PTC NEWS Sikh-news
Sri Hemkunt Sahib's gates closed : ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ ਦੁਪਹਿਰ 2 ਵਜੇ ਸਰਦੀਆਂ ਦੇ ਮੌਸਮ ਲਈ ਬੰਦ ਕਰ ਦਿੱਤੇ ਗਏ ਹਨ। ਇਸ ਇਤਿਹਾਸਕ ਪਲ ਨੂੰ ਯਾਦਗਾਰੀ ਬਣਾਉਣ ਲਈ ਫ਼ੌਜ ਦੇ ਬੈਂਡ ਦੇ ਨਾਲ-ਨਾਲ ਰਾਗੀ ਸਿੰਘ ਅਤੇ 5,000 ਤੋਂ ਵੱਧ ਸ਼ਰਧਾਲੂ ਘਾਂਘਰੀਆ ਪਹੁੰਚੇ। ਇਨ੍ਹਾਂ ਵਿੱਚ ਪਾਕਿਸਤਾਨ ਤੋਂ ਆਇਆ 40 ਸ਼ਰਧਾਲੂਆਂ ਦਾ ਜਥਾ ਵੀ ਸ਼ਾਮਲ ਸੀ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਕਿਵਾੜ ਬੰਦ ਹੋਣ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜਾਬ, ਉੱਤਰ ਪ੍ਰਦੇਸ਼ ਅਤੇ ਦਿੱਲੀ ਸਮੇਤ ਵਿਦੇਸ਼ਾਂ ਤੋਂ ਵੀ ਸ਼ਰਧਾਲੂ ਘਾਂਘਰੀਆ ਪਹੁੰਚੇ।
https://www.ptcnews.tv/news-in-punjabi/portraits-of-justice-kuldip-singh-gajinder-singh-and-shaheed-bhai-gurdev-singh-installed-at-the-central-sikh-museum-4430362
ਟਰੱਸਟ ਦੇ ਸੀਈਓ ਸਰਦਾਰ ਸੇਵਾ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਦੇ ਪੇਸ਼ਾਵਰ ਤੋਂ ਵੀ ਜਥੇਦਾਰ ਪਾਪੇਂਦਰ ਸਿੰਘ ਦੀ ਅਗਵਾਈ ਹੇਠ 40 ਸ਼ਰਧਾਲੂ ਪਹੁੰਚੇ ਹੋਏ ਸਨ। ਸਾਰੇ ਸ਼ਰਧਾਲੂਆਂ ਵਿੱਚ ਬਰਫ਼ਬਾਰੀ ਨੂੰ ਲੈ ਕੇ ਕਾਫ਼ੀ ਉਤਸ਼ਾਹ ਸੀ। ਸ਼ਨੀਵਾਰ ਤੜਕੇ ਸ਼ਰਧਾਲੂਆਂ ਦੇ ਜਥੇ ਘਾਂਘਰੀਆ ਤੋਂ ਹੇਮਕੁੰਟ ਸਾਹਿਬ ਲਈ ਰਵਾਨਾ ਹੋਏ।
ਉਨ੍ਹਾਂ ਦੱਸਿਆ ਕਿ ਅੱਜ ਸਵੇਰੇ 5 ਵਜੇ ਘਾਂਘਰੀਆ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਗੀ ਹੋਈ। ਸਵੇਰੇ 8 ਵਜੇ ਸ਼ਰਧਾਲੂ ਹੇਮਕੁੰਟ ਸਾਹਿਬ ਪਹੁੰਚੇ। ਇਸ ਤੋਂ ਬਾਅਦ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਆਰੰਭ ਕੀਤਾ ਗਿਆ  ਜਿਸ ਤੋਂ ਬਾਅਦ ਸ਼ਬਦ ਕੀਰਤਨ ਦਾ ਗਾਇਨ ਕੀਤਾ ਗਿਆ। ਦੁਪਹਿਰ 12:30 ਵਜੇ ਇਸ ਯਾਤਰਾ ਸੀਜ਼ਨ ਦੀ ਆਖਰੀ ਅਰਦਾਸ ਕੀਤੀ ਗਈ ਜਿਸ ਤੋਂ ਬਾਅਦ ਦੁਪਹਿਰ 1 ਵਜੇ ਹੁਕਮਨਾਮਾ ਲੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਤੇ ਫ਼ੌਜੀ ਬੈਂਡ ਦੀਆਂ ਮਧੁਰ ਧੁਨਾਂ ਵਿਚਕਾਰ ਦੀਵਾਨ ਹਾਲ ਤੋਂ ਲਿਜਾ ਕੇ ਸੱਚਖੰਡ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ।
ਠੀਕ ਦੁਪਹਿਰ 2 ਵਜੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸਰਦੀਆਂ ਲਈ ਬੰਦ ਕਰ ਦਿੱਤੇ ਗਏ। ਕਪਾਟ ਬੰਦ ਹੋਣ ਤੋਂ ਇੱਕ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਸ੍ਰੀ ਹੇਮਕੁੰਟ ਸਾਹਿਬ ਵਿੱਚ ਭਾਰੀ ਬਰਫ਼ਬਾਰੀ ਹੋਈ ਜਿਸ ਕਾਰਨ ਪੂਰਾ ਧਾਮ ਬਰਫ਼ ਦੀ ਚਿੱਟੀ ਚਾਦਰ ਵਿੱਚ ਢੱਕ ਗਿਆ। ਕਪਾਟ ਬੰਦ ਕਰਨ ਦੀ ਪ੍ਰਕਿਰਿਆ ਸੀਜ਼ਨ ਦੀ ਆਖਰੀ ਅਰਦਾਸ ਨਾਲ ਪੂਰੀ ਹੋਈ। ਸ਼ਰਧਾਲੂਆਂ ਨੂੰ ਬਰਫ਼ ਨਾਲ ਢੱਕੇ ਸ੍ਰੀ ਹੇਮਕੁੰਟ ਸਾਹਿਬ ਦੇ ਮਨਮੋਹਕ ਦ੍ਰਿਸ਼ ਨੂੰ ਦੇਖਣ ਦਾ ਮੌਕਾ ਵੀ ਮਿਲਿਆ।
ਦੱਸ ਦੇਈਏ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਨਾਲ-ਨਾਲ ਲੋਕਪਾਲ ਘਾਟੀ ਦੇ ਹੋਰ ਧਾਰਮਿਕ ਸਥਾਨਾਂ ਦੇ ਕਪਾਟ ਵੀ ਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਲਕਸ਼ਮਣ ਮੰਦਰ ਦੇ ਕਪਾਟ ਐਤਵਾਰ ਨੂੰ ਬੰਦ ਕੀਤੇ ਜਾਣਗੇ। ਮੰਦਰ ਦੇ ਪੁਜਾਰੀ ਮਨੀਸ਼ ਪਾਂਡੇ ਨੇ ਦੱਸਿਆ ਕਿ ਕਪਾਟ ਬੰਦ ਕਰਨ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ।
ਆਲਮਗੀਰ ਗੁਰਦੁਆਰਾ ਸਾਹਿਬ ਘਟਨਾ : ਲੁਧਿਆਣਾ ਜ਼ਿਲ੍ਹੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਦੇ ਲੰਗਰ ਹਾਲ ’ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇੱਟਾਂ-ਰੋੜਿਆਂ ਨਾਲ ਕੀਤੇ ਗਏ ਹਮਲੇ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਬੇਹੱਦ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ’ਤੇ ਅਜਿਹਾ ਹਮਲਾ ਬਰਦਾਸ਼ਤਯੋਗ ਨਹੀਂ ਹੈ ਅਤੇ ਦੋਸ਼ੀਆਂ ਵਿਰੁੱਧ ਬਿਨਾਂ ਕਿਸੇ ਢਿੱਲ-ਮੱਠ ਦੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ, ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਿੱਖ ਆਗੂਆਂ ਨੇ ਭਾਵੇਂ ਮੁਸਤੈਦੀ ਦਿਖਾਉਂਦਿਆਂ ਦੋਸ਼ੀਆਂ ਵਿਰੁੱਧ ਕਾਰਵਾਈ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭਿਜਵਾਇਆ ਹੈ ਅਤੇ ਨਜਾਇਜ਼ ਕਬਜ਼ੇ ਵੀ ਖਾਲੀ ਕਰਵਾ ਲਏ ਹਨ, ਪ੍ਰੰਤੂ ਅਜਿਹੀ ਘਟਨਾ ਪੰਜਾਬ ਦੇ ਅਮਨ-ਚੈਨ ਅਤੇ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਵਾਲੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਬਾਹਰੋਂ ਆਏ ਲੋਕਾਂ ਵੱਲੋਂ ਬਿਨਾਂ ਕਿਸੇ ਖ਼ੌਫ਼ ਦੇ ਕੀਮਤੀ ਜ਼ਮੀਨਾਂ ’ਤੇ ਕਬਜ਼ੇ ਕਰਨਾ ਪ੍ਰਸ਼ਾਸਨ ਦੀ ਵੱਡੀ ਅਣਗਹਿਲੀ ਨੂੰ ਦਰਸਾਉਂਦਾ ਹੈ। ਸੂਬਾ ਸਰਕਾਰ ਨੂੰ ਇਸ ਘਟਨਾ ਤੋਂ ਤੁਰੰਤ ਗੰਭੀਰ ਸੇਧ ਲੈਂਦਿਆਂ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੀ ਪਾਵਨ ਧਰਤੀ ’ਤੇ ਕੋਈ ਵੀ ਬਾਹਰੀ ਵਿਅਕਤੀ ਜਾਂ ਗੈਰ-ਕਾਨੂੰਨੀ ਅਨਸਰ ਅਜਿਹੀਆਂ ਹਰਕਤਾਂ ਨਾ ਕਰੇ।
ਗਿਆਨੀ ਟੇਕ ਸਿੰਘ ਜੀ ਨੇ ਸਪੱਸ਼ਟ ਕੀਤਾ ਕਿ ਗੁਰਦੁਆਰਾ ਸਾਹਿਬਾਨ 'ਸਰਬੱਤ ਦੇ ਭਲੇ' ਦੇ ਸਿਧਾਂਤ 'ਤੇ ਚੱਲਦਿਆਂ ਹਰ ਲੋੜਵੰਦ ਤੇ ਗ਼ਰੀਬ ਲਈ ਲੰਗਰਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰੱਖਦੇ ਹਨ, ਪ੍ਰੰਤੂ ਜੇਕਰ ਕੋਈ ਧਾੜਵੀ ਬਣ ਕੇ ਲੰਗਰ ਹਾਲ ਜਾਂ ਗੁਰੂ ਘਰ 'ਤੇ ਹਮਲਾ ਕਰੇਗਾ ਤਾਂ ਸਿੱਖ ਕੌਮ ਇਸ ਨੂੰ ਕਦੇ ਬਰਦਾਸ਼ਤ ਨਹੀਂ ਕਰੇਗੀ।