Rubina Bajwa Wedding Pics: ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦਾ ਹੋਇਆ ਵਿਆਹ, ਵੇਖੋ ਖੂਬਸੂਰਤ PHOTOS
ਇਸ ਤੋਂ ਪਹਿਲਾਂ ਵਿਆਹ ਵਾਲੇ ਘਰ 'ਚੋਂ ਕਈ ਸਾਰੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਇਹ ਸਾਫ਼ ਪਤਾ ਲਗਦਾ ਹੈ ਕਿ ਬਾਜਵਾ ਫ਼ੈਮਿਲੀ 'ਚ ਵਿਆਹ ਦੀਆਂ ਖੂਬ ਰੌਣਕਾਂ ਲੱਗੀਆਂ ਹੋਈਆਂ ਸਨ। ਰੁਬੀਨਾ ਕਈ ਪੰਜਾਬੀ ਫਿਲਮਾਂ ਵਿੱਚ ਕੰਮ ਕਰਦੇ ਹੋਏ ਨਜ਼ਰ ਆਈ, ਹਾਲਾਂਕਿ ਅਦਾਕਾਰਾ ਨੂੰ ਭੈਣ ਨੀਰੂ ਬਾਜਵਾ ਵਰਗੀ ਉਪਲੱਬਧੀ ਹਾਸਿਲ ਨਹੀਂ ਹੋਈ।
ਅਦਾਕਾਰਾ ਨੀਰੂ ਬਾਜਵਾ ਵੀ ਲਗਾਤਾਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵਿਆਹ ਦੇ ਹਰ ਫ਼ੰਕਸ਼ਨ ਦੀਆਂ ਤਸਵੀਰਾਂ ਪੋਸਟ ਕਰ ਰਹੀ ਹੈ। ਹਾਲ ਹੀ 'ਚ ਅਦਾਕਾਰਾ ਰੁਬੀਨਾ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪਤੀ ਗੁਰਬਖਸ਼ ਸਿੰਘ ਚਾਹਲ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਇਹ ਤਸਵੀਰਾਂ ਰੁਬੀਨਾ ਨੇ ਆਪਣੇ ਵਿਆਹ ਤੋਂ ਠੀਕ ਕੁੱਝ ਘੰਟੇ ਪਹਿਲਾਂ ਸ਼ੇਅਰ ਕੀਤੀਆਂ ਸਨ। ਇਸ ਤੋਂ ਇਲਾਵਾ ਬੀਤੇ ਦਿਨੀਂ ਨੀਰੂ ਬਾਜਵਾ ਨੇ ਵੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜੋ ਰੁਬਿਨਾ ਦੇ ਵਿਆਹ ਦੀਆਂ ਰਸਮਾਂ ਦੀਆਂ ਸਨ।
ਇਹ ਵੀ ਪੜ੍ਹੋ: EXCLUSIVE: ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਸਰਕਾਰ ਦੀ ਨਵੀਂ ਪਾਲਿਸੀ 'ਚ ਰਾਖਵਾਂਕਰਨ ਬਣ ਸਕਦਾ ਵੱਡਾ ਮੁੱਦਾ
ਦੱਸਣਯੋਗ ਹੈ ਕਿ ਰੁਬੀਨਾ ਬਾਜਵਾ ਹਾਲ ਹੀ 'ਚ ਫ਼ਿਲਮ 'ਤੇਰੀ ਮੇਰੀ ਗੱਲ ਬਣ ਗਈ' 'ਚ ਅਖਿਲ ਨਾਲ ਨਜ਼ਰ ਆਈ ਸੀ। ਇਹ ਫ਼ਿਲਮ ਦਰਸ਼ਕਾਂ ਨੂੰ ਪਸੰਦ ਨਹੀਂ ਆਈ ਸੀ। ਇਸ ਦੇ ਨਾਲ-ਨਾਲ ਉਹ ਆਪਣੀ ਭੈਣ ਨੀਰੂ ਬਾਜਵਾ ਤੇ ਰੌਸ਼ਨ ਪ੍ਰਿੰਸ ਨਾਲ ਫ਼ਿਲਮ 'ਬਿਊਟੀਫ਼ੁਲ ਬਿੱਲੋ' 'ਚ ਵੀ ਨਜ਼ਰ ਆਈ ਸੀ।
-PTC News