜ੍ਹੋ :
weather News: ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਤੇ ਗੜੇਮਾਰੀ ਦਾ ਅਲਰਟ, ਤਾਪਮਾਨ 0.7 ਡਿਗਰੀ ਵਧਿਆ
ਦੱਸ ਦੇਈਏ ਕਿ ਕੇਦਾਰਨਾਥ ਧਾਮ ਦੇ ਕਪਾਟ 11 ਨਵੰਬਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋਣ ਵਾਲੇ ਹਨ। ਕਪਾਟ ਬੰਦ ਹੋਣ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬਾਬਾ ਕੇਦਾਰ ਦੇ ਦਰਸ਼ਨ ਕਰਨ ਲਈ ਪਹੁੰਚ ਰਹੇ ਹਨ। ਬਰਫ਼ਬਾਰੀ ਅਤੇ ਠੰਢ ਦੇ ਬਾਵਜੂਦ ਸ਼ਰਧਾਲੂਆਂ ਦਾ ਉਤਸ਼ਾਹ ਜ਼ਿਆਦਾ ਬਣਿਆ ਹੋਇਆ ਹੈ। ਮੌਸਮ ਵਿੱਚ ਇਸ ਤਬਦੀਲੀ ਦੇ ਬਾਵਜੂਦ, ਬਾਬਾ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਆਗਮਨ ਜਾਰੀ ਹੈ।
ਹੁਣ ਤੱਕ ਇਸ ਤੀਰਥ ਯਾਤਰਾ ਦੇ ਸੀਜ਼ਨ ਦੌਰਾਨ 1,853,000 ਤੋਂ ਵੱਧ ਸ਼ਰਧਾਲੂ ਕੇਦਾਰਨਾਥ ਧਾਮ ਪਹੁੰਚੇ ਹਨ। ਬੁੱਧਵਾਰ ਨੂੰ 8,376 ਸ਼ਰਧਾਲੂਆਂ ਨੇ ਤੀਰਥ ਸਥਾਨ ਦੇ ਦਰਸ਼ਨ ਕੀਤੇ। ਇਸ ਦੇ ਨਾਲ ਇਸ ਤੀਰਥ ਯਾਤਰਾ ਦੇ ਸੀਜ਼ਨ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਕੁੱਲ ਗਿਣਤੀ 1,853,032 ਤੱਕ ਪਹੁੰਚ ਗਈ ਹੈ। ਜਿਵੇਂ-ਜਿਵੇਂ ਕਪਾਟ ਬੰਦ ਹੋਣ ਦਾ ਸਮਾਂ ਨੇੜੇ ਆ ਰਿਹਾ ਹੈ, ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦਾ ਆਉਣਾ ਜਾਣਾ ਜਾਰੀ ਹੈ।
ਇਸਦੇ ਨਾਲ ਹੀ ਮੌਸਮ ਵਿਗਿਆਨ ਕੇਂਦਰ ਨੇ ਅੱਜ ਸੂਬੇ ਦੇ ਨੌਂ ਜ਼ਿਲ੍ਹਿਆਂ ਵਿੱਚ ਉੱਚ ਉਚਾਈ ਵਾਲੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। 10 ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਦੇ ਅਨੁਸਾਰ ਦੇਹਰਾਦੂਨ, ਟਿਹਰੀ, ਹਰਿਦੁਆਰ, ਉੱਤਰਕਾਸ਼ੀ, ਰੁਦਰਪ੍ਰਯਾਗ, ਬਾਗੇਸ਼ਵਰ, ਚਮੋਲੀ, ਚੰਪਾਵਤ ਅਤੇ ਪਿਥੌਰਾਗੜ੍ਹ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 3500 ਮੀਟਰ ਜਾਂ ਇਸ ਤੋਂ ਵੱਧ ਉਚਾਈ ਵਾਲੇ ਖੇਤਰਾਂ ਵਿੱਚ ਵੀ ਬਰਫ਼ਬਾਰੀ ਦੀ ਸੰਭਾਵਨਾ ਹੈ। ਰਾਜ ਦੇ ਹੋਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਬਹੁਤ ਹਲਕੀ ਤੋਂ ਹਲਕੀ ਬਾਰਿਸ਼ ਜਾਂ ਬਰਫ਼ਬਾਰੀ ਹੋ ਸਕਦੀ ਹੈ। ਇਸ ਦੌਰਾਨ ਦੇਹਰਾਦੂਨ, ਟਿਹਰੀ, ਹਰਿਦੁਆਰ, ਉੱਤਰਕਾਸ਼ੀ, ਰੁਦਰਪ੍ਰਯਾਗ, ਬਾਗੇਸ਼ਵਰ, ਚਮੋਲੀ, ਨੈਨੀਤਾਲ, ਚੰਪਾਵਤ ਅਤੇ ਪਿਥੌਰਾਗੜ੍ਹ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ, ਜੋ ਕਿ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਵਧਣ ਦੀ ਸੰਭਾਵਨਾ ਹੈ।
Pray for the family of Shaheed Bhai Parvinder Singh Jhota : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਮੁੱਚੇ ਪੰਥ ਨੂੰ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਸੰਘਰਸ਼ ਦੀ ਚੜ੍ਹਦੀਕਲਾ ਲਈ ਅਰਦਾਸ ਕਰਨ ਦੇ ਹੋਏ ਆਦੇਸ਼ ਤਹਿਤ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਬੋਲਦਿਆਂ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਕਿਹਾ ਕਿ ਅੱਜ ਪੰਜਾਬ ਦੀ ਨੌਜਵਾਨੀ ਦੇ ਨਾਲ ਇਸ ਕਦਰ ਵਤੀਰਾ ਕੀਤਾ ਜਾ ਰਿਹਾ ਹੈ ਜਿਵੇਂ ਕੋਈ ਪਾਕਿਸਤਾਨ ਦੇ ਵਸਨੀਕ ਹੋਣ। ਉਨ੍ਹਾਂ ਕਿਹਾ ਕਿ ਅੱਜ ਮਾਨਸਾ ਵਿਖੇ ਚੱਲ ਰਹੇ ਸੰਘਰਸ਼ 'ਚ ਸਮੁੱਚੇ ਪੰਥ ਨੂੰ ਵਧ ਚੜ੍ਹ ਕੇ ਸਹਿਯੋਗ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ :
2 ਦਿਨਾਂ ਦੇ ਅੰਦਰ ਗੁਰਦੁਆਰਾ ਸਾਹਿਬ 'ਤੇ ਗੋਲੀਬਾਰੀ ਦੀ ਦੂਜੀ ਘਟਨਾ, ਨਕਾਬਪੋਸ਼ ਹਮਲਾਵਰਾਂ ਨੇ ਬਾਈਕ 'ਤੇ ਆ ਕੇ ਕੀਤੇ ਫਾਇਰ
ਇਸ ਦੇ ਨਾਲ ਹੀ ਪਿੰਡੇ ਭੰਮੇ ਕਲਾਂ ਦੇ ਨੌਜਵਾਨ ਦੀ ਬੇਵਕਤੀ ਮੌਤ ਅਤੇ ਮੌਤ ਤੋਂ ਬਾਅਦ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਜਬਰੀ ਨੌਜਵਾਨ ਦੀ ਲਾਸ਼ ਪੁਲਿਸ ਵੱਲੋਂ ਚੁੱਕੇ ਜਾਣ ਦੀ ਨਿਖੇਧੀ ਕੀਤੀ। ਮਾਨਸਾ ਜਿਲ੍ਹੇ ਦੇ ਭੰਮੇ ਕਲਾਂ ਪਿੰਡ ਦੇ ਇੱਕ ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਉਪਰੰਤ ਲੰਘੀ ਸ਼ਾਮ ਮਾਨਸਾ ਵਿਖੇ ਪੁਲਿਸ ਵੱਲੋਂ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਨਾਲ ਬਦਸਲੂਕੀ ਕਰਨ ਦੀ ਨਿੰਦਾ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਨਸ਼ੇ ਨਾਲ ਮਰ ਰਹੇ ਹਨ ਪਰ ਸੂਬਾ ਸਰਕਾਰ ਘੂਕ ਸੁੱਤੀ ਪਈ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਸੂਬੇ ਦੀ ਸਮੂਹ ਸੰਗਤ ਨੂੰ ਇੱਕ ਝੰਡੇ ਹੇਠਾਂ ਇਕੱਠਾ ਹੋਣਾ ਪਵੇਗਾ। ਸਿੰਘ ਸਾਹਿਬ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਲੱਗੇ ਮਾਨਸਾ ਧਰਨੇ 'ਚ ਵੱਧ ਚੜ ਕੇ ਸ਼ਮੂਲੀਅਤ ਕਰਨ।
SGPC President congratulates the Sangat on the birth anniversary of Sri Guru Ramdas Ji : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਗਤ ਗੁਰੂ ਧੰਨ ਗੁਰੂ ਰਾਮਦਾਸ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਦੇਸ਼ ਅਤੇ ਵਿਦੇਸ਼ ਦੀ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਜੀ ਦਾ ਦਰਬਾਰ ਇੱਕ ਅਜਿਹਾ ਮਹਾਨ ਅਸਥਾਨ ਹੈ ਜਿੱਥੇ ਜਾਤ, ਪਾਤ, ਰੰਗ-ਨਸਲ, ਅਮੀਰ-ਗ਼ਰੀਬ ਜਾਂ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਹਰ ਮਨੁੱਖ ਨੂੰ ਬਰਾਬਰ ਦਾ ਸਤਿਕਾਰ ਮਿਲਦਾ ਹੈ। ਇੱਥੇ ਪਹੁੰਚ ਕੇ ਹਰ ਕੋਈ ਪ੍ਰਾਣੀ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਦਾ ਹੈ, ਸੱਚਖੰਡ ਵਿਖੇ ਕੀਤਨ ਸਰਵਨ ਕਰਦਾ ਹੈ ਅਤੇ ਗੁਰੂ ਕਾ ਲੰਗਰ ਛਕਦਾ ਹੈ।
ਇਹ ਵੀ ਪੜ੍ਹੋ :
https://www.ptcnews.tv/news-in-punjabi/sri-darbar-sahib-on-the-occasion-of-the-parkash-purab-of-sri-guru-ramdas-ji-4430999
ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਗੁਰਬਾਣੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਜੀਵਨ ਜਿਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਪਾਕਿਸਤਾਨ ਤੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਿੱਖ ਜਥੇ (ਕਰੀਬ 49 ਸ਼ਰਧਾਲੂਆਂ) ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਅਤੇ ਖ਼ੁਸ਼ੀ ਜ਼اਹਰ ਕੀਤੀ ਕਿ ਪਾਕਿਸਤਾਨੀ ਸ਼ਰਧਾਲੂਆਂ ਨੇ ਇੱਥੇ ਪਹੁੰਚ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਹਨ।
ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੇ ਆਦੇਸ਼ਾਂ ਅਤੇ ਸੰਗਤ ਨੂੰ ਕੀਤੀ ਗਈ ਅਪੀਲ ਤਹਿਤ ਆਉਣ ਵਾਲੀ 28 ਤਾਰੀਖ਼ ਨੂੰ ਹਰ ਸਥਾਨ ਅਤੇ ਗੁਰਦੁਆਰਾ ਸਾਹਿਬਾਨਾਂ ਵਿੱਚ ਵਿਛੜੀਆਂ ਰੂਹਾਂ ਅਤੇ ਸ਼ਹੀਦਾਂ ਪ੍ਰਤੀ ਅਰਦਾਸ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਸਮੁੱਚੀ ਕੌਮ ਮਿਲ ਕੇ ਗੁਰੂ ਚਰਨਾਂ ਵਿੱਚ ਅਰਦਾਸ ਕਰ ਸਕੇ।
ਦੱਸ ਦੇਈਏ ਕਿ ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ 492ਵਾਂ ਪ੍ਰਕਾਸ਼ ਪੁਰਬ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਦੇਸ਼ ਵਿਦੇਸ਼ ਵਿਚ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਪੁੱਜ ਰਹੀਆਂ ਹਨ। ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਰੰਗ ਬਿਰੰਗੇ ਦੇਸੀ ਵਿਦੇਸ਼ੀ ਫੁੱਲਾਂ ਨਾਲ ਕੀਤੀ ਗਈ ਸਜਾਵਟ ਸ਼ਰਧਾਲੂਆਂ ਦਾ ਮਨ ਮੋਹ ਰਹੀ ਹੈ।
ਅੱਜ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੌਅ ਸਜਾਏ ਜਾ ਰਹੇ ਹਨ ਤੇ ਸ਼ਾਮ ਨੂੰ ਦੀਪਮਾਲਾ ਹੋਵੇਗੀ ਅਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ। ਇਸ ਤਰ੍ਹਾਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਤ ਸਜਾਏ ਜਾ ਰਹੇ ਗੁਰਮਤਿ ਸਮਾਗਮ ਦੌਰਾਨ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਅਤੇ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਹਾਣਾ ਵਾਲੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।
150 Sikh pilgrims from Pakistan reached Sri Anandpur Sahib :  ਪਾਕਿਸਤਾਨ ਤੋਂ 150 ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਿਆ, ਜਿੱਥੇ ਸੰਗਤਾਂ ਵੱਲੋਂ ਜਥੇ ਦਾ ਨਿੱਘਾ ਸਵਾਗਤ ਕੀਤਾ ਗਿਆ। ਲੰਮੇ ਸਮੇਂ ਬਾਅਦ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਆਮਦ ਨਾਲ ਸੰਗਤਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨਾਲ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਆਈ ਸੰਗਤ ਵੱਲੋਂ ਖੁਸ਼ੀ ਸਾਂਝੀ ਕੀਤੀ ਗਈ।
ਜਾਣਕਾਰੀ ਅਨੁਸਾਰ ਲਗਪਗ ਅੱਠ ਸਾਲਾਂ ਬਾਅਦ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਆਮਦ ਨੂੰ ਸੰਗਤਾਂ ਵੱਲੋਂ ਵਿਸ਼ੇਸ਼ ਮਹੱਤਵ ਦਿੱਤਾ ਜਾ ਰਿਹਾ ਹੈ। ਪਾਕਿਸਤਾਨ ਤੋਂ ਆਏ ਸ਼ਰਧਾਲੂਆਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਪਹੁੰਚ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੰਗਤਾਂ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਨੂੰ ਸੌਖਾ ਬਣਾਇਆ ਜਾਵੇ, ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਆਪਣੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰ ਸਕਣ।
ਇਹ ਵੀ ਪੜ੍ਹੋ :
ਮੋਗਾ 'ਚ ਖ਼ੂਨੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਇੱਕੋ ਪਰਿਵਾਰ ਦੇ 2 ਜੀਆਂ ਦੀ ਮੌਤ
ਇਸ ਮੌਕੇ ਨੰਨ੍ਹੀ ਕਿਰਤ ਕੌਰ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ ਵੱਲੋਂ ਕਿਰਤ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦੱਸਿਆ ਗਿਆ ਕਿ ਕਿਰਤ ਕੌਰ ਪਾਕਿਸਤਾਨ ਵਿੱਚ ਪਹਿਲੀ ਸਿੱਖ ਬੀਬੀ ਹੈ, ਜਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿਸ਼ੇ ’ਤੇ ਪੀਐੱਚ.ਡੀ. ਦੀ ਪੜ੍ਹਾਈ ਕੀਤੀ ਗਈ ਹੈ। ਇਸ ਪ੍ਰਾਪਤੀ ਦੇ ਸਨਮਾਨ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਵੀ ਵਿਸ਼ੇਸ਼ ਸਨਮਾਨ ਭੇਜਿਆ ਗਿਆ।
ਸਿੱਖ ਧਰਮ, ਗੁਰਬਾਣੀ ਅਤੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੁੜੀ ਇਸ ਪ੍ਰਾਪਤੀ ਨੂੰ ਸੰਗਤਾਂ ਵੱਲੋਂ ਮਾਣ ਵਾਲੀ ਗੱਲ ਦੱਸਿਆ ਗਿਆ। ਇਸ ਮੌਕੇ ਕਿਰਤ ਕੌਰ ਦਾ ਸਨਮਾਨ ਕਰਦਿਆਂ ਸਿੱਖਿਆ ਅਤੇ ਧਾਰਮਿਕ ਅਧਿਐਨ ਦੇ ਖੇਤਰ ਵਿੱਚ ਉਸ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਤਖ਼ਤ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ। ਸਮਾਗਮ ਦੌਰਾਨ ਸ਼ਰਧਾਲੂਆਂ ਦਾ ਸਵਾਗਤ ਕੀਤਾ ਗਿਆ ਅਤੇ ਆਪਸੀ ਸਾਂਝ, ਧਾਰਮਿਕ ਸ਼ਰਧਾ ਤੇ ਗੁਰਧਾਮਾਂ ਦੇ ਦਰਸ਼ਨਾਂ ਦੀ ਮਹੱਤਤਾ ਬਾਰੇ ਭਾਵਨਾਵਾਂ ਸਾਂਝੀਆਂ ਕੀਤੀਆਂ ਗਈਆਂ।
ਸੰਗਤਾਂ ਨੇ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਦੇ ਜਥੇ ਲਗਾਤਾਰ ਸ੍ਰੀ ਅਨੰਦਪੁਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਂਦੇ ਰਹਿਣਗੇ ਅਤੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਇਸ ਸਬੰਧੀ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਗੀਆਂ।
Sikh students who cleared UPSC were honored by SGPC :  ਸਾਲ 2025 ਦੀ ਯੂਪੀਐਸਸੀ ਪ੍ਰੀਖਿਆ ਵਿਚ ਸਫ਼ਲਤਾ ਹਾਸਲ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਹੋਣਹਾਰ ਸਿੱਖ ਨੌਜਵਾਨਾਂ ਦੀ ਹੌਸਲਾ-ਅਫ਼ਜ਼ਾਈ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਕੌਮ ਅਤੇ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਨਾ ਹੈ।
ਸਨਮਾਨਿਤ ਕੀਤੇ ਗਏ 11 ਸਿੱਖ ਵਿਦਿਆਰਥੀਆਂ ’ਚ ਸਿਮਰਨਦੀਪ ਕੌਰ, ਰਸਨੀਤ ਕੌਰ, ਸੁਨਾਵਰਦੀਪ ਸਿੰਘ, ਨਵਨੀਤ ਕੌਰ, ਮਨਪ੍ਰੀਤ ਕੌਰ, ਸਰਬਰਾਜ ਸਿੰਘ, ਹਰਮਨਪ੍ਰੀਤ ਸਿੰਘ ਸੋਢੀ, ਜਪਲੀਨ ਕੌਰ, ਜਸਪ੍ਰੀਤ ਕੌਰ, ਕੰਵਰਪਾਲ ਸਿੰਘ ਤੇ ਸੰਦੀਪ ਸਿੰਘ ਸ਼ਾਮਲ ਹਨ। ਸਨਮਾਨਿਤ ਕਰਨ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਫ਼ਲ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਪੇ ਵੀ ਵਧਾਈ ਦੇ ਹੱਕਦਾਰ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਦਾ ਇਹ ਉਪਰਾਲਾ ਜਿਥੇ ਇਨ੍ਹਾਂ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਪ੍ਰਾਪਤੀ ਦਾ ਸਨਮਾਨ ਹੈ, ਉਥੇ ਹੀ ਸਿੱਖ ਨੌਜੁਆਨ ਪੀੜ੍ਹੀ ਨੂੰ ਉੱਚ ਵਿਦਿਅਕ ਅਤੇ ਪ੍ਰਸ਼ਾਸਕੀ ਖੇਤਰਾਂ ਵਿਚ ਅੱਗੇ ਵਧਣ ਲਈ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਦੇ ਸੇਵਾ, ਸੱਚਾਈ, ਨਿਰਮਤਾ ਅਤੇ ਲੋਕ ਭਲਾਈ ਦੇ ਸਿਧਾਂਤ ਤੋਂ ਪ੍ਰੇਰਣਾ ਲੈ ਕੇ ਪ੍ਰਸ਼ਾਸਕੀ ਸੇਵਾਵਾਂ ਵਿਚ ਪ੍ਰਵੇਸ਼ ਕਰਨ ਵਾਲੇ ਇਹ ਵਿਦਿਆਰਥੀਆਂ ਨੇ ਜਿਥੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ, ਉਥੇ ਸਮੁੱਚੀ ਕੌਮ ਲਈ ਵੀ ਇਨ੍ਹਾਂ ਦੀ ਪ੍ਰਾਪਤੀ ਵੱਡੇ ਮਾਣ ਵਾਲੀ ਗੱਲ ਹੈ। ਇਨ੍ਹਾਂ ਦੀ ਸਫ਼ਲਤਾ ਹੋਰਨਾਂ ਵਿਦਿਆਰਥੀਆਂ ਨੂੰ ਵੀ ਵੱਡੇ ਟੀਚੇ ਮਿੱਥਣ, ਦ੍ਰਿੜ੍ਹ ਇਰਾਦੇ ਨਾਲ ਮਿਹਨਤ ਕਰਨ ਅਤੇ ਆਪਣੀ ਯੋਗਤਾ ਨੂੰ ਸਮਾਜ ਦੀ ਸੇਵਾ ਲਈ ਸਮਰਪਿਤ ਕਰਨ ਦਾ ਸੁਨੇਹਾ ਦਿੰਦੀ ਹੈ।
ਇਹ ਵੀ ਪੜ੍ਹੋ :
ਪਟਿਆਲਾ 'ਚ ਟੋਲ ਕਰਮੀ ਨੂੰ ਕਾਰ ਦੇ ਬੋਨਟ 'ਤੇ ਘਸੀਟਿਆ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉੱਚ ਅਹੁਦਿਆਂ ’ਤੇ ਪਹੁੰਚਣ ਵਾਲੇ ਸਿੱਖ ਨੌਜਵਾਨ ਸਿੱਖੀ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਅਨੁਸਾਰ ਇਮਾਨਦਾਰੀ ਤੇ ਨਿਰਪੱਖਤਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਦਾ ਪ੍ਰਣ ਕਰਨ। ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਇਹ ਨੌਜਵਾਨ ਗੁਰਮਤਿ ਨਾਲ ਜੁੜੇ ਰਹਿਣ ਅਤੇ ਦੇਸ਼ ਅਤੇ ਸਮਾਜ ਦੀ ਭਲਾਈ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਚੰਡੀਗੜ੍ਹ ਵਿਖੇ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਰਾਹੀਂ ਹਰ ਸਾਲ 25 ਯੋਗ ਸਿੱਖ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਕਾਰਜ ਲਈ ਉੱਚ ਅਹੁਦਿਆਂ ’ਤੇ ਰਹੇ ਸਾਬਕਾ ਆਈਏਐਸ ਅਧਿਕਾਰੀਆਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ ਵੀ ਨਿਆਂਇਕ ਸੇਵਾਵਾਂ ਦੀ ਤਿਆਰੀ ਲਈ ਹਰ ਸਾਲ 25 ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦਾ ਪ੍ਰਬੰਧ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਮਕਸਦ ਆਰਥਿਕ ਤੰਗੀਆਂ ਕਾਰਨ ਪਿੱਛੇ ਰਹਿ ਜਾਂਦੇ ਹੋਣਹਾਰ ਸਿੱਖ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਢਲੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਆਪਣੀ ਲੋੜ ਅਨੁਸਾਰ ਦੇਸ਼ ਦੇ ਕਿਸੇ ਵੀ ਸ਼ਹਿਰ ਵਿਚ ਅਗਲੀ ਤਿਆਰੀ ਕਰ ਸਕਦੇ ਹਨ, ਜਿਸ ਲਈ ਸ਼੍ਰੋਮਣੀ ਕਮੇਟੀ ਸਹਿਯੋਗ ਕਰੇਗੀ।
ਇਸੇ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਾਂ ਦੀ ਨੁਮਾਇੰਦਾ ਸੰਸਥਾ ਵੱਲੋਂ ਮਿਲਿਆ ਇਹ ਸਨਮਾਨ ਉਨਾਂ੍ਹ ਲਈ ਅਨਮੋਲ ਹੈ, ਜੋ ਬੱਚਿਆਂ ਨੂੰ ਗੁਰੂ ਆਸ਼ੇ ਅਨੁਸਾਰ ਸੇਵਾਵਾਂ ਕਰਨ ਲਈ ਹਮੇਸ਼ਾ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦਾ ਇਹ ਉਪਰਾਲਾ ਹੋਰਨਾਂ ਵਿਦਿਆਰਥੀਆਂ ਨੂੰ ਅੱਗੇ ਵਧਣ ਦੀ ਪ੍ਰੇਰਣਾ ਦੇਵੇਗਾ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖ ਸੰਸਥਾ ਆਪਣੀ ਸਥਾਪਨਾ ਦੀ ਭਾਵਨਾ ਅਨੁਸਾਰ ਜਿਥੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਦੇਖਦੀ ਹੈ, ਉਥੇ ਹੀ ਵਿਦਿਆ, ਸਿਹਤ ਸਹੂਲਤਾਂ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਵੀ ਮੋਹਰੀ ਰੋਲ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮੁਕਾਬਲਾ ਪ੍ਰੀਖਿਆ ਲਈ ਤਿਆਰ ਕਰਨ ਵਾਸਤੇ ਵੀ ਸ਼੍ਰੋਮਣੀ ਕਮੇਟੀ ਵੱਡੇ ਉਪਰਾਲੇ ਕਰ ਰਹੀ ਹੈ।
Jathedar Kuldeep Singh Gargajj visits Mata Gujri Ji Punjabi School :  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਰਵੇ ਦੇ ਦ੍ਰਾਮਨ ਸ਼ਹਿਰ ਦੇ ਇਲਾਕੇ ਵਿੱਚ ਸਥਾਨਕ ਸਿੱਖਾਂ ਦੇ ਉਦਮ ਤਹਿਤ ਚਲਾਏ ਜਾ ਰਹੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦੀ ਕਾਰਗੁਜ਼ਾਰੀ ਦੇਖਣ ਲਈ ਪੁੱਜੇ ਅਤੇ ਇਸ ਉਪਰੰਤ ਉਹ ਨੇੜੇ ਹੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ, ਲੀਅਰ, ਦ੍ਰਾਮਨ ਵਿਖੇ ਨਤਮਸਤਕ ਹੋਏ।
ਨਾਰਵੇ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੱਲ ਰਹੀਆਂ ਵੱਖ-ਵੱਖ ਜਮਾਤਾਂ (ਪਹਿਲੀ ਤੋਂ ਚੌਥੀ) ਵਿਖੇ ਜਾ ਕੇ ਮਾਂ ਬੋਲੀ ਪੰਜਾਬੀ ਦੀ ਸਿੱਖਿਆ ਲੈ ਰਹੇ ਸਿੱਖ ਬੱਚਿਆਂ ਨਾਲ ਵਾਰਤਾਲਾਪ ਕੀਤਾ ਅਤੇ ਉਨ੍ਹਾਂ ਤੋਂ ਪੰਜਾਬੀ ਤੇ ਸਿੱਖ ਇਤਿਹਾਸ ਸਬੰਧੀ ਸਵਾਲ ਪੁੱਛੇ, ਜਿਨ੍ਹਾਂ ਦੇ ਬੱਚਿਆਂ ਨੇ ਚੰਗੇ ਜਵਾਬ ਦਿੱਤੇ। ਇਸ ਦੌਰਾਨ ਉਨ੍ਹਾਂ ਪੰਜਾਬੀ ਸਿਖਾਉਣ ਵਾਲੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਬੱਚਿਆਂ ਨੂੰ ਪੰਜਾਬੀ ਦੇ ਨਾਲ-ਨਾਲ ਸਿੱਖ ਇਤਿਹਾਸ ਦੀ ਮੁੱਢਲੀ ਜਾਣਕਾਰੀ ਦੇਣ ਲਈ ਵੀ ਕਿਹਾ। ਉਨ੍ਹਾਂ ਇਸ ਉਪਰਾਲੇ ਦੀ ਕਾਰਗੁਜ਼ਾਰੀ ਉੱਤੇ ਤਸੱਲੀ ਪ੍ਰਗਟ ਕਰਦਿਆਂ ਇਸ ਨੂੰ ਹਮੇਸ਼ਾ ਇਸੇ ਤਰ੍ਹਾਂ ਜਾਰੀ ਰੱਖਣ ਦੀ ਤਾਕੀਦ ਕੀਤੀ।
ਇਹ ਵੀ ਪੜ੍ਹੋ :
Punjab Weather Update : ਸੂਬੇ ਵਿੱਚ ਅੱਜ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੇ ਨਾਲ ਛਾਏ ਰਹਿਣਗੇ ਬੱਦਲ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੁਨੀਆ ਦੇ ਕਿਸੇ ਵੀ ਖਿੱਤੇ ਵਿੱਚ ਵੱਸਣ ਵਾਲੇ ਸਿੱਖ/ਪੰਜਾਬੀ ਆਪਣੇ ਬੱਚਿਆਂ ਨੂੰ ਵਿਰਸੇ, ਇਤਿਹਾਸ ਅਤੇ ਰਵਾਇਤਾਂ ਨਾਲ ਜੋੜੀ ਰੱਖਣ ਲਈ ਪੰਜਾਬੀ ਸਿਖਾਉਣ ਦੇ ਉਪਰਾਲੇ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਬੱਚੇ ਇੱਕ ਖਾਲੀ ਭਾਂਡੇ ਵਾਂਗ ਹੁੰਦੇ ਹਨ ਜਿਨ੍ਹਾਂ ਵਿੱਚ ਜੇਕਰ ਮਾਪੇ ਦੁਨਿਆਵੀ ਗਿਆਨ ਦੇ ਨਾਲ-ਨਾਲ ਜੇਕਰ ਧਰਮ, ਗੁਰਬਾਣੀ ਅਤੇ ਮਾਂ ਬੋਲੀ ਦੀ ਸੋਝੀ ਪਾਉਣ ਤਾਂ ਉਨ੍ਹਾਂ ਦੀ ਸਖ਼ਸ਼ੀਅਤ ਦੀ ਬਹੁਤ ਹੀ ਗਿਆਨਵਾਨ ਤੇ ਨੇਕ ਉਸਾਰੀ ਹੋਵੇਗੀ। ਬੱਚਿਆਂ ਦੇ ਮਾਪਿਆਂ, ਗੁਰਦੁਆਰਾ ਪ੍ਰਬੰਧਕਾਂ ਅਤੇ ਹੋਰ ਜ਼ਿੰਮੇਵਾਰ ਸੰਸਥਾਵਾਂ ਤੇ ਸਖ਼ਸ਼ੀਅਤਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਬੱਚੇ ਆਪਣੇ ਮਾਂ ਧਰਤੀ ਨਾ ਤਾਂ ਹੀ ਜੁੜੇ ਰਹਿ ਸਕਦੇ ਹਨ ਜੇਕਰ ਉਨ੍ਹਾਂ ਨੂੰ ਮਾਂ ਬੋਲੀ ਨਾਲ ਜੋੜਿਆ ਜਾਵੇ। ਇਸ ਲਈ ਜਿਵੇਂ ਕੀਰਤਨ, ਕਥਾ ਅਤੇ ਹੋਰ ਸਮਾਗਮਾਂ ਦੇ ਉਪਰਾਲੇ ਕਰਦੇ ਹਾਂ ਉਸੇ ਤਰ੍ਹਾਂ ਗੁਰਮੁਖੀ ਪੰਜਾਬੀ ਨਾਲ ਜੋੜਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਊੜਾ ਦੀ ਸਮਝ ਅਤੇ ਜੂੜੇ ਦੀ ਸੰਭਾਲ ਸਿੱਖੀ ਦੀ ਮੁੱਢਲੀ ਤਾਲੀਮ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਬੱਚੇ ਗੁਰਮੁਖੀ ਪੰਜਾਬੀ ਸਿੱਖਣਗੇ ਤਾਂ ਉਹ ਸੁਖਾਲੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਪੜ੍ਹ ਤੇ ਸਮਝ ਸਕਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਗੱਲਬਾਤ ਕਰਕੇ ਬਹੁਤ ਹੀ ਤਸੱਲੀ ਮਿਲੀ ਅਤੇ ਪੰਜਾਬੀ ਦੇ ਪੁੱਤਰ ਤੇ ਧੀਆਂ ਆਪਣੀ ਮਾਂ ਬੋਲੀ ਨੂੰ ਮਾਣ ਤੇ ਸਤਿਕਾਰ ਨਾਲ ਉਭਾਰਨ ਲਈ ਵਚਨਬੱਧ ਹਨ।
ਇਸ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਲੀਅਰ, ਦ੍ਰਾਮਨ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਵਿਖੇ ਨਤਮਸਤਕ ਹੋਣ ਪੁੱਜੇ, ਜਿੱਥੇ ਉਨ੍ਹਾਂ ਸਥਾਨਕ ਸਿੱਖ ਸੰਗਤ ਨਾਲ ਗੁਰਮਤਿ ਅਤੇ ਸਿੱਖ ਇਤਿਹਾਸ ਦੀਆਂ ਵਿਚਾਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸਿੱਖ ਦੁਨੀਆ ਵਿੱਚ ਜਿੱਥੇ ਵੀ ਵੱਸੇ ਉਨ੍ਹਾਂ ਨੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲਿਆ ਅਤੇ ਗੁਰੂ ਘਰ ਸਥਾਪਤ ਕੀਤੇ। ਉਨ੍ਹਾਂ ਕਿਹਾ ਗੁਰਦੁਆਰਾ ਸਾਹਿਬ ਜੀਵਨ ਜਾਚ ਦੇ ਸੋਮੇ ਹਨ ਜਿੱਥੇ ਅਸੀਂ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੁੜਦੇ ਹਾਂ ਅਤੇ ਉੱਥੇ ਹੀ ਸਿੱਖ ਰਵਾਇਤਾਂ ਦੀ ਸੋਝੀ ਵੀ ਸਾਨੂੰ ਗੁਰੂ ਘਰਾਂ ਵਿੱਚੋਂ ਹੀ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਦੇ ਗੁਰੂ ਘਰਾਂ ਵਿੱਚ ਹਫ਼ਤਾਵਰੀ ਸੰਗਤ ਦੇ ਇਕੱਠਾਂ ਦੀ ਜੋ ਰਵਾਇਤ ਚੱਲਦੀ ਹੈ ਇਹ ਹਮੇਸ਼ਾ ਕਾਇਮ ਰੱਖੀ ਜਾਵੇ ਅਤੇ ਇਸ ਨਾਲ ਅਸੀਂ ਗੁਰੂ ਦੀ ਸੰਗਤ ਕਰਨ ਤੋਂ ਇਲਾਵਾ ਇੱਕ ਦੂਜੇ ਨਾਲ ਜਾਣ ਪਛਾਣ ਕਰਦੇ ਹਾਂ ਅਤੇ ਇੱਕ ਦੂਜੇ ਦੇ ਦੁਖ ਸੁਖ ਤੋਂ ਵੀ ਜਾਣੂ ਹੁੰਦੇ ਹਾਂ। ਉਨ੍ਹਾਂ ਦ੍ਰਾਮਨ ਦੀ ਸਿੱਖ ਸੰਗਤ ਨੂੰ ਆਪਣੇ ਬੱਚਿਆਂ ਨਾਲ ਸਮੇਂ-ਸਮੇਂ ਪੰਜਾਬ ਆਉਣ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੇ ਇਸ਼ਨਾਨ ਕਰਨ ਲਈ ਜਾਣ ਦੀ ਪ੍ਰੇਰਣਾ ਕੀਤੀ।